Showing posts with label DC. Show all posts
Showing posts with label DC. Show all posts

Monday, January 16, 2023

ਆਸ਼ਿਕਾ ਜੈਨ ਨੇ ਐਸ.ਏ.ਐਸ. ਨਗਰ ਦੇ ਨਵੇਂ ਡੀਸੀ ਵਜੋਂ ਅਹੁਦਾ ਸੰਭਾਲਿਆ

Monday 16h January 2023 at 2:54 PM

ਕਿਹਾ- ਕਿਸੇ ਤਰ੍ਹਾਂ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ 


ਐਸ.ਏ.ਐਸ. ਨਗਰ: 16 ਜਨਵਰੀ 2023: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਅੱਜ ਆਸ਼ਿਕਾ ਜੈਨ ਆਈ.ਏ.ਐਸ. ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲ ਲਿਆ ਹੈ। ਆਸ਼ਿਕਾ ਜੈਨ 2015 ਬੈਚ ਦੇ ਅਧਿਕਾਰੀ ਹਨ ਅਤੇ ਪਹਿਲਾਂ 2020 ਵਿੱਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਜਿਲ੍ਹੇ ਦੇ ਡੀ.ਸੀ ਵੱਜੋਂ ਅਹੁੱਦਾ ਸੰਭਾਲਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕਿ  ਉਹ ਜ਼ਿਲ੍ਹੇ ਦੇ ਚੋਹਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।  ਉਨ੍ਹਾਂ ਇਸ ਗੱਲ ਤੇ ਜੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਤਰ੍ਹਾਂ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕਪੱਖੀ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਹੋਰ ਵੱਡੇ ਪ੍ਰੋਜੈਕਟ ਲਿਆ ਮੋਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਦਾ ਸਪਨਾ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਸਿੱਖਿਆ , ਮੈਡੀਕਲ ਦੇ ਖੇਤਰ ਵਿੱਚ ਹੋਰ ਲੋੜੀਂਦੇ ਕੰਮ ਕੀਤੇ ਜਾਣਗੇ ਤਾਂ ਜ਼ਿਲ੍ਹੇ ਨੂੰ ਸਿੱਖਿਆ ਅਤੇ ਹੈਲਥ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦਿੱਕਤ ਤੋਂ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣਗੀਆਂ

Thursday, March 03, 2022

IDPD ਵੱਲੋਂ ਰੂਸ, ਅਮਰੀਕਾ,ਨਾਟੋ ਅਤੇ ਜੰਗ ਦੇ ਖਿਲਾਫ ਮੁਜ਼ਾਹਰਾ

ਯੁੱਧ ਫ਼ੌਰਨ ਬੰਦ ਕਰਕੇ ਸ਼ਾਂਤੀ ਵਾਰਤਾ ਮੁੜ ਸ਼ੁਰੂ ਕੀਤੀ ਜਾਏ 

ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਤੇਜ਼ੀ ਲਿਆਵੇ-ਆਈ ਡੀ ਪੀ ਡੀ 


ਲੁਧਿਆਣਾ
: 3 ਮਾਰਚ 2022: (ਪੰਜਾਬ ਸਕਰੀਨ ਡੈਸਕ)::

IDPD ਵੱਲੋਂ ਰੂਸ, ਅਮਰੀਕਾ, ਨਾਟੋ ਅਤੇ ਯੂਕਰੇਨ 'ਚ ਲੱਗੀ ਜੰਗ ਦੇ ਖਿਲਾਫ ਲੁਧਿਆਣਾ ਵਿੱਚ ਰੋਸ ਮਾਰਚ ਅਤੇ ਇਹ ਮਾਰਚ ਪੰਜਾਬੀ ਭਵਨ ਵਾਲੀ ਸੜਕ ਤੋਂ ਸ਼ੁਰੂ ਹੋ ਕੇ ਡੀਸੀ ਦਫਤਰ ਤੱਕ ਗਿਆ। ਮੁਜ਼ਾਹਰਾ ਵੀ ਕੀਤਾ ਗਿਆ। ਵੱਖ ਵੱਖ ਬੁਲਾਰਿਆਂ ਨੇ ਜਿੱਥੇ ਇਸ ਜੰਗ ਦਾ ਵਿਰੋਧ ਕੀਤਾ ਉੱਥੇ ਇਸ ਜੰਗ ਨੂੰ ਉਕਸਾਉਣ ਵਾਲਿਆਂ ਦੇ ਨਾਮ ਵੀ ਬੇਨਕਾਬ ਕੀਤੇ। ਆਮ ਲੋਕਾਂ ਨੂੰ ਵੇਰਵੇ ਨਾਲ ਨਾਟੋ ਬਾਰੇ ਵੀ ਦੱਸਿਆ ਗਿਆ ਅਤੇ ਯੂਕਰੇਨ ਦੇ ਉਤਪਾਦਨਾਂ ਤੇ ਕਬਜ਼ਾ ਕਰਨ ਦੀ ਨੀਅਤ ਵੀ ਬੇਨਕਾਬ ਕੀਤੀ ਗਈ। ਅਸਲ ਵਿੱਚ ਇਹ ਮੁਜ਼ਾਹਰਾ ਅਤੇ ਮਾਰਚ ਕੌਮਾਂਤਰੀ ਸਾਜ਼ਿਸ਼ੀ ਸਿਆਸਤ ਦੇ ਖਿਲਾਫ ਸੀ। ਸਾਜ਼ਿਸ਼ ਰਚਣ ਵਾਲਿਆਂ ਨੂੰ ਵੀ ਰੂਸ ਦੇ ਯੁੱਧ ਵਾਲੇ ਪ੍ਰਤਿਕਰਮ ਦੀ ਕੋਈ ਉਮੀਦ ਨਹੀਂ ਸੀ। 

ਇਥੇ ਚੇਤੇ ਕਰਨਾ ਜ਼ਰੂਰੀ ਜਾਪਦਾ ਹੈ ਕਿ ਸ਼ਾਇਦ ਇਹ ਜਾਂ ਇਸ ਕਿਸਮ ਦਾ ਯੁੱਧ 1991 ਵੇਲੇ ਹੀ ਹੋ ਗਿਆ ਹੁੰਦਾ ਜੇਕਰ ਸੋਵੀਅਤ ਸੰਘ ਦੇ ਉਸ ਵੇਲੇ ਦੇ ਮੁਖੀ ਅਤੇ ਸੋਵੀਅਤ ਕਮਿਊਨਿਸਟ ਪਾਰਟੀ ਦੇ ਉਸ ਸਮੇਂ ਦੇ ਜਨਰਲ ਸਕੱਤਰ ਮਿਖਾਇਲ ਗੋਰਬਾਚੋਵ ਨੇ ਸੋਵੀਅਤ ਸਿੰਘ ਦੇ ਟੋਟੇ  ਹੋ ਜਾਣ ਦਾ ਭਾਣਾ ਬੜੀ ਹੀ ਸਹਿਜਤਾ ਨਾਲ ਸਵੀਕਾਰ ਨਾ ਕਰ ਲਿਆ ਹੁੰਦਾ। ਉਸ ਵੇਲੇ ਸ਼ਾਇਦ ਰੂਸ ਦਾ ਨਿਸ਼ਾਨਾ ਸਿਧ ਅਮਰੀਕਾ ਹੀ ਹੁੰਦਾ। 

ਉਦੋਂ 1991 ਦੀਆਂ ਖੁਲ੍ਹੀਆਂ ਹਵਾਵਾਂ ਵਾਲੀਆਂ ਸਾਜ਼ਿਸ਼ਾਂ ਵੇਲੇ ਸ਼ਾਇਦ ਸਿੱਧਾ ਹਮਲਾ ਅਮਰੀਕਾ ਤੇ ਹੀ ਹੋਇਆ ਹੁੰਦਾ ਪਰ ਵਪਾਰਕ ਬੁੱਧੀ  ਵਾਲੇ ਸਾਮਰਾਜੀ ਮੂੰਹੋਂ ਤਾਂ ਸ਼ਾਂਤੀ ਸ਼ਾਂਤੀ ਕੂਕਦੇ ਰਹੇ ਅਤੇ ਅੰਦਰਖਾਤੇ ਸਮਾਜਵਾਦੀ ਸੋਚ ਵਾਲੇ ਲੋਕਾਂ ਦੀਆਂ ਆਰਥਿਕ ਸ਼ਾਹਰਾਹਾਂ ਤੇ ਆਪਣੀਆਂ ਛੁਰੀਆਂ ਚਲਾਉਂਦੇ ਰਹੇ। ਹੁਣ ਵੀ ਸੋਵੀਅਤ ਸੰਘ ਉੱਤੇ ਨਾਟੋ ਦੇ ਜ਼ਰੀਏ ਨਵਾਂ ਹਮਲਾ ਕੀਤਾ ਜਾ ਰਿਹਾ ਸੀ ਜਿਸ ਨਾਲ ਸੋਵੀਅਤ ਸੰਘ ਨੇ ਪੂਰੀ ਤਰ੍ਹਾਂ ਖਤਮ ਹੋ ਜਾਣਾ ਸੀ। ਭੰਬਲਭੂਸੇ ਵਿੱਚ ਪਿਆ ਯੂਕਰੇਨ ਜਾਣੇ ਅਣਜਾਣੇ ਸਾਮਰਾਜੀਆਂ ਦਾ ਹੱਥਠੋਕਾ ਬਣ ਚੁੱਕਿਆ ਸੀ। ਉਸਨੂੰ ਯਕੀਨ ਸੀ ਕਿ ਸ਼ਾਂਤਮਈ ਰੂਸੀ ਸਰਕਾਰ ਨੇ ਉਸਦਾ ਕੀ ਵਿਗਾੜ ਲੈਣਾ ਹੈ। ਉਸਦੇ ਆਕਾ ਅੱਜਕਲ੍ਹ ਸਾਮਰਾਜੀ ਹੀ ਬਣੇ ਹੋਏ ਸਨ। ਇਸ ਵਾਰ ਜ਼ੁਕਰੇਂ ਇਹ ਗੱਲ ਭੁੱਲ ਗਿਆ ਕਿ ਹੁਣ ਰੂਸ ਸਮਾਜਵਾਦੀ ਨਹੀਂ ਰਿਹਾ। ਹੁਣ ਉਹ ਵੀ ਵੱਡਾ ਵਪਾਰੀ ਹੈ। ਸੰਸਾਰ ਮੰਡੀ ਉਸਨੂੰ ਵੀ ਦਿੱਸਦੀ ਹੈ। ਹੁਣ ਦੀਆਂ ਸਥਿਤੀਆਂ ਪ੍ਰਸਥਿਤੀਆਂ ਪੂਰੀ ਤਰ੍ਹਾਂ ਬਦਲ ਚੁੱਕੀਆਂ ਹਨ।  ਇਸਦਾ ਵਿਰੋਧ ਵੀ ਵੱਡੀ ਪੱਧਰ ਤੇ ਹੋ ਰਿਹਾ ਹੈ। 

ਮੌਜੂਦਾ ਦੌਰ ਵਿੱਚ ਸੋਵੀਅਤ ਸੰਘ ਲਈ ਯੁੱਧ ਇੱਕ ਅਟੱਲ ਹੋਣੀ ਬਣ ਕੇ ਸਾਹਮਣੇ ਆਇਆ ਹੈ। ਹੁਣ ਸ਼ਾਇਦ ਇਸਨੂੰ ਹੋਰ ਨਹੀਂ ਸੀ ਟਾਲਿਆ ਜਾ ਸਕਦਾ। ਮਹਾਂਭਾਰਤ ਦੇ ਯੁੱਧ ਵਾਂਗ ਵਾਂਗ ਇਹ ਯੁੱਧ ਵੀ ਸ਼ਾਇਦ ਪੂਰੀ ਤਰ੍ਹਾਂ ਜ਼ਰੂਰੀ ਹੋ ਗਿਆ ਸੀ। ਉਸ ਵੇਲੇ ਦੀ ਕੌਰਵ ਸੱਤਾ ਨੇ ਪਾਂਡਵਾਂ ਨੂੰ ਪੰਜ ਪਿੰਡ ਦੇਣੇ ਵੀ ਸਵੀਕਾਰ ਨਹੀਂ ਸਨ ਕੀਤੇ ਪਰ ਹੁਣ ਵਾਲੇ ਕੌਰਵ ਦੇਸ਼ ਰੂਸ ਦੀ ਲਾਈਫ ਲਾਈਨ ਕੱਟਣ ਤੱਕ ਉਤਾਰੂ ਹੋ ਚੁੱਕੇ ਸਨ। ਨਾਟੋ ਨੂੰ ਹਥਿਆਰ ਬਣਾ ਕੇ ਯੂਕਰੇਨ ਦੇ ਰਾਹੀਂ ਨਿਸ਼ਾਨਾ ਤਾਂ ਰੂਸ ਹੀ ਸੀ।   ਅੱਕੇ ਹੋਏ ਰੂਸੀ ਪ੍ਰਧਾਨ ਵਲਾਦੀਮੀਰ ਪੁਤਿਨ ਕੋਲ ਹੋਰ ਕੋਈ ਚਾਰਾ ਹੀ ਨਹੀਂ ਸੀ ਬਚਿਆ। ਯੂਕਰੇਨ ਨੇ ਜਿਹਨਾਂ ਲੋਕਾਂ ਨੂੰ ਆਪਣੇ ਆਕਾ ਮੰਨ ਲਿਆ ਹੋਇਆ ਸੀ ਉਹਨਾਂ ਨੇ ਉਸਨੂੰ ਬਲਦੀ ਦੇ ਮੂੰਹ ਧੱਕ ਦਿੱਤਾ। ਇਸ ਯੁੱਧ ਵਿਛਕਾਂ ਅਖੰਡ ਸੋਵੀਅਤ ਯੂਨੀਅਨ ਵੀ ਨਿਕਲ ਸਕਦਾ ਹੈ ਅਤੇ ਬਹੁਤ ਕੁਝ ਹੋਰ ਸੰਭਾਵਨਾਵਾਂ ਵੀ ਹਨ। ਇਹਨਾਂ ਬਾਰੇ ਕਾਫੀ ਚਰਚਾ ਹੋਈ ਅੱਜ ਦੇ ਇਸ ਮੁਜ਼ਾਹਰੇ ਮੌਕੇ। 

ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ·ਡੀ·ਪੀ·ਡੀ·) ਨੇ ਅੱਜ ਲੁਧਿਆਣਾ ਵਿਖੇ ਕੀਤੇ ਗਏ ਇਸ ਰੋਸ ਮੁਜ਼ਾਹਰੇ ਵਿੱਚ ਮੁੜ ਦੁਹਰਾਇਆ ਕਿ ਜੰਗ ਤੁਰੰਤ ਖਤਮ ਹੋਣੀ ਚਾਹੀਦੀ ਹੈ, ਰੂਸੀਆਂ ਦੁਆਰਾ ਫੌਜੀ ਕਾਰਵਾਈ ਬੰਦ ਹੋਣੀ ਚਾਹੀਦੀ ਹੈ ਅਤੇ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਮੁੜ ਸ਼ੁਰੂ ਹੋਣੀ ਚਾਹੀਦੀ ਹੈ। ਕੋਈ ਵੀ ਵਾਧਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਕਾਰਨ ਬਣ ਸਕਦਾ ਹੈ, ਜੋ ਕਿ ਵਿਨਾਸ਼ਕਾਰੀ ਹੋਵੇਗਾ। ਇਸ ਸਭ ਤੋਂ ਵੱਧ ਮਹੱਤਵਪੂਰਨ ਇਹ ਹੈ ਕਿ ਸਥਾਈ ਸ਼ਾਂਤੀ ਲਈ ਅਮਰੀਕਾ ਅਤੇ ਨਾਟੋ ਨੂੰ ਦੂਜਿਆਂ ਦੇ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ ਤੇ ਨਾਟੋ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਐਸੇ  ਹਾਲਾਤਾਂ ਵਿਚ ਅੱਤ ਦੀ ਤਬਾਹੀ ਕਰਨ ਵਾਲੇ ਪਰਮਾਣੂ ਹਥਿਆਰਾਂ ਨੂੰ ਦੁਨੀਆ ਤੋਂ ਤੁਰੰਤ ਖਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰੇ ਪ੍ਰਮਾਣੂ ਹਥਿਆਰ ਸੰਪਨ ਦੇਸ਼ਾਂ ਨੂੰ ਸੰਯੁਕਤ ਰਾਸ਼ਟਰ ਦੀ ਪਰਮਾਣੂ ਹਥਿਆਰਾਂਾ ਤੇ ਪਾਬੰਦੀ ਲਉਂਦੀ ਸੰਧੀ ਟ੍ਰੀਟੀ ਪ੍ਰੋਹਿਬਿਟਿੰਗ ਨਿਊਕਲੀਅਰ ਵੈਪਨਜ਼ () ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਸੰਯੁਕਤ ਰਾਸ਼ਟਰ ਨੂੰ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ।   

ਇਸ ਮੁਜ਼ਾਹਰੇ ਵਿਚ ਮੌਜੂਦ ਲੋਕਾਂ ਨੇ ਰੂਸੀ ਫੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਯੂਕਰੇਨ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਜੇ ਵੀ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਬਾਹਰ ਕੱਢਣ ਦੀ ਲੋੜ ਹੈ। ਭਾਰਤ ਨਗਰ ਚੌਕ ਨੇੜੇ ਤੋਂ ਮਿੰਨੀ ਸਕੱਤਰੇਤ ਤੱਕ ਕੀਤੇ ਗਏ ਪ੍ਰਦਰਸ਼ਨ ਵਿੱਚ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ 'ਤੇ ਨਰਾਜ਼ਗੀ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਨੇ ਨਿਕਾਸੀ ਪ੍ਰਕਿਰਿਆ ਵਿੱਚ ਦੇਰੀ ਕੀਤੀ ਹੈ ਜਿਸ ਕਾਰਨ ਇਹ ਸਥਿਤੀ ਪੈਦਾ ਹੋ ਗਈ ਹੈ। ਭਾਰਤ ਨੂੰ ਖਾੜੀ ਜੰਗ ਦੌਰਾਨ ਖਾੜੀ ਤੋਂ ੧·੭ ਲੱਖ ਭਾਰਤੀਆਂ ਨੂੰ ਕੱਢਣ ਦਾ ਤਜਰਬਾ ਹੈ। ਪਰ ਇਸ ਅਭਿਆਸ ਲਈ ਗੰਭੀਰਤਾ ਅਤੇ ਦਿ੍ਰੜਤਾ ਦੀ ਲੋੜ ਹੈ। ਇਹ ਬਦਕਿਸਮਤੀ ਦੀ ਗੱਲ ਹੈ ਕਿ ਸਾਡੇ ਮੰਤਰੀ ਨਿਕਾਸੀ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਮੀਡੀਆ ਰਾਹੀਂ ਲੋਕ ਸੰਪਰਕ ਅਭਿਆਸਾਂ ਵਿੱਚ ਰੁੱਝੇ ਹੋਏ ਹਨ। ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਇੱਕ ਐਸੇ ਅਭਿਆਸ ਲਈ ਆਪਣੀ ਪਿੱਠ ਥਪਥਪਾਉਂਦੇ ਹਨ ਜੋ ਅੱਧਾ ਵੀ ਸਹੀ ਢੰਗ ਨਾਲ ਨਹੀਂ ਕੀਤਾ ਗਿਆ। ਸਾਡੇ ਵਿਦੇਸ਼ ਮੰਤਰੀ ਨੂੰ ਗੁੱਟ ਨਿਰਲੇਪ ਅੰਦੋਲਨ ਦੀ ਭਾਵਨਾ ਨਾਲ ਰੂਸ ਜਾਣਾ ਚਾਹੀਦਾ ਹੈ ਅਤੇ ਰੂਸੀ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਿੱਚ ਮਦਦ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ।   

ਬੁਲਾਰਿਆਂ ਨੇ ਅੱਗੇ ਕਿਹਾ ਕਿ ਇਹਨਾਂ ਘਟਨਾਵਾਂ ਦੇ ਨਾਲ ਸਰਕਾਰ ਦੀ ਡਾਕਟਰੀ ਸਿੱਖਿਆ ਦੇ ਨਿੱਜੀਕਰਨ ਦੀ ਨੀਤੀ ਦਾ ਵੀ ਪਰਦਾਫਾਸ਼ ਹੋਇਆ ਹੈ ਜੋ ਭਾਰਤ ਵਿੱਚ ਬਹੁਤ ਜਿਆਦਾ ਮਹਿੰਗੀ ਹੈ। ਇਸ ਲਈ ਬਹੁਤ ਸਾਰੇ ਵਿਦਿਆਰਥੀ ਮੁਕਾਬਲਤਨ ਘੱਟ ਲਾਗਤ ਵਾਲੀ ਸਿੱਖਿਆ ਪ੍ਰਾਪਤ ਕਰਨ ਲਈ ਵਿਦੇਸ਼ ਜਾਣ ਲਈ ਮਜ਼ਬੂਰ ਹਨ। ਇਸ ਲਈ ਜ਼ਰੂਰੀ ਹੈ ਕਿ ਮੈਡੀਕਲ ਸਿੱਖਿਆ ਸਰਕਾਰੀ ਖੇਤਰ ਵਿੱਚ ਹੋਵੇ। ਇਸ ਸਬੰਧੀ ਪ੍ਰਧਾਨ ਮੰਤਰੀ ਦਾ ਇਹ ਬਿਆਨ ਕਿ ਨਿੱਜੀ ਖੇਤਰ ਨੂੰ ਹੋਰ ਮੈਡੀਕਲ ਕਾਲਜ ਖੋਲ੍ਹਣੇ ਚਾਹੀਦੇ ਹਨ, ਵਿਦਿਆਰਥੀਆਂ ਦੇ ਹਿੱਤਾਂ ਦੇ ਵਿਰੁੱਧ ਹੈ।   

ਇਸ ਮੌਕੇ ਡਾ: ਅਰੁਣ ਮਿੱਤਰਾ, ਡਾ: ਗਗਨਦੀਪ ਸਿੰਘ, ਡਾ ਸ਼ਕਤੀ ਪ੍ਰਭਾਕਰ, ਡਾ: ਪਰਮ ਸੈਣੀ, ਡਾ: ਮੋਨਿਕਾ ਧਵਨ, ਐਮਐਸ ਭਾਟੀਆ, ਪ੍ਰੋ: ਜਗਮੋਹਨ ਸਿੰਘ, ਨਵਲ ਛਿੱਬੜ ਐਡਵੋਕੇਟ ਆਦਿ ਹਾਜ਼ਰ ਸਨ.    

ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਸੁਰਿੰਦਰ ਕੈਲੇ ਪ੍ਰਧਾਨ , ਡਾ. ਗੁਲਜ਼ਾਰ ਪੰਧੇਰ ਜਨਰਲ ਸਕੱਤਰ , ਕਰਨਲ ਭੁਪਿੰਦਰ ਸਿੰਘ, ਸਰਬਜੀਤ ਵਿਰਦੀ, ਅਮਰਜੀਤ ਸ਼ੇਰਪੁਰੀ, ਮਾਸਟਰ ਹਰੀਸ਼ ਪੱਖੋਵਾਲ ਅਤੇ ਮਾਸਟਰ ਭਜਨ ਸਿੰਘ ਸ਼ਾਮਲ ਹੋਏ। ਭਾਰਤ ਜਨ ਗਿਆਨ ਵਿਗਿਆਨ ਜੱਥਾ ਵੱਲੋਂ ਪ੍ਰਧਾਨ ਰਣਜੀਤ ਸਿੰਘ , ਉੱਪ ਪ੍ਰਧਾਨ ਇੰਦਰਜੀਤ ਸਿੰਘ ਸੋਢੀ ਅਤੇ ਅਵਤਾਰ ਛਿੱਬੜ ਸ਼ਾਮਲ ਹੋਏ। ਹੌਜਰੀ ਵਰਕਰ ਯੂਨੀਅਨ ਵੱਲੋਂ ਵਿਨੋਦ ਕੁਮਾਰ  ਅਤੇ ਸੰਜੇ ਕੁਮਾਰ ਸ਼ਾਮਲ ਹੋਏ। ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਲਜ਼ਾਰ ਗੋਰੀਆ ਅਤੇ ਏਟਕ ਲੁਧਿਆਣਾ ਦੇ ਪ੍ਰਧਾਨ ਰਮੇਸ਼ ਰਤਨ ਨੇ ਵੀ ਹਿੱਸਾ ਲਿਆ। ਸਰੋਜ ਕੁਮਾਰ , ਅਨੋਦ ਕੁਮਾਰ , ਰਾਮੂ, ਸੰਜੀਤ ਰਾਮ, ਮੋਮੇ ਅਤੇ ਕਰਮਾਲ ਸਿੰਘ  ਸ਼ਾਮਿਲ ਸਨ। 

Monday, September 27, 2021

ਮੋਹਾਲੀ ਵਿੱਚ ਭਾਰਤ ਬੰਦ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਰਿਹਾ

27th September 2021 at 8:21 PM

ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਲਈ ਕੀਤੇ ਗਏ ਸਨ ਪੂਰੇ ਸੁਰੱਖਿਆ ਪ੍ਰਬੰਧ

ਮੋਹਾਲੀ: 27 ਸਤੰਬਰ 2021: (ਮੋਹਾਲੀ ਸਕਰੀਨ ਬਿਊਰੋ):: 
ਹਾਲਾਂਕਿ ਕਿਸਾਨਾਂ ਨੇ ਕਦੇ ਵੀ ਆਮ ਲੋਕਾਂ ਲਈ ਕੋਊ ਮੁਸੀਬਤ ਖੜੀ ਨਹੀਂ ਕੀਤੀ ਪਰ ਫਿਰ ਵੀ ਆਮ ਲੋਕਾਂ ਵਿੱਚ 27 ਸਤੰਬਰ ਦੇ ਭਾਰਤ ਬੰਦ ਨੂੰ ਲੈ ਕੇ ਇੱਕ ਡਰ ਜਿਹਾ ਜ਼ਰੂਰ ਸੀ। ਲੋਕਾਂ ਦੇ ਇਸ ਡਰ ਨੂੰ ਵੀ ਜ਼ਿਲਾ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲਿਆ ਅਤੇ ਇਸਨੂੰ ਦੂਰ ਕਰਨ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ। ਇਹਨਾਂ ਪ੍ਰਬੰਧਾਂ ਦੇ ਨਤੀਜੇ ਵੱਜੋਂ ਹੀ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦੀ ਪਹਿਲੀ ਵਰ੍ਹੇਗੰਢ ਮੌਕੇ 'ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ 10 ਘੰਟੇ ਵਾਲੇ ਭਾਰਤ ਬੰਦ ਦਾ ਸੱਦਾ ਐਸਏਐਸ ਨਗਰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ  ਸ਼ਾਂਤੀਪੂਰਵਕ ਰਿਹਾ। 
ਕਿਸੇ ਵੀ ਪਾਸਿਓਂ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਸਭ ਕੁਝ ਬੜੇ ਅਮਨ ਅਮਨ ਨਾਲ ਰਿਹਾ। ਕਈ ਇਲਾਕਿਆਂ ਦੇ ਮੁਖ ਮਾਰਗਾਂ ਤੇ ਕਰਿਆਨੇ ਵਰਗੀਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਬੰਦ ਰਹਿਣ ਨਾਲ ਕੁਝ ਕੁ ਲੋਕਾਂ ਨੂੰ ਦਿੱਕਤ ਜ਼ਰੂਰ ਆਈ ਪਾਰ ਉਂਝ ਸਾਰਾ ਕੁਝ ਆਮ ਵਾਂਗ ਰਿਹਾ। ਬਸ ਏਨੀ ਕੁ ਤਬਦੀਲੀ ਜ਼ਰੂਰ ਸੀ ਕਿ ਬਹੁਤ ਸਾਰੇ ਲੋਕਾਂ ਨੂੰ ਅੱਜ ਐਤਵਾਰ ਦੇ ਦਿਨ ਵਾਂਗ ਜ਼ਰੂਰ ਮਹਿਸੂਸ ਹੁੰਦਾ ਰਿਹਾ। ਅਮਨਸ਼ਾਂਤੀ ਨਾਲ ਲੰਘੇ ਇਸ ਬੰਦ ਦੀ ਸਫਲਤਾ ਲਈ ਜ਼ਿਲਾ ਪ੍ਰਸ਼ਾਸਨ ਦਾ ਬਹੁਤ ਵੱਡਾ ਰੋਲ ਰਿਹਾ। ਇਸ ਬੰਦ ਦੌਰਾਨ ਲੋਕ ਗਲੀ ਮੋਹਲਿਆਂ ਵਿੱਚ ਖੇਤੀ ਕਾਨੂੰਨ ਦੀ ਚਰਚਾ ਵੀ ਕਰਦੇ ਸੁਣੇ ਗਏ। ਕੇਂਦਰ ਸਰਕਾਰ ਦੇ ਖਿਲਾਫ ਲੋਕ ਗੁੱਸਾ ਪ੍ਰਗਟਾਉਂਦੇ ਵੀ ਦੇਖੇ ਗਏ। 
ਅੱਜ ਦਾ ਦਿਨ ਅਮਨ ਅਮਾਨ ਨਾਲ ਲੰਘਣ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹਸਪਤਾਲ, ਮੈਡੀਕਲ ਸਟੋਰਾਂ, ਰਾਹਤ ਅਤੇ ਬਚਾਅ ਕਾਰਜਾਂ ਅਤੇ ਐਮਰਜੈਂਸੀ ਵਿੱਚ ਸ਼ਾਮਲ ਲੋਕਾਂ ਸਮੇਤ ਸਾਰੀਆਂ ਐਮਰਜੈਂਸੀ ਸੰਸਥਾਵਾਂ ਅਤੇ ਜ਼ਰੂਰੀ ਸੇਵਾਵਾਂ ਹੜਤਾਲ ਦੌਰਾਨ ਖੁੱਲੀਆਂ ਰਹੀਆਂ, ਕਿਉਂਕਿ ਸੰਯੁਕਤ ਕਿਸਾਨ ਵੱਲੋਂ ਬਾਕਾਇਦਾ ਇਸ ਦੀ ਛੋਟ ਵੀ ਦਿੱਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਕਿਸਾਨ ਸਵੇਰ ਤੋਂ ਹੀ ਰਾਜ ਮਾਰਗਾਂ ਅਤੇ ਹੋਰ ਮੁੱਖ ਸੜਕਾਂ ਤੇ ਇਕੱਠੇ ਹੋਏ ਅਤੇ ਪੂਰੇ ਜ਼ਿਲ੍ਹੇ ਵਿੱਚ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ  ਸਨ।

Friday, September 24, 2021

ਡੀ.ਏ.ਸੀ. ਵਿੱਚ ਡੇਂਗੂ ਵਿਰੋਧੀ ਮੁਹਿੰਮ ਚਲਾਈ ਗਈ

Friday 24nd September 2021 at 04:33 PM

 ਜ਼ਿਲ੍ਹੇ ਨੂੰ ਡੇਂਗੂ ਮੁਕਤ ਕਰਨ ਲਈ ਸ਼ੁੱਕਰਵਾਰ ਨੂੰ ਡਰਾਈਡੇਅ ਮਨਾਓ 


ਮੋਹਾਲੀ
: 24 ਸਤੰਬਰ 2021: (ਮੋਹਾਲੀ ਸਕਰੀਨ ਬਿਊਰੋ)::
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਅਤੇ ਨਗਰ ਨਿਗਮ, ਮੁਹਾਲੀ ਦੀ ਸਾਂਝੀ ਟੀਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫਤਰਾਂ ਵਿੱਚ ਡੇਂਗੂ ਵਿਰੋਧੀ ਚੈਕਿੰਗ ਮੁਹਿੰਮ ਚਲਾਈ।

ਇਸ ਮੌਕੇ ਸਹਾਇਕ ਕਮਿਸ਼ਨਰ (ਜੀ) ਤਰਸੇਮ ਚੰਦ ਨੇ ਦੱਸਿਆ ਕਿ ਲਾਰਵੇ ਦਾ ਪਤਾ ਲਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਸ਼ੇਸ਼ ਡੇਂਗੂ ਵਿਰੋਧੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਛੱਤਾਂ, ਫੁੱਲਾਂ ਵਾਲੇ ਗਮਲਿਆਂ ਅਤੇ ਕੰਟੇਨਰਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਤੇ ਵੀ ਖੜ੍ਹੇ ਪਾਣੀ ਦੇ ਛੱਪੜਾਂ ਤੋਂ ਬਚਣ ਕਿਉਂਕਿ ਇਹ ਡੇਂਗੂ ਦੇ ਲਾਰਵੇ ਪੈਦਾ ਹੋਣ ਦਾ ਕਾਰਨ ਬਣ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਨੂੰ ਡੇਂਗੂ ਮੁਕਤ ਕਰਨ ਲਈ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ।

ਸ੍ਰੀ ਤਰਸੇਮ ਚੰਦ ਨੇ ਕਿਹਾ ਕਿ ਪ੍ਰਸ਼ਾਸਨ ਡੇਂਗੂ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰਸਾਇਣਾਂ ਅਤੇ ਉਪਕਰਣਾਂ ਸਮੇਤ ਸਾਰੇ ਪ੍ਰਬੰਧ ਮੌਜੂਦ ਹਨ। ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ, ਪ੍ਰਸ਼ਾਸਨ ਪਹਿਲਾਂ ਹੀ ਜ਼ਿਲ੍ਹੇ ਵਿੱਚ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਗਤੀਵਿਧੀਆਂ ਚਲਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਆਮ ਤੌਰ 'ਤੇ ਦਿਨ ਦੇ ਸਮੇਂ ਕੱਟਦਾ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਕੂਲਰਾਂ, ਪਾਣੀ ਦੇ ਭੰਡਾਰ ਦੇ ਕੰਟੇਨਰਾਂ, ਟਾਇਰਾਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਥਾਵਾਂ 'ਤੇ ਜਿੱਥੇ ਪਾਣੀ ਇਕੱਠਾ ਹੁੰਦਾ ਹੈ, ਉਨ੍ਹਾਂ ਨੂੰ ਸਾਫ਼ ਜਾਂ ਢਕ ਕੇ ਰੱਖਿਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਹਫ਼ਤੇ ਵਿੱਚ ਇੱਕ ਵਾਰ ਕੂਲਰਾਂ, ਕੰਟੇਨਰਾਂ ਆਦਿ ਵਿੱਚ ਕੀਟਨਾਸ਼ਕ, ਪੈਟਰੋਲ ਅਤੇ ਮਿੱਟੀ ਦਾ ਤੇਲ ਪਾ ਦੇਣ।

Tuesday, September 21, 2021

ਮੋਹਾਲੀ:ਗਤੀਸ਼ੀਲ IAS ਅਧਿਕਾਰੀ ਈਸ਼ਾ ਕਾਲੀਆ ਨੇ ਸੰਭਾਲਿਆ ਡੀਸੀ ਵੱਜੋਂ ਚਾਰਜ

 Monday: 20th September 2021 at 05:40 pm WhatsApp 

ਭਲਾਈ ਸਕੀਮਾਂ ਦਾ ਲਾਭ ਹਰ ਵਿਅਕਤੀ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ


ਐਸ.ਏ.ਐਸ. ਨਗਰ, (ਮੋਹਾਲੀ):: 21 ਸਤੰਬਰ 2021: (ਮੋਹਾਲੀ ਸਕਰੀਨ//ਪੰਜਾਬ ਸਕਰੀਨ)::

ਹਰੇਕ ਵਿਅਕਤੀ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਮੰਤਵ ਨਾਲ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਆਪਣੇ ਦਫਤਰ ਦਾ ਕਾਰਜਭਾਰ ਸੰਭਾਲ ਲਿਆ ਹੈ।

ਸ਼ਿਕਾਇਤ ਨਿਵਾਰਨ 'ਤੇ ਵਿਸ਼ੇਸ਼ ਤੌਰ' ਤੇ ਜ਼ੋਰ ਦਿੰਦਿਆਂ ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਵੱਖਰੀ ਕਿਸਮ ਦੀ ਪਹੁੰਚ ਦੀ ਲੋੜ ਹੁੰਦੀ ਹੈ ਅਤੇ ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਬੇੜੇ ਲਈ ਚੀਜ਼ਾਂ ਨੂੰ ਤਰਜੀਹ ਦੇ ਆਧਾਰ ਉਤੇ ਵੰਡਣਗੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਉਨ੍ਹਾਂ ਦੇ ਕੰਮ ਦੇ ਸਬੰਧ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਕੋਵਿਡ-19 ਦੀ ਸੰਭਾਵਤ ਤੀਜੀ ਲਹਿਰ ਨੂੰ ਰੋਕਣ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀ ਕਾਰਜ ਯੋਜਨਾ ਦੀ ਚੰਗੀ ਤਰ੍ਹਾਂ ਸਮੀਖਿਆ ਕਰਨਗੇ ਅਤੇ ਇਸ ਬਹੁਤ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਰੋਕਣ ਲਈ ਕਦਮ ਚੁੱਕਣਗੇ। ਉਨ੍ਹਾਂ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ 'ਤੇ ਜ਼ੋਰ ਦਿੱਤਾ ਅਤੇ ਨਿਰਦੇਸ਼ ਦਿੱਤੇ ਕਿ ਇਸ ਸਬੰਧ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਾਰੇ ਜ਼ਿਲ੍ਹਾ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਅਤੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸ੍ਰੀਮਤੀ ਕਾਲੀਆ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀ.ਜੀ.ਐਸ.ਈ.) ਵਜੋਂ ਤਾਇਨਾਤ ਸਨ। 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਸਕੱਤਰ ਵਜੋਂ ਵਾਧੂ ਚਾਰਜ ਵੀ ਦਿੱਤਾ ਗਿਆ ਸੀ। ਉਹ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਹੁਸ਼ਿਆਰਪੁਰ, ਫਾਜ਼ਿਲਕਾ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਵਿਸ਼ੇਸ਼ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ, ਪੰਜਾਬ ਬਿਉਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਮਹਿਲਾ ਕਮਿਸ਼ਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

Wednesday, May 12, 2021

Covid-ਲੁਧਿਆਣਾ 'ਚ ਵੱਧ ਰਹੀ ਮੌਤ ਦਰ ਚਿੰਤਾਜਨਕ

12th May 2021 at 9:06 PM 

ਪਿਛਲੇ 7 ਦਿਨਾਂ 'ਚ 168 ਲੋਕਾਂ ਨੇ ਗਵਾਈਆਂ ਆਪਣੀਆਂ ਕੀਮਤੀ ਜਾਨਾਂ 

ਲੁਧਿਆਣਾ: 12 ਮਈ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ):
ਕੋਵਿਡ-19 ਮਹਾਂਮਾਰੀ ਕਾਰਨ
ਲੁਧਿਆਣਾ ਵਿਚ ਹੋ ਰਹੀਆਂਂ ਮੌਤਾਂ ਦੀ ਮੰਦਭਾਗੀ ਦਰ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਪਿਛਲੇ 7 ਦਿਨਾਂ ਵਿਚ 168 ਲੋਕ ਆਪਣੀ ਜਾਨ ਗਵਾ ਚੁੱਕੇ ਹਨ, ਲੁਧਿਆਣਾ ਵਿਚ ਪ੍ਰਤੀ ਦਿਨ 24 ਮੌਤਾਂ ਹੋਈਆਂ ਹਨ ਜਿਸਦਾ ਮੁੱਖ ਕਾਰਨ ਇਹ ਵੀ ਹੈ ਕਿ ਕੁਝ ਲੋਕਾਂ ਵੱਲੋਂ ਲਾਪਰਵਾਹੀ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। 

ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿਚ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਲੋਕ ਅਜੇ ਵੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨਹੀਂ ਕਰ ਰਹੇ ਹਨ, ਉਨ੍ਹਾਂ ਨੂੰ 7 ਮਈ ਤੋਂ 12 ਮਈ ਤੱਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ 168 ਵਿਅਕਤੀਆਂ ਦੇ ਪਰਿਵਾਰਾਂ ਵੱਲ ਵੇਖਣਾ ਚਾਹੀਦਾ ਹੈ।

ਸ੍ਰੀ ਸ਼ਰਮਾ ਨੇ ਕਿਹਾ, ''ਮੈਂ ਲੁਧਿਆਣਾ ਵਿਚ ਢਿੱਲ ਦੇ ਸਮੇਂ ਦੌਰਾਨ ਕੁਝ ਲੋਕਾਂ ਦੀ ਭੀੜ ਤੋਂ ਸੱਚਮੁੱਚ ਪ੍ਰੇਸ਼ਾਨ ਅਤੇ ਦੁੱਖੀ ਹਾਂ, ਇਹ ਗੈਰ-ਜ਼ਿੰਮੇਵਾਰੀ ਹੋਰਨਾਂ ਲਈ ਘਾਤਕ ਸਿੱਧ ਹੋ ਰਹੀ ਹੈ''।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਤਿਹਾਸ ਤੋਂ ਸਿੱਖਣਾ ਚਾਹੀਦਾ ਹੈ ਖ਼ਾਸਕਰ 100 ਸਾਲ ਪਹਿਲਾਂ ਸਪੈਨਿਸ਼ ਫਲੂ ਅਤੇ ਪਲੇਗ ਦੇ ਪ੍ਰਕੋਪ ਦੇ ਸਮੇਂ ਸਾਡੇ ਪੁਰਖਿਆਂ ਨੇ ਕਿਵੇਂ ਆਪਣੇ ਔਖੇ ਸਮੇਂ ਦੌਰਾਨ ਇਕੱਲਤਾ ਬਣਾਈ ਰੱਖੀ ਅਤੇ ਅੱਜ ਅਸੀਂ ਜਿੰਦਾ ਹਾਂ ਕਿਉਂਕਿ ਉਨ੍ਹਾਂ ਲੋਕਾਂ ਨੇ ਉਸ ਸਮੇਂ ਦੀਆਂ ਸਰਕਾਰਾਂ ਦੇ ਦਿਸ਼ਾ ਨਿਰਦੇਸ਼ਾਂ ਪ੍ਰਤੀ ਗੰਭੀਰਤਾ ਦਿਖਾਈ ਸੀ।
 
ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਾਰਿਆਂ ਨੂੰ ਵਾਧੇ ਨੂੰ ਨਿਯੰਤਰਿਤ ਕਰਨ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਆਪਣੀ ਰੋਜ਼ਮਰਾ ਜਿੰਦਗੀ ਵਿੱਚ ਇਕਾਂਤਵਾਸ ਨੂੰ ਅਪਨਾਉਣਾ ਯਕੀਨੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਜਲੰਧਰ ਅਤੇ ਲੁਧਿਆਣਾ ਦੇ ਢਿੱਲ ਦੇ ਸਮੇਂ ਵਿੱਚ ਅੰਤਰ ਦੇ ਸਬੰਧ ਵਿੱਚ ਲੋਕਾਂ ਦੇ ਸੁਆਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਲੁਧਿਆਣਾ ਦੀ ਸਥਿਤੀ ਜਲੰਧਰ ਨਾਲੋਂ ਵਧੇਰੇ ਗੰਭੀਰ ਅਤੇ ਪੂਰੀ ਤਰ੍ਹਾਂ ਵੱਖਰੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪਹਿਲਾਂ ਹੀ ਆਪਣੀ ਚਰਮ ਸੀਮਾ ਵੇਖ ਚੁੱਕਾ ਹੈ ਅਤੇ ਹੁਣ ਉਥੇ ਹੌਲੀ-ਹੌਲੀ ਕੇਸ ਘੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਰਾਜ ਦਾ ਇੱਕ ਵੱਡਾ ਅਤੇ ਸਭ ਤੋਂ ਵੱਧ ਆਬਾਦੀ ਵਾਲਾ ਜ਼ਿਲ੍ਹਾ ਹੈ ਅਤੇ ਹੋਰਨਾਂ ਜ਼ਿਲ੍ਹਿਆਂ ਨਾਲ ਇਸਦੀ ਤੁਲਨਾ ਕਰਨੀ ਪੂਰੀ ਤਰ੍ਹਾਂ ਬੇਈਮਾਨੀ ਹੋਵੇਗੀ।

Wednesday, March 31, 2021

ਜ਼ਿਲ੍ਹਾ ਪ੍ਰਸ਼ਾਸਨ 3 ਤੇ 4 ਅਪ੍ਰੈਲ ਨੂੰ ਲਗਾਵੇਗਾ ਸਪੈਸ਼ਲ ਮਾਸ ਵੈਕਸੀਨੇਸ਼ਨ ਕੈਂਪ

Wednesday.31st March 2021 at 7:43 PM

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕੀਤੇ ਕਈ ਅਹਿਮ ਐਲਾਨ 


ਲੁਧਿਆਣਾ: 31 ਮਾਰਚ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਲੁਧਿਆਣਾ ਵਿਖੇ ਕੋਵਿਡ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ 3 ਅਤੇ 4 ਅਪ੍ਰੈਲ, 2021 ਨੂੰ ਸਪੈਸ਼ਲ ਮਾਸ ਵੈਕਸੀਨੇਸ਼ਨ ਕੈਂਪ ਲਗਾਵੇੇਗਾ, ਜਿਸਦੇ ਤਹਿਤ ਜਿਲ੍ਹੇ ਭਰ ਵਿੱਚ ਇੱਕ ਦਿਨ ਵਿੱਚ 15000 ਵਿਅਕਤੀਆਂ ਦੀ ਟੀਕਾਕਰਣ ਕੀਤਾ ਜਾਵੇਗਾ।

ਪੁਲਿਸ ਲਾਈਨਾਂ ਵਿਚ ਵਪਾਰੀਆਂ, ਮੈਰਿਜ ਪੈਲੇਸਾਂ, ਹੋਟਲ ਮਾਲਕਾਂ/ਐਮ.ਸੀ/ਰੈਸਟੋਰੈਂਟਾਂ ਅਤੇ ਹੋਰਾਂ ਨਾਲ ਪੜਾਅਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆ ਕੇ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ, ਜੋਕਿ ਕੋਵਿਡ-19 ਦੀ ਲੜੀ ਤੋੜਨ ਵਿੱਚ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਹੀ ਜੰਗੀ ਪੱਧਰ 'ਤੇ ਇਹ ਮੁਹਿੰਮ ਚਲਾ ਰਿਹਾ ਹੈ ਅਤੇ ਅੱਜ ਵੀ 7700 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ, ਜੋ ਕਿ ਹੁਣ ਤਕ ਸਭ ਤੋਂ ਵੱਧ ਲੁਧਿਆਣਾ ਵਿਚ ਹਨ ਤੇ ਵੈਕਸੀਨੇਸ਼ਨ ਕਰਾਉਣ ਵਾਲਿਆ ਦੀ ਕੁੱਲ 159462 ਹੋ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਹਰੇਕ ਖੇਤਰ/ਵਾਰਡ ਨੂੰ ਮਾਸ ਕੈਂਪਾਂ ਰਾਹੀਂ ਜੋੜਿਆ ਹੈ, ਉਨ੍ਹਾਂ ਦਾ ਟੀਚਾ ਹੈ ਕਿ ਇੱਕ ਦਿਨ ਵਿੱਚ ਘੱਟੋ ਘੱਟ 15000 ਯੋਗ ਵਿਅਕਤੀਆਂ ਦਾ ਟੀਕਾਕਰਣ ਕੀਤਾ ਜਾਵੇ।

ਇਹ ਪ੍ਰਗਟਾਵਾ ਕਰਦਿਆਂ ਕਿ ਕੱਲ੍ਹ (1 ਅਪ੍ਰੈਲ) ਤੋਂ, 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਇਹ ਟੀਕਾ ਲਗਾਇਆ ਜਾਵੇਗਾ, ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਲਈ ਠੋਸ ਯਤਨ ਕਰ ਰਹੇ ਹਾਂ ਪਰ ਵਸਨੀਕਾਂ ਤੋਂ ਜਲਦ ਤੋ ਜਲਦ ਟੀਕਾਕਰਨ ਕਰਾਉਣ ਲਈ ਦਿਲੋਂ ਸਹਿਯੋਗ ਦੀ ਮੰਗ ਕਰਦੇ ਹਾਂ।

ਸ੍ਰੀ ਸ਼ਰਮਾ ਨੇ ਵਪਾਰੀਆਂ ਅਪੀਲ ਕਰਦਿਆਂ ਕਿਹਾ ਉਨ੍ਹਾਂ ਦਾ ਆਬਾਦੀ ਦੇ ਸਭ ਤੋਂ ਵੱਡੇ ਹਿੱਸੇ ਨਾਲ ਸੰਪਰਕ ਹੈ ਅਤੇ ਉਹ ਆਪਣੇ ਗਰੁੱਪਾਂ ਵਿਚ ਗਲਤ ਜਾਣਕਾਰੀ, ਝਿੱਜਕ ਅਤੇ ਵੈਕਸੀਨ ਸਬੰਧੀ ਝੁੱਠੀਆਂ ਅਫਵਾਹਾਂ ਨੂੰ ਦੂਰ ਕਰਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਕੇ ਉਨ੍ਹਾਂ ਦਾ ਬਚਾਅ ਕੀਤਾ ਜਾ ਸਕੇ।

ਸ੍ਰੀ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਵਿਗਿਆਨੀਆਂ ਨੇ ਟੀਕਾ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਇਸ ਨੂੰ ਦੇਸ਼ ਪ੍ਰਤੀ ਆਪਣੀ ਸਮਾਜਕ ਜ਼ਿੰਮੇਵਾਰੀ ਸਮਝਦਿਆਂ ਸਾਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਵੈਕਸੀਨ ਨਹੀਂ ਸੀ, ਲੋਕ ਵੱਡੀ ਗਿਣਤੀ ਵਿਚ ਮਰ ਰਹੇ ਸਨ ਅਤੇ ਵੈਕਸੀਨ ਲਈ ਪ੍ਰਾਰਥਨਾ ਕਰ ਰਹੇ ਸਨ ਅਤੇ ਹੁਣ ਜਦੋਂ ਵੈਕਸੀਨ ਉਪਲੱਬਧ ਹੈ ਤਾ ਲੋਕਾਂ ਨੂੰ ਮਹਾਂਮਾਰੀ ਦੇ ਵਿਰੁੱਧ ਛੇੜੀ ਜੰਗ 'ਤੇ ਫਤਿਹ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਮਾਸਕ, ਸਮਾਜਿਕ ਦੂਰੀ ਅਤੇ ਹੋਰ ਪ੍ਰੋਟੋਕਾਲ ਦੀ ਅਵਹੇਲਣਾ ਬਾਰੇ, ਉਨ੍ਹਾਂ ਕਿਹਾ ਕਿ ਜੇ ਸਥਿਤੀ ਅਜਿਹੀ ਹੀ ਰਹੀ ਅਤੇ ਉਹ ਕਰਫਿਊ ਦੇ ਸਮੇਂ ਵਿੱਚ ਵਾਧਾ ਕਰਨ ਦੇ ਨਾਲ-ਨਾਲ ਹੋਰ ਸਖ਼ਤ ਕਦਮ ਵੀ ਉਠਾਉਣਗੇ।

ਇਸ ਮੌਕੇ ਪ੍ਰਮੁੱਖ ਤੌਰ 'ਤੇ ਜੁਆਇੰਟ ਸੀ.ਪੀ. ਸ੍ਰੀ ਦੀਪਕ ਪਾਰੀਕ, ਏ.ਡੀ.ਸੀ. (ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Saturday, March 27, 2021

ਸੂਬਾ ਸਰਕਾਰ ਵੱਲੋਂ ਜਨਤਕ ਹਿੱਤ 'ਚ ਲਾਗੂ ਕੀਤੇ ਜਾਣਗੇ ਕੁਲੈਕਟਰ ਰੇਟ

27th March 2021 at 5:26 PM

 DC ਵੱਲੋਂ SDM ਅਤੇ ਮਾਲ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ 


ਲੁਧਿਆਣਾ: 27 ਮਾਰਚ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕੁਲੈਕਟਰ ਰੇਟਾਂ ਦੀ ਸੋਧ ਦਾ ਮੁੱਦਾ ਹੁਣ ਫਿਰ ਚਰਚਾ ਵਿੱਚ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਕੰਮਾਂ ਦੀ ਰਜਿਸਟਰੀ ਕਰਵਾਉਣ ਲਈ ਕੁਲੈਕਟਰ ਰੇਟਾਂ ਵਿੱਚ ਸੋਧ ਲਈ ਆਪਣੇ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ।

ਅੱਜ ਇਸ ਸੰਬੰਧੀ ਐਸ.ਡੀ.ਐਮ. ਅਤੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਲੈਕਟਰ ਰੇਟਾਂ ਦੀ ਸਮੀਖਿਆ ਲੰਬੇ ਸਮੇਂ ਤੋਂ ਲਟਕ ਰਹੀ ਹੈ ਅਤੇ ਅਜਿਹਾ ਕੋਈ ਫੈਸਲਾ ਪੂਰੀ ਤਰ੍ਹਾਂ ਨਾਲ ਸੋਚ-ਵਿਚਾਰ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ। ਇਸ ਸਬੰਧੀ ਕੋਈ ਵੀ ਨੁਕਤਾ ਅਣਗੌਲਿਆ ਨਹੀਂ ਰਹਿਣਾ ਚਾਹੀਦਾ। 

ਉਨ੍ਹਾਂ ਕਿਹਾ ਕਿ  ਸੋਧਾਂ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਾਰੇ ਭਾਗੀਦਾਰਾਂ ਤੋਂ ਢੁੱਕਵਾਂ ਫੀਡਬੈਕ ਲੈਣਾ ਚਾਹੀਦਾ ਹੈ ਅਤੇ ਇਸ ਹਫ਼ਤੇ ਤੱਕ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪਣੀ ਚਾਹੀਦੀ ਹੈ। ਉਮੀਦ ਹੈ ਕਿ ਇਸ ਹਫਤੇ ਦੇ ਨਿਸਚਿਤ ਸਮੇਂ ਦੇ ਅੰਦਰ ਅੰਦਰ  ਮਿਲ ਵੀ ਜਾਵੇਗੀ। 

ਇਸਦੇ ਨਾਲ ਹੀ ਸ਼੍ਰੀ ਸ਼ਰਮਾ ਨੇ ਕਿਹਾ ਕਿ ਕੁਲੈਕਟਰ ਰੇਟ ਦੀ ਸਮੀਖਿਆ ਲਈ ਮੁੱਢਲੇ ਨਿਯਮਾਂ ਨੂੰ ਹਰ ਕੀਮਤ 'ਤੇ ਆਮ ਲੋਕਾਂ ਦੇ ਹਿੱਤ ਵਿੱਚ ਰੱਖ ਕੇ ਲਾਗੂ ਕਰਨਾ ਚਾਹੀਦਾ ਹੈ। ਲੋਕ ਹਿੱਤ ਵਿਚਾਰਨਾ ਬੇਹੱਦ ਜ਼ਰੂਰੀ ਹੈ। 

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਾਰੇ ਐਸ.ਡੀ.ਐਮ. ਸਹਿਬਾਨ ਅਤੇ ਮਾਲ ਅਫਸਰਾਂ ਤੋਂ ਰਿਪੋਰਟ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਰਿਪੋਰਟ ਤਿਆਰ ਕਰੇਗਾ ਅਤੇ ਲੋੜੀਂਦੀ ਕਾਰਵਾਈ ਹਿੱਤ ਸੂਬਾ ਸਰਕਾਰ ਨੂੰ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਮੁੱਢਲੀ ਮੀਟਿੰਗ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰਿਪੋਰਟ ਨੂੰ ਕੰਪਾਈਲ ਕੀਤਾ ਜਾਵੇਗਾ। 

ਸ਼ਰਮਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਲਾਜ਼ਮੀ ਤੌਰ 'ਤੇ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਅਗਲੀ ਲੋੜੀਂਦੀ ਕਾਰਵਾਈ ਲਈ ਰਿਪੋਰਟ ਨੂੰ ਸਮੇਂ ਸਿਰ ਪੇਸ਼ ਕੀਤਾ ਜਾਵੇ।

ਇਸ ਮੌਕੇ ਪ੍ਰਮੁੱਖ ਤੌਰ 'ਤੇ ਐਸ.ਡੀ.ਐਮ. ਸਹਿਬਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਡਾ ਬਲਜਿੰਦਰ ਸਿੰਘ ਢਿੱਲੋਂ, ਮਨਕੰਵਲ ਸਿੰਘ ਚਾਹਲ, ਗੀਤਿਕਾ ਸਿੰਘ, ਹਰਬੰਸ ਸਿੰਘ, ਡਾ ਹਿਮਾਂਸ਼ੂ ਗੁਪਤਾ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Tuesday, February 23, 2021

ਡੀ.ਸੀ. ਅਤੇ ਸੀ.ਪੀ. ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ

23rd February 2021 at 9:10 PM

 ਕਿਹਾ! ਵੱਧ ਰਹੇ ਕੋਵਿਡ ਕੇਸਾਂ ਨੂੰ ਠੱਲ ਪਾਉਣ ਲਈ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ 


*ਡੀ.ਸੀ. ਤੇ ਸੀ.ਪੀ. ਵੱਲੋਂ ਅਧਿਕਾਰੀਆਂ ਨੂੰ ਜਾਰੀ ਨਿਰਦੇਸ਼, 
*ਮੁੱਖ ਮੰਤਰੀ ਵੱਲੋਂ ਜਾਰੀ ਕੋਵਿਡ ਸਬੰਧੀ ਨਵੀਂਆਂ ਹਦਾਇਤਾਂ ਨੂੰ ਸਖ਼ਤੀ ਨਾਲ ਕੀਤਾ ਜਾਵੇ ਲਾਗੂ
ਲੁਧਿਆਣਾ: 23 ਫਰਵਰੀ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਲੁਧਿਆਣਾ ਦੇ ਵਸਨੀਕਾਂ ਨੂੰ ਕੋਵਿਡ ਕੇਸਾਂ ਦੇ ਫੈਲਣ ਨੂੰ ਰੋਕਣ ਲਈ ਮਾਸਕ, ਆਪਸੀ ਵਿੱਥ ਅਤੇ ਹੱਥ ਧੋਣ ਸਮੇਤ ਕਈ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ।
ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਪੋਜ਼ਟਿਵ ਮਾਮਲਿਆਂ ਵਿਚ ਵਾਧਾ ਵੇਖਿਆ ਗਿਆ ਹੈ ਅਤੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਜਿਸਦੇ ਤਹਿਤ ਪਹਿਲੀ ਮਾਰਚ ਤੋਂ ਸੂਬੇ ਭਰ ਵਿੱਚ ਇੰਡੋਰ ਇਕੱਠ ਲਈ 100 ਅਤੇ ਆਊਟਡੋਰ ਲਈ 200 ਤੋਂ ਵੱਧ ਵਿਅਕਤੀਆਂ ਦੀ ਮਨਾਹੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਜ਼ਿਲੇ ਵਿਚ ਕੋਵਿਡ ਦੀ ਰੋਕਥਾਮ ਲਈ ਸਾਵਧਾਨੀਆਂ ਅਤੇ ਪ੍ਰੋਟੋਕਾਲਾਂ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਲੱਛਣਾਂ ਪ੍ਰਤੀ ਸੁਚੇਤ ਰਹਿਣ ਅਤੇ ਤੁਰੰਤ ਜਾਂਚ ਕਰਵਾਉਣ ਤਾਂ ਜੋ ਇਹ ਅੱਗੇ ਨਾ ਫੈਲ ਸਕੇ ਅਤੇ ਪੋਜ਼ਟਿਵ ਕੇਸਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਸਨੀਕਾਂ ਵੱਲੋਂ ਪਹਿਲਾਂ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਕੋਵਿਡ ਨੂੰ ਫੈਲਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਅਤੇ ਹੁਣ ਜਦੋਂ ਕੇਸ ਦੁਬਾਰਾ ਵੱਧਣੇ ਸ਼ੁਰੂ ਹੋ ਗਏ ਹਨ, ਤਾਂ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਵਿਸ਼ੇਸ਼ ਸਹਿਯੋਗ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਨਵੀਂ ਚੁਣੌਤੀ ਦਾ ਸਾਹਮਣਾ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਕੋਵਿਡ ਵਿਰੁੱਧ ਲੜਾਈ ਜਿੱਤਣ ਲਈ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ।

Tuesday, June 23, 2020

ਪੰਜਾਬ ਸਰਕਾਰ ਵੱਲੋਂ ਲਾੱਕਡਾਊਨ 5.0/ਅਨਲੌਕ 1 ਤਹਿਤ ਹੋਰ ਛੂਟਾਂ

 ਰੈਸਟੋਰੈਂਟਾਂ, ਹੋਟਲਾਂ ਆਦਿ ਸੇਵਾਵਾਂ ਨੂੰ ਖੋਲ੍ਹਣ ਲਈ ਵਿਸਥਾਰਤ ਦਿਸ਼ਾ ਨਿਰਦੇਸ਼ 
ਲੁਧਿਆਣਾ: 23 ਜੂਨ 2020: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ 
Photo by Nadezhda Moryak from  Pexels
ਪੰਜਾਬ ਸਰਕਾਰ ਨੇ ਅੱਜ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹਣ ਲਈ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ਪੂਜਾ ਅਸਥਾਨ, ਹੋਟਲ, ਰੈਸਟੋਰੈਂਟ, ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਪੜਾਅਵਾਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸਰਕਾਰ ਨੇ ਹਰ ਤਰ੍ਹਾਂ ਦੀਆਂ ਪ੍ਰਾਹੁਣਚਾਰੀ ਸੇਵਾਵਾਂ ਖੋਲ੍ਹਣ ਦੀਆਂ ਸ਼ਰਤਾਂ ‘ਚ ਢਿੱਲ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਰੈਸਟੋਰੈਂਟਾਂ ਨੂੰ ਰਾਤ 8 ਵਜੇ ਤੱਕ 'ਡਾਈਨ-ਇਨ' (ਖਾਣਾ ਖਾਣ) ਦੀ ਸਹੂਲਤ ਦਿੱਤੀ ਹੈ ਜਿਥੇ 50%  ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਹੀ ਹੋਵੇਗੀ। ਮੈਨੇਜਮੇਂਟ ਸੇਵਾਵਾਂ ਪ੍ਰਦਾਨ ਕਰਨ ਲਈ ਤੈਅਸ਼ੁਦਾ ਹਦਾਇਤਾਂ (ਐਸਓਪੀਜ਼) ਦੀ ਪਾਲਣਾ ਕਰੇਗੀ ਜਿਸ ਤਹਿਤ ਹੋਟਲਾਂ/ ਰੈਸਟੋਰੈਂਟਾਂ ਵਿੱਚ 50%  ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਦੀ ਆਗਿਆ ਹੋਵੇਗੀ।
ਇਸ ਤੋਂ ਇਲਾਵਾ, ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲ੍ਹੇ ਰਹਿਣਗੇ ਪਰ ਹੋਟਲ ਮਹਿਮਾਨਾਂ ਦੇ ਨਾਲ ਨਾਲ ਬਾਹਰੋਂ ਆਏ ਵਿਅਕਤੀਆਂ ਲਈ ਵੀ ਸਮਾਂ ਰਾਤ 8 ਵਜੇ ਤੱਕ ਰਹੇਗਾ। ਹਾਲਾਂਕਿ ਹੋਟਲਾਂ ਦੀਆਂ ਬਾਰਾਂ ਬੰਦ ਰਹਿਣਗੀਆਂ ਪਰ ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਕਮਰਿਆਂ ਅਤੇ ਰੈਸਟੋਰੈਂਟਾਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ।
ਉਹਨਾਂ ਅੱਗੇ ਦੱਸਿਆ ਕਿ ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ 'ਓਪਨ-ਏਅਰ' ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ।  ਕੈਟਰਿੰਗ ਸਟਾਫ਼ ਤੋਂ ਛੁੱਟ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ 10'x10' ਖੇਤਰ ਦੀ ਜ਼ਰੂਰਤ ਦੇ ਅਧਾਰ ‘ਤੇ ਲੋੜੀਂਦੀ ਸਮਾਜਕ ਦੂਰੀ ਦਾ ਪਾਲਣ ਕੀਤਾ ਜਾ ਸਕੇ।
ਉਹਨਾਂ ਅੱਗੇ ਕਿਹਾ ਕਿ ਬੈਨਕੁਏਟ ਹਾਲਾਂ/ਮੈਰਿਜ ਪੈਲੇਸਾਂ ਵਿੱਚ ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਦਾ ਪ੍ਰਬੰਧਨ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਮੇਂ ਸਮੇਂ ਉਤੇ ਜਾਰੀ ਐਸਓਪੀਜ਼ ਦੀ ਪਾਲਣਾ ਕਰਨੀ ਲਾਜ਼ਮੀ  ਹੋਵੇਗੀ। ਜ਼ਿਲ੍ਹਾ ਅਧਿਕਾਰੀਆਂ ਨੂੰ ਸਥਾਨਕ ਸਥਿਤੀ ਦੇ ਅਧਾਰ ‘ਤੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਐਸਓਪੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਸ਼੍ਰੀ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਹਦਾੲਿਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।

Saturday, June 13, 2020

Ludhiana: ਕੋਰੋਨਾ ਦੇ 30 ਪਾਜ਼ਿਟਿਵ ਕੇਸ ਸਾਹਮਣੇ ਆਏ

13th June 2020 at 6:27 PM
 ਤੀਹਾਂ ਵਿੱਚੋਂ 26 ਮਰੀਜ਼ ਜ਼ਿਲਾ ਲੁਧਿਆਣਾ ਦੇ-5 ਮਰੀਜ਼ ਤੰਦਰੁਸਤ ਵੀ ਹੋਏ 
ਗਰੀਬ ਬਸਤੀਆਂ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਦਾਦਾ ਅਸ਼ੋਕ ਚਾਵਲਾ ਦੀ ਅਗਵਾਈ ਹੇਠ ਲਗਾਤਾਰ ਸਰਗਰਮ AMURT ਦੀ ਟੀਮ 
ਲੁਧਿਆਣਾ: 13 ਜੂਨ 2020: (ਐਮ ਐਸ ਭਾਟੀਆ//ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ  ਜਾਰੀ ਹੈ। ਅੱਜ 30 ਨਵੇਂ ਮਾਮਲੇ ਸਾਹਮਣੇ ਆਏ ਜਿਹਨਾਂ ਵਿੱਚ 26 ਕੇਸ ਲੁਧਿਆਣਾ ਜ਼ਿਲੇ ਦੇ ਹਨ ਅਤੇ ਬਾਕੀ ਚਾਰ ਹੋਰਨਾਂ ਥਾਂਵਾਂ ਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 5 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 30 ਹੋਰ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿੱਚੋਂ 26 ਜ਼ਿਲਾ ਲੁਧਿਆਣਾ ਨਾਲ ਅਤੇ 4 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।  
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 13 ਜੂਨ, 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 195 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 16304 ਨਮੂਨੇ ਲਏ ਗਏ ਹਨ, ਜਿਹਨਾਂ ਵਿੱਚੋਂ 15149 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਹਨਾਂ ਵਿੱਚੋਂ 14693 ਨਤੀਜੇ ਨੈਗੇਟਿਵ ਆਏ ਹਨ, ਜਦਕਿ 1155 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 337 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 119 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ। ਉਹਨਾਂ ਕਿਹਾ ਕਿ ਬਦਕਿਸਮਤੀ ਨਾਲ 11 ਮੌਤਾਂ ਜ਼ਿਲਾ  ਲੁਧਿਆਣਾ ਨਾਲ ਸੰਬੰਧਤ ਅਤੇ 8 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 195 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਹੁਣ 9597 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2654 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 358 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਹਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰਾਂ ਅੱਜ ਵੀ 1104 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਹਨਾਂ  ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।  
ਲਗਾਤਾਰ ਸਰਗਰਮ ਹੈ AMURT
ਇਸੇ ਦੇ ਨਾਲ ਹੀ ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਅਰਥਾਤ AMURT ਦੀ ਟੀਮ ਸਥਾਨਕ ਭੁਕਤੀ ਪ੍ਰਧਾਨ ਦਾਦਾ ਅਸ਼ੋਕ ਚਾਵਲਾ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਮੈਂ ਉਹਨਾਂ ਦੀ ਟੀਮ ਨੂੰ ਕਰੀਬ ਦੋ ਮਹੀਨਿਆਂ ਤੋਂ ਦੇਖ ਰਿਹਾ ਹਾਂ। ਜਿਊਣ ਹੀ ਲਾਕ ਡਾਊਨ ਦਾ ਐਲਾਨ ਹੋਇਆ ਅਤੇ ਕੋਰੋਨਾ ਦੀ ਗੰਭੀਰਤਾ ਸਮਝ ਆਉਣ ਲੱਗੀ ਉਦੋਂ ਤੋਂ ਹੀ ਇਹ ਟੀਮ ਸਰਗਰਮ ਹੋ ਗਈ। ਸਾਰੇ ਪ੍ਰਬੰਧਾਂ ਦਾ ਖਰਚਾ ਅਤੇ ਇਸ ਮਕਸਦ ਲਈ ਲੁੜੀਂਦੇ ਸਹਿਯੋਗੀਆਂ ਨੂੰ ਇਕੱਠਾ ਕਰਨਾ ਆਸਾਨ ਨਹੀਂ ਸੀ ਲੇਕਿਨ ਦਾਦਾ ਅਸ਼ੋਕ ਚਾਵਲਾ ਨੇ ਇਹ ਸਭ ਕੁਝ ਹਮੇਸ਼ਾਂ ਵਾਂਗ ਮੁਸਕਰਾਉਂਦਿਆਂ ਹੋਇਆਂ ਕੀਤਾ। ਰੋਜ਼ ਤੜਕੇ ਤੜਕੇ ਆਪਣੇ ਘਰੋਂ ਆਪਣੇ ਸਹਿਯੋਗੀਆਂ ਦੀਆਂ ਗੱਡੀਆਂ ਭਰਨਾ। ਕੁਝ ਲੋਕਾਂ ਨੂੰ ਰਸਤੇ ਵਿੱਚੋਂ ਲੈਣਾ ਅਤੇ ਫਿਰ ਪੂਰੇ ਜੋਸ਼ੋ ਖਰੋਸ਼ ਨਾਲ ਕਿਸੇ ਨਾ ਕਿਸੇ ਗਰੀਬ ਬਸਤੀ ਵਿੱਚ ਪਹੁੰਚ ਜਾਣਾ। ਇਸ ਤਰਾਂ ਬਹੁਤ ਸਾਰੀਆਂ ਗਰੀਬ ਬਸਤੀਆਂ ਤੱਕ ਪਹੁੰਚ ਕੀਤੀ ਜਿੱਥੇ ਨ ਕੋਈ ਸਿਆਸੀ ਪਾਰਟੀ ਪਹੁੰਚੀ ਅਤੇ ਨਾ ਹੀ ਸਰਕਾਰ। ਗਲੋਬਲ ਸੰਸਥਾ ਨੇ ਇਸ ਮਾਮਲੇ ਵਿੱਚ ਵੀ ਇੱਕ ਮਿਸਾਲ ਕਾਇਮ ਕੀਤੀ। 

Monday, July 15, 2019

ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ

Jul 15, 2019, 3:51 PM
ਸਾਰੇ ਹੜ੍ਹ ਕੰਟਰੋਲ ਰੂਮ 24 ਘੰਟੇ (ਰਾਊਂਡ ਦਾ ਕਲਾਕ) ਕਾਰਜਸ਼ੀਲ ਹਨ
ਲੁਧਿਆਣਾ: 15 ਜੁਲਾਈ 2019: (ਪੰਜਾਬ ਸਕਰੀਨ ਬਿਊਰੋ)::  
ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਿੱਥੇ ਹਡ਼੍ਹ ਰੋਕੂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ 'ਤੇ ਹਡ਼੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ।
ਇਨ੍ਹਾਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 0161-2433100 ਹੈ, ਇਸ ਤੋਂ ਇਲਾਵਾ ਸਬ ਡਵੀਜਨ ਸਮਰਾਲਾ ਦਾ ਨੰਬਰ 01628-262354, ਖੰਨਾ ਦਾ ਨੰਬਰ 01628-226091, ਪਾਇਲ ਦਾ ਨੰਬਰ 01628-276892, ਰਾਏਕੋਟ ਦਾ ਨੰਬਰ 01624-264350, ਜਗਰਾਉਂ ਦਾ ਨੰਬਰ 01624-223226, 240223, ਲੁਧਿਆਣਾ ਪੂਰਬੀ ਦਾ ਨੰਬਰ 01612400150, ਲੁਧਿਆਣਾ ਪੱਛਮੀ ਦਾ ਨੰਬਰ 01612412555, ਐਕਸੀਅਨ ਡਰੇਨੇਜ਼ ਵਿਭਾਗ ਦਾ ਨੰਬਰ 0161-2520232, ਸਿਹਤ ਵਿਭਾਗ ਦਾ ਨੰਬਰ 01612444193, ਪੁਲਿਸ ਵਿਭਾਗ ਲੁਧਿਆਣਾ ਦਾ ਨੰਬਰ 01612414932-33, 9815800251, 7837018500, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਲੁਧਿਆਣਾ ਦਾ ਨੰਬਰ 9872721309, ਫੌਜ ਦਾ ਨੰਬਰ 8558940825, ਖੁਰਾਕ ਸਿਵਲ ਸਪਲਾਈ ਵਿਭਾਗ ਦਾ ਨੰਬਰ 9815592855 ਹੈ।
ਉਨ੍ਹਾਂ ਕਿਹਾ ਕਿ ਇਹ ਸਾਰੇ ਹਡ਼੍ਹ ਕੰਟਰੋਲ ਰੂਮ 24 ਘੰਟੇ (ਰਾਊਂਡ ਦਾ ਕਲਾਕ) ਕਾਰਜਸ਼ੀਲ ਹਨ। ਇਹ ਕੰਟਰੋਲ ਰੂਮ ਛੁੱਟੀਆਂ ਦੇ ਸਮੇਂ ਦੌਰਾਨ ਵੀ ਆਮ ਵਾਂਗ ਕੰਮ ਕਰਦੇ ਹਨ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੋ ਵੀ ਅਧਿਕਾਰੀ ਕਿਸੇ ਵੀ ਪੱਧਰ 'ਤੇ ਹਡ਼੍ਹ ਰੋਕੂ ਕਾਰਜਾਂ ਵਿੱਚ ਲੱਗੇ ਹੁੰਦੇ ਹਨ, ਉਹ ਅਗਾਂਊਂ ਪ੍ਰਵਾਨਗੀ ਲਏ ਬਿਨਾਂ ਡਿਊਟੀ ਸਥਾਨ ਨਹੀਂ ਛੱਡਣਗੇ। ਸ੍ਰੀ ਅਗਰਵਾਲ ਨੇ ਸਾਰੇ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਵੀ ਹਡ਼੍ਹ ਕੰਟਰੋਲ ਰੂਮਾਂ ਦੀ ਕਾਰਜਕੁਸ਼ਲਤਾ 'ਤੇ ਖੁਦ ਨਿਗਰਾਨੀ ਰੱਖਣੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਸੰਕਟਮਈ ਸਥਿਤੀ ਵਿੱਚ ਤੁਰੰਤ ਲੋਕਾਂ ਦਾ ਜਾਂ ਆਪਸੀ ਸੰਪਰਕ ਹੋ ਸਕੇ।
ਸ੍ਰੀ ਅਗਰਵਾਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਸੰਪਰਕ ਨੰਬਰਾਂ 'ਤੇ ਪੁਖ਼ਤਾ ਜਾਣਕਾਰੀ ਹੀ ਸਾਂਝੀ ਕਰਨ।

Tuesday, February 19, 2019

ਆਦਰਸ਼ ਚੋਣ ਜ਼ਾਬਤਾ ਕਿਸੇ ਵੇਲ੍ਹੇ ਵੀ ਸੰਭਵ-ਪ੍ਰਦੀਪ ਕੁਮਾਰ ਅਗਰਵਾਲ

Tue, Feb 19, 2019 at 3:29 PM
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸ਼ੁਰੂਆਤੀ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ
ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਚੋਣ ਅਮਲੇ ਦੀਆਂ ਸੂਚੀਆਂ ਤਿਆਰ ਕਰਨ ਦੇ ਵੀ ਆਦੇਸ਼ 
ਸਾਰੇ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਬਾਰੇ ਕਿਹਾ
ਲੁਧਿਆਣਾ: 19 ਫਰਵਰੀ 2019: (ਪੰਜਾਬ ਸਕਰੀਨ ਬਿਊਰੋ)::
ਜਿਉਂ-ਜਿਉਂ ਲੋਕ ਸਭਾ ਚੋਣਾਂ ਦਾ ਐਲਾਨ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਵਿਖੇ ਪੈਂਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀ ਪਰਮਿੰਦਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰ. ਜਸਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। 
ਮੀਟਿੰਗ ਦੌਰਾਨ ਸ੍ਰੀ ਅਗਰਵਾਲ ਨੇ ਦੱਸਿਆ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ’ਤੇ ਜ਼ਿਲ੍ਹਾ ਲੁਧਿਆਣਾ ਵਿੱਚ ਵੀ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਜਿਸ ਹਿਸਾਬ ਨਾਲ ਤਿਆਰੀਆਂ ਨੇ ਜ਼ੋਰ ਫੜ੍ਹਿਆ ਹੈ, ਉਸ ਤੋਂ ਸਪੱਸ਼ਟ ਹੈ ਕਿ ਚੋਣਾਂ ਸੰਬੰਧੀ ਆਦਰਸ਼ ਚੋਣ ਜ਼ਾਬਤਾ ਕਿਸੇ ਵੀ ਵੇਲ੍ਹੇ ਸੰਭਵ ਹੈ। ਜਿਸ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਆਪਣੇ ਤੌਰ ’ਤੇ ਤਿਆਰੀ ਪੂਰੀ ਰੱਖਣੀ ਚਾਹੀਦੀ ਹੈ। ਸ੍ਰੀ ਅਗਰਵਾਲ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਸਰਗਰਮੀਆਂ ਨੂੰ ਚਲਾਉਣ ਲਈ ਸੈਕਟਰ ਅਫ਼ਸਰਾਂ ਅਤੇ ਬਲਾਕ ਪੱਧਰੀ ਅਫ਼ਸਰਾਂ ਦੀ ਮੁਕੰਮਲ ਤਾਇਨਾਤੀ ਯਕੀਨੀ ਬਣਾਉਣ। ਇਸੇ ਤਰ੍ਹਾਂ ਇਸ ਸੰਬੰਧੀ ਸਮੁੱਚੀ ਜਾਣਕਾਰੀ ਚੋਣ ਪੋਰਟਲ ’ਤੇ ਅਪਲੋਡ ਕੀਤੀ ਜਾਵੇ। 
ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਧਿਕਾਰੀ ਸਾਰੇ ਚੋਣ ਅਮਲੇ ਨਾਲ ਮੀਟਿੰਗਾਂ ਕਰਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨਾ ਯਕੀਨੀ ਬਣਾਉਣ। ਸੈਕਟਰ ਮੈਪ ਪਹਿਲਾਂ ਹੀ ਤਿਆਰ ਕਰ ਲਏ ਜਾਣ ਤਾਂ ਜੋ ਚੋਣਾਂ ਮੌਕੇ ਇਨ੍ਹਾਂ ਦੀ ਸਹਾਇਤਾ ਲਈ ਜਾ ਸਕੇ। ਇਹ ਸਾਰੇ ਕੰਮ ਮਿਤੀ 20 ਫਰਵਰੀ ਤੱਕ ਮੁਕੰਮਲ ਕਰ ਲਏ ਜਾਣ ਤਾਂ ਜੋ ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਾਂਝੀ ਮੀਟਿੰਗ ਕੀਤੀ ਜਾ ਸਕੇ। ਸ੍ਰੀ ਅਗਰਵਾਲ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਸ ਵਾਰ ਘੱਟੋ-ਘੱਟ 10 ਮਾਡਲ ਪੋਲਿੰਗ ਸਟੇਸ਼ਨ ਤਿਆਰ ਕੀਤੇ ਜਾਣਗੇ, ਜਿਨ੍ਹਾਂ ਦੀ ਪਛਾਣ ਕਰ ਲਈ ਜਾਵੇ। ਰਹਿੰਦੇ ਵੋਟਰ ਸ਼ਨਾਖ਼ਤੀ ਕਾਰਡ ਤੁਰੰਤ ਵੰਡ ਦਿੱਤੇ ਜਾਣ। 
ਸ੍ਰੀ ਅਗਰਵਾਲ ਨੇ ਕਿਹਾ ਕਿ ਉਹ ਚੋਣਾਂ ਦੀਆਂ ਤਿਆਰੀਆਂ ਦੀ ਸਮੁੱਚੀ ਨਿਗਰਾਨੀ ਆਪਣੇ ਪੱਧਰ ’ਤੇ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। 

Monday, November 26, 2018

ਪੈਨਸ਼ਨਰਾਂ ਵੱਲੋਂ ਵੀ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

ਡੀਸੀ ਦਫਤਰ ਲੁਧਿਆਣਾ ਸਾਹਮਣੇ ਦਿੱਤਾ ਵਿਸ਼ਾਲ ਧਰਨਾ
ਲੁਧਿਆਣਾ: 26 ਨਵੰਬਰ 2018: (ਪੰਜਾਬ ਸਕਰੀਨ ਟੀਮ):: 
ਅੱਜ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪੰਜਾਬ ਦੇ ਪੱਛਮੀ ਸਰਕਲ ਲੁਧਿਆਣਾ ਦੇ ਪੈਨਸ਼ਨਰੰ ਦੀ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਵਿਸ਼ਾਲ ਧਰਨਾ ਦਿੱਤਾ। ਇਸ ਧਰਨੇ ਦੀ ਪ੍ਰਧਾਨਗੀ ਚਰਨ ਦਵੀਯਨਣਾਂ ਦੇ ਪਰਧਾਨਾਂ ਸਰਵ ਸ਼੍ਰੀ  ਤੇਜਵੰਤ ਸਿੰਘ ਸਿੱਧੂ, ਤਰਲੋਚਨ ਸਿੰਘ, ਹਰਦੇਵ ਸਿੰਘ ਅਤੇ ਵਿਨੋਦ ਕੁਮਾਰ ਲੜੋਆ ਨੇ ਕੀਤੀ। ਉਹਨਾਂ ਮੰਗ ਕੀਤੇ ਕਿ ਪੈਨਸ਼ਨਰਾਂ ਨੂੰ ਬਿਜਲੀ ਦੀਆਂ ਯੂਨਿਟਾਂ ਵਿੱਚ ਰਿਆਇਤ ਦਿੱਤੀ ਜਾਵੇ। ਬੰਦ ਕੀਤੀ ਗਈ ਕੈਸ਼ ਲੈਸ ਸਕੀਮ ਲਾਗੂ ਕੀਤੀ ਜਾਵੇ। ਮੈਡੀਕਲ ਭੱਤਾ ਵਧ ਕੇ 2500/- ਰੁਪਏ  ਕੀਤਾ ਜਾਵੇ। ਛੇਵਾਂ ਪੈ-ਕਮਿਸ਼ਨ ਲਾਗੂ ਕੀਤਾ ਜਾਵੇ। 22 ਮਹੀਨਿਆਂ ਦਾ ਡੀ ਏ ਅਦਾ ਕੀਤਾ ਜਾਵੇ।  ਡੀ ਏ ਦੀਆਂ ਕਿਸ਼ਤਾਂ ਵੀ ਦਿੱਤੀਆਂ ਜਾਣ। 
ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਗਿੱਲ ਅਤੇ ਦੇਵਰਾਜ ਨੇ ਚੇਤਾਵਨੀ ਦਿੱਤੀ ਕਿ ਜੇ ਇਹ ਜਾਇਜ਼ ਮੰਗਾਂ ਨਾ ਮੰਨਿਆਂ ਗਈਆਂ ਤਾਂ ਸੰਘਰਸ਼ ਟੀਜ਼ ਕੀਤਾ ਜਾਵੇਗਾ। 
ਸਰਕਲ ਪ੍ਰਧਾਨ ਚਮਕੌਰ ਸਿੰਘ ਅਤੇ ਸਰਕਲ ਸਕੱਤਰ ਕਸ਼ਮੀਰ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਦਸੰਬਰ 2018 ਨੂੰ ਪਟਿਆਲਾ ਧਰਨੇ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਇਆ ਜਾਵੇ। ਈਸਟ ਸਰਕਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਸਕੱਤਰ ਕੇਵਲ ਸਿੰਘ ਨੇ ਵੀ ਸੰਬੋਧਨ ਕੀਤਾ। 

ਧਰਨੇ ਤੋਂ ਬਾਅਦ ਸਬ ਡਵੀਯਨ ਮੈਜਿਸਟਰੇਟ ਵੈਸਟ ਲੁਧਿਆਣਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਜੁਆਇੰਟ ਟਰੇਡ ਯੂਨੀਅਨ ਕੌਂਸਿਲ ਵੱਲੋਂ ਕਾਮਰੇਡ ਡੀ ਪੀ ਮੌੜ ਇਸ ਧਰਨੇ ਵਿੱਚ ਉਚੇਚੇ ਤੌਰ 'ਤੇ ਪੁੱਜੇ। 

Wednesday, March 28, 2018

ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ‘ਤੇ ਪੀ.ਐਸ.ਯੂ. ਵੱਲੋਂ ਧਰਨੇ

ਲੁਧਿਆਣਾ ਦੇ ਡੀਸੀ ਦਫਤਰ ਸਾਹਮਣੇ ਵੀ ਧਰਨਾ 
ਲੁਧਿਆਣਾ: 28 ਮਾਰਚ 2018: (ਪੰਜਾਬ ਸਕਰੀਨ ਬਿਊਰੋ)::
ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਡੀ.ਸੀ. ਦਫ਼ਤਰ, ਲੁਧਿਆਣਾ ਵਿਖੇ ਰੋਸ ਧਰਨਾ ਦਿੱਤਾ ਗਿਆ । ਇਸ ਤੋਂ ਪਹਿਲਾਂ ਭਾਈ ਬਾਲਾ ਚੌਂਕ, ਲੁਧਿਆਣਾ ਵਿਖੇ ਇਕੱਠੇ ਹੋ ਕੇ ਡੀ.ਸੀ. ਦਫ਼ਤਰ ਤੱਕ ਮਾਰਚ ਕੀਤਾ ਗਿਆ। ਜਿਕਰਯੋਗ ਹੈ ਕਿ ਤੂੜੀ ਬਜ਼ਾਰ ਫਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦਾ ਇਤਿਹਾਸਿਕ ਗੁਪਤ ਟਿਕਾਣਾ ਹੈ, ਜਿਸ ਨੂੰ ਮਿਊਜ਼ੀਅਮ ਅਤੇ ਲਾਇਬਰੇਰੀ ਵਿੱਚ ਵਿਕਸਿਤ ਕਰਵਾਉਣ ਲਈ ਪੀ.ਐਸ.ਯੂ., ਨੌਜਵਾਨ ਭਾਰਤ ਸਭਾ ਇੱਕ ਸਾਲ ਤੋਂ ਸੰਘਰਸ਼ ਕਰ ਰਹੀ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਘਰਸ਼ ਦੇ ਦਬਾਅ ਸਕਦਾ ਇਹ ਮੰਗ ਮੰਨ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਨੇ ਇਸ ਲਈ ਕੋਈ ਅਮਲੀ ਕਾਰਜ ਨਹੀਂ ਕੀਤਾ, ਜਿਸ ਕਰਕੇ ਅੱਜ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ‘ਤੇ ਪੀ.ਐਸ.ਯੂ. ਵੱਲੋਂ ਧਰਨੇ ਦਿੱਤੇ ਗਏ ਹਨ। 
ਉਕਤ ਮੰਗ ਦੇ ਨਾਲ ਹੀ ਰੋਸ ਪਰ੍ਗਟਾਇਆ ਗਿਆ ਕਿ ਲੜਕੀਆਂ ਦੀ ਐੱਮ.ਏ. ਤੱਕ ਵਿੱਦਿਆ ਮੁਫ਼ਤ ਕਰਨ ਦਾ ਵਾਅਦਾ ਕਰਕੇ ਵੀ ਸਰਕਾਰ ਮੁਕਰ ਚੁੱਕੀ ਹੈ, ਅਸੀਂ ਮੰਗ ਕਰਦੇ ਹਾਂ ਕਿ ਲੜਕੀਆਂ ਦੀ ਪੀ.ਐੱਚ.ਡੀ. ਤੱਕ ਦੀ ਵਿੱਦਿਆ ਮੁਫ਼ਤ ਕੀਤੀ ਜਾਣੀ ਚਾਹੀਦੀ ਹੈ। ਛੋਟੀ ਕਿਸਾਨੀ ਦੇ ਬੱਚਿਆਂ ਅਤੇ ਸਲਾਨਾ ਢਾਈ ਲੱਖ ਤੋਂ ਘੱਟ ਆਮਦਨ ਵਾਲੇ ਸਾਰੇ ਵਰਗਾਂ ਦੇ ਬੱਚਿਆਂ ਦੀ ਸਮੁੱਚੀ ਵਿੱਦਿਆ ਮੁਫਤ ਕੀਤੀ ਜਾਵੇ, ਮਾਤ-ਭਾਸ਼ਾ ਪੰਜਾਬੀ ਨੂੰ ਸਰਕਾਰ, ਰੁਜ਼ਗਾਰ, ਵਪਾਰ ਦੀ ਭਾਸ਼ਾ ਬਣਾਇਆ ਜਾਵੇ, ਰੀ-ਅਪੀਅਰ, ਰੀ-ਵੈਲੂਏਸ਼ਨ ਦੀ ਫੀਸ ਮੁਆਫ਼ ਕੀਤੀ ਜਾਵੇ, ਘੱਟ ਗਿਣਤੀ ਵਿਦਿਆਰਥੀਆਂ ਦੇ ਵਜ਼ੀਫੇ ਤੁਰੰਤ ਜਾਰੀ ਕੀਤੇ ਜਾਣ, ਦਲਿਤ ਵਿਦਿਆਰਥੀਆਂ ਦੀ ਫੀਸ ਮੁਆਫ਼ੀ ਲਈ ਤੈਅ ਆਮਦਨ ਸੀਮਾ ਦੀ ਸ਼ਰਤ ਹਟਾਈ ਜਾਣੀ ਚਾਹੀਦੀ ਹੈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ਸੂਬਾ ਵਿੱਤ ਸਕੱਤਰ ਕਰਮਜੀਤ ਕੋਟਕਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਾਕਮ ਸ਼ਹੀਦਾਂ ਦੀ ਵਿਰਾਸਤ ਇਸ ਗੁਪਤ ਟਿਕਾਣੇ ਨੂੰ ਖਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ, ਇਹ ਗੁਪਤ ਟਿਕਾਣਾ ਮਹਿਜ ਇੱਕ ਇਮਾਰਤ ਨਾ ਹੋ ਕੇ ਇੱਕ ਸੁਪਨਾ ਹੈ ਜੋ ਸਾਡੇ ਸ਼ਹੀਦਾਂ ਨੇ ਬਰਤਾਨਵੀ ਸਾਮਰਾਜ ਦਾ ਫਸਤਾ ਵੱਡ ਕੇ ਇੱਥੇ ਬਰਾਬਰੀ ਵਾਲਾ ਸਮਾਜ ਸਿਰਜਨ ਦਾ ਇਸ ਟਿਕਾਣੇ ਤੇ ਬੈਠ ਕੇ ਦੇਖਿਆ ਸੀ। ਇਸ ਟਿਕਾਣੇ ਨੂੰ ਭੁਲਾਣ ਦਾ ਮਤਲਬ ਸ਼ਹੀਦਾਂ ਦੇ ਸੁਫਨਿਆ ਨੂੰ ਭੁਲਾਉਣਾ ਹੈ।
ਪੀ.ਐੱਸ.ਯੂ. ਦੇ ਤਹਿਸੀਲ ਪ੍ਰਧਾਨ ਮਨਦੀਪ ਰਸੂਲਪੁਰ ਨੇ ਦੱਸਿਆ ਕਿ ਸਾਡੇ ਕਰਾਂਤੀਕਾਰੀ ਸ਼ਹੀਦਾਂ ਨੇ ਸਾਂਡਰਸ ਨੂੰ ਮਾਰਨ ਦੀ ਪਲਾਨਿੰਗ ਇਸੇ ਟਿਕਾਣੇ ਤੇ ਬੈਠ ਕੇ ਕੀਤੀ, ਭੇਸ ਵਟਾਉਣ ਲਈ ਸ਼ਹੀਦ ਭਗਤ ਸਿੰਘ ਦੇ ਦਾੜੀ ਤੇ ਕੇਸ ਵੀ ਇਸੇ ਟਿਕਾਣੇ ’ਤੇ ਕੱਟੇ ਗਏ ਸਨ, ਇਸ ਟਿਕਾਣੇ ਤੇ ਕਰਾਂਤੀਕਾਰੀਆਂ ਨੇ ਕਈ ਗ਼ਦਰੀ ਸ਼ਹੀਦਾਂ ਦੀਆਂ ਜੀਵਨੀਆਂ ਵੀ ਲਿਖੀਆਂ ਸਨ। 
ਨੌਜਵਾਨ ਭਾਰਤ ਸਭਾ ਦੇ ਆਗੂ ਅਰੁਣ ਕੁਮਾਰ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਹਮਾਇਤ ਕੀਤੀ। ਉਹਨਾਂ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਮਾਤ-ਭਾਸ਼ਾ ਪੰਜਾਬੀ ਨੂੰ ਹੀ ਸਰਕਾਰ ਨੇ ਵਿਸਾਰ ਰੱਖਿਆ ਹੈ। ਉਹਨਾਂ ਮੰਗ ਕੀਤੀ ਕਿ ਹਰ ਤਰਾਂ ਦੀ ਪੜਾਈ ਦਾ ਸਿਲੇਬਸ ਪੰਜਾਬੀ ਵਿੱਚ ਹੋਣਾ ਚਾਹੀਦਾ ਹੈ। ਨੌਕਰੀਆਂ ਲਈ ਦਿੱਤੇ ਜਾਣ ਵਾਲੇ ਟੈਸਟ ਵੀ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। 
ਪੀ.ਐੱਸ.ਯੂ. ਦੇ ਤਹਿਸੀਲ ਆਗੂ ਹਰਦੀਪ ਸਵੱਦੀ ਨੇ ਕਿਹਾ ਕਿ ਖੇਤੀ ਸੰਕਟ ਨਾਲ ਜੂਝਦਾ ਛੋਟਾ ਕਿਸਾਨ ਆਪਣੇ ਬੱਚਿਆਂ ਨੂੰ ਚੰਗੀ ਵਿੱਦਿਆ ਨਹੀਂ ਦੇ ਪਾ ਰਿਹਾ। ਸਰਕਾਰ ਸਰਮਾਏਦਾਰਾਂ ਦਾ ਕਰਜ਼ਾ ਤਾਂ ਮੁਆਫ਼ ਕਰ ਰਹੀ ਹੈ, ਪਰ ਕਿਸਾਨਾਂ ਦੀ ਸੰਘੀ ਘੁੱਟ ਰਹੀ ਹੈ, ਇਸ ਕਰਕੇ ਛੋਟੀ ਕਿਸਾਨੀ ਦੇ ਬੱਚਿਆਂ ਦੀ ਪੜਾਈ ਦਾ ਖਰਚਾ ਖੁਦ ਸਰਕਾਰ ਨੂੰ ਚੁੱਕਣਾ ਚਾਹੀਦਾ ਹੈ ।
ਅੱਜ ਸਟੇਜ ਸਕੱਤਰ ਦੀ ਭੂਮਿਕਾ ਪੀ.ਐੱਸ.ਯੂ. ਦੇ ਏਰੀਆ ਕਮੇਟੀ ਕਨਵੀਨਰ ਰਜਿੰਦਰ ਰਾਜਨ ਨੇ ਨਿਭਾਈ।  ਬਾਅਦ ਵਿੱਚ ਇਹਨਾਂ ਮੰਗਾਂ 'ਤੇ ਆਧਾਰਿਤ ਮੰਗ ਪੱਤਰ ਵੀ ਦਿੱਤਾ ਗਿਆ।  

Thursday, January 18, 2018

ਧਾਰਾ 144 ਰਾਹੀਂ ਲੋਕ ਸੰਘਰਸ਼ਾਂ ਨੂੰ ਦਬਾਉਣ ਵਿਰੁੱਧ ਲਾਮਬੰਦੀ ਹੋਰ ਤੇਜ਼

Thu, Jan 18, 2018 at 4:16 PM
ਤਾਨਾਸ਼ਾਹ ਹੁਕਮਾਂ ਖਿਲਾਫ਼ 30 ਜਨਵਰੀ ਨੂੰ ਲੁਧਿਆਣਾ 'ਚ ਵਿਸ਼ਾਲ ਮੁਜ਼ਾਹਰਾ 
ਲੁਧਿਆਣਾ: 18 ਜਨਵਰੀ 2018: (ਪੰਜਾਬ ਸਕਰੀਨ ਟੀਮ):: ਹੋਰ ਤਸਵੀਰਾਂ ਫੇਸਬੁੱਕ ਤੇ ਵੀ ਦੇਖੋ ਬਸ ਇਥੇ ਕਲਿੱਕ ਕਰਕੇ
ਧਰਨੇ-ਮੁਜਾਹਰਿਆਂ ‘ਤੇ ਅਣਮਿਥੀ ਰੋਕ ਸਬੰਧੀ ਜਨਤਕ-ਜਮਹੂਰੀ ਜੱਥੇਬੰਦੀਆਂ ਦੀ ਡੀ.ਸੀ. ਨਾਲ਼ ਮੀਟਿੰਗ ਬੇਸਿੱਟਾ ਰਹੀ
ਲੁਧਿਆਣਾ ਪਰਸ਼ਾਸਨ ਦੇ ਤਾਨਾਸ਼ਾਹ ਹੁਕਮਾਂ ਖਿਲਾਫ਼ 30 ਜਨਵਰੀ ਨੂੰ ਕੀਤਾ ਜਾਵੇਗਾ ਵਿਸ਼ਾਲ ਰੋਸ ਮੁਜਾਹਰਾ।
ਹੋਰ ਤਸਵੀਰਾਂ ਫੇਸਬੁੱਕ ਤੇ ਵੀ ਦੇਖੋ ਬਸ ਇਥੇ ਕਲਿੱਕ ਕਰਕੇ
ਅੱਜ ਜ਼ਿਲਾ ਲੁਧਿਆਣਾ ਦੀਆਂ ਮਜ਼ਦੂਰਾਂ, ਕਿਸਾਨਾਂ, ਮੁਲਾਜਮਾਂ, ਨੌਜਵਾਨਾਂ, ਵਿਦਿਆਰਥੀਆਂ, ਔਰਤਾਂ, ਬੁੱਧੀਜੀਵੀਆਂ ਦੀਆਂ ਕਰੀਬ 50 ਜਨਤਕ-ਜਮਹੂਰੀ ਜੱਥੇਬੰਦੀਆਂ ਦੇ ਇੱਕ ਪਰਤੀਨਿਧੀ ਮੰਡਲ ਦੀ ਡੀ.ਸੀ. ਲੁਧਿਆਣਾ ਨਾਲ਼ ਮੀਟਿੰਗ ਹੋਈ। ਪ੍ਰਤੀਨਿਧੀ ਮੰਡਲ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਲੁਧਿਆਣਾ ਵਿੱਚ ਅਣਮਿੱਥੇ ਸਮੇਂ ਲਈ ਧਾਰਾ 144 ਲਗਾਉਣ ਦੇ ਗੈਰਜਮਹੂਰੀ-ਤਾਨਾਸ਼ਾਹ ਹੁਕਮਾਂ ਨੂੰ ਤੁਰੰਤ ਵਾਪਿਸ ਲਿਆ ਜਾਵੇ। ਦਿਲਚਸਪ ਗੱਲ ਇਹ ਹੈ ਕਿ ਡੀ.ਸੀ. ਨੂੰ ਇਹ ਵੀ ਸਹੀ ਢੰਗ ਨਾਲ਼ ਨਹੀਂ ਪਤਾ ਸੀ ਕਿ ਉਹਨਾਂ ਵੱਲੋਂ ਜਾਰੀ ਪੱਤਰ ਮੁਤਾਬਕ ਪੁਲਿਸ ਕਮਿਸ਼ਨਰ, ਲੁਧਿਆਣਾ ਨੇ ਕੀ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਮੰਨਿਆ ਕਿ ਇਹ ਘੋਖਣਾ ਪਵੇਗਾ ਕਿ ਪੁਲਿਸ ਕਮਿਸ਼ਨਰ ਨੂੰ ਅਣਮਿੱਥੇ ਸਮੇਂ ਲਈ ਧਾਰਾ 144 ਲਗਾਉਣ ਦਾ ਅਧਿਕਾਰ ਹੈ ਵੀ ਜਾਂ ਨਹੀਂ। ਜੱਥੇਬੰਦੀਆਂ ਦਾ ਕਹਿਣਾ ਹੈ ਕਿ ਧਾਰਾ 144 ਕਨੂੰਨੀ ਤੌਰ ‘ਤੇ ਵਿਸ਼ੇਸ਼ ਖਤਰਾ ਭਰਪੂਰ ਹਾਲਤਾਂ ਵਿੱਚ ਹੀ ਥੋੜੇ ਜਿਹੇ ਸਮੇਂ ਲਈ ਹੀ ਲਾਈ ਜਾ ਸਕਦੀ ਹੈ। ਲੁਧਿਆਣਾ ਪੁਲਿਸ ਕਮਿਸ਼ਨਰੀ ਵਿੱਚ ਅਜਿਹੇ ਕੋਈ ਹਾਲਤ ਨਹੀਂ ਹਨ ਜਿਹਨਾਂ ਨੂੰ ਬਹਾਨਾ ਬਣਾ ਕੇ ਇਸ ਧਾਰਾ ਦੀ ਵਰਤੋਂ ਕੀਤੀ ਜਾਵੇ। ਅਸਲ ਵਿੱਚ ਹਾਕਮ ਤਰਾਂ ਤਰਾਂ ਦੇ ਬਹਾਨਿਆਂ ਹੇਠ ਲੋਕ ਅਵਾਜ਼ ਕੁਚਲਣ ਦੀਆਂ ਸਾਜਿਸ਼ਾਂ ਰਚ ਰਹੇ ਹਨ। ਲੁਧਿਆਣਾ ਪੁਲਿਸ ਕਮਿਸ਼ਨਰੀ ਵਿੱਚ ਇਹ ਧਾਰਾ ਲਾ ਕੇ ਧਰਨਿਆਂ-ਮੁਜ਼ਹਰਿਆਂ ‘ਤੇ ਪਾਬੰਦੀ ਲਾਉਣਾ ਵੀ ਇਹਨਾਂ ਹੀ ਸਾਜਿਸ਼ਾਂ ਦਾ ਇੱਕ ਹਿੱਸਾ ਹੈ।
ਹੋਰ ਤਸਵੀਰਾਂ ਫੇਸਬੁੱਕ ਤੇ ਵੀ ਦੇਖੋ ਬਸ ਇਥੇ ਕਲਿੱਕ ਕਰਕੇ
ਜਨਤਕ ਜਮਹੂਰੀ ਜੱਥੇਬੰਦੀਆਂ ਵੱਲੋਂ 30 ਜਨਵਰੀ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ’ਤੇ ਵਿਸ਼ਾਲ ਰੋਸ ਮੁਜਾਹਰਾ ਕੀਤਾ ਜਾਵੇਗਾ। 19 ਤੋਂ 29 ਜਨਵਰੀ ਤੱਕ ਭਰਵੀਂ ਪਰਚਾਰ ਮੁਹਿੰਮ ਚਲਾ ਕੇ ਲੋਕਾਂ ਨੂੰ ਲੁਧਿਆਣਾ ਪ੍ਰਸ਼ਾਸਨ ਦੇ ਤਾਨਾਸ਼ਾਹ ਹੁਕਮਾਂ ਖਿਲਾਫ਼ ਲਾਮਬੰਦ ਕੀਤਾ ਜਾਵੇਗਾ।
 ਹੋਰ ਤਸਵੀਰਾਂ ਫੇਸਬੁੱਕ ਤੇ ਵੀ ਦੇਖੋ ਬਸ ਇਥੇ ਕਲਿੱਕ ਕਰਕੇ
ਡੀਸੀ ਲੁਧਿਆਣਾ ਨਾਲ਼ ਹੋਈ ਅੱਜ ਦੀ ਮੀਟਿੰਗ ਵਿੱਚ ਕਾਰਖਾਨਾ ਮਜ਼ਦੂਰ ਯੂਨੀਅਨ, ਜਮਹੂਰੀ ਕਿਸਾਨ ਸਭਾ, ਮਨਰੇਗਾ ਮਜ਼ਦੂਰ ਯੂਨੀਅਨ, ਤਰਕਸ਼ੀਲ ਸੁਸਾਇਟੀ, ਰੇਹੜੀ ਫੜੀ ਯੂਨੀਅਨ, ਇਨਕਲਾਬੀ ਕੇਂਦਰ ਪੰਜਾਬ, ਏਟਕ, ਮਜ਼ਦੂਰ ਅਧਿਕਾਰ ਸੰਘਰਸ਼ ਅਭਿਆਨ, ਨੌਜਵਾਨ ਭਾਰਤ ਸਭਾ, ਮੌਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਲਾਲ ਝੰਡਾ ਬਜਾਜ ਸੰਨਜ ਮਜ਼ਦੂਰ ਯੂਨੀਅਨ, ਲਾਲ ਝੰਡਾ ਹੀਰੋ ਸਾਈਕਲ ਮਜ਼ਦੂਰ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਬੀ.ਕੇ.ਐਮ.ਯੂ., ਪੰਜਾਬ ਖੇਤ ਮਜ਼ਦੂਰ ਸਭਾ, ਲੋਕ ਮੰਚ ਪੰਜਾਬ, ਕਾਮਾਗਾਟਾ ਮਾਰੂ ਯਾਦਗਾਰੀ ਕਮੇਟੀ, ਹੌਜ਼ਰੀ ਮਜ਼ਦੂਰ ਯੂਨੀਅਨ, ਪੰਜਾਬ ਰੋਡਵੇਜ ਇੰਪਲਾਈਜ਼ ਯੂਨੀਅਨ (ਅਜਾਦ), ਪੰਜਾਬ ਲੋਕ ਸੱਭਿਆਚਾਰਕ ਮੰਚ, ਸਫਾਈ ਲੇਬਰ ਯੂਨੀਅਨ, ਜਮਹੂਰੀ ਕਿਸਾਨ ਸਭਾ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ,  ਮਿਊਂਸੀਪਲ ਵਰਕਰਜ਼ ਯੂਨੀਅਨ, ਦੇਹਾਤੀ ਮਜ਼ਦੂਰ ਸਭਾ, ਸੀਟੀਯੂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ, ਗੋਰਮਿੰਟ ਟੀਚਰਜ਼ ਯੂਨੀਅਨ, ਰੇਲਵੇ ਪੇਂਸ਼ਨਰਜ਼ ਐਸੋਸਿਏਸ਼ਨ, ਡਿਸਪੋਜੇਬਲ ਵਰਕਰਜ਼ ਯੂਨੀਅਨ, ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ, ਪੀਪਲਜ ਮੀਡੀਆ ਲਿੰਕ, ਮਹਾਸਭਾ ਲੁਧਿਆਣਾ, ਬੀ.ਐਮ.ਐਸ.,  ਆਦਿ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।
ਹੋਰ ਤਸਵੀਰਾਂ ਫੇਸਬੁੱਕ ਤੇ ਵੀ ਦੇਖੋ ਬਸ ਇਥੇ ਕਲਿੱਕ ਕਰਕੇ
ਬਾਅਦ ਵਿੱਚ ਹੋਈ ਇੱਕ ਮੀਟਿੰਗ ਵਿੱਚ ਜੱਥੇਬੰਦੀਆਂ ਨੇ ਕੱਲ ਪੱਤਰਕਾਰਾਂ ’ਤੇ ਕਾਰਪੋਰੇਸ਼ਨ ਅਧਿਕਾਰੀਆਂ ਵੱਲੋਂ ਹੋਏ ਹਮਲੇ ਅਤੇ ਦੋਸ਼ੀ ਅਫ਼ਸਰਾਂ ਖਿਲਾਫ਼ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀ ਅਫਸਰਾਂ ਖਿਲਾਫ਼ ਸਖਤ ਤੋਂ ਸਖਤ ਪੁਲਿਸ ਕਾਰਵਾਈ ਕੀਤੀ ਜਾਵੇ।
ਹੋਰ ਤਸਵੀਰਾਂ ਫੇਸਬੁੱਕ ਤੇ ਵੀ ਦੇਖੋ ਬਸ ਇਥੇ ਕਲਿੱਕ ਕਰਕੇ
ਇਸ ਮੁਹਿੰਮ ਨਾਲ ਜੁੜਣ ਲਈ ਤੁਸੀਂ ਸੰਪਰਕ ਕਰ ਸਕਦੇ ਹੋ ਸਾਥੀ ਲਖਵਿੰਦਰ ਨਾਲ (ਮੋ.ਨੰਬਰ: 9646150249)

Thursday, June 08, 2017

ਪ੍ਰੈਸ ਕਲੱਬਾਂ ਦੀ ਚੋਣ ਆਪਸੀ ਸਹਿਮਤੀ ਤੱਕ ਨਹੀਂ ਹੋ ਸਕਦੀ-ਡੀ.ਪੀ.ਆਰ.ਓ

Thu, Jun 8, 2017 at 4:47 PM
ਡੀ.ਸੀ. ਨੇ ਮੀਡੀਆ ਚੋਣ ਪ੍ਰਕ੍ਰਿਆ ਨੂੰ ਦੱਸਿਆ ਪ੍ਰੈਸ ਕਲੱਬਾਂ ਦਾ ਅਦੰਰੂਨੀ ਮਾਮਲਾ 
ਚੋਣ ਪ੍ਰਕਿਰਿਆ ‘ਚ ਦਖਲ ਤੋਂ ਕੀਤਾ ਇਨਕਾਰ
ਲੁਧਿਆਣਾ: 8 ਜੂਨ 2017: (ਪੰਜਾਬ ਸਕਰੀਨ ਬਿਊਰੋ):: 
ਪ੍ਰੈਸ ਕਲੱਬ ਦੀ ਕਾਇਮੀ ਦਾ ਮਾਮਲਾ ਲੁਧਿਆਣਾ ਦੇ ਮੀਡੀਆ ਧੜਿਆਂ ਦੀ ਆਪਸੀ ਖਿੱਚੋਤਾਣ ਕਾਰਨ ਇੱਕ ਵਾਰ ਫੇਰ ਲਟਕਦਾ ਨਜ਼ਰ ਆ ਰਿਹਾ ਹੈ। ਚੇਤੇ ਰਹੇ ਕਿ ਪ੍ਰੈਸ ਕਲੱਬ ਦੀ ਚੋਣ 25 ਜੂਨ ਨੂੰ ਹੋਣੀ ਐਲਾਨੀ ਗਈ ਸੀ। ਇਹ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸੀ ਅਤੇ ਇਸ ਦਾ ਚੋਣ ਅਧਿਕਾਰੀ ਜ਼ਿਲਾ ਲੋਕ ਸੰਪਰਕ ਅਧਿਕਾਰੀ ਪ੍ਰਭਦੀਪ ਸਿੰਘ ਨੂੰ ਬਣਾਇਆ ਗਿਆ ਸੀ। ਚੋਣਾਂ ਅਚਾਨਕ ਅਤੇ ਜਲਦੀ ਕਰਾਉਣ ਦੀ ਇਸ ਕੋਸ਼ਿਸ਼ ਨਾਲ ਲੁਧਿਆਣਾ ਦੀ ਮੀਡੀਆ ਗੁੱਟਬੰਦੀ ਵਿੱਚ ਫਿਰ ਤੇਜ਼ੀ ਆ ਗਈ। ਇਸਦੇ ਜੁਆਬ ਵਿੱਚ ਮੀਡੀਆ ਦੇ ਸੰਘਰਸ਼ਸ਼ੀਲ ਧੜਿਆਂ ਵਿੱਚੋਂ ਇੱਕ ਗਰੁੱਪ ਨੇ ਇਹ ਮਾਮਲਾ ਉੱਤੇ ਉਠਾਇਆ। 
ਪ੍ਰੈਸ ਕਲੱਬ ਦੀ ਚੋਣ ਸਬੰਧੀ ਤਰੀਕਾਂ ਨੂੰ ਅੱਗੇ ਵਧਾਉਣ ਅਤੇ ਸੰਵਿਧਾਨ ਦੀ ਕਾਪੀ ਦੇਣ ਨੂੰ ਲੈ ਕੇ ਅੱਜ ਪ੍ਰੈਸ ਲਾਇਨਜ਼ ਕਲੱਬ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੂੰ ਮਿਲਿਆ। ਪੱਤਰਕਾਰਾਂ ਦੀ ਗੱਲ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੇ ਪ੍ਰੈਸ ਕਲੱਬ ਦੀ ਚੋਣ ਵਿੱਚ ਉਨ੍ਹਾਂ ਦਾ ਦਖਲ ਨਾ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਵੱਖ ਵੱਖ ਪ੍ਰੈਸ ਕਲੱਬਾਂ ਜਾਂ ਅਸੋਸੀਏਸ਼ਨਾਂ ਦੀ ਆਪਸੀ ਸਹਿਮਤੀ ਨਾਲ ਹੀ ਚੋਣ ਤਰੀਕਾਂ ਅਤੇ ਚੋਣਾਂ ਨਿਸ਼ਚਿਤ ਕੀਤੀਆਂ ਜਾ ਸਕਦੀਆਂ ਹਨ। ਇੱਕ ਧਿਰ ਦੇ ਸਹਿਮਤ ਨਾ ਹੋਣ ਤੇ ਚੋਣ ਨਹੀਂ ਹੋ ਸਕਦੀ। ਉਹਨਾਂ ਦਿੱਤੇ ਮੰਗ ਪੱਤਰ ਨੂੰ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੂੰ ਮਾਰਕ ਕਰ ਦਿੱਤਾ ਜੋ ਪ੍ਰੈਸ ਕਲੱਬ ਵਿੱਚ ਅਬਜ਼ਰਵਰ ਦੀ ਭੂਮਿਕਾ ਨਿਭਾਉਂਣ ਜਾ ਰਹੇ ਹਨ। ਪ੍ਰੈਸ ਲਾਇਨਜ਼ ਕਲੱਬ ਦਾ ਵਫਦ ਮੰਗ ਪੱਤਰ ਲੈ ਕੇ ਡੀਪੀਆਰਉ ਪ੍ਰਭਦੀਪ ਸਿੰਘ ਨੂੰ ਵੀ ਮਿਲਿਆ। ਡੀਪੀਆਰਉ ਪ੍ਰਭਦੀਪ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਮਾਮਲੇ ਵਿੱਚ ਪੱਤਰਕਾਰਾਂ ਦੇ ਇੱਕ ਵੱਡੇ ਧੜੇ ਨੂੰ ਭਰੋਸੇ ਵਿੱਚ ਲਏ ਬਿਨਾ ਪ੍ਰੈਸ ਕਲੱਬ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਭਦੀਪ ਸਿੰਘ ਨੇ ਕਿਹਾ ਕਿ ਜਦੋਂ ਤੱਕ ਪੱਤਰਕਾਰਾਂ ਦੀਆਂ ਸਾਰੀਆਂ ਧਿਰਾਂ ਦੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਚੋਣ ਵਿੱਚ ਉਹ ਅਬਜ਼ਰਵਰ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰੈਸ ਲਾਇਨ ਕਲੱਬ ਵੱਲੋਂ ਚੋਣ ਤਰੀਕਾਂ ਅੱਗੇ ਵਧਾਉਣ, ਸੰਵਿਧਾਨ ਦੀ ਕਾਪੀ ਸਾਰੇ ਪੱਤਰਕਾਰਾਂ ਨੂੰ ਮੁਹੱਈਆ ਕਰਵਾਉਣ ਦੀ ਗੱਲ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਦੇ ਧਿਆਨ ਵਿੱਚ ਲਿਆਉਂਣਗੇ ਤਾਂ ਜੋ ਸਾਰੀਆਂ ਧਿਰਾਂ ਦੀ ਸਹਿਮਤੀ ਬਣ ਸਕੇ। ਹੁਣ ਦੇਖਣਾ ਹੈ ਕਿ ਲੁਧਿਆਣਾ ਵਿੱਚ ਮੀਡੀਆ ਦੀ ਗੁੱਟਬੰਦੀ ਕੀ ਰੁੱਖ ਇਖਤਿਆਰ ਕਰਦੀ ਹੈ? ਪੱਤਰਕਾਰਾਂ ਦੇ ਅਧਿਕਾਰਾਂ ਅਤੇ ਚੰਗੇਰੀ ਜ਼ਿੰਦਗੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਹ ਸੰਘਰਸ਼ ਹੋਰ ਸਹਾਈ ਹੋਣ ਦੀ ਸੰਭਾਵਨਾ ਹੈ। ਉਮੀਦ ਹੈ ਇਸ ਸਾਰੇ ਘਟਨਾਕ੍ਰਮ ਨਾਲ ਪੱਤਰਕਾਰਾਂ ਦੀ ਸੰਘਰਸ਼ ਅਤੇ ਏਕਤਾ ਪ੍ਰਤੀ ਚੇਤਨਾ ਵਿੱਚ ਵੀ ਵਾਧਾ ਹੋਵੇਗਾ। 

  

Saturday, January 21, 2017

ਜ਼ਿਲਾ ਲੁਧਿਆਣਾ ਵਿੱਚ ਹੁਣ 137 ਉਮੀਦਵਾਰ ਚੋਣ ਮੈਦਾਨ ਵਿੱਚ

9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ
ਲੁਧਿਆਣਾ: 21 ਜਨਵਰੀ 2017: (ਪੰਜਾਬ ਸਕਰੀਨ ਬਿਊਰੋ):

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਜ਼ਿਲਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਲਈ ਕੁੱਲ 137 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਤੋਂ ਪਹਿਲਾਂ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਦੌਰਾਨ ਕੁੱਲ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। 
ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖੰਨਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਅਨਿਲ ਦੱਤ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸ੍ਰ. ਗੁਰਕੀਰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਰਣਜੀਤ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਸਸ਼ੀ ਵਰਧਨ, ਸਾਡਾ ਪੰਜਾਬ ਪਾਰਟੀ ਦੇ ਸ੍ਰ. ਧਰਮਜੀਤ ਸਿੰਘ, ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੇ ਸ੍ਰ. ਬਲਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਰਾਜੀਵ ਕੁਮਾਰ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਵਿਜੇ ਡਾਇਮੰਡ, ਆਜ਼ਾਦ ਉਮੀਦਵਾਰ ਸ੍ਰੀ ਚੰਦਰ ਦੇਵ ਅਤੇ ਸ੍ਰ. ਭੁਪਿੰਦਰ ਸਿੰਘ ਚੋਣ ਮੈਦਾਨ ਵਿੱਚ ਹਨ। 

ਹਲਕਾ ਸਮਰਾਲਾ ਵਿੱਚ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਦੇ ਸ੍ਰੀ ਕ੍ਰਿਸ਼ਨ ਲਾਲ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਚੋਣ ਲੜਨ ਵਾਲੇ ਉਮੀਦਵਾਰਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ੍ਰ. ਅਮਰੀਕ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸ੍ਰ. ਸੰਤਾ ਸਿੰਘ ਉਮੈਦਪੁਰੀ, ਆਮ ਆਦਮੀ ਪਾਰਟੀ ਦੇ ਸ੍ਰ. ਸਰਬੰਸ ਸਿੰਘ ਮਾਣਕੀ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਦਲਵੀਰ ਸਿੰਘ, ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੇ ਉਮੀਦਵਾਰ ਸ੍ਰੀ ਅਸ਼ਵਨੀ ਕੁਮਾਰ ਢੰਡ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ੍ਰ. ਸ਼ਿੰਗਾਰਾ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਉਮੀਦਵਾਰ ਸ੍ਰ. ਦਿਲਬਾਗ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰ. ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਦੇ ਸ੍ਰੀ ਮਨੋਹਰ ਲਾਲ ਰਹਿ ਗਏ ਹਨ।  
ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਆਜ਼ਾਦ ਸ੍ਰ. ਸਤਵੰਤ ਸਿੰਘ ਨੇ ਕਾਗਜ਼ ਵਾਪਸ ਲਏ, ਜਿਸ ਉਪਰੰਤ ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ਸਤਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸ੍ਰ. ਸ਼ਰਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਸੁਰਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਸ੍ਰ. ਹਰਜੋਤ ਸਿੰਘ ਬੈਂਸ, ਜੇ ਐਂਡ ਕੇ ਨੈਸ਼ਨਲ ਪੈਂਥਰਜ਼ ਪਾਰਟੀ ਦੇ ਸ੍ਰੀ ਸੁਸ਼ੀਲ ਕੁਮਾਰ, ਸਾਡਾ ਪੰਜਾਬ ਪਾਰਟੀ ਦੇ ਸ੍ਰ. ਜਗਬੀਰ ਸਿੰੰਘ, ਬਹੁਜਨ ਸੰਘਰਸ਼ ਦਲ ਦੇ ਉਮੀਦਵਾਰ ਰਣਧੀਰ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਨਗਿੰਦਰ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ੍ਰ. ਮਨਵੀਰ ਸਿੰਘ ਗਰੇਵਾਲ, ਆਜ਼ਾਦ ਸ੍ਰ. ਗੁਰਦੀਪ ਸਿੰਘ ਕਾਹਲੋਂ, ਆਜ਼ਾਦ ਸ੍ਰ. ਦਲਜੀਤ ਸਿੰਘ, ਆਜ਼ਾਦ ਸ੍ਰ. ਦਲੀਪ ਸਿੰਘ ਚੋਣ ਮੈਦਾਨ ਵਿੱਚ ਰਹਿ ਗਏ ਹਨ। 
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿੱਚ ਆਜ਼ਾਦ ਸ੍ਰ. ਗੁਰਮੇਲ ਸਿੰਘ ਨੇ ਆਪਣੇ ਕਾਗਜ਼ ਵਾਪਸ ਲਏ। ਜਿਸ ਉਪਰੰਤ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਸੰਜੀਵ ਤਲਵਾੜ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਸ੍ਰ. ਹਰਦੀਪ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਗੁਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰ. ਦਲਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ੍ਰ. ਜਸਵੰਤ ਸਿੰਘ, ਆਜ਼ਾਦ ਸ੍ਰੀ ਰਾਮੇਸ਼ ਕੁਮਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। 
ਹਲਕਾ ਲੁਧਿਆਣਾ (ਦੱਖਣੀ) ਤੋਂ ਆਜ਼ਾਦ ਸ੍ਰੀ ਸੰਜੇ ਕੁਮਾਰ ਨੇ ਕਾਗਜ਼ ਵਾਪਸ ਲੈ ਲਏ, ਜਿਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਹੀਰਾ ਸਿੰਘ ਗਾਬੜੀਆ, ਬਹੁਜਨ ਸਮਾਜ ਪਾਰਟੀ ਤੋਂ ਸ੍ਰ. ਚਰਨ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ੍ਰ. ਭੁਪਿੰਦਰ ਸਿੰਘ ਸਿੱਧੂ, ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਸ੍ਰ. ਕੁੰਵਰ ਰੰਜਨ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸ੍ਰ. ਦਰਸ਼ਨ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰ. ਪਰਮਿੰਦਰ ਸਿੰਘ ਕੁੱਕੀ, ਲੋਕ ਇਨਸਾਫ਼ ਪਾਰਟੀ ਦੇ ਸ੍ਰ. ਬਲਵਿੰਦਰ ਸਿੰਘ, ਆਜ਼ਾਦ ਸ੍ਰੀ ਸੁੰਦਰ ਲਾਲ, ਆਜ਼ਾਦ ਸ੍ਰੀ ਮਨਿੰਦਰ ਸ਼ਰਮਾ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਹਲਕਾ ਆਤਮ ਨਗਰ ਤੋਂ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਰਾਜੇਸ਼ ਟਾਂਕ ਅਤੇ ਆਜ਼ਾਦ ਸ੍ਰੀਮਤੀ ਸੁਰਿੰਦਰ ਕੌਰ ਨੇ ਕਾਗਜ਼ ਵਾਪਸ ਲਏ, ਜਿਸ ਉਪਰੰਤ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ੍ਰ. ਕਮਲਜੀਤ ਸਿੰਘ ਕੜਵਲ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਗੁਰਮੀਤ ਸਿੰਘ, ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਸ੍ਰੀ ਦੀਪਕ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਸ੍ਰ. ਅਵਤਾਰ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸ੍ਰ. ਸਿਮਰਜੀਤ ਸਿੰਘ, ਸਵਾਭੀਮਾਨ ਪਾਰਟੀ ਦੇ ਰਵੀ (ਵੈਦ) ਕੁਮਾਰ, ਆਜ਼ਾਦ ਸ੍ਰ. ਉੱਧਮ ਸਿੰਘ, ਆਜ਼ਾਦ ਸ੍ਰ. ਸ਼ਮਸ਼ੇਰ ਸਿੰਘ ਗਰੇਵਾਲ, ਆਜ਼ਾਦ ਸ੍ਰੀ ਰਜੇਸ਼ ਖੋਖਰ ਅਤੇ ਆਜ਼ਾਦ ਰਾਮ ਕਿਸ਼ੋਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਹਲਕਾ ਲੁਧਿਆਣਾ (ਕੇਂਦਰੀ) ਤੋਂ ਆਜ਼ਾਦ ਸ੍ਰੀ ਰਾਜੀਵ ਕੁਮਾਰ ਨੇ ਕਾਗਜ਼ ਵਾਪਸ ਲਏ, ਜਿਸ ਉਪਰੰਤ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਅਖਿਲੇਸ਼ ਸਿੰਘ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਸ੍ਰੀ ਸੁਸ਼ੀਲ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਸੁਰਿੰਦਰ ਕੁਮਾਰ ਡਾਵਰ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਗੁਰਦੇਵ ਸ਼ਰਮਾ, ਲੋਕ ਇਨਸਾਫ਼ ਪਾਰਟੀ ਦੇ ਸ੍ਰੀ ਵਿਪਨ ਸੂਦ ਕਾਕਾ, ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਸ੍ਰ. ਰਾਜੀਵ ਕੁਮਾਰ, ਆਜ਼ਾਦ ਸ੍ਰੀਮਤੀ ਅਨੀਤਾ ਚੋਣ ਮੈਦਾਨ ਵਿੱਚ ਰਹਿ ਗਏ ਹਨ।ਹਲਕਾ ਲੁਧਿਆਣਾ (ਪੱਛਮੀ) ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਸ੍ਰੀ ਅਰੁਣ ਕੁਮਾਰ, ਆਮ ਆਦਮੀ ਪਾਰਟੀ ਦੇ ਸ੍ਰ. ਅਹਿਬਾਬ ਸਿੰਘ ਗਰੇਵਾਲ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਕਮਲ ਚੇਟਲੀ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਕੁਨਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਭਰਤ ਭੂਸ਼ਣ (ਆਸ਼ੂ), ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਸ੍ਰ. ਜਗਰੂਪ ਸਿੰਘ ਕਰਾਰਾ, ਆਪਣਾ ਪੰਜਾਬ ਪਾਰਟੀ ਦੇ ਸ੍ਰ. ਬਲਕੌਰ ਸਿੰਘ ਗਿੱਲ, ਸਵਾਭੀਮਾਨ ਪਾਰਟੀ ਦੇ ਸ੍ਰ. ਮਨਦੀਪ ਸਿੰਘ ਧਾਲੀਵਾਲ, ਲੋਕ ਪ੍ਰਿਯਾ ਸਮਾਜ ਪਾਰਟੀ ਦੇ ਸ੍ਰੀ ਰਾਮ ਕੁਮਾਰ, ਬਹੁਜਨ ਮੁਕਤੀ ਪਾਰਟੀ ਦੇ ਸ੍ਰੀ ਵੈਦ ਰਾਮ ਸਿੰਘ ਦੀਪਕ, ਆਜ਼ਾਦ ਸ੍ਰ. ਅਰਸ਼ਦੀਪ ਸਿੰਘ, ਆਜ਼ਾਦ ਸ੍ਰੀ ਕ੍ਰਿਸ਼ਨ ਲਾਲ ਬੱਬਰ, ਆਜ਼ਾਦ ਸ੍ਰ. ਨਵਪ੍ਰੀਤ ਸਿੰਘ ਬੇਦੀ, ਆਜ਼ਾਦ ਸ੍ਰੀ ਬਲਦੇਵ ਰਾਜ ਕੱਤਣਾ ਚੋਣ ਮੈਦਾਨ ਵਿੱਚ ਹਨ। 
ਹਲਕਾ ਲੁਧਿਆਣਾ (ਉੱਤਰੀ) ਵਿੱਚ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਪ੍ਰਵੀਨ ਬਾਂਸਲ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਰਾਜਿੰਦਰ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਰਾਕੇਸ਼ ਪਾਂਡੇ, ਜੇ ਐਂਡ ਕੇ ਨੈਸ਼ਨਲ ਪੈਂਥਰਜ਼ ਪਾਰਟੀ ਦੇ ਸ੍ਰੀ ਜੀਤ ਸ਼ਰਮਾ, ਬਹੁਜਨ ਮੁਕਤੀ ਪਾਰਟੀ ਦੇ ਸ੍ਰੀ ਜੋਗਿੰਦਰ ਲਾਲ, ਸ਼ਿਵ ਸੈਨਾ ਦੇ ਸ੍ਰੀ ਪ੍ਰੇਮ ਭੂਸ਼ਣ ਜੈਨ, ਲੋਕ ਇਨਸਾਫ਼ ਪਾਰਟੀ ਦੇ ਸ੍ਰ. ਰਣਧੀਰ ਸਿੰਘ ਸਿਵੀਆ, ਆਜ਼ਾਦ ਸ੍ਰੀ ਹੇਮਰਾਜ ਅਗਰਵਾਲ, ਆਜ਼ਾਦ ਸ੍ਰੀ ਮਦਨ ਲਾਲ ਬੱਗਾ, ਆਜ਼ਾਦ ਸ੍ਰੀ ਪ੍ਰਵੀਨ ਕੁਮਾਰ ਅਤੇ ਆਜ਼ਾਦ ਸ੍ਰੀ ਰਾਕੇਸ਼ ਜੈਨ ਚੋਣ ਮੈਦਾਨ ਵਿੱਚ ਹਨ।
ਹਲਕਾ ਗਿੱਲ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰ. ਕੁਲਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰ. ਜੀਵਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਦਰਸ਼ਨ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਬਿੱਕਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰ. ਸੁਖਪ੍ਰੀਤ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਸ੍ਰ. ਹਰਬੰਸ ਸਿੰਘ, ਆਜ਼ਾਦ ਸ੍ਰ. ਸੁਨੀਤ, ਆਜ਼ਾਦ ਸ੍ਰ. ਕਰਤਿੰਦਰਪਾਲ ਸਿੰਘ, ਆਜ਼ਾਦ ਸ੍ਰ. ਕੁਲਦੀਪ ਸਿੰਘ, ਆਜ਼ਾਦ ਸ੍ਰ. ਦਰਸ਼ਨ ਸਿੰਘ ਚੋਣ ਮੈਦਾਨ ਵਿੱਚ ਹਨ। 
ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਈਸ਼ਰ ਸਿੰਘ ਮੇਹਰਬਾਨ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਸ੍ਰ. ਸੰਦੀਪ ਸਿੰਘ, ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਸ੍ਰ. ਕੁਲਵੰਤ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਸ੍ਰ. ਗੁਰਪ੍ਰੀਤ ਸਿੰਘ ਲਾਪਰਾਂ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਦਲਬਾਰਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰ. ਲਖਵੀਰ ਸਿੰਘ ਲੱਖਾ, ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਐਡਵੋਕੇਟ ਸ੍ਰ. ਇੰਦਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ੍ਰ. ਗੁਰਵਿੰਦਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਕੈਪਟਨ ਰਾਮਪਾਲ ਸਿੰਘ, ਆਜ਼ਾਦ ਸ੍ਰ. ਸ਼ਮਸ਼ੇਰ ਸਿੰਘ, ਆਜ਼ਾਦ ਸ੍ਰੀ ਕਰਨ ਕਾਂਗੜਾ, ਆਜ਼ਾਦ ਸ੍ਰ. ਜਗਤਾਰ ਸਿੰਘ, ਆਜ਼ਾਦ ਸ੍ਰ. ਪ੍ਰੇਮ ਸਿੰਘ ਚੋਣ ਮੈਦਾਨ ਵਿੱਚ ਹਨ। 
ਹਲਕਾ ਦਾਖਾ ਤੋਂ ਆਜ਼ਾਦ ਸ੍ਰੀ ਜੈ ਪ੍ਰਕਾਸ਼ ਜੈਨ ਨੇ ਕਾਗਜ਼ ਵਾਪਸ ਲੈ ਲਏ। ਜਿਸ ਉਪਰੰਤ ਆਮ ਆਦਮੀ ਪਾਰਟੀ ਦੇ ਸ੍ਰ. ਹਰਵਿੰਦਰ ਸਿੰਘ ਫੂਲਕਾ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਜਸਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰ. ਮੇਜਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰ. ਕੁਲਵੰਤ ਸਿੰਘ, ਜੇ ਐਂਡ ਕੇ ਨੈਸ਼ਨਲ ਪੈਂਥਰਜ਼ ਪਾਰਟੀ ਦੇ ਸ੍ਰ. ਗੁਰਸ਼ਰਨ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸ੍ਰ. ਜੋਗਿੰਦਰ ਸਿੰਘ, ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਸ੍ਰੀ ਤਰਸੇਮ ਲਾਲ, ਆਜ਼ਾਦ ਸ੍ਰ. ਮਨਪ੍ਰੀਤ ਸਿੰਘ ਚੋਣ ਮੈਦਾਨ ਵਿੱਚ ਹਨ। 
ਹਲਕਾ ਰਾਏਕੋਟ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰ. ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਇੰੰਦਰ ਇਕਬਾਲ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰ. ਸੁਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰ. ਜਗਤਾਰ ਸਿੰਘ, ਸੀ.ਪੀ.ਆਈ. (ਐੱਮ) ਦੇ ਸ੍ਰ. ਮੋਤਾ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਸ੍ਰ. ਸਿਕੰਦਰ ਸਿੰਘ ਅਤੇ ਆਜ਼ਾਦ ਸ੍ਰ. ਦਲਜੀਤ ਸਿੰਘ ਚੋਣ ਮੈਦਾਨ ਵਿੱਚ ਹਨ।  
ਹਲਕਾ ਜਗਰਾਓਂ ਤੋਂ ਆਜ਼ਾਦ ਸ੍ਰ. ਰਾਮ ਰਛਪਾਲ ਸਿੰਘ ਨੇ ਕਾਗਜ਼ ਵਾਪਸ ਲੈ ਲਏ ਹਨ। ਜਿਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀਮਤੀ ਅਮਰਜੀਤ ਕੌਰ ਸਾਹੋਕੇ, ਆਮ ਆਦਮੀ ਪਾਰਟੀ ਦੀ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ, ਬਹੁਜਨ ਸਮਾਜ ਪਾਰਟੀ ਦੇ ਸੂਬੇਦਾਰ ਸਾਧੂ ਸਿੰਘ, ਸੀ.ਪੀ.ਆਈ.(ਐੱਮ) ਦੇ ਸ੍ਰ. ਬਲਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਮਲਕੀਤ ਸਿੰਘ ਦਾਖਾ, ਆਪਣਾ ਪੰਜਾਬ ਪਾਰਟੀ ਦੇ ਸ੍ਰ. ਜਸਵੀਰ ਸਿੰਘ, ਆਜ਼ਾਦ ਸ੍ਰ. ਅਵਤਾਰ ਸਿੰਘ ਬਿੱਲਾ, ਆਜ਼ਾਦ ਸ੍ਰੀਮਤੀ ਗੁਰਮਿੰਦਰ ਕੌਰ, ਆਜ਼ਾਦ ਸ੍ਰ. ਗੁਰਮੀਤ ਸਿੰਘ ਚੋਣ ਮੈਦਾਨ ਵਿੱਚ ਰਹਿ ਗਏ ਹਨ। 

Saturday, October 01, 2016

110 ਸਾਲਾਂ ਦੀ ਉਮਰ ਦੇ ਸਨ ਆਜਾਦ ਹਿੰਦ ਫੋਜ ਦੇ ਸਿਪਾਹੀ ਨਰਿੰਦਰ ਸਿੰਘ

Sat, Oct 1, 2016 at 4:58 PM
ਪ੍ਰਸ਼ਾਸਨ ਨੇ ਨਿਭਾਈ ਜ਼ਿੰਮੇਵਾਰੀ, ਸਿਆਸੀ ਆਗੂ ਰਹੇ ਕੋਹਾਂ ਦੂਰ

ਲੁਧਿਆਣਾ: 1 ਅਕਤੂਬਰ 2016: (ਗੁਰਮੀਤ ਸਿੰਘ ਨਿੱਝਰ//ਪੰਜਾਬ ਸਕਰੀਨ):

ਆਜਾਦੀ ਦੀ ਲੜਾਈ ਤੋਂ ਬਾਅਦ ਹਿੰਦ-ਪਾਕ ਬਟਵਾਰੇ ਸਮੇ ਲੁਧਿਆਣਾ ਪੁੱਜੇ ਆਜਾਦ ਹਿੰਦ ਫੋਜ ਦੇ ਸਿਪਾਹੀ ਨਰਿੰਦਰ ਸਿੰਘ ਉਮਰ ਕਰੀਬ (110) ਸਾਲ ਅਪਣੇ ਸੁਆਸਾ ਦੀ ਪੂੰਜੀ ਖਤਮ ਕਰਦੇ ਹੋਏ 30 ਸਤੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਦੇ ਵਕਤ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਨਰਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ਼ ਸਵਰਗ ਆਸਰਮ ਮਾਡਲ ਟਊਨ ਐਸਕਟੈਂਸ਼ਨ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।  ਇਸ ਮੌਕੇ ਵਿਸ਼ੇਸ ਤੌਰ ਤੇ ਡਿਪਟੀ ਕਮਿਸ਼ਨਰ ਰਵੀ ਭਗਤ, ਡੀ.ਸੀ.ਪੀ ਧਰੂਮਨ ਨਿੰਬਲੇ, ਐਸਡੀਐਮ ਪਰਮਜੀਤ ਸਿੰਘ ਅਤੇ ਵਧਾਇਕ ਸਿਮਰਜੀਤ ਸਿੰਘ ਬੈਂਸ ਹਾਜ਼ਰ ਰਹੇ। ਆਜਾਦ ਹਿੰਦ ਫੋਜ ਦੇ ਸਿਪਾਹੀ ਨਰਿੰਦਰ ਸਿੰਘ ਦਾ ਸਰੀਰ ਤਿ੍ਰਰੰਗੇ ਝੰਡੇ ਨਾਲ ਢੱਕਿਆ ਹੋਇਆ ਸੀ। ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪੂਰੇ ਸਨਮਾਨ ਨਾਲ ਅੰਤਿਮ ਵਦਾਇਗੀ ਦਿੱਤੀ ਗਈ ਅਤੇ ਅਪਣੇ ਹਥਿਆਰਾਂ ਵਿੱਚੋਂ ਹਵਾਈ ਫਾਇਰ ਵੀ ਕੀਤੇ। ਇੱਥੇ ਇਹ ਦੱਸਣਾ ਜਰੂਰੀ ਹੋਵੇਗਾ ਕਿ ਪਰਿਵਾਰ ਦੇ ਕਰੀਬ 22,23 ਮੈਂਬਰਾਂ ਵਿੱਚੋਂ ਇਕੱਲੇ ਰਹਿ ਚੁੱਕੇ ਨਰਿੰਦਰ ਸਿੰਘ ਨੇ 1947 ਤੋਂ ਬਾਅਦ ਅਪਣੇ ਜੀਵਨ ਦਾ ਸਾਰਾ ਸਮਾ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਢੋਲੇਵਾਲ) ਵਿਖੇ ਬਤੀਤ ਕੀਤਾ। ਜਿੱਥੇ ਉਨ੍ਹਾਂ ਦੀ ਸਾਂਭ-ਸੰਭਾਲ ਵਿਸ਼ੇਸ ਕਰਕੇ ਪਿ੍ਰੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ, ਉਪ ਪਿ੍ਰੰਸੀਪਲ ਹਰਦੀਪ ਕੌਰ, ਸੁਖਦੇਵ ਸਿੰਘ ਸਲੇਮਪੁਰੀ, ਸਮਾਜ ਸੇਵਕ ਤਰੱਕੀ ਲਾਲ ਦੇ ਨਾਲ-ਨਾਲ ਸਮੂਹ ਅਧਿਆਪਿਕ ਅਤੇ ਵਿਦਿਆਰਥੀ ਕਰਦੇ ਆ ਰਹੇ ਹਨ। ਸਾਲ 2015 ਦੇ ਮਾਰਚ ਮਹੀਨੇ ਨਰਿੰਦਰ ਸਿੰਘ ਦਾ ਅਚਾਨਕ ਡਿੱਗਣ ਕਾਰਨ ਚੂਲਾ ਟੁੱਟ ਗਿਆ ਸੀ ਤਦ ਆਈ.ਏ.ਐਸ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਰਜਤ ਅੱਗਰਵਾਲ  ਜੋ ਇਸ ਵੇਲੇ ਕਰ ਤੇ ਅਬਾਕਰੀ ਵਿਭਾਗ ਵਿੱਚ ਬਤੌਰ ਕਮਿਸ਼ਨਰ ਸੇਵਾਵਾਂ ਨਿਭਾ ਰਹੇ ਹਨ, ਨੇ ਅਪਣੀ ਦੇਖ-ਰੇਖ ਹੇਠ ਦਿਯਾਨੰਦ ਹਸਪਤਾਲ ਲੁਧਿਆਣਾ ਵਿੱਚ ਇਲਾਜ ਕਰਵਾਇਆ। ਉਸ ਤੋਂ ਬਾਅਦ ਨਰਿੰਦਰ ਸਿੰਘ ਗੁਰੁ ਅਮਰਦਾਸ ਆਸ਼ਰਮ ਸਰਾਭਾ ਵਿਖੇ ਪੀ.ਏ.ਯੂ ਦੇ ਸਾਬਕਾ ਪ੍ਰੋਫੈਸਰ ਡਾਕਟਰ ਮਾਂਗਟ ਦੀ ਦੇਖ-ਰੇਖ ਹੇਠ ਰਹਿ ਰਹੇ ਸਨ। ਸੰਸਕਾਰ ਸਮੇ ਸੁਖਦੇਵ ਸਿੰਘ ਸਲੇਮਪੁਰੀ, ਸਤਲੁਜ ਕਲੱਬ ਦੀ ਜਨਰਲ ਸਕੱਤਰ ਰੂਚੀ ਬਾਵਾ,ਗੁਰਮੀਤ ਸਿੰਘ ਨਿੱਝਰ, ਦੀਪਇੰਦਰਪਾਲ ਸਿੰਘ, ਹਰਦੀਪ ਕੌਰ ਲੈਕਚਰਾਰ, ਅਮਰਦੀਪ ਸਿੰਘ, ਦੀਦਾਰ ਸਿੰਘ, ਮੇਵਾ ਸਿੰਘ ਮਹਿਮੀ, ਦਰਸ਼ਨ ਸਿੰਘ, ਗੁਰਵਿੰਦਰ ਕੌਰ, ਗੁਰਕਨਵਰ ਸਿੰਘ ਤੋਂ ਇਲਾਵਾ ਸਰਾਭਾ ਅਤੇ ਢੋਲੇਵਾਲ ਪਿੰਡ ਦੇ ਵਸਨੀਕ ਵੀ ਹਾਜ਼ਰ ਸਨ। ਨਰਿੰਦਰ ਸਿੰਘ ਦੇ ਅੰਗੀਠਾ ਸੰਭਾਲਣ ਦੀ ਰਸਮ 2 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8.30 ਵਜੇ ਹੋਵੇਗੀ ਅਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 5 ਅਕਤੂਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਢੋਲੇਵਾਲ ਵਿਖੇ ਦੁਪਹਿਰ 11 ਵਜੇ ਤੋਂ 12 ਵਜੇ ਤੱਕ ਹੋਵੇਗੀ। 
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਿਭਾਈ ਜੁਮੇਵਾਰੀ, ਰਾਜਨੀਤਕ ਆਗੂ ਰਹੇ ਕੋਹਾ ਦੂਰ

ਨੇਤਾ ਜੀ ਸੁਭਾਸ ਚੰਦਰ ਦੇ ਜੀਵਨ ਤੋਂ ਪ੍ਰਭਾਵਿਤ ਹੋਏ ਨਰਿੰਦਰ ਸਿੰਘ ਵੀ ਆਜਾਦ ਹਿੰਦ ਫੋਜ ਵਿੱਚ ਬਤੌਰ ਸਿਪਾਹੀ ਭਰਤੀ ਹੋਏ। ਉਸ ਵਕਤ ਕੀ ਪਤ੍ਹਾ ਸੀ ਕਿ 1947 ਦੀ ਲੜਾਈ ਤੋਂ ਬਾਅਦ ਹਿੰਦ-ਪਾਕ ਬਟਵਾਰੇ ਤੋਂ ਬਾਅਦ ਨਰਿੰਦਰ ਸਿੰਘ ਨੂੰ ਅਪਣਾ ਜੀਵਨ ਲੋਕਾਂ ਸਹਾਰੇ ਲੁਧਿਆਣਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਢੋਲੇਵਾਲ) ਵਿਖੇ ਬਤੀਤ ਕਰਨਾ ਪਵੇਗਾ। ਸਵਰਗ ਆਸਰਮ ਵਿਖੇ ਜਿੱਥੇ ਨਰਿੰਦਰ ਸਿੰਘ ਦੇ ਚਹੁੰਣ ਵਾਲਿਆਂ ਦੀਆਂ ਅੱਖਾਂ ਨਮ ਸਨ ਉੱਥੇ ਇਸ ਗੱਲ ਦਾ ਅਫਸੋਸ ਵੀ ਸੀ ਕਿ  ਜਿਉਂਦੇ ਜੀਅ ਤਾਂ ਬਹੁਤ ਸਾਰੇ ਸਮਾਜ ਸੇਵੀ ਅਤੇ ਰਾਜਨੀਤਕ ਆਗੂਆਂ ਨੇ  ਨਰਿੰਦਰ ਸਿੰਘ ਨਾਲ ਫੋਟੋਆਂ ਖਿਚਵਾ ਅਖਵਾਰਾਂ ਵਿੱਚ ਲਗਵਾਈਆ ਪਰ ਆਖਰੀ ਉਨ੍ਹਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਕੋਈ ਵੀ ਰਾਜਨੀਤਕ ਜਾਂ ਸਾਮਜ ਸੇਵੀ ਸਵਰਗ ਆਸ਼ਰਮ ਨਹੀ ਪੁੱਜਾ ਜੇ ਅਪਣੀ ਇੱਕ ਵਾਰ ਫੇਰ ਜੁਮੇਬਾਰੀ ਨਿਭਾਈ ਤਾਂ ਉਹ ਪ੍ਰਸਾਸਨਿਕ ਅਧਿਕਾਰੀ ਹੀ ਸਨ।

Thursday, September 08, 2016

ਪ੍ਰੈਸ ਲਾਇਨਜ਼ ਕਲੱਬ ਨੇ ਬੁਲੰਦ ਕੀਤੀ ਮੀਡੀਆ 'ਤੇ ਲਾਠੀਚਾਰਜ ਵਿਰੁੱਧ ਆਵਾਜ਼

Thu, Sep 8, 2016 at 6:25 PM
ਜਦ ਪੱਤਰਕਾਰਾਂ ਨੂੰ ਹੀ ਲਾਠੀਆ ਪੈਣ ਤਾਂ ਆਮ ਲੋਕਾਂ ਦਾ ਕੀ ਹਾਲ ਹੁੰਦਾ ਹੋਵੇਗਾ
ਲੁਧਿਆਣਾ: 8 ਸਤੰਬਰ 2016: (ਪੰਜਾਬ ਸਕਰੀਨ ਬਿਊਰੋ): 
ਪ੍ਰੈੱਸ ਲਾਇਨਜ਼ ਕਲੱਬ ਰਜਿ. ਦੀ ਅਹਿਮ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਦੀ ਅਗਵਾਈ ਵਿਚ ਹੋਈ। ਜਿਸ ਵਿਚ ਅੰਮ੍ਰਿਤਸਰ ਸਾਹਿਬ ਵਿਖੇ ਪੱਤਰਕਾਰਾਂ ਤੇ ਲਾਠੀਚਾਰਜ਼ ਦੀ ਸਖਤ ਸ਼ਬਦਾਂ ਵਿਚ ਨਿਥੇਧੀ ਕੀਤੀ ਗਈ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਰਵੀ ਭਗਤ ਨੂੰ ਉਹਨਾਂ ਦੇ ਨਿਵਾਸ ’ਤੇ ਮਿਲਿਆ। ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਦਿੱਤਾ। ਉਹਨਾਂ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਸ਼ਾਂਤੀ ਪੂਰਨ ਰੋਸ ਮਾਰਚ ਕਰਦੇ ਹੋਏ ਪੱਤਰਕਾਰਾਂ ’ਤੇ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲਿਆਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। 
ਇਸ ਮੌਕੇ ਪ੍ਰੈੱਸ ਲਾਇਨਜ਼ ਕਲੱਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਨੇ ਕਿਹਾ ਕਿ ਸੰਵਿਧਾਨ ਵੱਲੋਂ ਸ਼ਾਂਤੀ ਪੂਰਨ ਢੰਗ ਨਾਲ ਰੋਸ ਮਾਰਚ ਕਰਨ ਦਾ ਅਧਿਕਾਰ ਹਰੇਕ ਨਾਗਰਿਕ ਨੂੰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੇ ਇਸ ਸੰਵਿਧਾਨਿਕ ਹੱਕ ਨੂੰ ਜਬਰਦਸਤੀ ਲਾਠੀਚਾਰਜ ਕਰਕੇ ਦਬਾਉਣਾ ਚਾਹੁੰਦੀ ਹੈ। ਲੋਕਤੰਤਰ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਮੀਡੀਆਂ ਤੇ ਲਾਠੀਚਾਰਜ਼ ਹੋਰ ਵੀ ਗੰਭੀਰ ਮੁੱਦਾ ਹੈ ਕਿਉਂਕਿ ਮੀਡੀਆਂ ਹੀ ਇਕ ਮਾਤਰ ਅਜਿਹਾ ਬੁੱਧੀਜੀਵੀ ਵਰਗ ਹੈ ਜੋ ਸਰਕਾਰ ਤੇ ਆਮ ਜਨਤਾ ਦੇ ਦਰਮਿਆਨ ਇਕ ਪੁੱਲ ਦਾ ਕੰਮ ਕਰਦਾ ਹੈ। ਉਹਨਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਜਦ ਪੱਤਰਕਾਰਾਂ ਨੂੰ ਹੀ ਹੱਕ ਮੰਗਣ ਬਦਲੇ ਲਾਠੀਆ ਖਾਣੀਆਂ ਪੈਂਦੀਆਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਸ੍ਰੀ ਪਾਲੀ ਨੇ ਪੰਜਾਬ ਦੇ ਰਾਜਪਾਲ ਤੋਂ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੂੰ ਤਰੁੰਤ ਬਰਖਾਸ਼ਤ ਕਰ ਕੇ ਰਾਜ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਆਰ.ਵੀ ਸਮਰਾਟ-ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਸਿੰਘ ਲੁਧਿਆਣਵੀ, ਮਨਜੀਤ ਸਿੰਘ ਦੁੱਗਰੀ, ਰਘਬੀਰ ਸਿੰਘ, ਕੁਲਵਿੰਦਰ ਸਿੰਘ ਮਿੰਟੂ, ਨੀਲ ਕਮਲ ਸ਼ਰਮਾ, ਇੰਦਰਪਾਲ ਸਿੰਘ, ਦਰਸ਼ਨ ਪਾਲ ਸਿੰਘ, ਸਰਬਜੀਤ ਸਿੰਘ ਬੱਬੀ, ਅਸ਼ੋਕ ਪੁਰੀ, ਹਰਜੀਤ ਸਿੰਘ, ਧਰਮ ਪਾਲ ਤੋਂ ਇਲਾਵਾ ਪ੍ਰੇੱਸ ਲਾਇਨਜ਼ ਕਲੱਬ ਦੇ ਕਈ ਹੋਰ ਸਰਗਰਮ ਮੈਂਬਰ ਹਾਜਰ ਸਨ।
ਕੈਪਸ਼ਨ- ਡੀ.ਸੀ ਰਵੀ ਭਗਤ ਨੂੰ ਮੰਗ ਪੱਤਰ ਦਿੰਦੇ ਪ੍ਰੈਸ ਲਾਇਨਜ਼ ਕਲੱਬ ਦੇ ਪ੍ਰਧਾਨ ਪਿ੍ਰਤਪਾਲ ਸਿੰਘ ਪਾਲੀ, ਆਰ.ਵੀ ਸਮਰਾਟ ਆਦਿ ਹਾਜ਼ਰ ਸਨ।