11th April 2022 at 4:28 PM
ਗੈਂਗਸਟਰਾਂ ਖਿਲਾਫ ਕਾਰਵਾਈ ਤੇਜ਼ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ ਡੀਜੀਪੀ ਵੀ.ਕੇ. ਭਾਵਰਾ ਵੱਲੋਂ ਮੀਡੀਆ ਸਾਹਮਣੇ ਅਹਿਮ ਗੱਲਾਂ ਦਾ ਪ੍ਰਗਟਾਵਾ
11th April 2022 at 4:28 PM
ਗੈਂਗਸਟਰਾਂ ਖਿਲਾਫ ਕਾਰਵਾਈ ਤੇਜ਼ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ ਡੀਜੀਪੀ ਵੀ.ਕੇ. ਭਾਵਰਾ ਵੱਲੋਂ ਮੀਡੀਆ ਸਾਹਮਣੇ ਅਹਿਮ ਗੱਲਾਂ ਦਾ ਪ੍ਰਗਟਾਵਾ
25th December 2021 at 6:35 PM
ਸੂਬੇ ਵਿੱਚ ਸੁਰੱਖਿਆ ਅਤੇ ਸ਼ਾਂਤ ਮਾਹੌਲ ਰੱਖਣਾ ਸਾਡੀ ਤਰਜੀਹ:ਡੀ.ਜੀ.ਪੀ.
ਮ੍ਰਿਤਕ ਬਰਖ਼ਾਸਤ ਪੁਲਿਸ ਕਰਮਚਾਰੀ ਨਿਕਲਿਆ
ਮ੍ਰਿਤਕ ਦੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋਣ ਦਾ ਵੀ ਸ਼ੱਕ
15th September 2021 at 7:23 PM
ਤੇਲ ਟੈਂਕਰ ਨੂੰ IED ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਦਾ ਮਾਮਲਾ
ਇਸੇ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰੀਆਂ ਨਾਲ ਮਾਮਲਾ ਹੋਇਆ ਹੋਰ ਗੰਭੀਰ
![]() |
| ਸੰਕੇਤਕ ਫੋਟੋ Pixabay |
ਭੀੜ-ਭਾੜ ਵਾਲੇ ਇਲਾਕਿਆਂ ਅਤੇ ਨਾਜ਼ੁਕ ਥਾਵਾਂ `ਤੇ ਵਧਾਈ ਜਾ ਰਹੀ ਹੈ ਸੁਰੱਖਿਆ
ਚੰਡੀਗੜ੍ਹ: 15 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਿਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ ਇਸ ਮਾਮਲੇ (ਐਫਆਈਆਰ ਨੰ. 260 ਮਿਤੀ 11.8.2021, ਪੁਲਿਸ ਥਾਣਾ ਅਜਨਾਲਾ) ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦ ਕੀਤਾ ਗਿਆ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।
ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲ੍ਹਣ ਦੇ ਨਾਲ ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਅਤੇ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੁਲਿਸ ਨੂੰ ਹਾਈ ਅਲਰਟ `ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ -ਨਾਲ ਸੂਬੇ ਭਰ ਵਿੱਚ ਨਾਜ਼ੁਕ `ਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਗ੍ਰਿਫਤਾਰੀਆਂ ਦੇ ਵੇਰਵੇ ਦਿੰਦਿਆਂ, ਡੀਜੀਪੀ ਨੇ ਦੱਸਿਆ ਪਾਕਿਸਤਾਨ ਅਧਾਰਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਰਹਿਣ ਵਾਲੇ ਕਾਸਿਮ, ਮੋਗਾ ਜ਼ਿਲ੍ਹੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਜੋ ਇਸ ਸਮੇਂ ਪਾਕਿਸਤਾਨ ਵਿੱਚ ਰਹਿੰਦਾ ਹੈ, ਦੀ ਪਹਿਚਾਣ ਕੀਤੀ ਗਈ ਹੈ ਜੋ ਇਸ ਅੱਤਵਾਦੀ ਗ੍ਰੋਹ ਨਾਲ ਸਬੰਧਤ ਹਨ। ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲ੍ਹਰਵਾਲ, ਮਲਕੀਤ ਸਿੰਘ ਵਾਸੀ ਵਾਸੀ ਉਗਰ ਔਲਖ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ 1 ਸਤੰਬਰ, 2021 ਦੇ ਇੱਕ ਕਤਲ ਕੇਸ ਵਿੱਚ ਲੋੜੀਂਦੇ ਰੂਬਲ ਨੂੰ ਕੱਲ੍ਹ ਸ਼ਾਮ 5 ਵਜੇ ਦੇ ਕਰੀਬ ਅੰਬਾਲਾ ਤੋਂ ਕਾਬੂ ਕੀਤਾ ਗਿਆ ਸੀ, ਬਾਕੀ ਤਿੰਨਾਂ ਨੂੰ ਅਜਨਾਲਾ, ਅੰਮ੍ਰਿਤਸਰ ਅਧੀਨ ਪੈਂਦੇ ਪਿੰਡਾਂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਪੰਜਵੇਂ ਸਾਥੀ ਗੁਰਮੁਖ ਬਰਾੜ ਨੂੰ ਇਸ ਤੋਂ ਪਹਿਲਾਂ ਕਪੂਰਥਲਾ ਪੁਲਿਸ ਨੇ 20 ਅਗਸਤ, 2021 ਨੂੰ ਗ੍ਰਿਫਤਾਰ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਦੇ ਖੁਫੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅੱਤਵਾਦੀ ਗ੍ਰੋਹ ਨੂੰ ਤਕਰੀਬਨ 2 ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵਿੱਤੀ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿੱਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਅਤੇ ਕਾਸਿਮ ਨੇ ਕਥਿਤ ਤੌਰ `ਤੇ ਲੋਕਾਂ ਅਤੇ ਜਾਇਦਾਦ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਅੱਤਵਾਦੀ ਗ੍ਰੋਹ ਦੇ ਚਾਰ ਮੈਂਬਰਾਂ ਨੂੰ ਇਕ ਆਇਲ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।
ਦਹਿਸ਼ਤ ਫੈਲਾਉਣ ਦੀ ਇਹ ਕੋਸ਼ਿਸ਼ 8 ਅਗਸਤ, 2021 ਨੂੰ ਕੀਤੀ ਗਈ ਸੀ।ਦੱਸਣਯੋਗ ਹੈ ਕਿ ਰਾਤ 11:30 ਵਜੇ ਅਜਨਾਲਾ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਭਾਖਾ ਤਾਰਾ ਸਿੰਘ ਕੋਲ ਅੰਮ੍ਰਿਤਸਰ-ਅਜਨਾਲਾ ਰੋਡ `ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ ਵਿਖੇ ਖੜ੍ਹੇ ਇੱਕ ਤੇਲ ਦੇ ਟੈਂਕਰ (ਪੀਬੀ -02 ਸੀਆਰ 5926) ਨੂੰ ਅੱਗ ਲੱਗ ਗਈ ਹੈ। ਅੱਗ ਨੂੰ ਫਾਇਰ ਬ੍ਰਿਗੇਡ ਦੁਆਰਾ ਕਾਬੂ ਕੀਤਾ ਗਿਆ ਅਤੇ ਅਸ਼ਵਨੀ ਕੁਮਾਰ ਸ਼ਰਮਾ, ਅਜਨਾਲਾ ਦੇ ਬਿਆਨਾਂ `ਤੇ ਪੁਲਿਸ ਥਾਣਾ ਅਜਨਾਲਾ ਵਿਖੇ ਐਫਆਈਆਰ ਨੰ. 260 ਦਰਜ ਕੀਤੀ ਗਈ।
ਫਿਲਿੰਗ ਸਟੇਸ਼ਨ `ਤੇ ਲੱਗੇ ਸੀਸੀਟੀਵੀ ਦੀ ਫੁਟੇਜ ਤੋਂ ਪਤਾ ਲੱਗਾ ਕਿ ਚਾਰ ਅਣਪਛਾਤੇ ਵਿਅਕਤੀ ਰਾਤ 11 ਵਜੇ ਦੇ ਕਰੀਬ ਪੈਟਰੋਲ ਪੰਪ ਕੋਲ ਆਏ ਅਤੇ ਅੰਮ੍ਰਿਤਸਰ ਵੱਲ ਜਾਣ ਤੋਂ ਪਹਿਲਾਂ ਕੁਝ ਮਿੰਟਾਂ ਲਈ ਉੱਥੇ ਰੁਕੇ। ਰਾਤ ਕਰੀਬ 11:19 ਵਜੇ ਸ਼ੱਕੀ ਵਿਅਕਤੀ ਵਾਪਸ ਆਏ ਅਤੇ ਭੱਜਣ ਤੋਂ ਪਹਿਲਾਂ ਉਹਨਾਂ ਨੇ ਸ਼ੱਕੀ ਸਮਗਰੀ ਨੂੰ ਤੇਲ ਟੈਂਕਰ ਦੇ ਈਂਧਨ ਵਾਲੇ ਟੈਂਕ `ਤੇ ਰੱਖ ਦਿੱਤੀ। ਇਸ ਉਪਰੰਤ ਲਗਭਗ 11:29 ਵਜੇ ਦੋ ਸ਼ੱਕੀ ਵਿਅਕਤੀ ਦੁਬਾਰਾ ਵਾਪਸ ਆਏ ਅਤੇ ਇੱਕ ਮਿੰਟ ਦੇ ਅੰਦਰ ਹੀ ਇੱਕ ਧਮਾਕਾ ਹੋਇਆ ਅਤੇ ਅੱਗ ਲੱਗ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਮੁਖ ਨੇ ਜਲੰਧਰ-ਅੰਮ੍ਰਿਤਸਰ ਹਾਈਵੇ `ਤੇ ਹੰਬੋਵਾਲ ਵਿਖੇ ਟਿਫਨ ਆਈਈਡੀ ਰੱਖਿਆ ਸੀ, ਜਿੱਥੋਂ 6 ਅਗਸਤ, 2021 ਨੂੰ ਵਿੱਕੀ, ਮਲਕੀਤ ਅਤੇ ਗੁਰਪ੍ਰੀਤ ਸਿੰਘ ਨੇ ਰੋਡੇ ਅਤੇ ਕਾਸਿਮ ਦੇ ਨਿਰਦੇਸ਼ਾਂ `ਤੇ ਇਸ ਨੂੰ ਚੁੱਕਿਆ ਸੀ। ਇਹਨਾਂ ਤਿੰਨਾਂ ਵਿਅਕਤੀਆਂ ਨੇ ਬੰਬ ਨੂੰ ਰਾਜਾਸਾਂਸੀ ਖੇਤਰ ਵਿੱਚ ਇੱਕ ਨਹਿਰ ਦੇ ਨਜਦੀਕ ਲੁਕਾ ਦਿੱਤਾ। ਇਸ ਟਿਫਨ ਬਾਕਸ ਦੇ ਨਾਲ ਇੱਕ ਪੈੱਨ-ਡਰਾਈਵ ਲੱਗੀ ਹੋਈ ਸੀ, ਜਿਸ ਵਿੱਚ ਇੱਕ ਵੀਡੀਓ ਸੀ। ਇਸ ਵੀਡੀਓ ਵਿੱਚ ਟਿਫਿਨ ਬੰਬ ਆਈਈਡੀ ਨੂੰ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਟਿਫਿਨ ਬੰਬ ਆਈ.ਈ.ਡੀ. ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ, ਵਿੱਕੀ ਅਤੇ ਰੂਬਲ ਨੂੰ ਰੋਡੇ ਨੇ ਇੱਕ ਵੱਡਾ ਧਮਾਕਾ ਕਰਨ ਅਤੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਤੇਲ ਦੇ ਟੈਂਕਰ ਉੱਤੇ ਟਿਫਿਨ ਬੰਬ ਰੱਖਣ ਦਾ ਕੰਮ ਸੌਂਪਿਆ ਸੀ।
8 ਅਗਸਤ, 2021 ਨੂੰ ਇਨ੍ਹਾਂ ਅੱਤਵਾਦੀ ਕਾਰਕੁਨਾਂ ਨੇ ਦਿਨ ਸਮੇਂ ਸ਼ਰਮਾ ਫਿਲਿੰਗ ਸਟੇਸ਼ਨ ਦੀ ਰੇਕੀ ਕੀਤੀ ਅਤੇ ਰਾਤ ਲਗਭਗ 11:00 ਵਜੇ 8 ਮਿੰਟ ਦਾ ਟਾਈਮਰ ਸੈਟ ਕਰਕੇ ਟਿਫਿਨ ਬੰਬ ਆਈ.ਈ.ਡੀ. ਲਗਾ ਦਿੱਤਾ। ਇਹ ਧਮਾਕਾ ਰਾਤ ਕਰੀਬ 11:30 ਵਜੇ ਹੋਇਆ, ਜਿਸ ਕਾਰਨ ਤੇਲ ਟੈਂਕਰ ਦੇ ਟੈਂਕ ਵਿੱਚ ਅੱਗ ਲੱਗ ਗਈ।
ਰੋਡੇ ਅਤੇ ਕਾਸਿਮ ਨਾਲ ਗ੍ਰਿਫਤਾਰ ਕੀਤੇ ਗਏ ਸਾਰੇ ਪੰਜ ਕਾਰਕੁਨਾਂ ਖਿਲਾਫ ਐਫਆਈਆਰ ਨੰ. 260 ਮਿਤੀ 11 ਅਗਸਤ, 2021 ਨੂੰ ਆਈ.ਪੀ.ਸੀ ਦੀ ਧਾਰਾ 436,427, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 13, 16, 18, 18 ਬੀ, 20 ਅਤੇ ਵਿਸਫੋਟਕ ਪਦਾਰਥ (ਸੋਧ) ਐਕਟ 2001 ਦੀ ਧਾਰਾ 3, 4, 5 ਅਧੀਨ ਕੇਸ ਦਰਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਤੋਂ ਪੰਜਾਬ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਇਹ ਚੌਥਾ ਵੱਡਾ ਪਾਕਿ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਹੈ।
ਅੰਮ੍ਰਿਤਸਰ (ਦਿਹਾਤੀ) ਪੁਲਿਸ ਵੱਲੋਂ 8 ਅਗਸਤ, 2021 ਨੂੰ ਪਿੰਡ ਡੱਲੇਕੇ ਥਾਣਾ ਲੋਪੋਕੇ ਤੋਂ ਇੱਕ ਆਧੁਨਿਕ ਟਿਫਿਨ ਬੰਬ ਆਈਈਡੀ ਬਰਾਮਦ ਕੀਤਾ ਸੀ। ਟਿਫਿਨ ਬੰਬ ਆਈਈਡੀ ਵਿੱਚ ਲਗਭਗ 2-3 ਕਿਲੋਗ੍ਰਾਮ ਆਰਡੀਐਕਸ ਸੀ ਅਤੇ ਇਸ ਵਿੱਚ 3 ਵੱਖੋ ਵੱਖਰੇ ਟਰਿਗਰ ਪ੍ਰਣਾਲੀਆਂ ਸਨ ਜਿਹਨਾਂ ਵਿੱਚ ਕਾਰਜਸ਼ੀਲਤਾ ਲਈ ਸਵਿਚ, ਚੁੰਬਕੀ ਅਤੇ ਸਪਰਿੰਗ ਸ਼ਾਮਲ ਸੀ।
15 ਅਗਸਤ ਦੇ ਆਸ ਪਾਸ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਜਿਸ ਉਪਰੰਤ ਹਥਿਆਰਾਂ, ਹੱਥ ਗੋਲਿਆਂ ਆਦਿ ਦੀ ਵੱਡੀ ਖੇਪ ਬਰਾਮਦ ਹੋਈ।
ਕਪੂਰਥਲਾ ਪੁਲਿਸ ਵੱਲੋਂ 20 ਅਗਸਤ, 2021 ਨੂੰ ਗੁਰਮੁਖ ਸਿੰਘ ਰੋਡੇ ਅਤੇ ਗਗਨਦੀਪ ਸਿੰਘ ਕੋਲੋਂ ਇੱਕ ਟਿਫਿਨ ਬੰਬ ਆਈਈਡੀ ਤੋਂ ਇਲਾਵਾ 5 ਹੱਥ ਗੋਲੇ, ਡੀਟੋਨੇਟਰਾਂ ਦਾ 1 ਡੱਬਾ, 2 ਟਿਊਬਾਂ ਜਿਨ੍ਹਾਂ ਵਿੱਚ ਆਰਡੀਐਕਸ ਹੋਣ ਦਾ ਸ਼ੱਕ ਸੀ, ਇੱਕ .30 ਬੋਰ ਦਾ ਪਿਸਤੌਲ, 4 ਗਲੋਕ ਪਿਸਟਲ ਮੈਗਜ਼ੀਨ ਅਤੇ 1 ਉੱਚ ਵਿਸਫੋਟਕ ਤਾਰ ਬਰਾਮਦ ਕਰਕੇ ਇੱਕ ਹੋਰ ਅੱਤਵਾਦੀ ਗ੍ਰੋਹ ਦਾ ਪਰਦਾਫਾਸ਼ ਕੀਤਾ ਗਿਆ।
ਹਾਲ ਹੀ ਵਿੱਚ 07 ਸਤੰਬਰ,.2021 ਨੂੰ ਫਿਰੋਜ਼ਪੁਰ ਪੁਲਿਸ ਨੇ ਦਰਵੇਸ਼ ਸਿੰਘ ਵਾਸੀ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਜਿਸਨੇ ਖੁਲਾਸਾ ਕੀਤਾ ਕਿ ਉਹ ਲਖਬੀਰ ਸਿੰਘ ਰੋਡੇ ਦੇ ਨਾਲ ਲਗਾਤਾਰ ਸੰਪਰਕ ਵਿੱਚ ਸੀ। ਉਸ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਹਥਿਆਰਾਂ, ਟਿਫਿਨ ਬੰਬ ਆਈਈਡੀਜ਼, ਆਰਡੀਐਕਸ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ। ਦਰਵੇਸ਼ ਸਿੰਘ ਨੂੰ ਥਾਣਾ ਮਮਦੋਟ ਵਿਖੇ ਐਨਡੀਪੀਐਸ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਯੂਏ (ਪੀ) ਐਕਟ ਤਹਿਤ ਦਰਜ ਕੀਤੇ ਗਏ ਅਪਰਾਧਿਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ।
13th September 2021 at 8:40 PM
ਪਾਕਿਸਤਾਨ ਤੋਂ ਪਲਾਸਟਿਕ ਪਾਈਪ ਜ਼ਰੀਏ 40 ਕਿਲੋ ਹੈਰੋਇਨ ਦੀ ਤਸਕਰੀ
ਤਸਕਰੀ ਵਿੱਚ ਸ਼ਾਮਲ ਵੱਡੀ ਮੱਛੀ ਨੂੰ ਕੀਤਾ ਕਾਬੂ
ਚੰਡੀਗੜ/ਅੰਮ੍ਰਿਤਸਰ: 13 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਹੈਪੀ, ਜਿਸ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਛੇਹਰਟਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਕੋਲੋਂ 1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਸ ਦੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 21 ਅਗਸਤ, 2021 ਨੂੰ ਅੰਮਿ੍ਰਤਸਰ ਦੀ ਪੰਜਗਰਾਈਆਂ ਬਾਰਡਰ ਆਊਟਪੋਸਟ (ਬੀਓਪੀ) ਦੇ ਖੇਤਰ ਵਿੱਚ 40.81 ਕਿਲੋ ਹੈਰੋਇਨ ਦੇ 39 ਪੈਕੇਟ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ, ਹੈਪੀ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਗੱਠਜੋੜ ਵੱਲ ਇਸ਼ਾਰਾ ਕਰਦੀ ਹੈ। ਉਨਾਂ ਕਿਹਾ, “ਪਾਕਿਸਤਾਨ ਆਧਾਰਤ ਤਸਕਰਾਂ ਅਤੇ ਮਲੇਸ਼ੀਆ ਤੋਂ ਕੰਮ ਕਰ ਰਹੇ ਤਸਕਰ ਜੱਗਾ ਨਾਲ ਹੈਪੀ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।”
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
7th September 2021 at 8:45 PM
ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ਮਿਲੀ ਵੱਡੀ ਸਫਲਤਾ
ਚੰਡੀਗੜ/ਅੰਮਿ੍ਰਤਸਰ: 7 ਸਤੰਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::
ਪੰਜਾਬ ਪੁਲਿਸ ਤੋਂ ਮਿਲੀ ਪੁਖਤਾ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ ਦੀ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ ਕੀੇਤੇ ਗਏ ।
ਇਹ ਡਰੱਗ ਮਨੀ ਕਥਿਤ ਤੌਰ ’ਤੇ ਅੰਮਿ੍ਰਤਸਰ ਦਿਹਾਤੀ ਪੁਲਿਸ ਵਲੋਂ 26 ਅਗਸਤ, 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ । ਪੁਲਿਸ ਵਲੋਂ ਇਹ ਬਰਾਮਦਗੀ ਅੰਮਿ੍ਰਤਸਰ ਅਧਾਰਤ ਰਣਜੀਤ ਸਿੰਘ ਉਰਫ ਸੋਨੂ, ਜੋ ਆਪਣੀ ਟੋਇਓਟਾ ਇਨੋਵਾ ਕੈਬ ਤੇ ਹੇਠਲੇ ਭਾਗ ਵਿੱਚ ਵਿਸ਼ੇਸ਼ ਤੌਰ ’ਤੇ ਫਿੱਟ ਕੀਤੇ ਕੰਪਾਰਟਮੈਂਟ ਰਾਹੀਂ ਤਸਕਰੀ ਕਰ ਰਿਹਾ ਸੀ, ਕੋਲੋਂ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜਾਂਚ ਦੌਰਾਨ ਸੋਨੂੰ ਨੇ ਖੁਲਾਸਾ ਕੀਤਾ ਕਿ ਉਸਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਇਲਾਕੇ ਦੇ ਨਸ਼ਾ ਤਸਕਰਾਂ ਤੋਂ ਨਸ਼ੇ ਦੀ ਖੇਪ ਪ੍ਰਾਪਤ ਕੀਤੀ ਸੀ, ਜਿਹਨਾਂ ਦੀ ਪਛਾਣ ਸਿਕੰਦਰ ਹਯਾਤ ਅਤੇ ਜ਼ਫ਼ਰ ਹੁਸੈਨ ਵਜੋਂ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਸੋਨੂੰ ਵਲੋਂ ਦਿੱਤੀ ਜਾਣਕਾਰੀ ’ਤੇ ਪੰਜਾਬ ਤੋਂ ਇੱਕ ਪੁਲਿਸ ਟੀਮ ਨੌਸ਼ਹਿਰਾ ਭੇਜੀ ਗਈ, ਜੋ 29 ਅਗਸਤ, 2021 ਨੂੰ ਸਿਕੰਦਰ ਅਤੇ ਜਫਰ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬ ਰਹੀ। ਬਾਅਦ ਵਿੱਚ ਸਿਕੰਦਰ ਅਤੇ ਜਫਰ ਦੇ ਖੁਲਾਸਿਆਂ ਤੇ, ਪੰਜਾਬ ਦੀਆਂ ਪੁਲਿਸ ਟੀਮਾਂ ਨੇ, ਨੌਸ਼ਹਿਰਾ ਸਥਿਤ ਉਨਾਂ ਦੇ ਘਰ ਤੋਂ 29.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨਾਂ ਕਿਹਾ ਸਿਕੰਦਰ ਅਤੇ ਜਫਰ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ਨੀਵਾਰ ਨੂੰ 4 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਸੀ, ਜੋ ਕਿ ਬੜੀ ਚਲਾਕੀ ਨਾਲ ਉਸੇ ਇਨੋਵਾ ਕਾਰ ਦੇ ਦਰਵਾਜ਼ਿਆਂ ਵਿੱਚ ਛੁਪਾਈ ਗਈ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਦੋਵਾਂ ਨੇ ਡਰੱਗ ਮਨੀ ਬਾਰੇ ਖੁਲਾਸਾ ਕੀਤਾ, ਜੋ ਉਨਾਂ ਦੇ ਤੀਜੇ ਸਾਥੀ ਮੰਜੂਰ ਹੁਸੈਨ ਨੇ ਆਪਣੇ ਘਰ ਛੁਪਾਈ ਹੋਈ ਸੀ। ਅੰਮਿ੍ਰਤਸਰ (ਦਿਹਾਤੀ) ਪੁਲਿਸ ਦੁਆਰਾ ਮੁਹੱਈਆ ਕਰਵਾਈ ਗਈ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਜੰਮੂ-ਕਸ਼ਮੀਰ ਪੁਲਿਸ ਨੇ ਫੌਜ ਦੇ ਨਾਲ ਇੱਕ ਜਾਂਚ ਮੁਹਿੰਮ ਸ਼ੁਰੂ ਕੀਤੀ ਜਿਸ ਤਹਿਤ ਪੁਲਿਸ ਦੋ ਬੈਗਾਂ ਵਿੱਚੋਂ 1,64,70,600 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਕਾਮਯਾਬ ਰਹੀ।
ਐਸਐਸਪੀ ਗੁਲਨੀਤ ਸਿੰਘ ਨੇ ਦੱਸਿਆ ਕਿ ਜੰਮੂ -ਕਸ਼ਮੀਰ ਪੁਲਿਸ ਨੇ ਥਾਣਾ ਨੌਸ਼ਹਿਰਾ ਵਿਖੇ ਧਾਰਾ 17, 21 ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਐਫਆਈਆਰ ਨੰਬਰ 184/2021 ਦਰਜ ਕੀਤੀ ਹੈ ਅਤੇ ਹੈਰੋਇਨ ਦੀ ਸਮਗਲਿੰਗ ਅਤੇ ਵੰਡ ਨਾਲ ਸਬੰਧਤ ਪੂਰੇ ਨੈੱਟਵਰਕ ਦਾ ਭਾਂਡਾ ਭੰਨਣ ਲਈ ਅਗਲੇਰੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਸੋਨੂੰ ਨੇ ਪਹਿਲਾਂ ਜੇਲ-ਲਿੰਕ ਬਾਰੇ ਖੁਲਾਸਾ ਕੀਤਾ ਸੀ ਅਤੇ ਇਹ ਵੀ ਦੱਸਿਆ ਸੀ ਕਿ ਉਸਨੇ ਇਹ ਖੇਪ ਤਰਨਤਾਰਨ ਪੱਟੀ ਦੇ ਰਣਜੀਤ ਸਿੰਘ ਉਰਫ ਰਾਣਾ (ਇਸ ਵੇਲੇ ਫਰੀਦਕੋਟ ਜੇਲ ਵਿੱਚ ਬੰਦ) ਅਤੇ ਮਲਕੀਤ ਸਿੰਘ ਉਰਫ ਲੱਡੂ (ਮੁਕਤਸਰ ਜੇਲ ਵਿੱਚ ਬੰਦ) ਦੇ ਨਿਰਦੇਸ਼ਾਂ ‘ਤੇ ਚੁੱਕੀ ਸੀ।
Tuesday: 31st August 2021 at 03:22 PM
ਪੁਲਿਸ ਵਲੋਂ ਜ਼ਬਤ ਖੇਪ ਕਸ਼ਮੀਰ ਤੋਂ ਇੱਕ ਟਰੱਕ 'ਚ ਕੀਤੀ ਗਈ ਸੀ ਸਮਗਲ
ਚੰਡੀਗੜ//ਕਪੂਰਥਲਾ: 31 ਅਗਸਤ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::
ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ ਵਜੋਂ ਹੋਈ ਹੈ। ਪੀਟਰ ਪਹਿਲਾਂ ਹੀ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਕਪੂਰਥਲਾ ਦੇ ਹਾਈ-ਟੈਕ ਢਿਲਵਾਂ ਪੁਲਿਸ ਨਾਕੇ ’ਤੇ ਇੱਕ ਟਰੱਕ ਅਤੇ ਇੱਕ ਹੁੰਡਈ ਆਈ 20 ਕਾਰ ਨੂੰ ਰੋਕਿਆ, ਜਿਨਾਂ ਦੀ ਤਲਾਸ਼ੀ ਲੈਣ ’ਤੇ ਤਸਕਰਾਂ ਦੇ ਕਬਜ਼ੇ’ ਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।
ਡੀਜੀਪੀ ਨੇ ਅੱਗੇ ਦਸਿਆ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲਿਸ ਪਾਰਟੀ ਵੱਲੋਂ ਚੈਕ ਪੁਆਇੰਟ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ, ਪੁਲਿਸ ਵਲੋਂ ਉਨਾਂ ਨੂੰ ਥੋੜੀ ਦੇਰ ਪਿੱਛਾ ਕਰਨ ਤੋਂ ਬਾਅਦ ਹੀ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਡੀਜੀਪੀ ਨੇ ਦੱਸਿਆ ਕਿ ਉਨਾਂ ਦੇ ਸਰੀਰ ਦੀ ਜਾਂਚ ਦੌਰਾਨ ਪੁਲਿਸ ਨੇ ਉਨਾਂ ਦੇ ਨਿੱਜੀ ਕਬਜ਼ੇ ਅਤੇ ਉਨਾਂ ਦੇ ਦੋ ਵਾਹਨਾਂ ਵਿੱਚੋਂ 20 ਪੈਕਟ ਹੈਰੋਇਨ (ਪ੍ਰਤੀ ਇੱਕ ਕਿਲੋ) ਬਰਾਮਦ ਕੀਤੇ। ਐਸਐਸਪੀ ਕਪੂਰਥਲਾ, ਐਚਐਸ ਖੱਖ ਨੇ ਅੱਗੇ ਦੱਸਿਆ ਕਿ ਖੇਪ ਨੂੰ ਲੁਕਾਉਣ ਲਈ ਡਰੱਗ ਤਸਕਰਾਂ ਵੱਲੋਂ ਟਰੱਕ ਦੇ ਡਰਾਈਵਰ ਦੇ ਕੈਬਿਨ ਦੀ ਛੱਤ ਵਿੱਚ ਦੋ ਵਿਸ਼ੇਸ਼ ਬਕਸੇ ਬਣਾਏ ਗਏ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਡਰੱਗ ਤਸਕਰਾਂ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਖੇਪ ਬਲਵਿੰਦਰ ਸਿੰਘ ਦੁਆਰਾ ਟਰੱਕ ਨੰਬਰ ਐਚਆਰ 55 ਕੇ 2510 ਵਿੱਚ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕਰ ਕੇ ਲਿਆਂਦੀ ਗਈ ਸੀ ਅਤੇ ਪੀਟਰ ਮਸੀਹ ਨੇ ਉਸ ਤੋਂ ਖੇਪ ਪ੍ਰਾਪਤ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਨਾਰਕੋ-ਗੈਂਗਸਟਰ ਐਂਗਲ ਹੋਣ ਦਾ ਸ਼ੱਕ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪੀਟਰ ਮਸੀਹ ਨੂੰ ਖ਼ਤਰਨਾਕ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਦੇ ਭਰਾ ਗਗਨਦੀਪ ਨੇ ਖੇਪ ਪ੍ਰਾਪਤ ਕਰਨ ਲਈ ਭੇਜਿਆ ਸੀ।
ਡੀਜੀਪੀ ਨੇ ਕਿਹਾ ਕਿ ਪੁਲਿਸ ਗਿਰਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਅੱਗੇ ਦੀ ਜਾਂਚ ਲਈ ਉਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ ਤਾਂ ਕਿ ਪੁਲਿਸ ਇਸ ਡਰੱਗ ਨੈਟਵਰਕ ਵਿੱਚ ਸ਼ਾਮਲ ਸਾਰੇ ਸੰਪਰਕਾਂ ਦਾ ਪਤਾ ਲਗਾ ਸਕੇ।
Saturday:28th August 2021 at 7:51 pm
ਡੀ ਜੀ.ਪੀ. ਪੰਜਾਬ ਦੀ ਜ਼ਿਲਾ ਪੁਲਿਸ ਮੁਖੀਆਂ ਨੂੰ ਹਦਾਇਤ
ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ
ਸੀ.ਪੀਜ਼/ਐਸ.ਐਸ.ਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ਨੇੜੇ ਚੌਕਸੀ ਵਧਾਉਣ ਦੇ ਵੀ ਦਿੱਤੇ ਨਿਰਦੇਸ਼
6th August 2021 at 9:22 PM
ਹੁਣ ਨੌਕਰਾਂ ਅਤੇ ਕਿਰਾਏਦਾਰਾਂ ਦੀ ਆਨਲਾਈਨ ਜਾਂਚ ਹੋਈ ਬਹੁਤ ਆਸਾਨ
*ਡੀਜੀਪੀ ਵਲੋਂ ਪੁਲਿਸ ਕਰਮੀਆਂ ਨੂੰ ਨਾਕਿਆਂ ’ਤੇ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
*ਪੁਲਿਸ ਥਾਣੇ ਵਿੱਚ ਜ਼ਬਤ ਕੀਤੇ ਵਾਹਨਾਂ ਦੇ ਨਿਪਟਾਰੇ ਲਈ ਰੂਲ ਬੁੱਕ ਲਾਂਚ
*ਡੀਜੀਪੀ ਵਲੋਂ ਲੁਧਿਆਣਾ ਵਿਖੇ ਕੀਤੀ ਗਈ ਅਪਰਾਧਾਂ ਸਮੀਖਿਆ ਮੀਟਿੰਗ
ਅੱਜ ਤੋਂ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਇਲ ਐਪ ਵਿਕਸਿਤ ਕੀਤੀ ਹੈ ਜਿਸ ਨਾਲ ਮਕਾਨ ਮਾਲਕ/ਮਾਲਕ ਆਪਣੇ ਮੋਬਾਇਲ ਨੂੰ ਵਰਤਦਿਆਂ ਇਸ ਐਪ ਰਾਹੀਂ ਜਾਂਚ ਲਈ ਰਜਿਸਟਰ ਕਰ ਸਕਣਗੇ ਅਤੇ ਫੀਸ ਅਦਾ ਕਰ ਸਕਣਗੇ। ਇਹ ਪ੍ਰਗਟਾਵਾ ਅੱਜ ਇੱਥੇ ਡੀਜੀਪੀ ਪੰਜਾਬ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਕੀਤਾ।
ਸ੍ਰੀ ਗੁਪਤਾ ਜੋ ਪੁਲਿਸ ਵਿਕਾਸ ਪ੍ਰੋਜੈਕਟਾਂ ਦੀ ਲੜੀ ਦਾ ਉਦਘਾਟਨ ਕਰਨ ਲਈ ਸੁੱਕਰਵਾਰ ਨੂੰ ਲੁਧਿਆਣਾ ਵਿਖੇ ਸਨ, ਨੇ ਰਾਜ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਮਾਲਕਾਂ ਦੁਆਰਾ ਨੌਕਰਾਂ, ਕਿਰਾਏਦਾਰਾਂ ਅਤੇ ਕਰਮਚਾਰੀਆਂ ਦੀ ਜਲਦ ਅਤੇ ਸਮੇਂ ਸਿਰ ਤਸਦੀਕ ਕਰਨ ਲਈ ਇੱਕ ਮੋਬਾਈਲ ਪਲੇਟਫਾਰਮ ਲਾਂਚ ਕੀਤਾ।
ਇਸ ਵਿਸ਼ੇਸ਼ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਾਂਝ ਕੇਂਦਰ ਜਾਂ ਪੁਲਿਸ ਸਟੇਸ਼ਨ ਜਾਣ ਦੀ ਜਰੂਰਤ ਨਹੀਂ ਹੋਵੇਗੀ ਬਲਕਿ ਉਹ ਆਪਣੇ ਮੋਬਾਈਲ ਫੋਨਾਂ ਦੀ ਵਰਤੋਂ ਨਾਲ ਹੀ ਆਪਣੇ ਘਰ ਤੋਂ ਉਨਾਂ ਦੀ ਜਾਂਚ ਕਰਵਾ ਸਕਦੇ ਹਨ। ਡੀਜੀਪੀ ਨੇ ਲੋਕਾਂ ਨੂੰ ਨੌਕਰਾਂ ਦੀ ਪੁਲਿਸ ਤਸਦੀਕ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜੇਕਰ ਨੌਕਰ ਕੋਈ ਅਪਰਾਧ ਕਰਕੇ ਫਰਾਰ ਹੋ ਜਾਂਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਤਸਦੀਕ ਦੌਰਾਨ ਪੇਸ਼ ਕੀਤੇ ਗਏ ਵੇਰਵੇ ਪੁਲਿਸ ਨੂੰ ਦੋਸ਼ੀ ਦਾ ਪਤਾ ਲਗਾਉਣ ਵਿੱਚ ਸਹਾਇਤਾ ਕਰਨਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਐਪ ਨੂੰ ਖਾਸ ਤੌਰ ‘ਤੇ ਨੌਕਰਾਂ ਦੁਆਰਾ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਵਿਕਸਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੇਪਾਲ ਨਾਲ ਸਬੰਧਤ ਨੌਕਰਾਂ ਦੀ ਤਸਦੀਕ ਲਈ ਇਸ ਐਪ ਵਿੱਚ ਕਈ ਵਿਸ਼ੇਸ਼ ਸੁਵਿਧਵਾਂ ਸ਼ਾਮਲ ਹਨ।
ਕਮਿਸ਼ਨਰ ਨੇ ਕਿਹਾ ਕਿ ਇਸ ਐਪ ਲਈ ਮਾਲਕਾਂ ਨੂੰ ਖਦ ਦੇ ਅਤੇ ਨੌਕਰ ਦੋਵਾਂ ਦੇ ਵੇਰਵਿਆਂ ਸਮੇਤ ਬਿਨੈਕਾਰ ਦੇ ਵੇਰਵੇ ਸਮੇਤ ਫੋਟੋ ਅਤੇ ਆਈ.ਡੀ ਸਬੂਤ, ਘਰੇਲੂ ਸਹਾਇਤਾ ਦੇ ਵੇਰਵੇ ਸਮੇਤ ਫੋਟੋ, ਆਈ.ਡੀ ਪਰੂਫ, ਰਿਹਾਇਸ਼ ਦਾ ਸਬੂਤ ਅਤੇ ਹੋਰ ਵੇਰਵੇ ਭਾਵੇਂ ਉਹ ਪਰਿਸਰ ਵਿੱਚ ਰਹਿੰਦੇ ਹਨ ਜਾਂ ਬਾਹਰ ਰਹਿੰਦੇ ਹਨ ਜਮਾਂ ਕਰਵਾਉਣੇ ਹੋਣਗੇ। ਇਸ ਤੋਂ ਇਲਾਵਾ ਘਰੇਲੂ ਸਹਾਇਤਾ ਦੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਅਤੇ ਘਰੇਲੂ ਸਹਾਇਤਾ ਦੇ ਘੱਟੋ-ਘੱਟ ਦੋ ਹਵਾਲਿਆਂ ਦੀ ਜਾਣਕਾਰੀ ਵੀ ਦੱਸਣੀ ਹੋਵੇਗੀ।
ਉਨਾਂ ਦੱਸਿਆ ਕਿ ਵੇਰਵੇ ਭਰਨ ਤੋਂ ਬਾਅਦ ਬਿਨੈਕਾਰ ਨੂੰ ਪ੍ਰਮਾਣਿਕਤਾ ਲਈ ਇੱਕ ਓ.ਟੀ.ਪੀ. ਪ੍ਰਾਪਤ ਹੋਵੇਗਾ ਅਤੇ ਜਿਸ ਤੋਂ ਬਾਅਦ ਬਿਨੈਕਾਰ ਪੇਮੈਂਟ ਪੇਜ ਤੇ ਪਹੁੰਚ ਜਾਵੇਗਾ। ਉਨਾਂ ਦੱਸਿਆ ਕਿ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਦੀ ਇਸ ਸੇਵਾ ਲਈ ਲੋਕਾਂ ਤੋਂ 200 ਰੁਪਏ ਦੀ ਬਹੁਤ ਹੀ ਮਾਮੂਲੀ ਫੀਸ ਲਈ ਜਾਵੇਗੀ। ਇਸੇ ਤਰਾਂ ਮਾਲਕ ਆਪਣੇ ਕਰਮਚਾਰੀਆਂ ਦੀ ਤਸਦੀਕ ਲਈ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ ਹਨ। ਉਨਾਂ ਅੱਗੇ ਕਿਹਾ ਦੀ ‘ ਪੀਪੀਸਾਂਝ ਐਪ’ ਨੂੰ ਗੂਗਲ ਪਲੇ ਸਟੋਰ ਤੋਂ ਡਾਊੂੁਨਲੋਡ ਕੀਤਾ ਜਾ ਸਕਦਾ ਹੈ।
ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ ਕਮਿਸ਼ਨਰੇਟ ਦੇ ਪੁਲਿਸ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਵੀ ਕੀਤੀ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਉਨਾਂ ਨੂੰ ਸ਼ਹਿਰ ਦੇ ਖੇਤਰ ਵਿੱਚ ਅਪਰਾਧ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਸ੍ਰੀ ਅਗਰਵਾਲ ਨੇ ਡੀਜੀਪੀ ਨੂੰ ਅਪਰਾਧ ਨੂੰ ਕੰਟਰੋਲ ਕਰਨ ਲਈ ਪੁਲਿਸ ਦੁਆਰਾ ਕੀਤੇ ਜਾ ਰਹੇ ਵੱਖ -ਵੱਖ ਉਪਾਵਾਂ ਬਾਰੇ ਵੀ ਦੱਸਿਆ।
ਉਨਾਂ ਕਿਹਾ ਕਿ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੇ ਛੇ ਮਹੀਨੇ ਪੁਲਿਸ ਲਈ ਬਹੁਤ ਚੁਣੌਤੀਪੂਰਨ ਹਨ। ਡੀਜੀਪੀ ਨੇ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਭੰਗ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਠੱਲਣ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਵੀ ਕਿਹਾ।
ਉਨਾਂ ਨੇ ਪੁਲਿਸ ਨੂੰ 24 ਘੰਟੇ ਪੁਲਿਸ ਨਾਕੇ ’ਤੇ ਤਾਇਨਾਤ ਰਹਿਣ ਅਤੇ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਰਿਹਾਇਸ਼ੀ ਖੇਤਰ ਵਿੱਚ ਜਾ ਕੇ ਮਨੁੱਖੀ ਖੁਫੀਆ ਜਾਣਕਾਰੀ ਪ੍ਰਾਪਤ ਕਰਨ, ਸਰੋਤਾਂ ਨੂੰ ਵਿਕਸਤ ਕਰਨ, ਥਾਣਿਆਂ ਦੀ ਮੈਪਿੰਗ ਕਰਨ ਅਤੇ ਹਿਸਟਰੀ ਸ਼ੀਟਰਸ, ਜੇਲ ਤੋਂ ਬਾਹਰ ਅਪਰਾਧੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ।
ਇਸ ਦੌਰਾਨ ਸਾਲਾਂ ਤੋਂ ਪੁਲਿਸ ਸਟੇਸ਼ਨਾਂ ਵਿੱਚ ਜ਼ਬਤ ਕੀਤੇ ਵਾਹਨਾਂ ਦਾ ਨਿਪਟਾਰਾ ਕਰਨ ਲਈ ਡੀਜੀਪੀ ਨੇ ਰੂਲ ਬੁੱਕ ਵੀ ਲਾਂਚ ਕੀਤੀ ਜੋ ਕਿ ਸੰਬੰਧਤ ਸੀ.ਆਰ.ਪੀ.ਸੀ. ਅਤੇ ਪੰਜਾਬ ਪੁਲਿਸ ਐਕਟ ਦੀ ਪਾਲਣਾ ਕਰਕੇ ਅਜਿਹੇ ਵਾਹਨਾਂ ਦੇ ਨਿਪਟਾਰੇ ਲਈ ਵਿੱਚ ਸੇਧ ਦੇਵੇਗੀ। ਡੀ.ਜੀ.ਪੀ. ਨੇ ਦੱਸਿਆ ਕਿ ਰੂਲਬੁੱਕ ਪੀ.ਪੀ.ਐਸ. ਅਧਿਕਾਰੀ ਗੁਰਦੇਵ ਸਿੰਘ ਦੁਆਰਾ ਤਿਆਰ ਕੀਤੀ ਗਈ ਹੈ।
Tuesday 6th July 2021 at 8:32 pm
ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ ਸਮੇਤ 4 ਕਾਬੂ
![]() |
| ਹਾਲ ਹੀ ਵਿੱਚ ਜਾਰੀ ਕੀਤੇ ਗਏ ਸਕੈਚ |