Tuesday: 7 Jan, 2025, 18:21 from DPR PUNJAB by Gurjeet Billa//Edit By Karthika Kalyani Singh
Tuesday, January 07, 2025
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ
Friday, February 02, 2024
ਨਾਮੀ ਗੈਂਗਸਟਰ ਹੈਪੀ ਜੱਟ ਦੀਆਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨਾਕਾਮ
2nd February 2024 at 6:34 PM
ਪੰਜਾਬ ਪੁਲਿਸ ਵੱਲੋਂ ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
*ਪੰਜਾਬ ਪੁਲਿਸ ਮੁੱਖ ਮੰਤਰੀ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
*ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
ਪੰਜਾਬ ਵਿੱਚ ਉੱਠੇ ਹੋਏ ਗੈਂਗਸਟਰ ਵਰਤਾਰੇ ਨੂੰ ਜੜੋਂ ਪੁੱਟਣ ਲਈ ਸਰਗਰਮ ਹੋਈ ਪੰਜਾਬ ਪੁਲਿਸ ਨੇ ਇਸ ਸਬੰਧ ਵਿਚ ਇੱਕ ਹੋਰ ਸਫਲਤਾ ਆਪਣੇ ਨਾਮ ਕੀਤੀ ਹੈ। ਪੁਲਿਸ ਨੇ ਇੱਕ ਹੋਰ ਨਾਮੀ ਗੈਂਗਸਟਰ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।
ਇਸ ਸਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ।
ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ।
ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।ਹੁਣ ਦੇਖਣਾ ਹੈ ਕਿ ਇਹਨਾਂ ਕਦਮਾਂ ਨਾਲ ਇਸ ਵਰਤਾਰੇ ਨੂੰ ਨੱਥ ਪਾਉਣ ਵਿੱਚ ਕਿੰਨੀ ਜਲਦੀ ਸਫਲਤਾ ਮਿਲਦੀ ਹੈ।
Monday, January 29, 2024
ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ
Monday 29th January 2024 at 7:52 PM
ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
*ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
*ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ
*ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਹੈਡ ਕੁਆਰਟਰ ਨੂੰ ਭੇਜੇ
ਚੰਡੀਗੜ੍ਹ: 29 ਜਨਵਰੀ 2024: (ਪੰਜਾਬ ਸਕਰੀਨ ਬਿਊਰੋ)::
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਨਗਰ ਨਿਗਮ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਟਿਆਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ ਨਾਭਾ, ਰਾਜਪੁਰਾ, ਸਮਾਣਾਂ, ਪਾਤੜਾਂ, ਸਨੌਰ, ਭਾਦਸੋ, ਘੱਗਾ, ਘਨੌਰ, ਦੇਵੀਗੜ੍ਹ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵੀਓ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ 24x7 ਨਹਿਰੀ ਜਲ ਸਪਲਾਈ ਪ੍ਰਾਜੈਕਟ ਅਤੇ ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰ ਸੁਰਜੀਤ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ ਗਿਆ ਹੈ।
ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ।
ਮੰਤਰੀ ਨੇ ਅੱਗੇ ਕਿਹਾ ਕਿ ਸੀਵੇਰਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ ’ਤੇ ਕੋਈ ਮੁਸ਼ਿਕਲ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਇਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਕਾਇਆ ਫੰਡਾਂ ਨੂੰ ਭਲਾਈ ਕਾਰਜਾਂ ਵਿੱਚ ਜਲਦ ਤੋਂ ਜਲਦ ਖਰਚਿਆਂ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਲੀਕੇ ਜਾਣ ਵਾਲੇ ਕੰਮਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਜਲਦੀ ਕੰਮ ਸ਼ੁਰੂ ਕੀਤੇ ਜਾਣ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਕੋਈ ਵੀ ਵਿਅੱਕਤੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।
ਇਸ ਮੌਕੇ ਵਿਧਾਇਕਾਂ ਵਿੱਚ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਨਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਸਿੰਘ ਘਨੌਰ ਅਤੇ ਡਾ. ਮੁਹੰਮਦ ਜਾਮਿਲ- ਉਰ - ਰਹਿਮਾਨ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।
Wednesday, January 24, 2024
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਗ੍ਰਿਫ਼ਤਾਰ
24th January 2024 at 4:44 PM
AIG ਦੇ ਕਰਿੰਦੇ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ
Sunday, September 10, 2023
ਲੋਕ ਸੈਰ ਸਪਾਟਾ ਸਿਖਰ ਸੰਮੇਲਨ ਵਿਚ ਵੱਧ ਚੜ੍ਹ ਕੇ ਪੁੱਜਣ-ਅਨਮੋਲ ਗਗਨ ਮਾਨ
Sunday10th September 2023 at 6:40 PM
ਪਹਿਲੇ ਪੰਜਾਬ ਟੂਰਿਜ਼ਮ ਸਿਖਰ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ
ਪੰਜਾਬ ਦੇ ਸੈਰ ਸਪਾਟਾ ਸਿਖਰ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ
ਪੰਜਾਬ ਵਿੱਚ ਸੈਰ ਸਪਾਟੇ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਥਾਂਵਾਂ ਮੌਜੂਦ ਹਨ ਜਿਹਨਾਂ ਨੂੰ ਦੇਖ ਕੇ ਲੋਕ ਬਾਕੀਆਂ ਥਾਂਵਾਂ ਨੂੰ ਵੀ ਭੁੱਲ ਜਾਣ। ਪੰਜਾਬ ਦੇ ਜਿਹੜੇ ਲੋਕ ਵਧੇਰੇ ਖਰਚੇ ਕਰ ਕੇ ਮਹਿੰਗੀਆਂ ਥਾਂਵਾਂ ਦੇਖਣ ਨਹੀਂ ਜਾ ਸਕਦੇ ਉਹਨਾਂ ਨੂੰ ਇਹਨਾਂ ਥਾਂਵਾਂ ਤੇ ਜਾ ਕੇ ਹੀ ਪਤਾ ਲੱਗਦਾ ਹੈ ਕਿ ਇਹ ਥਾਂਵਾਂ ਵੀ ਕਿੰਨੀਆਂ ਦਿਲਕਸ਼ ਹਨ। ਕੁਦਰਤ ਦੀ ਨੇੜਤਾ ਦਾ ਅਹਿਸਾਸ ਕਰਾਉਣ ਵਾਲੀਆਂ ਇਹਨਾਂ ਬਹੁਤ ਸਾਰੀਆਂ ਥਾਂਵਾਂ ਦਾ ਪਤਾ ਆਮ ਲੋਕਾਂ ਨੂੰ ਹੁਣ ਕਿਤੇ ਜਾ ਕੇ ਉਹਨਾਂ ਯੂਟਿਊਬਰਾਂ ਅਤੇ ਸੁਤੰਤਰ ਵੀਡੀਓ ਪੱਤਰਕਾਰਾਂ ਦੀਆਂ ਪੋਸਟਾਂ ਤੋਂ ਲੱਗਿਆ ਹੈ ਜਿਨਾਂ ਨੂੰ ਦੂਰ ਦੁਰਾਡੇ ਘੁੰਮਣ ਦਾ ਵੀ ਸ਼ੌਂਕ ਹੁੰਦਾ ਹੈ ਅਤੇ ਆਪਣੇ ਸੂਬੇ ਦੀਆਂ ਥਾਂਵਾਂ ਦੇਖਣ ਦਾ ਵੀ। ਇਸ ਸਭ ਕੁਝ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵੀ ਇਸ ਪਾਸੇ ਹੰਭਲਾ ਮਾਰਿਆ ਅਤੇ ਇਸ ਸਨਅਤ ਨੂੰ ਉਤਸ਼ਾਹਿਤ ਕਰਨ ਦੀ ਇੱਕ ਪੂਰੀ ਯੋਜਨਾ ਬਣਾਈ। ਇਸ ਯੋਜਨਾਂ ਅਧੀਨ ਹੀ ਪੰਜਾਬ ਦੀ ਸੈਰ ਸਪਾਟਾ ਨੀਤੀ ਵਿੱਚ ਨਵੇਂ ਸਿਰਿਓਂ ਜਾਨ ਪਾਈ ਗਈ ਹੈ। ਪੰਜਾਬ ਦੇ ਸੰਤਾਪ ਗ੍ਰਸੇ ਦਹਾਕਿਆਂ ਦੌਰਾਨ ਲੋਕਾਂ ਇਸ ਪਾਸੇ ਰੂਚੀ ਹੀ ਖਤਮ ਹੋ ਗਈ ਲੱਗਦੀ ਸੀ। ਲੋਕ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਦੇਵੀ ਤਲਾਬ ਮੰਦਰ ਵਰਗੇ ਧਾਰਮਿਕ ਅਸਥਾਨਾਂ ਤੱਕ ਹੀ ਸੀਮਿਤ ਜਿਹੇ ਹੋ ਕੇ ਰਹੀ ਗਏ ਸਨ। ਪੰਜਾਬ ਦੇ ਹੀ ਬਹੁਤ ਸਾਰੇ ਲੋਕਾਂ ਨੂੰ ਪੰਜਾਬ ਦੀਆਂ ਬਹੁਤ ਸਾਰੀਆਂ ਥਾਂਵਾਂ ਦਾ ਨਹੀਂ ਪਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹਨਾਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਜਾ ਚੁੱਕਿਆ ਹੈ। ਇਸ ਸਬੰਧੀ ਹੀ ਮੰਤਰੀ ਪੱਧਰ ਤੇ ਸਭ ਕੁਝ ਬੜੀ ਨੀਝ ਨਾਲ ਦੇਖਿਆ ਗਿਆ। ਇਹਨਾਂ ਤਿਆਰੀਆਂ ਦੇ ਮੁਕੰਮਲ ਉਕਤ ਪ੍ਰਗਟਾਵਾ ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ। ਸੈਰ ਸਪਾਟਾ ਸਿਖਰ ਸੰਮੇਲਨ ਪੰਜਾਬ ਦੇ ਲੋਕਾਂ ਨੂੰ ਉਹਨਾਂ ਖਾਸ ਥਾਂਵਾਂ ਬਾਰੇ ਵੀ ਦੱਸੇਗਾ ਜਿਹਨਾਂ ਦੀ ਇਤਿਹਾਸਿਕ ਅਹਿਮੀਅਤ ਵੀ ਹੈ ਅਤੇ ਭੂਗੋਲਿਕ ਵੀ।
ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ ਸਨਅਤ ਦੇ ਇਸ ਸਿਖਰ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਵੀ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਉਹਨਾਂ ਪੰਜਾਬ ਸਰਕਾਰ ਵੱਲੋਂ ਮਿਤੀ 11 ਸਤੰਬਰ ਤੋਂ 13 ਸਤੰਬਰ 2023 ਤੱਕ ਮੋਹਾਲੀ ਦੇ ਸੈਕਟਰ 82 ਸਥਿਤ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਇਸ ਬਹੁਪੱਖੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਮੁਲਾਕਾਤ ਦੌਰਾਨ ਇਹਨਾਂ ਗੱਲਾਂ ਦਾ ਪ੍ਰਗਟਾਵਾ ਕੀਤਾ।
ਪੰਜਾਬ ਰਾਜ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਆਪਣੀ ਕਿਸਮ ਦੇ ਇਸ ਪਹਿਲੇ ਸਿਖਰ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 11 ਸਤੰਬਰ 2023 ਨੂੰ ਸਵੇਰੇ 10:00 ਵਜੇ ਕਰਨਗੇ। ਇਸ ਤਰ੍ਹਾਂ ਇਹ ਦਿਨ ਆਪਣੇ ਆਪ ਵਿੱਚ ਇੱਕ ਨਵਾਂ ਇਤਿਹਾਸ ਰਚਣ ਵਾਲਾ ਦਿਨ ਵੀ ਬਣੇਗਾ। ਇਸ ਨਾਲ ਪੰਜਾਬ ਵਿਹਚਕ ਆਰਥਿਕ ਵਿਕਾਸ ਦੇ ਨਵੇਂ ਸੋਮੇ ਵੀ ਬਣਨਗੇ।
ਉਨ੍ਹਾਂ ਦੱਸਿਆ ਕਿ ਇਸ ਸਿਖਰ ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ ਸਪਾਟਾ ਖੇਤਰ ਅਤੇ ਸਨਅਤ ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਇਹ ਪੰਜਾਬ ਦੇ ਬਹੁਪੱਖੀ ਵਿਕਾਸ ਵਿੱਚ ਇੱਕ ਨਵੀਂ ਅਹਿਮੀਅਤ ਦਰਜ ਕਰਾਏਗਾ।
ਇਸ ਹੋਣ ਵਾਲੇ ਉਦਘਾਟਨੀ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸਿਖਰ ਸੰਮੇਲਨ ਵਿਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਨਾਮੀ ਹਸਤੀਆਂ ਸ਼ਿਰਕਤ ਕਰਨਗੀਆਂ। ਇਹ ਦੇਸ਼ ਦੀਆਂ ਦੇਸ਼ ਦੀਆਂ ਉਹ ਅਹਿਮ ਹਸਤੀਆਂ ਹੋਣਗੀਆਂ ਜਿਹਨਾਂ ਨੇ ਇਸ ਪਾਸੇ ਬੇਹੱਦ ਯੋਗਦਾਨ ਦਿੱਤਾ ਹੈ। ਇਸ ਤੋਂ ਇਲਾਵਾ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ।
ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਨਾਚਾਂ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾਕਟਰ ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਬੋਦਲ ਵਲੋਂ ਸੰਗੀਤਕ ਪੇਸ਼ਕਾਰੀਆਂ ਵੀ ਕੀਤੀ ਜਾਵੇਗੀ।
ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ 12 ਸਤੰਬਰ 2023 ਨੂੰ ਟਰੈਵਲ ਮਾਰਟ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਸ ਦੇ ਸ਼ੁਭ ਆਰੰਭ ਨਾਲ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਵਿਕਾਸ ਦੇ ਨਵੇਂ ਦਰਵਾਜ਼ੇ ਖੁੱਲ੍ਹਣਗੇ।
ਇਸ ਉਦਘਾਟਨੀ ਸਮਾਰੋਹ ਤੋਂ ਬਾਅਦ ਪਲੈਨਰੀ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ। ਜਿਨ੍ਹਾਂ ਦਾ ਵਿਸ਼ਾ 'ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ', 'ਹੈਰੀਟੇਜ ਟੂਰਿਜ਼ਮ', 'ਈਕੋ ਐਂਡ ਫ਼ਾਰਮ ਟੂਰਿਜ਼ਮ', 'ਅੰਮ੍ਰਿਤਸਰ 'ਜ ਹਿੰਟਰਲੈਂਡ ਐਂਡ ਕਲੂਨਰੀ ਟੂਰਿਜ਼ਮ', 'ਵੈਲਨੈਸ ਟੂਰਿਜ਼ਮ ਅਤੇ ਮੀਡੀਆ ਤੇ ਐਂਟਰਟੇਨਮੈਂਟ ਟੂਰਿਜ਼ਮ, ਸ਼ਾਮਲ ਹਨ।
ਸੈਰ ਸਪਾਟਾ ਮੰਤਰੀ ਵਲੋਂ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਤੇ ਸੰਤੁਸ਼ਟੀ ਜਾਹਰ ਕੀਤੀ ਗਈ। ਇਸ ਤਰ੍ਹਾਂ ਪੰਜਾਬ ਵਿਚ ਸੈਰ ਸਪਾਟਾ ਇੱਕ ਨਵੀਂ ਸੰਤ ਵੱਜੋਂ ਇੱਕ ਵਾਰ ਫੇਰ ਉਭਰ ਕੇ ਸਾਹਮਣੇ ਆਏਗਾ। ਇਸਦੇ ਨਾਲ ਹੀ ਇਸ ਸਨਅਤ ਨਾਲ ਜੁੜਨ ਵਾਲੇ ਸਭ ਛੋਟੇ ਵੱਡੇ ਲੋਕਾਂ ਨੂੰ ਜਿੱਥੇ ਆਰਥਿਕ ਫਾਇਦੇ ਪੁੱਜਣਗੇ ਉੱਥੇ ਉਹਨਾਂ ਦੇ ਬੌਧਿਕ ਅਤੇ ਅਧਿਆਤਮਕ ਵਿਕਾਸ ਵਿੱਚ ਵੀ ਤੇਜ਼ੀ ਆਏਗੀ। ਲੋਕਾਂ ਦੇ ਸੱਭਿਆਚਾਰਕ ਵਟਾਂਦਰਿਆਂ ਨਾਲ ਮਨੁੱਖੀ ਅੰਤਰੰਗਤਾ ਅਤੇ ਭਾਈਚਾਰੇ ਵਿੱਚ ਵੀ ਮਜ਼ਬੂਤੀ ਮਿਲੇਗੀ।
Saturday, August 26, 2023
ਜੰਗ ਹਿੰਦ ਪੰਜਾਬ ਦਾ ਹੋਣ ਲੱਗਾ? ਦੋਵੇਂ ਪਾਤਸ਼ਾਹੀ ਫੌਜਾਂ ਭਾਰੀਆਂ ਨੇ!
ਮੁੱਖ ਮੰਤਰੀ ਦਫ਼ਤਰ, ਪੰਜਾਬ Saturday 26th August 2023 at 4:33 PM
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਨੂੰ ਮੋੜਵਾਂ ਜਵਾਬ
*ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ
*ਰਿਪੋਰਟ ਮੁਤਾਬਕ ਬਿਹਤਰ ਕਾਨੂੰਨ ਵਿਵਸਥਾ ਵਾਲੇ ਸੂਬਿਆਂ 'ਚ ਪੰਜਾਬ ਦੂਜੇ ਨੰਬਰ 'ਤੇ
*ਸਾਡੀ ਸਰਕਾਰ 'ਚ ਹੁਣ ਤੱਕ ਹੋਇਆ 50871 ਕਰੋੜ ਰੁਪਏ ਦਾ ਨਿਵੇਸ਼ ਚੰਗੇ ਮਾਹੌਲ ਦਾ ਨਤੀਜਾ
*ਕੇਂਦਰੀ ਮੰਤਰੀ ਨੇ ਰਾਜ ਸਭਾ 'ਚ ਮੰਨਿਆ ਕਿ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ 'ਚ ਪੰਜਾਬ ਉੱਤਰੀ ਭਾਰਤ 'ਚ ਮੋਹਰੀ
*ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਤੇ ਗਵਰਨਰ ਆਪਣੇ ਆਕਾਵਾਂ ਲਈ-ਮੁੱਖ ਮੰਤਰੀ
ਚੰਡੀਗੜ੍ਹ: 26 ਅਗਸਤ 2023: (ਕਾਰਤਿਕਾ ਸਿੰਘ//ਪੰਜਾਬ ਸਕਰੀਨ ਡੈਸਕ)::
ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।
ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਮਨ-ਕਾਨੂੰਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ਉਤੇ ਕਦਮ ਚੁੱਕੇ ਹਨ। ਸੂਬੇ ਦੇ ਸੁਖਾਵੇਂ ਮਾਹੌਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਸੂਬੇ ਵਿਚ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ 3420 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਚ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਨਾਥਨ, ਨੈਸਲੇ, ਨਾਭਾ ਪਾਵਰ ਪਲਾਂਟ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਰਿਕਾਰਡ 2.70 ਲੱਖ ਰਜਿਸਟ੍ਰੇਸ਼ਨ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਇਹ ਅੰਕੜੇ ਵੀ ਭਾਰਤ ਸਰਕਾਰ ਨੇ ਰਾਜ ਸਭਾ ਵਿਚ ਪੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਕ ਮੋਹਰੀ ਮੈਗਜ਼ੀਨ ਨੇ ਆਪਣੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਬਾਰੇ ਜਾਰੀ ਕੀਤੀ ਰਿਪੋਰਟ ਵਿਚ ਪੰਜਾਬ ਨੂੰ ਦੂਜਾ ਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਜਦਕਿ ਰਾਜਪਾਲ ਅਜਿਹੀਆਂ ਚਿੱਠੀਆਂ ਰਾਹੀਂ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ।
ਇਸ ਸਰਹੱਦੀ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਅੰਕੜੇ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਜੰਗ ਵਿੱਢੀ ਹੋਈ ਹੈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, 17623 ਐਫ.ਆਈ.ਆਰਜ਼ ਦਰਜ ਕੀਤੀਆਂ, 1627 ਕਿਲੋ ਹੈਰੋਇਨ ਫੜੀ, ਤਸਕਰਾਂ ਪਾਸੋਂ 13.29 ਕਰੋੜ ਰੁਪਏ ਬਰਾਮਦ ਕੀਤੇ ਅਤੇ 66 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਜ਼ਬਤ ਕਰਨ ਲਈ ਕਾਰਵਾਈ ਚੱਲ ਰਹੀ ਹੈ। ਸੂਬੇ ਵਿਚ ਗੈਂਗਸਟਰਵਾਦ ਖਿਲਾਫ਼ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਫੜੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਹੋਰ ਸਖ਼ਤ ਕਦਮ ਚੁੱਕ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਲੋਕਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 31,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਤਾਂ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦਾ ਸਾਰਾ ਬਕਾਇਆ ਅਦਾ ਕਰ ਦਿੱਤਾ ਹੈ।
ਇਸ ਤਰ੍ਹਾਂ ਹੋਰ ਵੀ ਬਹੁਤ ਸਾਰੇ ਨੁਕਤੇ ਅਤੇ ਮੁੱਦੇ ਹਨ ਜਿਹਨਾਂ ਬਾਰੇ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਆਰ-ਪਾਰ ਦੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਤਿਆਰ ਜਾਪਦੀ ਹੈ।
Monday, April 24, 2023
ਮੋਰਿੰਡਾ ਬੇਅਦਬੀ ਕਾਂਡ:ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾਈ
Monday 24th April 2023 at 07:11 PM
ਮੁੱਖਮੰਤਰੀ ਵੱਲੋਂ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਦਾ ਐਲਾਨ
* ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ
* ਇਸ ਨਾਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ
* ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ
ਪੰਜਾਬ ਦੇ ਅਮਨ ਅਮਾਨ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਜਾਰੀ ਹਨ। ਮੋਰਿੰਡਾ ਵਿਚ ਹੋਈ ਬੇਅਦਬੀ ਦੀ ਨਿੰਦਣਯੋਗ ਘਟਨਾ ਮਗਰੋਂ ਲਗਾਤਾਰ ਕਈ ਘੰਟੇ ਤੱਕ ਜਾਮ ਰਿਹਾ। ਆਵਾਜਾਈ ਵਿਚ ਪੂਰੀ ਤਰ੍ਹਾਂ ਵਿਘਨ ਪਿਆ ਅਤੇ ਮੋਰਿੰਡੇ ਤੋਂ ਲੰਘ ਕੇ ਚੰਡੀਗੜ੍ਹ ਆਉਣ ਜਾਂ ਜਾਂ ਵਾਲਿਆਂ ਸਵਾਰੀਆਂ ਨੂੰਭਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਹਨਾਂ ਸਵਾਰੀਆਂ ਵਿਚ ਸਭ ਤੋਂ ਵੱਧ ਪ੍ਰੇਸ਼ਾਨੀ ਔਰਤਾਂ ਅਤੇ ਬਜ਼ੁਰਗਾਂ ਨੂੰ ਹੋਈ। ਕੌਣ ਹੈ ਇਹਨਾਂ ਸਾਜ਼ਿਸ਼ਾਂ ਪਿੱਛੇ ਇਸਦਾ ਪਤਾ ਲਗੱਗਣਾ ਅਜੇ ਬਾਕੀ ਹੈ ਪਰ ਮੁਖ ਮੰਤਰੀ ਨੇ ਬਹੁਤ ਹੀ ਸਖਤੀ ਭਰੇ ਸੁਰ ਵਿਚ ਇਸ ਵਾਰ ਮਿਸਾਲੀ ਸਜ਼ਾਵਾਂ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਇਸ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
----------
Tuesday, November 29, 2022
ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਤੇ ਕੋਈ ਪਾਬੰਦੀ ਨਹੀਂ
29th November 2022 at 7:33 PM
*ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਕੋਲ ਰੱਖਣ 'ਤੇ ਕੋਈ ਰੋਕ ਨਹੀਂ
*ਨਫ਼ਰਤ ਫੈਲਾਉਣ ਵਾਲਿਆਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ
ਚੰਡੀਗੜ੍ਹ: 29 ਨਵੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਹਥਿਆਰਾਂ ਦੇ ਦਿਖਾਵੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਸਬੰਧੀ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।
ਆਈ.ਜੀ.ਪੀ. ਨੇ ਕਿਹਾ ਕਿ ਇਸ ਦੇ ਨਾਲ ਹੀ ਨਫ਼ਰਤੀ ਅਪਰਾਧਾਂ ਸਬੰਧੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਫ਼ਰਤ ਫੈਲਾਉਣ ਵਾਲਿਆਂ, ਜੋ ਸਮਾਜਿਕ ਤੇ ਆਪਸੀ ਭਾਈਚਾਰੇ ਦੇ ਤਾਣੇ-ਬਾਣੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ਲਈ ਵੀ ਕਿਹਾ।
ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।
Sunday, August 28, 2022
ਗੁਜਰਾਤ ਤੋਂ ਪੰਜਾਬ ਲਿਆਂਦੀ ਜਾ ਰਹੀ 38 ਕਿਲੋ ਹੈਰੋਇਨ ਬਰਾਮਦ
Tuesday, July 12, 2022
ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
12th July 2022 at 7:07 PM
ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਤੋਂ ਬਾਅਦ, ਏ.ਟੀ.ਐਸ. ਗੁਜਰਾਤ ਦਾ ਸਾਂਝਾ ਐਕਸ਼ਨ
*ਨਸ਼ੀਲੇ ਪਦਾਰਥਾਂ ਨੂੰ ਅਣਸੀਤੇ ਕੱਪੜਿਆਂ ਦੇ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ: ਡੀਜੀਪੀ ਗੌਰਵ ਯਾਦਵ
*ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਇੱਕ ਵੱਡੀ ਸਫਲਤਾ
ਚੰਡੀਗੜ੍ਹ: 12 ਜੁਲਾਈ 2022: (ਪੰਜਾਬ ਸਕਰੀਨ ਬਿਊਰੋ)::
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਯੂਏਈ ਤੋਂ ਪੰਜਾਬ ਵਿੱਚ ਹੈਰੋਇਨ ਦੀ ਤਸਕਰੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਏਟੀਐਸ ਗੁਜਰਾਤ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਜਰਾਤ ਦੇ ਮੁੰਦਰਾ ਬੰਦਰਗਾਹ ਵਿਖੇ ਇੱਕ ਕੰਟੇਨਰ ਵਿੱਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਨਸ਼ੀਲੇ ਪਦਾਰਥ ਨੂੰ ਇੱਕ ਗੱਤੇ ਦੀ ਪਾਈਪ, ਜਿਸ ਨੂੰ ਅੱਗੇ ਇੱਕ ਵੱਡੀ ਪਲਾਸਟਿਕ ਪਾਈਪ ਜ਼ਰੀਏ ਛੁਪਾਇਆ ਗਿਆ ਸੀ, ਦੀ ਵਰਤੋਂ ਕਰਕੇ ਅਣਸੀਤੇ ਕੱਪੜਿਆਂ ਦੇ ਇੱਕ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ । ਕੰਟੇਨਰ, ਜੋ ਕਿ ਯੂਏਈ ਦੇ ਜੇਬਲ ਅਲੀ ਬੰਦਰਗਾਹ ਤੋਂ ਲੋਡ ਕੀਤਾ ਗਿਆ ਸੀ, ਨੂੰ ਮਾਲੇਰਕੋਟਲਾ, ਪੰਜਾਬ ਦੇ ਇੱਕ ਇੰਪੋਟਰ ਦੁਆਰਾ ਮੰਗਵਾਇਆ ਗਿਆ ਸੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਕੰਟੇਨਰ ਦੇ ਪੰਜਾਬ ਨਾਲ ਸਬੰਧਤ ਹੋਣ ਕਾਰਨ ਅਜਿਹਾ ਜਾਪਦਾ ਹੈ ਕਿ ਇਹ ਖੇਪ ਪੰਜਾਬ ਦੇ ਰਸਤੇ ਕਿਸੇ ਹੋਰ ਥਾਂ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸਦੇ ਪੰਜਾਬ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਬਰਾਮਦਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਵਜੋਂ ਸਾਹਮਣੇ ਆਈ ਹੈ।
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ. ਨਗਰ ਨੇ ਤੁਰੰਤ ਪੁਲਿਸ ਟੀਮਾਂ ਨੂੰ ਗੁਜਰਾਤ ਭੇਜਿਆ ਅਤੇ ਮੁੰਦਰਾ ਬੰਦਰਗਾਹ 'ਤੇ ਤਾਇਨਾਤ ਕੀਤਾ।
ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਗੁਜਰਾਤ ਨਾਲ ਤਾਲਮੇਲ ਜ਼ਰੀਏ ਕਸਟਮ ਦੀ ਮਦਦ ਨਾਲ ਮੁੰਦਰਾ ਬੰਦਰਗਾਹ 'ਤੇ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਢੁੱਕਵੀਂ ਪ੍ਰਕਿਰਿਆ ਅਤੇ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਕੰਟੇਨਰ ਨੂੰ ਖੋਲ੍ਹਿਆ ਗਿਆ ਜਿਸ ਵਿੱਚਂਛ 75 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ। ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਐਨਡੀਪੀਐਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਕਸਟਮ ਅਧਿਕਾਰੀਆਂ ਅਤੇ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਖੇਪ ਨੂੰ ਖੋਲ੍ਹਿਆ ਗਿਆ।
ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਇਸ ਖੇਪ ਨਾਲ ਸਬੰਧਾਂ ਦੇ ਸ਼ੱਕ ਵਿੱਚ ਮਾਲੇਰਕੋਟਲਾ ਅਤੇ ਲੁਧਿਆਣਾ ਦੇ ਕੁਝ ਸ਼ੱਕੀ ਵਿਅਕਤੀਆਂ ਨੂੰ ਸਬੰਧਤ ਜ਼ਿਲ੍ਹਾ ਪੁਲਿਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਏਟੀਐਸ ਗੁਜਰਾਤ ਦੁਆਰਾ ਪੁਲਿਸ ਸਟੇਸ਼ਨ ਏਟੀਐਸ ਅਹਿਮਦਾਬਾਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 8ਸੀ, 21ਸੀ, 23ਸੀ ਅਤੇ 29 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
Monday, April 11, 2022
ਪੰਜਾਬ ਸਰਕਾਰ ਵੱਲੋਂ ਚਾਰ ਨਵੇਂ ਐਸ.ਐਸ.ਪੀ. ਨਿਯੁਕਤ
11th April 2022 at 10:23 PM
ਅਵਨੀਤ ਕੌਰ ਸਿੱਧੂ ਦੀ ਨਿਯੁਕਤੀ ਐਸ.ਐਸ.ਪੀ. ਫਰੀਦਕੋਟ
ਚੰਡੀਗੜ੍ਹ: 11 ਅਪ੍ਰੈਲ 2022: (ਪੰਜਾਬ ਸਕਰੀਨ ਬਿਊਰੋ)::
ਪਿਛਲੇ ਸਾਲਾਂ ਦੌਰਾਨ ਕਤਲਾਂ ਦਾ ਰੁਝਾਨ ਘਟਿਆ: ਡੀਜੀਪੀ ਪੰਜਾਬ
11th April 2022 at 4:28 PM
ਗੈਂਗਸਟਰਾਂ ਖਿਲਾਫ ਕਾਰਵਾਈ ਤੇਜ਼ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ ਡੀਜੀਪੀ ਵੀ.ਕੇ. ਭਾਵਰਾ ਵੱਲੋਂ ਮੀਡੀਆ ਸਾਹਮਣੇ ਅਹਿਮ ਗੱਲਾਂ ਦਾ ਪ੍ਰਗਟਾਵਾ
Sunday, February 20, 2022
ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਧੰਨਵਾਦ
20th February 2022 at 9:04 PM
| ਲੁਧਿਆਣਾ ਸੈਂਟਰਲ ਵਿੱਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਵੋਟ ਪਾਈ |
Monday, January 31, 2022
ਸੂਬੇ `ਚੋਂ 305 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
31st January 2022 at 5:48 PM ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਲਏ ਗਏ ਐਕਸ਼ਨ
| ਸੰਕੇਤਕ ਫੋਟੋ |
ਕੁਰੱਪਸ਼ਨ, ਹੇਰਾਫੇਰੀ, ਮੁਨਾਫਾਖੋਰੀ ਕੁਝ ਹੀ ਸ਼ਾਇਦ ਸਾਡੇ ਲਹੂ ਵਿਚ ਰਚ ਚੁੱਕਿਆ ਹੈ। ਇਸ ਦੀ ਰੋਕਥਾਮ ਲਈ ਚੋਣਾਂ ਵਰਗੇ ਨਾਜ਼ੁਕ ਮੌਕਿਆਂ 'ਤੇ ਵਿਸ਼ੇਸ਼ ਫੋਰਸਾਂ ਦੀਆਂ ਟੀਮਾਂ ਵੀ ਗਠਿਤ ਕੀਤੀਆਂ ਜਾਂਦੀਆਂ ਹਨ। ਇਹਨਾਂ ਟੀਮਾਂ ਨੇ ਇਸ ਵਾਰ ਵੀ ਕਾਫੀ ਚੰਗੀ ਕਾਰਗੁਜ਼ਾਰੀ ਵੀ ਦਿਖਾਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 30 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 305 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 12.11 ਕਰੋੜ ਰੁਪਏ ਦੀ 26.64 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 273.13 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 18.48 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1197 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2860 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1835 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 696 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2630 ਕੇਸਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 58 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 14997 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 376451 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 65 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
Thursday, January 06, 2022
ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਮੈਂ ਖੁਦ ਕੀਤੀ-ਚੰਨੀ
| 6th January 2022 at 7:54 PM |
*ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਲੋਕ ਗੁੱਸੇ ਹਨ ਭਾਜਪਾ ਨਾਲ
*ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ
*ਪੰਜਾਬ ਨੂੰ ਬਰਬਾਦ ਕਰਨ ਲਈ ਅਕਾਲੀਆਂ ਦੀ ਕਰੜੀ ਨਿੰਦਾ
*ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੀ ਪੰਜਾਬ ਦੀ ਦੌਲਤ 'ਤੇ ਅੱਖ
ਦਸੂਹਾ (ਹੁਸ਼ਿਆਰਪੁਰ): 6 ਜਨਵਰੀ 2022: (ਪੰਜਾਬ ਸਕਰੀਨ ਬਿਊਰੋ)::
ਜਦੋਂ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦੇ ਸਮਰਥਕਾਂ ਵੱਲੋਂ ਦੇਸ਼ ਭਰ ਵਿੱਚ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਕੇ ਬਾਰ ਬਾਰ ਬਹੁਤ ਸਾਰੇ ਕਿੰਤੂ ਪ੍ਰੰਤੂ ਕੀਤੇ ਜਾ ਰਹੇ ਹਨ ਉਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁਲੰਦ ਆਵਾਜ਼ ਵਿੱਚ ਸਪਸ਼ਟ ਆਖਿਆ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਉਹਨਾਂ ਨੇ ਖੁਦ ਕੀਤੀ ਹੈ। ਉਹਨਾਂ ਸਾਫ ਆਖਿਆ ਕਿ ਅਸਲ ਵਿੱਚ ਬੁੱਧਵਾਰ ਵਾਲੀ ਰੈਲੀ ਦੀ ਅਸਫਲਤਾ ਇਸ ਤੱਥ ਦਾ ਸਬੂਤ ਹੈ ਕਿ ਸੂਝਵਾਨ ਪੰਜਾਬੀਆਂ ਨੇ ਭਾਜਪਾ ਦੇ ਫੁੱਟ ਪਾਊ ਅਤੇ ਨਫਰਤ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਅੱਜ ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱਲ ਹੋਈ ਭਾਜਪਾ ਦੀ ਰੈਲੀ ਵਿੱਚ ਜਿੱਥੇ 70,000 ਕੁਰਸੀਆਂ ਲਗਾਈਆਂ ਗਈਆਂ ਸਨ, ਸਿਰਫ਼ 700 ਵਿਅਕਤੀ ਹਾਜ਼ਰ ਹੋਣ ਦਾ ਤੱਥ ਮੋਦੀ ਸਰਕਾਰ ਵਿਰੁੱਧ ਲੋਕਾਂ ਦੇ ਮਨਾਂ ਵਿਚਲੇ ਰੋਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਖਾਲੀ ਪਈਆਂ ਕੁਰਸੀਆਂ ਨੇ ਭਾਜਪਾ ਅਤੇ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਜਨਤਾ ਦੀਆਂ ਭਾਵਨਾਵਾਂ ਦਾ ਪਤਾ ਲਗਾਉਣ ਵਿੱਚ ਨਾਕਾਮ ਰਹਿਣ ਦਾ ਸ਼ੀਸ਼ਾ ਦਿਖਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੰਕਾਰੀ ਆਗੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਦਾ ਅੰਦਾਜ਼ਾ ਭਾਜਪਾ ਦੇ ਇਸ ਫਲਾਪ ਸ਼ੋਅ ਤੋਂ ਲਗਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਪਰ ਭਾਜਪਾ ਦੀ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਉਨ੍ਹਾਂ ਨੇ ਖੁਦ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨੇ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਹਵਾਈ ਯਾਤਰਾ ਕਰਨੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਆਖਰੀ ਪਲਾਂ ਵਿੱਚ ਬਦਲਾਅ ਕਰਦਿਆਂ ਅਚਾਨਕ ਸੜਕ ਰਾਹੀਂ ਯਾਤਰਾ ਕਰਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਇਸ ਦੇ ਵੀ ਪੂਰੇ ਪ੍ਰਬੰਧ ਕੀਤੇ ਹੋਏ ਸਨ ਪਰ ਰੈਲੀ ਵਿੱਚ ਲੋਕਾਂ ਦੀ ਘੱਟ ਹਾਜ਼ਰੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਸੜਕ ਜਾਮ ਦਾ ਹਵਾਲਾ ਦਿੰਦਿਆਂ ਆਪਣਾ ਦੌਰਾ ਰੱਦ ਕਰ ਦਿੱਤਾ।
ਅਕਾਲੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਇਕ ਦਹਾਕੇ ਦੇ ਸ਼ਾਸਨ ਦੌਰਾਨ ਅਕਾਲੀ ਆਗੂਆਂ ਨੇ ਸੂਬੇ ਨੂੰ ਖੂਬ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ। ਮੁੱਖ ਚੰਨੀ ਨੇ ਕਿਹਾ ਕਿ ਅਕਾਲੀਆਂ ਨੂੰ ਇਨ੍ਹਾਂ ਗੁਨਾਹਾਂ ਲਈ ਪੰਜਾਬ ਵਾਸੀ ਕਦੇ ਮੁਆਫ ਨਹੀਂ ਕਰਨਗੇ।
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਫਵਾਹਾਂ ਫੈਲਾਉਣ ਵਾਲੇ ਹਨ ਜੋ ਸੂਬੇ ਨੂੰ ਲੁੱਟਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਨੁਕਸਾਨਦੇਹ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੇਖੀ ਹੈ ਕਿਉਂਕਿ ਪਹਿਲੀ ਵਾਰ ਸੱਤਾ ਕਿਸੇ ਜ਼ਿਮੀਂਦਾਰ ਜਾਂ ਸ਼ਾਹੀ ਵਿਅਕਤੀ ਦੀ ਬਜਾਏ ਆਮ ਆਦਮੀ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਦਾ ਟੀਚਾ ਸਾਰਿਆਂ ਲਈ ਬਰਾਬਰ ਮੌਕੇ ਅਤੇ ਸੂਬੇ ਦੇ ਸਰੋਤਾਂ ਤੱਕ ਹਰ ਕਿਸੇ ਦੀ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹਿੱਸੇ ਵਜੋਂ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲਾਂ ਦੀ ਛੋਟ ਦਿੱਤੀ ਗਈ ਹੈ, ਪਾਣੀ ਦੇ ਖਰਚੇ ਨੂੰ 50 ਰੁਪਏ ਤੱਕ ਘਟਾ ਦਿੱਤਾ ਗਿਆ ਹੈ ਅਤੇ ਰੇਤ ਦੇ ਰੇਟਾਂ ਵਿਚ ਵੀ ਕਟੌਤੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਮਿਸਾਲੀ ਕੰਮ ਕਰਨ ਲਈ ਸਥਾਨਕ ਵਿਧਾਇਕ ਸ੍ਰੀ ਅਰੁਣ ਡੋਗਰਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਡੋਗਰਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸਐਸਪੀ ਸ੍ਰੀ ਕੇ.ਐਸ. ਹੀਰ ਹਾਜ਼ਰ ਸਨ।
-----
Wednesday, January 05, 2022
ਪੰਜਾਬ ਵਿਧਾਨ ਸਭਾ ਚੋਣਾਂ 2022:ਤਿਆਰੀਆਂ ਜ਼ੋਰਾਂ 'ਤੇ
5th January 2022 at 7:11 PM
ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ
*ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀਆਂ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਨੂੰ ਸੌਂਪੀਆਂ
*ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੌਂਪੀਆਂ
*ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ-19 ਦਿਸ਼ਾ-ਨਿਰਦੇਸ਼ ਵੀ ਦੱਸੇ
ਚੰਡੀਗੜ੍ਹ: 5 ਜਨਵਰੀ 2022: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਵਿਧਾਨ ਸਭਾ ਚੋਣਾਂ-2022 ਲਈ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਡੀਵੀਡੀਜ਼ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।
ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ 1 ਜਨਵਰੀ, 2022 ਨੂੰ ਜਾਰੀ ਕੀਤੀ ਗਈ ਵਿਸ਼ੇਸ਼ ਸਮਰੀ ਰੀਵਿਜ਼ਨ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਪ੍ਰਕਿਰਿਆ 5 ਜਨਵਰੀ, 2022 ਨੂੰ ਸਮਾਪਤ ਹੋ ਗਈ ਹੈ। ਇਸ ਸਬੰਧੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਮੀਟਿੰਗ ਸੱਦੀ ਗਈ, ਜਿਸ ਵਿੱਚ ਉਨ੍ਹਾਂ ਨੂੰ ਵੋਟਰ ਸੂਚੀਆਂ (ਬਿਨਾਂ ਫੋਟੋਆਂ) ਦੀਆਂ ਡੀਵੀਡੀਜ਼ ਸੌਂਪੀਆਂ ਗਈਆਂ।
ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਇੰਡੀਅਨ ਨੈਸ਼ਨਲ ਕਾਂਗਰਸ, ਨੈਸ਼ਨਲਿਸਟ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।
ਕੋਵਿਡ-19 ਦੇ ਓਮਿਕਰੋਨ ਵੇਰੀਐਂਟ ਦੇ ਮੱਦੇਨਜ਼ਰ, ਸੀਈਓ ਡਾ. ਰਾਜੂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਬਾਰੇ ਜਾਗਰੂਕ ਕੀਤਾ ਅਤੇ ਚੋਣਾਂ ਦੌਰਾਨ ਕਰਨ ਵਾਲੀਆਂ ਅਤੇ ਨਾ ਕਰਨ ਵਾਲੀਆਂ ਗੱਲਾਂ ਬਾਰੇ ਵਿਆਪਕ ਤੌਰ 'ਤੇ ਚਰਚਾ ਕੀਤੀ ਗਈ। ਸੀਈਓ ਦਫ਼ਤਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਅਤੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀਆਂ ਕਾਪੀਆਂ ਪ੍ਰਦਾਨ ਕਰਨ ਤੋਂ ਇਲਾਵਾ ਆਫ਼ਤ ਪ੍ਰਬੰਧਨ ਐਕਟ, 2005, ਭਾਰਤੀ ਦੰਡਾਵਲੀ ਅਤੇ ਮਹਾਂਮਾਰੀ ਰੋਗ ਐਕਟ ਦੀਆਂ ਸਬੰਧਤ ਧਾਰਾਵਾਂ ਦੀਆਂ ਕਾਪੀਆਂ ਵੀ ਸੌਂਪੀਆਂ। ਈਸੀਆਈ ਵੱਲੋਂ "ਕੋਵਿਡ-19 ਦੌਰਾਨ ਆਮ ਚੋਣਾਂ/ਉਪ-ਚੋਣਾਂ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ਾਂ" ਬਾਰੇ ਜਾਰੀ ਮੈਨੂਅਲ ਵੀ ਸਿਆਸੀ ਪਾਰਟੀਆਂ ਨੂੰ ਸੌਂਪਿਆ ਗਿਆ।
ਸੀਈਓ ਨੇ ਸਿਆਸੀ ਪਾਰਟੀਆਂ ਨੂੰ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ 'ਤੇ ਕਿਸੇ ਵੀ ਉਲੰਘਣਾ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਵੋਟਰਾਂ ਨੂੰ ਭਰਮਾਉਣ ਲਈ ਕਥਿਤ ਤੌਰ 'ਤੇ ਸ਼ਰਾਬ ਜਾਂ ਪੈਸੇ ਦੀ ਵਰਤੋਂ ਕਰ ਰਿਹਾ ਹੈ' ਜਾਂ 'ਵੋਟਾਂ ਵਿੱਚ ਬੇਨਿਯਮੀਆਂ ਦੇ ਮਾਮਲੇ' ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਤੁਰੰਤ ਉਹਨਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਸੂਚਿਤ ਕਰਨ। ਸਿਆਸੀ ਪਾਰਟੀਆਂ ਨੂੰ ਸੀ-ਵਿਜਿਲ ਐਪਲੀਕੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ 100 ਮਿੰਟਾਂ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਸਿਆਸੀ ਪਾਰਟੀਆਂ ਨੂੰ ਜਾਣੂ ਕਰਵਾਇਆ ਕਿ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਦੇ ਮੱਦੇਨਜ਼ਰ ਵਿਆਪਕ ਪ੍ਰਚਾਰ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਕੋਈ ਵੀ ਅਜੇ ਤੱਕ ਵੋਟਰ ਵਜੋਂ ਰਜਿਸਟਰਡ ਨਹੀਂ ਹੈ, ਤਾਂ ਉਹ ਵੋਟਰ ਹੈਲਪਲਾਈਨ ਐਪ, ਐਨਵੀਐਸਪੀ ਰਾਹੀਂ ਜਾਂ ਬੀਐਲਓਜ਼ ਨਾਲ ਸੰਪਰਕ ਕਰਕੇ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਸਕਦਾ ਹੈ ਅਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੇ ਹਿੱਸੇ ਵਜੋਂ ਉਨ੍ਹਾਂ ਦੀਆਂ ਅਰਜ਼ੀਆਂ 'ਤੇ ਕਾਰਵਾਈ ਕੀਤੀ ਜਾਵੇਗੀ।
ਡਾ. ਰਾਜੂ ਨੇ ਸਿਆਸੀ ਪਾਰਟੀਆਂ ਨੂੰ ਈ-ਈਪੀਆਈਸੀ ਦੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਉਹ ਅਪਲਾਈ ਕਰਨ ਉਪਰੰਤ 15 ਦਿਨਾਂ ਦੇ ਅੰਦਰ ਈ-ਈਪੀਆਈਸੀ ਪ੍ਰਾਪਤ ਕਰ ਸਕਦੇ ਹਨ। ਈ-ਈਪੀਆਈਸੀ ਈਪੀਆਈਸੀ ਜਿੰਨਾ ਹੀ ਬਿਹਤਰ ਹੈ।
ਸੀ.ਈ.ਓ. ਨੇ ਹਰੇਕ ਸਿਆਸੀ ਪਾਰਟੀ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ- 2022 ਬਾਰੇ ਉਨਾਂ ਦੀਆਂ ਪਰੇਸ਼ਾਨੀਆਂ ਅਤੇ ਲੋੜਾਂ ਬਾਰੇ ਪੁੱਛਿਆ।
ਇਸ ਦੌਰਾਨ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ -2022 ਦੀਆਂ ਤਿਆਰੀਆਂ ਦੀ ਗਤੀ ‘ਤੇ ਤਸੱਲੀ ਪ੍ਰਗਟਾਈ ਅਤੇ ਉਨਾਂ ਨੇ ਆਪਣੀਆਂ ਪਰੇਸ਼ਾਨੀਆਂ ਨੂੰ ਸੀਈਓ ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ।
ਇਹ ਹਨ ਕੋਵਿਡ-19 ਦਿਸ਼ਾ-ਨਿਰਦੇਸ਼
1. ਜਨਤਕ ਥਾਵਾਂ, ਕੰਮ ਵਾਲੀਆਂ ਥਾਵਾਂ ਅਤੇ ਆਵਾਜਾਈ ਦੌਰਾਨ ਚਿਹਰੇ ਦੇ ਮਾਸਕ ਪਹਿਨਣਾ ਲਾਜ਼ਮੀ ਹੈ।
2. ਜਨਤਕ ਥਾਵਾਂ ‘ਤੇ ਘੱਟੋ-ਘੱਟ 6 ਫੁੱਟ (2 ਗਜ ) ਦੀ ਦੂਰੀ ਬਣਾਈ ਰੱਖੋ।
3. ਵੱਧ ਤੋਂ ਵੱਧ 50 ਫੀਸਦ ਦੀ ਸਮਰੱਥਾ ਨਾਲ ਇੰਡੋਰ ਇੱਕਠਾਂ ਲਈ 500 ਵਿਅਕਤੀਆਂ ਅਤੇ ਬਾਹਰੀ ਇਕੱਠਾਂ ਲਈ 700 ਵਿਅਕਤੀਆਂ ਦੇ ਇਕੱਠ ਦੀ ਆਗਿਆ।
4. ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਅਤੇ ਸਾਂਝੇ ਖੇਤਰਾਂ ‘ਤੇ ਥਰਮਲ ਸਕ੍ਰੀਨਿੰਗ, ਹੱਥ ਧੋਣ ਜਾਂ ਸੈਨੀਟਾਈਜਰ ਦਾ ਪ੍ਰਬੰਧ ਕੀਤਾ ਜਾਵੇਗਾ।
5. ਵੱਡੇ ਇਕੱਠ ਵਾਲੀਆਂ ਥਾਵਾਂ ਜਿਵੇਂ ਸਬਜੀ ਮੰਡੀ, ਅਨਾਜ ਮੰਡੀਆਂ, ਜਨਤਕ ਆਵਾਜਾਈ, ਪਾਰਕਾਂ, ਧਾਰਮਿਕ ਸਥਾਨਾਂ, ਮਾਲਜ਼, ਸ਼ਾਪਿੰਗ ਕੰਪਲੈਕਸ ਆਦਿ ਵਿੱਚ ਦਾਖਲੇ ਲਈ ਪੂਰੀ ਤਰਾਂ ਟੀਕਾਕਰਨ (ਦੂਜੀ ਖੁਰਾਕ) ਲਾਜ਼ਮੀ ਹੈ।
6. ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਕੱਠ ਵਾਲੀਆਂ ਥਾਵਾਂ ‘ਤੇ ਲੋੜੀਂਦੀਆਂ ਟੀਕਾਕਰਨ ਟੀਮਾਂ ਤਾਇਨਾਤ ਕੀਤੀਆਂ ਜਾਣ।
7. ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਟੇਨਮੈਂਟ ਜੋਨ, ਬਫਰ ਜੋਨਾਂ ਦੀ ਤੁਰੰਤ ਸੂਚਨਾਵਾਂ ਅਤੇ ਸਖਤ ਘੇਰੇ ਦਾ ਨਿਯੰਤਰਣ ਕੀਤਾ ਜਾਣਾ ਚਾਹੀਦਾ ਹੈ।
8. ਕੋਵਿਡ ਫੈਲਾਅ ਸਬੰਧੀ ਸਹਿਮ ਅਤੇ ਗਲਤ ਜਾਣਕਾਰੀ ਨੂੰ ਘਟਾਉਣ ਲਈ ਲੋਕਾਂ ਦੀ ਸਮੂਲੀਅਤ।
ਸਬੰਧਤ ਦੰਡ ਵਿਧਾਨ
1. ਆਫਤ ਪ੍ਰਬੰਧਨ ਐਕਟ, 2005 ਦੇ ਅਪਰਾਧ ਅਤੇ ਜੁਰਮਾਨੇ ਦੀ ਧਾਰਾ 51-60
2. ਆਈਪੀਸੀ ਦੀ ਧਾਰਾ 188
3. ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 3
4. ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ, ਸੀਆਰਪੀਸੀ, 1973 ਦੀ ਧਾਰਾ 144 ਦੇ ਉਪਬੰਧਾਂ ਦੀ ਵਰਤੋਂ ਸੰਭਵ
5. ਗ੍ਰਹਿ ਮੰਤਰਾਲਾ ਅਤੇ ਸਿਹਤ ਵਿਭਾਗ ਵਲੋਂ ਜਾਰੀ ਦੰਡਕਾਰੀ ਨਿਰਦੇਸ਼
Saturday, December 25, 2021
ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਇਆ ਲੁਧਿਆਣਾ ਬਲਾਸਟ ਕੇਸ
25th December 2021 at 6:35 PM
ਸੂਬੇ ਵਿੱਚ ਸੁਰੱਖਿਆ ਅਤੇ ਸ਼ਾਂਤ ਮਾਹੌਲ ਰੱਖਣਾ ਸਾਡੀ ਤਰਜੀਹ:ਡੀ.ਜੀ.ਪੀ.
ਮ੍ਰਿਤਕ ਬਰਖ਼ਾਸਤ ਪੁਲਿਸ ਕਰਮਚਾਰੀ ਨਿਕਲਿਆ
ਮ੍ਰਿਤਕ ਦੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋਣ ਦਾ ਵੀ ਸ਼ੱਕ










