Showing posts with label Discrimination. Show all posts
Showing posts with label Discrimination. Show all posts

Saturday, July 17, 2021

ਸਿੱਖ ਬੱਚਿਆਂ ਨੂੰ ਕਕਾਰ ਸਮੇਤ ਪਰੀਖਿਆ ਕੇਂਦਰ'ਚ ਜਾਣ ਤੋਂ ਰੋਕਿਆ ਗਿਆ

 Saturday 17th July 2021 at 7:29 PM

ਮਾਮਲਾ ਡੀ.ਐਸ.ਐਸ.ਬੀ ਬੋਰਡ ਦੀ ਪਰੀਖਿਆ ਦਾ-ਸਿੱਖ ਸੰਗਤਾਂ ਵਿੱਚ ਰੋਸ 

ਡੀ.ਐਸ.ਐਸ.ਬੀ ਦੇ ਚੇਅਰਮੈਨ ਖਿਲਾਫ਼ ਸਖ਼ਤ ਕਾਰਵਾਈ ਕਰੇ ਦਿੱਲੀ ਸਰਕਾਰ


ਨਵੀਂ ਦਿੱਲੀ
: 17 ਜੁਲਾਈ 2021: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::

ਅੰਮ੍ਰਿਤਧਾਰੀ ਸਿੱਖ ਬੱਚੀ ਮਨਹਰਲੀਨ ਕੌਰ ਨੂੰ ਕਕਾਰਾਂ ਸਮੇਤ ਡੀ.ਐਸ.ਐਸ.ਬੀ ਦੀ ਪਰੀਖਿਆ ਦੇਣ ਤੋਂ ਰੇਕੇ ਜਾਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਵਿਰੋਧ ਕਰਦੇ ਹੋਏ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੋਰਡ ਦੇ ਚੇਅਰਮੈਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋ ਰਿਹਾ ਜਦੋਂ ਡੀ.ਐਸ.ਐਸ.ਬੀ ਬੋਰਡ ਦੀ ਪਰੀਖਿਆ ਦੌਰਾਨ ਸਿੱਖ ਬੱਚਿਆਂ ਨੂੰ ਕਕਾਰ ਸਮੇਤ ਪਰੀਖਿਆ ਕੇਂਦਰ'ਚ ਜਾਣ ਤੋਂ ਰੋਕਿਆ ਗਿਆ ਹੋਵੇ ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁਕੇ ਹਨ ਜਿਸ ’ਤੇ ਦਿੱਲੀ ਕਮੇਟੀ ਦੇ ਲੀਗਲ ਸੈਲ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਨੂੰ ਕਕਾਰ ਸਮੇਤ ਪਰੀਖਿਆ ਦੇਣ ਦੀ ਇਜਾਜ਼ਤ ਦੁਆਈ।

ਸ. ਸਿਰਸਾ ਅਤੇ ਸ. ਕਾਲਕਾ ਨੇ ਕਿਹਾ ਬਹੁਤ ਹੀ ਹੈਰਾਨੀ ਦੀ ਗੱਲ ਹੈ ਜਦੋਂ ਦੇਸ਼ ਦੇ ਸੰਵਿਧਾਨ ’ਚ ਸਿੱਖ ਸਮਾਜ ਦੇ ਲੋਕਾਂ ਨੂੰ ਜੋ ਕਿ ਅੰਮ੍ਰਿਤਧਾਰੀ ਹਨ ਕਿਰਪਾਨ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਸੰਸਦ ਭਵਨ ਅੰਦਰ ਵੀ ਸਿੱਖ ਕਿਰਪਾਨ ਦੇ ਨਾਲ ਹੀ ਪ੍ਰਵੇਸ਼ ਕਰ ਸਕਦੇ ਹਨ ਫ਼ਿਰ ਵਾਰ-ਵਾਰ ਡੀ.ਐਸ.ਐਸ ਬੋਰਡ ਸਿੱਖਾਂ ਦੀ ਧਾਰਮਕ ਭਾਵਨਾਵਾਂ ਨੂੰ ਕਿਉਂ ਠੇਸ ਪਹੁੰਚਾਉਂਦਾ ਹੈ। ਇਸ ਤੋਂ ਪਹਿਲਾਂ ਵੀ ਜਦੋਂ ਇਸ ਤਰ੍ਹਾਂ ਦੇ ਮੁੱਦੇ ਸਾਹਮਣੇ ਆਏ ਤਾਂ ਦਿੱਲੀ ਦੇ ਮੁੱਖਮੰਤਰੀ ਅਤੇ ਸਿੱਖਿਆ ਮੰਤਰੀ ਨੇ ਸੁਨਿਸ਼ਚਿਤ ਬਣਾਇਆ ਸੀ ਕਿ ਭਵਿੱਖ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ’ਤੇ ਰੋਕ ਲਗਾਉਂਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਕਿ ਸਿੱਖ ਬੱਚਿਆਂ ਨੂੰ ਕਕਾਰ ਸਮੇਤ ਪਰੀਖਿਆ ਕੇਂਦਰ ’ਚ ਜਾਣ ਦੀ ਇਜਾਜ਼ਤ ਮਿਲੇ ਫ਼ਿਰ ਕਿਉਂ ਵਾਰ-ਵਾਰ ਅਜਿਹਾ ਕਰਕੇ ਕੇਜਰੀਵਾਲ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।

ਸ. ਸਿਰਸਾ ਅਤੇ ਸ. ਕਾਲਕਾ ਨੇ ਕਿਹਾ ਕਿ ਸੋਮਵਾਰ ਨੂੰ ਇਸ ਮਸਲੇ ਨੂੰ ਲੈ ਕੇ ਦਿੱਲੀ ਕਮੇਟੀ ਦੀ ਲੀਗਲ ਸੈਲ ਦੀ ਟੀਮ ਅਦਾਲਤ ਅੰਦਰ ਵੀ ਗੁਹਾਰ ਲਗਾਈ ਜਾਵੇਗੀ ਤਾ ਕਿ ਭਵਿੱਖ ’ਚ ਕਿਸੇ ਸਿੱਖ ਬੱਚੇ ਨੂੰ ਇਸ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਵੇ ਅਤੇ ਨਾਲ ਹੀ ਜੋ ਲੋਕ ਹੀਣ ਭਾਵਨਾ ਦੇ ਤਹਿਤ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਉਨ੍ਹਾਂ ਖਿਲਾਫ਼ ਕੜੀ ਕਾਰਵਾਈ ਵੀ ਕੀਤੀ ਜਾਵੇ। ਉਨ੍ਹਾਂ ਮਨਹਰਲੀਨ ਕੌਰ ਅਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਭਰੋਸ ਦੁਆਇਆ ਕਿ ਦਿੱਲੀ ਕਮੇਟੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬੱਚੀ ਨੂੰ ਕਕਾਰ ਸਮੇਤ ਪਰੀਖਿਆ ਦੁਆਈ ਜਾਵੇ।

Saturday, August 03, 2013

ਪੰਜਾਬੀਆਂ ਦੀ ਮਾਂ ਬੋਲੀ (ਪੰਜਾਬੀ ਭਾਸ਼ਾ) ਨਾਲ ਵਿਤਕਰਾ ਜਾਰੀ

ਯੂ.ਟੀ.ਪ੍ਰਸ਼ਾਸਨ ਸੁਹਿਰਦਤਾ ਨਾਲ ਪੰਜਾਬੀ ਨੂੰ ਲਾਗੂ ਕਰੇ-ਜਥੇ:ਅਵਤਾਰ ਸਿੰਘ
ਅੰਮ੍ਰਿਤਸਰ: 03 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕਰਦਿਆਂ ਕਿਹਾ ਕਿ ਯੂ.ਟੀ. ਸਰਕਾਰ ਵੱਲੋਂ ਪੰਜਾਬੀਆਂ ਦੀ ਮਾਂ ਬੋਲੀ (ਪੰਜਾਬੀ ਭਾਸ਼ਾ) ਨਾਲ ਕੀਤਾ ਜਾ ਰਿਹਾ ਵਿਤਕਰਾ ਤੁਰੰਤ ਬੰਦ ਕਰਵਾ ਕੇ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦਿਵਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਪਹਿਲ ਕੀਤੀ ਜਾਵੇ।
ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਵੀ ਪੰਜਾਬੀ ਭਾਸ਼ਾ ਨੂੰ ਦੂਸਰੀ ਸਰਕਾਰੀ ਭਾਸ਼ਾ ਦਾ ਦਰਜ਼ਾ ਦਿੱਤਾ ਗਿਆ ਹੈ ਪਰ ਅਲੱਗ-ਅਲੱਗ ਸਮਾਜ ਸੇਵੀ ਸੰਸਥਾਵਾਂ, ਪੰਜਾਬੀ ਲੇਖਕਾਂ, ਬੁੱਧੀਜੀਵੀਆਂ ਮੁਲਾਜ਼ਮਾਂ, ਗੁਰਦੁਆਰਾ ਕਮੇਟੀਆਂ ਅਤੇ ਨੇਤਾਵਾਂ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਪਾਟਿਲ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਤੱਕ ਅਵਾਜ ਉਠਾਉਣ ਦੇ ਬਾਵਜੂਦ ਵੀ ਪੰਜਾਬੀ ਨੂੰ ਸਰਕਾਰੀ ਭਾਸ਼ਾ ਐਲਾਨ ਤਾਂ ਕੀ ਕਰਨਾ ਸੀ ਬਲਕਿ ਇਸ ਉਲਟ ਯੂ.ਟੀ. ਪ੍ਰਸ਼ਾਸਨ ਵੱਲੋਂ ਸਾਈਨ ਬੋਰਡਾਂ ਵਿੱਚੋਂ ਵੀ ਪੰਜਾਬੀ ਨੂੰ ਗਾਇਬ ਕਰ ਦਿੱਤਾਗਿਆ ਹੈ।
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਬੋਲਣ ਵਾਲਿਆਂ ਦੀ ਵੱਡੀ ਗਿੱਣਤੀ ਹੈ ਅਤੇ ਇਹ ਸ਼ਹਿਰ ਪੰਜਾਬੀ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ, ਜਿਸ ਕਾਰਨ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜ਼ਾ ਦਿਵਾਉਣ ਲਈ ਚੰਡੀਗੜ੍ਹ ਦੇ ਵਸਨੀਕਾਂ ਨੂੰ ਇੱਕ ਮੱਤ ਹੋ ਕੇ ਚੱਲਣਾ ਚਾਹੀਦਾ ਹੈ ਤੇ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਪੂਰਾ ਮਾਨ-ਸਨਮਾਨ ਦਿਵਾਉਣ ਵਿੱਚ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਕਦੇ ਯੂਨੀਵਰਸਿਟੀਆਂ ਤੇ ਕਦੇ ਪ੍ਰਸ਼ਾਸਨ ਵੱਲੋਂ ਪੰਜਾਬੀ ਅਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਕੀਤਾ ਜਾ ਰਿਹਾ ਸਲੂਕ ਅਤਿ-ਨਿੰਦਣਯੋਗ ਹੈ ਤੇ ਇਹ ਆਪਣੇ ਹੀ ਮੁਲਕ ਵਿੱਚ ਸਮੁੱਚੇ ਪੰਜਾਬੀਆਂ ਨੂੰ ਬੇਗਾਨਗੀ ਦਾ ਅਹਿਸਾਸ ਦਿਵਾਉਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ਵਾਸੀਆਂ ਨਾਲ ਚੋਣ ਪ੍ਰਚਾਰ ਸਮੇਂ ਕੀਤੇ ਆਪਣੇ ਵਾਇਦੇ ਨੂੰ ਪੂਰਾ ਕਰੇ ਤੇ ਪੰਜਾਬੀ ਅਤੇ ਪੰਜਾਬੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਹਮੇਸ਼ਾਂ ਲਈ ਖ਼ਤਮ ਕਰੇ।