Showing posts with label Employment. Show all posts
Showing posts with label Employment. Show all posts

Saturday, November 26, 2022

ਸੰਸਾਰ ਪੱਧਰ 'ਤੇ ਸਿੱਖ ਬੈਂਕ ਬਨਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਦੀ ਤਲਾਸ਼

Saturday 26th November 2022 at 3:17 PM

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਂ ਸਿੰਘ ਸਾਹਿਬਾਨਾਂ ਦੀ ਅਹਿਮ ਮੀਟਿੰਗ

ਅੰਮ੍ਰਿਤਸਰ: 26 ਨਵੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਸਿਖਾਂ ਦੀਆਂ ਵਿਦਿਅਕ ਅਤੇ ਆਰਥਿਕ ਸਥਿਤੀਆਂ ਨੂੰ ਮਜ਼ਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਗਰਮੀ ਨਾਲ ਉੱਠ ਖੜੋਇਆ ਹੈ। ਮਿਤੀ 11 ਮੱਘਰ ਨਾਨਕਸ਼ਾਹੀ ਸੰਮਤ 554 ਮੁਤਾਬਿਕ 26 ਨਵੰਬਰ 2022 ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਮੀਟਿੰਗ ਤੋਂ ਇਹੀ ਮਹਿਸੂਸ ਹੁੰਦਾ ਹੈ। ਇਸ ਮੀਟਿੰਗ ਵਿੱਚ ਦੀਰਘ ਵਿਚਾਰਾਂ ਕਰਕੇ ਜਿਹੜੇ ਫੈਸਲੇ ਹੇਠ ਲਿਖੇ ਫੈਸਲੇ ਲਏ ਗਏ ਹਨ ਉਹਨਾਂ ਮੁਤਾਬਿਕ ਛੇਤੀ ਹੀ ਇਸਲਾਮਿਕ ਬੈਂਕ ਵਾਂਗ ਸਿੱਖ ਕੌਮ ਦਾ ਇੱਕ ਸੰਸਾਰ ਬੈਂਕ ਹੋਂਦ ਵਿੱਚ ਆਉਣ ਦੀ ਸੰਭਾਵਨਾ ਹੈ। ਵੀ ਹੋਵੇਗਾ ਅਤੇ ਐਜੂਕੇਸ਼ਨ ਬੋਰਡ ਵੀ ਬਣੇਗਾ। ਨਿਸਚੇ ਹੀ ਵਿਦਿਅਕ ਬੋਰਡ ਨਵੀਆਂ ਵਿਦਿਅਕ ਚੁਣੌਤੀਆਂ ਦਾ ਸਾਹਮਣਾ ਕਰ ਸਕੇਗਾ ਅਤੇ ਬੈਂਕ ਨਾਲ ਰੋਜ਼ਗਾਰ ਵਰਗੇ ਆਰਥਿਕ ਮਸਲੇ ਨਜਿੱਠੇ ਜਾ ਸਕਣਗੇ। ਮੀਟਿੰਗ ਵਿੱਚ ਹਥਿਆਰਾਂ ਬਾਰੇ ਸਰਕਾਰੀ ਨੀਤੀਆਂ ਦੀ ਵੀ ਆਲੋਚਨਾ ਹੋਈ। 

ਮੀਟਿੰਗ ਵਿੱਚ ਹੋਈਆਂ ਵਿਚਾਰਾਂ ਮੁਤਾਬਿਕ ਸਿੱਖ ਕੌਮ ਦਾ ਆਪਣਾ ਅੰਤਰ ਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਨਣਾ ਚਾਹੀਦਾ ਹੈ। ਇਸ ਲਈ ਸ੍ਰੀ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀ ਦੇ ਅਧਾਰਿਤ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਕਾਰਜ ਦੀ ਪੂਰਤੀ ਲਈ ਯਤਨ ਕਰੇਗੀ।

ਇਸ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਵੀ ਗੰਭੀਰ ਨੋਟਿਸ ਲਿਆ ਗਿਆ। ਮੀਟਿੰਗ ਵਿੱਚ ਹੋਈਆਂ ਵਿਚਾਰਾਂ ਦੌਰਾਨ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਕੁਝ ਕੁ ਸਿੱਖ ਚਿਹਰਿਆਂ ਨੂੰ ਵਰਤ ਕੇ, ਕਾਨੂੰਨ ਦੀ ਆੜ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਤੋੜਨ ਦਾ ਯਤਨ ਕੀਤਾ ਗਿਆ। ਉਹ ਵੀ ਉਸ ਸਾਲ ਵਿੱਚ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦੇ ਸ਼ਹੀਦੀ ਦਿਹਾੜੇ ਸ਼ਤਾਬਦੀ ਰੂਪ ਵਿਚ ਮਨਾ ਰਿਹਾ ਹੈ। 

ਇਹਨਾਂ ਨੀਤੀਆਂ ਬਾਰੇ ਮੀਟਿੰਗ ਨੇ ਸਪਸ਼ਟ ਕਿਹਾ ਕਿ ਇਹ ਸਿੱਖਾਂ ਦੀ ਸਭ ਤੋ ਵੱਡੀ ਸੰਸਥਾ ‘ਤੇ ਕੇਂਦਰ ਸਰਕਾਰ ਵੱਲੋਂ ਹਮਲਾ ਕਰਾਰ ਦਿੱਤਾ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਮਜ਼ਬੂਤੀ ਲਈ ਸਿੱਖ ਆਗੂ ਇਸ ਸੰਸਥਾ ਨੂੰ ਵਿਸ਼ਵ ਵਿਆਪੀ ਬਨਾਉਣ ਦੇ ਯਤਨ ਆਰੰਭ ਕਰਨ।

ਸਿੱਖ ਪੰਥ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ ‘ਤੇ ਸਿੱਖ ਬੈਂਕ ਬਨਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤੇ ਇਸ ਬਾਰੇ ਯਤਨ ਕਰਨਾ ਚਾਹੀਦਾ ਹੈ, ਤਾਂ ਜੋ ਇਸਲਾਮਿਕ ਬੈਂਕ ਦੀ ਤਰਜ ‘ਤੇ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਤੇ ਰੋਜ਼ਗਾਰ ਦੇ ਧਾਰਨੀ ਬਨਾਉਣ ਲਈ ਯੋਗ ਸਹਾਇਤਾ ਕੀਤੀ ਜਾ ਸਕੇ।ਇਸ ਕਾਰਜ ਲਈ ਯੋਗ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਜਾਣ।

ਸ੍ਰੀ ਮਹੰਤ ਗਿਆਨ ਦੇਵ ਸਿੰਘ ਜੀ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ, ਕਨਖਲ, ਸ੍ਰੀ ਹਰਿਦੁਆਰ ਵਾਲਿਆਂ ਨੂੰ ਆਪਣੀ ਭੁੱਲ ਬਖਸ਼ਾਉਣ ਦਾ ਇੱਕ ਹੋਰ ਮੋਕਾ ਦਿੱਤਾ ਜਾਂਦਾ ਹੈ।

ਪੰਜਾਬ ਸਰਕਾਰ ਵੱਲੋਂ ਜੋ ਸਿੱਖ ਬੱਚੇ 'ਤੇ ਹਥਿਆਰਾਂ ਦੇ ਪ੍ਰਦਰਸ਼ਨ ਸਬੰਧੀ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀਆਂ ਫਿਲਮਾਂ ‘ਤੇ ਰੋਕ ਲਗਾਉਣੀ ਚਾਹੀਦੀ ਹੈ।

ਕੁਲ ਮਿਲਾ ਕੇ ਇਹ ਮੀਟਿੰਗ ਕਈ ਅਹਿਮ ਮੁੱਦਿਆਂ 'ਤੇ ਸਾਰਥਕ ਵਿਚਾਰਾਂ ਕਾਰਨ ਵਿੱਚ ਕਾਮਯਾਬ ਰਹੀ। 

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

Pay Now
Secured by Razorpay


Wednesday, September 15, 2021

ਪੰਜਾਬ ਵਿੱਚ ਰੋਜ਼ਗਾਰ ਦੇਣ ਲਈ ਵੱਡੀ ਪੱਧਰ ਤੇ ਭਰਤੀ ਮੁਹਿੰਮ

 15th September 2021 at  02:11 PM

ਪੰਜਾਬ ਜਲਦ ਸ਼ੁਰੂ ਕਰੇਗਾ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ:ਮੁੱਖ ਸਕੱਤਰ

ਵਿਭਾਗਾਂ ਨੂੰ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ
7,848 ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ 
44,543 ਹੋਰ ਅਸਾਮੀਆਂ `ਤੇ ਭਰਤੀ ਜਾਰੀ


ਚੰਡੀਗੜ੍ਹ: 15 ਸਤੰਬਰ 2021: (ਪੰਜਾਬ ਸਕਰੀਨ ਬਿਊਰੋ):: 
ਬੇਰੋਜ਼ਗਾਰੀ ਦੀ ਸਮੱਸਿਆ ਨੂੰ ਸੂਬਾ ਸਰਕਾਰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸਨੂੰ ਦੂਰ ਕਰਨ ਲਈ ਸਰਗਰਮ ਵੀ ਹੈ। 
ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ। ਇਸ ਭਰਤੀ ਮੁਹਿੰਮ ਨਾਲ ਨਿਸਚੇ ਹੀ ਬਹੁਤ ਸਾਰੇ ਘਰਾਂ ਵਿੱਚ ਰੋਜ਼ਗਾਰ ਵਾਲਿਆਂ ਖੁਸ਼ੀਆਂ ਦੀ ਰੌਸ਼ਨੀ ਪਹੁੰਚੇਗੀ। ਆਸਾਂ ਉਮੀਦਾਂ ਦੇ ਖੇੜੇ ਹਰ ਘਰ ਹਰ ਚਿਹਰੇ ਤੇ ਨਜ਼ਰ ਆਉਣਗੇ। 

ਇਸ ਸਬੰਧੀ ਸਭ ਕੁਝ ਤੈਅ ਹੋ ਚੁੱਕਿਆ ਹੈ। ਲੁੜੀਂਦੇ ਪ੍ਰਬੰਧ ਪੂਰੇ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ। ਸਿਧੇ ਕੋਟੇ ਦੀਆਂ ਅਸਾਮੀਆਂ ਪਤਾ ਲੱਗਣ ਨਾਲ ਨਿਸਚੇ ਹੀ ਇਹ ਮਿਸ਼ਨ ਜ਼ਿਆਦਾ ਆਸਾਨ ਹੋ ਸਕੇਗਾ। 

ਇਸ ਸਬੰਧੀ ਇੱਥੇ ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੋਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਅਸਾਮੀਆਂ 'ਤੇ ਜਲਦ ਤੋਂ ਜਲਦ ਭਰਤੀ ਕਰਕੇ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹਨਾਂ ਸੇਵਾਵਾਂ ਨਾਲ ਹਰ ਪਾਸੇ ਖੁਸ਼ੀ ਦੀ ਲਹਿਰ ਮਹਿਸੂਸ ਹੋਵੇਗੀ। 

ਇਸੇ ਮੁੱਦੇ ਬਾਰੇ ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਅਸਾਮੀਆਂ ਨਾਲੋਂ ਵੱਖਰੀਆਂ ਹਨ। ਇਸ ਤਰ੍ਹਾਂ ਸਰਕਾਰ ਨੇ ਸਾਰੇ ਹਿਸਾਬ ਕਿਤਾਬ ਤਿਆਰ ਕਰਵਾ ਲਏ ਹੋਏ ਹਨ। 

ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ "ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ" ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੋਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਇਸ ਮੀਟਿੰਗ ਦੌਰਾਨ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਦਫ਼ਤਰਾਂ ਵਿੱਚ ਈ-ਆਫ਼ਿਸ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਈ-ਆਫ਼ਿਸ ਪ੍ਰਣਾਲੀ ਦੀ ਵਰਤੋਂ ਨਾਲ ਸਮੇਂ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਸਾਰੇ ਕੰਮ ਕਾਗਜ਼-ਰਹਿਤ ਤਰੀਕੇ ਨਾਲ ਪੂਰੇ ਕੀਤੇ ਜਾ ਸਕਣਗੇ।

Thursday, September 09, 2021

ਡਿਪਟੀ ਕਮਿਸ਼ਨਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ

9th September 2021 at 4:17 PM

'ਮੇਰਾ ਕੰਮ-ਮੇਰਾ ਮਾਣ' ਪ੍ਰੋਗਰਾਮ ਦਾ ਕੀਤਾ ਆਗਾਜ

ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ 
ਘਰ-ਘਰ ਰੋਜ਼ਗਾਰ ਯੋਜਨਾ ਨੌਕਰੀਆਂ ਰਾਹੀਂ ਨੌਜਵਾਨਾਂ ਦੀ ਬਦਲ ਰਹੀ ਹੈ ਕਿਸਮਤ-ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਇਸ ਪ੍ਰੋਗਰਾਮ ਤਹਿਤ, ਬੇਰੋਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਿਆ ਜਾਵੇਗਾ
-ਮੁਫ਼ਤ ਆਨਲਾਈਨ ਕੋਚਿੰਗ, ਨੌਜਵਾਨਾਂ ਨੂੰ ਸਰਕਾਰੀ ਪ੍ਰਤੀਯੋਗੀ ਪ੍ਰੀਖੀਆਵਾਂ ਲਈ ਹੋਵੇਗੀ ਲਾਹੇਵੰਦ


ਲੁਧਿਆਣਾ
: 09 ਸਤੰਬਰ 2021 (ਪੰਜਾਬ ਸਕਰੀਨ ਬਿਊਰੋ)::

ਰੋਜ਼ਗਾਰ ਦੇ ਬਿਹਤਰ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਤੋਂ ਇਲਾਵਾ ਬੇਰੋਜ਼ਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ 'ਮੇਰਾ ਕੰਮ - ਮੇਰਾ ਮਾਣ' ਪ੍ਰੋਗਰਾਮ ਦਾ ਆਗਾਜ ਕੀਤਾ ਅਤੇ ਵੱਖ-ਵੱਖ ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ। 

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਉਪ-ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋ}ਗਾਰ ਦੇ ਨਵੇਂ ਰਾਹ ਖੋਲ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਮੁੱਖ ਟੀਚਾ ਰਿਹਾ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਹਰ ਘਰ ਨੌਕਰੀਂ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਉਦਯੋਗਿਕ ਅਤੇ ਕਾਰੋਬਾਰੀ ਦਿੱਗਜ ਇਨ੍ਹਾਂ ਮੇਲਿਆਂ ਵਿੱਚ ਸ਼ਮੂਲੀਅਤ ਕਰਨਗੇ।

ਉਨ੍ਹਾਂ ਦੱਸਿਆ ਕਿ ਅੱਜ ਪਹਿਲਾ ਮੇਲਾ ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ ਆਯੋਜਿਤ ਕੀਤਾ ਗਿਆ ਹੈ, ਦੂਜਾ 13 ਸਤੰਬਰ ਨੂੰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਟਜ਼, ਖੰਨਾ ਵਿੱਚ ਅਤੇ ਤੀਜਾ 15 ਸਤੰਬਰ ਨੂੰ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ ਆਫ਼ ਗਰਲਜ਼ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਆਖਰੀ ਮੇਲਾ ਸਥਾਨਕ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ 17 ਸਤੰਬਰ ਨੂੰ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਰੋ}ਗਾਰ ਮੇਲੇ ਨੌਜਵਾਨਾਂ ਨੂੰ ਸਵੈਮਾਣ ਨਾਲ ਜੀਵਨ ਬਤੀਤ ਕਰਨ ਲਈ ਲਾਭਦਾਇਕ ਢੰਗ ਨਾਲ ਰੋ}ਗਾਰ ਦੇ ਕਈ ਰਾਹ ਖੋਲ੍ਹਣਗੇ।

ਉਨ੍ਹਾਂ ਕਿਹਾ ਕਿ ਕੰਪਨੀਆਂ ਪਾਰਦਰਸ਼ਤਾ ਨਾਲ ਇਨ੍ਹਾਂ ਵਿਦਿਆਰਥੀਆਂ ਦੀ ਲੋੜ ਅਨੁਸਾਰ ਉਨ੍ਹਾਂ ਦੀ ਚੋਣ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਰੁਜ਼ਗਾਰ ਮੇਲੇ ਇੱਕ ਪਾਸੇ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਦੂਜੇ ਪਾਸੇ ਸਥਾਨਕ ਉਦਯੋਗ ਦੀਆਂ ਲੋੜਾਂ ਦੀ ਪੂਰਤੀ ਲਈ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਦੇ ਦੋ ਉਦੇਸ਼ਾਂ ਦੀ ਪੂਰਤੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਮੇਰਾ ਕੰਮ - ਮੇਰਾ ਮਾਣ ਪ੍ਰੋਗਰਾਮ ਦਾ ਆਗਾਜ਼ ਕੀਤਾ ਅਤੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਖਲਾਈ ਕੋਰਸ ਸ਼ੁਰੂ ਹੋਣ ਤੋਂ ਲੈ ਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਛੋਟੀ ਮਿਆਦ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਅਧੀਨ ਸਿਖਿਆਰਥੀਆਂ ਨੂੰ 12 ਮਹੀਨਿਆਂ ਦੀ ਮਿਆਦ ਲਈ 2500 ਰੁਪਏ ਪ੍ਰਤੀ ਮਹੀਨਾ ਰੋ}ਗਾਰ ਭੱਤਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਭੱਤਾ ਸਿਖਲਾਈ ਦੇ ਸਮੇਂ ਦੌਰਾਨ ਦਿੱਤਾ ਜਾਵੇਗਾ ਅਤੇ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾ ਦੇ ਆਸ਼ਰਿਤਾਂ ਨੂੰ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਨਾਲ ਸੰਪਰਕ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.), ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਸਟਾਫ ਚੋਣ ਕਮਿਸ਼ਨ (ਐਸ.ਐਸ.ਸੀ.), ਪੁਲਿਸ, ਰੇਲਵੇ ਬੋਰਡ, ਪ੍ਰੋਬੇਸ਼ਨਰੀ ਅਫਸਰ ਪ੍ਰੀਖਿਆ ਸਮੇਤ ਰਾਜ ਸਰਕਾਰ ਦੁਆਰਾ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਰੋ}ਗਾਰ ਯੋਗਤਾ ਵਿੱਚ ਸੁਧਾਰ ਹੋਵੇਗਾ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ।

ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਨ੍ਹਾਂ ਮੁਫਤ ਆਨਲਾਈਨ ਕਲਾਸਾਂ ਲਈ ਆਪਣਾ ਨਾਮ ਦਰਜ ਕਰਵਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ ਅਤੇ ਹੋਰ ਹਾਜ਼ਰ ਸਨ।

Saturday, April 24, 2021

ਮਗਨਰੇਗਾ ਅਧੀਨ 'ਆਜ਼ਾਦੀ ਕਾ ਅਮ੍ਰਿਤ ਮਹੋਤਸਵ' ਮਨਾਉਂਦੇ ਹੋਏ ਲੋਕ

24th April 2021 at 8:58 PM

ਵੱਖ-ਵੱਖ ਬਲਾਕਾਂ ਵਿੱਚ ਪਾਣੀ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਯਤਨ-ਏ.ਡੀ.ਸੀ. ਸੰਦੀਪ ਕੁਮਾਰ


ਲੁਧਿਆਣਾ
: 24 ਅਪ੍ਰੈਲ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੰਦੀਪ ਕੁਮਾਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਗਨਰੇਗਾ ਅਧੀਨ 'ਆਜ਼ਾਦੀ ਕਾ ਅਮ੍ਰਿਤ ਮਹੋਤਸਵ' ਮਨਾਉਂਦੇ ਹੋਏ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਬਲਾਕਾਂ ਵਿੱਚ ਪਾਣੀ ਦੀ ਸਾਂਭ ਸੰਭਾਲ ਦੇ ਕੰਮ ਜਿਸ ਵਿੱਚ ਛੱਪੜਾਂ ਦਾ ਨਵੀਨਿਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲਿਆ ਦੀ ਸਾਫ ਸਫਾਈ ਆਦਿ ਕੰਮ ਕਰਵਾਏ ਜਾ ਰਹੇ ਹਨ ਜਿਸ ਨਾਲ ਆਣ ਵਾਲੇ ਮਾਨਸੂਨ ਦੇ ਸਮੇ 'ਕੈਚ ਦ ਰੇਨ ਕੰਪੇਨ' ਤਹਿਤ ਬਾਰਿਸ਼ ਦੇ ਪਾਣੀ ਦਾ ਰੱਖ ਰਖਾਵ ਕੀਤਾ ਜਾ ਸਕੇ।
ਮਗਨਰੇਗਾ ਸਾਇਟ ਦੇ ਡਾਟਾ ਅਨੁਸਾਰ ਜ਼ਿਲਾ ਲੁਧਿਆਣਾ ਵਿੱਚ 254 ਕੰਮ ਮਾੲਕਿਰੋਇਰੀਗੇਸ਼ਨ (ਨਹਿਰਾਂ ਅਤੇ ਖਾਲਿਆ ਦੀ ਸਾਫ ਸਫਾਈ), 255 ਕੰਮ ਛੱਪੜਾਂ ਦਾ ਨਵੀਨੀਕਰਨ ਦੇ ਅਤੇ 235 ਕੰਮ ਪਾਣੀ ਦੀ ਸਾਂਭ ਸੰਭਾਲ ਦੇ ਚੱਲ ਰਹੇ ਹਨ।
ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ। ਜਿਸਦੇ ਅਧੀਨ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਜਾਂਦੇ ਹਨ ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਅਤੇ ਖਾਲਿਆ ਦੀ ਸਫਾਈ, ਪਾਣੀ ਦੀ ਸਾਂਭ ਸੰਭਾਲ ਦੇ ਕੰਮ, ਰਿਚਾਰਜ ਪਿੱਟਾਂ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਬਾੜੇ, ਸੋਲਿਡ ਵੇਸਟ ਮੈਂਨੇਜਮੈਂਟ ਪ੍ਰੌਜੈਕਟਸ, ਫਲੱਡ ਪ੍ਰੌਟੈਕਸ਼ਨ ਦੇ ਕੰਮ, ਪਲਾਂਟੇਸ਼ਨ, ਸਰਕਾਰੀ ਸਕੂਲਾਂ ਦਾ ਨਵੀਨੀਕਰਨ ਸਬੰਧੀ ਕੰਮ ਆਦਿ। 

Wednesday, April 14, 2021

22 ਤੋਂ 30 ਅਪ੍ਰੈਲ ਤੱਕ ਲੱਗਣਗੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ

ਉਮੀਦਵਾਰ ਰੋਜ਼ਗਾਰ ਮੇਲਿਆਂ ਤੋਂ ਲਾਭ ਪ੍ਰਾਪਤ ਕਰਨ-ADC (D)

ਰੋਜ਼ਗਾਰ ਮੇਲੇ ਦੀ ਇੱਕ ਫਾਈਲ ਫੋਟੋ 

ਲੁਧਿਆਣਾ
: 13 ਅਪ੍ਰੈਲ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸੱਤਵੇਂ ਰਾਜ ਪੱਧਰੀ ਲੁਧਿਆਣਾ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ। ਇਹ ਮੇਲੇ ਫਿਜੀਕਲ ਅਤੇ ਵਰਚੂਅਲ ਦੋਵਾਂ ਮੋਡਜ ਵਿੱਚ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਜਿਲ੍ਹੇ ਵਿਚ 5 ਵੱਖ-ਵੱਖ ਥਾਂਵਾਂ 'ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ, ਗਿੱਲ ਰੋਡ, ਲੁਧਿਆਣਾ, 23 ਅਪ੍ਰੈਲ ਨੂੰ ਗੁਲਜ਼ਾਰ ਗਰੁੱਪ ਆਫ ਇਸਟੀਚਿਊਟ, ਖੰਨਾ, 26 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ), ਜਗਰਾਉਂ, 28 ਅਪ੍ਰੈਲ ਨੂੰ ਐਸ.ਆਰ.ਐਸ. ਸਰਕਾਰੀ ਪੋਲਿਟੈਕਨਿਕ ਕਾਲਜ ਫਾਰ ਗਰਲਜ਼, ਲੁਧਿਆਣਾ, 29 ਅਪ੍ਰੈਲ ਅਤੇ 30 ਅਪ੍ਰੈਲ ਨੂੰ ਸੀ.ਆਈ.ਸੀ.ਯੂ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਇਹ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਮੇਲਿਆਂ ਦੌਰਾਨ ਕੰਪਨੀਆਂ ਵਲੋਂ ਮੌਕੇ 'ਤੇ ਹੀ ਇੰਟਰਵਿਊ ਲੈ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਣਸਕਿੱਲਡ 10ਵੀਂ, 12ਵੀਂ, ਗ੍ਰੈਜੂਏਸ਼ਨ ਪਾਸ ਅਤੇ ਆਈ.ਟੀ.ਆਈ ਆਦਿ ਟਰੇਡ ਦੇ ਉਮੀਦਵਾਰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਵਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਲੁਧਿਅਣਾ ਸ਼੍ਰੀ ਹਰਪ੍ਰੀਤ ਸਿੰਘ ਅਤੇ ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਸਿੰਘ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਲੋਂ ਦੱਸਿਆ ਗਿਆ ਕਿ ਰੋਜ਼ਗਾਰ ਮੇਲਿਆਂ ਸਬੰਧੀ ਖਾਲੀ ਅਸਾਮੀਆਂ ਬਾਰੇ ਮੁਕਮੰਲ ਸੂਚਨਾ ਵਿਭਾਗ ਦੇ ਪੋਰਟਲ www.pgrkam.com ਤੇ ਉਪਲਬਧ  ਹੈ, ਤੇ ਉਮੀਦਵਾਰ 18 ਅਪ੍ਰੈਲ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Monday, July 15, 2019

ਦੇਸ਼ ਵਿਦੇਸ਼ਾਂ ਵਿੱਚ ਪੰਜਾਬ ਦੇ ਹੁਨਰਮੰਦਾਂ ਦੀ ਭਾਰੀ ਮੰਗ-ਚਰਨਜੀਤ ਸਿੰਘ ਚੰਨੀ

Jul 15, 2019, 7:03 PM
ਲੁਧਿਆਣਾ ਵਿਖੇ 'ਵਰਲਡ ਯੂਥ ਸਕਿੱਲ ਦਿਵਸ' ਮੌਕੇ ਰਾਜ ਪੱਧਰੀ ਸਮਾਗਮ 
ਲੁਧਿਆਣਾ: 15 ਜੁਲਾਈ 2019: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਦੇ ਤਕਨੀਕੀ ਸਿੱਖਿਆ, ਸਨਅਤੀ ਸਿਖ਼ਲਾਈ ਅਤੇ ਰੋਜ਼ਗਾਰ ਉਤਪਤੀ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਲੈ ਕੇ ਆਪਣੇ ਆਪ ਨੂੰ ਹੁਨਰਮੰਦ ਬਣਾਉਣ ਕਿਉਂਕਿ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਦੀ ਦੇਸ਼ ਅਤੇ ਵਿਦੇਸ਼ਾਂ ਵਿੱਚ ਭਾਰੀ ਮੰਗ ਹੈ। ਉਹ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਆਈ. ਆਈ. ਏ. ਈ. ਐਜੂਕੇਸ਼ਨ ਸੁਸਾਇਟੀ ਵੱਲੋਂ ਮਨਾਏ ਗਏ 'ਵਰਲਡ ਯੂਥ ਸਕਿੱਲ ਦਿਵਸ' ਮੌਕੇ ਰੱਖੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ। 
ਨੌਜਵਾਨਾਂ ਦੀ ਭਰਵੀਂ ਹਾਜ਼ਰੀ ਤੋਂ ਖੁਸ਼ ਹੋਏ ਸ੍ਰ. ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਨਾਲੋਂ ਨਖ਼ੇੜ ਕੇ ਹੁਨਰਮੰਦ ਕਰਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਸਕਿੱਲ ਡਿਵੈੱਲਪਮੈਂਟ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾ ਰਹੀ ਹੈ। ਜੋ ਨੌਜਵਾਨ ਸਹੀ ਸਿਖ਼ਲਾਈ ਪ੍ਰਾਪਤ ਕਰਦੇ ਹਨ ਜਾਂ ਹੋਰ ਸਿੱਖਿਆ ਗ੍ਰਹਿਣ ਕਰਦੇ ਹਨ, ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਯੋਗਤਾ ਮੁਤਾਬਿਕ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 8.21 ਲੱਖ (ਸਰਕਾਰੀ, ਨਿੱਜੀ ਅਤੇ ਸਵੈ-ਰੋਜ਼ਗਾਰ) ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਸ਼ਚਾ ਕਰਨ ਕਿ ਉਹ ਹੁਨਰਮੰਦ ਹੋ ਕੇ ਯੋਗਤਾ ਮੁਤਾਬਿਕ ਨੌਕਰੀ ਕਰਨਗੇ। 
ਇਸ ਮੌਕੇ ਉਹਨਾਂ ਵੱਖ-ਵੱਖ ਸਿਖ਼ਲਾਈ ਪ੍ਰੋਗਰਾਮਾਂ ਵਿੱਚ ਵਧੀਆ ਕਾਰਗੁਜ਼ਾਰੀ ਵਿੱਚ ਹਿੱਸਾ ਲੈਣ ਵਾਲੇ ਸਿਖ਼ਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਜਨਰਲ ਮੈਨੇਜਰ ਸ੍ਰ. ਸੁਖਵਿੰਦਰ ਸਿੰਘ, ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਪ੍ਰੋਜੈਕਟ ਕੋਆਰਡੀਨੇਟਰ ਮਿਸ ਪਰਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ ਕੁੜੀਆਂ ਹਾਜ਼ਰ ਸਨ।  

Friday, November 23, 2018

GADVASU ਵਿਖੇ ਰੁਜ਼ਗਾਰ ਅਤੇ ਉਦਮੀਪਨ ਸੰਬੰਧੀ ਕੌਮੀ ਵਰਕਸ਼ਾਪ ਸ਼ੁਰੂ

ਉੱਘੇ ਸਨਅਤਕਾਰ ਅਤੇ ਸਰਗਰਮ ਅਕਾਲੀ ਆਗੂ ਜੇ ਐਸ ਕੁਲਾਰ ਵੀ ਪੁੱਜੇ 
ਲੁਧਿਆਣਾ: 23 ਨਵੰਬਰ 2018: (ਪੰਜਾਬ ਸਕਰੀਨ ਟੀਮ):: ਹੋਰ ਤਸਵੀਰਾਂ ਫੇਸਬੁੱਕ 'ਤੇ ਦੇਖਣ ਲਈ ਇਥੇ ਕਲਿੱਕ ਕਰੋ 

ਆਲ ਇੰਡੀਆ ਪ੍ਰੋਗਰੈਸਿਵ ਫੋਰਮ ਵਲੋਂ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਤਿੰਨ ਦਿਨਾਂ ਕਾਰਜਸ਼ਾਲਾ ਅੱਜ ਬੜੇ ਹੀ ਜੋਸ਼ੋ ਖਰੋਸ਼ ਨਾਲ ਸ਼ੁਰੂ ਹੋ ਗਈ। ਇਹ ਵਰਕਸ਼ਾਪ 23 ਤੋਂ 25 ਨਵੰਬਰ ਤੱਕ ਚੱਲੇਗੀ। ਇਸ ਕਾਰਜਸ਼ਾਲਾ ਦਾ ਵਿਸ਼ਾ ਹੈ "ਵਿਕਾਸ, ਰੁਜ਼ਗਾਰ ਅਤੇ ਉਦਮੀਪਨ’: ਉਭਰਦੇ ਯਥਾਰਥ"। 
ਹੋਰ ਤਸਵੀਰਾਂ ਫੇਸਬੁੱਕ 'ਤੇ ਦੇਖਣ ਲਈ ਇਥੇ ਕਲਿੱਕ ਕਰੋ
ਇਸ ਕਾਰਜਸ਼ਾਲਾ ਵਿਚ 14 ਸੂਬਿਆਂ ਤੋਂ 120 ਡੈਲੀਗੇਟ ਹਿੱਸਾ ਲੈ ਰਹੇ ਹਨ, ਜਿਨ੍ਹਾਂ ਵਿਚ ਸਿੱਖਿਆ ਸ਼ਾਸਤਰੀ, ਉਦਮੀ ਵਿਗਿਆਨੀ, ਪੇਸ਼ੇਵਰ, ਪੱਤਰਕਾਰ, ਕਿਸਾਨ, ਔਰਤਾਂ ਅਤੇ ਅਧਿਆਪਕਾਂ ਦੇ ਨਾਲ ਵਿਦਿਆਰਥੀ ਵੀ ਸ਼ਾਮਿਲ ਹਨ। ਇਸ ਮੌਕੇ ਦੱਖਣੀ ਭਾਰਤ ਤੋਂ ਆਏ ਡੈਲੀਗੇਟ ਜ਼ਿਆਦਾ ਸਨ ਜਦਕਿ ਮਹਿਲਾਵਾਂ ਦੀ ਗਿਣਤੀ 25 ਫ਼ੀਸਦੀ ਦੱਸੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਰੁਜ਼ਗਾਰ ਅਤੇ ਉਦਮੀਪਨ ਸੰਬੰਧੀ ਆਉਂਦੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਤਲਾਸ਼ਣ ਸੰਬੰਧੀ ਯਤਨ ਹੈ।
ਹੋਰ ਤਸਵੀਰਾਂ ਫੇਸਬੁੱਕ 'ਤੇ ਦੇਖਣ ਲਈ ਇਥੇ ਕਲਿੱਕ ਕਰੋ
ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਹਰੀਸ਼ ਕੁਮਾਰ ਵਰਮਾ ਇਸ ਕਾਰਜਸ਼ਾਲਾ ਦੇ ਉਦਘਾਟਨੀ ਸਮਾਗਮ ਦੇ ਮੁੱਖ ਮਹਿਮਾਨ ਸਨ।ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵੈਟਨਰੀ ਯੂਨੀਵਰਸਿਟੀ ਵੀ ਰੁਜ਼ਗਾਰ ਅਤੇ ਉਦਮੀ ਖੇਤਰ ਵਿਚ ਯੋਗਦਾਨ ਪਾਉਂਦਿਆਂ ਹੋਇਆਂ ਪਸ਼ੂ ਪਾਲਣ ਕਿੱਤੇ, ਡੇਅਰੀ, ਬੱਕਰੀ, ਸੂਰ, ਪੋਲਟਰੀ, ਮੱਛੀ ਪਾਲਣ ਅਤੇ ਗੁਣਵੱਤਾ ਭਰਪੂਰ ਉਤਪਾਦ ਬਨਾਉਣ ਸੰਬੰਧੀ ਸਿਖਲਾਈ ਦੇ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰਮੁਖੀ ਕਰਨ ਲਈ ਨਿੱਗਰ ਯੋਗਦਾਨ ਪਾ ਰਹੀ ਹੈ।
ਸ਼੍ਰੀ ਅਨਿਲ ਰਜੀਮਵਾਲੇ, ਜਨਰਲ ਸਕੱਤਰ, ਆਲ ਇੰਡੀਆ ਪ੍ਰੋਗਰੈਸਿਵ ਫੋਰਮ ਨੇ ਕਾਰਜਸ਼ਾਲਾ ਦੇ ਵਿਸ਼ੇ ’ਤੇ ਆਪਣਾ ਪਰਚਾ ਪੜਿਆ।ਆਏ ਹੋਏ ਡੈਲੀਗੇਟਾਂ ਦੀ ਜਾਣਕਾਰੀ ਲਈ ਯੂਨੀਵਰਸਿਟੀ ਵਲੋਂ ਇਕ ਬੜੀ ਸੁਚੱਜੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਇਸ ਪਰਦਰਸ਼ਨੀ ਜਿੱਥੇ ਪਸ਼ੂਆਂ ਦੀ ਸਿਹਤ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਉੱਥੇ ਮੀਟ ਦੇ ਬਣੇ ਬਿਸਕੁਟਾਂ, ਮੀਟ ਵਾਲੇ ਕੁਰਕਰਿਆਂ ਅਤੇ ਮੀਟ ਤੋਂ ਬਣਾਏ ਜਾ ਸਕਣ ਵਾਲੇ ਹੋਰ ਪਦਾਰਥਾਂ ਬਾਰੇ ਵੀ ਦੱਸਿਆ ਗਿਆ। ਲੱਗਦਾ ਸੀ ਇਸ ਨਾਲ ਨੇੜ ਭਵਿੱਖ ਜਿਠਤੇਹ ਰਸੋਈ ਦਾ ਸੀਨ ਬਦਲੇਗਾ ਉੱਥੇ ਮਹਿਮਾਨ ਨਵਾਜ਼ੀ ਦਾ ਦਰਿਸ਼ ਵੀ ਬਿਲਕੁਲ ਹੀ ਹੋਰ ਨਜ਼ਰ ਆਏਗਾ। ਜ਼ਰਾ ਸੋਚੋ  ਚਾਹ ਦੇ ਨਾਲ ਜਦੋਂ ਮੀਟ ਵਾਲੇ ਬਿਸਕੁਟ ਜਾਂ ਕੁਰਕੁਰੇ ਰੱਖੇ ਜਾਣਗੇ ਉਦੋਂ ਕਿਵੇਂ ਮਹਿਸੂਸ ਹੋਵੇਗਾ। ਇਸ ਮੌਕੇ ਤੇ ਪਰਸਿੱਧ ਸਨਅਤਕਾਰ ਅਤੇ ਸਰਗਰਮ ਅਕਾਲੀ ਆਗੂ ਜੇ ਐਸ ਕੁਲਾਰ, ਸਾਬਕਾ ਨਿਰਦੇਸ਼ਕ, ਉਦਮੀ ਸੰਗਠਨ ਨੇ ਕਿਹਾ ਕਿ ਉਦਯੋਗ ਇਸ ਵੇਲੇ ਦੋਰਾਹੇ ’ਤੇ ਖੜੇ ਹਨ। ਸਿੱਖਿਅਤ ਕਿਰਤੀ ਉਪਲਬਧ ਨਹੀਂ ਹਨ ਅਤੇ ਜੋ ਕੌਸ਼ਲ ਰੱਖਦੇ ਹਨ ਉਹ ਬਾਹਰਲੇ ਦੇਸ਼ਾਂ ਨੂੰ ਜਾ ਰਹੇ ਹਨ।
ਹੋਰ ਤਸਵੀਰਾਂ ਫੇਸਬੁੱਕ 'ਤੇ ਦੇਖਣ ਲਈ ਇਥੇ ਕਲਿੱਕ ਕਰੋ
ਡਾ. ਯੁਗਲ ਰੇਲੂ, ਸਕੱਤਰ, ਆਲ ਇੰਡੀਆ ਪ੍ਰੋਗਰੈਸਿਵ ਫੋਰਮ ਨੇ ਇਸ ਫੋਰਮ ਦੀਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਫੋਰਮ ਦੇ ਕਨਵੀਨਰ ਡਾ. ਰਮੇਸ਼ ਰਤਨ ਨੇ ਜਾਣਕਾਰੀ ਦਿੱਤੀ ਕਿ ਇਸ ਵਰਕਸ਼ਾਪ ਵਿਚ ਇਸ ਵੇਲੇ ਭਾਰਤ ਵਿਚ ਉਦਮੀਪਨ ਦਾ ਦਰਿਸ਼, ਟੈਕਸ ਅਤੇ ਕਾਨੂੰਨ ਢਾਂਚਾ, ਵੱਖੋ-ਵੱਖਰੇ ਕਿੱਤੇ, ਔਰਤਾਂ ਅਤੇ ਯੁਵਕਾਂ ਦਾ ਯੋਗਦਾਨ ਆਦਿ ਵਿਸ਼ਿਆਂ ’ਤੇ ਤਕਨੀਕੀ ਅਤੇ ਮਹੱਤਵਪੂਰਨ ਪਰਚੇ ਪੜੇ ਜਾਣਗੇ।
ਹੋਰ ਤਸਵੀਰਾਂ ਫੇਸਬੁੱਕ 'ਤੇ ਦੇਖਣ ਲਈ ਇਥੇ ਕਲਿੱਕ ਕਰੋ
ਯੂਨੀਵਰਸਿਟੀ ਦੇ ਉਪ-ਕੁਲਪਤੀ, ਡਾ. ਅਮਰਜੀਤ ਸਿੰਘ ਨੰਦਾ ਨੇ ਆਪਣੇ ਵਿਚਾਰ ਪਰਗਟਾਉਂਦਿਆਂ ਕਿਹਾ ਕਿ ਵੈਟਨਰੀ ਯੂਨੀਵਰਸਿਟੀ ਪਸਾਰ ਸਿੱਖਿਆਵਾਂ ਰਾਹੀਂ ਕਿਸਾਨਾਂ ਅਤੇ ਉਦਮੀਆਂ ਵਿਚ ਪਸ਼ੂ ਪਾਲਣ ਕਿੱਤਿਆਂ ਨੂੰ ਬਹੁਤ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਫੋਰਮ ਅਤੇ ਪਸਾਰ ਸਿੱਖਿਆ ਨਿਰਦੇਸ਼ਾਲੇ ਦੇ ਸਾਂਝੇ ਯਤਨਾਂ ਦੀ ਉਹ ਸ਼ਲਾਘਾ ਕਰਦੇ ਹਨ।
ਚਾਹ ਵਾਲੀ ਬਰੇਕ ਦੌਰਾਨ ਬਾਹਰੋਂ ਆਏ ਡੈਲਗੇਟਾਂ ਨੇ ਜਿੱਥੇ ਪਰਦਰਸ਼ਨੀ ਦੇਖੀ ਉੱਥੇ ਸਥਾਨਕ ਪਰ੍ਤੀਨਿਧਾਂ ਨਾਲ ਤਸਵੀਰਾਂ ਵੀ ਖਿਚਵਾਈਆਂ।
ਹੋਰ ਤਸਵੀਰਾਂ ਫੇਸਬੁੱਕ 'ਤੇ ਦੇਖਣ ਲਈ ਇਥੇ ਕਲਿੱਕ ਕਰੋ