Showing posts with label Golden Temple. Show all posts
Showing posts with label Golden Temple. Show all posts

Wednesday, April 27, 2022

ਦਰਬਾਰ ਸਾਹਿਬ ਦੁਆਲੇ ਸਕੈਨਿੰਗ ਮਸ਼ੀਨਾਂ ਲਾਉਣ ਦੀ ਨਿਖੇਧੀ

27th April 2022 at 04:37 PM  

‘ਖੁਲ੍ਹੇ ਦਰਸ਼ਨ ਦੀਦਾਰੇ’ ਦੀ ਅਰਦਾਸ ਦੇ ਵਿਰੁੱਧ ਹੈ ਇਹ ਸਭ-ਕੇਂਦਰੀ ਸਿੰਘ ਸਭਾ

ਚੰਡੀਗੜ੍ਹ: 27 ਅਪ੍ਰੈਲ 2022: (ਪੰਜਾਬ ਸਕਰੀਨ ਡੈਸਕ)::

ਸੁਰੱਖਿਆ ਦੇ ਨਾਮ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਮੁੱਖ ਦੁਆਰਾ ਉੱਤੇ ਸਕੈਨਿੰਗ ਮਸ਼ੀਨਾਂ ਲਾਉਣਾ ਸਿੱਖੀ ਦੇ ਖੁਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਅਰਦਾਸ ਦਾ ਵਿਰੋਧ ਕਰਨਾ ਅਤੇ ਰੂਹਾਨੀਅਤ ਦੇ ਮਹਾਨ ਕੇਂਦਰ ਨੂੰ ਛੋਟਾ ਕਰਨਾ ਹੈ।

ਗੁਰੂ ਦੀ ਬਖਸ਼ੀਸ ਪ੍ਰਾਪਤ ਕਰਨ ਆਏ ਸ਼ਰਧਾਲੂਆਂ ਨੂੰ ਸਕੈਨਿੰਗ ਮਸ਼ੀਨਾਂ ਵਿੱਚੋਂ ਦੀ ਲੰਘਾਉਣਾ ਉਹਨਾਂ ਦੇ ਧਾਰਮਿਕ ਵਿਸ਼ਵਾਸ ਨੂੰ ਠੇਸ ਪਹੁੰਚਾਉਣਾ ਹੈ। ਪਹਿਲਾਂ ਹੀ ਮੁੱਖ ਦੁਆਰਾ ਉੱਤੇ ਖੜ੍ਹੇ ਕਈ ਸੇਵਾਦਾਰਾਂ ਦੇ ਰੁਖੇ ਵਤੀਰੇ ਬਾਰੇ ਲਗਾਤਾਰ ਸਰਧਾਲੂਆਂ ਵੱਲੋਂ ਸ਼ਕਾਇਤਾਂ ਆਉਂਦੀਆਂ ਰਹਿੰਦੀਆਂ ਹਨ।

ਹੈਰਾਨੀ ਦੀ ਗੱਲ ਹੈ ਕਿ ਐਗਜ਼ੈਕੁਟਿਵ  ਕਮੇਟੀ ਨੇ ਕੱਲ ਦੀ ਮੀਟਿੰਗ ਵਿੱਚ ਪੀਟੀਸੀ ਚੈਨਲ ਵੱਲੋਂ ਗੁਰਬਾਣੀ ਪ੍ਰਸਾਰਣ ਕਰਨ ਦੀ ਅਜਾਰੇਦਾਰੀ ਉੱਤੇ ਸਿੱਖ ਸੰਗਤ ਵੱਲੋਂ ਉਠਾਏ ਵਿਰੋਧ ਉੱਤੇ ਕੋਈ ਗਲਬਾਤ ਨਹੀਂ ਕੀਤੀ। ਅਕਾਲ ਤਖਤ ਦੇ ਜਥੇਦਾਰ ਨੇ 8 ਅਪ੍ਰੈਲ 2022 ਨੂੰ ਐਲਾਨ ਕੀਤਾ ਸੀ ਕਿ ਹਫਤੇ ਦੇ ਅੰਦਰ ਕਮੇਟੀ ਆਪਣਾ ਵੈੱਬ ਸਾਈਟ ਤਿਆਰ ਕਰਕੇ ਖੁਦ ਕਮੇਟੀ ਗੁਰਬਾਣੀ ਪ੍ਰਸਾਰਣ ਕਰਨਾ ਸ਼ੁਰੂ ਕਰੇਗਾ। ਕਮੇਟੀ ਵੱਲੋਂ ਜਥੇਦਾਰ ਦੇ ਐਲਾਨ ਉੱਤੇ ਅਮਲ ਨਾ ਕਰਨ ਵਿਰੁੱਧ ਅੱਠ ਕਮੇਟੀ ਮੈਂਬਰਾਂ ਨੇ ਕੁਝ ਦਿਨ ਪਹਿਲਾਂ ਹੀ ਅਕਾਲ ਤਖਤ ਉੱਤੇ ਯਾਦ ਪੱਤਰ ਦਿੱਤਾ ਹੈ। 

ਦਰਅਸਲ, ਸਕੈਨਿੰਗ ਮਸ਼ੀਨਾਂ ਲਾਉਣ ਦਾ ਫੈਸਲਾ ਕੇਂਦਰੀ ਹਿੰਦੂਤਵੀ ਸਰਕਾਰਾਂ ਦੇ ਇਸ਼ਾਰੇ ਉੱਤੇ ਲਏ ਪਹਿਲੇ ਫੈਸਲਿਆਂ ਦੀ ਲੜੀ ਵਿੱਚ ਹੀ ਹੈ। ਜਿਵੇਂ ਦਰਬਾਰ ਸਾਹਿਬ ਦੇ ਫੌਜੀ ਹਮਲੇ ਤੋਂ ਬਾਅਦ ਗਲਿਆਰਾ ਬਣਾਉਣਾ, ਦਰਬਾਰ ਸਾਹਿਬ ਦੇ ਅੰਦਰ ਸੁਹਿਰਦ ਸਿੱਖਾਂ ਵੱਲੋਂ ਧਾਰਮਿਕ ਮਸਲੇ ਉਠਾਉਣ ਤੋਂ ਰੋਕਣ ਲਈ ਹਥਿਆਰਬੰਦ ਸਾਬਕਾ ਸਿੱਖ ਫੌਜੀਆਂ ਦੀ ਟਾਸਕ ਫੋਰਸ ਬਣਾਉਣਾ ਅਤੇ ਪਰਿਕਰਮਾ ਅੰਦਰਲੇ ਕਮਰਿਆਂ ਦੇ ਦਰਵਾਜੇ ਉਤਾਰ ਦੇਣਾ ਆਦਿ। 

ਸਕੈਨਿੰਗ ਮਸ਼ੀਨਾਂ ਵਿੱਚੋ ਲੰਘਾਉਣ ਦਾ ਮਤਲਬ ਦਰਬਾਰ ਸਾਹਿਬ ਵਿੱਚ ਦਾਖਲ ਹੋ ਰਹੇ ਸਾਰੇ ਸ਼ਰਧਾਲੂਆਂ ਉੱਤੇ ਸੱਕ ਕਰਨਾ ਅਤੇ ਉਹਨਾਂ ਨੂੰ ਆਉਣ ਤੋਂ ਨਿਰਉਤਸ਼ਾਹਿਤ ਕਰਨਾ ਹੈ। ਪਹਿਲਾਂ ਹੀ, ਸਿੱਖਾਂ ਦੀਆਂ ਅਗਲੀਆਂ ਨੌਜਵਾਨ ਪੀੜੀਆਂ ਸਿੱਖੀ ਤੋਂ ਦੂਰ ਹੋ ਰਹੀਆਂ ਹਨ। ਯਾਦ ਰਹੇ, ਕੁਝ ਸਾਲ ਪਹਿਲਾਂ ਸੁਰੱਖਿਆ ਦਸਤੇ, ਸਿੱਖਾਂ ਦੀ ਤਲਾਸ਼ੀ ਲੈ ਕੇ ਅੰਦਰ ਜਾਣ ਦਿੰਦੇ ਸਨ ਜਿਸਦਾ ਅਕਾਲੀ ਦਲ ਅਤੇ ਹੋਰ ਜਥੇਬੰਦੀਆਂ ਨੇ ਪੂਰਾ ਵਿਰੋਧ ਕੀਤਾ ਸੀ। ਸਕੈਨਿੰਗ ਮਸ਼ੀਨਾਂ ਅੱਜ ਕੱਲ ਦੀ ਉਸੀ ਤਰਜ਼ ਦੀ ਮਜ਼ਬੂਤ ਘੇਰਾਬੰਦੀ ਹੈ ਜਿਸ ਤਰ੍ਹਾਂ ਨਨਕਾਣਾ ਸਾਹਿਬ ਗੁਰਦੁਆਰੇ ਦੇ ਮਹੰਤ ਨਰਾਇਣ ਦਾਸ ਨੇ ਸਿੱਖਾਂ ਨੂੰ 1920 ਵਿੱਚ ਅੰਦਰ ਜਾਣ ਤੋਂ ਰੋਕਣ ਲਈ ਵੱਡੀ ਚਾਰਦਵਾਰੀ/ਦਰਵਾਜ਼ੇ ਖੜ੍ਹੇ ਕੀਤੇ ਸਨ। ਇਓ ਮਹੰਤ ਨੇ ਖੁਲ਼੍ਹੇ ਦਰਸ਼ਨ ਦੀਦਾਰੇ ਉੱਤੇ ਪਾਬੰਦੀ ਲਾ ਦਿੱਤੀ ਸੀ।   

ਸਿੰਘ ਸਭਾ, ਪੰਥ ਨੂੰ ਅਪੀਲ ਕਰਦੀ ਹੈ ਕਿ ਕਮੇਟੀ ਨੂੰ ਸਕੈਨਿੰਗ ਮਸ਼ੀਨਾਂ ਲਾਉਣ ਤੋਂ ਰੋਕਿਆ ਜਾਵੇ। 

ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ ਪ੍ਰਧਾਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਇੰਜ. ਗੁਰਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਸਲ, ਰਾਜਵਿੰਦਰ ਸਿੰਘ ਰਾਹੀ, ਗੁਰਬਚਨ ਸਿੰਘ ਸੰਪਾਦਕ ਦੇਸ਼ ਪੰਜਾਬ, ਇੰਜ. ਸੁਰਿੰਦਰ ਸਿੰਘ ਅਤੇ ਨਵਤੇਜ  ਸਿੰਘ।  

Saturday, June 04, 2016

ਸਿਰੋਪਾ ਨਾ ਦੇਣਾ ਮੇਰੀ ਆਤਮਾ ਦੀ ਆਵਾਜ਼ ਅਤੇ ਗੁਰੂ ਦਾ ਹੁਕਮ ਸੀ

ਦੋਸ਼ੀਆਂ ਨੂੰ ਸਿਰੋਪੇ ਨਹੀਂ, ਸਗੋਂ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ
ਅੰਮ੍ਰਿਤਸਰ: 2 ਜੂਨ 2016:(ਪੰਜਾਬ ਸਕਰੀਨ ਬਿਓਰੋ):
32 ਸਾਲਾਂ ਮਗਰੋ ਵੀ ਬੀਤੇ ਸਮੇਂ ਦੇ ਜ਼ਖਮ ਅਜੇ ਤਾਜ਼ਾ ਵਰਗਿਆਂ ਹਨ। ਘੱਲੂਘਾਰਾ ਹਫਤੇ ਦੌਰਾਨ ਇੱਕ ਵਾਰ ਫੇਰ ਇਹ ਗੱਲ ਉਭਰ ਕੇ  ਕਿ ਨਾਂ ਤਾਂ ਸੰਗਤਾਂ ਨੂੰ ਜੂਨ-84  ਨਾ ਹੀ ਸ੍ਰੀ ਗੁਰੂ  ਸਾਹਿਬ ਦੀ ਬੇਅਦਬੀ। ਇਸ ਬੇਅਦਬੀ ਪ੍ਰਤੀ ਆਪਣਾ ਰੋਸ ਪ੍ਰਗਟ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਡਿਊਟੀ 'ਤੇ ਤਾਇਨਾਤ ਅਰਦਾਸੀਏ ਸਿੰਘ ਭਾਈ ਬਲਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਕਹਿ ਕੇ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀ ਹਨ ਤੇ ਦੋਸ਼ੀਆਂ ਨੂੰ ਸਿਰੋਪੇ ਨਹੀਂ, ਸਗੋਂ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ। ਇਹੀ ਸਿੰਘ ਇਸਤੋਂ ਪਹਿਲਾਂ"ਵੀ ਅਜਿਹੀ "ਹਿੰਮਤ"  ਹੈ। 
ਅੱਜ ਸਵੇਰੇ ਜਦੋਂ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਤਾਂ ਉਨ੍ਹਾਂ ਦੇ ਨਾਲ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਇਕ ਸਕੱਤਰ ਅਤੇ ਮੈਨੇਜਰ ਵੀ ਸੀ। ਜਦੋਂ ਮੁੱਖ ਮੰਤਰੀ ਮੱਥਾ ਟੇਕ ਰਹੇ ਸਨ ਤਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਊਟੀ ’ਤੇ ਤਾਇਨਾਤ ਅਰਦਾਸੀਏ ਭਾਈ ਬਲਬੀਰ ਸਿੰਘ ਨੂੰ ਮੁੱਖ ਮੰਤਰੀ ਨੂੰ ਸਿਰੋਪਾਓ ਦੇਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਇਸ ਨੂੰ ਅਣਦੇਖਿਆ ਕਰ ਦਿੱਤਾ। ਇਸ ਦੌਰਾਨ ਇਕ ਹੋਰ ਅਧਿਕਾਰੀ ਨੇ ਵੀ ਉਸ ਨੂੰ ਸਿਰੋਪਾਓ ਲਈ ਇਸ਼ਾਰੇ ਕੀਤੇ ਪਰ ਉਸ ਨੇ ਸਿਰਫ਼ ਪਤਾਸਿਆਂ ਦਾ ਪ੍ਰਸ਼ਾਦਿ ਹੀ ਦਿੱਤਾ। ਮੁੱਖ ਮੰਤਰੀ ਬਿਨਾਂ ਸਿਰੋਪਾਓ ਹੀ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਹਰ ਆ ਗਏ।
ਕਾਬਿਲੇ ਜ਼ਿਕਰ ਹੈ ਕਿ ਭਾਈ ਬਲਬੀਰ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ 20 ਜਨਵਰੀ ਨੂੰ ਇਸ ਕਰਕੇ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰ ਨਹੀਂ ਕਰ ਸਕੇ। ਭਾਈ ਬਲਬੀਰ ਸਿੰਘ ਨੂੰ ਉਸ ਸਮੇਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਬੁਲਾ ਕੇ ਕਿਹਾ ਸੀ ਕਿ ਉਸ ਨੇ ਪੰਜਾਬ ਸਰਕਾਰ ਨੂੰ ਸਿਰੋਪਾ ਨਾ ਦੇ ਕੇ ਚੰਗਾ ਨਹੀਂ ਕੀਤਾ ਤੇ ਉਸ ਨੂੰ ਤੇ ਉਸ ਦੇ ਪਰਵਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। 
ਭਾਈ ਬਲਬੀਰ ਸਿੰਘ ਨੂੰ ਉਸ ਵੇਲੇ ਤਾਂ ਭਾਵੇਂ ਹੋਰ ਕੋਈ ਸਜ਼ਾ ਨਹੀਂ ਦਿੱਤੀ ਗਈ ਸੀ, ਪਰ ਉਸ ਦੀ ਟੀ ਵੀ ਸਮੇਂ ਵਾਲੀ ਡਿਊਟੀ ਕੱਟ ਦਿੱਤੀ ਗਈ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਜਦੋਂ ਆਪਣੇ ਲਾਮ-ਲਸ਼ਕਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਤਾਂ ਭਾਈ ਬਲਬੀਰ ਸਿੰਘ ਪਹਿਲਾਂ ਦੀ ਤਰ੍ਹਾਂ ਡਿਊਟੀ 'ਤੇ ਹਾਜ਼ਰ ਸਨ ਤੇ ਉਹਨਾ ਨੂੰ ਸਿਰੋਪਾ ਦੇਣ ਲਈ ਕਿਹਾ ਗਿਆ, ਪਰ ਉਹਨਾ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਇਹ ਲੋਕ ਸਿਰੋਪਾ ਨਹੀਂ, ਸਗੋਂ ਗੁਰੂ ਘਰ ਤੋਂ ਸਜ਼ਾ ਦੇ ਹੱਕਦਾਰ ਹਨ। 

ਭਾਈ ਬਲਬੀਰ ਸਿੰਘ ਨਾਲ ਜਦੋਂ ਫੋਨ 'ਤੇ ਗੱਲ ਕੀਤੀ ਤਾਂ ਉਹਨਾ ਘਟਨਾ ਨੂੰ ਤਸਲੀਮ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਸਿਰੋਪਾ ਸਿਰਫ ਉਸ ਵਿਅਕਤੀ ਨੂੰ ਹੀ ਦਿੱਤਾ ਜਾ ਸਕਦਾ ਹੈ, ਜਿਹੜਾ ਇਸ ਦਾ ਹੱਕਦਾਰ ਹੋਵੇ। ਉਹਨਾ ਕਿਹਾ ਕਿ ਜਿੰਨਾ ਚਿਰ ਤੱਕ ਗੁਰੂ ਸਾਹਿਬ ਦੀ ਬੇਅਦਬੀ ਵਾਲੇ ਫੜੇ ਨਹੀ ਜਾਂਦੇ ਤੇ ਸਾਜ਼ਿਸ਼ ਜਨਤਕ ਨਹੀ ਹੋ ਜਾਂਦੀ, ਓਨਾ ਚਿਰ ਤੱਕ ਘੱਟੋ-ਘੱਟ ਉਹ ਸਿਰੋਪਾ ਨਹੀਂ ਦੇ ਸਕਦੇ। ਉਹਨਾ ਕਿਹਾ ਕਿ ਸਿਰੋਪਾ ਦਿਵਾਉਣ ਲਈ ਉਹਨਾ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਤੇ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਤੇ ਹੋਰ ਅਧਿਕਾਰੀਆਂ ਨੇ ਮਜਬੂਰ ਕੀਤਾ, ਪਰ ਉਹਨਾ ਨਾਂਹ ਕਰ ਦਿੱਤੀ। ਉਹਨਾ ਕਿਹਾ ਕਿ ਇਸ ਤੋਂ ਪਹਿਲਾਂ ਉਹਨਾ ਡਿਊਟੀ 'ਤੇ ਹਾਜ਼ਰ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨਾਲ ਵੀ ਗੱਲ ਕੀਤੀ ਤਾਂ ਉਹਨਾ ਵੀ ਹਾਮੀ ਭਰੀ ਕਿ ਅਜਿਹੇ ਵਿਅਕਤੀ ਨੂੰ ਸਿਰੋਪਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚੋਂ ਕਿਵੇਂ ਮਿਲ ਸਕਦਾ ਹੈ। ਉਹਨਾ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਤਾਂ ਸਿਰੋਪਾ ਦੇਣ ਤੋਂ ਇਨਕਾਰ ਕਰਨ 'ਤੇ ਇੱਕ ਸੇਵਾਦਾਰ ਨੇ ਸਿਰੋਪਾ ਦੇ ਦਿੱਤਾ ਸੀ, ਪਰ ਅੱਜ ਕਿਸੇ ਸੇਵਾਦਾਰ ਨੇ ਵੀ ਅਜਿਹੀ ਹਿੰਮਤ ਨਹੀ ਕੀਤੀ, ਕਿਉਂਕਿ ਗੁਰੂ ਸਾਹਿਬ ਦੀ ਬੇਅਦਬੀ ਦਾ ਅਹਿਸਾਸ ਹਰ ਸਿੱਖ ਨੂੰ ਹੈ। ਉਹਨਾ ਦੱਸਿਆ ਕਿ ਹਾਲੇ ਤੱਕ ਤਾਂ ਉਹਨਾ ਦਾ ਕਿਸੇ ਵੀ ਅਧਿਕਾਰੀ ਨਾਲ ਕੋਈ ਵਾਰਤਲਾਪ ਨਹੀ ਹੋਇਆ, ਪਰ ਗੁਰੂ ਘਰ ਦੇ ਪਹਿਰੇਦਾਰ ਬਣ ਕੇ ਆਪਣਾ ਫਰਜ਼ ਨਿਭਾਉਣ ਬਦਲੇ ਜੋ ਸਜ਼ਾ ਮਿਲੇਗੀ, ਉਹ ਭੁਗਤਣ ਲਈ ਤਿਆਰ ਹਨ। ਉਹਨਾ ਦੱਸਿਆ ਕਿ ਜਦੋਂ ਤੋਂ ਸੁਖਬੀਰ ਸਿੰੰਘ ਬਾਦਲ ਨੂੰ ਸਿਰੋਪਾ ਦੇਣ ਤੋ ਨਾਂਹ ਕਰ ਦਿੱਤੀ ਸੀ ਤਾਂ ਉਹਨਾ ਦੀ ਡਿਊਟੀ ਟੀ ਵੀ ਦੇ ਸਮੇਂ ਹਟਾ ਦਿੱਤੀ ਗਈ ਸੀ, ਪਰ ਪਹਿਲੀ ਜੂਨ ਨੂੰ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਕਹਿਣ 'ਤੇ ਦੁਬਾਰਾ ਲਗਾਈ ਗਈ। 
ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਦਰਬਾਰ ਸਾਹਿਬ ਦੇ ਅੰਦਰ ਤਾਇਨਾਤ ਸਾਰੇ ਸਟਾਫ ਨੇ ਹੀ ਏਕਾ ਕਰ ਲਿਆ ਸੀ ਕਿ ਬਾਦਲ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ ਤੇ ਫਿਰ ਅਧਿਕਾਰੀਆਂ ਨੇ ਅਕਾਲ ਤਖਤ ਸਾਹਿਬ ਤੋਂ ਸਿਰੋਪਾ ਮੁੱਖ ਮੰਤਰੀ ਦੇ ਗਲ ਵਿੱਚ ਪੁਆਇਆ। ਇਸ ਸੰਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੂੰ ਜਦੋਂ ਫੋਨ 'ਤੇ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾ ਦੇ ਕਿਸੇ ਹੋਰ ਅਧਿਕਾਰੀ ਨੇ ਫੋਨ ਚੁੱਕ ਕੇ ਕਿਹਾ ਕਿ ਮੈਨੇਜਰ ਸਾਹਿਬ ਮੀਟਿੰਗ ਵਿੱਚ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਇਹ ਮਤਾ ਹੋ ਚੁੱਕਾ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਕਿਸੇ ਵੀ ਵਿਅਕਤੀ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ, ਪਰ ਆਪਣੇ ਮਤੇ ਨੂੰ ਵਿਸਾਰ ਕੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਵਿਅਕਤੀਆਂ ਨੂੰ ਸਿਰੋਪੇ ਦਿੱਤੇ ਜਾਂਦੇ ਹਨ, ਜਿਹੜੇ ਅਕਾਲੀ ਦਲ ਬਾਦਲ ਨਾਲ ਸੰਬੰਧਤ ਹੋਣ। ਅਕਾਲੀ ਦਲ ਦੇ ਵਿਰੋਧੀਆਂ ਨੂੰ ਕਈ ਪ੍ਰਕਾਰ ਦੇ ਬਹਾਨੇ ਬਣਾ ਕੇ ਸਿਰੋਪੇ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕਰਕੇ ਇਨਕਾਰ ਕਰ ਦਿੱਤਾ ਗਿਆ ਕਿ ਉਹਨਾ ਦਾੜ੍ਹੀ ਬੱਧੀ ਤੇ ਰੰਗੀ ਹੋਈ ਹੈ। ਇਸੇ ਤਰ੍ਹਾਂ ਬਲਵੰਤ ਸਿੰਘ ਰਾਮੂਵਾਲੀਆ ਜਦੋਂ ਵਿਰੋਧੀ ਸਫਾਂ ਵਿੱਚ ਸਨ, ਉਹਨਾ ਨੂੰ ਦਾਹੜੀ ਰੰਗੀ ਹੋਣ ਦਾ ਬਹਾਨਾ ਬਣਾ ਕੇ ਨਾਂਹ ਕਰ ਦਿੱਤੀ ਗਈ, ਪਰ ਉਸ ਦੇ ਪਿੱਛੇ-ਪਿੱਛੇ ਆਉਣ ਵਾਲੇ 'ਮੇਰੀ ਜ਼ਿੰਦਗੀ ਮੇਰਾ ਦੇਸ਼' ਕਿਤਾਬ ਵਿੱਚ ਸਾਕਾ ਨੀਲਾ ਤਾਰਾ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣ ਵਾਲੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਿਰੋਪਾ ਹੀ ਨਹੀਂ, ਸਗੋਂ ਸਿਰੋਪੇ ਦਿੱਤੇ ਗਏ, ਜਦ ਕਿ ਨਾ ਤਾਂ ਉਹਨਾ ਦੇ ਦਾਹੜੀ ਸੀ ਤੇ ਨਾ ਹੀ ਸਿਰ 'ਤੇ ਪਗੜੀ ਸੀ। ਬੱਸ ਉਹਨਾ ਦੀ ਯੋਗਤਾ ਇਹ ਸੀ ਕਿ ਉਹ ਅਕਾਲੀ-ਭਾਜਪਾ ਗੱਠਜੋੜ ਦਾ ਸੀਨੀਅਰ ਆਗੂ ਸੀ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੇਣ ਲਈ ਗੁਰਚਰਨ ਸਿੰਘ ਦੀ ਡਿਊਟੀ ਲਾਈ ਗਈ ਸੀ ਪਰ ਮੁੱਖ ਮੰਤਰੀ ਨੂੰ ਪੁੱਜਣ ’ਚ ਦੇਰ ਹੋ ਗਈ ਅਤੇ ਇਹ ਅਰਦਾਸੀਆ ਆਪਣੀ ਡਿਊਟੀ ਸਮਾਂ ਪੂਰਾ ਕਰਕੇ ਚਲਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਇਸ ਕਰਮਚਾਰੀ ਨੇ ਹੁਕਮਾਂ ਦੀ ਅਣਦੇਖੀ ਕੀਤੀ ਹੈ ਜਦੋਂ ਕਿ ਉਸ ਨੂੰ ਪਹਿਲਾਂ ਹੀ ਇਸ ਸਬੰਧੀ ਆਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਵਿੱਚ ਮੌਕੇ ’ਤੇ ਹਾਜ਼ਰ ਉੱਚ ਅਧਿਕਾਰੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਕੰਨੀ ਕਤਰਾਉਂਦੇ ਦੇਖੇ ਗਏ। ਏਸੇ ਦੌਰਾਨ ਹੀ ਐਸ ਜੀ ਪੀ ਸੀ ਪ੍ਰਧਾਨ ਨੇ ਮਾਮਲੇ ਦੀ ਪੜਤਾਲ ਦੇ ਵੀ ਹੁਕਮ ਦਿੱਤੇ ਹਨ। ਜਿਸ ਤਹਿਤ ਡਿਊਟੀਆਂ ਲਾਉਣ ਵਾਲੇ ਉਪ-ਮੈਨੇਜਰ ਸ: ਲਖਬੀਰ ਸਿੰਘ ਡੋਗਰ  ਵੀ ਕਾਰਵਾਈ ਹੋਣ ਦੀ ਸੰਭਾਵਨਾ ਹੈ।


Saturday, October 24, 2015

ਬਾਣੀ ਦਾ ਅਪਮਾਨ: ਕੇਜਰੀਵਾਲ ਨੇ ਵੀ ਦਿੱਤਾ ਅਸਲ ਦੋਸ਼ੀ ਫੜਣ ਤੇ ਜ਼ੋਰ

ਸ੍ਰੀ ਹਰਿਮੰਦਿਰ ਸਾਹਿਬ ਫੇਰੀ ਦੌਰਾਨ ਕੀਤੀ ਪੰਜਾਬ ਵਿੱਚ ਸ਼ਾਂਤੀ ਦੀ ਅਰਦਾਸ 
ਅੰਮ੍ਰਿਤਸਰ: 24 ਅਕਤੂਬਰ 2015: (ਪੰਜਾਬ ਸਕਰੀਨ ਬਿਊਰੋ):
ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਹੇ ਸਿੱਖ ਪੰਥ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਅਹਿਮ ਦੌਰਾ ਕੀਤਾ। ਅਸ਼ਾਂਤ ਪੰਜਾਬ ਲਈ ਸ਼ਾਂਤੀ ਦੀ ਅਰਦਾਸ ਕਰਦਿਆਂ ਉਹਨਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਮਾਹੌਲ ਉਹਨਾਂ ਲੋਕਾਂ ਵਲੋਂ ਜਾਣਬੁਝ ਕੇ ਬਣਾਇਆ ਗਿਆ ਜਿਹੜੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।  ਉਹਨਾਂ ਇਸ ਗੱਲ ਦੀ ਸਖਤ ਨਿਖੇਧੀ ਕੀਤੀ ਕਿ ਪਵਿੱਤਰ ਗ੍ਰੰਥ ਦੇ ਅਪਮਾਨ ਦਾ ਵਿਰੋਧ ਕਰ ਰਹੇ ਸ਼ਾਂਤੀਪੂਰਨ ਲੋਕਾਂ ਉੱਪਰ ਤਾਕਤ ਦੀ ਵਰਤੋਂ ਕੀਤੀ ਗਈ। ਸ਼੍ਰੀ ਕੇਜਰੀਵਾਲ ਨੇ ਉਹਨਾਂ ਦੋ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਵੀ ਗੱਲ ਕਹੀ ਜਿਹੜੇ ਪੁਲਿਸ ਫਾਇਰਿੰਗ ਦੌਰਾਨ ਮਾਰੇ ਗਏ ਸਨ। ਉਹਨਾਂ ਕਿਹਾ ਕਿ ਉਹ ਪੁਲਿਸ ਗੋਲੀ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਜਾ ਕੇ ਮਿਲਣਗੇ। ਉਹਨਾਂ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪਵਿੱਤਰ ਗ੍ਰੰਥ ਦੇ ਅਪਮਾਨ ਲਈ ਜ਼ਿੰਮੇਦਾਰ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਦੀ ਬਜਾਏ ਨਿਰਦੋਸ਼ ਲੋਕਾਂ ਨੂੰ ਫਸਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸਲੀ ਦੋਸ਼ੀਆਂ ਨੂੰ ਫੜਨਾ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ। ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਪੰਜਾਬ 'ਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ , ਸੰਜੇ ਸਿੰਘ , ਸੁੱਚਾ ਸਿੰਘ ਛੋਟੇਪੁਰ ਤੇ ਹੋਰ ਨੇਤਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਜੋ ਬੀਤੇ ਦਿਨੀਂ ਹੋਇਆ ਉਹ ਦੁਖਦਾਇਕ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਅੱਜ ਅਰਵਿੰਦ ਕੇਜਰੀਵਾਲ ਕੋਟਕਪੂਰਾ 'ਚ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ ਆਏ ਸਨ। ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਸ਼੍ਰੀ ਕੇਜਰੀਵਾਲ ਦੀ ਸ੍ਰੀ ਹਰਿਮੰਦਿਰ ਧਾਰਮਿਕ ਸ਼ਕਤੀ ਦੇ  ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਉਹਨਾਂ ਰਾਜਸੀ ਸ਼ਕਤੀ ਦੇ ਪ੍ਰਤੀਕ ਜਾਣੇ ਜਾਂਦੇ ਸ੍ਰੀ ਅਕਾਲ ਤਖਤ ਸਾਹਿਬ ਤੇ ਵੀ ਮੱਥਾ ਟੇਕਿਆ ਅਤੇ ਪੂਰੀ ਪ੍ਰਕਰਮਾ ਕੀਤੀ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਅੱਜ ਪੰਜਾਬ ਵਿੱਚ ਰਾਜਨੀਤੀ ਕਰਨ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਦੁੱਖ ਵੰਡਾਉਣ ਆਏ ਹਨ। ਉਹਨਾ ਕਿਹਾ ਕਿ ਉਹਨਾਂ ਹਮੇਸ਼ਾਂ ਦਰਬਾਰ ਸਾਹਿਬ ਤੋਂ ਜੋ ਮੰਗਿਆ ਹੈ, ਮਿਲਿਆ ਹੈ ਅਤੇ ਇਸੇ ਕਰਕੇ ਅੱਜ ਪੰਜਾਬ ਵਿੱਚ ਅਮਲ-ਸ਼ਾਂਤੀ ਲਈ ਮੰਨਤ ਮੰਗਣ ਆਏ ਹਨ। ਉਹਨਾਂ ਦੇ ਸ਼ਬਦ ਬੜੇ ਚੋਣਵੇਂ ਅਤੇ ਦਿਲ ਨੂੰ ਟੁੰਬਣ  ਵਾਲੇ ਸਨ।
ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਹਨਾ ਕਿਹਾ ਕਿ ਸਰਕਾਰ ਦੀਆਂ ਨਲਾਇਕੀਆਂ ਕਾਰਨ ਅੱਜ ਪੰਜਾਬ ਪੀੜਾ ਦੇ ਦੌਰ 'ਚੋਂ ਲੰਘ ਰਿਹਾ ਹੈ। ਜਿਹੜੀਆਂ ਘਟਨਾਵਾਂ ਵਾਪਰ ਰਹੀਆਂ ਹਨ, ਬਹੁਤ ਦੁੱਖਦਾਈ ਹਨ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਦੇ ਹੱਲ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾ ਕਿਹਾ ਕਿ ਉਹਨਾ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਜਿਹੜੇ ਸ਼ਰਾਰਤੀ ਅਨਸਰਾਂ ਵੱਲੋਂ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪ੍ਰਮਾਤਮਾ ਉਹਨਾਂ ਨੂੰ ਸੁਮੱਤ ਬਖਸ਼ੇ। ਇਸ ਤਰਾਂ ਬਿਨਾ ਕਿਸੇ ਦਾ ਨਾਮ ਲਿਆਂ ਉਹਨਾਂ  ਇਸ਼ਾਰਿਆਂ ਵਿੱਚ ਬਹੁਤ ਕੁਝ ਆਖ ਦਿੱਤਾ।
ਵਿਗੜੇ ਹਾਲਾਤਾਂ ਬਾਰੇ ਪੰਜਾਬ ਸਰਕਾਰ 'ਤੇ ਚੋਟ ਕਰਦਿਆਂ ਉਹਨਾ ਕਿਹਾ ਕਿ ਇਹ ਸਾਰਾ ਕੁਝ ਸਰਕਾਰ ਦੀ ਨਾਕਾਮੀ ਕਾਰਨ ਵਾਪਰ ਰਿਹਾ ਹੈ ਅਤੇ ਪੰਜਾਬ ਵਿੱਚ ਵਿਗੜੇ ਹਾਲਾਤਾਂ ਲਈ ਅਕਾਲੀ ਸਰਕਾਰ ਜ਼ਿੰਮੇਵਾਰ ਹੈ। ਉਹਨਾ ਕਿਹਾ ਕਿ ਸਰਕਾਰ ਦਾ ਪ੍ਰਸ਼ਾਸਨ ਉਪਰ ਕੋਈ ਕੰਟਰੋਲ ਨਹੀਂ, ਇਸੇ ਕਾਰਨ ਕੋਟਕਪੂਰਾ ਵਰਗੀਆਂ ਘਟਨਾਵਾਂ ਵਾਪਰੀਆਂ ਹਨ। ਜੇਕਰ ਸਰਕਾਰ ਦਾ ਪ੍ਰਸ਼ਾਸਨ 'ਤੇ ਕੰਟੋਰਲੋ ਹੁੰਦਾ ਤਾਂ ਇਹ ਘਟਨਾ ਨਹੀਂ ਸੀ ਵਾਪਰਨੀ। ਉਹਨਾ ਕਿਹਾ ਕਿ ਜਿਹੜੇ ਲੋਕ ਇਸ ਮਾਮਲੇ 'ਤੇ ਸਿਆਸਤ ਕਰ ਰਹੇ ਹਨ, ਉਹਨਾਂ ਨੂੰ ਹੀ ਇਹ ਸਿਆਸਤ ਸੁੱਖ ਹੰਢਾਉਣੀ ਹੋਵੇ। ਉਹਨਾ ਕਿਹਾ ਕਿ ਹਮੇਸ਼ਾ ਤਕੜਾ ਆਦਮੀ ਮਾੜੇ ਨੂੰ ਉਠਣ ਨਹੀਂ ਦਿੰਦਾ, ਪਰ ਜੇਕਰ ਮਾੜਾ ਵਿਅਕਤੀ ਹਿੰਮਤ ਕਰ ਲਵੇ ਤਾਂ ਕੋਈ ਵੀ ਤਾਕਤ ਉਸ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੀ। ਫਰਕ ਸਿਰਫ ਇਹ ਹੈ ਕਿ ਮਾੜੇ ਆਦਮੀ ਵਿੱਚ ਹਿੰਮਤ ਹੋਣੀ ਚਾਹੀਦੀ ਹੈ। ਉਹਨਾਂ ਦਾ ਇਹ ਕਹਿਣਾ ਇੱਕ ਇਸ਼ਾਰਾ ਜਾਪੁ ਰਿਹਾ ਸੀ ਕਿਹਉਣ ਇਹ ਹਿੰਮਤ ਉਹਨਾਂ ਦੀ ਪਾਰਟੀ ਕਰੇਗੀ। ਕੋਟਕਪੂਰਾ ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਮਗਰੋਂ ਉਹ ਕੁਝ ਦੇਰ ਲਈ ਲੁਧਿਆਣਾ ਵੀ ਆਏ। 
ਚੇਤੇ ਰਹੇ ਕਿ ਬਾਣੀ ਦੇ ਅਪਮਾਨ ਅਤੇ ਇਸ ਨਾਲ ਸਬੰਧਿਤ ਹਿੰਸਕ ਘਟਨਾਵਾਂ ਮਗਰੋਂ ਜਿਹੜੇ ਪੋਸਟਰ ਲੱਗੇ ਉਹਨਾਂ ਵਿੱਚ ਕੁਝ ਲੋਕਾਂ ਨੇ ਅਕਾਲੀ ਦਲ, ਬੀਜੀਪੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਇੱਕੋ ਰੱਸੇ ਬੰਨਦਿਆਂ ਸਾਫ਼ ਕਿਹਾ ਸੀ ਕਿ ਇਹਨਾਂ ਚੋਣ ਕਿਸੇ ਨੇ ਵੀ ਇਸ ਮਾਮਲੇ ਤੇ ਸਿੱਖਾਂ ਦੀ ਸਾਰ ਨਹੀਂ ਲਈ। ਸ਼੍ਰੀ ਕੇਜਰੀਵਾਲ ਦੀ ਇਹ ਫੇਰੀ ਜਿੱਥੇ ਪਾਰਟੀ ਦੇ ਆਧਾਰ ਵਿੱਚ ਲੱਗੇ ਖੋਰੇ ਦੇ ਇਸ ਨੁਕਸਾਨ ਨੂੰ ਪੂਰਾ ਕਰਨ ਦੀ ਕੋਸ਼ਿਸ਼ ਲੱਗਦੀ ਹੈ ਉੱਥੇ 2017 ਦੀਆਂ ਚੋਣਾਂ ਦੇ ਮੈਦਾਨ-ਏ-ਜੰਗ ਵਿੱਚ ਵਜਾਇਆ ਗਿਆ ਨਵਾਂ ਬਿਗਲ ਵੀ ਹੈ। ਹੁਣ ਦੇਖਣਾ ਹੈ ਕਿ ਚੋਧਰਾਂ ਦੀ ਜੰਗ ਅਤੇ ਗੁੱਟਬੰਦੀਆਂ ਦੇ ਤੰਗ ਖਿੱਚੂ ਸੰਘਰਸ਼ ਵਿੱਚ ਫਸੀ ਆਮ ਆਦਮੀ ਪਾਰਟੀ ਆਪਣੇ ਪੁਰਾਣੇ ਆਧਾਰ ਨੂੰ ਬਚਾਉਣ ਅਤੇ ਨਵਾਂ ਕੇਡਰ ਆਕਰਸ਼ਿਤ ਕਰਨ ਵਿੱਚ ਕਿੰਨਾ ਕੁ ਕਾਮਯਾਬ ਰਹਿੰਦੀ ਹੈ!

Tuesday, March 31, 2015

ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ ਕੀਤੀ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ


Tue, Mar 31, 2015 at 4:08 PM
ਸੇਵਾ ਕੀਤੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ  
ਅੰਮ੍ਰਿਤਸਰ: 31 ਮਾਰਚ 2015 (*ਕੁਲਵਿੰਦਰ ਸਿੰਘ ‘ਰਮਦਾਸ’//SGPC//ਪੰਜਾਬ ਸਕਰੀਨ):
ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ  ਪੇਂਡੂ ਪੰਚਾਇਤ ਅਤੇ ਵਿਕਾਸ ਮੰਤਰੀ, ਪੰਜਾਬ ਸਰਕਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ। 
ਸ੍ਰ: ਮਲੂਕਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਮਾਂ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰਨ ਨਾਲ ਇਨਸਾਨ ਦਾ ਮਨ ਨਿਰਮਲ ਤੇ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੁ-ਘਰ ਦੀ ਸੇਵਾ ਕਰਨ ਨਾਲ ਮਨੁੱਖ ਦੁੱਖਾਂ ਅਤੇ ਕਲੇਸ਼ਾਂ ਤੋਂ ਮੁਕਤ ਹੋ ਜਾਂਦਾ ਹੈ ਤੇ ਸਤਿਗੁਰੂ ਉਨ੍ਹਾਂ ਨੂੰ ਆਪਣੇ ਚਰਨਾ ਨਾਲ ਜੋੜ ਲੈਂਦੇ ਹਨ। ਸ੍ਰ: ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ ਨੇ  ਸ੍ਰ: ਸਿਕੰਦਰ ਸਿੰਘ ਮਲੂਕਾ, ਬੀਬੀ ਜਸਪਾਲ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
    ਇਸ ਮੌਕੇ ਸ੍ਰ: ਜਤਿੰਦਰ ਸਿੰਘ ਤੇ ਸ੍ਰ: ਗੁਰਾ ਸਿੰਘ ਐਡੀ: ਮੈਨੇਜਰ, ਸ੍ਰ: ਹਰਪ੍ਰੀਤ ਸਿੰਘ ਤੇ ਸ੍ਰ: ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਹਰਿੰਦਰ ਸਿੰਘ ਪ੍ਰਧਾਨ ਨਗਰ ਪੰਚਾਇਤ, ਸ੍ਰੀ ਸੁਨੀਲ ਬਿੱਟਾ ਪ੍ਰਧਾਨ ਨਗਰ ਕੌਂਸਲ ਰਾਮਪੁਰਾ ਫੂਲ, ਸ੍ਰ: ਹਰਜੀਤ ਸਿੰਘ ਪ੍ਰਧਾਨ ਨਗਰ ਪੰਚਾਇਤ ਮਲੂਕਾ, ਸ੍ਰੀ ਰਾਕੇਸ਼ ਕੁਮਾਰ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈ, ਸ੍ਰ: ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਨਗਰ ਪ੍ਰੀਸ਼ਦ, ਜਥੇਦਾਰ ਭਰਪੂਰ ਸਿੰਘ ਫੂਲ, ਸ੍ਰ: ਜਸਵੰਤ ਸਿੰਘ ਭਾਈ ਰੂਪਾ ਸਰਕਲ ਜਥੇਦਾਰ, ਸ੍ਰ: ਮਨਜੀਤ ਸਿੰਘ ਧੁੰਨਾ ਸੀਨੀਅਰ ਅਕਾਲੀ ਆਗੂ ਭਗਤਾ ਆਦਿ ਹਾਜ਼ਰ ਸਨ।

Wednesday, October 29, 2014

ਡਾ. ਐਸ. ਐਸ. ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

Wed, Oct 29, 2014 at 3:12 PM
ਰੂਹਾਨੀਅਤ ਦੇ ਕੇਂਦਰ ਵਿਖੇ ਪੁੱਜੇ ਪਰਿਵਾਰ ਸਮੇਤ 
ਅੰਮ੍ਰਿਤਸਰ: 29 ਅਕਤੂਬਰ 2014: (ਕੁਲਵਿੰਦਰ ਸਿੰਘ 'ਰਮਦਾਸ'//SGPC//ਪੰਜਾਬ ਸਕਰੀਨ) ਡਾ. ਐਸ. ਐਸ. ਚੰਨੀ ਮੁੱਖ ਸੂਚਨਾ ਨਤਮਸਤਕ ਹੋਏ ਤੇ ਸ਼ਾਂਤੀ ਦੀ ਅਰਦਾਸ ਕੀਤੀ। ਉਪ੍ਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਸਿਰੋਪਾਓ ਨਾਲ ਸ੍ਰ: ਦਲਮੇਘ ਸਿੰਘ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਨੇ ਸਾਂਝੇ ਰੂਪ 'ਚ ਸਨਮਾਨਤ ਕੀਤਾ।
        ਇਸ ਮੌਕੇ ਯਾਤਰੂ ਬੁੱਕ ਵਿਚ ਆਪਣੀ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਡਾ. ਐਸ ਐਸ ਚੰਨੀ ਨੇ ਲਿਖਿਆ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਸ਼ੀਰਵਾਦ ਲੈਣ ਆਇਆ ਹੈ ਪ੍ਰਮਾਤਮਾ ਸਾਡੇ ਤੇ ਮਿਹਰ ਭਰਿਆ ਹੱਥ ਰੱਖੇ, ਮੈਂ ਦੇਸ਼ ਕੌਮ ਦੀ ਸੇਵਾ ਕਰਦਾ ਰਹਾਂ।
   ਜਿਕਰਯੋਗ ਹੈ ਕਿ ਡਾ. ਐਸ ਐਸ ਚੰਨੀ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਦੇ ਅਹੁਦੇ ਤੇ ਨਵ ਨਿਯੁਕਤ ਹੋਏ ਹਨ ਤੇ ਚੰਗੀਆਂ ਸੇਵਾਵਾਂ ਨਿਭਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਪੁਜੇ ਹਨ।ਇਸ ਮੌਕੇ ਸ.ਗੁਰਬਚਨ ਸਿੰਘ ਸੂਚਨਾ ਅਧਿਕਾਰੀ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਦੀਪ ਇੰਚਾਰਜ ਆਰ. ਟੀ. ਆਈ, ਸ. ਸੁਖਬੀਰ ਸਿੰਘ ਵਧੀਕ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

Friday, October 24, 2014

ਸਿੱਖ ਕੌਮ ਵਿਚ ਪਤਿਤਪੁਣੇ ਅਤੇ ਨਸ਼ੇ ਦੀ ਬਹੁਤ ਵੱਡੀ ਹਨੇਰੀ--ਸਿੰਘ ਸਾਹਿਬ

 Fri, Oct 24, 2014 at 8:23 PM
SGPC ਨੇ ਦਾਤਾ ਬੰਦੀ-ਛੋੜ ਦਿਵਸ ਸ਼ਰਧਾ-ਭਾਵਨਾ ਨਾਲ ਮਨਾਇਆ
*ਥੋੜ੍ਹੇ ਸਮੇਂ 'ਚ ਹੀ ਸਿੱਖ ਕੌਮ ਨੇ ਦੁਨੀਆਂ ਦੇ ਨਕਸ਼ੇ ਤੇ ਆਪਣੀ ਵੱਖਰੀ ਪਹਿਚਾਣ ਬਣਾਈ-ਗਿਆਨੀ ਗੁਰਬਚਨ ਸਿੰਘ
*"ਸਿੱਖ ਗੁਰੂ ਸਾਹਿਬਾਨ ਦਾ ਸਮੁੱਚਾ ਜੀਵਨ ਜ਼ਬਰ-ਜ਼ੁਲਮ ਤੇ ਅਨਿਆਂ ਦੇ ਖਿਲਾਫ਼ ਵਿੱਢੇ ਸੰਘਰਸ਼ ਨਾਲ ਭਰਪੂਰ" *ਜਥੇਦਾਰ ਅਵਤਾਰ ਸਿੰਘ ਨੇ ਵੀ ਸੰਝੈਨ ਕੀਤੀਆਂ ਗੁਰਮਤਿ ਵਿਚਾਰਾਂ
ਲੱਖਾਂ ਸੰਗਤਾਂ ਵੱਲੋਂ ਪਵਿੱਤਰ ਸਰੋਵਰ 'ਚ ਕੀਤੇ ਗਏ ਇਸ਼ਨਾਨ
ਅਲੌਕਿਕ ਨਜ਼ਾਰਾ ਰਿਹਾ ਦੀਪਮਾਲਾ ਤੇ ਆਤਿਸ਼ਬਾਜੀ ਦਾ
ਅੰਮ੍ਰਿਤਸਰ: 24 ਅਕਤੂਬਰ 2014: (ਕੁਲਵਿੰਦਰ ਸਿੰਘ 'ਰਮਦਾਸ'//SGPC//ਪੰਜਾਬ ਸਕਰੀਨ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਦਾਤਾ ਬੰਦੀ-ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ 'ਚੋਂ 52 ਰਾਜਿਆਂ ਸਮੇਤ ਰਿਹਾਅ ਹੋਣ ਉਪਰੰਤ 'ਸੱਚਖੰਡ ਸ੍ਰੀ ਹਰਿਮੰਦਰ ਸਾਹਿਬ' ਪਹੁੰਚਣ ਨੂੰ ਸਮਰਪਿਤ ਬੰਦੀ-ਛੋੜ ਦਿਵਸ (ਦੀਵਾਲੀ) 22 ਤੋਂ 24 ਅਕਤੂਬਰ ਤੀਕ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਲੱਖਾਂ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।
         ਇਸ ਮੌਕੇ 'ਸੱਚਖੰਡ ਸ੍ਰੀ ਹਰਿਮੰਦਰ ਸਾਹਿਬ' ਦੀ ਦਰਸ਼ਨੀ ਡਿਊੜੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਆਪਣੇ ਗੌਰਵਮਈ ਵਿਰਸੇ ਨਾਲ ਜੁੜਨ ਦਾ ਅਵਸਰ ਪ੍ਰਦਾਨ ਕਰਦਾ ਹੈ। ਕੌਮਾਂ ਆਪਣੇ ਵਿਰਸੇ ਦੇ ਬਲਬੂਤੇ 'ਤੇ ਹੀ ਜਿਉਂਦੀਆਂ ਹਨ, ਨਵੀਆਂ ਪੈੜਾਂ ਸਿਰਜਦਿਆਂ ਨਿਸ਼ਾਨੇ ਮਿਥਦੀਆਂ ਹਨ ਅਤੇ ਨਵੀਆਂ ਮੰਜਿਲਾਂ ਤਹਿ ਕਰਦੀਆਂ ਹਨ।
         ਉਨ੍ਹਾਂ ਇਸ ਪਵਿੱਤਰ ਦਿਹਾੜੇ ਦੀ ਪੂਰੀ ਸਿੱਖ ਕੌਮ ਨੂੰ ਵਧਾਈ ਦੇਂਦਿਆਂ ਕਿਹਾ ਕਿ ਸਾਡੀ ਕੌਮ ਨੂੰ ਮਾਣ ਹੈ ਕਿ ਥੋੜੇ ਸਮੇਂ ਵਿਚ ਇਸ ਨੇ ਦੁਨੀਆਂ ਦੇ ਨਕਸ਼ੇ ਉਤੇ ਆਪਣੀ ਵੱਖਰੀ ਹੋਂਦ ਅਤੇ ਪਹਿਚਾਣ ਬਣਾਈ ਹੈ। ਇਹ ਕੋਈ ਸਾਡੀ ਆਪਣੀ ਜਾਤ ਜਾਂ ਹਸਤੀ ਦੀ ਬਦੌਲਤ ਨਹਂਿ ਹੈ ਬਲਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਦਸਾਂ ਪਾਤਸ਼ਾਹੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਬਖਸ਼ੀ ਜੀਵਨ ਜਾਚ ਅਤੇ ਮਹਾਨ ਫਲਸਫੇ ਦੀ ਦੇਣ ਹੈ।
         ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਮੁੱਚੀ ਲੋਕਾਈ ਨੂੰ ਆਪਣੇ ਮਨਾਂ ਅਤੇ ਆਲੇ ਦੁਆਲੇ ਨੂੰ ਗਿਆਨ ਦੇ ਚਾਨਣ ਨਾਲ ਰੁਸ਼ਨਾਉਣ ਦੀ ਭਰਪੂਰ ਪ੍ਰੇਰਨਾ ਦਿੱਦਾ ਹੈ ਤਾਂ ਜੋ ਮਨੁੱਖਤਾ ਅਗਿਆਨਤਾ, ਵਿਸ਼ੇ-ਵਿਕਾਰਾਂ ਅਤੇ ਫੋਕਟ ਕਰਮਾਂ ਦੀ ਹਨੇਰੀ ਕੈਦ ਵਿਚੋਂ ਅਜਾਦ ਹੋ ਕੇ ਅਨੰਦਮਈ ਜੀਵਨ ਬਤੀਤ ਕਰ ਸਕੇ। ਇਹ ਦਿਹਾੜਾ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਗੁਰਸਿੱਖਾਂ ਨੂੰ ਮਿਲ ਬੈਠਣ ਲਈ ਪ੍ਰੇਰਨਾ ਵੀ ਬਖਸ਼ਿਸ਼ ਕਰਦਾ ਹੈ। ਅੱਜ ਬਹੁਤ ਸਾਰੇ ਚਿੰਤਾ ਜਨਕ ਮੁੱਦੇ ਪੰਥ ਅੱਗੇ ਚੁਣੌਤੀ ਬਣ ਕੇ ਖੜੇ ਹਨ ਜਿਨ੍ਹਾਂ ਦਾ ਹੱਲ ਮਿਲ ਬੈਠ ਕੇ ਪੰਥਕ-ਜੁਗਤ ਅਨੁਸਾਰ ਕਰਨ ਦੀ ਜਰੂਰਤ ਹੈ।
         ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਵਿਚ ਪਤਿਤਪੁਣੇ ਅਤੇ ਨਸ਼ੇ ਦੀ ਬਹੁਤ ਵੱਡੀ ਹਨੇਰੀ ਚੱਲ ਰਹੀ ਹੈ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। ਭਾਵੇਂ ਕਿ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਵੀ ਬਹੁਤ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਫਿਰ ਵੀ ਇਸ ਨੂੰ ਠੱਲ੍ਹ ਨਹੀਂ ਪੈ ਰਹੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰਾਂ, ਸਿੱਖ ਜਥੇਬੰਦੀਆਂ ਅਤੇ ਨੌਜਵਾਨ ਬੱਚਿਆਂ ਦੇ ਮਾਪਿਆਂ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਤਾਂ ਜੋ ਕੌਮ ਦੀ ਪਨੀਰੀ ਨੂੰ ਪਤਿਤਪੁਣੇ ਤੋਂ ਬਚਾਇਆ ਜਾ ਸਕੇ ਅਤੇ ਉਹ ਗੁਰੂ ਦੇ ਲੜ ਲੱਗ ਕੇ ਸਿੱਖੀ ਦੀ ਆਨ-ਸ਼ਾਨ ਵਾਲਾ ਸੁਚੱਜਾ ਜੀਵਨ ਜਿਊਣ ਦੇ ਯੋਗ ਬਨਣ। ਉਨ੍ਹਾਂ ਸੰਗਤਾਂ ਨੂੰ ਅਨੰਦ ਕਾਰਜ ਅਤੇ ਹੋਰ ਖੁਸ਼ੀ ਗਮੀ ਦੇ ਸਮਾਗਮ ਗੁਰਮਤਿ ਜੁਗਤ ਅਨੁਸਾਰ ਸਾਦੇ ਢੰਗ ਨਾਲ ਕਰਨ ਲਈ ਸੰਦੇਸ਼ ਦਿੱਤਾ।
         ਉਨ੍ਹਾਂ ਕਿਹਾ ਕਿ ਅੱਜ ਦੀਆਂ ਲੋਕਤੰਤਰੀ ਸਰਕਾਰਾਂ ਵਿਚ ਸਾਡੇ ਸਿਰਾਂ ਤੋਂ ਤਸ਼ੱਦਦ ਅਤੇ ਬੇਇਨਸਾਫੀ ਦੇ ਜੁੱਲੇ ਨਹੀਂ ਲੱਥੇ। ਕੌਮ ਦੇ ਜੁਝਾਰੂ ਨੌਜਵਾਨ ਕਾਲ-ਕੋਠਰੀਆਂ ਵਿਚ ਬੰਦ ਹਨ। ਇਹ ਬੜਾ ਦੁਖਦਾਈ ਪਹਿਲੂ ਹੈ ਕਿ ਜਿਨ੍ਹਾਂ ਨੌਜਵਾਨਾਂ ਦੀ ਸਜਾ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਵੀ ਰਿਹਾਅ ਨਹੀਂ ਕੀਤਾ ਗਿਆ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਆਓ ਪ੍ਰਣ ਕਰੀਏ ਕਿ ਇਸ ਬੰਦੀ ਛੋੜ ਦਿਵਸ 'ਤੇ ਅਸੀਂ ਸਤਿਗੁਰਾਂ ਦੇ ਚਲਾਏ ਮਾਰਗ 'ਤੇ ਚੱਲ ਕੇ ਸਮਾਜ ਅੰਦਰੋਂ ਅੰਧਕਾਰ ਸਮਾਪਤ ਕਰਕੇ ਗਿਆਨ ਦੀ ਰੌਸ਼ਨੀ ਨਾਲ ਪ੍ਰਕਾਸ਼ਮਈ ਜੀਵਨ ਦੇ ਧਾਰਨੀ ਬਣਨ ਦਾ ਉਪਰਾਲਾ ਕਰ ਸਕੀਏ।
         ਅੱਜ ਦੇ ਇਤਿਹਾਸਕ ਦਿਹਾੜੇ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ ਕਿਹਾ ਕਿ ਨਿਰਮਲ ਰੁਹਾਨੀ ਗੁਣਾਂ ਤੇ ਸੱਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਦੇ ਪਸਾਰ ਤੇ ਰਖਵਾਲੀ ਹਿਤ ਸਿੱਖ ਗੁਰੂ ਸਾਹਿਬਾਨ ਦਾ ਸਮੁੱਚਾ ਜੀਵਨ ਜ਼ੁਲਮ-ਜਬਰ ਤੇ ਅਨਿਆਂ ਦੇ ਖਿਲਾਫ਼ ਵਿੱਢੇ ਸੰਘਰਸ਼ ਨਾਲ ਭਰਪੂਰ ਹੈ। ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਹੌਰ ਵਿਖੇ ਹੋਈ ਅਦੁੱਤੀ ਸ਼ਹਾਦਤ ਉਪਰੰਤ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਜੋ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਪਹਿਨ ਕੇ ਗੁਰਿਆਈ ਦੇ ਤਖ਼ਤ 'ਤੇ ਬਿਰਾਜਮਾਨ ਹੈ ਅਤੇ ਉਨ੍ਹਾਂ ਨੇ ਵਕਤ ਦੇ ਜਾਬਰ ਤੇ ਅਨਿਆਈ ਹਾਕਮਾਂ  ਦੇ ਜ਼ਬਰੋ ਜ਼ੁਲਮ ਖਿਲਾਫ਼ ਪਹਿਲੀ ਵਾਰ ਸ਼ਸਤਰਬੱਧ ਲੜਾਈਆਂ ਲੜ ਕੇ ਇਹ ਸਪਸ਼ਟ ਕਰ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿੱਖ ਪੰਥ ਹੁਣ ਜ਼ਬਰੋ-ਜ਼ੁਲਮ ਨੂੰ ਸਿਰ ਸੁੱਟ ਕੇ ਸਹਿਣ ਨਹੀਂ ਕਰੇਗਾ, ਬਲਕਿ ਹੱਕ-ਸੱਚ ਤੇ ਨਿਆਂ ਦੀ ਪੂਰਨ ਸਥਾਪਤੀ ਤਕ ਸੰਘਰਸ਼ਸ਼ੀਲ ਰਹੇਗਾ। ਵਕਤ ਦੇ ਬਾਦਸ਼ਾਹ ਜਹਾਂਗੀਰ ਨੇ ਗੁਰੂ ਜੀ ਦੇ ਸਿੱਖ ਸੂਰਬੀਰਾਂ ਹੱਥੋਂ ਸ਼ਾਹੀ ਸੈਨਾ ਦੀ ਨਿਰੰਤਰ ਹੋ ਰਹੀ ਹਾਰ ਦੀਆਂ ਖਬਰਾਂ ਸੁਣੀਆਂ ਤਾਂ ਸਲਾਹਕਾਰਾਂ ਨਾਲ ਸਲਾਹ-ਮਸ਼ਵਰਾ ਕਰ ਗੁਰੂ ਜੀ ਨੂੰ ਸੰਧੀ ਦੇ ਨਾਂ 'ਤੇ ਗਵਾਲੀਅਰ ਸੱਦ ਕੇ ਧੋਖੇ ਨਾਲ ਗ੍ਰਿਫ਼ਤਾਰ ਕਰ, ਕਿਲੇ 'ਚ ਭੇਜ ਦਿੱਤਾ।
          ਗਵਾਲੀਅਰ ਦੇ ਕਿਲੇ ਵਿਚ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਨਾਲ ਹਕੂਮਤ ਦੁਆਰਾ ਬੰਦੀ ਬਣਾਏ ਰਾਜਿਆਂ ਦੇ ਘੋਰ ਨਿਰਾਸ਼ ਹੋ ਚੁੱਕੇ ਜੀਵਨ ਵਿਚ ਆਸ ਦੀ ਕਿਰਨ ਜਾਗ ਉੱਠੀ। ਗੁਰੂ ਜੀ ਨੇ ਰਿਹਾਅ ਹੋਣ ਸਮੇਂ 52 ਕਲੀਆਂ ਵਾਲਾ ਚੌਲਾ ਪਹਿਨ ਕੇ ਰਾਜਿਆਂ ਨੂੰ ਰਿਹਾਅ ਕਰਵਾਉਣ ਦਾ ਮਹਾਨ ਵਿਸਮਾਦੀ ਚੋਜ ਵਰਤਾਇਆ। ਗਵਾਲੀਅਰ ਤੋਂ ਪੂਰਨ ਸਨਮਾਨ ਸਹਿਤ ਰਿਹਾਅ ਹੋਣ ਉਪਰੰਤ ਜਦੋਂ ਗੁਰੂ ਜੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਵਸਾਈ ਨਗਰੀ ਸ੍ਰੀ ਅੰ੍ਿਰਤਸਰ ਵਿਖੇ ਪੁੱਜੇ ਤਾਂ ਬਾਬਾ ਬੁੱਢਾ ਜੀ ਦੀ ਅਗਵਾਈ 'ਚ ਸਮੂਹ ਨਗਰ ਵਾਸੀਆਂ ਨੇ ਖੁਸ਼ੀ 'ਚ ਘਰਾਂ 'ਚ ਘਿਓ ਦੇ ਦੀਵੇ ਜਗਾਏ ਅਤੇ ਗਲੀਆਂ, ਬਜ਼ਾਰਾਂ ਵਿਚ ਭਾਰੀ ਦੀਪਮਾਲਾ ਕੀਤੀ। ਉਸ ਸਮੇਂ ਤੋਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਉਣ ਦੀ ਰਵਾਇਤ ਪ੍ਰਚੱਲਤ ਹੈ।
          ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ-ਛੋੜ ਦਿਵਸ ਦੇ ਸ਼ੁਭ-ਅਵਸਰ 'ਤੇ ਸਾਨੂੰ ਗੁਰੂ ਹੁਕਮ ਅਨੁਸਾਰ ਹੱਕ-ਸੱਚ ਦੀਆਂ ਕਦਰਾਂ-ਕੀਮਤਾਂ 'ਤੇ ਪੂਰਨ ਰੂਪ 'ਚ ਅਡੋਲ, ਅਡਿੱਗ ਤੇ ਦ੍ਰਿੜ੍ਹ ਰਹਿ ਕੇ ਆਪਣਾ ਭਰੋਸਾ, ਸਿੱਖੀ ਸਿਦਕ ਆਪਣੇ ਧਰਮ ਪ੍ਰਤੀ ਕਾਇਮ ਰੱਖਣ ਵਾਸਤੇ ਯਤਨਸ਼ੀਲ ਹੋਣਾ ਹੋਵੇਗਾ। ਇਸ ਅੰਤਰ ਭਾਵਨਾ ਸਹਿਤ ਸਾਡੇ ਵੱਲੋਂ ਮਨਾਇਆ ਗਿਆ ਬੰਦੀ-ਛੋੜ ਦਿਵਸ ਹੀ ਸਾਨੂੰ ਗੁਰੂ ਪਾਤਸ਼ਾਹ ਦੇ ਦਰ-ਘਰ ਦੀਆਂ ਸਭ ਖੁਸ਼ੀਆਂ , ਬਰਕਤਾਂ ਤੇ ਰਹਿਮਤਾਂ ਦੇ ਪਾਤਰ ਬਣਾ ਸਕਦਾ ਹੈ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਗੁਰੂ-ਘਰ ਪ੍ਰਤੀ ਸ਼ਰਧਾ, ਪਿਆਰ ਤੇ ਸਤਿਕਾਰ ਰੱਖਣ ਵਾਲੀ ਲੋਕਾਈ ਨੂੰ ਇਸ ਇਤਿਹਾਸਕ ਦਿਹਾੜੇ 'ਤੇ ਹਾਰਦਿਕ ਮੁਬਾਰਕਬਾਦ ਵੀ ਦਿੱਤੀ।
          ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦਮਦਮੀ ਟਕਸਾਲ  ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪ੍ਰਸਿੱਧ ਕਥਾ ਵਾਚਕ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਮੰਚ ਦੀ ਸੇਵਾ ਸ.ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ।
          ਬੰਦੀ-ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 22 ਤੋਂ 24 ਅਕਤੂਬਰ ਤੀਕ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਹਨਾਂ ਦਿਨਾਂ ਵਿੱਚ ਰੋਜ਼ਾਨਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ ਗਿਆ। ਬੰਦੀ-ਛੋੜ ਦਿਵਸ (ਦੀਵਾਲੀ) ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਮਨਮੋਹਕ ਦੀਪਮਾਲਾ ਕੀਤੀ ਗਈ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਗਈ।
         ਇਸ ਮੌਕੇ ਸ੍ਰ: ਨਿਰਮਲ ਸਿੰਘ ਘਰਾਚੋ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਖਰਾਜ ਸਿੰਘ ਐਡੀ:ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ 'ਅਨਜਾਣ', ਸ੍ਰ: ਜਸਵਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਸੁਖਦੇਵ ਸਿੰਘ ਇੰਚਾਰਜ, ਸ੍ਰ: ਭੂਪਿੰਦਰ ਸਿੰਘ, ਸੰਤ ਕਰਮਜੀਤ ਸਿੰਘ ਯਮਨਾ ਨਗਰ, ਸ੍ਰ: ਅਮਰਜੀਤ ਸਿੰਘ ਮਸਕੀਨ ਆਦਿ ਮੌਜੂਦ ਸਨ।                                                   

Saturday, October 18, 2014

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ਼-ਸਫ਼ਾਈ

Sat, Oct 18, 2014 at 4:31 PM
SGPC ਦੇ ਸਹਿਯੋਗ ਨਾਲ ਨਿਊਯਾਰਕ ਦੀਆਂ ਸੰਗਤਾਂ ਵੱਲੋਂ ਸਫਾਈ ਚੇਤਨਾ 
ਅੰਮ੍ਰਿਤਸਰ 18 ਅਕਤੂਬਰ(ਇੰਦਰ ਮੋਹਣ ਸਿੰਘ ਅਨਜਾਣ//SGPC//ਪੰਜਾਬ ਸਕਰੀਨ):
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ ਅਪੀਲ ਦੇ ਅਧਾਰਪੁਰ ਸ. ਅਮਰੀਕ ਸਿੰਘ ਸਿਡਾਨਾ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਬੰਸ ਕੌਰ ਸਿਡਾਨਾ ਦੁਆਰਾ ਨਿਊਯਾਰਕ ਦੀ ਸੰਗਤ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ਼-ਸਫ਼ਾਈ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸ. ਸਿਡਾਨਾ ਦੇ ਪ੍ਰੀਵਾਰ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸਾਫ਼-ਸਫ਼ਾਈ ਲਈ ਜਾਗਰੂਕ ਕਰਨ ਸਮੇਂ ਸਫ਼ਾਈ ਸਬੰਧੀ ਸਲੋਗਨ (ਨਾਹਰਿਆਂ) ਦੇ ਬੈਨਰ ਫੜ੍ਹ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਅਤੇ ਦੁਕਾਨਾਂ ਵਾਲਿਆਂ ਨੂੰ ਮਿਲੇ ਤੇ ਉਨ੍ਹਾਨੂੰ ਬੇਨਤੀ ਕੀਤੀ ਕਿ ਸ੍ਰੀ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੀ ਸਥਾਪਨਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਕੀਤੀ ਤੇ ਇਨ੍ਹਾਂ ਦੇ ਆਲੇ-ਦੁਆਲੇ ਹਰ ਕਿੱਤੇ ਦੇ ਲੋਕਾਂ ਨੂੰ ਵਸਾਇਆ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾਂਕਿਹਾ ਕਿ ਇਹ ਸਾਫ਼ ਸਫ਼ਾਈ ਰੱਖਣ ਲਈ ਸਭ ਨੂੰ ਸਪੈਸ਼ਲ ਲਿਫਾਫੇ ਦਿੱਤੇ ਜਾਣਗੇ ਜਿਨ੍ਹਾਂ  ਵਿੱਚ ਆਪਣੇ ਘਰਾਂ ਤੇ ਦੁਕਾਨਾਂ ਦਾ ਕੂੜਾ ਕਰਕਟ ਪਾ ਕੇ ਮਿਥੇ ਹੋਏ ਸਥਾਨ ਤੇ ਪਏ ਕੂੜੇਦਾਨ ਵਿੱਚ ਪਾਉਣਾ ਹੋਵੇਗਾ। ਸਾਡੇ ਵਾਲੋਂ ਚਲਾਈਆਂ ਜਾ ਰਹੀਂਆਂ ਵਿਸ਼ੇਸ਼ ਗੱਡੀਆਂ ਇਸ ਕੂੜੇ ਨੂੰ ਰੋਜ਼ਾਨਾ ਯੋਗ ਸਥਾਨ ਪੁਰ ਸੁੱਟ ਕੇ ਆਉੇਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਸ. ਮਨਜੀਤ ਸਿੰਘ ਸਕੱਤਰ, ਸ. ਕੇਵਲ ਸਿੰਘ ਐਡੀ: ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲਿਸੀਟੀ, ਸ. ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਸ. ਪ੍ਰਵਿੰਦਰ ਸਿੰਘ, ਸ. ਸੁੱਖਾ ਸਿੰਘ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ, ਸ. ਕੁਲਜੀਤ ਸਿੰਘ  ਨਿਉਯਾਰਕ ਦੀ ਸੰਗਤ ਅਤੇ ਆਲੇ-ਦੁਆਲੇ ਦੇ ਦੁਕਾਨਦਾਰ ਹਾਜ਼ਰ ਸਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ਼-ਸਫ਼ਾਈ

Saturday, September 20, 2014

ਸ੍ਰੀ ਹਰਮੰਦਿਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਵਾਲਾ ਕਾਬੂ

ਸੁਰੱਖਿਆ ਵਿਚਲੀਆਂ "ਕਮੀਆਂ ਦੂਰ ਕਰਨ ਲਈ" ਕੀਤੀ ਇਹ ਹਰਕਤ 
ਅੰਮ੍ਰਿਤਸਰ: 19 ਸਤੰਬਰ 2014: (ਪੰਜਾਬ ਸਕਰੀਨ ਬਿਊਰੋ): 
ਕਈ ਵਾਰ ਲੋਕ ਅਜੀਬ ਹਰਕਤਾਂ ਕਰਦੇ ਹਨ ਅਤੇ ਇਸਦੇ ਨਾਲ ਹੀ ਆਪਣੇ ਦਿਲ ਦਿਮਾਗ ਵਿੱਚ ਇਹ ਖੁਸ਼ਫਹਿਮੀ ਵੀ ਪਾਲਦੇ ਹਨ ਕਿ ਅਸੀਂ ਇਹ ਸਭ ਲੋਕਾਂ ਦੇ ਭਲੇ ਲਈ ਕਰ ਰਹੇ ਹਾਂ। ਇਸ ਕਿਸਮ ਦਾ ਨਵਾਂ ਨਮੂਨਾ ਮਿਲਿਆ ਹੈ ਅੰਮ੍ਰਿਤਸਰ ਵਿੱਚ ਜਿਸਨੇ ਸ੍ਰੀ ਹਰਮੰਦਿਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ।  
ਸ੍ਰੀ ਹਰਿਮੰਦਰ ਸਾਹਿਬ ਨੂੰ ਮੋਬਾਇਲ ਫੋਨ ਰਾਹੀਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਇਸ ਵਿਅਕਤੀ ਵੱਲੋਂ ਦਿੱਤੀ ਗਈ ਧਮਕੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ ਗਿਆ ਸੀ।
ਕਾਬੂ ਕੀਤੇ ਗਏ ਇਸ ਵਿਅਕਤੀ ਦੀ ਸ਼ਨਾਖਤ ਕਮਲ ਵਰਮਾ ਵਾਸੀ ਮੁਜ਼ੱਫਰਨਗਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਉਹ ਪਿਛਲੇ 15 ਦਿਨਾਂ ਤੋਂ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਠਹਿਰਿਆ ਹੋਇਆ ਸੀ। ਇਸੇ ਦੌਰਾਨ ਹੀ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੋਬਾਇਲ ਫੋਨ ‘ਤੇ ਧਮਕੀ ਦਿੱਤੀ ਸੀ। ਧਮਕੀਆਂ ਦੇਣ ਤੋਂ ਬਾਅਦ ਉਹ ਇਥੇ ਹਰਿਮੰਦਿਰ ਸਾਹਿਬ ਕੰਪਲੈਕਸ ਵਿੱਚ ਹੀ ਰਿਹਾ ਅਤੇ ਸੁਰੱਖਿਆ 'ਚ ਆ ਰਹੀਆਂ ਤਬਦੀਲੀਆਂ ਨੂੰ ਬੜੇ ਗਹੁ ਨਾਲ ਦੇਖਦਾ ਰਿਹਾ। 
ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਸ ਵਿਅਕਤੀ ਨੇ ਦੱਸਿਆ ਕਿ ਉਹ ਇਥੇ ਸਰਾਂ ਵਿਚ ਰਹਿ ਰਿਹਾ ਸੀ ਉਸ ਨੇ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰਬਰਾਂ ਵਾਲੀ ਡਾਇਰੈਕਟਰੀ ਵਿਚੋਂ ਮੈਨੇਜਰ ਪ੍ਰਤਾਪ ਸਿੰਘ ਦਾ ਨੰਬਰ ਪ੍ਰਾਪਤ ਕੀਤਾ ਸੀ। ਵਧੀਕ ਡਿਪਟੀ ਕਮਿਸ਼ਨਰ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਿਅਕਤੀ ਦਾ ਬੈਗ ਸਰਾਂ ਵਿਚੋਂ ਗੁੰਮ ਹੋ ਗਿਆ ਸੀ। ਇਸ ਚੋਰੀ ਨਾਲ ਉਸਨੂੰ ਸਦਮਾ ਪਹੁੰਚਿਆ।ਉਸ ਲਈ ਇਹ ਇੱਕ ਅਣਹੋਣੀ ਸੀ।  ਉਹ ਸੋਚਦਾ ਸੀ ਭਲਾ ਰੱਬ ਦੇ ਘਰੋਂ ਕਿਸੇ ਦਾ ਬੈਗ ਚੋਰੀ ਕਿਵੇਂ ਹੋ ਸਕਦਾ ਹੈ? ਇਹ ਵਿਅਕਤੀ ਦੱਸਦਾ ਹੈ ਕਿ ਉਸ ਨੇ ਇਹ ਧਮਕੀ ਭਰਿਆ ਫੋਨ ਇਸ ਲਈ ਕੀਤਾ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਹੋ ਜਾਣ ਅਤੇ ਕਿਸੇ ਹੋਰ ਦਾ ਬੈਗ ਚੋਰੀ ਨਾ ਹੋਵੇ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ ਬੇਰੁਜ਼ਗਾਰ ਅਤੇ ਦਿਮਾਗੀ ਪੱਖੋਂ ਕਮਜ਼ੋਰ ਹੈ। ਫਿਲਹਾਲ ਪੁਲੀਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਉਸ ਵੱਲੋਂ ਵਰਤਿਆ ਜਾ ਰਿਹਾ ਸਿਮ ਕਾਰਡ, ਉਸ ਦਾ ਆਪਣਾ ਨਹੀਂ ਸੀ ਅਤੇ ਇਹ ਰੁੜਕੀ ਤੋਂ ਕਿਸੇ ਔਰਤ ਦਾ ਸੀ। ਪੁਲੀਸ ਵੱਲੋਂ ਕੀਤੀ ਜਾਂਚ ਅਨੁਸਾਰ ਉਸ ਔਰਤ ਨੇ ਆਪਣਾ ਮੋਬਾਇਲ ਫੋਨ ਕਿਸੇ ਮਕੈਨਿਕ ਨੂੰ ਠੀਕ ਕਰਨ ਲਈ ਦਿੱਤਾ ਸੀ ਪਰ ਜਦੋਂ ਵਾਪਸ ਲਿਆ ਤਾਂ ਉਸ ਵਿੱਚ ਸਿਮ ਨਹੀਂ ਸੀ। ਇਸ ਦੀਆਂ ਕੜੀਆਂ ਨੂੰ ਜੋੜਦੀ ਹੋਈ ਪੁਲੀਸ ਇਸ ਮੁਲਜ਼ਮ ਤੱਕ ਪਹੁੰਚ ਗਈ। ਉਮੀਦ ਹੈ ਧਮਕੀਆਂ ਦੇਣ ਵਾਲੇ ਦੀਆਂ ਆਸਾਂ-ਉਮੀਦਾਂ ਅਤੇ ਕੋਸ਼ਿਸ਼ਾਂ ਨੂੰ ਫਲ ਲੱਗੇਗਾ ਅਤੇ ਇਸ ਪਾਵਨ ਪਵਿੱਤਰ ਅਸਥਾਨ ਤੋਂ ਚੋਰੀ ਦੀਆਂ ਵਾਰਦਾਤਾਂ ਬਿਲਕੁਲ ਬੰਦ ਹੋ ਜਾਣਗੀਆਂ। 

Friday, May 30, 2014

ਹਰਸਿਮਰਤ ਕੌਰ ਬਾਦਲ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਮਾਣ

Thu, May 29, 2014 at 5:30 PM
ਕੇਂਦਰ 'ਚ ਕੈਬਨਿਟ ਮੰਤਰੀ ਬਣਨ ਉਪਰੰਤ ਸ਼ੁਕਰਾਨੇ ਵਜੋਂ ਮੱਥਾ ਟੇਕਿਆ 
ਸੇਵਾ  ਦਾ ਮੌਕਾ ਦੇਣ ਲਈ ਕੀਤਾ ਨਰਿੰਦਰ ਮੋਦੀ ਦਾ ਧੰਨਵਾਦ
ਪੰਜਾਬ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਐਲਾਨ
ਅੰਮ੍ਰਿਤਸਰ: 29 ਮਈ 2014: (ਕੁਲਵਿੰਦਰ ਸਿੰਘ ਰਮਦਾਸ//ਪੰਜਾਬ ਸਕਰੀਨ):
ਲੋਕ ਸਭਾ ਚੋਣਾਂ 'ਚ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਚੁਣੀ ਗਈ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰ 'ਚ ਨਵੀਂ ਬਣੀ ਸਰਕਾਰ 'ਚ ਕੈਬਨਿਟ ਮੰਤਰੀ ਬਣਨ ਉਪਰੰਤ ਸ਼ੁਕਰਾਨੇ ਵਜੋਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ਸ.ਬਿਕਰਮ ਸਿੰਘ ਮਜੀਠੀਆ ਤੇ ਸ.ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ, ਸ.ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ, ਸੰਸਦੀ ਸਕੱਤਰ ਸ.ਰਮਿੰਦਰ ਸਿੰਘ ਬੁਲਾਰੀਆ, ਸ.ਵਿਰਸਾ ਸਿੰਘ ਵਲਟੋਹਾ ਤੇ ਸ.ਹਰਮੀਤ ਸਿੰਘ ਸੰਧੂ, ਸ.ਬਲਜੀਤ ਸਿੰਘ ਜਲਾਲਉਸਮਾਂ, ਸ.ਮਨਜੀਤ ਸਿੰਘ ਮੰਨਾ, ਸ.ਚਤਿਨ ਸਿੰਘ ਸਮਾਉ, ਬੀਬੀ ਜਗੀਰ ਕੌਰ ਤੇ ਸ੍ਰੀ ਪ੍ਰੇਮ ਮਿੱਤਲ ਐਮ.ਐਲ.ਏ. ਉਨ੍ਹਾਂ ਦੇ ਨਾਲ ਸਨ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗਏ। ਜਿਥੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ.ਰਜਿੰਦਰ ਸਿੰਘ ਮਹਿਤਾ ਤੇ ਸ.ਮੋਹਣ ਸਿੰਘ ਬੰਗੀ, ਮੈਂਬਰ ਭਾਈ ਰਾਮ ਸਿੰਘ ਤੇ ਭਾਈ ਮਨਜੀਤ ਸਿੰਘ, ਸਕੱਤਰ ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਮਨਜੀਤ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ਼ਾਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ.ਪੀ.,  ਸ.ਵੀਰ ਸਿੰਘ ਲੋਪੋਕੇ ਸਾਬਕਾ ਵਿਧਾਇਕ, ਸ.ਮਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ.ਬਾਵਾ ਸਿੰਘ ਗੁਮਾਨਪੁਰਾ, ਸ.ਜਰਨੈਲ ਸਿੰਘ ਡੋਗਰਾਂਵਾਲਾ, ਸ.ਸੁਰਜੀਤ ਸਿੰਘ ਭਿੱਟੇਵੱਡ ਤੇ ਸ.ਜਸਵਿੰਦਰ ਸਿੰਘ ਐਡਵੋਕੇਟ ਮੈਂਬਰ ਸ਼੍ਰੋਮਣੀ ਕਮੇਟੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਮਹਿੰਦਰ ਸਿੰਘ ਆਹਲੀ ਤੇ ਸ.ਕੇਵਲ ਸਿੰਘ ਵਧੀਕ, ਸ.ਜਗਜੀਤ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਤੇ ਸ.ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸੁਚਨਾ ਅਧਿਕਾਰੀ ਸ.ਜਸਵਿੰਦਰ ਸਿੰਘ, ਸ.ਸੁਖਬੀਰ ਸਿੰਘ, ਸ.ਅੰਮ੍ਰਿਤਪਾਲ ਸਿੰਘ, ਸ.ਹਰਪ੍ਰੀਤ ਸਿੰਘ ਤੇ ਸ.ਸਰਬਜੀਤ ਸਿੰਘ, ਚੇਅਰਮੈਨ ਸ.ਰਵਿੰਦਰ ਸਿੰਘ ਬ੍ਰਹਮਪੁਰਾ 'ਤੇ ਸ.ਯੁਵਰਾਜ ਭੁਪਿੰਦਰ ਸਿੰਘ, ਸ.ਅਵਤਾਰ ਸਿੰਘ ਡਿਪਟੀ ਮੇਅਰ, ਕੌਂਸਲਰ ਸ.ਅਮਰਬੀਰ ਸਿੰਘ ਢੋਟ, ਸ.ਸਮਸ਼ੇਰ ਸਿੰਘ ਤੇ ਸ.ਸੁਰਿੰਦਰ ਸਿੰਘ ਸੁਲਤਾਨਵਿੰਡ ਆਦਿ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਸ਼ੁਕਰਾਨਾ ਕਰਨ ਆਏ ਹਨ ਕਿਉਂਕਿ ਇਹ ਸਭ ਪਰਮੇਸ਼ਰ ਦੀ ਅਪਾਰ ਬਖ਼ਸ਼ਿਸ਼ ਸਦਕਾ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਕੇਂਦਰ ਪਾਸੋਂ ਹੱਲ ਕਰਵਾਉਣਗੇ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਮੈਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਦੀ ਸਰਕਾਰ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਵਾਹਿਗੁਰੂ ਦੀ ਕ੍ਰਿਪਾ ਸਦਕਾ ਉਹ ਦੇਸ਼ ਦੀ ਤਰੱਕੀ ਲਈ ਕੰਮ ਕਰਨਗੇ।

Monday, December 16, 2013

ਸੁਖਬੀਰ ਬਾਦਲ ਤੇ ਸਾਹਬਾਜ਼ ਸ਼ਰੀਫ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

Mon, Dec 16, 2013 at 11:42 AM
ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ
SGPC ਵੱਲੋਂ ਸਿੱਖ ਗੁਰੂਧਾਮਾਂ ਦੀ ਸੇਵਾ ਸੰਭਾਲ ਅਤੇ ਕਰਤਾਰਪੁਰ ਲਈ ਲਾਂਘੇ ਦੀ ਮੰਗ
ਅੰਮ੍ਰਿਤਸਰ:  ( ਕਿੰਗ//ਪੰਜਾਬ ਸਕਰੀਨ):
ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਮੀਆਂ ਸ਼ਾਹਬਾਜ ਸ਼ਰੀਫ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।
ਅੱਜ ਆਪਣੇ ਚਾਰ ਦਿਨਾਂ ਦੌਰੇ ਦੀ ਸਮਾਪਤੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਐਸ.ਜੀ.ਪੀ.ਸੀ ਦੇ ਪ੍ਰਧਾਨ ਜਥੇ ਅਵਤਾਰ ਸਿੰਘ ਵੱਲੋਂ ਮੀਆਂ ਸਾਹਿਬਾਜ਼ ਸ਼ਰੀਫ ਕੋਲੋਂ ਜਿਥੇ ਕਰਤਾਰਪੁਰ ਸਾਹਿਬ ਨੂੰ ਲਾਂਘਾ ਦੇਣ ਦੀ ਮੰਗ ਕੀਤੀ ਗਈ ਉਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਮੌਕੇ ਨਨਕਾਣਾ ਸਾਹਿਬ ਵਿਖੇ ਦਰਸ਼ਨ ਕਰਨ ਜਾਣ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜ਼ੇ ਦੇਣ ਅਤੇ ਗੁਰੂਦੁਆਰਿਆਂ ਦੀ ਸੇਵਾ ਸੰਭਾਲ ਵਿੱਚ ਯੋਗਦਾਨ ਪਾਉਣ ਦੇਣ ਦੀ ਮੰਜੂਰੀ ਦੇਣ ਦੀ ਮੰਗ ਕੀਤੀ ਗਈ ਹੈ। ਸ੍ਰੋਮਣੀ ਕਮੇਟੀ ਵੱਲੋਂ ਲਾਹੌਰ ਵਿੱਚ ਗੁਰੂਦੁਆਰਾ ਡੇਰਾ ਸਾਹਿਬ ਵਿਖੇ ਸ਼ਰਧਾਲੂਆਂ ਲਈ ਇਕ ਸਰਾਂ ਦੀ ਉਸਾਰੀ ਦੀ ਵੀ ਪੇਸ਼ਕਸ਼ ਕੀਤੀ ਗਈ ਅਤੇ ਪਾਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਪਾਕਿਸਤਾਨੀ ਸਰਕਾਰ ਸਰਾਂ ਦੀ ਉਸਾਰੀ ਲਈ ਜਗ੍ਹਾਂ ਅਲਾਟ ਕਰੇ ।

ਇਸ ਮੌਕੇ ਮੀਆਂ ਸ਼ਾਹਬਾਜ ਸਰੀਫ ਨੂੰ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਤੇ ਲੋਈ  ਨਾਲ ਸਨਮਾਨਿਤ ਕੀਤਾ ਗਿਆ । ਮੀਆਂ ਸ਼ਾਹਬਾਜ ਸ਼ਰੀਫ ਨੇ ਸ੍ਰੋਮਣੀ ਕਮੇਟੀ ਵੱਲੋਂ ਰੱਖੀਆਂ ਮੰਗਾਂ ਬਾਰੇ ਕਿਹਾ ਕਿ ਉਹ ਇਸ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨਗੇ। ਇਸ ਮੌਕੇ ਮਾਲ ਭਾਜਪਾ ਪ੍ਰਧਾਨ ਕਮਲ ਸ਼ਰਮਾ,  ਮੁੱਖ ਪਾਰਲੀਮੈਂਟੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਰਾਜਿੰਦਰ ਮਹਿਤਾ ਅੰਤਿ੍ਰਗ ਕਮੇਟੀ ਮੈਂਬਰ, ਭਾਈ ਰਾਮ ਸਿੰਘ, ਮਲਕੀਤ ਸਿੰਘ ਏ.ਆਰ. ਬਖਸ਼ੀ ਰਾਮ ਅਰੋੜਾ ਮੇਅਰ ਤੇ ਉਪਕਾਰ ਸਿੰਘ ਸੰਧੂ ਤੇ ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਤੇ ਪ੍ਰਤਾਪ ਸਿੰਘ ਮੈਨੇਜ਼ਰ ਕਮੇਟੀ ਹਾਜ਼ਰ ਸਨ।

Saturday, December 14, 2013

ਨਵੀਂ ਗੱਡੀ ‘ਰੈਕਸਟਨ’ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਟ

Sat, Dec 14, 2013 at 5:20 PM
ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵੱਲੋਂ ਸ੍ਰੀ ਅਨੰਦ ਜੀ ਮਹਿੰਦਰਾ ਨੇ ਸੌੰਪੀ ਚਾਬੀ
ਅੰਮ੍ਰਿਤਸਰ: : 14 ਦਸੰਬਰ 2013: (ਕਿੰਗ//ਕੁਲਵਿੰਦਰ ਸਿੰਘ ‘ਰਮਦਾਸ’//ਪੰਜਾਬ ਸਕਰੀਨ): ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਅਨੰਦ ਜੀ ਮਹਿੰਦਰਾ ਵੱਲੋਂ ਆਪਣੀ ਕੰਪਨੀ ਵੱਲੋਂ ਨਵੀਂ ਕੋਰੀਅਨ ਤਕਨੀਕ ਨਾਲ ਤਿਆਰ ਪੂਰੀ ਤਰਾਂ ਆਟੋ ਮੈਟਿਕ ਲਗਜਰੀ ਗੱਡੀ ‘ਰੈਕਸਟਨ’ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਟ ਕੀਤੀ। ਇਸ ਮੌਕੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਸ੍ਰੀ ਮਤੀ ਅਨੁਰਾਗ ਮਹਿੰਦਰਾ, ਸ੍ਰੀ ਮਤੀ ਰਾਧਿਕਾ ਨਾਥ, ਸ੍ਰੀ ਵਿਰਾਜਨ ਨਾਥ, ਕੁਮਾਰੀ ਸ਼ਲੋਕਾ ਨਾਥ, ਸ੍ਰੀ ਮਨਹਾਰ ਰਥੋੜ ਤੇ ਸ੍ਰੀ ਮਤੀ ਰਸੋਥ ਪਰਿਵਾਰਕ ਮੈਂਬਰ ਨਾਲ ਸਨ।
 ਅਨੰਦ ਜੀ ਮਹਿੰਦਰਾ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਫਤਰ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਰੂਪ ਸਿੰਘ, ਸ.ਸਤਬੀਰ ਸਿੰਘ ਤੇ ਸ.ਮਨਜੀਤ ਸਿੰਘ ਨੇ ਜੀ ਆਇਆ ਕਿਹਾ। ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦ ਜੀ ਮਹਿੰਦਰਾ ਚੇਅਰਮੈਨ ਮਹਿੰਦਰਾ ਐਂਡ ਮਹਿੰਦਰਾ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸ਼ਾਲ ਤੇ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ੍ਰੀ ਅਨੰਦ ਜੀ ਮਹਿੰਦਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੀ ਜਦੋਂ ਵੀ ਕੋਈ ਨਵੀਂ ਗੱਡੀ ਮਾਰਕੀਟ ’ਚ ਉਤਾਰੀ ਜਾਂਦੀ ਹੈ ਤਾਂ ਸਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਜਾਂਦੀ ਹੈ ਤੇ ਇਥੋਂ ਆਸ਼ੀਰਵਾਦ ਲੈਣ ਉਪਰੰਤ ਹੀ ਵਿਕਰੀ ਲਈ ਸ਼ੋ-ਰੂਮਾਂ ’ਚ ਭੇਜੀ ਜਾਂਦੀ ਹੈ। ਉਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਮਹਿੰਦਰਾ ਐਂਡ ਮਹਿੰਦਰਾ ਦੀ ਅੱਜ ਨਵੀਂ ਗੱਡੀ ‘ਰੈਕਸਟਨ’ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਟ ਕਰ ਰਿਹਾ ਹਾਂ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਨੰਦ ਜੀ ਮਹਿੰਦਰਾ ਦਾ ਪਰਿਵਾਰ ਗੁਰੂ-ਘਰ ਦਾ ਪੱਕਾ ਸ਼ਰਧਾਲੂ ਹੈ ਇਨਾਂ ਨੇ ਜਦੋਂ ਵੀ ਕੋਈ ਨਵੀਂ ਗੱਡੀ ਬਜ਼ਾਰ ’ਚ ਉਤਾਰੀ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਟ ਕੀਤੀ। ਇਨਾਂ ਵੱਲੋਂ ਇਸ ਗੱਡੀ ਤੋਂ ਪਹਿਲਾਂ ਵੀ ਟਰੱਕ ਤੇ ਟਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਟ ਕੀਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ.ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਹਿੰਦਰਾ ਪਰਿਵਾਰ ਗੁਰੂ-ਘਰ ਦੇ ਸ਼ਰਧਾਲੂ ਹਨ ਤੇ ਅੱਜ ਸ੍ਰੀ ਅਨੰਦ ਜੀ ਮਹਿੰਦਰਾ ਪਰਿਵਾਰ ਸਮੇਤ ਆਪ ਆ ਕੇ ਨਵੀਂ ਗੱਡੀ ‘ਰੈਕਸਟਨ’ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰ ਰਹੇ ਹਨ, ਜੋ ਬਹੁਤ ਖੁਸ਼ੀ ਦੀ ਗੱਲ ਹੈ। ਉਪਰੰਤ ਸ੍ਰੀ ਅਨੰਦ ਜੀ ਮਹਿੰਦਰਾ ਤੇ ਉਨਾਂ ਦੇ ਪਰਿਵਾਰ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮੱਥਾ ਟੇਕਿਆ, ਸ਼ਾਂਤੀ ਦੀ ਅਰਦਾਸ ਕੀਤੀ ਤੇ ਕੀਰਤਨ ਸਰਵਣ ਕੀਤਾ।
ਇਸ ਮੌਕੇ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਤੇ ਸ.ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਮੰਨਾ ਵਿਧਾਇਕ, ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ ਤੇ ਸ.ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ.ਪਰਮਜੀਤ ਸਿੰਘ ਸਰੋਆ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਜਗਜੀਤ ਸਿੰਘ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪਿ੍ਰੰਟੈਡੈਂਟ ਤੋਂ ਇਲਾਵਾ ਸ੍ਰੀ ਪਰਿਕਸ਼ਤ ਘੋਸ਼ ਜੋਨਲ ਹੈੱਡ ਮਹਿੰਦਰਾ ਐਂਡ ਮਹਿੰਦਰਾ, ਸ੍ਰੀ ਮਹਿੰਦਰ ਪ੍ਰਤਾਪ ਸਿੰਘ ਰੀਜਨਲ ਹੈੱਡ ਆਦਿ ਮੌਜੂਦ ਸਨ।
ਨੋਟ:- ਤਸਵੀਰਾਂ ਈ-ਮੇਲ ਕੀਤੀਆਂ ਗਈਆਂ ਹਨ।

Thursday, October 31, 2013

ਮਕਸਦ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ

ਸ਼੍ਰੋਮਣੀ ਕਮੇਟੀ ਇਸ ਮੰਤਵ ਲਈ ਹਰ ਸੰਭਵ ਕੋਸ਼ਿਸ਼ ਕਰੇਗੀ  Thu, Oct 31, 2013 at 5:32 PM
ਅੰਮ੍ਰਿਤਸਰ:31 ਅਕਤੂਬਰ 2013: (ਕਿੰਗ//ਪੰਜਾਬ ਸਕਰੀਨ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਆਧੁਨਿਕ ਤਕਨੀਕ ਨਾਲ ਨਵੇਂ ਬਣੇ ਸ਼ੈੱਡ ਵਿੱਚ ਨਵੀਆਂ ਤਿਆਰ ਕੀਤੀਆਂ ਭੱਠੀਆਂ, ਲੋਹਾਂ ਤੇ ਚਿਮਨੀਆਂ ਦਾ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਇੱਕ ਵਾਰ ਫੇਰ ਅੱਜ ਬਰੀਕੀ ਨਾਲ ਨਿਰੀਖਣ ਕੀਤਾ ਗਿਆ। ਜਿਹਨਾਂ ਦੀ ਅਗਵਾਈ ਸ੍ਰੀ ਕਰੁਨੇਸ਼ ਗਰਗ ਚੀਫ ਇਨਵਾਇਰਨਮੈਂਟ ਇੰਜੀਨੀਅਰ ਨੇ ਕੀਤੀ। ਇਹਨਾਂ ਦੇ ਨਾਲ ਪੰਜਾਬ ਸੁਪ੍ਰਿੰਟੈਂਡੈਂਟ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ. ਜੀ.ਐਸ. ਮਜੀਠੀਆ, ਸ.ਜਸਵੰਤ ਸਿੰਘ ਰੰਧਾਵਾ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅੰਮ੍ਰਿਤਸਰ ਅਤੇ ਸ੍ਰੀ ਸੰਦੀਪ ਗੁਪਤਾ ਏ.ਐਸ.ਓ. ਟੀਮ 'ਚ  ਸ਼ਾਮਲ ਸਨ।
ਲੰਗਰ ਸ਼ੈੱਡ ਦਾ ਮੁਆਇਨਾ ਕਰਨ ਉਪਰੰਤ ਸ੍ਰੀ ਗਰਗ ਨੇ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਸ਼ੈੱਡ ਲਈ ਤਸੱਲੀ ਪ੍ਰਗਟਾਈ ਤੇ ਕੁਝ ਸੁਝਾਅ ਵੀ ਦਿੱਤੇ। ਉਹਨਾਂ ਕਿਹਾ ਕਿ ਉਹ ਅੱਜ ਆਪਣੇ ਅਧਿਕਾਰੀਆਂ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੱਖ-ਵੱਖ ਸਬੰਧਤ ਮਹਿਕਮਿਆਂ ਦੀ ਏ.ਡੀ.ਸੀ. ਵਿਕਾਸ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਸਰਕਟ ਹਾਊਸ ਵਿਖੇ ਹਿੱਸਾ ਲੈਣ ਆਏ ਸਨ। ਇਸ ਮੀਟਿੰਗ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਵਿਚਾਰ ਵਿਮਰਸ਼ ਕੀਤਾ ਗਿਆ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਸਬੰਧਤ ਵਿਭਾਗ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਨਿਕਲਣਗੇ।
ਸ.ਦਿਲਜੀਤ ਸਿੰਘ ਬੇਦੀ ਐਡੀ:ਸਕੱਤਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗਰਗ ਤੇ ਉਹਨਾਂ ਨਾਲ ਆਈ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕੀਤਾ ਜਾਵੇਗਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। 
ਇਸ ਮੌਕੇ ਸ.ਦਿਲਜੀਤ ਸਿੰਘ ਬੇਦੀ ਐਡੀ:ਸਕੱਤਰ ਵੱਲੋਂ ਸ੍ਰੀ ਗਰਗ ਤੇ ਉਹਨਾਂ ਨਾਲ ਆਈ ਟੀਮ ਨੂੰ ਸਿਰੋਪਾਓ ਅਤੇ ਕੇਂਦਰੀ ਸਿੱਖ ਅਜਾਇਬ ਘਰ ਸਬੰਧੀ ਐਲਬੰਬ ਦੇ ਕੇ ਸਨਮਾਨਿਤ ਕੀਤਾ ਗਿਆ।

Wednesday, September 25, 2013

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਾਂ ਟਰੈਕਟਰ ਭੇਟ

 Wed, Sep 25, 2013 at 4:52 PM
ਨਿਊ-ਹਾਲੈਂਡ ਟਰੈਕਟਰ ਕੰਪਨੀ ਵੱਲੋਂ ਸੌਂਪੀਆਂ ਗਈਆਂ  ਚਾਬੀਆਂ 
ਅੰਮ੍ਰਿਤਸਰ: 25 ਸਤੰਬਰ 2013: (ਕਿੰਗ//ਪੰਜਾਬ ਸਕਰੀਨ): 25 ਸਤੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਨਿਊ-ਹਾਲੈਂਡ ਟ੍ਰੈਕਟਰ ਕੰਪਨੀ ਨੋਇਡਾ ਉੱਤਰ ਪ੍ਰਦੇਸ਼ ਦੇ ਡਾਇਰੈਕਟਰ ਮਾਰਕੀਟਿੰਗ ਸ੍ਰੀ ਅਸ਼ੋਕ ਅਨੰਤ ਰਮਨ ਨੇ ਨਿਊ ਹਾਲੈਂਡ 3630 ਸੁਪਰ ਟ੍ਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕਰਦਿਆਂ ਚਾਬੀਆਂ ਸ.ਤਰਲੋਚਨ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ.ਇਕਬਾਲ ਸਿੰਘ ਮੁਖੀ ਨੂੰ ਸੌਂਪੀਆਂ।
ਇਸ ਮੌਕੇ ਸ.ਤਰਲੋਚਨ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਨਿਊ-ਹਾਲੈਂਡ ਟ੍ਰੈਕਟਰ ਕੰਪਨੀ ਦੇ ਡਾਇਰੈਕਟਰ ਮਾਰਕੀਟਿੰਗ ਸ੍ਰੀ ਅਸ਼ੋਕ ਅਨੰਤ ਰਮਨ ਦਾ ਧੰਨਵਾਦ ਕੀਤਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨਾਂ ਨੂੰ ਅਤੇ ਉਹਨਾਂ ਦੇ ਨਾਲ ਕੰਪਨੀ ਦੇ ਨੈਸ਼ਨਲ ਸੈੱਲ ਹੈੱਡ ਫੀਅਟ ਇੰਡੀਆ ਪ੍ਰਾਈਵੇਟ ਲਿਮਿਟਡ ਸ੍ਰੀ ਸੰਜੀਵ ਕਪੂਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ ਵੀ ਮੌਜੂਦ ਸਨ।
ਸੂਚਨਾ ਕੇਂਦਰ ਵਿਖੇ ਕੰਪਨੀ ਦੇ ਡਾਇਰੈਕਟਰ ਸ੍ਰੀ ਅਸ਼ੋਕ ਅਨੰਤ ਰਮਨ ਨੇ ਇਲੈਕਟ੍ਰੋਨਿਕਸ ਮੀਡੀਆ ਦੇ ਰੀਪੋਟਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2001 ਵਿੱਚ ਜਦੋਂ ਕੰਪਨੀ ਬਾਜ਼ਾਰ ਵਿੱਚ ਆਈ ਸੀ ਤਾਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਕੰਪਨੀ ਨੇ ਤਰੱਕੀ ਲਈ ਅਰਦਾਸ ਬੇਨਤੀ ਕੀਤੀ ਸੀ। ਸੋ ਗੁਰੂ ਰਾਮਦਾਸ ਜੀ ਨੇ ਹਮੇਸ਼ਾ ਚੜਦੀ ਕਲਾ ਵਿੱਚ ਰੱਖਿਆ ਹੈ, ਕੰਪਨੀ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਗੂੜੀ ਪ੍ਰੀਤ ਹੈ। ਅੱਜ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਾਂ ਟ੍ਰੈਕਟਰ ਨਿਊ-ਹਾਲੈਂਡ 3630 ਸੁਪਰ (ਫੁਲੀ ਹਾਈਡ੍ਰੋਲਿਕ) 50 ਹਾਰਸ ਪਾਵਰ ਦੀ ਸੇਵਾ ਕਰਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ। ਉਨਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਪਿਆਰ ਤੇ ਸਤਿਕਾਰ ਬਦਲੇ ਸ.ਤਰਲੋਚਨ ਸਿੰਘ ਸਕੱਤਰ ਦਾ ਧੰਨਵਾਦ ਕੀਤਾ।
ਇਸ ਮੌਕੇ ਸ.ਸਰਬਜੀਤ ਸਿੰਘ ਤੇ ਸ.ਹਰਪ੍ਰੀਤ ਸਿੰਘ ਸੂਚਨਾ ਅਧਿਕਾਰੀ, ਸ੍ਰੀ ਦਵਿੰਦਰ ਸ਼ਰਮਾ ਤੇ ਸ.ਪਰਮਿੰਦਰ ਸਿੰਘ ਜੋਨਲ ਮੈਨੇਜਰ, ਸ.ਮਨਿੰਦਰ ਸਿੰਘ ਸੋਹਲ, ਸ.ਇਕਬਾਲ ਸਿੰਘ ਸ਼ਾਹੀ, ਸ.ਧਰਮਵੀਰ ਗਰੋ (ਸਾਰੇ ਡੀਲਰ ਪੰਜਾਬ ਜੋਨ) ਆਦਿ ਮੌਜੂਦ ਸਨ।


Sunday, September 01, 2013

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ’ਚ ਅਲੌਕਿਕ ਨਗਰ ਕੀਰਤਨ ਆਯੋਜਿਤ

Sun, Sep 1, 2013 at 12:01 PM
ਪਹਿਲਾ ਪ੍ਰਕਾਸ਼ ਪੁਰਬ:ਗੁਰਦੁਆਰਾ ਰਾਮਸਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ
ਅੰਮ੍ਰਿਤਸਰ: 01 ਸਤੰਬਰ 2013: (ਕਿੰਗ//ਪੰਜਾਬ ਸਕਰੀਨ): ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ।
ਗੁਰਦੁਆਰਾ ਰਾਮਸਰ ਸਾਹਿਬ ਦੇ ਪਾਵਨ ਅਸਥਾਨ ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ਼ 1604 ਈ: ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਰਾਮਸਰ ਸਾਹਿਬ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਬਾਬਾ ਬੁੱਢਾ ਜੀ ਦੇ ਸੀਸ ਤੇ ਸਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਗਰ ਕੀਰਤਨ ਦੇ ਰੂਪ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਇਸ ਪਾਵਨ ਦਿਹਾੜੇ ਦੀ ਯਾਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਦਾ ਹੈ। ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਤ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਸਵੇਰੇ 8:30 ਵਜੇ ਤੋਂ 12:00 ਵਜੇ ਤੀਕ ਸੁੰਦਰ ਜਲੌ ਸਜਾਏ ਗਏ।
ਨਗਰ ਕੀਰਤਨ ਵਿੱਚ ਸ.ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਬਲਦੇਵ ਸਿੰਘ ਚੁੰਘਾਂ, ਸ.ਹਰਦਲਬੀਰ ਸਿੰਘ ਸ਼ਾਹ ਤੇ ਸ.ਜਗਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ,  ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ ਤੇ ਸ.ਹਰਭਜਨ ਸਿੰਘ ਮਨਾਵਾਂ ਐਡੀਸ਼ਨਲ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਗੁਰਚਰਨ ਸਿੰਘ ਘਰਿੰਡਾ, ਸ.ਜਗਜੀਤ ਸਿੰਘ ਜੱਗੀ, ਸ.ਭੁਪਿੰਦਰਪਾਲ ਸਿੰਘ, ਸ.ਜਸਪਾਲ ਸਿੰਘ, ਸ.ਗੁਰਬਚਨ ਸਿੰਘ, ਸ.ਅੰਗਰੇਜ ਸਿੰਘ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਤੇ ਸ.ਹਰਜਿੰਦਰ ਸਿੰਘ ਸੁਪਿ੍ਰੰਟੈਂਡੈਂਟ, ਸ.ਹਰਜੀਤ ਸਿੰਘ ਲਾਲੂ ਘੁੰਮਣ, ਸ.ਗੁਰਮੀਤ ਸਿੰਘ, ਸ.ਜਸਵਿੰਦਰ ਸਿੰਘ, ਸ.ਪਰਮਜੀਤ ਸਿੰਘ, ਸ.ਨਿਰਮਲ ਸਿੰਘ, ਸ.ਕਰਨਜੀਤ ਸਿੰਘ ਤੇ ਸ.ਗੁਰਦੇਵ ਸਿੰਘ ਉੱਬੋਕੇ ਇੰਚਾਰਜ, ਸ/ਸੁਪਿ੍ਰੰਟੈਂਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ.ਇੰਦਰਮੋਹਣ ਸਿੰਘ ਅਨਜਾਣ, ਸ.ਜਤਿੰਦਰ ਸਿੰਘ, ਸ.ਗੁਰਿੰਦਰ ਸਿੰਘ, ਸ.ਸਤਨਾਮ ਸਿੰਘ ਮਾਂਗਾਸਰਾਏ ਤੇ ਸ.ਰਘਬੀਰ ਸਿੰਘ ਮੰਡ ਐਡੀ:ਮੈਨੇਜਰ, ਬਾਬਾ ਮੇਜਰ ਸਿੰਘ ਵਾਂ, ਮਾਸਟਰ ਬਲਦੇਵ ਸਿੰਘ, ਸ.ਲਖਵਿੰਦਰ ਸਿੰਘ ਬੱਦੋਵਾਲ, ਸ.ਸਤਪਾਲ ਸਿੰਘ, ਸ.ਜਸਵੀਰ ਸਿੰਘ, ਸ.ਸਿਮਰਜੀਤ ਸਿੰਘ, ਸ.ਜਤਿੰਦਰ ਸਿੰਘ, ਸ.ਹਰਬੰਸ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ, ਟਕਸਾਲਾਂ, ਸ਼ਬਦੀ ਜਥੇ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲਾਂ/ਕਾਲਜਾਂ ਦੇ ਬੈਂਡ, ਸ਼ਹਿਰੀ ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਤੇ ਹਜ਼ਾਰਾਂ ਦੀ ਗਿਣਤੀ ’ਚ ਪੈਦਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ।

Thursday, August 29, 2013

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬੇਸ਼ਕੀਮਤੀ ਤੋਸ਼ੇਖਾਨੇ ਦੀ ਸੇਵਾ ਮੁਕੰਮਲ

 Thu, Aug 29, 2013 at 4:50 PM
ਜਥੇਦਾਰ ਅਵਤਾਰ ਸਿੰਘ ਨੇ ਕੀਤਾ  ਤੋਸ਼ੇਖਾਨੇ ਦਾ ਮੁਆਇਨਾ 
ਅੰਮ੍ਰਿਤਸਰ- 29 ਅਗਸਤ 2013: (ਕਿੰਗ//ਪੰਜਾਬ ਸਕਰੀਨ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਵਜੋਂ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਅਹਿਮ ਸਖਸ਼ੀਅਤਾਂ ਵੱਲੋਂ ਭੇਟ ਕੀਤੀਆਂ ਸੋਨੇ ਦੀਆਂ ਬੇਸ਼ਕੀਮਤੀ ਵਸਤੂਆਂ ਦੀ ਮੁਰੰਮਤ ਅਤੇ ਪਾਲਿਸ਼ ਆਦਿ ਦੀ ਸੇਵਾ ਭਾਈ ਸਵਿੰਦਰਪਾਲ ਸਿੰਘ, ਭਾਈ ਇੰਦਰਪਾਲ ਸਿੰਘ ਤੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਮੁਕੰਮਲ ਕਰਵਾਈ ਗਈ ਹੈ। ਇਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਤੋਸ਼ੇਖਾਨੇ ਅੰਦਰ ਪਈਆਂ ਸੋਨੇ ਦੀਆਂ ਬੇਸ਼ਕੀਮਤੀ ਵਸਤੂਆਂ ਦੀ ਮੁੜ ਤੋਂ ਮੁਰੰਮਤ ਕਰਨ ਦੀ ਸ਼੍ਰੋਮਣੀ ਕਮੇਟੀ ਪਾਸ ਇੱਛਾ ਜ਼ਾਹਿਰ ਕੀਤੀ ਗਈ ਸੀ, ਜਿਸ ਤੇ ਸਿੰਘ ਸਾਹਿਬਾਨ ਵੱਲੋਂ ਦਿੱਤੀ ਰਾਇ ਅਨੁਸਾਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਾ ਕਰਕੇ ਤੋਸ਼ੇਖਾਨੇ 'ਚ ਪਈਆਂ ਕੀਮਤੀ ਤੇ ਇਤਿਹਾਸਕ ਵਸਤੂਆਂ ਦੀ ਸੇਵਾ ਇਹਨਾਂ ਨੂੰ ਸੌਂਪੀ ਗਈ। ਤੋਸ਼ੇਖਾਨੇ ਦੀ ਸੇਵਾ ਕਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਬਣਾਈ ਗਈ ਜਿਸ ਵਿੱਚ ਸ.ਰਜਿੰਦਰ ਸਿੰਘ ਮਹਿਤਾ ਤੇ ਸ.ਗੁਰਬਚਨ ਸਿੰਘ ਕਰਮੂੰਵਾਲ ਅੰਤ੍ਰਿੰਗ ਮੈਂਬਰ ਤੇ ਸ.ਸੁਖਦੇਵ ਸਿੰਘ ਮੀਤ ਸਕੱਤਰ ਸ਼ਾਮਲ ਸਨ। ਇਹ ਸੇਵਾ ਮਈ ਮਹੀਨੇ 'ਚ ਸ਼ੁਰੂ ਕੀਤੀ ਸੀ ਲਗਭਗ ਤਕਰੀਬਨ ਤਿੰਨ ਮਹੀਨੇ 'ਚ ਇਹ ਸੇਵਾ ਸੰਪੂਰਨ ਹੋਈ ਹੈ। ਮੁੰਬਈ, ਦਿੱਲੀ, ਬਨਾਰਸ, ਜੈਪੁਰ, ਸੂਰਤ ਆਦਿ ਤੋਂ ਮਾਹਿਰ ਕਾਰੀਗਰਾਂ ਵੱਲੋਂ ਇਹਨਾਂ ਵਸਤੂਆਂ ਨੂੰ ਪੁਰਾਤਨ ਦਿੱਖ 'ਚ ਮੁਕੰਮਲ ਕੀਤਾ ਗਿਆ ਹੈ। ਸੇਵਾ ਸਮਾਪਤੀ ਤੋਂ ਪਹਿਲਾਂ ਭਾਈ ਸੁਖਦੇਵ ਸਿੰਘ ਅਰਦਾਸੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅਰਦਾਸ ਕੀਤੀ ਗਈ। ਇਸ ਸਮੇਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ ਵਾਲੇ ਵੀ ਮੌਜੂਦ ਸਨ।
ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹੁੰਚ ਕੇ ਤੋਸ਼ੇਖਾਨੇ ਦੀਆਂ ਬੇਸ਼ਕੀਮਤੀ ਵਸਤੂਆਂ ਦੀ ਹੋਈ ਸੇਵਾ ਦਾ ਡੂੰਘਾਈ ਨਾਲ ਮੁਆਇਨਾ ਕੀਤਾ। ਪ੍ਰਬੰਧਕਾਂ ਵੱਲੋਂ ਪ੍ਰਧਾਨ ਸਾਹਿਬ ਨੂੰ ਸੇਵਾ ਤੋਂ ਪਹਿਲਾਂ ਤੇ ਬਾਅਦ 'ਚ ਕੈਮਰੇ ਰਾਹੀਂ ਖਿੱਚੀਆਂ ਗਈਆਂ ਫੋਟੋਆਂ ਦਿਖਾਈਆਂ ਤੇ ਸਮੁੱਚੀ ਸੇਵਾ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ। ਜਥੇਦਾਰ ਅਵਤਾਰ ਸਿੰਘ ਨੇ ਤੋਸ਼ੇਖਾਨੇ ਦੀ ਅੰਦਰੂਨੀ ਦਿੱਖ ਨੂੰ ਹੋਰ ਸੰਵਾਰਨ ਤੇ ਮੁਕੰਮਲ ਰੂਪ ਵਿੱਚ ਸੁਰੱਖਿਅਤ ਕਰਨ ਲਈ ਫਾਇਰ ਪਰੂਫ ਸ਼ੀਸ਼ਾ ਲਗਾਉਣ ਦੀ ਤਾਕੀਦ ਸ.ਰੂਪ ਸਿੰਘ ਸਕੱਤਰ ਤੇ ਸ.ਮਨਜੀਤ ਸਿੰਘ ਨਿੱਜੀ ਸਕੱਤਰ ਨੂੰ ਕੀਤੀ। 
ਇਸ ਮੌਕੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਦਿਲਜੀਤ ਸਿੰਘ ਬੇਦੀ ਤੇ ਸ.ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ.ਪਰਮਜੀਤ ਸਿੰਘ ਸਰੋਆ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਸਕੱਤਰ ਸਿੰਘ, ਸ.ਗੁਰਦੇਵ ਸਿੰਘ ਇੰਚਾਰਜ, ਸ.ਗੁਰਿੰਦਰ ਸਿੰਘ ਐਡੀ:ਮੈਨੇਜਰ, ਸ.ਪਰਮਜੀਤ ਸਿੰਘ ਮੀਤ ਮੈਨੇਜਰ, ਭਾਈ ਸਵਿੰਦਰਪਾਲ ਸਿੰਘ, ਭਾਈ ਇੰਦਰਪਾਲ ਸਿੰਘ, ਸ.ਗੁਰਲਾਡ ਸਿੰਘ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ.ਪ੍ਰਭਜੋਤ ਸਿੰਘ, ਸ.ਰਣਜੀਤ ਸਿੰਘ, ਸ.ਕੁਲਦੀਪ ਸਿੰਘ ਨਾਗੀ ਡਾਇਮੰਡ ਜਿਊਲਰ, ਸ.ਮਹਿੰਦਰ ਸਿੰਘ ਚਾਇਨੀਆਂ ਵਾਲੇ, ਸ.ਨਰਿੰਦਰ ਸਿੰਘ ਨਾਗੀ ਨੂੰ ਲੋਈ, ਸਿਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੀ ਬਖਸ਼ਿਸ਼ ਕੀਤੀ।

Wednesday, August 28, 2013

ਕੇਂਦਰੀ ਸਿਹਤ ਮੰਤਰੀ ਸ੍ਰੀ ਗੁਲਾਮ ਨਬੀ ਅਜ਼ਾਦ ਅੰਮ੍ਰਿਤਸਰ ਵਿੱਚ

Wed, Aug 28, 2013 at 3:17 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਸੂਚਨਾ ਕੇਂਦਰ ਵਿਖੇ ਸ. ਬਾਦਲ ਨੇ ਸਨਮਾਨਤ ਕੀਤਾ
ਅੰਮ੍ਰਿਤਸਰ: 28 ਅਗਸਤ 2013: (ਕਿੰਗ//ਪੰਜਾਬ ਸਕਰੀਨ ਬਿਊਰੋ): ਕੇਂਦਰੀ ਸਿਹਤ ਮੰਤਰੀ ਸ੍ਰੀ ਗੁਲਾਮ ਨਬੀ ਅਜ਼ਾਦ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਮੱਥਾ ਟੇਕਿਆ ਤੇ ਸ਼ਾਂਤੀ ਦੀ ਅਰਦਾਸ ਕੀਤੀ। ਇਸ ਸਮੇਂ ਉਨਾਂ ਦੇ ਨਾਲ ਸ.ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ੍ਰੀ ਮਦਨ ਮੋਹਨ ਮਿੱਤਲ ਸਿਹਤ ਮੰਤਰੀ ਪੰਜਾਬ, ਸ੍ਰੀਮਤੀ ਸੰਤੋਸ਼ ਚੌਧਰੀ ਕੇਂਦਰੀ ਯੂਨੀਅਨ ਮਨਿਸਟਰ ਆਫ ਟੈਰਟਰੀ ਵੀ ਨਾਲ ਸਨ ਉਨਾਂ ਨੇ ਸ. ਪਰਕਾਸ਼ ਸਿੰਘ ਬਾਦਲ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸ੍ਰੀ ਗੁਲਾਮ ਨਬੀ ਅਜ਼ਾਦ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਉ ਤੇ ਇਤਿਹਾਸਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ ਇਥੇ ਆ ਕੇ ਸੁਕੂਨ ਮਿਲਦਾ ਹੈ ਅਤੇ ਮਿਲੇ ਮਾਣ ਸਨਮਾਨ ਬਦਲੇ ਉਨਾਂ ਸ. ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਉਪਕਾਰ ਸਿੰਘ ਸੰਧੂ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਰੂਪ ਸਿੰਘ, ਸ. ਦਲਮੇਘ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਦਿਲਜੀਤ ਸਿੰਘ ਬੇਦੀ ਐਡੀ:ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਗੁਰਿੰਦਰ ਸਿੰਘ ਐਡੀ:ਮੈਨੇਜਰ, ਮੈਡਮ ਵਿੰਨੀ ਮਹਾਜਨ ਪਿ੍ਰੰਸੀਪਲ ਸਕੱਤਰ ਸਿਹਤ ਵਿਭਾਗ, ਮੈਡਮ ਅਨੁਰਾਧਾ ਗੁਪਤਾ ਵਧੀਕ ਸਕੱਤਰ ਸਿਹਤ ਵਿਭਾਗ ਅਤੇ ਡਾਇਰੈਕਟਰ ਨੈਸ਼ਨਲ ਰੂਰਲ ਹੈਲਥ ਮਿਸ਼ਨ, ਸ੍ਰੀ ਹੁਸਨ ਲਾਲ ਸੈਕਟਰੀ ਸਿਹਤ ਵਿਭਾਗ ਪੰਜਾਬ, ਸ੍ਰੀ ਰਜਤ ਅਗਵਰਵਾਲ ਡਿਪਟੀ ਕਮਿਸ਼ਨਰ ਅੰਮਿ੍ਰਤਸਰ, ਸ. ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਅੰਮਿ੍ਰਤਸਰ, ਸ. ਹਰਜੀਤ ਸਿੰਘ ਏ.ਸੀ.ਪੀ., ਸ.ਅਮਰਜੀਤ ਸਿੰਘ ਢੋਟ ਕੌਂਸਲਰ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ ਤੇ ਸ. ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Monday, July 29, 2013

ਰਾਜਸਥਾਨ ਦੇ ਆਈ ਜੀ (ਜੇਲ੍ਹ) ਜੇ ਕੇ ਸ਼ਰਮਾ ਸ੍ਰੀ ਹਰਿਮੰਦਿਰ ਸਾਹਿਬ ਵਿਖੇ

ਅੰਮ੍ਰਿਤਸਰ: 29 ਜੁਲਾਈ,2013: (ਗਜਿੰਦਰ ਸਿੰਘ ਕਿੰਗ//ਪੰਜਾਬ ਸਕਰੀਨ ਬਿਊਰੋ): ਰਾਜਸਥਾਨ ਦੇ ਆਈ ਜੀ (ਜੇਲ੍ਹ) ਜੇ ਕੇ ਸ਼ਰਮਾ ਆਪਣੇ ਪਰਿਵਾਰ ਸਹਿਤ ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਦਰਸ਼ਨਾਂ ਲਈ ਆਏ. ਇਸ ਮੌਕੇ ਉਹਨਾਂ ਨੂੰ ਸ੍ਰੀ ਹਰਿਮੰਦਿਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ. ਸਨਮਾਣ ਮੌਕੇ ਕਈ ਸੀਨੀਅਰ ਆਗੂ ਮੌਜ੍ਦੂਦ ਸਨ:






Saturday, July 27, 2013

ਪਾਂਡੇਚੇਰੀ ਦੇ ਰਾਜਪਾਲ ਨੇ ਕੀਤਾ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸਜਦਾ

ਸਭ ਤੋਂ ਜਰੂਰੀ ਅਤੇ ਪਹਿਲੀ ਇਛਾ ਇਸ ਅਸਥਾਨ ਤੇ ਆ ਕੇ ਮੱਥਾ ਟੇਕਣ ਦੀ ਸੀ
ਅੰਮ੍ਰਿਤਸਰ 27 ਜੁਲਾਈ (ਗਜਿੰਦਰ ਸਿੰਘ ਕਿੰਗ/ਪੰਜਾਬ ਸਕਰੀਨ): ਪਾਂਡੇਚੇਰੀ ਦੇ ਨਵ ਨਿਯੁਕਤ ਰਾਜਪਾਲ ਵਰਿੰਦਰ ਕਟਿਆਰ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਬ ਵਿਖੇ  ਬੜੀ ਹੀ ਸ਼ਰਧਾ ਨਾਲ ਸਜਦਾ ਕੀਤਾ। ਉਹ ਆਪਣੇ ਸਾਰੇ ਰੁਝੇਵੇਂ ਛੱਡ ਕੇ ਇਸ ਪਾਵਨ ਅਸਥਾਨ 'ਤੇ ਉਚੇਚੇ ਤੌਰ ਤੇ ਪੁੱਜੇ। ਉਹਨਾਂ ਇਸ ਮੌਕੇ ਤੇ ਦੇਸ਼  ਦੇ ਭਲੇ ਲਈ ਅਰਦਾਸ ਵੀ ਕੀਤੀ। ਉਹਨਾਂ ਨੇ ਲੰਗਰ ਹਾਲ ਵਿੱਚ ਬਰਤਨਾਂ ਦੀ ਸੇਵਾ ਵੀ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਇਹ ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਦੀ ਸਭ ਤੋਂ ਜਰੂਰੀ ਅਤੇ ਪਹਿਲੀ ਇਛਾ ਇਸ ਅਸਥਾਨ ਤੇ ਆ ਕੇ ਮੱਥਾ ਟੇਕਣ ਦੀ ਸੀ। ਉਹਨਾਂ ਵਾਅਦਾ ਕੀਤਾ ਕਿ ਉਹ ਜਲਦੀ ਹੀ ਅੰਮ੍ਰਿਤਸਰ ਤੋਂ ਪਾਂਡੇਚੇਰੀ ਤੱਕ ਦੀ ਰੇਲ ਸੇਵਾ ਵਿੱਚ ਵੀ ਸੁਧਾਰ ਕਰਾਉਣਗੇ। ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਉਹਨਾਂ ਨੇ ਪਾਂਡੇਚੇਰੀ ਵਿੱਚ ਗੁਰਦੁਆਰਾ ਸਾਹਿਬ ਦੀ ਉਸਾਰੀ ਦੇ ਸ਼ੁਭ ਕੰਮ ਦੀ ਵੀ ਸ਼ੁਰੂਆਤ ਕੀਤੀ ਹੈ ਅਤੇ ਪ੍ਰਮਾਤਮਾ ਦੀ ਇਛਾ ਅਤੇ ਕਿਰਪਾ ਨਾਲ ਇਹ ਕੰਮ ਚਾਰ ਜਨਵਰੀ ਤੋਂ ਪਹਿਲਾਂ ਪਹਿਲਾਂ ਪੂਰਾ ਵੀ ਹੋ ਜਾਏਗਾ।

Sunday, July 07, 2013

ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ
ਅੰਮ੍ਰਿਤਸਰ: 07 ਜੁਲਾਈ- (ਪੰਜਾਬ ਸਕਰੀਨ ਬਿਊਰੋ): ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸ੍ਰੀ ਰਾਜਨਾਥ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਦੇ ਬਾਹਰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ। ਸ੍ਰੀ ਰਾਜਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਉਹ ਅਸਥਾਨ ਹੈ ਜੋ ਚਹੁੰ ਵਰਨਾਂ ਲਈ ਸਾਂਝਾ ਹੈ। ਇਥੇ ਊਚ-ਨੀਚ, ਜਾਤ-ਪਾਤ ਤੇ ਧਰਮ-ਮਜ਼੍ਹਬ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਅਸਥਾਨ ‘ਤੇ ਹਰ ਸਮੇਂ ਚੱਲ ਰਹੇ ਇਲਾਹੀ ਬਾਣੀ ਦਾ ਕੀਰਤਨ ਸੁਣ ਕੇ ਹਰ ਸ਼ਰਧਾਵਾਨ ਦਾ ਹਿਰਦਾ ਸ਼ਾਂਤ ਹੁੰਦਾ ਹੈ ਤੇ ਹਰ ਇਨਸਾਨ ਦਾ ਮਨ ਲੰਗਰ ਛਕ ਕੇ ਤਿ੍ਰਪਤ ਹੁੰਦਾ ਹੈ। ਮੈਂ ਵੀ ਅੱਜ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈ ਕੇ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਧਰਤੀ ‘ਤੇ ਇਕ ਸਵਰਗ ਹੈ। ਇਥੋਂ ਕਿਸੇ ਵੀ ਸ਼ਰਧਾਵਾਨ ਦੀ ਝੋਲੀ ਖਾਲੀ ਨਹੀਂ ਜਾਂਦੀ ਤੇ ਹਰ ਕੋਈ ਮੂੰਹ ਮੰਗੀਆਂ ਮੁਰਾਦਾਂ ਪਾਉਂਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਅੱਜ ਸਿਰਫ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅਤੇ ਸ੍ਰੀ ਰਾਜਨਾਥ ਸਿੰਘ ਨੂੰ ਏਅਰਪੋਰਟ ਤੋਂ ਲੈਣ ਆਇਆ ਹਾਂ ਤੇ ਅੱਜ ਦੀ ਇਸ ਮਿਲਣੀ ਵਿਚ ਕਿਸੇ ਵੀ ਰਾਜਨੀਤਿਕ ਮਸਲੇ ਬਾਰੇ ਕੋਈ ਵੀ ਵਿਚਾਰ ਨਹੀਂ ਕੀਤੀ ਜਾ ਰਹੀ।
ਸ੍ਰੀ ਰਾਜਨਾਥ ਸਿੰਘ ਦੇ ਸ੍ਰੀ ਹਰਿਮੰਦਰ ਸਾਹਿਬ ਆਉਣ ‘ਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਉ ਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਮੈਂਬਰ ਸ ਜਸਵਿੰਦਰ ਸਿੰਘ ਐਡਵੋਕੇਟ, ਸ. ਦਲਮੇਘ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ. ਦਿਲਜੀਤ ਸਿੰਘ ਬੇਦੀ ਐਡੀ: ਸਕੱਤਰ, ਸ. ਪਰਮਜੀਤ ਸਿੰਘ ਸਰੋਆ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਐਡੀ: ਮੈਨੇਜਰ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਹਰਪ੍ਰੀਤ ਸਿੰਘ, ਸ੍ਰੀ ਕਮਲ ਸ਼ਰਮਾ ਪ੍ਰਧਾਨ ਬੀ.ਜੇ.ਪੀ. ਪੰਜਾਬ ਪ੍ਰਦੇਸ਼, ਸਾਬਕਾ ਐਮ.ਪੀ. ਰਜਿੰਦਰ ਮੋਹਨ ਛੀਨਾ, ਵਿਧਾਇਕ ਸ੍ਰੀ ਅਨਿਲ ਜੋਸ਼ੀ ਤੇ ਡੀ.ਸੀ. ਸ੍ਰੀ ਰਜਤ ਅਗਰਵਾਲ ਹਾਜ਼ਰ ਸਨ।

ਬੋਧਗਯਾ ਵਿੱਚ ਅਠ ਬੰਬ ਧਮਾਕੇ-ਦੋ ਅਣ ਚੱਲੇ ਬੰਬ ਵੀ ਮਿਲੇ                     ਸਿੱਖਾਂ ਉਪਰ ਨਸਲੀ ਹਮਲੇ


ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ          ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ


ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ                           ਇਹ ਇਨਕਲਾਬੀ ਯੋਧੇ ਨਹੀਂ, ਨਫ਼ਰਤਾਂ-ਖਾਧੇ ਕਸਾਈ ਹਨ

ਸ੍ਰੀ ਅੰਮ੍ਰਿਤਸਰ ਸਾਹਿਬ: ਸਥਾਪਨਾ ਦਿਵਸ


ਮੰਦਿਰਾ ਨੇ ਟੈਟੂ ਨਾ ਹਟਾਇਆ ਤਾਂ ਹੋਵੇਗੀ ਕਾਰਵਾਈ                       ਮਾਓਵਾਦੀ ਹਿੰਸਾ:ਦੱਬੇ-ਕੁਚਲਿਆਂ ਦੀ ਹਿੰਸਾ         

-------------------------------------------------------

  ਸਵਰਗੀ ਕਲਿਆਣ ਕੌਰ ਦੀਆਂ ਕੁਝ ਲਿਖਤਾਂ:--