Showing posts with label Gurdawara Sahib. Show all posts
Showing posts with label Gurdawara Sahib. Show all posts

Wednesday, December 11, 2024

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

 CM office Sent on Wednesday 11th December 2024 at 2:19 PM Email Gurdawara Sri Bhabhor Sahib

ਮੁੱਖ ਮੰਤਰੀ ਦਫਤਰ ਪੰਜਾਬ//ਬੁੱਧਵਾਰ: 11 ਦਸੰਬਰ 2024//ਦੁਪਹਿਰੇ 2:19 ਵਜੇ//ਈਮੇਲ// ਗੁਰਦੁਆਰਾ ਸ਼੍ਰੀ ਭਬੋਰ ਸਾਹਿਬ ਦੀ ਆਸਥਾ ਯਾਤਰਾ 

ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਦੀ ਮੰਗ ਕੀਤੀ
ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਅਰਦਾਸ ਕੀਤੀ

ਨੰਗਲ: (ਰੂਪਨਗਰ): 11 ਦਸੰਬਰ 20204: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਪ੍ਰਮਾਤਮਾ ਕੋਲੋਂ ਸ਼ਕਤੀ ਦੀ ਮੰਗ ਸਦੀਆਂ ਪੁਰਾਣੀ ਹੈ। ਸਤਿਜੁੱਗ, ਦੁਆਪਰ ਅਤੇ ਤ੍ਰੇਤਾ ਯੁਗ ਵਿੱਚ ਵੀ ਵਡੇ ਵੱਡੇ ਰਾਜੇ ਮਹਾਰਾਜਾ ਇਸ ਆਸਥਾ ਨੂੰ ਜਾਰੀ ਰੱਖਦਿਆਂ ਆਪੋ ਆਪਣੇ ਇਸ਼ਟ ਅਤੇ ਰੱਬ ਅੱਗੇ ਇਸ ਮਕਸਦ ਦੀਆਂ ਪ੍ਰਾਥਨਾਵਾਂ ਕਰਿਆ ਕਰਦੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ।

ਆਸਥਾ ਅਤੇ ਸ਼ਰਧਾ ਨਾਲ ਕੀਤੀ ਇਸ ਯਾਤਰਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।

ਆਪਣੀ ਇਸ ਧਾਰਮਿਕ ਫੇਰੀ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।
--------------

Friday, November 29, 2024

ਗਾਇਕਾ ਅਸੀਸ ਕੌਰ ਦਾ ਨਵਾਂ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

Sent By Gurjit Billa on Friday 29th November 2024 at 5:54 PM Regarding Singer Asees Kaur's New Album 

ਗੀਤ ਰਿਲੀਜ਼ ਕੀਤਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਸ਼ਹੀਦਾਂ, ਸੋਹਾਣਾ ਨੇ  

ਐੱਸ.ਏ.ਐੱਸ. ਨਗਰ (ਮੋਹਾਲੀ): 29 ਨਵੰਬਰ 2024: (ਗੁਰਜੀਤ ਬਿੱਲਾ//ਪੰਜਾਬ ਸਕਰੀਨ ਡੈਸਕ)::

ਇਥੋਂ  ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ  ਵਿਸ਼ੇਸ਼ ਸੰਗੀਤਕ ਐਲਬਮ ਸਾਹਮਣੇ ਲਿਆਂਦੀ ਗਈ। ਇਸ ਧਾਰਮਿਕ ਐਲਬਮ ਵਿੱਚ ਵੀ ਧਾਰਮਿਕ ਗੀਤ ਹਨ। ਇਸ ਧਾਰਮਿਕ  ਪਹਿਲਾਂ ਵੀ ਅਸੀਸ ਕੌਰ ਦੀਆਂ ਧਾਰਮਿਕ ਰਿਲੀਜ਼ ਹੁੰਦੀਆਂ ਰਹੀਆਂ ਹਨ। 

ਇਸ ਵਾਰ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਅਸੀਸ ਰੀਕਾਰਡਸ ਵਲੋਂ ਰੀਲਿਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ ਵੱਲੋਂ ਆਪ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸਟਰ ਡਾਪ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। 

ਅਸੀਸ ਰਿਕਾਰਡਜ਼ ਵੱਲੋਂ ਰੀਲੀਜ਼ ਇਸ ਗੀਤ ਦੀ ਸ਼ੂਟਿੰਗ ਵੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੀ ਹੋਈ ਹੈ। ਇਸ ਗੀਤ ਦੇ ਨਿਰਮਾਤਾ ਅਤੇ ਪ੍ਰੇਰਣਾ ਸਰੋਤ ਉੱਘੇ ਸਮਾਜ ਸੇਵੀ ਸ੍ਰ. ਸਰਵਜੀਤ ਸਿੰਘ ਹਨ। ਇਸ ਗੀਤ ਦੀ  ਪ੍ਰੋਡਕਸ਼ਨ ਧੀਰਜ ਰਾਜਪੁਤ ਨੇ ਕੀਤੀ ਹੈ। ਇਸ ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ। ਇਸ ਗੀਤ ਵਿੱਚ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਸਿੰਘ ਸ਼ਹੀਦ ਬਾਬਾ ਜੀ ਦੀ ਮਹਾਨਤਾ ਬਾਰੇ ਬਹੁਤ ਹੀ ਸੁੰਦਰ  ਢੰਗ ਨਾਲ ਦਰਸਾਇਆ ਗਿਆ ਹੈ। ਇਹ ਗੀਤ ਯੂ-ਟਿਊਬ ਲਿੰਕ ਅਸੀਸ ਰਿਕਾਰਡਜ਼’ ਤੇ ਦੇਖਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਸੀਸ ਕੌਰ ਵੱਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸਤਿਕਾਰ ਵਿੱਚ ਧਾਰਮਿਕ ਗੀਤ ‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’ , ‘ਸਿੰਘ ਸ਼ਹੀਦਾਂ ਦਾ ਡੇਰਾ’, ‘ਥੋਡਾ ਸੋਹਣਾ ਹੈ ਦਰਬਾਰ’, ‘ਪਿਆਰ ਬੇਸ਼ੁਮਾਰ’,‘ਪਾਵਨ ਸਿੰਘ ਸ਼ਹੀਦਾਂ ਦਾ ਅਸਥਾਨ’, ‘ਹੰਸਾਲੀ ਵਾਲੇ ਸੰਤਾਂ ਦੇ ਬੱਚਨ’ ਤੋਂ ਇਲਾਵਾ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਉਪਮਾ ਵਿੱਚ ਗਾਏ ਗੀਤਾਂ ਨੂੰ ਸੰਗਤਾਂ ਵਲੋਂ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਗਿਆ ਹੈ।

ਵਰਨਣਯੋਗ ਹੈ ਕਿ ਅਸੀਸ ਕੌਰ ਨੂੰ ਸਮਾਜ ਦੀਆਂ ਵੱਡੀਆਂ ਅਤੇ ਸਨਮਾਨਯੋਗ ਸਮਾਜਿਕ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵੱਲੋਂ ਉਨਾਂ ਦੀਆਂ ਸਮਾਜਿਕ ਸੇਵਾਵਾਂ ਲਈ ਕਈ ਵਾਰ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਤੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। 

ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰਾਂ ਹੀ ਆਪਣੇ ਧਾਰਮਿਕ ਗੀਤਾਂ ਰਾਹੀਂ ਸੰਗਤ ਅਤੇ ਨੌਜਵਾਨ ਪੀੜੀ ਨੂੰ ਸ਼ਾਂਤੀ, ਅਮਨ ਅਤੇ ਰੱਬੀ ਪਿਆਰ ਦਾ ਸੰਦੇਸ਼ ਦਿੰਦੀ ਰਹੇਗੀ। 

Monday, August 22, 2022

ਲੁਧਿਆਣਾ ਦੇ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਇਕ ਨੌਜਵਾਨ ਨੇ ਮਾਰੀ ਛਲਾਂਗ

Monday 22rd August 2022 at 03:29 PM

ਮਾਡਲ ਟਾਊਨ ਇਲਾਕੇ ਵਿੱਚ ਹੈ ਪ੍ਰਸਿੱਧ ਗੁਰਦੁਆਰਾ ਦੀਪ ਸਿੰਘ ਸਾਹਿਬ 
ਛਲਾਂਗ ਮਾਰਦੇ ਦੀ ਵੀਡੀਓ ਹੋਇਆ ਵਾਇਰਲ, ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

ਲੁਧਿਆਣਾ
: 22 ਅਗਸਤ 2022: (ਗੁਰਦੇਵ ਸਿੰਘ//ਪੰਜਾਬ ਸਕਰੀਨ ਡੈਸਕ)::

ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਅਵਤਾਰਾਂ ਨੇ ਆਪਣੇ ਜੀਵਨ ਕਾਲ ਵਿੱਚ ਜ਼ੁਲਮ ਦੇ ਖਿਲਾਫ ਇਨਸਾਫ ਦੀ ਪ੍ਰਾਪਤੀ ਲਈ ਲੰਮੇ ਸੰਘਰਸ਼ ਕੀਤੇ, ਜੰਗਾਂ ਲੜੀਆਂ ਅਤੇ ਅਣਗਿਣਤ ਕੁਰਬਾਨੀਆਂ ਵੀ ਕੀਤੀਆਂ। ਉਹਨਾਂ ਆਪਣੀ ਜ਼ਿੰਦਗੀ ਵਿੱਚ ਹਰ ਕਦਮ ਤੇ ਸੰਘਰਸ਼ ਦਾ ਲੋਹਾ ਮਨਵਾਇਆ ਅਤੇ ਸੰਘਰਸ਼ਾਂ ਵਾਲੇ ਹੀ ਪੂਰਨੇ ਪਾਏ। ਚੜ੍ਹਦੀਕਲਾ ਵਾਲੇ ਇਸ ਤਰ੍ਹਾਂ ਦੇ ਲਾਈਫ ਸਟਾਈਲ ਤੋਂ ਪ੍ਰੇਰਨਾ ਲੈਣ ਵਾਲੇ ਵੀ ਬਹੁਤ ਸਾਰੇ ਲੋਕ ਰਹੇ ਪਰ ਕਈ ਲੋਕ ਅਜਿਹੇ ਵੀ ਹਨ ਜਿਹੜੇ ਅੱਜ ਵੀ ਸੰਘਰਸ਼ਾਂ ਦੀ ਬਜਾਏ ਕਿਸਮਤ ਜਾਂ ਗੈਬੀ ਤਾਕਤਾਂ ਤੇ ਭਰੋਸਾ ਕਰਦੇ ਹਨ। 
ਜਦੋਂ ਇਹਨਾਂ ਲੋਕਾਂ ਦੀਆਂ ਨਿੱਕੀਆਂ ਨਿੱਕੀਆਂ ਇਛਾਵਾਂ ਬਿਨਾ ਸੰਘਰਸ਼ ਤੋਂ ਪੂਰੀਆਂ ਨਹੀਂ ਹੁੰਦੀਆਂ ਜਾਂ ਹੋਰ ਤਿੱਖਾ ਸੰਘਰਸ਼ ਮੰਗਦੀਆਂ ਹਨ ਤਾਂ ਇਹ ਲੋਕ ਖੁਦਕੁਸ਼ੀਆਂ ਜਾਂ ਨਸ਼ਿਆਂ ਵਾਲੇ ਰਾਹ ਤੇ ਤੁਰ ਪੈਂਦੇ ਹਨ। ਅਜੀਬ ਦੁਖਾਂਤ ਹੈ ਕਿ ਜ਼ਿੰਦਗੀ ਤੋਂ ਭਗੌੜੇ ਹੋਏ ਅਜਿਹੇ ਲੋਕ ਖ਼ੁਦਕੁਸ਼ੀ ਲਈ ਧਾਰਮਿਕ ਥਾਂਵਾਂ ਨੂੰ ਹੀ ਚੁਣਦੇ ਹਨ। 

ਹੁਣ ਨਵਾਂ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਦਾ ਜਿੱਥੇ ਆਸਥਾ ਦਾ  ਕੇਂਦਰ ਬਣੇ ਬਾਬਾ ਦੀਪ ਸਿੰਘ ਸ਼ਹੀਦ ਵਾਲੇ ਗੁਰਦੁਆਰੇ ਦੀ ਛੱਤ ਤੋਂ ਕਿਸੇ ਨੌਜਵਾਨ ਨੇ ਛਾਲ ਮਾਰ ਦਿੱਤੀ ਹੈ। ਇਸ ਛਾਲ ਮਾਰਨ ਦੀ ਵੀਡੀਓ ਵੀ ਵਾਇਰਲ ਹੋ ਗਈ। ਬੁਰੀ ਤਰ੍ਹਾਂ ਜ਼ਖਮੀ ਹੋਏ ਇਸ ਨੌਜਵਾਨ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਿਸ ਵੇਲੇ ਇਕ ਅਣਜਾਣ ਨੌਜਵਾਨ ਨੇ ਗੁਰਦੁਆਰਾ ਗੁਰੂ ਦੀਪ ਸਿੰਘ ਸਾਹਿਬ ਦੀ ਛੱਤ ਤੋਂ ਛਲਾਂਗ ਮਾਰ ਦਿੱਤੀ। ਛਾਲ ਮਾਰਨ ਵਾਲੀ ਉਸ ਦੀ ਵੀਡੀਓ ਵੀ  ਵਾਇਰਲ ਹੋ ਗਈ। ਕਿਹਾ ਜਾ ਰਿਹਾ ਹੈ ਕਿ  ਛਲਾਂਗ ਮਾਰਨ ਤੋਂ ਪਹਿਲਾਂ ਨੌਜਵਾਨ ਕਈ ਵਾਰ ਛੱਤ 'ਤੇ ਗਿਆ ਅਤੇ ਉਸ ਤੋਂ ਬਾਅਦ ਹੀ ਉਸ ਨੇ ਛਲਾਂਗ ਮਾਰੀ।  ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਦੱਸਿਆ ਕਿ ਨੌਜਵਾਨ ਪਹਿਲਾਂ ਕਈ ਵਾਰ ਛੱਤ 'ਤੇ ਗਿਆ  ਸੇਵਾਦਾਰਾਂ ਨੂੰ ਵੀ ਲੱਗਿਆ ਕਿ ਸ਼ਾਇਦ ਉਹ ਵੀ ਇਕ ਸੇਵਾਦਾਰ ਹੈ ਜਿਸ ਕਰਕੇ ਉਹ ਛੱਤ ਤੇ ਬਾਰ ਬਾਰ ਜਾ ਰਿਹਾ ਹੈ ਪਰ ਅੱਖਰ  ਉਸ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੇ ਜਾ ਕੇ ਛਲਾਂਗ ਹੀ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ।  ਕਿਹਾ ਜਾ ਰਿਹਾ ਹੈ ਕਿ ਉਸ ਦੇ ਕਈ ਸੱਟਾਂ ਵੀ ਲੱਗੀਆਂ ਨੇ ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ  ਪੁਲਿਸ ਨੇ ਕੇਸ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Saturday, November 20, 2021

ਪਿੰਡ ਰੁੜਕਾ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ

ਬੜੀ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ


ਮੋਹਾਲੀ
: 20 ਨਵੰਬਰ, 2021: (ਗੁਰਜੀਤ ਬਿੱਲਾ//ਅਰਾਧਨਾ ਟਾਈਮਜ਼//ਰੂਹਾਨੀ ਰਿਪੋਰਟ)::

ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਹਰ ਪਾਸੇ ਰੌਣਕਾਂ ਰਹੀਆਂ। ਕੜਾਹ ਪ੍ਰਸ਼ਾਦ ਦੀਆਂ ਦੇਗਾਂ  ਅਤੇ ਗਰੂਰ ਕਾ ਅਤੁੱਟ ਲੰਗਰ ਵੀ ਵਰਤਿਆ। ਨਾਮ ਬਾਣੀ ਦੇ ਪ੍ਰਵਾਹ ਚੱਲੇ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੇ ਇੱਕ ਵਾਰ ਫੇਰ ਦੁਨੀਆ ਨੂੰ ਰਾਹ ਦਿਖਾਈ। ਜਗਤ ਗੁਰੂ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ  ਗੁਰਦੁਆਰਾ ਸ੍ਰੀ ਆਕੀਗੜ੍ਹ ਸਾਹਿਬ, ਪਿੰਡ ਰੁੜਕਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਇਸ ਮੌਕੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ।

ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਅਰਦਾਸ ਕੀਤੀ ਅਤੇ ਭਾਈ ਸਾਹਿਬ ਭਾਈ ਬਲਵਿੰਦਰ ਸਿੰਘ ਜੀ ਸਮਾਣਾ ਦੇ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਕੀਰਤਨ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾਰਾ ਸਿੰਘ ਨੇ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਮਲ ‘ਚ ਲਿਆਉਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਪਿੰਡ ਰੁੜਕਾ ਦੇ ਸਰਪੰਚ ਹਰਜੀਤ ਸਿੰਘ, ਕਮੇਟੀ ਮੈਂਬਰ ਮਨਜੀਤ ਸਿੰਘ, ਬਲਜੀਤ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਮੁੱਖ ਸਿੰਘ, ਦਰਸ਼ਨ ਸਿੰਘ, ਗੁਰਲਾਲ ਸਿੰਘ ਵੀ ਸੰਗਤ ਰੂਪ ਵਿੱਚ ਮੌਜੂਦ ਰਹੇ। ਆਲੇ ਦੁਆਲੇ ਦੇ ਪਿੰਡਾਂ ਵਿੱਚੋਂ ਵੀ ਸੰਗਤਾਂ ਆਈਆਂ। 


Tuesday, November 27, 2018

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਸੇਵਾ ਸੰਭਾਲ ਦਾ ਦੂਜਾ ਪੱਖ

Nov 27, 2018, 7:48 AM
ਫੋਟੋ ਜਰਨਲਿਸਟ ਜਨਮੇਜਾ ਜੋਹਲ ਵੱਲੋਂ ਜਾਰੀ ਕੀਤੀ ਤਸਵੀਰ ਚਰਚਾ ਵਿੱਚ 
ਲੁਧਿਆਣਾ: 28 ਨਵੰਬਰ 2018: (ਐਮ ਐਸ ਭਾਟੀਆ)::
ਧਾਰਮਿਕਤਾ ਨਾਲ ਜੁੜਿਆ ਹੋਇਆ ਸਿੱਖ ਸੰਸਾਰ ਹਰ ਰੋਜ਼ ਵਿਛੜੇ ਹੋਏ ਧਾਰਮਿਕ ਅਸਥਾਨਾਂ ਦੀ ਸੇਵਾ ਸੰਭਾਲ ਵਾਸਤੇ ਅਰਦਾਸਾਂ ਕਰਦਾ ਹੈ। ਹੁਣ ਇਹਨਾਂ ਵਿਛੜੇ ਅਸਥਾਨਾਂ ਦੀ ਸੇਵਾ ਸੰਭਾਲ ਮਿਲਣ ਦੇ ਆਸਾਰ ਵੀ [ਐਡਾ ਹੋ ਗਏ ਹਨ।  ਕਰਤਾਰਪੁਰ ਸਾਹਿਬ ਵਾਲਾ ਲਾਂਹ ਖੋਹਲੇ ਜਾਣ ਵਾਲਿਆਂ ਕੋਸ਼ਿਸ਼ਾਂ ਜੇ ਸਫਲ ਹੋ ਗਈਆਂ ਤਾਂ ਨਿਸਚੇ ਹੀ ਇਹ  ਸਭ ਕੁਝ ਸਾਕਾਰ ਹੋ ਸਕੇਗਾ। ਖੁਸ਼ੀਆਂ ਦੀ ਸੰਭਾਵਨਾਵਾਂ ਅਤੇ ਅੜਿੱਕਿਆਂ ਦੀਆਂ ਸਾਜ਼ਿਸ਼ਾਂ ਵਾਲੇ ਇਸ ਨਾਜ਼ੁਕ ਜਿਹੇ ਮਾਹੌਲ ਵਿੱਚ ਇੱਕ ਤਸਵੀਰ ਪ੍ਰਸਿੱਧ ਫੋਟੋ ਜਰਨਲਿਸਟ ਜਨਮੇਜਾ ਜੋਹਲ ਨੇ ਇੱਕ ਤਸਵੀਰ ਮੀਡੀਆ ਨੂੰ ਭੇਜੀ ਹੈ ਜਿਹੜੀ ਕਰਤਾਰਪੁਰ ਸਾਹਿਬ ਵਾਲੇ ਗੁਰਦੁਆਰਾ ਸਾਹਿਬ ਦੀ ਮੌਜੂਦਾ ਸਥਿਤੀ ਦਾ ਦੂਜਾ ਪਹਿਲੂ ਵੀ ਦਿਖਾਉਂਦੀ ਹੈ। ਜਨਮੇਜਾ ਸਿੰਘ ਜੋਹਲ ਮੁਤਾਬਿਕ ਇਹ ਤਸਵੀਰ ਸ਼ਾਹਿਦ ਸ਼ਬੀਰ ਨੇ ਖਿੱਚੀ ਹੈ। ਇਸ ਤਸਵੀਰ ਨੂੰ ਖਿੱਚੇ ਜਾਣ ਦੀ ਤਾਰੀਖ ਦਾ  ਵੇਰਵਾ ਭਾਵੇਂ ਤੁਰੰਤ ਨਹੀਂ ਮਿਲ ਸਕਿਆ  ਪਰ ਲੱਗਦਾ ਹੈ ਕਿ ਇਹ ਇਹਨਾਂ ਦਿਨਾਂ ਵਿੱਚ ਹੀ ਖਿੱਚੀ ਗਈ ਹੈ। ਸੇਵਾ ਸੰਭਾਲ ਦੀ ਹਕੀਕਤ ਨੂੰ ਦਿਖਾਉਣ ਵਾਲੀ ਇਹ ਤਸਵੀਰ ਕਿੰਨਾ ਕੁ ਅਸਰ ਦਿਖਾਉਂਦੀ ਹੈ ਇਹ ਗੱਲ ਸਮਾਂ ਆਉਣ ਤੇ ਹੀ ਪਤਾ ਲੱਗ ਸਕੇਗੀ।