Showing posts with label Harchand Singh Barsat. Show all posts
Showing posts with label Harchand Singh Barsat. Show all posts

Wednesday, June 17, 2026

ਮੰਡੀ ਬੋਰਡ ਮੁੱਖ ਦਫ਼ਤਰ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

Emailed on Wednesday 17th June 2026 at 1:51 PM  2026 Regarding Chhabeel By Punjab Mandi Board

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖਿਆਵਾਂ ਨੂੰ ਯਾਦ ਕਰਾਇਆ 

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ


ਐਸ.ਏ.ਐਸ. ਨਗਰ (ਮੁਹਾਲੀ)
:17 ਜੂਨ, 2026: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲਾਂ ਦਾ ਬਹੁਤ ਸਾਰੀਆਂ ਥਾਂਵਾਂ ਤੇ ਵਿਸ਼ੇਸ਼ ਆਯੋਜਨ ਕੀਤਾ ਗਿਆ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਾਲੇ ਪੁਰਬ ਦਾ ਸੰਦੇਸ਼ ਬੜੀ ਸ਼ਰਧਾ ਨਾਲ ਆਮ ਜਨਤਾ ਤੱਕ ਪਹੁੰਚਾਇਆ ਗਿਆ। 

ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਹਰ ਵਿਅਕਤੀ ਨੂੰ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਾਨੂੰ ਗੁਰੂ ਜੀ ਦੀ ਬਾਣੀ ਅਤੇ ਸ਼ਹਾਦਤ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਜੀਵਨ ਵਿੱਚ ਆਉਣ ਵਾਲੀ ਕਿਸੇ ਵੀ ਔਖੀ ਘੜੀ ਵਿੱਚ ਅਸੀਂ ਆਪਣੇ ਮਾਰਗ ਤੋਂ ਨਾ ਡੋਲੀਏ। 

ਉਨ੍ਹਾਂ ਕਿਹਾ ਕਿ ਗੁਰੂ ਜੀ ਨੂੰ ਤੱਤੀ ਤਵੀ ਤੇ ਬਿਠਾਇਆ ਗਿਆ ਅਤੇ ਉਨ੍ਹਾਂ ਤੇ ਗਰਮ ਰੇਤ ਪਾਈ ਗਈ, ਪਰ ਗੁਰੂ ਜੀ ਸ਼ਾਂਤ ਰਹੇ। ਸਾਨੂੰ ਵੀ ਉਨ੍ਹਾਂ ਵਾਂਗ ਆਪਣੇ ਜੀਵਨ ਵਿੱਚ ਅਡੋਲ ਰਹਿਣਾ ਚਾਹੀਦਾ ਹੈ ਅਤੇ ਹਰੇਕ ਔਕੜ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। 

ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਪੱਧਰ ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਠੰਡੇ ਮਿੱਠੇ ਜਲ ਦੇ ਨਾਲ-ਨਾਲ ਸੰਗਤ ਵਿੱਚ ਗੁਰੂ ਜੀ ਦਾ ਪ੍ਰਸਾਦ ਵੀ ਵਰਤਾਇਆ ਗਿਆ। 

ਛਬੀਲ ਆਯੋਜਨ ਵਾਲੇ ਇਸ ਇਸ ਮੌਕੇ ਸ੍ਰੀ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨ-ਮਨ-ਧਨ ਨਾਲ ਸੇਵਾ ਨਿਭਾਈ ਗਈ।……………….

Tuesday, June 16, 2026

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ:ਹਰਚੰਦ ਸਿੰਘ ਬਰਸਟ

Emailed on 16th June 2026 at 4:14 PM Regarding Development By Punjab Mandi Board

ਭਲਾਈ ਲਈ ਬੜੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ ਪੰਜਾਬ ਮੰਡੀ ਬੌਰਡ


ਚੰਡੀਗੜ੍ਹ
: 16 ਜੂਨ 20206: (ਮੀਡੀਆ ਲਿੰਕ ਰਵਿੰਦਰ//ਪੰਜਾਬ ਸਕਰੀਨ ਡੈਸਕ)::

ਪੰਜਾਬ ਮੰਡੀ ਬੋਰਡ ਨੇ ਸਿਰਜੇ ਹਨ ਵਿਕਾਸ ਦੇ ਨਵੇਂ ਨਵੇਂ ਕੀਰਤੀਮਾਨ। ਇਹ ਦਾਅਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਕਿਸਾਨ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸੇ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦੀ ਅਗਵਾਈ ਹੇਠ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਹਲਕਾ ਸਮਾਣਾ ਦੇ ਪਿੰਡ ਦਦਹੇੜਾ ਦੀ ਪੰਚਾਇਤ ਨੇ ਮੰਡੀ ਬਣਾਉਣ ਲਈ 18 ਕਿਲੇ ਜ਼ਮੀਨ ਵੀ ਦਾਨ ਦਿੱਤੀ। ਸੂਬੇ ਦੀਆਂ 664 ਮੰਡੀਆਂ ਵਿੱਚ 197 ਕਰੋੜ ਰੁਪਏ ਨਾਲ ਬਣੇ ਕਵਰ ਸ਼ੈੱਡ ਇਹਨਾਂ ਪ੍ਰਾਪਤੀਆਂ ਦਾ ਇੱਕ ਅਹਿਮ ਹਿੱਸਾ ਹਨ। 

ਇਸ ਸੰਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵੀ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਵੀ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ ਪਹਿਨਾਉਣ ਦਾ ਵੀ ਫੈਸਲਾ ਲਿਆ ਗਿਆ। 

ਇਸ ਮਗਰੋਂ ਪੱਤਰਕਾਰਵਾਰਤਾ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਪਿਛਲੇ ਚਾਰ ਸਾਲਾਂ ਵਿੱਚ ਮੰਡੀ ਬੋਰਡ ਵੱਲੋਂ ਵਿਕਾਸੀ ਕੰਮਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਵਿੱਚ ਪ੍ਰਾਪਤ ਕੀਤੀਆਂ ਇਤਿਹਾਸਕ ਉਪਲਬੱਧੀਆਂ ਦਾ ਵੇਰਵਾ ਸਾਂਝਾ ਕੀਤਾ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। 

ਇਸ ਦੌਰਾਨ ਚੇਅਰਮੈਨ ਸ. ਬਰਸਟ ਨੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੂੰ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਦਦਹੇੜਾ ਦੀ ਪੰਚਾਇਤ ਵੱਲੋਂ 18 ਕਿੱਲੇ ਜਮੀਨ ਫ੍ਰੀ ਆਫ਼ ਕਾਸਟ ਦਿੱਤੀ ਗਈ ਹੈ ਤਾਂ ਜੋ ਉੱਥੇ ਮੌਜੂਦਾ ਲੋੜਾਂ ਨੂੰ ਪੂਰੀਆਂ ਕਰਨ ਲਈ ਆਧੁਨਿਕ ਮੰਡੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੰਡੀ ਇਸ ਖੇਤਰ ਦੇ ਆਰਥਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। 

ਇਸ ਮੌਕੇ ਸ. ਬਰਸਟ ਵੱਲੋਂ ਪਿੰਡ ਦਦਹੇੜਾ ਦੇ ਸਰਪੰਚ ਗੁਰਜੀਤ ਸਿੰਘ, ਪੰਚ ਤੋਤੀ, ਗੁਰਪ੍ਰੀਤ ਸਿੰਘ, ਗਿਆਨ ਦਾਸ, ਗੋਬਿੰਦ ਸਿੰਘ, ਗੁਰਬਖਸ ਸਿੰਘ, ਸੁਸ਼ੀਲਾ ਰਾਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਹਲਕਾ ਸਮਾਣਾ ਦੇ ਪਿੰਡ ਮਹਿਮਦਪੁਰ (ਪਟਿਆਲਾ) ਵਿਖੇ ਗ੍ਰਾਮ ਪੰਚਾਇਤ ਵੱਲੋਂ ਫਰੀ ਆਫ਼ ਕਾਸਟ ਦਿੱਤੀ 19 ਏਕੜ 6 ਕਨਾਲ 13 ਮਰਲੇ ਜਮੀਨ 'ਤੇ ਸਬ-ਯਾਰਡ ਬਣਾਇਆ ਗਿਆ ਹੈ, ਜਿਸ ਨੂੰ ਆਲੂ ਮੰਡੀ ਹੱਬ ਵੱਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 44,597 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਨੂੰ ਕਰੀਬ 13,339.01 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ, ਮਾਡਰਨਾਈਜੇਸ਼ਨ ਅਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕੀਮਤੀ ਜਾਨਾਂ ਬਚਾਉਣ ਲਈ 13,865 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ 'ਤੇ ਕਰੀਬ 132.65 ਕਰੋੜ ਦੀ ਲਾਗਤ ਨਾਲ ਰੋਡ ਸੇਫਟੀ ਪ੍ਰੋਵੀਜ਼ਨ ਲਗਾਈਆਂ ਗਈਆਂ ਹਨ। ਸੂਬੇ ਦੇ ਪਿੰਡਾਂ ਦੀਆਂ 280 ਕਿਲੋਮੀਟਰ ਲੰਬਾਈ ਦੀਆਂ ਫਿਰਨੀਆਂ ਨੂੰ 235 ਕਰੋੜ ਰੁਪਏ ਦੀ ਲਾਗਤ ਨਾਲ ਸੀ.ਸੀ. (ਸੀਮੈਂਟ ਅਤੇ ਕੰਕਰੀਟ) ਨਾਲ ਮਾਡਰਨਾਈਜੇਸ਼ਨ ਕਰਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। 

ਸੂਬੇ ਦੀਆਂ ਲਿੰਕ ਸੜਕਾਂ ਤੇ ਪੈਂਦੇ 46 ਤੰਗ ਅਤੇ ਡੈਮੇਜ ਪੁਲਾਂ ਨੂੰ 20 ਕਰੋੜ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ। ਵਿੱਤੀ ਸਾਲ 2025-26 ਦੌਰਾਨ ਪੰਜਾਬ ਰਾਜ ਦੀਆਂ 664 ਮੰਡੀਆਂ ਵਿੱਚ 197 ਕਰੋੜ ਦੀ ਲਾਗਤ ਨਾਲ ਕਵਰ ਸ਼ੈੱਡ ਬਣਾਏ ਗਏ ਹਨ ਅਤੇ 36 ਮੰਡੀਆਂ ਵਿੱਚ ਲਗਭਗ 24.40 ਕਰੋੜ ਦੀ ਲਾਗਤ ਨਾਲ ਸੋਲਰ ਪੈਨਲ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਲਗਭਗ 455.84 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਵੱਖ-ਵੱਖ ਮੰਡੀਆਂ ਦੀਆਂ ਅੰਦਰੂਨੀ ਸੜਕਾਂ, ਫੜ੍ਹਾਂ ਅਤੇ ਸ਼ੈਡਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। 

ਕਿਸਾਨਾਂ ਦੀ ਸਹੂਲਤ ਲਈ ਬੁੱਢਲਾਡਾ ਵਿਖੇ ਲਗਭਗ 34 ਕਰੋੜ ਰੁਪਏ ਦੀ ਲਾਗਤ ਨਾਲ 51.01 ਏਕੜ ਵਿੱਚ ਅਤੇ ਅਰਨੀਵਾਲਾ ਵਿਖੇ 1.14 ਕਰੋੜ ਰੁਪਏ ਦੀ ਲਾਗਤ ਨਾਲ 12 ਏਕੜ ਜਮੀਨ ਤੇ ਨਵੀਆਂ ਅਨਾਜ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਆਧੁਨਿਕ ਤਕਨੀਕ ਨੂੰ ਅਪਣਾਉਂਦਿਆਂ ਹੋਇਆ 2022-23 ਤੋਂ 2025-26 ਤੱਕ ਕਿਸਾਨਾਂ ਨੂੰ ਲਗਭਗ 1 ਕਰੋੜ ਜੇ-ਫਾਰਮ ਵਟਸਐਪ ਅਤੇ ਡਿਜੀਲਾਕਰ ਰਾਹੀਂ ਭੇਜੇ ਜਾ ਚੁੱਕੇ ਹਨ, ਜਿਸ ਲਈ ਪੰਜਾਬ ਮੰਡੀ ਬੋਰਡ ਨੂੰ ਰਾਸ਼ਟਰੀ ਪੁਰਸਕਾਰ ਨਾਲ ਵੀ ਨਿਵਾਜਿਆ ਗਿਆ ਹੈ। ਇਸ ਤੋਂ ਇਲਾਵਾ ਤਰਸ ਦੇ ਆਧਾਰ 'ਤੇ 37 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਸਿੱਧੀ ਭਰਤੀ ਰਾਹੀਂ 42 ਜੂਨੀਅਰ ਇੰਜੀਨੀਅਰਾਂ ਦੀ ਨਿਯੁਕਤ ਕੀਤੀ ਗਈ ਹੈ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਤੋਂ 39 ਕਲਰਕਾਂ ਨੂੰ ਮੰਡੀ ਬੋਰਡ ਵਿਖੇ ਮਰਜ ਕੀਤਾ ਗਿਆ। ਪ੍ਰੈਸ ਕਾਨਫਰੰਸ ਵਿੱਚ ਹੋਰ ਮੁੱਦਿਆਂ ਤੇ ਵੀ ਚਰਚਾ ਹੋਈ। 

ਉਨ੍ਹਾਂ ਦੱਸਿਆ ਕਿ ਸਾਲ 2025 ਵਿੱਚ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ 10 ਪ੍ਰਤੀਸ਼ਤ ਦਾ ਇਤਿਹਾਸਕ ਵਾਧਾ ਕੀਤਾ ਗਿਆ। ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਖਾਲੀ ਪਏ ਪਲਾਟਾਂ ਦੀ ਬੋਲੀ ਕਰਵਾਈ ਜਾ ਰਹੀ ਹੈ ਅਤੇ ਸਾਲ 2022 ਤੋਂ ਹੁਣ ਤੱਕ ਈ-ਆਕਸ਼ਨ ਰਾਹੀਂ ਵੱਖ-ਵੱਖ ਮੰਡੀਆਂ ਵਿੱਚ 630 ਕਰੋੜ ਰੁਪਏ ਦੇ 1,661 ਪਲਾਟ ਵੇਚੇ ਗਏ। ਇਸ ਮੌਕੇ ਉਹਨਾਂ ਉਨ੍ਹਾਂ ਇਹ ਵੀ ਕਿਹਾ ਕਿ ਸਾਲ 2022-23 ਦੌਰਾਨ ਮੂੰਗੀ ਦੀ ਐਮ.ਐਸ.ਪੀ. ਤੇ ਸਰਕਾਰੀ ਖਰੀਦ ਸ਼ੁਰੂ ਕੀਤੀ ਗਈ ਸੀ ਅਤੇ ਸਾਉਣੀ ਸੀਜਨ 2025 ਦੌਰਾਨ ਪਾਇਲਟ ਪ੍ਰੋਜੈਕਟ ਅਧੀਨ 6 ਜ਼ਿਲ੍ਹਿਆਂ ਵਿੱਚ ਮੱਕੀ ਦੀ ਖਰੀਦ ਵੀ ਐਮ.ਐਸ.ਪੀ. 'ਤੇ ਸ਼ੁਰੂ ਕੀਤੀ ਗਈ। ਇਸ ਤਰ੍ਹਾਂ ਵਿਕਾਸ ਦੇ ਕਈ ਫਿਲਲੋਆਂ ਦੀ ਵਿਸਥਾਰ ਨਾਲ ਚਰਚਾ ਹੋਈ। 

ਪੰਜਾਬ ਦੀਆਂ ਮੰਡੀਆਂ ਵਿੱਚ ਲੋਕਾਂ ਦੀਆਂ ਸਹੂਲਤਾਂ ਅਤੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਇਸਦੇ ਤਹਿਤ ਮਾਰਕਿਟ ਕਮੇਟੀ ਰਾਜਪੁਰਾ, ਪਟਿਆਲਾ, ਜਲੰਧਰ ਸਿਟੀ, ਮਹਿਤਪੁਰ, ਭਗਤਾਂਵਾਲਾ, ਮਾਨਸਾ, ਬੋਹਾ, ਭਿੱਖੀ ਅਤੇ ਤਪਾ ਵਿਖੇ ਏ.ਟੀ.ਐਮ. ਲਗਾਏ ਜਾ ਚੁੱਕੇ ਹਨ। 

ਇਸਦੇ ਨਾਲ ਹੀ ਲੁਧਿਆਣਾ ਅਤੇ ਸੰਗਰੂਰ ਵਿਖੇ ਵੱਖ-ਵੱਖ ਥਾਵਾਂ ਤੇ ਵਿਗਿਆਪਨਾਂ ਲਈ 12 ਯੂਨੀਪੋਲ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੇ ਫਗਵਾੜਾ (ਕਪੂਰਥਲਾ) ਵਿਖੇ ਫਲ/ਸਬਜੀ ਮੰਡੀਆਂ ਦੀ ਰਹਿੰਦ-ਖੁਹੰਦ ਨੂੰ ਡਿਸਪੋਜ਼ ਆਫ਼ ਕਰਨ ਲਈ ਵੇਸਟ ਮੈਨੇਜਮੈਂਟ ਪਲਾਂਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸਦੇ ਨਾਲ ਫੁਗਲਾਣਾ (ਹੁਸ਼ਿਆਰਪੁਰ) ਵਿਖੇ ਪਿਛਲੇ ਕੁਝ ਸਾਲਾਂ ਤੋਂ ਬੰਦ ਪਏ ਮੇਜ ਡਰਾਇਰ ਨੂੰ 5 ਸਾਲਾਂ ਲਈ ਲੀਜ਼ 'ਤੇ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਨੂੰ ਸਮਾਜਿਕ ਪ੍ਰੋਗਰਾਮਾਂ ਲਈ ਬਹੁਤ ਹੀ ਘੱਟ ਰੇਟ ਤੇ ਕਿਰਾਏ ਤੇ ਦਿੱਤਾ ਜਾਂਦਾ ਹੈ, ਜਦਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਆਫ਼ ਸੀਜਨ ਦੌਰਾਨ ਮੰਡੀਆਂ ਦੇ ਕਵਰ ਸ਼ੈੱਡਾਂ ਵਿੱਚ ਇਨਡੋਰ ਗੇਮਜ਼ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। 

ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੇ ਵਾਤਾਵਰਨ ਦੀ ਸ਼ੁਧਤਾ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਹੁਣ ਤੱਕ ਲਗਭਗ 1,21,299 ਬੂਟੇ ਲਗਾਏ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਬੂਟੇ ਲਗਾਏ ਜਾਣਗੇ। 

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। -----

Saturday, August 24, 2024

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ–ਹਰਚੰਦ ਸਿੰਘ ਬਰਸਟ

Saturday 24th August 2024 at 1:53 PM    simranjeet simranjeetgcs044@gmail.com

ਭਾਜਪਾ ਦੀਆਂ ਨੀਤੀਆਂ ਦਾ ਜਵਾਬ ਭਾਰਤ ਦੇ ਲੋਕ ਭਾਜਪਾ ਨੂੰ ਜਰੂਰ ਦੇਣਗੇ

*ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਡਰ ਸਤਾ ਰਿਹਾ ਭਾਜਪਾ ਨੂੰ 

*ਇਸੇ ਡਰ ਦੇ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ

*ਆਪਣੇ ਚਹੇਤਿਆਂ ਨੂੰ ਊੱਚੇ ਅਹੁਦਿਆਂ ਤੇ ਬਿਠਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ

ਮੋਹਾਲੀ: 22 ਅਗਸਤ 2024: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। ਭਾਜਪਾ ਵੱਲੋਂ ਸੰਵਿਧਾਨ ਵਿੱਚ ਦਿੱਤੇ ਰਿਜ਼ਰਵੇਸ਼ਨ ਦੇ ਅਧਿਕਾਰਾਂ ਨੂੰ ਤਾਕ ਤੇ ਰੱਖ ਕੇ ਇਹ ਭਰਤੀ ਕੱਢੀ ਗਈ ਸੀ, ਤਾਂ ਜੋ ਉਹ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਊੱਚੇ ਅਹੁਦਿਆਂ ਤੇ ਬੈਠਾ ਸਕਣ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਭਾਰਤ ਦੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ, ਪਰੰਤੂ ਭਾਜਪਾ ਸੱਤਾ ਦੇ ਨਸ਼ੇ ਵਿੱਚ ਗੜੁਚ ਹੋ ਕੇ ਸੰਵਿਧਾਨ ਨੂੰ ਵੀ ਟਿਚ ਸਮਝ ਰਹੀ ਹੈ, ਜਿਸਦਾ ਜਵਾਬ ਭਾਰਤ ਦੇ ਲੋਕ ਭਾਜਪਾ ਨੂੰ ਜਰੂਰ ਦੇਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਅਣਦੇਖਾ ਕਰਕੇ ਲੇਟਰਲ ਐਂਟਰੀ ਰਾਹੀਂ ਆਈਏਐਸ ਪੱਧਰ ਦੀਆਂ 60 ਤੋਂ ਵੱਧ ਅਸਾਮੀਆਂ ਭਰ ਚੁੱਕੀ ਹੈ ਤੇ ਹੁਣ ਫਿਰ 45 ਹੋਰ ਅਹੁਦਿਆਂ ਤੇ ਨਿਯੁਕਤੀਆਂ ਕਰਨਾ ਚਾਹੁੰਦੀ ਸੀ। ਪਰ ਦੇਸ਼ ਵਿੱਚ ਇਸਦਾ ਵਿਰੋਧ ਹੋਣ ਅਤੇ ਚਾਰ ਰਾਜਾਂ ਵਿੱਚ ਚੋਣ ਹੋਣ ਕਾਰਨ ਇਸ ਨੂੰ ਰੱਦ ਕਰਨਾ ਪਿਆ। ਚਾਹੇ ਭਾਜਪਾ ਨੇ ਚਾਰ ਰਾਜਾਂ ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਇਹ ਫ਼ੈਸਲਾ ਵਾਪਸ ਲੈ ਲਿਆ ਹੈ, ਪਰ ਲੋਕ ਇਹਨਾਂ ਦੇ ਇਰਾਦੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਚੋਣਾਂ ਵਿੱਚ ਉਹ ਭਾਜਪਾ ਨੂੰ ਇਸਦਾ ਕਰਾਰਾ ਜਵਾਬ ਦੇਣਗੇ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹਨਾਂ ਉੱਚ ਅਹੁਦਿਆਂ ਤੇ ਯੂ.ਪੀ.ਐਸ.ਸੀ. ਵੱਲੋਂ ਸਿਵਿਲ ਸਰਵਿਸਿਜ ਦੀ ਤਿੰਨ ਪੱਧਰ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਚੁਣੇ ਹੋਏ ਅਧਿਕਾਰੀਆਂ ਨੂੰ ਕਈ ਸਾਲਾਂ ਦਾ ਤਜੁਰਬਾ ਹਾਸਲ ਕਰਨ ਮਗਰੋਂ ਤੈਨਾਤ ਕੀਤਾ ਜਾਂਦਾ ਹੈ, ਪਰ ਲੇਟਰਲ ਐਂਟਰੀ ਰਾਹੀਂ ਯੂ.ਪੀ.ਐਸ.ਸੀ. ਵੱਲੋਂ ਸਿਰਫ਼ ਇੱਕ ਇੰਟਰਵਿਯੂ ਲੈ ਕੇ ਇਹਨਾਂ ਅਹੁਦਿਆਂ ਤੇ ਤੈਨਾਤੀ ਕਰ ਦਿੱਤੀ ਜਾਂਦੀ ਹੈ, ਜੋ ਕਿ ਗਰੀਬ ਲੋਕਾਂ ਦੇ ਹੱਕਾਂ ਨਾਲ ਧੱਕਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਰਿਜਰਵੇਸ਼ਨ ਦੇ ਨਿਯਮਾਂ ਨੂੰ ਅਣਦੇਖਾ ਕਰ ਲੇਟਰਲ ਐਂਟਰੀ ਰਾਹੀਂ ਭਰਤੀਆਂ ਕਰ ਚੁੱਕੀ ਹੈ, ਹੁਣ ਫਿਰ ਲੇਟਰਲ ਐਂਟਰੀ ਰਾਹੀਂ 45 ਹੋਰ ਸੀਟਾਂ ਭਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਕਾਰਜ ਛੱਡ ਕੇ ਸਮਾਜ ਵਿੱਚ ਸਾਰਿਆਂ ਦੇ ਭੱਲੇ ਲਈ ਕਾਰਜ ਕਰਨੇ ਚਾਹੀਦੇ ਹਨ।