Showing posts with label Health Services. Show all posts
Showing posts with label Health Services. Show all posts

Wednesday, December 07, 2022

ਐਡਮਿੰਟਨ ਵਿੱਚ ਸਿਹਤ ਸੰਬੰਧੀ ਹੋਇਆ ਵਿਸ਼ੇਸ਼ ਪ੍ਰੋਗਰਾਮ

Wednesday 7th December 2022 at 10:07 AM 

ਮਾਨਸਿਕ ਸਿਹਤ ਸਬੰਧੀ ਪ੍ਰੋਗਰਾਮ ਦੀ ਖਾਸ ਰਿਪੋਰਟ ਸਤੀਸ਼ ਸਚਦੇਵਾ ਵੱਲੋਂ 


ਐਡਮਿੰਟਨ: 7 ਦਸੰਬਰ 2022: (ਸਤੀਸ਼ ਸਚਦੇਵਾ//ਪੰਜਾਬ ਸਕਰੀਨ)::

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਜ਼ ਐਡਮਿੰਟਨ ਵੱਲੋਂ ਮਿਲਵੁਡ ਕਲਚਰਲ ਸੁਸਾਇਟੀ ਆਫ ਦੀ ਰਿਟਾਇਰਡ ਐਡ ਸੈਮੀ ਰਿਟਾਇਰਡ 48 ਸਟਰੀਟ1560 ਦਫਤਰ ਵਿਖੇ "ਮਾਨਸਿਕ ਸਿਹਤ"  ਸਬੰਧੀ ਬਹੁਤ ਹੀ ਖਾਸ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੁਸਾਇਟੀ  ਦੇ ਮੈਬਰਾਂ, ਅਹੁਦੇਦਾਰਾਂ ਦੇ ਨਾਲ ਨਾਲ ਯੂਨੀਵਰਸਿਟੀ ਆਫ ਅਲਬਰਟਾ ਦੇ ਵਿਦਿਆਰਥੀ ਵੀ ਬੜੇ ਹੀ ਉਤਸ਼ਾਹ ਨਾਲ ਸ਼ਾਮਲ ਹੋਏ। 

ਮੁੱਖ ਮਹਿਮਾਨ ਵੱਜੋਂ ਸ਼੍ਰੀ ਬਲਦੇਵ ਮੰਟਾ ਚੀਫ ਐਗਜ਼ੈਕਟਿਵ ਅਫਸਰ ਵੀ ਉਚੇਚ ਨਾਲ ਪੁੱਜੇ ਹੋਏ ਸਨ। ਉਹਨਾਂ ਇਸ ਮੌਕੇ ਮੌਜੂਦ  ਸਮੂਹ ਬਜ਼ੁਰਗਾਂ ਅਤੇ  ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਬਾਰੇ ਬੋਲਦਿਆਂ ਦੱਸਿਆ ਕਿ ਬਜ਼ੁਰਗਾਂ,  ਦਾਦੇ,  ਦਾਦੀਆਂ ਨਾਨੇ ਨਾਨੀਆਂ ਨੂੰ ਇਸ ਉਮਰ ਵਿੱਚ ਆਪਣੀ ਸਿਹਤ ਵਾਲੇ ਪਾਸੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਜੇਕਰ ਡਾਕਟਰ ਇਹ ਕਹਿਣ ਕਿ  ਪੌੜੀਆਂਬੱਚੇ ਬੱਚੀਆਂ ਨੂੰ ਲੈ ਕੇ ਨਹੀ ਚੜ੍ਹਣਾ, ਜਿਸ ਨਾਲ ਸਰੀਰਿਕ ਅੰਗਾਂ ਦੀ ਟੁੱਟ ਭੱਜ ਹੋ ਸਕਦੀ ਹੈ ਤਾਂ  ਡਾਕਟਰੀ ਸਲਾਹ ਮੁਤਾਬਿਕ ਬਚਾਅ ਹੀ ਰਖਣਾ ਚਾਹੀਦਾ ਹੈ। ਇਸ ਸਲਾਹ ਤੇ ਪੂਰਾ ਅਮਲ ਕਰਨਾਂ ਚਾਹੀਦਾ ਹੇ। ਜੈਸਾ ਦੇਸ ਵੈਸਾ ਭੇਸ। ਅਗਰ ਪਿਛਲੇ ਦੌਰ ਨੂੰ ਬਾਰ ਬਾਰ ਯਾਦ ਕਰਕੇ ਵਰਤਮਾਨ ਨੂੰ ਝੂਰਦੇ ਰਹੋਗੇ ਤਾਂ ਕੋਈ ਚੰਗੀ ਗੱਲ ਨਹੀਂ। ਇਸ ਤੋ ਬਚਣਾ ਚਾਹੀਦਾ ਹੈ ਇਸ ਸਮੇ ਸਨੋ ਦੇ ਮੌਸਮ ਵਿਂਚ ਖਾਸ ਖਿਆਲ ਰਖਣ ਦੀ ਬਹੁਤ ਹੀ ਜ਼ਿਆਦਾ ਲੋੜ ਹੈ।

ਪੌਸ਼ਟਿਕ ਭੋਜਨ ਖਾਣਾ, ਕਸਰਤ ਕਰਨ ਵਲ ਵਧੇਰੇ ਧਿਆਨ ਦਿਤਾ ਜਾਵੇ, ਮੰਨਿਆ ਕਿ ਬਚਿਆਂ ਤੇ ਬਹੁਤ ਜਿੰਮੇਵਾਰੀਆਂ ਹਨ, ਪਰ ਰਿਲੈਕਸ ਰਹਿ ਕੇ ਆਪਣਾ ਤੇ ਪਰਿਵਾਰ ਦਾ ਸੰਤੁਲਨ ਬਣਾਈਰੱਖਣਾ ਯਿਆਦਾ ਜ਼ਰੂਰੀ ਹੈ। ਇਸ ਸਮੇਂ ਸਵਾਲ, ਜਵਾਬ ਵੀ ਕੀਤੇ ਗਏ। ਬੱਚਿਆਂ ਵਿੱਚ ਮੋਬਾਇਲ ਸਕਰੀਨ ਦੇ ਵਧਦੇ ਰੁਝਾਣ ਤੇ, ਸੀਮਿਤ ਸਮੇਂ ਲਈ ਦੇਣਾ ਅਤੇ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਮਾਨਸਿਕ, ਸਰੀਰਿਕ, ਸਮਾਜਿਕ ਤੰਦਰੁਸਤੀ ਬਣੀ ਰਹੇ। 

ਇਸ ਮੌਕੇ ਦੇਸ ਪਰਦੇਸ ਅਖਬਾਰ ਦੇ ਸਹਾਇਕ ਸੰਪਾਦਕ ਸ਼ੀ ਦਵਿੰਦਰ ਦੀਪਤੀ ਵੱਲੋਂ ਉੱਘੇ ਵਿਦਵਾਨ, ਪਰੋਫੈਸਰ ਤੇ ਮੁਖੀ ਸਰਕਾਰੀ ਮੈਡੀਕਲ ਕਾਲਜ ਅੰਮਰਿਤਸਰ" ਡਾਕਟਰ ਸ਼ਾਮ ਸੁੰਦਰ ਦੀਪਤੀ ਦੀ ਨਵੀ ਕਿਤਾਬ ਇਕ ਭਰਿਆ-ਪੂਰਾ ਦਿਨ, ਮੁਖ ਮਹਿਮਾਣ ਸ਼ੀ ਬਲਦੇਵ ਮੰਟਾ ਜੀ, ਐਮ ਐਲ ਏ ਸ਼੍ਰੀ ਜਸਬੀਰ ਦਿਉਲ,  ਸੰਸਥਾ ਮੁਖੀ ਸੁਦਾਗਰ ਸਿੰਘ, ਕੈਸ਼ੀਅਰ ਸੁਰਜੀਤ ਸਿੰਘ, ਜਤਿੰਦਰ ਸਮਰਾ (ਪੰਜਾਬੀ ਕਮਿਊਨਟੀ ਹੈਲਥ ਐਡਮਿੰਟਨ) ਸਤੀਸ਼ ਸਚਦੇਵਾ ਮੈਬਰ ਨੂੰ ਭੇਟ ਕੀਤੀ ਗਈ। ਮੁਂਖ ਮਹਿਮਾਨ ਜੀ ਨੇ ਆਉਣ ਵਾਲੇ ਸਮੇ ਹੋਰ ਪਰੋਗਰਾਮ ਕਰਨ ਬਾਰੇ ਵੀ ਦਸਿਆ ।

Thursday, October 20, 2022

ਡਾ. ਮਿੱਤਰਾ ਨੇ ਕੌਮੀ ਮੰਚ ਤੇ ਉਠਾਇਆ ਸਿਹਤ ਦੇ ਮੌਲਿਕ ਅਧਿਕਾਰ ਦਾ ਮੁੱਦਾ

CPI ਦੇ ਕੌਮੀ ਅਜਲਾਸ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਮਤਾ 

ਵਿਜੇਵਾੜਾ ਤੋਂ ਪਰਤ ਕੇ ਡਾਕਟਰ ਮਿੱਤਰਾ ਨੇ ਜਿਵੇਂ ਡੀ ਪੀ ਮੌੜ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ 


ਲੁਧਿਆਣਾ: 20 ਅਕਤੂਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

Courtesy Photo 
ਹੁਣ ਜਦੋਂ ਕਿ ਸਿਆਸੀ ਪਾਰਟੀਆਂ ਦਿਆਂ ਇਕੱਠਾਂ ਵਿੱਚ ਵਿਰੋਧੀਆਂ ਦੀ ਮੁਰਦਾਬਾਦ ਅਤੇ ਆਪਣੀ ਜ਼ਿੰਦਾਬਾਦ ਵਾਲੇ ਰੁਝਾਨ ਹੀ ਭਾਰੂ ਹੁੰਦੇ ਜਾ ਰਹੇ ਹਨ ਉਦੋਂ ਲੋਕਾਂ ਦੀ ਨਿੱਤ ਜ਼ਿੰਦਗੀ ਦੇ ਮਸਲਿਆਂ ਦੀ ਗੱਲ ਆਮ ਤੌਰ 'ਤੇ ਸਿਰਫ ਮੁਹ੍ਹ੍ਲਾ ਸੰਗਠਨਾਂ ਵਾਲੇ ਹੀ ਉਠਾਉਂਦੇ ਆ ਰਹੇ ਹਨ। ਇਹ ਇੱਕ ਬਹੁਤ ਹੀ ਵੱਡੀ ਗੱਲ ਹੈ ਕਿ ਸੀਪੀਆਈ ਦੇ ਕੌਮੀ ਮੰਚ ਵਾਲੇ ਇਕਠ ਵਿੱਚ ਡਾਕਟਰ ਅਰੁਣ ਮਿੱਤਰਾ ਨੇ ਜਿਹੜਾ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਉਸਦਾ ਫਾਇਦਾ ਪੂਰੇ ਦੇਸ਼ ਦੀ  ਜਨਤਾ ਨਾਲ ਜੁੜਿਆ ਹੋਇਆ ਹੈ। ਸਿਹਤ ਦੇ ਮੌਲਿਕ ਅਧਿਕਾਰ ਦੀ ਮੰਗ ਅਤੇ ਫਿਰ ਇਸਦੀ ਰਾਖੀ ਮੌਜੂਦਾ ਦੌਰ ਦੇ ਸਭ ਤੋਂ ਵੱਡੀਆਂ ਮੁੱਦਿਆਂ ਵਿੱਚੋਂ ਇੱਕ ਹੈ। ਡਾਕਟਰ ਮਿੱਤਰਾ ਨੇ ਆਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਹੋਈ 24ਵੀਂ ਪਾਰਟੀ ਕਾਨਫਰੰਸ ਵਿੱਚ ਇਹ ਮੁਦਾ ਉਠਾਇਆ ਅਤੇ ਇਹ ਮਤਾ ਸਰਬਸੰਮਤੀ ਨਾਲ ਪਾਸ ਵੀ ਹੋ ਗਿਆ।  

ਸੀ ਪੀ ਆਈ ਵਲੋਂ ਸਿਹਤ ਨੂੰ ਮੌਲਿਕ ਅਧਿਕਾਰ ਬਣਾਉਣ ਦੀ ਮੰਗ ਦਾ ਮਤਾ ਪਾਸ ਕੀਤਾ ਜਾਣਾ ਜਨਤਕ ਮੁੱਦਿਆਂ ਅਸਟ ਮਸਲਿਆਂ ਨੂੰ
ਉਠਾਉਣ ਦੇ ਇਤਿਹਾਸ ਵਿਚ ਇੱਕ ਨਵਾਂ ਮੀਲ ਪੱਥਰ ਹੈ। ਇਸ ਮਤੇ ਵਿਚ ਮੰਗ ਕੀਤੀ ਗਈ ਹੈ ਕਿ ਸਿਹਤ 'ਤੇ ਜਨਤਕ ਖਰਚ ਨੂੰ ਜੀਡੀਪੀ ਦੇ 6% ਤੱਕ ਵਧਾਇਆ ਜਾਏ। ਚੇਤੇ ਰਹੇ ਕਿ ਦਵਾਈਆਂ ਦੀਆਂ ਕੀਮਤਾਂ ਬਾਰੇ ਕੋਈ ਨਿਯਮ ਕਾਨੂੰਨ ਲਾਗੂ ਕਰਨ ਦੀ ਮੰਗ ਵੀ ਡਾਕਟਰ ਮਿੱਤਰਾ ਬੜੇ ਚੋਰਾਂ ਤੋਂ ਕਰਦੇ ਆ ਰਹੇ ਹਨ। ਉਹਨਾਂ ਇਸ ਖੇਤਰ ਵਿੱਚ ਡੋਲੋ ਵਰਗੀਆਂ ਦਵਾਈਆਂ ਦੇ ਸਕੈਂਡਲਾਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ। 

ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਨੇ ਸਿਹਤ ਨੂੰ ਮੌਲਿਕ ਅਧਿਕਾਰ ਬਣਾਉਣ ਦੀ ਮੰਗ ਕੀਤੀ ਹੈ। ਵਿਜੇਵਾੜਾ ਵਿਖੇ 14 ਤੋਂ 18 ਅਕਤੂਬਰ 2022 ਨੂੰ ਹੋਈ ਸੀ·ਪੀ·ਆਈ· ਦੀ 24ਵੀਂ ਪਾਰਟੀ ਕਾਂਗਰਸ ਵਿੱਚ ਇਸ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਤਾ ਪੇਸ਼ ਕਰਨ ਵਾਲੇ ਡਾ: ਅਰੁਣ ਮਿੱਤਰਾ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਲੋਕਾਂ ਦੀ ਸਿਹਤ ਦੀ ਮਾੜੀ ਹਾਲਤ ਦੇ ਬਾਵਜੂਦ ਸਿਹਤ ਨੂੰ ਬਣਦਾ ਸਥਾਨ ਨਹੀਂ ਦਿੱਤਾ ਗਿਆ। ਸਿਆਸੀ ਪਾਰਟੀਆਂ ਨੇ ਵੀ ਆਪਣੇ ਨੀਤੀਗਤ ਮਾਮਲਿਆਂ ਵਿੱਚ ਸਿਹਤ ਨੂੰ ਪਹਿਲ ਨਹੀਂ ਦਿੱਤੀ। ਇਸ ਸਬੰਧ ਵਿੱਚ ਸੀ ਪੀ ਆਈ ਵੱਲੋਂ ਸਿਹਤ ਨੂੰ ਮੌਲਿਕ ਅਧਿਕਾਰ ਬਣਾਉਣ ਦੀ ਮੰਗ ਬਹੁਤ ਹੀ ਸਵਾਗਤਯੋਗ ਕਦਮ ਹੈ।

ਜੀਵਨ ਦੇ ਪਹਿਲੇ ਇੱਕ ਸਾਲ ਵਿਚ ਪ੍ਰਤੀ 1000 ਜੀਵਤ ਜਨਮਾਂ ਵਿੱਚੋਂ 27.7 ਮੌਤਾਂ ਦੀ ਬਾਲ ਮੌਤ ਦਰ ਅਤੇ ੫ ਸਾਲ ਤੋਂ ਘੱਟ ਉਮਰ ਦੀ ਮੌਤ ਦਰ 32 ਅਤੇ ਮਾਵਾਂ ਦੀ ਮੌਤ ਦਰ ਪ੍ਰਤੀ 100000 ਜੀਵਿਤ ਜਨਮਾਂ ਵਿੱਚ 103 ਅਤਿ ਚਿੰਤਾਜਨਕ ਹਨ। ਭੁੱਖਮਰੀ ਦੇ ਵਿਸ਼ਵੀ ਸੂਚਕ ਅੰਕ (ਗਲੋਬਲ ਹੰਗਰ ਇੰਡੈਕਸ) 'ਚ ਭਾਰਤ 120 ਦੇਸ਼ਾਂ 'ਚੋਂ 107ਵੇਂ ਸਥਾਨ 'ਤੇ ਹੈ। ਮਾੜੀ ਯੋਜਨਾਬੰਦੀ ਅਤੇ ਬੁਨਿਆਦੀ ਢਾਂਚੇ ਦੇ ਕਾਰਨ ਕੋਵਿਡ ਮਹਾਂਮਾਰੀ ਦੌਰਾਨ ਮਲੇਰੀਆ, ਤਪਦਿਕ, ਦਿਲ ਦੀਆਂ ਬਿਮਾਰੀਆਂ, ਸ਼ੂਗਰ, ਗੁਰਦੇ, ਕੈਂਸਰ ਆਦਿ ਬਿਮਾਰੀਆਂ  ਨਜ਼ਰਅੰਦਾਜ਼ ਹੋਈਆਂ ਜਿਸਦਾ ਵੱਡੀ ਅਬਾਦੀ ਨੂੰ ਨੁਕਸਾਨ ਹੋਇਆ। ਨਵ-ਉਦਾਰਵਾਦੀ ਆਰਥਿਕ ਨੀਤੀਆਂ ਤੋਂ ਬਾਅਦ ਸ਼ੁਰੂ ਕੀਤੀ ਗਈ ਬੀਮਾ ਅਧਾਰਤ ਸਿਹਤ ਸੰਭਾਲ ਪ੍ਰਣਾਲੀ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ, ਸਗੋਂ ਇਸ ਨੇ ਜਨਤਕ ਫੰਡਾਂ ਵਿੱਚੋਂ ਪੈਸਾ ਕਾਰਪੋਰੇਟ ਸੈਕਟਰ ਦੀਆਂ ਜੇਬਾਂ ਭਰਨ ਵਿਚ ਲਗਾ ਦਿੱਤਾ ਹੈ। ਜਿ਼ਲ੍ਹਾ ਹਸਪਤਾਲਾਂ, ਪੀ ਐਚ ਸੀ ਸਮੇਤ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਨਿਯੰਤਰਣ ਹੇਠ ਲਿਆਉਣ ਦੇ ਨਾਲ ਘੱਟ ਅਤੇ ਮੱਧ ਆਮਦਨ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੋਂ ਹੋਰ ਵੀ ਵਾਂਝੇ ਹੋ ਜਾਣਗੇ।

ਸਾਡੇ ਕੋਲ ਅੱਜ ਤੱਕ ਦਵਾਈਆਂ ਬਾਰੇੇ ਵੀ ਕੋਈ ਤਰਕਸ਼ੀਲ ਨੀਤੀ ਨਹੀਂ ਹੈ। ਨਤੀਜੇ ਵਜੋਂ ਵਿਾਈਆਂ ਬਣਾਉਣ ਵਾਲੀਆਂ ਫਾਰਮਾਸਿਊਟੀਕਲ ਕੰਪਨੀਆਂ ਭਾਰੀ ਮੁਨਾਫ਼ਾ ਕਮਾ ਰਹੀਆਂ ਹਨ।

ਮਤੇ ਵਿੱਚ ਅਲੋਚਨਾ ਕੀਤੀ ਗਈ ਕਿ ਮੌਜੂਦਾ ਸਰਕਾਰ ਵਲੋਂ ਇਲਾਜ ਦੇ ਗੈਰ-ਵਿਗਿਆਨਕ ਅਤੇ ਗੈਰ-ਸਬੂਤ ਆਧਾਰਿਤ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਗਊ ਮੂਤਰ, ਗੋਬਰ ਅਤੇ ਰਾਮਦੇਵ ਦੇ ਕੋਰੋਨਿਲ ਨੂੰ ਕੋਵਿਡ-19 ਸਮੇਤ ਵੱਖ-ਵੱਖ ਬਿਮਾਰੀਆਂ ਦੇ ਇਲਾਜ ਵਜੋਂ ਪ੍ਰਯੋਗ ਕਰਨ ਦੀ ਰੂੜ੍ਹੀਵਾਦੀ ਸ਼ਕਤੀਆਂ, ਅਤੇ ਇੱਥੋਂ ਤੱਕ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਵੱਲੋਂ ਵੀ ਸਿਫ਼ਾਰਸ਼ ਕੀਤੀ ਗਈ ਸੀ।

ਸੀ·ਪੀ·ਆਈ· ਦੀ 24ਵੀਂ ਕਾਂਗਰਸ ਨੇ ਆਪਣੀ ਮੰਗ ਨੂੰ ਦੁਹਰਾਇਆ ਕਿ ਸਿਹਤ ਨੂੰ ਮੌਲਿਕ ਅਧਿਕਾਰ ਘੋਸ਼ਿਤ ਕੀਤਾ ਜਾਏ; ਸਿਹਤ 'ਤੇ ਜਨਤਕ ਖਰਚੇ ਜੀਡੀਪੀ ਮੌਜੂਦਾ 1.28 ਪ੍ਰਤੀਸ਼ਤ ਤੋਂ ਵਧਾ ਕੇ 6% ਤੱਕ ਕੀਤਾ ਜਾਏ; ਸਾਰੀਆਂ ਦਵਾਈਆਂ, ਟੀਕੇ ਅਤੇ ਮੈਡੀਕਲ ਉਪਕਰਣ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਜਨਤਕ ਖੇਤਰ ਦੀਆਂ ਇਕਾਈਆਂ ਦੁਆਰਾ ਤਿਆਰ ਕੀਤੇ ਜਾਣੇ ਚਾਹੀਦੇ ਹਨ। ਦਵਾਈਆਂ ਅਤੇ ਦਵਾਈਆਂ ਦੀ ਸੁਰੱਖਿਆ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਅਤੇ ਦਵਾਈਆਂ ਦੇ ਉਤਪਾਦਨ ਵਿੱਚ ਸਵੈ-ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਜਨਤਕ ਖੇਤਰ ਦੀਆਂ ਇਕਾਈਆਂ ਦੁਆਰਾ ਸਰਗਰਮ ਫਾਰਮਾਸਿਊਟੀਕਲ ਸਮੱਗਰੀ ਵੀ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਬੀਮਾ ਅਧਾਰਤ ਸਿਹਤ ਸੰਭਾਲ ਪ੍ਰਣਾਲੀ ਨੂੰ ਤਿਆਗ ਦਿੱਤਾ ਜਾਣਾ ਚਾਹੀਦਾ ਹੈ ਅਤੇ ਜਨਤਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਸਾਰੇ ਇਲਾਜ, ਜਾਂਚ ਅਤੇ ਸੇਵਾਵਾਂ ਮੁਫਤ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਡਾਕਟਰਾਂ, ਨਰਸਾਂ, ਪੈਰਾਮੈਡਿਕਲ ਸਟਾਫ਼, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਸਮੇਤ ਮੈਡੀਕਲ ਸਟਾਫ ਨੂੰ ਪੱਕੇ ਤੌਰ 'ਤੇ ਨਿਯੁਕਤ ਕੀਤਾ ਜਾਵੇ। ਸਾਰੇ ਆਰਜ਼ੀ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡਾਕਟਰਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਮੈਡੀਕਲ ਸਿੱਖਿਆ ਰਾਜ ਦੇ ਖੇਤਰ ਵਿੱਚ ਹੀ ਦਿੱਤੀ ਜਾਣੀ ਚਾਹੀਦੀ ਹੈ। ਕੇਵਲ ਸਬੂਤ ਅਧਾਰਤ ਵਿਗਿਆਨਕ ਵਿਧੀ ਵਾਲੀ ਮੈਡੀਕਲ ਪਣਾਲੀ ਦੀ ਆਗਿਆ ਹੋਣੀ ਚਾਹੀਦੀ ਹੈ। ਉਚਿਤ ਉਪਾਵਾਂ ਦੁਆਰਾ ਚੰਗੇ ਪੋਸ਼ਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸਕੂਲਾਂ ਵਿੱਚ ਮਿਡ-ਡੇਅ ਮੀਲ, ਸਾਰੇ ਰਾਜਾਂ ਨੂੰ ਮੁਫ਼ਤ ਨਾਸ਼ਤਾ ਸਕੀਮ ਮੁਹੱਈਆ ਕਰਵਾਈ ਜਾਵੇ। ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ - ਯੂ ਆਈ ਪੀ (ਸਭਨਾ ਲਈ ਟੀਕਾਕਰਨ) ਨੂੰ ਫੈਲਾਇਆ ਜਾਣਾ ਚਾਹੀਦਾ ਹੈ ।ਸਰਵਾਈਕਲ ਕੈਂਸਰ ਨੂੰ ਰੋਕਣ ਲਈ ਯੂ ਆਈ ਪੀ ਵਿੱਚ ਸਾਰੀਆਂ ਕੁੜੀਆਂ ਅਤੇ ਜਵਾਨ ਔਰਤਾਂ ਲਈ ਐਚ ਪੀ ਵੀ ਟੀਕਾਕਰਣ ਪ੍ਰਦਾਨ ਕੀਤੇ ਜਾਣ। ਨਵੇਂ ਟੀਕੇ ਜਿਵੇਂ ਕਿ ਇਨਫਲੂਐਂਜ਼ਾ ਵੈਕਸੀਨ, ਪੇਨਮੋਕੋਕਲ ਵੈਕਸੀਨ, ਜ਼ੋਸਟਰ ਵੈਕਸੀਨ ਨੂੰ  ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਸੀ ਪੀ ਆਈ ਦੀ 24ਵੀਂ ਕਾਂਗਰਸ ਭਾਰਤ ਦੇ ਲੋਕਾਂ ਨੂੰ "ਸਭ ਲਈ ਸਿਹਤ" ਲਈ ਸੰਘਰਸ਼ ਕਰਨ ਦਾ ਸੱਦਾ ਦਿੰਦੀ ਹੈ। ਇਸਨੂੰ ਜ਼ੋਰਸ਼ੋਰ ਨਾਲ ਉਠਾਉਣਾ ਹੁਣ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ। 

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

Wednesday, September 15, 2021

ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

 15th September 2021 at  06:42 PM

ਕਿਹਾ:ਪੰਜਾਬ 'ਚ ਮਿਲਦੀਆਂ ਸਿਹਤ ਸਹੂਲਤਾਂ ਮੁਕਾਬਲੇ ਦਿੱਲੀ ਮਾਡਲ ਫੇਲ

ਆਯੂਸ਼ ਹਸਪਤਾਲ ਵੀ ਦੋ ਮਹੀਨੇ ਵਿਚ ਚਾਲੂ ਹੋ ਜਾਵੇਗਾ-ਬਲਬੀਰ ਸਿੰਘ ਸਿੱਧੂ


ਚੰਡੀਗੜ
/ਮੋਗਾ: 15 ਸਤੰਬਰ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਪੰਜਾਬ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਵਿਕਸਿਤ ਕਰਨ ਵਿਚ ਤੇਜ਼ੀ ਆ ਗਈ ਹੈ। ਸ਼ਾਇਦ ਇਸੇ ਲਈ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਿਹਤ ਸਹੂਲਤਾਂ ਸਾਹਮਣੇ ਦਿੱਲੀ ਮਾਡਲ ਫੇਲ ਹੋ ਗਿਆ ਹੈ। ਹੁਣ ਛੋਟੇ ਸ਼ਹਿਰਾਂ ਵਿਚਲੇ ਸੀਨੀਅਰ ਡਾਕਟਰ ਵੀ ਇਸ ਵੱਲ ਉਚੇਚ ਨਾਲ ਧਿਆਨ ਦੇਂਦੇ ਹਨ ਕਿ ਕੋਈ ਮਰੀਜ਼ ਇਲਾਜ ਤੋਂ ਵਾਂਝਿਆਂ ਨਾ ਰਹਿ ਜਾਵੇ। ਜਿਹਨਾਂ ਡਾਕਟਰਾਂ ਦੀਆਂ ਡਿਊਟੀਆਂ ਸਟਾਫ ਦੀ ਕਮੀ ਕਾਰਨ ਇੱਕ ਤੋਂ ਵਧੇਰੇ ਸੀਟਾਂ ਜਾਂ ਥਾਂਵਾਂ ਤੇ ਹਨ ਉਹ ਆਪਣੀਆਂ ਮੋਹਰਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਆਪਣੇ ਨਾਲ ਹੀ ਆਪਣੇ ਬੈਗ ਜਾਂ ਪਰਸ ਵਿਚ ਰੱਖਦੇ ਹਨ। ਸਰਕਾਰੀ ਹਸਪਤਾਲਾਂ ਦੇ ਡਾਕਟਰ ਨਾ ਸਿਰਫ ਪੜ੍ਹੇ ਲਿਖੇ ਹਨ ਬਲਕਿ ਮਰੀਜ਼ਾਂ ਨਾਲ ਹਮਦਰਦੀ ਰੱਖਣ ਵਾਲੇ ਵੀ ਹਨ।ਅਜਿਹੇ ਸੰਸਥਾਨਾਂ ਵਿੱਚ ਵਾਧਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਇਸਦੀ ਲਾਗਤ ਅਤੇ ਸਹੂਲਤਾਂ ਬਾਰੇ ਚਾਨਣਾ ਪਾਉਂਦਿਆਂ ਸ. ਸਿੱਧੂ ਨੇ ਕਿਹਾ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ 5.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਹਰ ਤਰਾਂ ਦੀ ਸੁਵਿਧਾ ਨਾਲ ਲੈਸ ਹੈ। ਪੂਰੇ ਸੂਬੇ ਵਿਚ ਅਜਿਹੇ 29 ਹਸਪਤਾਲ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ 8 ਹਸਪਤਾਲਾਂ ਦਾ ਉਸਾਰੀ ਕਾਰਜ ਚਾਲੂ ਹੈ। 7 ਹੋਰ ਹਸਪਤਾਲ ਵੀ ਇਸ ਸਾਲ ਵਿੱਚ ਚਾਲੂ ਕਰ ਦਿੱਤੇ ਜਾਣਗੇ। 

ਪੇਂਡੂ ਇਲਾਕਿਆਂ ਵਿਚਲੀਆਂ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਸ. ਸਿੱਧੂ ਨੇ ਕਿਹਾ ਕਿ ਲੋਕਾਂ ਖਾਸ ਕਰਕੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਐਮਸੀਐਚਜ਼ ਤੋਂ ਇਲਾਵਾ, ਹੈਲਥ ਵੈਲਨੈਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਐਚਡਬਲਯੂਸੀਜ਼ ਦੇ ਸਫਲਤਾਪੂਰਵਕ ਕੰਮਕਾਜ ਨੂੰ ਵੇਖਦਿਆਂ ਇਨਾਂ ਕੇਂਦਰਾਂ ਦੀ ਗਿਣਤੀ ਵਧਾ ਕੇ 3,000 ਕਰ ਦਿੱਤੀ ਜਾਵੇਗੀ ਜੋ 31 ਮਾਰਚ, 2022 ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ।

ਇਸਦੇ ਨਾਲ ਹੀ ਲੁੜੀਂਦੇ ਸਟਾਫ ਦੀ ਭਰਤੀ ਵੱਲ ਵੀ ਖਾਸ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿੱਚ ਕੀਤੀ ਗਈ ਭਰਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 13000 ਤੋਂ ਵੱਧ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਹੈ। ਹਾਲਾਂਕਿ, ਮਾਹਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਭਰਤੀ ਅਜੇ ਵੀ ਜਾਰੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਛੇਤੀ ਹੀ 600 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ।

ਕੋਵਿਡ ਵਾਲੀ ਮੁਸੀਬਤ ਦੇ ਦਿਨਾਂ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਦਿੱਲੀ ਸਰਕਾਰ ਦਾ ਸਿਹਤ ਮਾਡਲ ਅਸਫਲ ਸਾਬਤ ਹੋਇਆ ਹੈ। ਦੂਜੇ ਰਾਜਾਂ ਦੇ 5500 ਕੋਰੋਨਾ ਮਰੀਜ਼ਾਂ ਦਾ ਪੰਜਾਬ ਵਿੱਚ ਇਲਾਜ ਕੀਤਾ ਗਿਆ, ਜਿਨਾਂ ਵਿੱਚੋਂ 80 ਫੀਸਦੀ ਦਿੱਲੀ ਦੇ ਸਨ ਜਿਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇਲਾਜ ਸੇਵਾਵਾਂ ਨਹੀਂ ਮਿਲੀਆਂ। ਉਨਾਂ ਦਾਅਵਾ ਕੀਤਾ ਕਿ ਦਿੱਲੀ ਸਮੇਤ ਕੋਈ ਵੀ ਰਾਜ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਦੀ ਰੀਸ ਨਹੀਂ ਕਰ ਸਕਦਾ।

ਉਹਨਾਂ ਯਾਦ ਕਰਾਇਆ ਕਿ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲਾਂ, ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਨਿਭਾਈ ਡਿਊਟੀ ਬੇਹੱਦ ਪ੍ਰਸ਼ੰਸਾਜਨਕ ਰਹੀ। ਇਸਦੀ ਸ਼ਲਾਘਾ ਬਹੁਤ ਸਾਰੇ ਗੈਰ ਸਰਕਾਰੀ ਸੰਗਠਨਾਂ ਨੇ ਵੀ ਕੀਤੀ। ਉਹਨਾਂ ਕਿਹਾ ਕਿ ਮੋਗਾ ਵਿਖੇ ਉਸਾਰੀ ਅਧੀਨ ਆਯੂਸ਼ ਹਸਪਤਾਲ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਇਸ ਨਾਲ ਆਯੂਸ਼ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਕਾਫੀ ਸਹੂਲਤ ਹੋਵੇਗੀ। 

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ, ਬਾਘਾਪੁਰਾਣਾ ਦੇ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ. ਸੁਖਜੀਤ ਸਿੰਘ ਕਾਕਾ ਲੋਹਗੜ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਜਲਿਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ, ਨਗਰ ਨਿਗਮ ਦੀ ਮੇਅਰ ਸ੍ਰੀਮਤੀ ਨੀਤਿਕਾ ਭੱਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲਾ  ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਬੀੜ ਚੜਿੱਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾਕਟਰ ਓਮ ਪ੍ਰਕਾਸ਼ ਗੋਜਰਾ, ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਬਾਜਵਾ ਅਤੇ ਹੋਰ ਹਾਜ਼ਰ ਸਨ।  

Monday, September 13, 2021

ਬਾਬੇ ਦੇ ਵਿਆਹ ਪੁਰਬ ਦਾ ਪਾਵਨ ਮੌਕਾ ਮਨਾਇਆ ਸਿਹਤ ਸੇਵਾਵਾਂ ਦੀ ਝੜੀ ਨਾਲ

Monday: 13th September 2021 at 05:45 PM

ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਬਟਾਲਾ ਅਤੇ ਮੋਹਾਲੀ ਤੋਂ ਰਾਜ-ਵਿਆਪੀ ਸ਼ੁਰੂਆਤ

ਮਾਤਾ ਸੁਲੱਖਣੀ ਜੀ ਸਬ-ਡਿਵੀਜ਼ਨਲ ਹਸਪਤਾਲ ਬਟਾਲਾ ਵਿਖੇ ਈ-ਕਲੀਨਿਕ ਸੇਵਾ ਦੀ ਵੀ ਸ਼ੁਰੂਆਤ

ਨਵੇਂ-ਮੁਹਾਂਦਰੇ ਵਾਲੀ 108 ਐਮਰਜੈਂਸੀ ਰਿਸਪਾਂਸ ਸੇਵਾ ਪੰਜਾਬ ਵਾਸੀਆਂ ਨੂੰ ਕੀਤੀ ਸਮਰਪਿਤ

ਚੰਡੀਗੜ੍ਹ: 13 ਸਤੰਬਰ 2021: (ਪੰਜਾਬ ਸਕਰੀਨ ਬਿਊਰੋ):: 

ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ 'ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ' ਅਤੇ 'ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ' ਵਰਚੁਅਲ ਢੰਗ ਨਾਲ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 534ਵੇਂ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਨਿਵੇਕਲੀ 'ਮੁੱਖ ਮੰਤਰੀ ਈ-ਕਲੀਨਿਕ ਸੇਵਾ' ਦੀ ਸ਼ੁਰੂਆਤ ਵੀ ਕੀਤੀ, ਜਿਸ ਨਾਲ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਸਮੂਹ ਲੋਕਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਇਸ ਤੋਂ ਵਧੀਆ ਦਿਨ ਕੋਈ ਹੋਰ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਨਵੰਬਰ ਦੇ ਅਖ਼ੀਰ ਤੱਕ ਰਾਜ ਭਰ ਵਿੱਚ ਸ਼ੁਰੂ ਹੋਣ ਵਾਲੀਆਂ ਇਹ ਵਿਸ਼ੇਸ਼ੀਕ੍ਰਿਤ ਮੈਡੀਕਲ ਸਹੂਲਤਾਂ ਨਾਲ ਗ਼ਰੀਬ ਤੇ ਲੋੜਵੰਦਾਂ ਨੂੰ ਵੀ ਨਿੱਜੀ ਖੇਤਰ ਵਿੱਚ ਸਿਹਤ ਸੇਵਾਵਾਂ ਦੇ ਰਹੇ ਸੁਪਰ-ਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲ ਸਕਣਗੀਆਂ, ਜੋ ਪਹਿਲਾਂ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਨੂੰ ਛੇ ਭਾਗਾਂ ਵਿੱਚ ਵੰਡਿਆ ਗਿਆ ਹੈ ਜਿਸ ਤਹਿਤ 80 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹਾ ਹਸਪਤਾਲ ਲਈ ਇੱਕ ਐਮ.ਆਰ.ਆਈ. ਅਤੇ 25 ਸੀ.ਟੀ. ਸਕੈਨ ਸਹੂਲਤਾਂ ਤੋਂ ਇਲਾਵਾ 23 ਜ਼ਿਲ੍ਹਿਆ ਵਿੱਚ 25 ਕਰੋੜ ਦੀ ਲਾਗਤ ਨਾਲ ਸਾਡੇ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰੈਫਰੈਂਸ ਲੈਬ, 30 ਜ਼ਿਲ੍ਹਾ ਲੈਬਾਰਟਰੀਆਂ ਅਤੇ 95 ਕੁਲੈਕਸ਼ਨ ਕੇਂਦਰ ਸ਼ਾਮਲ ਹੋਣਗੇ, ਜੋ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਉਨ੍ਹਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕੀਤੇ ਜਾਣਗੇ ਅਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ ਹਨ, ਜਿਨ੍ਹਾਂ ਨੂੰ ਤਕਨੀਸ਼ੀਅਨ ਦੇ ਤੌਰ 'ਤੇ ਟਰੇਂਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਿਹਤ ਸੇਵਾਵਾਂ ਨੂੰ ਅੱਪਗਰੇਡ ਕੀਤਾ ਹੈ, ਜੋ ਕੋਵਿਡ ਮਹਾਂਮਾਰੀ ਸਮੇਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਡਿਲੀਵਰੀ ਪ੍ਰਣਾਲੀ 'ਚ ਵਾਧੇ ਨਾਲ ਲਾਭਪਾਤਰੀਆਂ ਲਈ ਮੈਡੀਕਲ ਟੈਸਟਿੰਗ ਦਾ ਖ਼ਰਚ 65 ਤੋਂ 70 ਫ਼ੀਸਦੀ ਘਟੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਬਟਾਲਾ ਤੋਂ ਸ਼ੁਰੂ ਕੀਤੇ ਗਏ ਈ-ਕਲੀਨਿਕ ਪਾਇਲਟ ਪ੍ਰਾਜੈਕਟ ਤਹਿਤ ਪਿੰਡਾਂ ਅਤੇ ਦੂਰ-ਦੁਰਾੜੇ ਇਲਾਕੇ ਦੇ ਮਰੀਜ਼ ਟੈਲੀ-ਕੰਸਲਟੈਂਸੀ ਰਾਹੀਂ ਮਾਹਿਰਾਂ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ ਅਤੇ ਇਸ ਦੀ ਸਫ਼ਲਤਾ ਪਿੱਛੋਂ ਇਸ ਨੂੰ ਨੇੜ ਭਵਿੱਖ ਵਿੱਚ ਪੰਜਾਬ ਭਰ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾ੍ਰਜੋਕਟ ਪੰਜਾਬ ਸਰਕਾਰ ਵੱਲੋਂ ਪੀ.ਪੀ.ਪੀ. ਮੋਡ ਰਾਹੀਂ 'ਕਰਸਨਾ ਡਾਇਗਨੌਸਿਟਕ ਲਿਮਟਿਡ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਬਟਾਲਾ ਦੀਆਂ 13 ਪੇਂਡੂ ਡਿਸਪੈਂਸਰੀਆਂ ਦੀ ਬਾਰਡਰ ਏਰੀਆ ਵਿਕਾਸ ਫੰਡ ਰਾਹੀਂ ਮੁਰੰਮਤ ਕਰਨ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸਿਸਟਮ ਸਰਵਿਸ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ 104 ਅਤੇ 112 ਮੈਡੀਕਲ ਹੈਲਪ ਲਾਈਨਾਂ ਹੁਣ ਐਮਰਜੈਂਸੀ ਸਮੇਂ ਹੋਰ ਵੀ ਤੇਜ਼ ਰਿਸਪਾਂਸ ਦੇਣਗੀਆਂ। ਹੁਣ ਮਰੀਜ਼ ਦੇ ਰਿਸ਼ਤੇਦਾਰ ਐਂਬੂਲੈਂਸ ਦੀ ਲੋਕੇਸ਼ਨ ਆਨ-ਲਾਈਨ ਟਰੇਸ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 325 ਕੀਤੀ ਗਈ ਸੀ, ਜੋ ਅਗਲੇ ਦਿਨਾਂ ਦੌਰਾਨ ਹੋਰ ਵਧਾ ਕੇ 400 ਕੀਤੀ ਜਾ ਰਹੀ ਹੈ ਅਤੇ 23 ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਬੇੜੇ 'ਚ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸ਼ੁਭ ਮੌਕੇ ਮੁਹਾਲੀ ਨੂੰ ਇਹ ਕੀਮਤੀ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਨੂੰ ਵਧੀਆ ਮੈਡੀਕਲ ਬੁਨਿਆਦੀ ਢਾਂਚੇ ਵਾਲਾ ਪਹਿਲੇ ਨੰਬਰ ਦਾ ਸੂਬੇ ਬਣਾਉਣ ਦੇ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿੱਚ ਸਿਹਤ ਦੇ ਖੇਤਰ ਵਿੱਚ ਬਹੁਤ ਵੱਡੇ ਸੁਧਾਰ ਕੀਤੇ ਹਨ ਅਤੇ ਜਿਹੜਾ ਪ੍ਰੋਗਰਾਮ ਅੱਜ ਸ਼ੁਰੂ ਕੀਤਾ ਗਿਆ ਹੈ ਇਸ ਨਾਲ ਹਰ ਬਿਮਾਰ ਵਿਅਕਤੀ ਨੂੰ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੇ ਨਾਲ-ਨਾਲ ਬਹੁਤ ਹੀ ਸਸਤੀਆਂ ਦਰਾਂ 'ਤੇ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਈ-ਕਲੀਨਿਕ ਸੇਵਾ ਸ਼ੁਰੂ ਹੋਣ ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਵਿਆਹ ਪੁਰਬ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਈ-ਕਲੀਨਿਕ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੇ ਚੇਅਰਮੈਨ ਬਣਦੇ ਸਾਰ ਹੀ ਇਹ ਸੁਪਨਾ ਲਿਆ ਸੀ ਕਿ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਈ-ਕਲੀਨਿਕ ਸੇਵਾ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 35 ਦਿਨਾਂ ਦੇ ਰਿਕਾਰਡ ਸਮੇਂ ਵਿੱਚ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰ ਕਰਕੇ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਦੇਣ ਦੀ ਸ਼ੁਰੂਆਤ ਕਰਨ ਵਾਲਾ ਸੂਬਾ ਪੰਜਾਬ ਹੁਣ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਈ-ਕਲੀਨਿਕ ਸਹੂਲਤ ਸ਼ੁਰੂ ਕਰਨ ਲਈ ਚੁਣਨ ਵਾਸਤੇ ਬਟਾਲਾ ਵਾਸੀ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ ਜਿਸ ਨਾਲ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵੀ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਮੈਡੀਕਲ ਕੌਂਸਲਿੰਗ ਸਹੂਲਤ ਮਿਲੇਗੀ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਐਮ.ਡੀ. ਤਨੂ ਕਸ਼ਅਪ ਨੇ ਸਾਰਿਆਂ ਦਾ ਧੰਨਵਾਦ ਕੀਤਾ।