Showing posts with label Kapurthala. Show all posts
Showing posts with label Kapurthala. Show all posts

Tuesday, August 31, 2021

100 ਕਰੋੜ ਰੁਪਏ ਕੀਮਤ ਦੀ 20 ਕਿਲੋ ਹੈਰੋਇਨ ਕੀਤੀ ਜ਼ਬਤ, ਦੋ ਦੋਸ਼ੀ ਗਿਰਫ਼ਤਾਰ

 Tuesday: 31st August 2021 at 03:22 PM

ਪੁਲਿਸ ਵਲੋਂ ਜ਼ਬਤ ਖੇਪ ਕਸ਼ਮੀਰ ਤੋਂ ਇੱਕ ਟਰੱਕ 'ਚ ਕੀਤੀ ਗਈ ਸੀ ਸਮਗਲ

ਚੰਡੀਗੜ//ਕਪੂਰਥਲਾ: 31 ਅਗਸਤ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਦੋ ਨਸ਼ਾ ਤਸਕਰਾਂ ਦੀ ਗਿ੍ਰਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ  ਵਜੋਂ ਹੋਈ ਹੈ। ਪੀਟਰ ਪਹਿਲਾਂ ਹੀ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਕਪੂਰਥਲਾ ਦੇ ਹਾਈ-ਟੈਕ ਢਿਲਵਾਂ ਪੁਲਿਸ ਨਾਕੇ ’ਤੇ ਇੱਕ ਟਰੱਕ ਅਤੇ ਇੱਕ ਹੁੰਡਈ ਆਈ 20 ਕਾਰ ਨੂੰ ਰੋਕਿਆ, ਜਿਨਾਂ ਦੀ ਤਲਾਸ਼ੀ ਲੈਣ ’ਤੇ ਤਸਕਰਾਂ ਦੇ ਕਬਜ਼ੇ’ ਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।

ਡੀਜੀਪੀ ਨੇ ਅੱਗੇ ਦਸਿਆ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲਿਸ ਪਾਰਟੀ ਵੱਲੋਂ ਚੈਕ ਪੁਆਇੰਟ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ, ਪੁਲਿਸ ਵਲੋਂ ਉਨਾਂ ਨੂੰ ਥੋੜੀ ਦੇਰ ਪਿੱਛਾ ਕਰਨ ਤੋਂ ਬਾਅਦ ਹੀ ਮੌਕੇ ’ਤੇ ਕਾਬੂ ਕਰ ਲਿਆ ਗਿਆ।

ਡੀਜੀਪੀ ਨੇ ਦੱਸਿਆ ਕਿ ਉਨਾਂ ਦੇ ਸਰੀਰ ਦੀ ਜਾਂਚ ਦੌਰਾਨ ਪੁਲਿਸ ਨੇ ਉਨਾਂ ਦੇ ਨਿੱਜੀ ਕਬਜ਼ੇ ਅਤੇ ਉਨਾਂ ਦੇ ਦੋ ਵਾਹਨਾਂ ਵਿੱਚੋਂ 20 ਪੈਕਟ ਹੈਰੋਇਨ (ਪ੍ਰਤੀ ਇੱਕ ਕਿਲੋ) ਬਰਾਮਦ ਕੀਤੇ। ਐਸਐਸਪੀ ਕਪੂਰਥਲਾ, ਐਚਐਸ ਖੱਖ ਨੇ ਅੱਗੇ ਦੱਸਿਆ ਕਿ ਖੇਪ ਨੂੰ ਲੁਕਾਉਣ ਲਈ ਡਰੱਗ ਤਸਕਰਾਂ ਵੱਲੋਂ ਟਰੱਕ ਦੇ ਡਰਾਈਵਰ ਦੇ ਕੈਬਿਨ ਦੀ ਛੱਤ ਵਿੱਚ ਦੋ ਵਿਸ਼ੇਸ਼ ਬਕਸੇ ਬਣਾਏ ਗਏ ਸਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਡਰੱਗ ਤਸਕਰਾਂ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਖੇਪ ਬਲਵਿੰਦਰ ਸਿੰਘ ਦੁਆਰਾ ਟਰੱਕ ਨੰਬਰ ਐਚਆਰ 55 ਕੇ 2510 ਵਿੱਚ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕਰ ਕੇ ਲਿਆਂਦੀ ਗਈ ਸੀ ਅਤੇ ਪੀਟਰ ਮਸੀਹ ਨੇ ਉਸ ਤੋਂ ਖੇਪ ਪ੍ਰਾਪਤ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਨਾਰਕੋ-ਗੈਂਗਸਟਰ ਐਂਗਲ ਹੋਣ ਦਾ ਸ਼ੱਕ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪੀਟਰ ਮਸੀਹ ਨੂੰ ਖ਼ਤਰਨਾਕ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਦੇ ਭਰਾ ਗਗਨਦੀਪ ਨੇ ਖੇਪ ਪ੍ਰਾਪਤ ਕਰਨ ਲਈ ਭੇਜਿਆ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਗਿਰਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਅੱਗੇ ਦੀ ਜਾਂਚ ਲਈ ਉਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ ਤਾਂ ਕਿ ਪੁਲਿਸ ਇਸ ਡਰੱਗ ਨੈਟਵਰਕ ਵਿੱਚ ਸ਼ਾਮਲ ਸਾਰੇ ਸੰਪਰਕਾਂ ਦਾ ਪਤਾ ਲਗਾ ਸਕੇ।


Saturday, October 29, 2016

ਪੁਨਰਜੋਤ ਰੇਲ ਕੋਚ ਫੈਕਟਰੀ ਨੇ 155 ਅੱਖਾਂ ਅਤੇ 25 ਅੰਗਦਾਨ ਫਾਰਮ ਭਰੇ

Fri, Oct 28, 2016 at 1:55 PM
ਡਾ. ਰਮੇਸ਼ ਅਤੇ ਸੁਭਾਸ਼ ਮਲਿਕ ਦੀ ਪ੍ਰੇਰਨਾ ਨਾਲ ਸ਼ੁਰੂ ਹੋਇਆ ਸੀ ਉਪਰਾਲਾ 
ਕਪੂਰਥਲਾ: 28 ਅਕਤੂਬਰ 2016: (ਅਸ਼ੋਕ ਮਹਿਰਾ//ਪੰਜਾਬ ਸਕਰੀਨ):
ਰੇਲ ਕੋਚ ਫੈਕਟਰੀ ਕਪੂਰਥਲਾ ਵਿੱਚ ਤਿੰਨ ਦਿਨਾਂ ਦਿਵਾਲੀ ਮੇਲਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੇਲੇ ਵਿੱਚ ਖੁਸ਼ੀਆਂ, ਰੋਣਕਾਂ ਅਤੇ ਦੀਪਮਾਲਾ ਦੇ ਨਾਲ ਨਾਲ ਪੁਨਰਜੋਤ ਆਈ ਡੁਨੇਸ਼ਨ ਸੁਸਾਇਟੀ ਰੇਲ ਕੋਚ ਫੈਕਟਰੀ ਵਲੋਂ ਆਏ ਮਹਿਮਾਨਾਂ ਨੂੰ ਅੱਖਾਂ ਦਾਨ ਅਤੇ ਅੰਗਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਤੇ 155 ਅੱਖਾਂ ਦਾਨ ਅਤੇ 25 ਅੰਗਦਾਨ ਦੇ ਫਾਰਮ ਭਰੇ ਗਏ। ਇਸ ਸੁਸਾਇਟੀ ਦੇ ਕੋ-ਆਰਡੀਨੇਟਰ ਰਜੇਸ਼ ਕੁਮਾਰ,  ਇੰਦਰਜੀਤ ਸਿੰਘ, ਜਗਤਾਰ ਸਿੰਘ, ਵਿਲਾਸ ਮਾਰਕਲੇ, ਹੋਸ਼ਿਤ ਘਈ, ਕਮਲ, ਪਾਸੀ, ਨਵੀਨ ਕੰਬੋਜ, ਅਤੇ ਅਮਰ ਸਿੰਘ ਮੀਨਾ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਸਟਾਲ ਉੱਤੇ ਅੱਖਾਂ ਦਾਨ ਦੀ ਜਾਣਕਾਰੀ ਲਈ ਪਲੈਜ ਕਾਰਡ ਅਤੇ ਲੋੜੀਂਦੇ ਸਾਹਿਤ ਦਾ ਪ੍ਰਬੰਧ ਕੀਤਾ ਸੀ। ਰਜੇਸ਼ ਕੁਮਾਰ ਜੀ ਨੇ ਦੱਸਿਆ ਕਿ ਸੁਸਾਇਟੀ ਪੁਨਰਜੋਤ ਆਈ ਬੈਂਕ ਲੁਧਿਆਣਾ ਦੇ ਡਾਇਰੈਕਟਰ ਡਾਕਟਰ ਰਮੇਸ਼ ਜੀ ਅਤੇ ਸੈਕਟਰੀ ਸੁਭਾਸ਼ ਮਲਿਕ ਜੀ ਦੀ ਪ੍ਰੇਰਨਾ ਨਾਲ ਸ਼ੁਰੂ ਕੀਤੀ ਗਈ ਹੈ। ਪੁਨਰਜੋਤ ਦੇ ਸਟੇਟ ਕੋ-ਆਰਡੀਨੇਟਰ ਅਸ਼ੋਕ ਮਹਿਰਾ ਜੀ ਦੀ ਦੇਖ ਰੇਖ ਅੰਦਰ ਕਪੂਰਥਲਾ ਨਿਵਾਸੀਆਂ ਨੇ ਅਤੇ ਰੇਲ ਕੋਚ ਫੈਕਟਰੀ ਦੇ ਸਟਾਫ ਵਲੋਂ ਬਹੁਤ ਹੀ ਉਤਸ਼ਾਹ ਨਾਲ ਅੱਖਾਂ ਦਾਨ ਅਤੇ ਅੰਗ ਦਾਨ ਦੇ ਪ੍ਰਣ ਪੱਤਰ ਭਰੇ ਜਾ ਰਹੇ ਹਨ। ਹੁਣ ਤੱਕ ਆਰ. ਸੀ. ਐਫ. ਕਪੂਰਥਲਾ ਦੇ 300 ਨੇਤਰਦਾਨ ਪ੍ਰਣ ਪੱਤਰ ਭਰੇ ਜਾ ਚੁੱਕੇ ਹਨ। ਪੁਨਰਜੋਤ ਵਲੋਂ ਅੱਖਾਂ ਦਾਨ ਨਾਲ ਲੋਕਾਂ ਨੂੰ ਗਰੀਨ, ਸੁਰੱਖਿਅਤ ਅਤੇ ਸਾਦੀ ਦਿਵਾਲੀ ਮਨਾਉਣ ਦਾ ਸੱਦਾ ਵੀ ਦਿੱਤਾ ਜਾ ਰਿਹਾ ਹੈ। ਫਾਰਮ ਭਰਨ ਵਾਲਿਆਂ ਵਿੱਚ ਮੁਟਿਆਰਾਂ ਅਤੇ ਲੇਡੀਜ਼ ਨੇ ਵੱਧ ਚੜਕੇ ਹਿੱਸਾ ਲਿਆ। ਪੁਨਰਜੋਤ ਸੁਸਾਇਟੀ ਨਰੇਸ਼ ਭਾਰਤੀ ਜੀ ਪ੍ਰਧਾਨ ਸਾਹਿਬਜਾਦਾ ਅਜੀਤ ਸਿੰਘ ਸੰਸਥਾਨ (ਵਰਕਰ ਕਲੱਬ ਆਰ. ਸੀ. ਐਫ.) ਅਤੇ ਉਹਨਾਂ ਦੀ ਪੂਰੀ ਟੀਮ ਦੇ ਸਹਿਯੋਗ ਲਈ ਧੰਨਵਾਦੀ ਹੈ।

Friday, September 04, 2015

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਫੜੇ ਹਵਾਲਾਤੀ ਨੇ ਕੀਤੀ ਆਤਮਹੱਤਿਆ



ਐਗਜਾਸਟ ਫੈਨ ਦੀ ਗਰਿਲ ਨਾਲ ਕੱਪੜਾ ਬੰਨ੍ਹ ਕੇ ਕੀਤੀ ਆਤਮ ਹੱਤਿਆ
ਕਪੂਰਥਲਾ; 4 ਸਤੰਬਰ 2015: (ਪੰਜਾਬ ਸਕਰੀਨ ਬਿਊਰੋ): 
ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਇਕ ਹਵਾਲਾਤੀ ਨੇ ਫਾਹਾ ਲੱਗਾ ਕੇ ਆਤਮ ਹੱਤਿਆ ਕਰ ਲਈ ਹੈ। ਜਿਸ ਨਾਲ ਜੇਲ੍ਹ 'ਚ ਮੌਤਾਂ ਦੀ ਗਿਣਤੀ ਸਾਲ 2011 ਤੋਂ 2015 ਦੇ ਹੁਣ ਤੱਕ 50 ਤੋਂ ਵੱਧ ਹੋ ਚੁੱਕੀਆਂ ਹਨ। ਤਾਜਾ ਘਟਨਾਕ੍ਰਮ 'ਚ ਮ੍ਰਿਤਕ ਹਵਾਲਾਤੀ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 35 ਸਾਲ ਵਜੋਂ ਹੋਈ ਹੈ। ਜੋ ਜਲੰਧਰ ਦੇ ਜੈਮਲ ਨਗਰ ਮੁਸਲਿਮ ਕਾਲੋਨੀ ਦਾ ਰਹਿਣ ਵਾਲਾ ਸੀ। ਉਸ ਨੇ ਆਪਣੀ ਬੈਰਕ ਨੰ-3 ਦੇ ਕਮਰਾ ਨੰ 2 ਦੇ ਅੰਦਰ ਅੱਜ ਸਵੇਰੇ 5 ਵਜੇ ਬਾਥਰੂਮ 'ਚ ਲੱਗੇ ਐਗਜਾਸਟ ਫੈਨ ਦੀ ਗਰਿਲ ਨਾਲ ਕੱਪੜਾ ਬੰਨ੍ਹ ਕੇ ਆਤਮ ਹੱਤਿਆ ਕਰ ਲਈ। ਅਸ਼ੋਕ ਕੁਮਾਰ 'ਤੇ ਜਲੰਧਰ ਦੀ ਡਵੀਜ਼ਨ ਨੰ-8 ਦੇ ਪੁਲਿਸ ਥਾਣੇ 'ਚ 2 ਜੁਲਾਈ ਨੂੰ ਆਈ.ਪੀ.ਸੀ. ਦੀ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਨਸ਼ੀਲੇ ਪਦਾਰਥ ਦਾ ਮਾਮਲਾ ਦਰਜ ਕੀਤਾ ਗਿਆ ਸੀ ਤੇ ਉਹ 3 ਜੁਲਾਈ ਤੋਂ ਮਾਡਰਨ ਜੇਲ੍ਹ 'ਚ ਬੰਦ ਸੀ।