Showing posts with label Manpreet Singh Ayali. Show all posts
Showing posts with label Manpreet Singh Ayali. Show all posts

Monday, July 18, 2022

ਮਨਪ੍ਰੀਤ ਅਯਾਲੀ ਨੇ ਅਕਾਲੀ ਹਾਈ ਕਮਾਨ ਨੂੰ ਦਿੱਤੀ ਸਪਸ਼ਟ ਨਸੀਹਤ

ਰਾਜਸੱਤਾ ਪਿਛੇ ਭੱਜਣ ਦੀ ਬਜਾਏ ਪੰਜਾਬ ਅਤੇ ਸਿੱਖ ਕੌਮ ਦੀ ਲੜਾਈ ਲੜੋ   

ਜਗਰਾਓਂ: 18 ਜੁਲਾਈ 2022: (ਪੰਜਾਬ ਸਕਰੀਨ ਡੈਸਕ )::

ਮੁੱਲਾਂਪੁਰ ਦਾਖਾ ਤੋਂ ਧੜੱਲੇਦਾਰ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇੱਕ ਵਾਰ ਫੇਰ ਦਸਿਆ ਹੈ ਕਿ ਉਹ ਦੱਬ ਕੇ ਰਹਿਣ ਵਾਲਿਆਂ ਵਿੱਚੋਂ ਨਹੀਂ ਹਨ। ਅੱਜ ਰਾਸ਼ਟਰਪਤੀ ਚੋਣ ਲਈ ਪੋਲਿੰਗ ਦੌਰਾਨ ਉਹਨਾਂ ਵੱਡਾ ਸਿਆਸੀ ਧਮਾਕਾ ਕੀਤਾ। ਉਹਨਾਂ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨ ਡੀ ਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਵੋਟ ਪਾਉਣ ਦੇ ਫੈਸਲੇ ਦੇ ਖਿਲਾਫ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਇਸ ਦੇ ਪਿੱਛੇ ਮੁੱਖ ਕਾਰਨ ਬੜੇ ਸਪਸ਼ਟ ਸ਼ਬਦਾਂ ਵਿਛਕ ਸਪਸ਼ਟ ਕੀਤਾ। ਉਹਨਾਂ ਸਾਫ ਆਖਿਆ ਕਿ ਹੁਣ ਤੱਕ ਭਾਜਪਾ ਸਮੇਤ ਕੇਂਦਰ ਦੀਆਂ ਸਾਰੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨਾ ਦੱਸਿਆ। ਉਹਨਾਂ ਦੇ ਇਹ ਵਿਚਾਰ ਇੱਕ ਵੀਡੀਓ ਸੁਨੇਹੇ ਦੇ ਰੂਪ ਵਿਚ ਸਾਹਮਣੇ ਆਏ ਹਨ। ਸਰਦਾਰ ਇਯਾਲੀ ਨੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਕਾਂਗਰਸ ਤੋਂ ਸਾਨੂੰ ਕੋਈ ਆਸ ਨਹੀਂ ਸੀ, ਪਰ ਭਾਜਪਾ ਸਰਕਾਰ ਵੀ ਪੰਜਾਬ ਨਾਲ ਕਦੇ ਨਿਆਂ ਨਹੀਂ ਕਰ ਸਕੀ। ਇਸਦੇ ਨਾਲ ਹੀ ਉਹਨਾਂ ਅਕਾਲੀ ਦਲ ਅੰਦਰਲੇ ਲੋਕਰਾਜੀ ਹੱਕਾਂ ਦੀ ਉਲੰਘਣਾਂ ਦਾ ਮੁੱਦਾ ਵੀ ਉਠਾਇਆ ਹੈ। ਵਿਧਾਨ ਸਭ ਚੋਣਾਂ ਦੌੜਨ ਹੋਈ ਹਰ ਤੋਂ ਬਾਅਦ ਉਮੀਦ ਕੀਤੀ ਜਾਂਦੀ ਸੀ ਕਿ ਪਾਰਟੀ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੀਆਂ ਕਮੀਆਂ ਪੇਸ਼ੀਆਂ ਅਤੇ ਕਮਜ਼ੋਰੀਆਂ ਨੂੰ ਦੂਰ ਕਰੇਗੀ ਪਰ ਅਜਿਹਾ ਨਹੀਂ ਹੋ ਸਕਿਆ।  

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਰਮੂ ਦੀ ਹਮਾਇਤ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਲੀਡਰਸ਼ਿਪ ਨੇ ਇਸ ਦੇ ਲਈ ਉਨ੍ਹਾਂ ਤੋਂ ਪੁੱਛਿਆ ਤੱਕ ਨਹੀਂ, ਜਦਕਿ ਚਾਹੀਦਾ ਇਹ ਸੀ ਕਿ ਪਾਰਟੀ ਪਹਿਲਾਂ ਵਿਧਾਇਕਾਂ ਦੀ ਰਾਏ ਲੈਂਦੀ ਤੇ ਫਿਰ ਕੋਈ ਫੈਸਲਾ ਕਰਦੀ।  ਇੱਥੋਂ ਤੱਕ ਕਿ ਸਿੱਖ ਭਾਈਚਾਰੇ ਤੋਂ ਵੀ ਸਲਾਹ ਨਹੀਂ ਲਈ ਗਈ। ਉਹਨਾਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹੋਈ ਹਾਰ ਦੇ ਲਈ ਵੀ ਪਾਰਟੀ ਦੇ ਗਲਤ ਫੈਸਲਿਆਂ ਤੇ ਲੀਡਰਸ਼ਿਪ ਵੱਲੋਂ ਆਪਣਾ ਉੱਲੂ ਸਿੱਧਾ ਕਰਨ ਦੀ ਪਾਲਿਸੀ ਨੂੰ ਜ਼ਿੰਮੇਵਾਰ ਠਹਿਰਾਇਆ। 

ਉਹਨਾਂ ਆਪਣੀ ਪਾਰਟੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜੇ ਵੀ ਰਾਜ ਸੱਤਾ ਪਿੱਛੇ ਭੱਜਣ ਦੀ ਬਜਾਏ ਪੰਜਾਬ ਅਤੇ ਸਿੱਖ ਕੌਮ ਦੇ ਹੱਕਾਂ ਲਈ ਲੜਾਈ ਲੜੇ ਤਾਂ ਸ਼ਾਇਦ ਕੌਮ ਮੁੜ ਪਾਰਟੀ ‘ਤੇ ਵਿਸ਼ਵਾਸ ਕਰਨ ਲੱਗ ਪਵੇ। ਉਨ੍ਹਾਂ ਸਾਫ ਕਿਹਾ ਕਿ ਭਾਜਪਾ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਐਲਾਨੀ ਗਈ ਉਮੀਦਵਾਰ ਪੱਛੜੇ ਕਬੀਲੇ ਨਾਲ ਸੰਬੰਧਤ ਹਨ ਤੇ ਉਨ੍ਹਾ ਦਾ ਉਸ ਨਾਲ ਕੋਈ ਵਿਰੋਧ ਨਹੀਂ ਹੈ, ਪਰ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ। ਚੋਣ ਦਾ ਬਾਈਕਾਟ ਕਰਨ ਦਾ ਫੈਸਲਾ ਉਨ੍ਹਾਂ ਨੇ ਹਲਕੇ ਦੇ ਵੋਟਰਾਂ, ਬੁੱਧੀਜੀਵੀਆਂ, ਸਿੱਖ ਕੌਮ ਅਤੇ ਹੋਰਾਂ ਦੀ ਰਾਇ ਲੈ ਕੇ ਕੀਤਾ ਹੈ। ਇਯਾਲੀ ਨੇ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ ਤੋਂ ਇਲਾਵਾ ਪੰਜਾਬੀ ਭਾਸ਼ੀ ਇਲਾਕੇ ਸੂਬੇ ਨੂੰ ਸੌਂਪਣ ਦਾ ਵੀ ਜ਼ਿਕਰ ਵੀ ਖੁੱਲ੍ਹ ਕੇ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੱਤਾ ਵਿਚ ਆਉਣ ਮਗਰੋਂ ਉਸ ਤੋਂ ਪੰਜਾਬ ਦੇ ਮੁੱਦਿਆਂ ਦੇ ਹੱਲ ਦੀ ਕਾਫੀ ਉਮੀਦ ਸੀ, ਪਰ ਅਫਸੋਸ ਕਿ ਕੁਝ ਵੀ ਨਹੀਂ ਕੀਤਾ ਗਿਆ। ਯਾਦ ਰਹੇ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਐਨ ਡੀ ਏ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ ਕੀਤਾ ਸੀ।

ਪੰਜਾਬ ਵਿੱਚੋਂ ਹੰਗਾਮਿਆਂ ਭਰੀ ਇਸ ਆਵਾਜ਼ ਦੇ ਦੌਰਾਨ ਹੀ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਪੂਰੀ ਹੋ ਗਈ। ਦਿੱਲੀ ਵਿਚ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੰਸਦ ਵਿਚ ਕੁੱਲ 99.18 ਫੀਸਦੀ ਵੋਟਿੰਗ ਹੋਈ। ਸੰਸਦ ਤੋਂ ਇਲਾਵਾ ਦੇਸ਼ ਦੇ ਸਾਰੇ ਸੂੁਬਿਆਂ ਦੀਆਂ ਵਿਧਾਨ ਸਭਾਵਾਂ ਵਿਚ ਵੋਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਵੋਟ ਪਾਉਣ ਵਾਲਿਆਂ ਵਿਚ ਸ਼ਾਮਲ ਰਹੇ। ਵੋਟਾਂ ਦੀ ਗਿਣਤੀ ਹੁਣ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ। ਇਸ ਵੱਕਾਰੀ ਅਹੁਦੇ ਲਈ ਐੱਨ ਡੀ ਏ ਤੋਂ ਦਰੋਪਦੀ ਮੁਰਮੂ ਅਤੇ ਯੂ ਪੀ ਏ ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਉਮੀਦਵਾਰ ਹਨ। ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਵਿਧਾਨ ਸਭਾਵਾਂ ਦੇ ਕੰਪਲੈਕਸ ਵਿਚ ਪੋਲਿੰਗ ਹੋਈ। ਸਰਦਾਰ ਇਯਾਲੀ ਦੇ ਇਸ ਵਿਰੋਧ ਵਾਲੇ ਸੁਰ ਦੇ ਨਾਲ ਹੀ ਪੰਜਾਬ ਅਤੇ ਪੰਜਾਬ ਦੀਆਂ ਮੰਗਾਂ ਇੱਕ ਵਾਰ ਫੇਰ ਉਭਰ ਕੇ ਸਾਹਮਣੇ ਆਈਆਂ ਹਨ। 

Wednesday, May 19, 2021

ਸਿਆਸੀ ਸਮਝ ਤੋਂ ਕੋਰੇ ਹਨ ਕੈਪਟਨ ਸੰਧੂ– ਮਨਪ੍ਰੀਤ ਸਿੰਘ ਇਆਲੀ

 19th May 2021 at 4:48 PM

ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਕੰਮ ਕਰਨ ਦੇ ਯੋਗ ਨਹੀ

ਲੁਧਿਆਣਾ: 19 ਮਈ 2021: (ਪੰਜਾਬ ਸਕਰੀਨ ਡੈਸਕ)::

ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਗਟ ਸਿੰਘ ਵੱਲੋਂ ਪਿਛਲੇ ਦਿਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸੰਦੀਪ ਸੰਧੂ ਤੇ ਧਮਕੀਆਂ ਦੇਣ ਦੇ ਦੋਸ਼ ਲਗਾਉਣ ਤੋਂ ਬਾਅਦ ਅੱਜ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਵੀ ਕੈਪਟਨ ਸੰਧੂ ਦੀ ਕਾਰਜਸ਼ੈਲੀ ਨੂੰ ਲੈ ਕੇ ਸਖ਼ਤ ਟਿੱਪਣੀਆਂ ਕੀਤੀਆ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਲਾਹਕਾਰ ਦਾ ਅਹੁਦਾ ਬੇਹੱਦ ਸੰਜੀਦਾ ਅਤੇ ਜ਼ਿੰਮੇਵਾਰੀ ਵਾਲਾ ਹੁੰਦਾ ਹੈ, ਪਰ ਕੈਪਟਨ ਸੰਧੂ ਵੱਲੋਂ ਜਿਸ ਕਦਰ ਇਸ ਰੁਤਬੇ ਅਤੇ ਪ੍ਰੋਟੋਕਾਲ ਨੂੰ ਛਿੱਕੇ ਟੰਗ ਕੇ ਤਾਨਾਸਾਹ ਢੰਗ ਨਾਲ ਲੋਕ ਨੁਮਾਇੰਦੇ ਲਈ ਮਾੜੇ ਸਬਦ ਵਰਤੇ ਗਏ ਹਨ, ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਇਸ ਰੁਤਬੇ ਤੇ ਬਣੇ ਰਹਿਣ ਦੇ ਕਾਬਿਲ ਨਹੀ ਹਨ| ਵਿਧਾਇਕ ਇਆਲੀ ਨੇ ਕਿਹਾ ਕਿ ਹਲਕਾ ਦਾਖਾ ਅੰਦਰ ਛੋਟੇ ਅਧਿਕਾਰੀਆਂ ਨੂੰ ਦਬਕੇ ਮਾਰਕੇ ਕਨੂੰਨ ਵਿਰੁੱਧ ਗਲਤ ਕੰਮ  ਕਰਵਾਉਣ ਦੀ ਪਈ ਆਦਤ ਕਾਰਨ ਹੀ ਕੈਪਟਨ ਸੰਧੂ ਵੱਲੋਂ ਕਾਂਗਰਸੀ ਵਿਧਾਇਕ ਨੂੰ ਧਮਕੀਆਂ ਦੇ ਦਿੱਤੀਆਂ ਗਈਆ, ਪਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਮੁੱਦੇ ਤੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਸਫ਼ਾਈਆਂ ਦੇ ਰੂਪ ਵਿੱਚ ਮਾਫ਼ੀਆ ਮੰਗਣੀਆਂ ਪੈ ਰਹੀਆ ਹਨ।  ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਦਾ ਰੁਤਬਾ ਚੀਫ਼ ਸਕੱਤਰ ਦੇ ਬਰਾਬਰ ਹੁੰਦਾ ਹੈ ਅਤੇ ਜਿਸ ਦਫ਼ਤਰੀ ਤਨਖ਼ਾਹੀਏ ਨੂੰ ਵਿਧਾਇਕ ਦੇ ਰੁਤਬੇ ਬਾਰੇ ਨਹੀ ਪਤਾ ਉਸ ਨੂੰ ਸਲਾਹਕਾਰ ਦੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਹੱਕ ਨਹੀ ਹੈ। ਵਿਧਾਇਕ ਇਆਲੀ ਨੇ ਕੈਪਟਨ ਸੰਧੂ ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਜਨੀਤਿਕ ਸਮਝੌਤੇ ਕਦੋਂ ਟੁੱਟਦੇ ਅਤੇ ਜੁੜਦੇ ਹਨ ਪਤਾ ਨਹੀ ਲੱਗਦਾ, ਪਰ ਇਹੋ ਜਿਹੇ ਨਾਸਮਝ ਲੋਕ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਆਪਣੇ ਭਵਿੱਖ ਲਈ ਕੰਡੇ ਬੀਜ ਲੈਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਰੋਨਾ ਦੇ ਕਾਰਨ ਪੂਰੇ ਦੇਸ਼/ਸੂਬੇ ਅੰਦਰ ਭਿਆਨਕ ਹਾਲਾਤ ਬਣੇ ਹੋਏ ਹਨ ਅਜਿਹੇ ਸਮੇਂ ਕਾਂਗਰਸ ਵੱਲੋਂ ਚਲਾਈ ਜਾ ਰਹੀ ਘਟੀਆ ਰਾਜਨੀਤੀ ਨੇ ਇਹ ਸਾਫ਼ ਕਰ ਦਿੱਤਾ ਕਿ ਕਾਂਗਰਸ ਸਰਕਾਰ ਨੂੰ ਜਨਤਾ ਦੀ ਭਲਾਈ ਤੋਂ ਜ਼ਿਆਦਾ ਆਪਣੇ ਸੌੜੇ ਮੁਫ਼ਾਦ ਜ਼ਰੂਰੀ ਹਨ, ਜਦਕਿ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਇੱਕਮੁੱਠ ਹੋ ਕੇ ਲੋਕਾਂ ਦੀ ਸਹੂਲਤ ਲਈ ਕਾਰਜ ਕਰਦੀ ਅਤੇ ਲੋੜਵੰਦ ਲੋਕਾਂ ਲਈ ਆਕਸੀਜਨ, ਬੈੱਡ ਅਤੇ ਵੈਕਸੀਨ ਦਾ ਪ੍ਰਬੰਧ ਕਰਦੀ, ਪਰ ਕਾਂਗਰਸ ਸਰਕਾਰ ਇਸ ਫ਼ਰੰਟ ਤੇ ਵੀ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ।