Showing posts with label Nawan Shehar. Show all posts
Showing posts with label Nawan Shehar. Show all posts

Sunday, January 28, 2024

ਕਿਰਪਾਲ ਸਾਗਰ ਵਿਖੇ ਗੋਲਡਨ ਜੁਬਲੀ ਸਮਾਰੋਹ 3 ਤੋਂ 6 ਤੱਕ ਮਨਾਏ ਜਾਣਗੇ

Monday 28th January 2024 at 19:43 

 ਚੇਅਰਮੈਨ ਡਾਕਟਰ ਕਰਮਜੀਤ ਸਿੰਘ ਵੱਲੋਂ ਅਹਿਮ ਵੇਰਵਾ ਜਾਰੀ  


ਨਵਾਂ ਸ਼ਹਿਰ: 28 ਜਨਵਰੀ 2024: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ):: 

ਜ਼ਿੰਦਗੀ ਦੇ ਸਾਤਵਿਕ ਅਤੇ ਨੈਤਿਕ ਵਿਕਾਸ ਲਈ ਬੇਹਤਰੀਨ ਅਸਥਾਨ ਕਿਸਮਤ ਨਾਲ ਹੀ ਲਭਦੇ ਹਨ। ਸ਼ੁੱਧ ਅਧਿਆਤਮਕ ਅਤੇ ਵਿਦਿਅਕ ਯੋਗਤਾ ਵਾਲੀ ਜੀਵਨ ਜਾਚ ਦਾ ਸੁਨੇਹਾ ਦੇਣ ਵਾਲੀਆਂ ਥਾਂਵਾਂ ਵੀ ਨਸੀਬਾਂ ਤੋਂ ਬਿਨਾ ਨਹੀਂ ਮਿਲਦੀਆਂ। ਅਜਿਹੇ ਅਨਮੋਲ ਅਸਥਾਨਾਂ ਵਿੱਚੋਂ ਹੀ ਇੱਕ ਵਿਸ਼ੇਸ਼ ਅਸਥਾਨ ਹੈ ਨਵਾਂ ਸ਼ਹਿਰ ਦੇ ਨੇੜੇ ਜਿੱਥੇ ਉੱਚੀ ਵਿੱਦਿਆ ਦੇ ਨਾਲ ਨਾਲ ਜਿਥੇ ਦੁਨੀਆ ਦੇ ਹਾਣ ਦਾ ਹੋਣ ਦੀ ਸਮਰਥਾ ਦਿੱਤੀ ਜਾਂਦੀ ਹੈ ਉੱਥੇ ਅਧਿਆਤਮਕ ਦੁਨੀਆ ਅੰਦਰਲੇ ਵਿਕਾਸ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਇਸ ਅਸਥਾਨ 'ਤੇ  ਹੀ ਹੋ ਰਿਹਾ ਤਿੰਨ ਤੋਂ ਛੇ ਫਰਵਰੀ ਤੱਕ ਇਕ ਵਿਸ਼ੇਸ਼ ਆਯੋਜਨ ਜਿਸ ਵਿਚ ਸ਼ਾਮਲ ਹੋ ਕੇ ਤੁਸੀਂ ਇਸ ਅਧਿਆਤਮਕ ਆਨੰਦ ਦਾ ਅਹਿਸਾਸ ਕਰਾਉਣ ਵਾਲੀ ਅੰਮ੍ਰਿਤ ਵਰਖਾ ਦਾ ਪੂਰਾ ਲਾਹਾ ਲੈ ਸਕਦੇ ਹੋ। 

ਯੂਨਿਟੀ ਆਫ ਮੈਨ (ਰਜਿ) ਕਿਰਪਾਲ ਸਾਗਰ ਵਿੱਚ ਸੰਤ ਕਿਰਪਾਲ ਸਿੰਘ ਜੀ ਦੇ ਮੁਬਾਰਕ ਜਨਮ ਦਿਵਸ ਮੌਕੇ ਗੋਲਡਨ ਜੁਬਲੀ ਸਮਾਰੋਹ ਆਯੋਜਿਤ ਕੀਤੇ ਜਾਣਗੇ। ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਡਾਕਟਰ ਕਰਮਜੀਤ ਸਿੰਘ ਨੇ ਕਿਹਾ, ਯੂਨਿਟੀ ਆਫ ਮੈਨ, ਸੰਸਥਾ ਸੰਤ ਕਿਰਪਾਲ ਸਿੰਘ ਜੀ ਨੇ ਸੰਨ 1974 ਨੂੰ ਬਣਾਈ ਸੀ। ਇਸ ਸੰਸਥਾ ਦੀ ਵਾਗਡੋਰ ਉਹਨਾਂ ਨੇ ਡਾਕਟਰ ਹਰਭਜਨ ਸਿੰਘ ਜੀ ਦੇ ਸਪੁਰਦ ਕਰ ਦਿਤੀ। ਡਾਕਟਰ ਹਰਭਜਨ ਸਿੰਘ ਜੀ ਨੇ ਯੂਨਿਟੀ ਆਫ ਮੈਨ ਸੰਸਥਾ ਨੂੰ ਰਜਿਸਟਰਡ ਕਰਵਾਇਆ ਤੇ ਇਸ ਸੰਸਥਾ ਦੇ ਦੇਸ਼ ਵਿਦੇਸ਼ ਵਿੱਚ ਵੱਸਦੇ ਨੁਮਾਇੰਦਿਆਂ ਨੇ ਇਸ ਸੰਸਥਾ ਦੇ ਬੈਨਰ ਹੇਠ ਸਮਾਜ ਸੇਵੀ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ।  

ਆਪਣੇ ਸੰਬੋਧਨ ਵਿੱਚ ਉਹਨਾਂ ਨੇ ਹੋਰ ਵਿਸਥਾਰ ਸਹਿਤ ਜਾਣਕਾਰੀ ਦਿੱਤੀ, ਪਰਮਾਤਮਾ ਨੇ ਇਨਸਾਨ ਬਣਾਏ, ਇਨਸਾਨ ਨੇ ਸਮਾਜ ਦੀ ਸਿਰਜਣਾ ਕੀਤੀ। ਸਮਾਜ ਦੇ ਵਿਸਥਾਰ ਅੰਦਰ ਧਰਮ ਦੀ ਸਿਰਜਣਾ ਕੀਤੀ ਗਈ। ਧਰਮ ਦਾ ਉਦੇਸ਼ ਤਾਂ ਇਹ ਸੀ ਕਿ ਇਹ ਸੁਚੱਜੀ ਜੀਵਨ ਜਾਚ ਦਾ ਸੁਨੇਹਾ ਹੈ, ਪ੍ਰੰਤੂ ਇਸ ਦੇ ਰੀਤੀ ਰਿਵਾਜਾਂ ਵਿੱਚ ਇਨਸਾਨ ਉੱਲਝ ਗਿਆ। ਅਜਿਹੀਆਂ ਸਥਿਤੀਆਂ ਨੂੰ ਸਹੀ ਸੇਧ ਦੇਣ ਲਈ ਯੂਨਿਟੀ ਆਫ ਮੈਨ,ਕਾਰਜ ਸ਼ੀਲ ਅਦਾਰਾ ਹੈ। ਪਿਛਲੇ 50 ਸਾਲਾਂ ਤੋਂ ਇਹ ਸੰਸਥਾ ਜਿਥੇ ਸਮਾਜ ਸੇਵੀ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਤਹਿ ਦਿਲੋਂ ਕਾਰਜ ਕਰ ਰਹੀ ਹੈ, ਉਥੇ ਇਸ ਦਾ ਪਹਿਲਾ ਕਾਰਜ ਮਨੁੱਖ ਦੀ ਏਕਤਾ ਦਾ ਹੈ।  

ਯੋਰਪ ਤੋਂ ਆਏ ਯੂਨਿਟੀ ਆਫ ਮੈਨ, ਆਸਟਰੀਆ ਵਿੰਗ ਦੇ ਪ੍ਰਧਾਨ ਮਿਸਟਰ ਵੂਲਫ ਕੰਗ ਨੇ ਕਿਹਾ, ਉਹ ਇਸ ਸੰਸਥਾ ਨਾਲ 1990 ਤੋਂ ਪਹਿਲਾਂ ਦੇ ਜੁੜੇ ਹੋਏ ਹਨ। ਪੰਜਾਬ ਦੀ ਧਰਤੀ ਤੇ ਇਸ ਸੰਸਥਾ ਵਾਸਤੇ ਕਾਰਜ ਕਰਨਾ ਉਹਨਾਂ ਦਾ ਸੁਭਾਗ ਹੈ। ਮੁੱਢਲੇ ਕਾਰਜਾਂ ਅੰਦਰ ਮੈਡੀਕਲ ਹਸਪਤਾਲ ਤੇ ਇਸ ਵਲੋਂ ਕੀਤੇ ਜਾ ਰਹੇ ਫਰੀ ਮੈਡੀਕਲ ਕੈਂਪ ਇਸ ਦੀ ਵਿਸ਼ੇਸ਼ ਪ੍ਰਾਪਤੀ ਰਹੇ ਹਨ।

ਸੰਸਥਾ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਪਰਮਿੰਦਰ ਕੌਰ ਨੇ ਕਿਹਾ, ਯੂਨਿਟੀ ਆਫ ਮੈਨ ਸੰਸਥਾ ਵਲੋਂ ਤਿੰਨ ਤੋਂ ਛੇ ਫਰਵਰੀ ਦੌਰਾਨ ਮਨਾਈ ਜਾਣ ਵਾਲੀ ਇਸ ਕਾਨਫਰੰਸ ਵਿੱਚ ਏਸ਼ੀਆ, ਯੋਰਪ, ਅਮਰੀਕਾ, ਕੈਨੇਡਾ ਤੋਂ ਵਿਸ਼ੇਸ਼ ਪ੍ਰਤੀਨਿਧੀ ਕਿਰਪਾਲ ਸਾਗਰ ਪੁੰਹਚ ਰਹੇ ਹਨ। ਤਿੰਨ ਫਰਵਰੀ ਨੂੰ ਫਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾਏਗਾ। ਪੰਜ ਤੇ ਛੇ ਫਰਵਰੀ ਨੂੰ ਦੇਸ਼ ਵਿਦੇਸ਼ ਦੇ ਸੂਝਵਾਨ ਮਨੁੱਖਾਂ ਦੇ ਮਾਨਵ ਏਕਤਾ ਸੰਬੰਧੀ ਵਿਚਾਰ ਪੇਸ਼ ਕੀਤੇ ਜਾਣਗੇ। ਵੱਖ ਵੱਖ ਧਰਮਾਂ ਦੇ ਜਗਿਆਸੂ ਏਕਤਾ ਦੇ ਸੂਤਰ ਬਾਰੇ ਜਾਣਕਾਰੀ ਦੇਣਗੇ।

ਸੰਸਥਾ ਦੇ ਸੈਕਟਰੀ ਅਸ਼ੋਕ ਕੁਮਾਰ ਰੈਨਾ ਨੇ ਕਿਹਾ, ਸੰਤ ਕਿਰਪਾਲ ਸਿੰਘ ਜੀ ਦੇ ਮੁਬਾਰਕ ਜਨਮ ਦਿਵਸ ਮੌਕੇ ਯੂਨਿਟੀ ਆਫ ਮੈਨ ਸੰਸਥਾ ਵਲੋਂ ਅਪੰਗ ਵਿਅਕਤੀਆਂ ਨੂੰ ਟਰਾਈਸਾਈਕਲ, ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਮੇਂ ਦੀ ਲੋੜ ਮੁਤਾਬਿਕ ਬਜ਼ੁਰਗ ਇਨਸਾਨਾਂ ਨੂੰ ਕੰਬਲ ਵੰਡੇ ਜਾਣਗੇ। 

ਕਿਰਪਾਲ ਸਾਗਰ ਅਕੈਡਮੀ ਦੇ ਪ੍ਰਿੰਸੀਪਲ ਮਿਸਟਰ ਗੁਰਜੀਤ ਸਿੰਘ ਨੇ ਕਿਹਾ, ਅਜਿਹੇ ਵਿਸ਼ਵ ਵਿਆਪੀ ਪ੍ਰੋਗਰਾਮ ਦੇ ਹੋਸਟ ਹੋਣ ਨਾਤੇ ਉਹਨਾਂ ਦਾ ਸਾਰਾ ਧਿਆਨ ਇਸ ਪਾਸੇ ਵੱਲ ਰੁਚਿਤ ਹੈ ਕਿ ਆਉਣ ਵਾਲੇ ਦੇਸ਼ ਵਿਦੇਸ਼ ਦੇ ਮਹਿਮਾਨਾਂ ਨੂੰ ਤੇ ਆਈ ਸੰਗਤ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ। ਸਮੁੱਚੇ ਇੰਤਜ਼ਾਮਾਂ ਨੂੰ ਵਾਚਦਿਆਂ ਅਸੀਂ ਇਸ ਗੋਲਡਨ ਜੁਬਲੀ ਸਮਾਰੋਹ ਲਈ ਬੇਨਤੀ ਕਰਦੇ ਹਾਂ ਕਿ ਇਸ ਵਿਲੱਖਣਤਾ ਵਾਲੇ ਤਿੰਨ ਦਿਨਾਂ ਸਮਾਗਮ ਨੂੰ ਜ਼ਰੂਰ ਮਾਣਿਆ ਜਾਵੇ। 

ਹਸਪਤਾਲ ਪ੍ਰਬੰਧਕ ਡਾਕਟਰ ਐਮ ਕੇ ਅਗਰਵਾਲ ਨੇ ਕਿਹਾ, ਮੈਡੀਕਲ ਕੈਂਪ ਸੰਬੰਧੀ ਤਿਆਰੀਆਂ ਮੁਕੰਮਲ ਹਨ। ਜਿਥੇ ਲੋੜ ਪੈਣ 'ਤੇ ਸਭਨਾਂ ਲਈ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਇਸ ਪ੍ਰੈਸ ਕਾਨਫਰੰਸ ਦੌਰਾਨ ਦੇਸ਼ ਵਿਦੇਸ਼ ਤੋਂ ਪੁੱਜੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ। ਆਮੀਨ!

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

Friday, November 05, 2021

PUCL ਦੀ ਟੀਮ ਨੇ ਉਡਾਈਆਂ ਤ੍ਰਿਪੁਰਾ ਸਰਕਾਰ ਦੇ ਦਾਅਵਿਆਂ ਦੀਆਂ ਧੱਜੀਆਂ

Tuesday 5th November 2021 at 09:35 AM WhatsApp

 PUCL ਦੇ ਦੋਹਾਂ ਵਕੀਲਾਂ ਖਿਲਾਫ਼ UAPA  ਤਹਿਤ ਕੇਸ ਵੀ ਦਰਜ ਕੀਤਾ  


ਲੁਧਿਆਣਾ
//ਜਲੰਧਰ//ਨਵਾਂਸ਼ਹਿਰ: (ਪੰਜਾਬ ਸਕਰੀਨ ਬਿਊਰੋ):: ਤ੍ਰਿਪੁਰਾਂ ਵਿੱਚ ਹੋਈ ਹਿੰਸਾ ਅਤੇ ਫਿਰਕੂ ਜਬਰ ਦੀ ਹਕੀਕਤ ਲੱਭਣ ਲਈ ਗਈ ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼ PUCL ਦੀ ਟੀਮ ਨੇ  ਵੀ ਹੁਣ ਬਹੁਤ ਕੁਝ ਲੱਭ ਲਿਆ ਹੈ। ਜ਼ਮੀਨੀ ਹਕੀਕਤਾਂ ਬਹੁਤ ਭਿਆਨਕ ਤਸਵੀਰ ਦਿਖਾ ਰਹੀਆਂ ਹਨ। ਬੁਖਲਾਏ ਹੋਈ ਤ੍ਰਿਪੁਰਾ ਸਰਕਾਰ ਅਤੇ ਪੁਲਿਸ ਨੇ ਹੁਣ ਪੀ ਯੂ ਸੀ ਐਲ ਦੀ ਟੀਮ ਦੇ ਦੋ ਵਕੀਲ ਮੈਂਬਰਾਂ ਦੇ ਖਿਲਾਫ UAPA ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਕੇਸ ਦਰਜ ਕਰਨ ਵਾਲੀ ਫਾਸ਼ੀ ਹਰਕਤ ਦੇਖਿਲਾਫ਼ ਤਿੱਖਾ ਰੋਸ ਵੀ ਤੇਜ਼ੀ ਨਾਲ ਖੁਦ ਹੋ ਰਿਹਾ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਵੀ ਇਸ ਦਮਨ ਚੱਕਰ ਵਿਰੁੱਧ ਖੁੱਲ੍ਹ ਕੇ ਆ ਖੜੀ ਹੋਈ ਹੈ। 

ਪੀ.ਯੂ.ਸੀ.ਐੱਲ. ਦੇ ਆਗੂ ਐਡਵੋਕੇਟ ਮੁਕੇਸ਼ ਅਤੇ ਐੱਨ.ਸੀ.ਐੱਚ.ਆਰ.ਓ. ਦੇ ਆਗੂ ਐਡਵੋਕੇਟ ਅੰਸਾਰ ਇੰਦੌਰੀ ਵਿਰੁੱਧ ਯੂ.ਏ.ਪੀ.ਏ. ਤਹਿਤ ਅਤੇ ਆਈ.ਪੀ.ਸੀ. ਦੀਆਂ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਲੋਕ ਵਿਰੋਧੀ ਹਰਕਤ ਦੀ ਤਿੱਖੀ ਨਿਖੇਧੀ ਸ਼ੁਰੂ ਹੋ ਗਈ ਹੈ। 

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਤਿ੍ਪੁਰਾ ਰਾਜ ਦੀ ਪੱਛਮੀ ਅਗਰਤਲਾ ਪੁਲਿਸ ਵੱਲੋਂ ਅਮਲ ਵਿਚ ਲਿਆਂਦੀ ਗਈ ਇਸ ਕਾਰਵਾਈ ਦੀ  ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਜ਼ਿਕਰਯੋਗ ਹੈ ਕਿ ਇਹ ਦੋਵੇਂ ਵਕੀਲ ਉਸ ਤੱਥ ਖੋਜ ਟੀਮ ਦਾ ਹਿੱਸਾ ਸਨ ਜੋ ਕਿ ਪਿਛਲੇ ਦਿਨੀਂ ਤਿ੍ਪੁਰਾ ਵਿਚ ਘੱਟਗਿਣਤੀ ਮੁਸਲਿਮ ਫਿਰਕੇ ਉੱਪਰ ਆਰ.ਐੱਸ.ਐੱਸ.-ਬੀ.ਜੇ.ਪੀ. ਵੱਲੋਂ ਕੀਤੇ ਦਹਿਸ਼ਤਵਾਦੀ ਹਮਲਿਆਂ ਦੀ ਜ਼ਮੀਨੀਂ ਹਕੀਕਤ ਬਾਰੇ ਰਿਪੋਰਟ ਤਿਆਰ ਕਰਨ ਲਈ ਉੱਥੇ ਗਈ ਸੀ। 

ਆਰ.ਐੱਸ.ਐੱਸ. ਦੀਆਂ ਫਰੰਟ ਜਥੇਬੰਦੀਆਂ ਬਜਰੰਗ ਦਲ, ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹਿੰਦੂ ਜਾਗਰਣ ਮੰਚ ਵੱਲੋਂ ਮੁਸਲਿਮ ਫਿਰਕੇ ਵਿਰੁੱਧ ਵਿਆਪਕ ਪੱਧਰ ’ਤੇ ਸਾੜਫੂਕ ਅਤੇ ਹਿੰਸਾ ਕੀਤੀ ਗਈ ਹੈ ਜਿਸ ਵਿਚ 12 ਮਸਜਿਦਾਂ, ਨੌ ਦੁਕਾਨਾਂ ਅਤੇ ਤਿੰਨ ਘਰ ਤਬਾਹ ਕਰ ਦਿੱਤੇ ਗਏ। 

ਹਿੰਦੂਤਵੀ ਗਰੋਹਾਂ ਵੱਲੋਂ ਮੁਸਲਿਮ ਔਰਤਾਂ ਨੂੰ ਜ਼ਲੀਲ ਕੀਤਾ ਗਿਆ, ਉਨ੍ਹਾਂ ਦੇ ਮੁਕੱਦਸ ਗ੍ਰੰਥ ਕੁਰਾਨ ਦੀਆਂ ਕਾਪੀਆਂ ਜਲਾਈਆਂ ਗਈਆਂ ਅਤੇ ਉਨ੍ਹਾਂ ਦੇ ਪੈਗੰਬਰ ਮੁਹੰਮਦ ਵਿਰੁੱਧ ਅਪਮਾਨਿਤ ਕਰਨ ਵਾਲੀ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਤਮਾਸ਼ਬੀਨ ਬਣੀ ਇਹ ਸਭ ਦੇਖਦੀ ਰਹੀ ਅਤੇ ਇਹਨਾਂ ਦਹਿਸ਼ਤੀ ਗਰੋਹਾਂ ਦੀ ਖ਼ਾਮੋਸ਼ ਰਹਿ ਕੇ ਮੱਦਦ ਵੀ ਕਰਦੀ ਰਹੀ। 

ਤ੍ਰਿਪੁਰਾ ਪੁਲਿਸ ਸੱਤਾਧਾਰੀ ਬੀਜੇਪੀ ਅਤੇ ਆਰ.ਐੱਸ.ਐੱਸ. ਦੀਆਂ ਫਰੰਟ ਜਥੇਬੰਦੀਆਂ ਵੱਲੋ ਕੀਤੀ ਗਈ ਇਸ ਹਿੰਸਾ ਉੱਪਰ ਪਰਦਾਪੋਸ਼ੀ ਕਰਦਿਆਂ ਝੂਠੇ ਦਾਅਵੇ ਵੀ ਕਰ ਰਹੀ ਹੈ ਕਿ ਉੱਥੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ, ਕਿਸੇ ਮਸਜਿਦ ਉੱਪਰ ਕੋਈ ਹਮਲਾ ਨਹੀਂ ਹੋਇਆ ਅਤੇ ਉੱਥੇ ਕੋਈ ਹਿੰਸਾ ਨਹੀਂ ਹੋਈ ਹੈ। 

ਹੁਣ ਜਦੋਂ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਦੀ ਤੱਥ ਖੋਜ ਟੀਮ ਨੇ ਉੱਥੇ ਜਾ ਕੇ ਰੌਂਗਟੇ ਖੜ੍ਹੇ ਕਰਨ ਵਾਲੇ ਤੱਥ ਸਾਹਮਣੇ ਲਿਆ ਕੇ ਪੁਲਿਸ ਦੇ ਝੂਠੇ ਦਾਅਵੇ ਗ਼ਲਤ ਸਾਬਤ ਕਰ ਦਿੱਤੇ ਤਾਂ ਉਨ੍ਹਾਂ ਵਿਰੁੱਧ ਰਾਜਧੋ੍ਰਹ ਦੇ ਕੇਸ ਦਰਜ ਕਰ ਲਏ ਗਏ ਹਨ। ਇਹ ਲੋਕ ਹੱਕਾਂ ਦੀਆਂ ਜਥੇਬੰਦੀਆਂ ਦੀ ਜ਼ੁਬਾਨਬੰਦੀ ਦਾ ਫਾਸ਼ੀਵਾਦੀ ਤਰੀਕਾ ਹੈ ਜੋ ਆਰ.ਐੱਸ.ਐੱਸ.-ਬੀ.ਜੇ.ਪੀ. ਪੂਰੇ ਮੁਲਕ ’ਚ ਹਰ ਥਾਂ ਲਗਾਤਾਰ ਅਪਣਾ ਰਹੀ ਹੈ। 

ਜਮਹੂਰੀ ਅਧਿਕਾਰ ਸਭਾ ਮੰਗ ਕਰਦੀ ਹੈ ਕਿ ਆਰ.ਐੱਸ.ਐੱਸ.-ਬੀ.ਜੇ.ਪੀ. ਹਕੂਮਤ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਦੀ ਫਾਸ਼ੀਵਾਦੀ ਜ਼ੁਬਾਨਬੰਦੀ ਕਰਨੀ ਬੰਦ ਕਰੇ, ਤੱਥ ਖੋਜ ਟੀਮ ਵਿਚ ਸ਼ਾਮਿਲ ਵਕੀਲਾਂ ਵਿਰੁੱਧ ਦਰਜ ਕੀਤਾ ਝੂਠਾ ਕੇਸ ਰੱਦ ਕੀਤਾ ਜਾਵੇ, ਕਾਲਾ ਕਾਨੂੰਨ ਯੂ.ਏ.ਪੀ.ਏ. ਵਾਪਿਸ ਲਿਆ ਜਾਵੇ ਅਤੇ ਘੱਟਗਿਣਤੀਆਂ ਵਿਰੁੱਧ ਦਹਿਸ਼ਤਵਾਦੀ ਹਿੰਸਾ ਨੂੰ ਅੰਜਾਮ ਦੇਣ ਵਾਲੇ ਹਿੰਦੂਤਵੀ ਗਰੋਹਾਂ ਵਿਰੁੱਧ ਢੁੱਕਵੀਂਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੁਸਲਿਮ ਫਿਰਕੇ ਦੇ ਪੀੜਤ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। 

Monday, October 04, 2021

ਭਾਜਪਾ ਮੰਤਰੀਆਂ ਨੂੰ ਗ੍ਰਿਫਤਾਰ ਕਰਕੇ ਕਤਲ ਦਾ ਮੁਕੱਦਮਾ ਚਲਾਇਆ ਜਾਵੇ

Monday 4th October 2021 at 3:32 PM

ਲੋਕਾਂ ਨਾਲ ਖੜੋਣ ਵਾਲੀ ਜਮਹੂਰੀ ਅਧਿਕਾਰ ਸਭਾ ਵੱਲੋਂ ਜ਼ੋਰਦਾਰ ਮੰਗ 

ਨਵਾਂ ਸ਼ਹਿਰ//ਜਲੰਧਰ//ਲੁਧਿਆਣਾ: 4 ਅਕਤੂਬਰ 2021: (ਪੰਜਾਬ ਸਕਰੀਨ ਬਿਊਰੋ)::

ਲੋਕਾਂ ਨਾਲ ਹੁੰਦੀ ਹਰ ਵਧੀਕੀ ਵੇਲੇ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਨ ਵਾਲੀ ਜੱਥੇਬੰਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਯੂਪੀ ਦੇ ਲਖੀਮਪੁਰ ਖੀਰੀ ਵਾਲੀ ਕਿਸਾਨ ਹੱਤਿਆਕਾਂਡ ਵਾਲੇ ਵੀ ਖੁੱਲ੍ਹ ਕੇ ਕਾਤਲਾਂ ਦੇ ਖਿਲਾਫ ਆਈ ਹੈ। ਇਸ ਸੰਬੰਧ ਵਿੱਚ ਸੰਗਠਨ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਆਰ.ਐੱਸ.ਐੱਸ.-ਭਾਜਪਾ ਦੇ ਗੁੰਡਿਆਂ ਵਲੋਂ ਅੰਦੋਲਕਾਰੀ ਕਿਸਾਨਾਂ ਉੱਪਰ ਗੱਡੀਆਂ ਚੜਾ ਕੇ ਚਾਰ ਕਿਸਾਨਾਂ ਅਤੇ ਸਾਧਨਾ ਨਿਊਜ਼ ਚੈਨਲ ਦੇ ਪੱਤਰਕਾਰ ਰਮਨ ਕਸ਼ਿਯਪ ਦੀ ਹੱਤਿਆ ਕਰਨ ਦੀ ਜਮਹੂਰੀ ਅਧਿਕਾਰ ਸਭਾ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਭਾਜਪਾ ਦੇ ਵਰਕਰ ਇਸ ਘਟਨਾ ਵਿਚ ਮਾਰੇ ਗਏ ਉਹ ਦਰਅਸਲ ਕਿਸਾਨਾਂ ਨੂੰ ਕੁਚਲਕੇ ਗੱਡੀ ਭਜਾ ਕੇ ਲਿਜਾ ਰਹੇ ਸਨ। 

ਜਿਨ੍ਹਾਂ ਦੀ ਮੌਤ ਨੂੰ ਹੁਣ ਗੋਦੀ ਮੀਡੀਆ ਵੱਲੋਂ ਤੇਜ਼ ਰਫ਼ਤਾਰ ਗੱਡੀ ਬੇਕਾਬੂ ਹੋ ਕੇ ਪਲਟਣ ਨਾਲ ਹੋਈ ਦੱਸਿਆ ਜਾ ਰਿਹਾ। ਅਸਲ ਵਿੱਚ ਇਨ੍ਹਾਂ ਹੱਤਿਆਵਾਂ ਲਈ ਆਰ.ਐੱਸ.ਐੱਸ.-ਭਾਜਪਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਜਿਸ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਦੇੜਣ ਲਈ ਜਾਣ-ਬੁੱਝ ਕੇ ਉਨ੍ਹਾਂ ਨੂੰ ਗੱਡੀਆਂ ਹੇਠ ਕੁਚਲਿਆ। 

ਇਹ ਹੱਤਿਆਕਾਂਡ ਆਰ.ਐੱਸ.ਐੱਸ.-ਭਾਜਪਾ ਦੀ ਕਿਸਾਨ ਅੰਦੋਲਨ ਨੂੰ ਤੋੜਣ ਦੀ ਡੂੰਘੀ ਸਾਜਿਸ਼ ਦਾ ਖਤਰਨਾਕ ਫਾਸ਼ੀ ਹਿੱਸਾ ਹੈ। ਇਸੇ ਸਾਜ਼ਿਸ਼ ਤਹਿਤ ਮਨੋਹਰ ਲਾਲ ਖੱਟੜ ਅਤੇ ਅਜੈ ਮਿਸ਼ਰਾ ਵਰਗੇ ਭਾਜਪਾ ਆਗੂ ਕਿਸਾਨਾਂ ਦੇ ਸੰਘਰਸ਼ ਦੇ ਜਮਹੂਰੀ ਹੱਕ ਨੂੰ ਕੁਚਲਣ ਲਈ ਖੁੱਲ੍ਹੇਆਮ ਹਿੰਸਾ ਵਾਲਾ ਮਾਹੌਲ ਬਣਾ ਰਹੇ ਹਨ। 

ਉਨ੍ਹਾਂ ਮੰਗ ਕੀਤੀ ਕਿ ਇਸ ਕਾਂਡ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਮੰਤਰੀ ਅਜੇ ਮਿਸ਼ਰਾ, ਉਸ ਦੇ ਲੜਕੇ ਅਭੈ ਮਿਸ਼ਰਾ ਮੋਨੂ ਅਤੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ, ਉਨ੍ਹਾਂ ਨੂੰ ਧਾਰਾ 302 ਤਹਿਤ ਗ੍ਰਿਫਤਾਰ ਕਰਕੇ ਮੁਕੱਦਮਾ ਚਲਾਇਆ ਗਿਆ। ਭੜਕਾਊ ਬਿਆਨਬਾਜ਼ੀ ਕਰਨ ਵਾਲੇ ਮਨੋਹਰ ਲਾਲ ਖੱਟੜ ਅਤੇ ਅਜੇ ਮਿਸ਼ਰਾ ਵਿਰੁੱਧ ਨਫ਼ਰਤ ਅਤੇ ਹਿੰਸਾ ਭੜਕਾਉਣ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਜੂਝ ਰਹੇ ਕਿਸਾਨਾਂ ਦੀ ਇਹ ਸ਼ਹਾਦਤ ਫਾਸ਼ੀਵਾਦੀ ਹਕੂਮਤ ਦੇ ਕਫ਼ਨ ਵਿਚ ਹੁਣ ਕਿੱਲ ਸਾਬਤ ਹੋਵੇਗੀ ਅਤੇ ਇਹ ਸੰਘਰਸ਼ ਦੇ ਰੋਹ ਨੂੰ ਹੋਰ ਪ੍ਰਚੰਡ ਕਰੇਗੀ। ਉਨ੍ਹਾਂ ਅਪੀਲ ਕੀਤੀ ਕਿ ਮਜ਼ਦੂਰ ਕਿਸਾਨ ਜਥੇਬੰਦੀਆਂ ਸਮੇਤ ਸਮੂਹ ਲੋਕਪੱਖੀ ਤਾਕਤਾਂ ਫਾਸ਼ੀਵਾਦੀ ਆਰ.ਐੱਸ.ਐੱਸ.-ਭਾਜਪਾ ਰਾਜ ਦੇ ਖ਼ੂਨੀ ਹੱਥਾਂ ਨੂੰ ਰੋਕਣ ਅਤੇ ਕਤਲਾਂ ਲਈ ਜ਼ਿੰਮੇਵਾਰ ਮੰਤਰੀਆਂ ਵਿਰੁੱਧ ਕਾਰਵਾਈ ਕਰਾਉਣ ਲਈ ਵਿਸ਼ਾਲ ਲਾਮਬੰਦੀ ਰਾਹੀਂ ਜਨਤਕ ਦਬਾਓ ਲਾਮਬੰਦ ਕਰਨ।

Monday, August 05, 2019

ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੀ ਤਿੱਖੀ ਨਿਖੇਧੀ

ਜਮਹੂਰੀ ਅਧਿਕਾਰ ਸਭਾ ਨੇ ਭਾਜਪਾ ਸਰਕਾਰ ਨੂੰ ਲੰਮੇ ਹੱਥੀਂ ਲਿਆ 
ਲੁਧਿਆਣਾ: 5 ਅਗਸਤ 2019: (ਪੰਜਾਬ ਸਕਰੀਨ ਬਿਊਰੋ)::
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ ਅਤੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਭਾਜਪਾ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਅਤੇ ਇਸ ਨੂੰ ਦੋ ਹਿੱਸਿਆਂ ਵਿਚ ਵੰਡ ਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਕੇ ਸਿੱਧਾ ਕੇਂਦਰੀ ਕੰਟਰੋਲ ਹੇਠ ਲੈਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਰਾਜ ਸਭਾ ਵਿਚ ਬਿੱਲਾਂ ਦੀ ਸੂਚੀ ਵਿਚ ਮੁੱਦਾ ਤਾਂ ਆਰਥਕ ਹੱਕਾਂ ਦਾ ਰੱਖਿਆ ਗਿਆ ਸੀ ਪਰ ਅਚਾਨਕ ਮੂਲ ਸੰਵਿਧਾਨਕ ਸੋਧ ਦੇ ਬਿਲ ਪੇਸ਼ ਕਰ ਦਿੱਤੇ ਗਏ। ਸਭਾ ਸਮਝਦੀ ਹੈ ਕਿ ਬੀ ਜੇ ਪੀ ਸਰਕਾਰ ਦਾ ਇਹ ਕਦਮ ਜਿੱਥੇ 1948-49 ਵਿਚ ਭਾਰਤ ਨਾਲ ਇਲਹਾਕ ਸਮੇਂ ਕਸ਼ਮੀਰੀ ਲੋਕਾਂ ਨਾਲ ਕੀਤੇ ਇਤਿਹਾਸਕ ਇਕਰਾਰ ਦੀ ਵਾਅਦਾ ਖ਼ਿਲਾਫ਼ੀ ਹੈ ਜਿਸ ਤਹਿਤ ਉਹਨਾਂ ਦੇ ਸਵੈਨਿਰਣੇ ਦੇ ਹੱਕ ਨੂੰ ਸਵੀਕਾਰ ਕੀਤਾ ਗਿਆ ਸੀ। ਉੱਥੇ ਇਹ ਧਾਰਾ 370 ਰਾਹੀਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸੰਵਿਧਾਨ ਤਹਿਤ ਦਿੱਤੀ ਘੱਟੋ ਘੱਟ ਸੁਰੱਖਿਆ ਦੀ ਹੱਤਿਆ ਵੀ ਹੈ। ਸਭ ਤੋਂ ਸ਼ਰਮਨਾਕ ਗੱਲ ਤਾਂ ਇਹ ਹੈ ਕਿ ਬੀ ਜੇ ਪੀ  ਸਰਕਾਰ ਵੱਲੋਂ ਆਪਣੇ ਸੌੜੇ ਏਜੰਡੇ ਨੂੰ ਅੰਜ਼ਾਮ ਦੇਣ ਲਈ ਅਪਣਾਇਆ ਗਿਆ ਤਰੀਕਾ ਪੂਰੀ ਤਰ੍ਹਾਂ ਗ਼ੈਰਜਮਹੂਰੀ ਅਤੇ ਸਾਜ਼ਿਸ਼ੀ ਹੈ। ਪਿਛਲੇ ਦਿਨਾਂ ਤੋਂ ਦੇਸ਼-ਦੁਨੀਆ ਨੂੰ ਹਨੇਰੇ ਵਿਚ ਰੱਖ ਕੇ ਅਤੇ ਅੱਤਵਾਦੀ ਹਮਲਿਆਂ ਦੇ ਖ਼ਤਰੇ ਦੇ ਨਾਂ ਹੇਠ ਜੰਮੂ-ਕਸ਼ਮੀਰ ਵਿਚ ਫੌਜ ਦੀ ਤਾਇਨਾਤੀ ਵਿਚ ਵਾਧਾ ਕੀਤਾ ਗਿਆ, ਬਾਹਰਲੇ ਲੋਕਾਂ ਨੂੰ ਉੱਥੋਂ ਹਮਲੇ ਦਾ ਡਰ ਪਾ ਕੇ ਕੱਢ ਦਿੱਤਾ ਗਿਆ ਅਤੇ ਪੂਰੇ ਕਸ਼ਮੀਰ ਨੂੰ ਖੁੱਲ੍ਹੀ ਜੇਲ੍ਹ ਵਿਚ ਬਦਲ ਦਿੱਤਾ ਗਿਆ। ਐਨੇ ਮਹੱਤਵਪੂਰਨ ਮੁੱਦੇ ਉੱਪਰ ਬਿੱਲ ਦੇ ਖਰੜੇ ਦੇਸ਼ ਦੇ ਲੋਕਾਂ ਅੱਗੇ ਪੇਸ਼ ਕਰਕੇ ਦੇਸ਼ ਦੇ ਲੋਕਾਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਦੇਣ ਦੀ ਬਜਾਏ 'ਸਰਜੀਕਲ ਸਟਰਾਈਕ' ਦੀ ਤਰਜ਼ 'ਤੇ ਬਿੱਲ ਸਿੱਧੇ ਰਾਜ ਸਭਾ ਵਿਚ ਪੇਸ਼ ਕਰਕੇ ਸਮੂਹ ਲੋਕਾਂ ਦਾ ਜਮਹੂਰੀ ਹੱਕ ਕੁਚਲ ਦਿੱਤਾ ਗਿਆ। ਪਾਰਲੀਮੈਂਟ ਅਮਲ ਦਾ ਆਲਮ ਇਹ ਹੈ ਕਿ ਮਹੱਤਵਪੂਰਨ ਮੁੱਦੇ ਉੱਪਰ ਬਹਿਸ ਨੂੰ ਲਿਖਤੀ ਰਿਕਾਰਡ ਵਿਚ ਲਿਆਉਣ ਦੀ ਬਜਾਏ ਜ਼ਬਾਨੀ ਵੋਟ ਰਾਹੀਂ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੀ ਕੋਈ ਜਮਹੂਰੀ ਵਾਜਬੀਅਤ ਨਹੀਂ ਹੈ। ਇਹ ਵੀ ਗ਼ੌਰ ਕਰਨ ਵਾਲਾ ਪੱਖ ਹੈ ਕਿ ਵਿਰੋਧੀ ਧਿਰ ਦੇ ਕੁਝ ਨੁਮਾਇੰਦੇ ਸੱਤਾਧਾਰੀ ਧਿਰ ਦੇ ਗ਼ੈਰਜਮਹੂਰੀ ਤਰੀਕੇ ਉੱਪਰ ਸਵਾਲ ਉਠਾਉਣ ਦੀ ਬਜਾਏ ਸੱਤਾ ਵਿਚ ਹਿੱਸੇ ਲਈ ਅਤੇ ਆਪਣੀ ਚਮੜੀ ਬਚਾਉਣ ਲਈ ਕੀਤੇ ਗੁਪਤ ਸਮਝੌਤਿਆਂ ਤਹਿਤ ਸੱਤਾਧਾਰੀ ਧਿਰ ਦੀ ਹਾਂ ਵਿਚ ਹਾਂ ਮਿਲਾ ਰਹੇ ਹਨ। ਸਭ ਤੋਂ ਮਹੱਤਵਪੂਰਨ ਸਵਾਲ ਤਾਂ ਇਹ ਹੈ ਕਿ ਜਿਹਨਾਂ ਲੋਕਾਂ ਦੀ ਹੋਣੀ ਦਾ ਫ਼ੈਸਲਾ ਕੀਤਾ ਜਾ ਰਿਹਾ ਹੈ ਕਸ਼ਮੀਰ ਦੇ ਲੋਕ ਇਸ ਅਖਾਉਤੀ ਜਮਹੂਰੀ ਅਮਲ ਵਿਚੋਂ ਗੈਰਹਾਜ਼ਰ ਹਨ। ਉਹਨਾਂ ਤੋਂ ਤਾਂ ਉਹਨਾਂ ਦੀ ਸਰਜ਼ਮੀਨ ਨੂੰ ਖੁੱਲ੍ਹੀ ਜੇਲ੍ਹ ਵਿਚ ਬਦਲ ਕੇ ਇਸ ਬਾਰੇ ਆਪਣਾ ਪੱਖ ਪੇਸ਼ ਕਰਨ ਦਾ ਹੱਕ ਹੀ ਖੋਹ ਲਿਆ ਗਿਆ ਹੈ। ਇੱਥੋਂ ਤਕ ਕਿ ਉਹਨਾਂ ਦੇ 'ਚੁਣੇ ਹੋਏ' ਨੁਮਾਇੰਦੇ ਵੀ ਘਰਾਂ ਵਿਚ ਨਜ਼ਰਬੰਦ ਕਰ ਦਿੱਤੇ ਗਏ ਹਨ। ਜਮਹੂਰੀਅਤ ਅਤੇ ਸੰਵਿਧਾਨ ਦੇ ਨਾਂ 'ਤੇ ਇਸ ਦੇਸ਼ ਦੇ ਲੋਕਾਂ ਨਾਲ ਇਸ ਤੋਂ ਵੱਡਾ ਮਜ਼ਾਕ ਕੀ ਹੋ ਸਕਦਾ ਹੈ ਕਿ ਰਾਸ਼ਟਰਵਾਦ ਦਾ ਜਜ਼ਬਾਤੀ ਮਾਹੌਲ ਭੜਕਾ ਕੇ ਕਸ਼ਮੀਰ ਦੇ 'ਮੁੱਖਧਾਰਾ' ਸਿਆਸਤਦਾਨਾਂ ਨੂੰ ਉਹਨਾਂ ਦੇ ਧਾਰਾ 370 ਦੇ ਸਵਾਲ ਉੱਪਰ ਵੱਖਰੇ ਵਿਚਾਰਾਂ ਦੇ ਅਧਾਰ 'ਤੇ ਯੂ.ਏ.ਪੀ.ਏ. ਤਹਿਤ ਜੇਲ੍ਹਾਂ ਵਿਚ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਤੇ ਕਿਹਾ ਜਾ ਰਿਹਾ ਹੈ ਕਿ ਇਹ ਗਰੀਬ ਕਸ਼ਮੀਰੀਆਂ ਦੇ ਹਿਤ ਲਈ ਇਹ ਕੀਤਾ ਜਾ ਰਿਹਾ ਹੈ। ਇਥੇ ਜੱਲ੍ਹਿਆਂ ਵਾਲਾ ਬਾਗ਼ ਸਾਕੇ ਅੰਜਾਮ ਦੇਣ ਵਾਲੇ ਬਰਤਾਨਵੀ ਬਸਤੀਵਾਦ ਦੇ ਕਾਰਿੰਦੇ ਮਾਈਕਲ ਓਡਵਾਇਰ ਦਾ ਜ਼ਿਕਰ ਕਰਨਾ ਗ਼ਲਤ ਨਹੀਂ ਹੋਵੇਗਾ ਜਿਸਨੇ ਆਪਣੀ ਸਵੈਜੀਵਨੀ ਵਿਚ ਲਿਖਿਆ ਸੀ ਕਿ ''ਅਸੀਂ ਗਰੀਬ ਲੋਕਾਂ ਦੇ ਭਲੇ ਲਈ ਆਈ.ਸੀ.ਐੱਸ. (ਇੰਡੀਅਨ ਸਿਵਲ ਸਰਵਿਸ) ਵਿਚ ਆ ਕੇ ਅੰਗਰੇਜ਼ ਸਲਤਨਤ ਨੂੰ ਚਲਾਉਦੇ ਸਾਂ।'' ਇਸੇ ਤਰ੍ਹਾਂ ਅੱਜ ਭਾਰਤੀ ਹੁਕਮਰਾਨ ਆਪਣੇ ਦੇਸ਼ ਵਿਰੋਧੀ ਰਾਜਨੀਤਕ ਏਜੰਡਿਆਂ ਨੂੰ ਲੋਕਾਂ ਦੇ ਭਲੇ ਅਤੇ ਦੇਸ਼ ਦੇ ਹਿਤਾਂ ਦੇ ਨਾਂ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।
ਸਭਾ ਬੀ ਜੇ ਪੀ ਸਰਕਾਰ ਦੇ ਇਸ ਤਾਨਾਸ਼ਾਹ ਕਦਮ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੋਈ ਮੰਗ ਕਰਦੀ ਹੈ। ਦੇਸ਼ ਦੇ ਲੋਕਾਂ ਦੇ ਨਾਂ ਹੇਠ ਇਹ ਧੌਂਸਬਾਜ਼ ਰਾਸ਼ਟਰਵਾਦੀ ਅਮਲ ਬੰਦ ਕੀਤਾ ਜਾਵੇ ਜਿਸ ਦਾ ਨਤੀਜਾ ਕਸ਼ਮੀਰ ਲੋਕਾਂ ਦੇ ਘਾਣ ਅਤੇ ਜਮਹੂਰੀ ਹੱਕਾਂ ਦੇ ਵਿਆਪਕ ਦਮਨ ਤੋਂ ਬਿਨਾ ਹੋਰ ਕੁਝ ਨਹੀਂ ਹੋਵੇਗਾ। ਪੇਸ਼ ਕੀਤੇ ਤਾਨਾਸ਼ਾਹ ਬਿੱਲ ਵਾਪਸ ਲਏ ਜਾਣ ਅਤੇ ਕਸ਼ਮੀਰੀ ਲੋਕਾਂ ਦੇ ਇਤਿਹਾਸਕ ਹੱਕ ਬਹਾਲ ਕੀਤੇ ਜਾਣ। ਕਸ਼ਮੀਰ ਦੇ ਸਵਾਲ ਦੇ ਸਿਆਸੀ ਹੱਲ ਲਈ ਕਸ਼ਮੀਰੀ ਲੋਕਾਂ ਨੂੰ ਗੱਲਬਾਤ ਦੇ ਅਮਲ ਵਿਚ ਧਿਰ ਬਣਾਇਆ ਜਾਵੇ ਅਤੇ ਉਹਨਾਂ ਦੀਆਂ ਜਮਹੂਰੀ ਰੀਝਾਂ ਅਨੁਸਾਰ ਸਵੈਨਿਰਣੇ ਦੇ ਹੱਕ ਦੇ ਅਧਾਰ 'ਤੇ ਕਸ਼ਮੀਰ ਮਸਲੇ ਦਾ ਹੱਲ ਕੱਢਿਆ ਜਾਵੇ। ਸਾਰੀਆਂ ਫ਼ੌਜੀ ਅਤੇ ਨੀਮਫ਼ੌਜੀ ਤਾਕਤਾਂ ਵਾਪਸ ਬੁਲਾ ਕੇ ਕਸ਼ਮੀਰੀ ਲੋਕਾਂ ਨੂੰ ਆਪਣੇ ਦਿਲ ਦੀ ਗੱਲ ਕਹਿਣ ਦੀ ਆਜ਼ਾਦੀ ਦਿੱਤੀ ਜਾਵੇ।

Friday, September 09, 2016

ਕਿਸਾਨ ਮੇਲੇ ਨੇ ਦਿੱਤਾ ਤਕਨੀਕ ਅਤੇ ਗਿਆਨ ਨਾਲ ਖੁਸ਼ਹਾਲ ਹੋਣ ਦਾ ਸੱਦਾ

ਕਿਸਾਨਾਂ ਤੱਕ ਪਹੁੰਚਣ ਲਈ ਕਿਸਾਨ-ਮੇਲੇ ਸਭ ਤੋਂ ਵਧੀਆ ਸਾਧਨ-VC ਡਾ.ਢਿੱਲੋਂ
ਬੱਲੋਵਾਲ ਸੌਂਖੜੀ ਤੋਂ ਪਰਤ ਕੇ ਪੰਜਾਬ ਸਕਰੀਨ ਲਈ ਰੈਕਟਰ ਕਥੂਰੀਆ
ਲੁਧਿਆਣਾ: 09 ਸਤੰਬਰ 2016: ਸਤੰਬਰ ਮਹੀਨੇ ਦੇ ਕਿਸਾਨ ਮੇਲਿਆਂ ਦੀ ਸ਼ੁਭ ਸ਼ੁਰੂਆਤ ਅੱਜ ਬੱਲੋਵਾਲ ਸੌਂਖੜੀ ਤੋਂ ਹੋ ਗਈ ਹੈ।ਸ਼ਹੀਦ ਭਗਤ ਸਿੰਘ ਨਗਰ ਵਿੱਚ ਬਲਾਚੌਰ ਤੋਂ ਕੁਝ ਅੱਗੇ ਜਾ ਕੇ ਸਥਿਤ ਇਹ ਇਲਾਕਾ ਕੁਦਰਤ ਦੇ ਖੂਬਸੂਰਤ ਨਜ਼ਾਰਿਆਂ ਨਾਲ ਜੁੜਿਆ ਹੋਇਆ ਹੈ। ਰਮਣੀਕ ਇਲਾਕੇ ਦੇ ਬਾਵਜੂਦ ਗਰਮੀ ਨਾਲ ਬੁਰਾ ਹਾਲ ਸੀ ਪਰ ਕਿਸਾਨ ਦੂਰੋਂ ਦੂਰੋਂ ਆਏ ਸਨ। ਉਹਨਾਂ ਨਾਲ ਕਾਰੋਬਾਰ ਕਰਨ ਵਾਲੇ ਵੀ ਦੂਰ ਦੁਰਾਡਿਓਂ ਪੁੱਜੇ ਹੋਏ ਸਨ। ਬਲਾਚੌਰ ਟੱਪਦਿਆਂ ਹੀ ਮੇਲੇ ਦੇ ਰੰਗ ਢੰਗ ਆਵਾਜ਼ਾਂ ਦੇ ਦੇ ਬੁਲਾ ਰਹੇ ਸਨ। ਸਟਾਲਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ। ਸਟੇਜ ਤੋਂ ਬਿਆਨ ਕੀਤੀ ਜਾ ਰਹੀ ਜਾਣਕਾਰੀ ਬਹੁਤ ਹੀ ਕੀਮਤੀ ਸੀ। ਸਾਦਗੀ ਵਾਲੇ ਅੰਦਾਜ਼ ਦਾ ਇੱਕ ਇੱਕ ਸ਼ਬਦ ਉਹਨਾਂ ਲੋਕਾਂ ਨੂੰ ਵੀ ਸਮਝ ਆ ਰਿਹਾ ਸੀ ਜ੍ਹਿਨ੍ਹਾਂਨੇ ਕਦੇ ਖੇਤੀ ਦਾ ਊੜਾ ਐਡਾ ਨਹੀਂ ਪੜਿਆ ਹੋਣਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੂਨੀਵਰਸਿਟੀ ਨਾਲ ਸਬੰਧਤ ਇੱਕ ਸਟਾਲ ਤੇ ਪੁੱਜੇ, ਪਾਰਖੂ ਨਿਗਾਹਾਂ ਨਾਲ ਪਲਾਂ ਛਿਣਾਂ ਵਿੱਚ ਸਾਰੀ ਸਥਿਤੀ ਨੂੰ ਆਪਣੇ ਮਨ ਦੇ ਕੈਮਰੇ ਵਿੱਚ ਕੈਦ ਕਰ ਲਿਆ ਅਤੇ ਸਟਾਲ ਵਾਲਿਆਂ ਦਾ ਹਾਲ ਚਾਲ ਪੁੱਛਦਿਆਂ ਪੁੱਛਦਿਆਂ ਉਹਨਾਂ ਨੂੰ ਬੜੇ ਹੀ ਪਿਆਰ ਨਾਲ ਸਮਝਾਇਆ ਕਿ ਇਥੇ ਇਸ ਤਰਾਂ ਕਰਨਾ ਸੀ ਅਤੇ ਇਥੇ ਆਹ ਵਾਲੀ ਘਾਟ ਰਹਿ  ਗਈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਤੰਬਰ ਮਹੀਨੇ ਵਿੱਚ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਵਿੱਚ ਪਹਿਲਾ ਖੇਤਰੀ ਕਿਸਾਨ ਮੇਲਾ ਅੱਜ ਖੇਤਰੀ ਖੋਜ ਕੇਂਦਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਇਆ ਗਿਆ। ਇਸ ਮੇਲੇ  ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਸਤਬੀਰ ਸਿੰਘ ਗੋਸਲ, ਨੇ ਕੀਤਾ ਅਤੇ ਸਮਾਗਮ  ਦੀ ਪ੍ਰਧਾਨਗੀ ਡਾ. ਬਲਦੇਵ ਸਿੰਘ ਢਿੱਲੋਂ, ਵਾਈਸ ਚਾਂਸਲਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨਗਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਸ. ਪਰਮਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜ਼ਿਲੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਸਵੰਤ ਸਿੰਘ ਵੀ ਹਾਜਰ ਸਨ।
ਇਸ ਮੌਕੇ ਡਾ. ਗੋਸਲ ਨੇ ਕਿਹਾ ਕਿ ਇਹ ਮੇਲੇ ਗਿਆਨ ਵਿਗਿਆਨ ਦੇ ਮੇਲੇ ਹੁੰਦੇ ਹਨ। ਸਾਨੂੰ ਇਹਨਾਂ ਤੋਂ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਨਾਲ ਅਸੀਂ ਆਪਣੀ ਖੇਤੀ ਨੂੰ ਤਕਨੀਕੀ ਦਿਸ਼ਾ ਪ੍ਰਦਾਨ ਕਰ ਸਕਦੇ ਹਾਂ। ਉਨ੍ਹਾਂ ਇਲਾਕੇ ਦੇ ਮੌਸਮੀ ਹਾਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖੇਤਰ ਵਿਚ ਬਾਗਬਾਨੀ, ਦਵਾਈ ਅਤੇ ਜੜੀ ਬੂਟਿਆਂ ਦੀ ਖੇਤੀ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਸਾਨਾਂ ਨੂੰ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਹਾ ਜਿਸ ਨਾਲ ਘਰ ਦੀ ਰਸੋਈ ਲਈ ਪੌਸ਼ਟਿਕ ਖੁਰਾਕ ਪ੍ਰਾਪਤ ਕਰ ਸਕਦੇ ਹਾਂ। ਉਨ੍ਹਾਂ ਕਿਸਾਨਾਂ ਨੂੰ ਬੇਲੋੜੇ ਖਰਚੇ ਨਾ ਕਰਨ ਦੀ ਅਪੀਲ ਕੀਤੀ ਤਾਂ ਜੋ ਅਸੀਂ ਆਪਣੀ ਖੇਤੀ ਨੂੰ ਹੋਰ ਲਾਹੇਵੰਦ ਬਣਾ ਸਕੀਏ। ਉਹਨਾਂ ਦੱਸਿਆ ਕਿ ਸਬਸਿਡੀ ਦੀ ਰਕਮ ਕਈ ਮਾਮਲਿਆਂ ਵਿੱਚ 50 ਫ਼ੀਸਦੀ ਤੋਂ ਲਾਇ ਕੇ 90 ਫ਼ੀਸਦੀ ਤੱਕ ਹੈ ਇਸ ਲਈ ਇਹਨਾਂ ਸਕੀਮਾਂ ਦਾ ਫਾਇਦਾ ਉਠਾ ਕੇ ਕਿਸਾਨਾਂ ਨੂੰ ਆਪਣੀ ਹਾਲਤ ਸਿਧਾਰਨੀ ਚਾਹੀਦੀ ਹੈ।
ਪ੍ਰਧਾਨਗੀ ਭਾਸ਼ਨ ਵਿਚ ਡਾ. ਬਲਦੇਵ ਸਿੰਘ ਢਿੱਲੋਂ, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨ ਅਤੇ ਕਿਸਾਨ ਬੀਬੀਆਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਅਤੇ ਪੱਤਾ ਪਰਖ ਅਧਾਰ ਤੇ ਕਰਨ ਨਾਲ ਖਾਦਾਂ ਦੀ ਬੱਚਤ ਹੁੰਦੀ ਹੈ ਤੇ ਝਾੜ ਵਿਚ ਵੀ ਵਾਧਾ ਹੁੰਦਾ ਹੈ।  ਉਨ੍ਹਾਂ ਨੇ ਦੱੱਸਿਆ ਕਿ ਇਸ ਵਾਰ ਕਿਸਾਨ ਮੇਲਿਆਂ ਦਾ ਨਾਅਰਾ ‘‘ਪੀ. ਏ. ਯੂ. ਖੇਤੀ ਸਿਫਾਰਸ਼ਾਂ ਫ਼ਸਲਾਂ ਲਈ ਵਰਦਾਨ, ਵਿਗਿਆਨਿਕ ਖੇਤੀ ਨਾਲ ਹੀ ਸਫ਼ਲ ਹੋਣ ਕਿਰਸਾਨ’’ ਰੱਖਿਆ ਗਿਆ ਹੈ। ਡਾ. ਢਿੱਲੋਂ ਨੇ ਕਿਹਾ ਕਿ ਯੂਨੀਵਰਸਿਟੀ ਆਪਣੀਆਂ ਖੇਤੀ ਖੋਜਾਂ ਅਤੇ ਨਵੀਂਆਂ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ  ਲਈ ਕਈ ਤਰੀਕੇ ਵਰਤਦੀ ਹੈ, ਉਨ੍ਹਾਂ ਵਿਚੋਂ ਕਿਸਾਨ ਮੇਲੇ ਕਿਸਾਨਾਂ ਤੱਕ ਪਹੁੰਚ ਬਣਾਉਣ ਦਾ ਸਭ ਤੋਂ ਸਫਲ ਢੰਗ ਹੈ।  ਯੂਨੀਵਰਸਿਟੀ ਵਲੋਂ ਲਗਾਏ ਜਾਂਦੇ ਇਹ ਕਿਸਾਨ ਮੇਲੇ ਸਿਰਫ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਹੀ ਜਾਣੂ ਨਹੀਂ ਕਰਵਾਉਂਦੇ, ਬਲਕਿ ਸਾਇੰਸਦਾਨਾਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਉਣ ਅਤੇ ਖੇਤੀ ਖੋਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਿੱਚ ਵੀ ਅਹਿਮ ਹਿੱਸਾ ਪਾਉਂਦੇ ਹਨ। ਉਨ੍ਹਾਂ ਮੇਲੇ ਵਿੱਚ ਕਿਸਾਨ ਬੀਬੀਆਂ ਦੀ ਵੱਡੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨਰਮਾਂ ਕਪਾਹ ਪੱਟੀ  ਵਿਚ ਚਿੱਟੀ ਮੱਖੀ ਦੇ ਹਮਲੇ ਨੂੰ ਕਾਬੂ ਕਰਨ ਲਈ ਸਾਰਿਆਂ ਤੋਂ ਮਿਲੇ ਸਹਿਯੋਗ ਲਈ ਵਧਾਈ ਦਿੱਤੀ । ਡਾ. ਢਿੱਲੋਂ ਨੇ ਕਿਸਾਨਾਂ ਦਾ ਇਸ ਲਈ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨਾਲ ਮਿਲ ਕੇ ਹੀ ਅਸੀਂ ਪਾਣੀ ਦੇ ਡਿਗਦੇ ਪੱਧਰ ਨੂੰ ਕਾਬੂ ਕਰਨ ਵਿਚ, ਰਸਾਇਣਕ ਖਾਦਾਂ ਦੀ ਵਰਤੋਂ ਘੱਟ ਕਰਨ ਵਿਚ ਸਫਲ ਹੋਏ ਹਾਂ। ਉਨ੍ਹਾਂ ਨੇ ਗੁਰੂ ਸੇਵਾ ਸੰਸਥਾ ਦੇ ਬੱਚਿਆਂ ਵਲੋਂ ਪੇਸ਼ ਕੀਤੇ ਨਾਟਕ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਜਿਹੇ ਸਾਧਨਾਂ ਨੂੰ ਖੇਤੀ ਪਸਾਰ ਸਿਖਿਆ ਦਾ ਹਿੱਸਾ ਵੀ ਬਣਾਉਣ ਲਈ ਪ੍ਰੇਰਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ   ਸ.ਪਰਮਜੀਤ ਸਿਘ ਨੇ ਯੂਨੀਵਰਸਿਟੀ ਵਲੋਂ ਇਸ ਪਛੜੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੰਢੀ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਯੂਨੀਵਰਸਿਟੀ ਵਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਅਪਣਾ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਨੇਹਾ ਦਿੱਤਾ। ਉਨ੍ਹਾਂ ਵੱਧ ਤੋਂ ਵੱਧ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਨਾਲ ਜੁੜਨ ਲਈ ਕਿਹਾ ਅਤੇ ਨੌਜਵਾਨਾਂ ਨੂੰ ਹੱਥੀਂ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਇਸ ਗੱਲ ਤੇ ਦੁੱਖ ਜ਼ਾਹਰ ਕੀਤਾ ਕਿ ਅੱਜ  ਵੀ ਪੰਚਾਇਤ ਸਾਡੇ ਫ਼ੰਡ ਨਾਲ ਵਿਕਾਸ ਕਰਨ ਲਈ ਗਲੀਆਂ ਨਾਲੀਆਂ ਤੋਂ ਅੱਗੇ ਨਹੀਂ ਵਧਦੀਆਂ। ਦੁੱਧ ਮੁੱਲ ਦਾ-ਸਬਜ਼ੀ ਮੁੱਲ ਦੀ, ਪੜ੍ਹਾਈ ਮਹਿੰਗੀ--ਖਰਚੇ ਕਿੱਥੋਂ ਪੂਰੇ ਹੋਣੇ ਹਨ? ਉਹਨਾਂ  ਸਾਫ ਕਿਹਾ ਕਿ ਨਸ਼ਿਆਂ ਦੇ ਨਾਲ ਸਿਆਸਤ ਅਤੇ ਮੋਬਾਈਲਾਂ ਨੇ ਕਿਸਾਨੀ ਦੀ ਦੁਰਦਸ਼ਾ ਕੀਤੀ ਹੋਈ ਹੈ।  ਘਰ ਦੇ ਹਰ ਮੈਂਬਰ ਨੇ ਪੰਜ ਪੰਜ ਮੋਬਾਈਲ ਰੱਖੇ ਹੋਏ ਹਨ। ਉਹਨਾਂ ਪੁੱਛਿਆ ਕਿ ਰਾਜਸਥਾਨ ਦੀ ਹਾਲਤ ਸਾਡੇ ਨਾਲੋਂ ਕੋਈ ਜ਼ਿਆਦਾ ਚੰਗੀ ਨਹੀਂ ਪਰ ਉੱਥੇ ਕਿਓਂ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰਦਾ? ਉਹਨਾਂ ਸਿਆਸਤਾਂ ਤੋਂ ਉੱਪਰ ਉੱਠ ਕੇ ਕੰਮ ਕਰਨ, ਮੋਬਾਈਲ ਦੇ ਸ਼ੌਂਕਾਂ ਅਤੇ ਨਸ਼ਿਆਂ ਦੀਆਂ ਲਾਹਣਤਾਂ ਨੂੰ ਛੱਡ ਕੇ ਹੱਥੀਂ ਕੰਮ ਕਰਨ ਦੀ ਆਦਤ ਪ੍ਰਫੁੱਲਤ ਕਰਨ ਤੇ ਜ਼ੋਰ ਦਿੱਤਾ। 
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ, ਡਾ. ਆਰ. ਕੇ. ਗੁੰਬਰ ਨੇ ਯੂਨੀਵਰਸਿਟੀ ਦੀਆਂ ਖੋਜ ਗਤੀਵਿਧੀਆਂ ਨਾਲ ਜਾਣ-ਪਛਾਣ ਕਰਵਾਉਂਦਿਆਂ ਦੱਸਿਆ ਕਿ  ਇਸ ਵਾਰ ਕਣਕ ਦੀਆਂ ਨਵੀਆਂ ਕਿਸਮਾਂ ਪੀ.ਬੀ.ਡਬਲਯੂ 725 ਅਤੇ 677  ਕਿਸਾਨ ਵੀਰਾਂ ਲਈ ਸਿਫਾਰਸ਼ ਕੀਤੀਆਂ ਹਨ, ਜੋ ਵੱਧ ਝਾੜ ਦੇਣ ਦੇ ਨਾਲ-ਨਾਲ ਕਈ ਬਿਮਾਰੀਆਂ ਦਾ ਟਾਕਰਾ ਵੀ ਕਰਦੀਆਂ ਹਨ। ਉਨ੍ਹਾਂ ਨੇ ਇਲਾਕੇ ਵਿਚ 1982 ਤੋਂ ਸਥਾਪਿਤ ਇਸ ਖੋਜ ਕੇਂਦਰ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ, ਮੀਡੀਆ, ਕਿਸਾਨ ਭਰਾਵਾਂ ਅਤੇ ਬੀਬੀਆਂ ਦਾ ਸਵਾਗਤ ਕਰਦਿਆਂ ਪਸਾਰ ਸਿਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਡਾ. ਰਾਜਿੰਦਰ ਸਿੰਘ ਸਿੱਧੂ ਨਿਰਦੇਸ਼ਕ  ਨੇ ਕਿਹਾ ਖੇਤੀ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਗੰਭੀਰ ਹੋ ਰਹਿਆਂ ਹਨ ਜਿਨ੍ਹਾਂ ਪ੍ਰਤੀ ਜਾਗਰੂੁਕ ਹੋਣਾ ਲਾਜ਼ਮੀ ਹੈ ਇਸ ਲਈ ਇਨ੍ਹਾਂ ਮਸਲਿਆਂ ਨੂੰ ਸਹੀ ਦਿਸ਼ਾ ਵਿਚ ਨਹਿਠਣ ਲਈ ਯੂਨੀਵਰਸਿਟੀ ਦੀਆਂ ਸ਼ਿਫਰਸ਼ਾਂ ਤੇ ਜ਼ਰੂਰ ਧਿਆਨ ਦਿਉ ਅਤੇ ਅੱਜ ਇਸ ਮੇਲੇ ਵਿਚੋਂ ਹੋਰ ਗਿਆਨ ਦੇ ਨਾਲ ਨਾਲ ਖੇਤੀ ਸਾਹਿਤ ਜਰੂਰ ਲੈ ਕੇ ਜਾਉ। ਉਨ੍ਹਾਂ ਵੱਖ-ਵੱਖ ਜਿਲ੍ਹਿਆਂ ਵਿਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਲੋਂ ਲਗਾਈਆਂ ਜਾਂਦੀਆਂ ਸਿਖਲਾਈਆਂ ਨਾਲ ਜੁੜਨ ਲਈ ਕਿਹਾ ਅਤੇ ਮੀਡੀਆ ਦੇ ਮਿਲਦੇ ਖੇਤੀ ਪਸਾਰ ਵਿਚ ਮਿਲਦੇ ਸਹਿਯੋਗ ਦੇ ਲਈ ਧੰਨਵਾਦ ਕੀਤਾ।ਇਸ ਮੌਕੇ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਯੂਨੀਵਰਸਿਟੀ ਦੇ ਵੱਖ-2 ਵਿਭਾਗਾਂ ਅਤੇ ਕੰਪਨੀਆਂ ਵਲੋਂ ਵੱਡੀ ਪੱਧਰ ਤੇ ਨਵੀਂਆਂ ਤਕਨੀਕਾਂ ਦੀਆਂ ਨੁਮਾਇਸਾਂ ਲਗਾਈਆਂ ਗਈਆਂ। ਬੱਲੋਵਾਲ ਸੌਂਖੜੀ ਦੀ ਪੰਚਾਇਤ ਨੂੰ ਇਸ ਮੌਕੇ ਉਨ੍ਹਾਂ ਵਲੋਂ ਕੀਤੇ ਵਿਕਾਸ ਦੇ ਵਿਸ਼ੇਸ਼ ਕਾਰਜਾਂ ਲਈ ਮੁੱਖ ਮਹਿਮਾਨ ਵਲੋਂ ਸਨਮਾਨਤ ਕੀਤਾ ਗਿਆ। ਤਕਨੀਕੀ ਸੈਸ਼ਨ ਵਿਚ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਵੱਖ-ਵੱਖ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਮੌਕੇ ਗੁਰਸੇਵਾ ਨਰਸਿੰਗ ਕਾਲਜ, ਗੜਸ਼ੰਕਰ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕਿਸਾਨਾਂ ਨੇ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਨਵੇਂ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਿਆ। ਇਸ ਮੌਕੇ ਇਲਾਕੇ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤੀ ਗਈ ਇਕਾਂਗੀ ਅਤੇ ਗਿੱਧਾ ਕਮਾਲ ਦਾ ਸੀ ਜਿਹੜਾ ਸਾਡੇ ਸਮਾਜ ਅਤੇ ਸੱਭਿਆਚਾਰ ਦੀ ਝਲਕ ਕਲਾਤਮਕ ਢੰਗ ਨਾਲ ਦਿਖਾ ਰਿਹਾ ਸੀ। ਅਖੀਰ ਵਿਚ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ, ਮੀਡੀਆ ਕਰਮੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।