Showing posts with label Nominations. Show all posts
Showing posts with label Nominations. Show all posts

Thursday, May 29, 2025

ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਨੇ ਇੱਕਜੁੱਟਤਾ ਅਤੇ ਮਜ਼ਬੂਤੀ ਦਿਖਾਈ

From Punjab Congress onThursday 29th May 2025 at 5:39 PM Regarding Congress Unity in Ludhiana

ਹੋਰਨਾਂ ਤੋਂ ਇਲਾਵਾ ਬਘੇਲ, ਚੰਨੀ, ਕਿਸ਼ੋਰੀ ਅਤੇ ਵੜਿੰਗ ਵੀ ਰਹੇ ਮੌਜੂਦ 


ਲੁਧਿਆਣਾ: 29 ਮਈ 2025: (ਮੀਡੀਆ ਲਿੰਕ ਰਵਿੰਦਰ//ਪੰਜਾਬ ਸਕਰੀਨ ਡੈਸਕ)::

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕਾਂਗਰਸ ਨੇ ਅੱਜ ਮਜ਼ਬੂਤੀ ਅਤੇ ਏਕਤਾ ਦਾ ਪ੍ਰਦਰਸ਼ਨ ਕੀਤਾ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਪਾਰਟੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਜਨਰਲ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਭੁਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਮੇਠੀ ਤੋਂ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਹੋਰ ਸ਼ਾਮਲ ਹਨ।

ਇਸ ਮੌਕੇ ਬਘੇਲ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੇ ਭਾਰੀ ਹੁੰਗਾਰੇ ਨੂੰ ਦੇਖਦੇ ਹੋਏ, ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਗੱਲ ਕੰਧ 'ਤੇ ਲਿਖੀ ਹੋਈ ਹੈ ਕਿ ਕਾਂਗਰਸ ਇਸ ਸੀਟ ਨੂੰ ਰਿਕਾਰਡ ਅੰਤਰ ਨਾਲ ਜਿੱਤੇਗੀ।

ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਵੜਿੰਗ ਨੇ ਆਸ਼ੂ ਨੂੰ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਉਹ ਸੀਟ ਜਿੱਤਣਗੇ ਅਤੇ ਸੂਬੇ ਵਿੱਚ ਪਾਰਟੀ ਲਈ ਨਵੀਂ ਸ਼ੁਰੂਆਤ ਕਰਨਗੇ।

ਵੜਿੰਗ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਦਿਲ ਨਾਲ ਕੰਮ ਕਰਨ, ਜਿਵੇਂ ਕਿ ਉਹ ਆਪਣੀ ਨਿੱਜੀ ਚੋਣ ਲੜ ਰਹੇ ਹੋਣ। ਉਨ੍ਹਾਂ ਨੇ ਜੋਸ਼ ਨਾਲ ਭਰੇ ਵਰਕਰਾਂ ਨੂੰ ਕਿਹਾ ਕਿ ਤੁਹਾਡੇ ਵਿੱਚੋਂ ਹਰ ਕੋਈ ਵਿਧਾਇਕ ਬਣਨ ਜਾ ਰਿਹਾ ਹੈ ਅਤੇ ਇਹ ਹਰੇਕ ਪਾਰਟੀ ਵਰਕਰ ਦੀ ਜਿੱਤ ਹੋਵੇਗੀ।

ਇਸ ਮੌਕੇ ਆਸ਼ੂ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਦੋਵੇਂ ਲੀਡਰਸ਼ਿਪਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਰੱਖਣ ਅਤੇ ਆਪਣਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਟਿੱਪਣੀ ਕੀਤੀ ਕਿ ਸਾਡੇ ਪ੍ਰਧਾਨ ਸਾਡੇ ਨਾਲ ਖੜ੍ਹੇ ਹਨ, ਹੁਣ 'ਆਪ' ਅਤੇ ਭਾਜਪਾ ਨੂੰ ਦੱਸਣ ਦਿਓ, ਉਨ੍ਹਾਂ ਦੇ ਸੂਬਾ ਪ੍ਰਧਾਨ ਕਿੱਥੇ ਹਨ?

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੂਰੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਨੇ ਪਾਰਟੀ ਦੇ ਵਰਕਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ, ਜੋ ਇਸ ਸੀਟ ਨੂੰ ਵਾਪਸ ਜਿੱਤਣ ਦਾ ਵਿਸ਼ਵਾਸ ਮਹਿਸੂਸ ਕਰ ਰਹੇ ਹਨ, ਜਿਥੋਂ ਪਾਰਟੀ ਸਾਲ 2022 ਵਿੱਚ ਹਾਰ ਗਈ ਸੀ।

ਇਸ ਮੌਕੇ ਸ਼੍ਰੀਮਤੀ ਮਮਤਾ ਆਸ਼ੂ ਨੇ ਆਸ਼ੂ ਲਈ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।

ਜਿਥੇ ਹੋਰਨਾਂ ਤੋਂ ਇਲਾਵਾ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕਾ ਅਰੁਣਾ ਚੌਧਰੀ, ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ, ਸ਼ਾਮ ਸੁੰਦਰ ਅਰੋੜਾ, ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਲਖਬੀਰ ਸਿੰਘ ਲੱਖਾ, ਕੁਲਦੀਪ ਵੈਦ, ਰਜਿੰਦਰ ਬੇਰੀ, ਸਾਬਕਾ ਯੂਥ ਕਾਂਗਰਸ ਪ੍ਰਧਾਨ ਰਮਿੰਦਰ ਸਿੰਘ ਆਵਲਾ, ਈਸ਼ਵਰਜੋਤ ਚੀਮਾ ਵੀ ਮੌਜੂਦ ਸਨ।

ਹੁਣ ਦੇਖਣਾ ਇਹ ਹੈ ਕਿ ਕਾਂਗਰਸ ਵਾਲੀ ਟੀਮ ਇਸ ਸੀਟ ਦੇ ਨਤੀਜਿਆਂ ਦੌਰਾਨ ਕੋਈ ਚਮਤਕਾਰ ਦਿਖਾਉਣ ਵਿੱਚ ਕਾਮਯਾਬ ਹੁੰਦੀ ਹੈ ਕਿ ਨਹੀਂ!   ---

Monday, January 09, 2017

ਨਾਮਜ਼ਦਗੀਆਂ ਭਰਨ ਸੰਬੰਧੀ ਮਿਤੀ, ਸਮਾਂ ਤੇ ਸਥਾਨਾਂ ਦੀ ਸੂਚੀ ਜਾਰੀ

Date: Mon, Jan 9, 2017 at 7:16 PM
11 ਤੋਂ 18 ਜਨਵਰੀ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਲੁਧਿਆਣਾ: 9 ਜਨਵਰੀ 2017: (ਪੰਜਾਬ ਵਿਧਾਨ ਸਭ ਚੋਣਾਂ):
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ ਨੇ ਨਾਮਜ਼ਦਗੀ ਪੱਤਰ ਭਰਨ ਸੰਬੰਧੀ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਨਾਮਜ਼ਦਗੀ ਪੱਤਰ ਮਿਤੀ 11 ਜਨਵਰੀ ਤੋਂ 18 ਜਨਵਰੀ, 2017 ਤੱਕ ਸੰਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਿਰਧਾਰਤ ਸਥਾਨਾਂ ’ਤੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਮਿਤੀ 14 ਅਤੇ 15 ਜਨਵਰੀ, 2017 ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 19 ਨੂੰ ਅਤੇ ਵਾਪਸੀ 21 ਜਨਵਰੀ ਤੱਕ ਹੋ ਸਕੇਗੀ। ਮਤਦਾਨ 4 ਫ਼ਰਵਰੀ ਦਿਨ ਸ਼ਨੀਵਾਰ ਨੂੰ ਹੋਵੇਗਾ ਅਤੇ ਗਿਣਤੀ 11 ਮਾਰਚ 2017 ਨੂੰ ਹੋਵੇਗੀ। 
ਉਮੀਦਵਾਰ ਵੱਲੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਨੰਬਰ 2-ਬੀ ਵਿੱਚ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸੰਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਦਿੱਤਾ ਜਾਣਾ ਹੈ। ਇਸ ਤੋਂ ਇਲਾਵਾ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਉਮੀਦਵਾਰਾਂ ਦੀ ਸਹੂਲਤ ਲਈ ‘  ’ ਤਿਆਰ ਕੀਤਾ ਗਿਆ ਹੈ, ਜਿਸ ਦਾ ਲਿੰਕ ਵੈਬਸਾਈਟ ‘...’ ਦੇ ਹੋਮ ਪੇਜ਼ ’ਤੇ ਉਪਲੱਬਧ ਲਿੰਕ   5-੨੦੧੭ ਵਿੱਚ ਉਪਲੱਬਧ ਹੈ। ਇਸ ਸੁਵਿਧਾ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਆਨਲਾਈਨ ਭਰ ਕੇ ਪਿ੍ਰੰਟਆੳੂਟ ਲੈਣ ਉਪਰੰਤ ਹਸਤਾਖ਼ਰ ਕਰਕੇ ਸੰਬੰਧਤ ਰਿਟਰਨਿੰਗ ਅਫ਼ਸਰ ਨੂੰ ਜਮ੍ਹਾ ਕਰਾਉਣ ਲਈ ਦਿੱਤੀ ਗਈ ਹੈ ਤਾਂ ਜੋ ਨਾਮਜ਼ਦਗੀ ਪੱਤਰ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਸਕੇ। ਪਰ ਨਾਮਜ਼ਦਗੀ ਪੋਰਟਲ ਦੀ ਵਰਤੋਂ ਕਰਨ ਵਿੱਚ ਕਿਸੇ ਵੀ ਉਮੀਦਵਾਰ ਨੂੰ ਬੰਦਿਸ਼ ਨਹੀਂ ਹੈ। ਪਿਛਲੀਆਂ ਹੋਈਆਂ ਚੋਣਾਂ ਵਾਂਗ ਹੀ ਉਮੀਦਵਾਰ ਵੱਲੋਂ ਹੱਥਲਿਖਤ ਜਾਂ ਟਾਈਪ ਕੀਤਾ ਹੋਇਆ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਨੰਬਰ 2-ਬੀ ਵਿੱਚ ਨਿਰਧਾਰਤ ਮਿਤੀ, ਸਮਾਂ ਅਤੇ ਸਥਾਨ ’ਤੇ ਸੰਬੰਧਤ ਰਿਟਰਨਿੰਗ ਅਫ਼ਸਰ ਨੂੰ ਦਿੱਤਾ ਜਾ ਸਕਦਾ ਹੈ। 
ਬਾਕਸ - ਕਿੱਥੇ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ
* ਹਲਕਾ 57 (ਖੰਨਾ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਖੰਨਾ
* ਹਲਕਾ 58 (ਸਮਰਾਲਾ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਸਮਰਾਲਾ
* ਹਲਕਾ 59 (ਸਾਹਨੇਵਾਲ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਲੁਧਿਆਣਾ ਪੂਰਬੀ
* ਹਲਕਾ 60 (ਲੁਧਿਆਣਾ ਪੂਰਬੀ) - ਕਮਰਾ ਨੰਬਰ-33, ਨਗਰ ਨਿਗਮ, ਜ਼ੋਨ-ਏ, ਪਹਿਲੀ ਮੰਜਿਲ, ਮਾਤਾ ਰਾਣੀ ਚੌਕ, ਲੁਧਿਆਣਾ
* ਹਲਕਾ 61 (ਲੁਧਿਆਣਾ ਦੱਖਣੀ) - ਕਮਰਾ ਨੰਬਰ-314, ਦਫ਼ਤਰ ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ ਲੁਧਿਆਣਾ-2, ਦੂਜੀ ਮੰਜਿਲ, ਮਿੰਨੀ ਸਕੱਤਰੇਤ, ਲੁਧਿਆਣਾ
* ਹਲਕਾ 62 (ਆਤਮ ਨਗਰ) - ਕਮਰਾ ਨੰਬਰ-49, ਦੂਜੀ ਮੰਜਿਲ, ਨਗਰ ਨਿਗਮ, ਜ਼ੋਨ-ਏ, ਪਹਿਲੀ ਮੰਜਿਲ, ਮਾਤਾ ਰਾਣੀ ਚੌਕ, ਲੁਧਿਆਣਾ
* ਹਲਕਾ 63 (ਲੁਧਿਆਣਾ ਕੇਂਦਰੀ) - ਕਮਰਾ ਨੰਬਰ-202, ਪਹਿਲੀ ਮੰਜਿਲ, ਗਲਾਡਾ ਦਫ਼ਤਰ, ਫਿਰੋਜ਼ਪੁਰ ਸੜਕ, ਲੁਧਿਆਣਾ
* ਹਲਕਾ 64 (ਲੁਧਿਆਣਾ ਪੱਛਮੀ) - ਕਮਰਾ ਨੰਬਰ-129, ਪਹਿਲੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਸੜਕ, ਲੁਧਿਆਣਾ
* ਹਲਕਾ 65 (ਲੁਧਿਆਣਾ ਉੱਤਰੀ) - ਕਮਰਾ ਨੰਬਰ-1, ਧਰਤਲ ਮੰਜਿਲ, ਦਫ਼ਤਰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਸੜਕ, ਲੁਧਿਆਣਾ
* ਹਲਕਾ 66 (ਗਿੱਲ) - ਮੀਟਿੰਗ ਹਾਲ, ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਲੁਧਿਆਣਾ
* ਹਲਕਾ 67 (ਪਾਇਲ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਪਾਇਲ
* ਹਲਕਾ 68 (ਦਾਖਾ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਲੁਧਿਆਣਾ ਪੱਛਮੀ
* ਹਲਕਾ 69 (ਰਾਏਕੋਟ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਰਾਏਕੋਟ
* ਹਲਕਾ 70 (ਜਗਰਾਉਂ) - ਕੋਰਟ ਰੂਮ, ਐੱਸ. ਡੀ. ਐੱਮ. ਦਫ਼ਤਰ, ਜਗਰਾਉਂ

Monday, April 07, 2014

ਛੇਵੇਂ ਦਿਨ ਨਾਮਜ਼ਦਗੀਆਂ ਭਰਨ ਦਾ ਕੰਮ ਰਿਹਾ ਚਰਮ ਸੀਮਾ 'ਤੇ

*ਇਯਾਲੀ, ਬਿੱਟੂ, ਬੈਂਸ, ਫੂਲਕਾ ਅਤੇ ਬੇਦੀ ਨੇ ਕਾਗਜ਼ ਭਰੇ
*ਹੁਣ ਤੱਕ 12 ਉਮੀਦਵਾਰਾਂ ਤੇ 5 ਕਵਰਿੰਗ ਉਮੀਦਵਾਰਾਂ ਨੇ ਕਾਗਜ਼ ਭਰੇ

ਲੁਧਿਆਣਾ, 7 ਅਪ੍ਰੈਲ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ): 
ਮਿੰਨੀ ਸਕੱਤਰੇਤ ਦੇ ਨਾਮ ਨਾਲ ਜਾਣੇ ਜਾਂਦੇ ਨਵੀਂ ਕਚਹਿਰੀ ਕੰਪਲੈਕਸ ਵਿੱਚ ਅੱਜ ਦੇਸੀ ਦਫਤਰ ਦੇ ਸਾਹਮਣੇ ਵਾਲੇ ਖੁੱਲ੍ਹੇ ਡੁੱਲ੍ਹੇ ਵੇਹੜੇ ਵਿੱਚ ਇੱਕ ਮੇਲਾ ਜਿਹਾ ਲੱਗਿਆ ਹੋਇਆ ਸੀ। ਇਹ ਮੇਲਾ ਚੋਣਾਂ ਵਿੱਚ ਹੋਣ ਵਾਲੇ ਉਮੀਦਵਾਰਾਂ ਦੇ ਸਮਰਥਕਾਂ ਦਾ ਸੀ। ਕਾਗਜ਼ ਭਰਨ ਲਈ ਕੇਵਲ ਪੰਜ ਵਿਅਕਤੀ ਵੀ ਕਾਫੀ ਹੁੰਦੇ ਹਨ ਪਰ ਭੀੜ੍ਹ ਹਜ਼ਾਰਾਂ ਦੀ ਸੀ। ਕਿਸੇ ਨੇ ਦਸ ਹਜ਼ਾਰ ਸਮਰਥਕ ਲਿਆਉਣ ਦਾ  ਹੋਇਆ ਸੀ ਤੇ ਕਿਸੇ ਨੇ ਵੀਹ ਹਜ਼ਾਰ। ਚੋਣ ਨਤੀਜਿਆਂ ਤੋਂ ਪਹਿਲਾਂ ਹੀ ਸ਼ਕਤੀ ਪ੍ਰਦਰਸ਼ਨ ਦੇ ਇਸ ਅੰਦਾਜ਼ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹੋਏ ਸਨ। ਸ਼ਾਇਦ ਹੀ ਕੋਈ ਕੋਨਾ ਹੋਵੇ ਜਿੱਥੇ ਸੁਰੱਖਿਆ ਲਈ ਹਥਿਆਰਬੰਦ ਜਵਾਨ ਨਹੀਂ ਸਨ ਖੜ੍ਹੇ।
5 ਅਪ੍ਰੈਲ 2014 ਨੂੰ ਸ਼ਹਿਰ ਦੇ ਵੱਖ ਹਿੱਸਿਆਂ ਵਿੱਚੋਂ ਗੁਜ਼ਰਿਆ ਸੁਰੱਖਿਆ ਦਸਤਿਆਂ ਦਾ ਫਲੈਗ ਮਾਰਚ 
ਲੋਕ ਸਭਾ ਹਲਕਾ ਲੁਧਿਆਣਾ-7 ਲਈ ਮਿਤੀ 30 ਅਪ੍ਰੈੱਲ 2014 ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਚਰਮ ਸੀਮਾ 'ਤੇ ਪਹੁੰਚ ਗਿਆ ਹੈ। ਨਾਮਜ਼ਦਗੀਆਂ ਸ਼ੁਰੂ ਹੋਣ ਦੇ ਛੇਵੇਂ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ  ਦੇ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸ੍ਰ. ਰਵਨੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ ਵੱਲੋਂ ਸ੍ਰ. ਐੱਚ. ਐੱਸ. ਫੂਲਕਾ, ਆਜ਼ਾਦ ਉਮੀਦਵਾਰ ਨਵਪ੍ਰੀਤ ਸਿੰਘ ਬੇਦੀ ਅਤੇ ਸ੍ਰ. ਸਿਮਰਜੀਤ ਸਿੰਘ  ਬੈਂਸ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ। ਜਦਕਿ ਇਨ੍ਹਾਂ ਉਮੀਦਵਾਰਾਂ ਦੇ ਕਵਰਿੰਗ ਉਮੀਦਵਾਰਾਂ ਵੱਲੋਂ ਵੀ ਪਰਚੇ ਭਰੇ ਗਏ। ਲੋਕ ਸਭਾ ਹਲਕਾ ਲੁਧਿਆਣਾ-7 ਲਈ ਹੁਣ ਤੱਕ 12 ਉਮੀਦਵਾਰਾਂ ਨੇ ਅਤੇ 5 ਕਵਰਿੰਗ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ।
ਏਅਰ ਕੰਡੀਸ਼ੰਡ ਕਾਰਾਂ ਵਾਲਿਆਂ ਨੂੰ ਸਾਈਕਲ ਤੇ ਚੁਣੌਤੀ ਦੇਂਦਿਆਂ ਆਪ ਉਮੀਦਵਾਰ-ਫੂਲਕਾ 
ਇਸ ਸੰਬੰਧੀ ਫਾਰਮ ਨੰਬਰ-3ਏ (ਨਾਮਜ਼ਦਗੀਆਂ ਸੰਬੰਧੀ ਹੁਣ ਤੱਕ ਦੀ ਜਾਣਕਾਰੀ) ਜਾਰੀ ਕਰਦਿਆਂ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਅੱਜ ਸ੍ਰ. ਸਿਮਰਜੀਤ ਸਿੰਘ ਬੈਂਸ ਵੱਲੋਂ ਆਜ਼ਾਦ ਉਮੀਦਵਾਰ ਵਜੋਂ, ਜਦਕਿ ਸ੍ਰ. ਬਲਵਿੰਦਰ ਸਿੰਘ ਬੈਂਸ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ ਗਏ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸ੍ਰ. ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅਤੇ ਸ੍ਰ. ਹਰਬੀਰ ਸਿੰਘ ਇਯਾਲੀ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ ਗਏ। ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਾਗਜ਼ ਦਾਖ਼ਲ ਕੀਤੇ ਗਏ, ਜਦਕਿ ਸ੍ਰ. ਗੁਰਕੀਰਤ ਸਿੰਘ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ। ਆਮ ਆਦਮੀ ਪਾਰਟੀ ਵੱਲੋਂ ਸ੍ਰ. ਹਰਵਿੰਦਰ ਸਿੰਘ ਫੂਲਕਾ ਨੇ ਨਾਮਜ਼ਦਗੀ ਪੱਤਰ ਭਰੇ। ਇਸ ਤੋਂ ਇਲਾਵਾ ਨਵਪ੍ਰੀਤ ਸਿੰਘ ਬੇਦੀ ਨੇ ਆਜ਼ਾਦ ਉਮੀਦਵਾਰ ਵਜੋਂ ਪਰਚਾ ਦਾਖ਼ਲ ਕੀਤਾ। ਬੀਤੇ ਦਿਨੀਂ ਬਹੁਜਨ ਸਮਾਜ ਪਾਰਟੀ ਵੱਲੋਂ ਪਰਚਾ ਭਰਨ ਵਾਲੇ ਸ੍ਰ. ਨਵਜੋਤ ਸਿੰਘ ਜਰਗ ਨੇ ਅੱਜ ਆਪਣਾ ਇੱਕ ਹੋਰ ਵਾਧੂ ਨਾਮਜ਼ਦਗੀ ਪਰਚਾ ਭਰਿਆ। 
ਸ੍ਰੀ ਅਗਰਵਾਲ ਨੇ ਕਿਹਾ ਕਿ ਕੋਈ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਜ਼ਿਲੇ ਦੇ ਰਿਟਰਨਿੰਗ ਅਫ਼ਸਰ (ਡਿਪਟੀ ਕਮਿਸ਼ਨਰ, ਲੁਧਿਆਣਾ) ਜਾਂ ਸਹਾਇਕ ਰਿਟਰਨਿੰਗ ਅਫ਼ਸਰ (ਵਧੀਕ ਕਮਿਸ਼ਨਰ-1, ਨਗਰ ਨਿਗਮ, ਲੁਧਿਆਣਾ) ਨੂੰ ਆਪ ਜਾਂ ਉਸਦੇ ਕਿਸੇ ਤਜਵੀਜ਼ਕਾਰ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਮਿੰਨੀ ਸਕੱਤਰੇਤ, ਲੁਧਿਆਣਾ) ਵਿਖੇ ਕਿਸੇ ਵੀ ਕੰਮ ਵਾਲੇ ਦਿਨ (ਸਰਕਾਰੀ ਛੁੱਟੀ ਤੋਂ ਬਿਨਾ) ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 3 ਵਜੇ ਦੇ ਦਰਮਿਆਨ ਮਿਤੀ 9 ਅਪ੍ਰੈੱਲ, 2014 ਤੱਕ ਦਾਖ਼ਲ ਕਰਵਾਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮਿਤੀ 10 ਅਪ੍ਰੈੱਲ, 2014 ਨੂੰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਕੀਤੀ ਜਾਵੇਗੀ। ਚੋਣ ਉਮੀਦਵਾਰੀ ਵਾਪਸ ਲੈਣ ਦੀ ਸੂਚਨਾ ਮਿਤੀ 12 ਅਪ੍ਰੈੱਲ ਨੂੰ ਬਾਅਦ ਦੁਪਹਿਰ 3 ਵਜੇ ਪਹਿਲਾਂ ਉਮੀਦਵਾਰ ਦੁਆਰਾ ਜਾਂ ਉਸਦੇ ਕਿਸੇ ਤਜਵੀਜ਼ਕਾਰ ਜਾਂ ਉਸਦੇ ਚੋਣ ਏਜੰਟ ਦੁਆਰਾ ਜਿਸਨੂੰ ਉਮੀਦਵਾਰ ਨੇ ਅਧਿਕਾਰਤ ਕੀਤਾ ਹੋਵੇ, ਵੱਲੋਂ ਉਪਰੋਕਤ ਅਧਿਕਾਰੀਆਂ ਨੂੰ ਦਿੱਤੀ ਜਾ ਸਕੇਗੀ। ਜ਼ਿਲੇ ਵਿੱਚ ਵੋਟਾਂ 30 ਅਪ੍ਰੈੱਲ, 2014 ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪਾਈਆਂ ਜਾਣਗੀਆਂ।