Showing posts with label PRD. Show all posts
Showing posts with label PRD. Show all posts

Monday, November 13, 2023

ਇਸ ਵਾਰ ਵੀ ਪੀਜੀਆਈ ਨੇ ਬਚਾਈ ਕਈਆਂ ਦੀਆਂ ਅੱਖਾਂ ਦੀ ਰੌਸ਼ਨੀ

13th November 2023 at 18:07 WhatsApp

ਦੀਵਾਲੀ ਮੌਕੇ ਪਟਾਕਿਆਂ ਦੇ ਜ਼ਖਮਾਂ ਕਾਰਨ ਪੀਜੀਆਈ ਪੁੱਜੇ ਕਈ ਮਰੀਜ਼ 


ਚੰਡੀਗੜ੍ਹ: 13 ਨਵੰਬਰ 2023: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ)::

ਦੀਵਾਲੀ ਮੌਕੇ ਅੰਨੇਵਾਹ ਚਲਾਏ ਗਏ ਪਟਾਕਿਆਂ ਨੇ ਇਸ ਵਾਰ ਵੀ ਬਹੁਤ ਸਾਰੇ ਘਰਾਂ ਵਿੱਚ ਹਨੇਰਾ ਕੀਤਾ। ਥਾਂ ਥਾਂ ਤੇ ਅੱਗਲੱਗਣ ਦੀਆਂ ਘਟਨਾਵਾਂ ਵੀ ਹੋਈਆਂ ਅਤੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਨੰ ਵੀ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ। ਅਜਿਹੀਆਂ  ਘਟਨਾਵਾਂ ਦਾ ਸ਼ਿਕਾਰ ਹੋਏ ਬਹੁਤ ਸਾਰੇ ਲੋਕ ਤਾਂ ਨੇੜਲੇ ਹਸਪਤਾਲਾਂ ਤੱਕ ਪਹੁੰਚ ਗਏ ਪਰ ਬਹੁ ਸਾਰੇ ਮਰੀਜ਼ ਡਾਕਟਰੀ ਸਹਾਇਤਾ ਖੁਣੋਂ ਵੀ ਵਾਂਝੇ ਰਹਿ ਗਏ। 

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੀਜੀਆਈ ਵਿਖੇ ਇਸ ਮਕਸਦ ਲਈ ਉਚੇਚੇ ਪ੍ਰਬੰਧ ਕੀਤੇ ਗਏ ਸਨ। ਐਡਵਾਂਸਡ ਆਈ ਸੈਂਟਰ ਪੀਜੀਆਈਐਮਈਆਰ ਚੰਡੀਗੜ੍ਹ ਇਸ ਦੀਵਾਲੀ ਦੌਰਾਨ ਵੀ ਸਰਗਰਮ ਅਤੇ ਚੌਕਸ ਰਿਹਾ। ਪੀ.ਜੀ.ਆਈ. ਦੇ ਸਟਾਫ਼ ਨੇ ਤੁਰੰਤ ਡਾਕਟਰੀ ਸਹਾਇਤਾ ਅਤੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਸਾਰੇ ਜ਼ਖਮੀ ਵਿਅਕਤੀਆਂ ਨੂੰ ਬਚਾਇਆ। 

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅਤੇ ਪਟਾਕਿਆਂ ਦੀਆਂ ਸੱਟਾਂ ਕਾਰਨ ਬਹੁਤ ਸਾਰੀਆਂ ਐਮਰਜੈਂਸੀ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ, ਐਡਵਾਂਸਡ ਆਈ ਸੈਂਟਰ, ਪੀਜੀਆਈਐਮਈਆਰ ਨੇ ਲੋਕਾਂ ਨੂੰ ਮਿਲਣ ਅਤੇ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਅਤੇ ਵਿਸਥਾਰਤ ਪ੍ਰਬੰਧ ਕੀਤਾ ਹੋਇਆ ਸੀ। ਪਟਾਕਿਆਂ ਕਾਰਨ ਨੁਕਸਾਨ ਦੀਆਂ ਘਟਨਾਵਾਂ ਮਗਰੋਂ ਆਲੇ ਦੁਆਲੇ ਦੇ ਮਰੀਜ਼ ਪੀਜੀਆਈਐਮਈਆਰ ਕੋਲ ਪਹੁੰਚਦੇ ਰਹੇ। 

ਇਸ ਵਿਭਾਗ ਕੋਲ 11 ਨਵੰਬਰ 2023 ਦੀ ਸਵੇਰ ਤੋਂ ਲੈ ਕੇ 14-11-2023 ਸਵੇਰੇ 8 ਵਜੇ ਤੱਕ ਉਚੇਚ ਪ੍ਰਬੰਧ ਕੀਤੇ ਗਏ ਸਨ। ਐਡਵਾਂਸ ਆਈ ਸੈਂਟਰ PGIMER, ਚੰਡੀਗੜ੍ਹ ਵਿਖੇ 24 ਘੰਟੇ ਵਿਸ਼ੇਸ਼ ਐਮਰਜੈਂਸੀ ਡਿਊਟੀ 'ਤੇ ਡਾਕਟਰ ਅਤੇ ਸਟਾਫ ਮੌਜੂਦ ਰਹੇ। ਇਸ ਵਾਰ ਵੀ ਵੱਡੀ ਗਿਣਤੀ ਵਿਚ ਮਰੀਜ਼ ਪਹੁੰਚਦੇ ਰਹੇ। ਇਸ ਵਾਰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਬਹੁਤ ਵੱਡੀ ਗਿਣਤੀ ਵਿਚ ਵਾਪਰੀਆਂ। ਐਤਕੀਂ  11 ਨਵੰਬਰ 2023 ਵਾਲੇ ਦਿਨ ਸਵੇਰੇ 8 ਵਜੇ ਤੋਂ ਲੈ ਕੇ 13 ਨਵੰਬਰ 2023 ਵਾਲੇ ਦਿਨ ਸਵੇਰੇ 8 ਵਜੇ ਤੱਕ ਲੰਘੇ 48 ਘੰਟਿਆਂ ਵਿੱਚ ਪਟਾਕਿਆਂ ਦੀਆਂ ਸੱਟਾਂ ਦੇ ਕੁੱਲ 23 ਮਰੀਜ਼ ਐਡਵਾਂਸਡ ਆਈ ਸੈਂਟਰ ਵਿੱਚ ਪੁੱਜੇ ਜਿਹਨਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦੇ ਕੇ ਬਚਾ ਲਿਆ ਗਿਆ। 

ਇਹਨਾਂ ਮਰੀਜ਼ਾਂ ਵਿੱਚੋਂ 18 ਪੁਰਸ਼ ਅਤੇ 5 ਔਰਤਾਂ ਸਨ, ਜਿਨ੍ਹਾਂ ਵਿੱਚੋਂ 10 ਦੀ ਉਮਰ ਸਿਰਫ 14 ਕੁ ਸਾਲ ਦੀ ਹੀ ਸੀ। ਸਭ ਤੋਂ ਛੋਟੀ ਉਮਰ ਦੇ ਬੱਚੇ ਦੀ ਉਮਰ ਸਿਰਫ 6 ਸਾਲ ਦੀ ਸੀ। ਇਸੇ ਤਰ੍ਹਾਂ ਟ੍ਰਾਈਸਿਟੀ ਤੋਂ 14 ਮਰੀਜ਼ ਪੁੱਜੇ। ਚੰਡੀਗੜ੍ਹ ਤੋਂ 10 ਮਰੀਜ਼, ਮੋਹਾਲੀ ਤੋਂ ਇੱਕ ਮਰੀਜ਼ ਅਤੇ ਪੰਚਕੂਲਾ ਤੋਂ 2 ਮਰੀਜ਼ ਪੁੱਜੇ। 

 ਬਾਕੀ ਗੁਆਂਢੀ ਰਾਜਾਂ ਤੋਂ ਵੀ ਮਰੀਜ਼ ਇਥੇ ਲਿਆਂਦੇ ਗਏ। ਪੰਜਾਬ ਤੋਂ ਤਿੰਨ ਮਰੀਜ਼, ਹਰਿਆਣਾ ਤੋਂ ਛੇ ਮਰੀਜ਼,  ਹਿਮਾਚਲ ਪ੍ਰਦੇਸ਼ ਤੋਂ ਦੋ ਮਰੀਜ਼ ਇਲਾਜ ਲਈ ਲਿਆਂਦੇ ਗਏ ਸਨ। 

ਇਸ ਵਾਰ ਅਜਿਹੀ ਜ਼ਖਮ ਸਿਰਫ ਚਲਾਉਣ ਵਾਲਿਆਂ ਨੂੰ ਹੀ ਨਹੀਂ ਆਏ ਬਲਕਿ ਕੋਲ ਖੜ੍ਹ ਕੇ ਦੇਖ ਰਹੇ ਲੋਕ ਵੀ ਇਸਦਾ ਨਿਸ਼ਾਨਾ ਬਣੇ। ਐਤਕੀਂ 13 ਮਰੀਜ਼ ਉਹ ਸਨ ਜਿਹੜੇ ਪਟਾਕੇ ਚੱਲਣ ਵੇਲੇ ਖੁਦ ਤਾਂ ਨਹੀਂ ਸਨ ਚਲਾ ਰਹੇ ਪਾਰ ਚਲਾਉਣ ਵਾਲਿਆਂ ਦੇ ਸਾਹਮਣੇ ਜ਼ਰੂਰ ਖੜੇ ਸਨ ਜਦਕਿ ਬਾਕੀ ਦੇ 10 ਖੁਦ ਪਟਾਕੇ ਚਲਾ ਰਹੇ ਸਨ। 

ਇਹਨਾਂ 23 ਮਰੀਜ਼ਾਂ ਵਿੱਚੋਂ 7 ਦੀਆਂ ਅੱਖਾਂ ਖੁੱਲ੍ਹੀਆਂ ਗਲੋਬ ਦੀਆਂ ਸੱਟਾਂ ਹਨ ਅਤੇ ਐਮਰਜੈਂਸੀ ਸਰਜਰੀਆਂ ਦੀ ਲੋੜ ਹੈ। ਜਦਕਿ  16 ਬੰਦ ਗਲੋਬ ਸੱਟਾਂ ਸਨ ਅਤੇ ਇਹਨਾਂ ਵਿੱਚੋਂ 13 ਨੂੰ ਪਟਾਕਿਆਂ ਕਾਰਨ ਹੀ ਗੰਭੀਰ ਜ਼ਖਮ ਆਏ ਸਨ। ਬਾਕੀ 23 ਵਿੱਚੋਂ 3 ਨੂੰ ਜਾਂ ਤਾਂ ਮਾਮੂਲੀ ਸੱਟਾਂ ਲੱਗੀਆਂ ਹਨ ਜਾਂ ਚਮੜੀ ਦੀਆਂ ਸੱਟਾਂ ਲੱਗੀਆਂ ਹਨ।  ਉਹਨਾਂ ਦਾ ਰੂੜ੍ਹੀਵਾਦੀ ਢੰਗ ਨਾਲ ਲੁੜੀਂਦੇ ਇਲਾਜ  ਕੀਤਾ ਗਿਆ ਸੀ। ਸਾਡੇ ਕੋਲ ਪਿਛਲੇ 3 ਸਾਲਾਂ ਦਾ ਤੁਲਨਾਤਮਕ ਡੈਟਾ ਹੈ ਅਤੇ ਅਸੀਂ ਮਹਿਸੂਸ ਕਰਦੇ ਹਾਂ ਕਿ ਇਸ ਵਾਰ ਦੀ ਦੀਵਾਲੀ 2023 ਵਿੱਚ ਤੁਲਨਾਤਮਕ ਤੌਰ 'ਤੇ ਘੱਟ ਕੇਸ ਆਏ ਸਨ।

ਜੇਕਰ ਇਸ  ਫ਼ਿਜ਼ੂਲ ਖਰਚੀ ਵਾਲੇ ਇਸ ਖਤਰਨਾਕ ਰਿਵਾਜ ਨੂੰ ਠੱਲ ਪਾਈ ਜਾਈ ਤਾਂ ਇਹਨਾਂ ਹਾਦਸਿਆਂ ਨੂੰ ਪੂਰੀ ਤਰ੍ਹਾਂ ਵੀ ਰੋਕਿਆ ਜਾ ਸਕਦਾ ਹੈ। ਦੀਵਾਲੀ ਦੀਆਂ ਖੁਸ਼ੀਆਂ ਨੂੰ ਇਹਨਾਂ ਹਾਦਸਿਆਂ ਤੋਂ ਬਚਾਉਣ ਦੀ ਲੋੜ ਅਜੇ ਵੀ ਬਹੁਤ ਜ਼ਿਆਦਾ ਹੈ। 

Thursday, January 12, 2023

10ਵੀਂ ਕੌਮੀ ਗੱਤਕਾ ਮਹਿਲਾ ਚੈਂਪੀਅਨਸ਼ਿਪ 20 ਜਨਵਰੀ ਤੋਂ ਤਲਵੰਡੀ ਸਾਬੋ ਵਿਖੇ

Thursday 12th January 2023 at 5:54 PM

ਸਾਰੀਆਂ ਖਿਡਾਰਨਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ

ਚੰਡੀਗੜ੍ਹ: 12 ਜਨਵਰੀ 2023: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਗਤਕਾ ਸਿਰਫ ਖੇਡ ਨਹੀਂ ਬਲਕਿ ਇਹ ਇੱਕ ਮਾਰਸ਼ਲ ਆਰਟ ਹੈ ਜਿਸਦੀ ਲੋੜ ਅੱਜਕਲ੍ਹ ਦੇ ਜ਼ਮਾਨੇ ਵਿਚ ਹਰ ਕਦਮ 'ਤੇ ਮਹਿਸੂਸ ਹੋਣ ਲੱਗ ਪਈ ਹੈ। ਉਂਝ ਤਾਂ ਸਭਨਾਂ ਨੂੰ ਹੀ ਗਤਕਾ ਆਉਣਾ ਚਾਹੀਦਾ ਹੈ ਪਰ ਲੜਕੀਆਂ ਨੂੰ ਇਸਦੀ ਲੋੜ ਹੁਣ ਸਭ ਤੋਂ ਵਧੇਰੇ ਹੈ। ਗਤਕਾ ਸਿਖਾਉਣ ਵਾਲੇ ਅਦਾਰੇ ਇਸ ਪਾਸੇ ਉਸਾਰੂ ਯੋਗਦਾਨ ਵੀ ਦੇ ਰਹੇ ਹਨ। ਗਤਕਾ ਕਦਮ ਕਦਮ 'ਤੇ ਆਤਮ ਰੱਖਿਆ ਦੇ ਕੰਮ ਵੀ ਆਉਂਦਾ ਹੈ। 

ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.), ਵੱਲੋਂ 20 ਜਨਵਰੀ ਤੋਂ 21 ਜਨਵਰੀ ਤੱਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ 10ਵੀਂ ਨੈਸ਼ਨਲ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।  ਕੌਮੀ ਪੱਧਰ ਦਾ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਇਹ ਗੱਤਕਾ ਮੁਕਾਬਲੇ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਉਮਰ ਵਰਗ ਲਈ ਕਰਵਾਏ ਜਾਣਗੇ ਜਿੱਥੇ ਦਰਜਨ ਤੋਂ ਵੱਧ ਰਾਜਾਂ ਦੀਆਂ ਟੀਮਾਂ ਉਮਰ ਵਾਰਗ 14 ਤੋਂ ਘੱਟ, 18 ਸਾਲ ਤੋਂ ਘੱਟ, 22 ਸਾਲ ਤੋਂ ਘੱਟ ਅਤੇ 25 ਸਾਲ ਤੋਂ ਘੱਟ ਉਮਰ ਵਰਗ ਵਿੱਚ ਭਾਗ ਲੈਣਗੀਆਂ।  ਇਹ ਮੁਕਾਬਲੇ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਐਨ.ਜੀ.ਏ.ਆਈ. ਦੇ ਗੱਤਕਾ ਨਿਯਮਾਂ ਅਨੁਸਾਰ ਕਰਵਾਏ ਜਾਣਗੇ।

ਇਸ ਦੌਰਾਨ ਐਨ.ਜੀ.ਏ.ਆਈ. ਦੇ ਕੌਮੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਖਿਡਾਰੀਆਂ ਦੇ ਲੰਗਰ ਅਤੇ ਠਹਿਰਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਇੱਕ ਟੀਮ ਨੂੰ ਇੰਨਾ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਪਣੀ ਗੱਤਕਾ ਕਿੱਟ ਲਿਆਉਣੀ ਪਵੇਗੀ। ਸਾਰੀਆਂ ਖਿਡਾਰਨਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

Tuesday, September 14, 2021

ਲੋਕ ਸੰਪਰਕ ਅਧਿਕਾਰੀਆਂ ਨੂੰ ਸੌਂਪੇ ਨਵੇਂ ਵਾਹਨ

14th September 2021 at  08:31 PM

ਵਾਹਨ ਸੌਂਪੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਕਮਿਸ਼ਨਰ ਨੇ 

ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਲਿਆਉਣਾ



ਚੰਡੀਗੜ੍ਹ
: 14 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::

ਅੱਜਕਲ ਦੇ ਯੁਗ ਵਿੱਚ ਨਾ ਤਾਂ ਚੰਗੇ ਵਾਹਨਾਂ ਬਿਨਾ ਕੰਮ ਸਰਦਾ ਹੈ ਤੇ ਨਹੀਂ ਚੰਗੇ ਸੰਚਾਰ ਸਾਧਨਾ ਬਿਨਾ। ਇਹ ਸਾਰੇ ਕੰਮ ਚੰਗੇ ਅਤੇ ਚੰਗੇਰੇ ਢੰਗ ਨਾਲ ਚੱਲਦੇ ਰਹਿਣ ਇਸ ਮਕਸਦ ਲਈ ਸਰਕਾਰ ਨੇ ਸੂਚਨਾ ਅਤੇ ਲੋਕਸਨਪਰਕ ਵਿਭਾਗ ਦੇ ਦੇ ਅਧਿਕਾਰੀਆਂ ਨੂੰ ਸੱਤ ਨਵੇਂ ਵਾਹਨ ਦਿੱਤੇ। ਇਹਨਾਂ ਦੀਆਂ ਚਾਬੀਆਂ ਬੜੇ ਖੁਸ਼ੀਆਂ ਭਰੇ ਮਾਹੌਲ ਵਿਚ ਸੌਂਪੀਆਂ ਗਈਆਂ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਕੰਮ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਲਈ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਅਧਿਕਾਰੀਆਂ ਨੂੰ ਸੱਤ ਨਵੇਂ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।


ਇੱਥੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਲੋਕ ਸੰਪਰਕ ਅਧਿਕਾਰੀਆਂ ਨੂੰ ਵਾਹਨ ਸੌਂਪਦਿਆਂ ਸਕੱਤਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸਰਕਾਰ ਵੱਲੋਂ ਕੀਤੇ ਜਾਂਦੇ ਕਾਰਜਾਂ ਦੇ ਸੂਬੇ ਦੇ ਹਰ ਕੋਨੇ ਤੱਕ ਪਸਾਰ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਸ੍ਰੀ ਗੁਰਕਿਰਤ ਕਿ੍ਰਪਾਲ ਸਿੰਘ ਨੇ ਕਿਹਾ ਕਿ ਵਿਭਾਗ ਦੇ ਕੁਝ ਮੌਜੂਦਾ ਵਾਹਨਾਂ ਦੀ ਮਿਆਦ ਪੁੱਗ ਚੁੱਕੀ ਸੀ ਜਿਸ ਕਾਰਨ ਇਨ੍ਹਾਂ ਨੂੰ ਬਦਲਣ ਦੀ ਫੌਰੀ ਲੋੜ ਸੀ।


ਸਕੱਤਰ ਨੇ ਅੱਗੇ ਕਿਹਾ ਕਿ ਪੁਰਾਣੇ ਮਿਆਦ ਪੁਗਾ ਚੁੱਕੇ ਵਾਹਨਾਂ ਨੂੰ ਬਦਲਣ ਦੀ ਪ੍ਰਬੰਧਕੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਵਾਹਨ ਫ਼ੀਲਡ ਵਿੱਚ ਅਤੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਦੇ ਅਰਾਮਦਾਇਕ ਸਫ਼ਰ ਨੂੰ ਯਕੀਨੀ ਬਣਾ ਕੇ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਹੋਰ ਸਹਾਇਤਾ ਕਰਨਗੇ। ਸ੍ਰੀ ਗੁਰਕਿਰਤ ਕਿ੍ਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਭਾਗ ਨੂੰ ਉੱਚ ਤਕਨੀਕੀ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕੀਤੇ ਹਨ।


ਇਸ ਦੌਰਾਨ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ-ਪੱਖੀ ਸੰਦੇਸ਼ਾਂ ਅਤੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਲੋਕਾਂ ਵਿੱਚ ਪਸਾਰ ਲਈ ਹਰ ਸੰਭਵ ਯਤਨ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਸ ਮੰਤਵ ਲਈ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਵੇਂ ਵਾਹਨ ਪ੍ਰਾਪਤ ਕਰਨ ਲਈ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਕਾਰਗੁਜਾਰੀ ਨੂੰ ਵਧਾਉਣ ਵਿੱਚ ਸਹਾਇਤਾ ਕਰੇਗਾ।


ਇਸ ਮੌਕੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਸੇਨੂ ਦੁੱਗਲ ਅਤੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਵੀ ਮੌਜੂਦ ਸਨ।   


Tuesday, December 01, 2020

ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਦਾ ਵਰਕ ਆਰਡਰ ਜਾਰੀ

1st December 2020 at 6:38 PM

 ਜਲਦ ਸ਼ੁਰੂ ਹੋਵੇਗਾ ਕੰਮ -ਭਾਰਤ ਭੂਸ਼ਣ ਆਸ਼ੂ 


ਲੁਧਿਆਣਾ
: 01 ਦਸੰਬਰ 2020:(ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਬਹੁਤ ਜਲਦ ਹੀ ਬੁੱਢਾ ਨਾਲਾ ਸਾਫ ਪਾਣੀ ਅਤੇ ਕਿਨਾਰਿਆਂ ਦੇ ਸੁੰਦਰੀਕਰਨ ਨਾਲ ਇਕ ਸਾਫ ਸੁਥਰਾ ਦਿੱਖ ਪੇਸ਼ ਕਰੇਗਾ।
ਸ੍ਰੀ ਆਸ਼ੂ ਨੇ ਇਹ ਗੱਲ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਇਸ ਪ੍ਰਾਜੈਕਟ ਸੰਬੰਧੀ ਆਯੋਜਿਤ ਜਨਤਕ ਸੈਮੀਨਾਰ ਦੌਰਾਨ ਕਹੀ। 
ਇਸ ਮੌਕੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ, ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਅਤੇ ਸ੍ਰੀ ਸੰਜੇ ਤਲਵਾੜ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਕੌਸਲਰ ਸਾਹਿਬਾਨ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਏ.ਕੇ.ਸਿਨਹਾ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਸ੍ਰੀ ਅਜੌਏ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸ੍ਰੀ ਕਮਲਜੀਤ ਸਿੰਘ ਕੜਵਲ ਅਤੇ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਬੁੱਢੇ ਨਾਲੇ ਦੇ ਲਗਭਗ 14 ਕਿਲੋਮੀਟਰ ਲੰਬੇ ਹਿੱਸੇ ਦੀ ਸਫਾਈ ਉਨ੍ਹਾਂ ਦੇ ਪ੍ਰੋਜੈਕਟਾਂ ਵਿੱਚ ਪ੍ਰਮੁੁੁੱਖ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਇਕ ਵਾਰ ਜਦੋਂ ਇਹ ਚਾਲੂ ਹੋ ਜਾਵੇਗਾ ਤਾਂ ਕਿਸੇ ਵੀ ਵਿਅਕਤੀ ਨੂੰ ਬੁੱਢੇ ਨਾਲੇ ਨੂੰ ਪ੍ਰਦੂਸ਼ਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਹੋਰਾਂ ਨਾਲ ਜਾ ਕੇ ਇਸ ਸਬੰਧੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਸ ਸਬੰਧ ਵਿੱਚ ਇੱਕ ਮੀਟਿੰਗ ਵੀ ਕੀਤੀ ਗਈ ਸੀ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਨਾਲ ਜੁੜੇ ਕੰਮ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣਗੇ ਅਤੇ ਇਸ ਪ੍ਰਾਜੈਕਟ ਲਈ ਇਸਤੇਮਾਲ ਹੋਣ ਵਾਲੇ ਜਨਤਕ ਫੰਡਾਂ ਦੇ ਇੱਕ-ਇੱਕ ਪੈਸੇ ਦੀ ਕਿਸੇ ਵੀ ਕੀਮਤ 'ਤੇ ਦੁਰਵਰਤੋਂ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਪ੍ਰਾਜੈਕਟ ਵਿਚ ਵਿਸ਼ੇਸ਼ ਰੁਚੀ ਲੈਣ ਲਈ ਧੰਨਵਾਦ ਕੀਤਾ ਅਤੇ ਸਤਿਗੁਰੂ ਉਦੈ ਸਿੰਘ ਨੂੰ ਇਸ ਪ੍ਰਾਜੈਕਟ ਲਈ ਬਣਾਈ ਗਈ ਟਾਸਕ ਫੋਰਸ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ।
ਇਸ ਮੌਕੇ ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੌਏ ਸ਼ਰਮਾ ਨੇ ਇਸ ਪ੍ਰਾਜੈਕਟ ਸੰਬੰਧੀ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਅਤੇ ਇਸ ਪ੍ਰਾਜੈਕਟ ਸੰਬੰਧੀ ਵਸਨੀਕਾਂ, ਐਨ.ਜੀ.ਓਜ਼, ਉਦਯੋਗਪਤੀਆਂ ਆਦਿ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜੇ ਕਿਸੇ ਵਿਅਕਤੀ ਨੂੰ ਇਸ ਪ੍ਰਾਜੈਕਟ ਸੰਬੰਧੀ ਕੋਈ ਸੁਝਾਅ ਹੈ ਤਾਂ ਉਹ ਉਨ੍ਹਾਂ ਨੂੰ ਵਿਭਾਗ ਕੋਲ ਲਿਖਤੀ ਰੂਪ ਵਿੱਚ ਜਮ੍ਹਾ ਕਰਵਾ ਸਕਦੇ ਹਨ ਅਤੇ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅਗਲੇ 10 ਸਾਲਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਹੈ।
ਇੰਟਰੈਕਟਿਵ ਸੈਸ਼ਨ ਦੌਰਾਨ ਕਈ ਉਦਯੋਗਪਤੀਆਂ, ਐਨ.ਜੀ.ਓਜ਼ ਅਤੇ ਵਸਨੀਕਾਂ ਨੇ ਇਸ ਪ੍ਰਾਜੈਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ ਅਤੇ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਸਮਰਪਿਤ ਅਤੇ ਪਾਰਦਰਸ਼ੀ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਭਰੋਸਾ ਦਿਵਾਇਆ ਕਿ ਭਾਗੀਦਾਰਾਂ ਵੱਲੋਂ ਦਿੱਤੇ ਸਾਰੇ ਕੀਮਤੀ ਸੁਝਾਅ ਪ੍ਰੋਜੈਕਟ ਵਿੱਚ ਸ਼ਾਮਲ ਕੀਤੇ ਜਾਣਗੇ।
ਸਤਿਗੁਰੂ ਉਦੈ ਸਿੰਘ ਨੇ ਵੀ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿਕਾਸ ਪ੍ਰਾਜੈਕਟ ਸੰਬੰਧੀ ਅਜਿਹੇ ਜਨਤਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ, ਜੋ ਕਿ ਇਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਕਾਰ ਦੀ ਵਚਨਬੱਧਤਾ ਦਰਸਾਉਂਦਾ ਹੈ। ਉਨ੍ਹਾਂ ਇਸ ਪ੍ਰਾਜੈਕਟ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।
ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਬੁੱਢੇ ਨਾਲੇ ਦੇ ਨਾਲ ਲੱਗਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਮਾਨਵਤਾ ਦੇ ਹਿੱਤ ਵਿੱਚ ਪ੍ਰਦੂਸ਼ਿਤ ਨਾ ਕਰਨ। ਉਨ੍ਹਾਂ ਕਿਹਾ ਕਿ ਨਾਲੇ ਦੇ ਕੰਢਿਆਂ 'ਤੇ ਲੋਹੇ ਦੇ ਜਾਲ ਵੀ ਲਗਾਏ ਜਾ ਰਹੇ ਹਨ ਤਾਂ ਜੋ ਇਸ ਵਿੱਚ ਕੋਈ ਵੀ ਕੁੜ੍ਹਾ-ਕਰਕਟ ਜਾਂ ਕਿਸੇ ਹੋਰ ਤਰ੍ਹਾਂ ਦਾ ਸਾਲਿਡ ਵੇਸਟ ਨਾ ਸੁੱਟੇ।
ਇਸ ਪ੍ਰਾਜੈਕਟ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਨ ਵਾਲਿਆਂ ਵਿੱਚ ਸੀ.ਆਈ.ਸੀ.ਯੂ ਦੇ ਪ੍ਰਧਾਨ ਸ੍ਰੀ ਉਪਕਾਰ ਸਿੰਘ ਆਹੂਜਾ, ਲੁਧਿਆਣਾ ਡਾਈੰਗ ਇੰਡਸਟਰੀਜ਼ ਦੇ ਪ੍ਰਧਾਨ ਸ੍ਰੀ ਅਸ਼ੋਕ ਮੱਕੜ, ਅਕਾਲੀ ਕੌਂਸਲਰ ਸ੍ਰ. ਹਰਭਜਨ ਸਿੰਘ ਡੰਗ, ਸਾਬਕਾ ਭਾਜਪਾ ਕੌਂਸਲਰ ਸ੍ਰੀ ਇੰਦਰ ਅਗਰਵਾਲ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।

Sunday, November 01, 2020

ਪੰਜਾਬ ਵਿੱਚ ਮਾਲ ਗੱਡੀਆਂ ਦੀ ਕਮੀ ਦੇ ਭਿਆਨਕ ਨਤੀਜੇ ਹੁਣ ਸਿਰ ਤੇ

Sunday:1st  Nov 2020 at 6:09 PM

  ਲੁਧਿਆਣਾ ਜ਼ਿਲ੍ਹੇ ਵਿੱਚ ਝੋਨੇ ਲਈ ਬਾਰਦਾਨੇ ਦੀ ਭਾਰੀ ਕਿੱਲਤ ਦਾ ਖਦਸ਼ਾ 


ਲੁਧਿਆਣਾ
: 01 ਨਵੰਬਰ 2020: (ਐਮ ਐਸ ਭਾਟੀਆ//ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਮਾਲ ਗੱਡੀਆਂ ਦੀ ਕਮੀ ਦੇ ਚਿੰਤਾਜਨਕ ਨਤੀਜੇ ਹੁਣ ਐਨ ਸਿਰ ਤੇ ਹਨ। ਮਾਲ ਗੱਡੀਆਂ ਦੀ ਆਵਾਜਾਈ ਮੁੜ ਸ਼ੁਰੂ ਨਾ ਹੋਣ ਦੀ ਸੂਰਤ 'ਚ, ਲੁਧਿਆਣਾ ਜ਼ਿਲ੍ਹੇ ਵਿੱਚ ਝੋਨੇ ਲਈ ਬਾਰਦਾਨੇ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹੀ ਸਥਿਤੀ ਹੋਰਨਾਂ ਬਹੁਤ ਸਾਰੇ ਖੇਤਰਾਂ ਦੀ ਵੀ ਹੋ ਸਕਦੀ ਹੈ। ਇਸਦੇ ਬਾਵਜੂਦ ਅਜੇ ਤੱਕ ਪੰਜਾਬ ਹਰਿਆਣਾ ਵਿੱਚ ਇਹਨਾਂ ਗੱਡੀਆਂ ਦੀ ਛੇਤੀ ਬਹਾਲੀ ਲਈ ਕੋਈ ਜਨ ਅੰਦੋਲਨ ਵਰਗੀ ਸਥਿਤੀ ਪੈਦਾ ਨਹੀਂ ਹੋ ਰਹੀ। ਸਿਰ ਤੇ ਆਈ ਮੁਸੀਬਤ ਵੀ ਲਗਾਤਾਰ ਅਣਗੌਲੀ ਜਿਹੀ ਪਈ ਹੈ। ਇਸਦੇ ਨਾਲ ਹੀ ਕੇਂਦਰ ਅਤੇ ਰਾਜਾਂ ਵਿਚਾਲੇ ਆਪਸੀ ਟਕਰਾਓ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਹਾਲਤ ਇੱਕ ਵਾਰ ਫਿਰ ਵਿਗੜਦੀ ਰਹੀ ਤਾਂ ਗੰਭੀਰ ਵੀ ਹੋ ਸਕਦੀ ਹੈ ਜਿਸਦਾ ਖਮਿਆਜ਼ਾ ਉਹਨਾਂ ਸਾਰੇ ਲੋਕਾਂ ਨੂੰ ਭੁਗਤਣਾ ਪੈਣਾ ਹੈ ਜਿਹਨਾਂ ਦਾ ਸਿਆਸਤ ਨਾਲ ਕੋਈ ਵਾਹ ਵਾਸਤਾ ਨਹੀਂ।   

ਇਸਦੇ ਨਾਲ ਹੀ ਗੋਦਾਮਾਂ ਵਿਚ ਜਗ੍ਹਾ ਦੀ ਘਾਟ ਇਕ ਹੋਰ ਚਿੰਤਾ ਹੈ। ਚੱਲ ਰਹੇ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ, ਜੇਕਰ ਛੇਤੀ ਹੀ ਮਾਲ ਗੱਡੀਆਂ ਦੀ ਆਵਾਜਾਈ ਮੁੜ ਸ਼ੁਰੂ ਨਹੀਂ ਹੁੰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚ ਝੋਨੇ ਲਈ ਬਾਰਦਾਨੇ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਾਣਕਾਰੀ ਅਨੁਸਾਰ ਜ਼ਿਲੇ ਨੂੰ ਝੋਨੇ ਦੀ ਸਾਰੀ ਫਸਲ ਨੂੰ ਭਰਨ ਲਈ ਕੁੱਲ 97000 ਗੱਠਾਂ ਦੀ ਜ਼ਰੂਰਤ ਹੈ, ਜਿਸ ਵਿਚੋਂ 70 ਪ੍ਰਤੀਸ਼ਤ ਗੱਠਾਂ ਮਿੱਲਰਾਂ ਦੁਆਰਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਦਕਿ ਕਿ 30 ਪ੍ਰਤੀਸ਼ਤ ਤਕਰੀਬਨ 28500 ਗੱਠਾਂ (1 ਗੱਠ ਵਿੱਚ 500 ਥੈਲਾ) ਦਾ ਪ੍ਰਬੰਧ ਰਾਜ ਦੀਆਂ ਖੁਰਾਕ ਏਜੰਸੀਆਂ ਦੁਆਰਾ ਕੀਤਾ ਜਾਣਾ ਹੈ। ਖੁਰਾਕ ਏਜੰਸੀਆਂ ਦੇ ਆਂਕੜਿਆਂ ਮੁਤਾਬਿਕ ਉਨ੍ਹਾਂ ਕੋਲ 22820 ਗੱਠਾਂ ਹਨ ਜਦੋਂ ਕਿ ਫਸਲ ਨੂੰ ਨਿਰਵਿਘਨ ਖਰੀਦਣ ਲਈ 5618 ਹੋਰ ਗੱਠਾਂ ਲੋੜੀਂਦੀਆ ਹਨ।

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਲੁਧਿਆਣਾ ਦੱਖਣੀ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਹ ਜੋੜ-ਤੋੜ ਕਰਕੇ ਬਾਰਦਾਨੇ ਦਾ ਪ੍ਰਬੰਧ ਕਰ ਰਹੇ ਹਨ ਪਰ ਜੇਕਰ ਮਾਲ ਗੱਡੀਆਂ ਦੀ ਆਵਾਜਾਈ ਜਲਦ ਸੁਰੂ ਨਾ ਹੋਈ ਤਾਂ ਉਨ੍ਹਾਂ ਨੂੰ ਬਾਰਦਾਨੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜ ਪੂਰੀ ਕਰਨ ਲਈ ਉਨ੍ਹਾਂ ਨੂੰ ਬਾਰਦਾਨੇ ਦੇ ਘੱਟੋ-ਘੱਟ 125 ਰੇਲ ਗੱਡੀ ਦੇ ਡੱਬਿਆਂ ਦੀ ਜ਼ਰੂਰਤ ਹੈ ਜੋ ਕਿ ਕਿਸੇ ਹੋਰ ਸਾਧਨਾਂ ਰਾਹੀਂ ਸੰਭਵ ਨਹੀਂ ਹੈ।
ਗੋਦਾਮਾਂ ਵਿਚ ਜਗ੍ਹਾ ਦੀ ਘਾਟ ਇਕ ਹੋਰ ਚਿੰਤਾ ਹੈ :
ਸੀਨੀਅਰ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਬਾਰਦਾਨੇ ਦੀ ਘਾਟ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਚਾਵਲਾਂ ਦੇ ਨਵੇਂ ਮਾਲ ਨੂੰ ਰੱਖ-ਰਖਾਅ ਲਈ ਗੁਦਾਮਾਂ ਵਿੱਚ ਜਗ੍ਹਾ ਦੀ ਵੀ ਘਾਟ ਹੋਣ ਦੀ ਸੰਭਾਵਨਾ ਹੈ ਕਿਉਕਿ ਰੇਲ ਗੱਡੀਆਂ ਦੇ ਰੁਕਣ ਕਰਕੇ ਚਾਵਲ ਅਤੇ ਕਣਕ ਦੀ ਦੂਜੇ ਰਾਜਾਂ ਵਿੱਚ ਸਪਲਾਈ ਨਹੀਂ ਹੋ ਪਾ ਰਹੀ।
ਜਾਣਕਾਰੀ ਅਨੁਸਾਰ ਜਿੱਥੇ ਰੋਜ਼ਾਨਾ ਦੋ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਆਉਂਦੀਆਂ ਸਨ ਜੋ ਚਾਵਲ ਅਤੇ ਕਣਕ ਦੂਜੇ ਰਾਜਾਂ ਵਿਚ ਸਪਲਾਈ ਕਰਨ ਲਈ ਲਿਜਾਦੀਆਂ ਹਨ ਅਤੇ ਗੋਦਾਮਾਂ ਵਿਚ ਚਾਵਲ ਅਤੇ ਕਣਕ ਦੇ ਨਵੇਂ ਭੰਡਾਰ ਲਈ ਜਗ੍ਹਾ ਖਾਲੀ ਹੋ ਜਾਂਦੀ ਹੈ।
ਸ੍ਰੀ ਗਿੱਲ ਨੇ ਕਿਹਾ ਕਿ ਰੇਲ ਗੱਡੀਆਂ ਦੇ ਰੁਕਣ ਕਾਰਨ ਉਹ ਹਾਲੇ ਤੱਕ ਸਿਰਫ ਚੌਲਾਂ ਅਤੇ ਕਣਕ ਦੀਆਂ ਦੋ ਗੱਡੀਆਂ ਹੀ ਭੇਜ ਸਕੇ ਹਨ, ਜਦੋਂ ਰੇਲ ਗੱਡੀਆਂ ਇਕ ਦਿਨ ਲਈ ਚੱਲੀਆਂ ਸਨ।

Saturday, July 11, 2020

Corona: ਪਿਛਲੇ 24 ਘੰਟਿਆਂ ਦੌਰਾਨ 29 ਨਵੇਂ ਮਾਮਲੇ ਆਏ ਸਾਹਮਣੇ

11th July 2020 at 6:41 PM
 ਜ਼ਿਲ੍ਹਾ ਲੁਧਿਆਣਾ ਵਿੱਚ 570 ਮਰੀਜ਼ਾਂ ਦਾ ਚੱਲ ਰਿਹੈ ਇਲਾਜ 
ਲੁਧਿਆਣਾ: 11 ਜੁਲਾਈ 2020: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਜਿੱਤੇਗਾ ਪੰਜਾਬ! ਕੋਰੋਨਾ ਹਾਰੇਗਾ!
ਖਦਸ਼ਿਆਂ ਦੇ ਮੁਤਾਬਿਕ ਕੋਰੋਨਾ ਲਗਾਤਾਰ ਭਿਆਨਕ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ ਪਰ ਇਸਦੇ ਬਾਵਜੂਦ ਕੋਰੋਨਾ ਨੂੰ ਹਰਾਉਣ ਅਤੇ ਲੋਕਾਂ ਨੂੰ ਬਚਾਉਣ ਦੀ ਭਾਵਨਾ ਵਿਛ ਜਰਾ ਜਿਹੀ ਵੀ ਕਮਜ਼ੋਰੀ ਨਹੀਂ ਆਈ। ਜੇ ਲੋਕਾਂ ਨੇ ਅਣਗਹਿਲੀ ਨਾ ਵਰਤੀ ਅਤੇ ਸਾਵਧਾਨੀਆਂ ਜਾਰੀ ਰੱਖੀਆਂ ਤਾਂ ਅਸੀਂ ਜਲਦੀ ਹੀ ਬੁਲੰਦ ਆਵਾਜ਼ ਵਿੱਚ ਕਹਿਣ ਜੋਗੇ ਬਣ ਜਾਵਾਂਗੇ ਕਿ ਸਾਡਾ ਨਾਅਰਾ, ਸਾਡਾ  ਸੰਕਲਪ ਸਹੀ ਸਾਬਿਤ ਹੋਇਆ। ਅਸੀਂ ਦਿਖਾ ਦਿਆਂਗੇ ਕਿ ਜਿੱਤ ਗਿਆ ਪੰਜਾਬ ਕੋਰੋਨਾ ਹਾਰ ਗਿਆ। ਪਰ ਉਦੋਂ ਤੱਕ ਸਾਵਧਾਨੀਆਂ ਰੱਖਣਾ ਬਹੁਤ ਜ਼ਰੂਰੀ ਹੈ। 
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਅੱਜ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦਾ ਸਮੇਂ ਵੀ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 570 ਮਰੀਜ਼ਾਂ ਦਾ ਇਲਾਜ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 29 ਨਵੇਂ ਮਾਮਲੇ ਸਾਹਮਣੇ ਆਏ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 42349 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 41121 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 39575 ਨਤੀਜੇ ਨੈਗੇਟਿਵ ਆਏ ਹਨ, ਜਦਕਿ 1228 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1300 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 246 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 31 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 27 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 15936 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2395 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 221 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1049 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

Wednesday, July 10, 2019

ਲੁਧਿਆਣਾ ਦੇ 12 ਬਲਾਕਾਂ 'ਚ ਚਲਾਇਆ ਜਾਵੇਗਾ "ਜਲ ਸ਼ਕਤੀ ਅਭਿਆਨ"

Jul 10, 2019, 5:58 PM
ਗੰਭੀਰਤਾ ਅਤੇ ਤਾਲਮੇਲ ਨਾਲ ਇਸ ਨੂੰ ਬਣਾਵਾਂਗੇ ਲੋਕ ਲਹਿਰ-ਵਿਭਾ ਭੱਲਾ
*ਕੇਂਦਰੀ ਕਿਰਤ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
*ਕਿਹਾ, ਵਿਭਾਗਾਂ ਵਲੋਂ ਪਾਣੀ ਦੀ ਸੰਭਾਲ ਲਈ ਕੀਤੇ ਜਾਣ ਵਿਸ਼ੇਸ਼ ਯਤਨ
*ਅਧਿਕਾਰੀ ਕੀਤੇ ਜਾ ਰਹੇ ਕੰਮਾਂ ਦੀ ਰੂਪ-ਰੇਖਾ ਤਿਆਰ ਕਰਨ-ਅਮਰਿੰਦਰ ਸਿੰਘ ਮੱਲਾ
ਲੁਧਿਆਣਾ: 10 ਜੁਲਾਈ 2019: (ਪੰਜਾਬ ਸਕਰੀਨ ਬਿਊਰੋ)::
ਕੇਂਦਰੀ ਕਿਰਤ ਮੰਤਰਾਲੇ ਦੇ ਸੰਯੁਕਤ ਸਕੱਤਰ ਸ੍ਰੀਮਤੀ ਵਿਭਾ ਭੱਲਾ ਆਈ. ਆਰ. ਐੱਸ. ਨੇ ਕਿਹਾ ਹੈ ਕਿ ਵੱਖ-ਵੱਖ ਮਹਿਕਮੇ ਗੰਭੀਰਤਾ ਅਤੇ ਤਾਲਮੇਲ ਨਾਲ 'ਜਲ ਸ਼ਕਤੀ ਅਭਿਆਨ' ਨੂੰ ਲੋਕ ਲਹਿਰ ਬਣਾਉਣ, ਤਾਂ ਜੋ ਇਕਜੁੱਟਤਾ ਨਾਲ ਪਾਣੀ ਦੀ ਸੰਭਾਲ ਕੀਤੀ ਜਾ ਸਕੇ। ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਜ਼ਿਲਾ ਲੁਧਿਆਣਾ ਲਈ ਨੋਡਲ ਅਫ਼ਸਰ ਬਣਾਏ ਗਏ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸ੍ਰੀਮਤੀ ਭੱਲਾ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲਾ ਲੁਧਿਆਣਾ ਸਣੇ ਦੇਸ਼ ਦੇ 255 ਜ਼ਿਲਿਆਂ ਵਿਚ 'ਜਲ ਸ਼ਕਤੀ ਅਭਿਆਨ' ਸ਼ੁਰੂ ਕੀਤਾ ਗਿਆ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ, ਪਾਣੀ ਦੀ ਬਰਬਾਦੀ ਰੋਕਣ, ਲੋੜ ਅਨੁਸਾਰ ਪੀਣਯੋਗ ਪਾਣੀ ਮੁਹੱਈਆ ਕਰਾਉਣ ਲਈ ਰਾਹ ਪੱਧਰਾ ਕਰਨ ਦੇ ਨਾਲ-ਨਾਲ ਪਾਣੀ ਦੀ ਗੁਣਵੱਤਾ ਨੂੰ ਸੁਧਾਰਿਆ ਜਾ ਸਕੇ। ਉਹਨਾਂ ਕਿਹਾ ਕਿ ਇਸ ਮੁਹਿੰਮ ਵਿਚ ਜਨਤਾ ਦੀ ਹਿੱਸੇਦਾਰੀ ਬਹੁਤ ਜ਼ਰੂਰੀ ਹੈ, ਤਾਂ ਜੋ ਇਸ ਨੂੰ ਲੋਕ ਲਹਿਰ ਬਣਾਕੇ ਸਾਂਝੇ ਯਤਨ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਐਨ.ਜੀ.ਓਜ਼, ਸਰਪੰਚ-ਪੰਚ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਿਆ ਜਾਵੇ। 
ਸ੍ਰੀਮਤੀ ਭੱਲਾ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਪਾਣੀ ਬਚਾਉਣ, ਦੁਰਵਰਤੋਂ ਰੋਕਣ, ਪਾਣੀ ਦੀ ਗੁਣਵੱਤਾ ਸੁਧਾਰਨ, ਧਰਤੀ ਹੇਠਲੇ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਉਲੀਕੀਆਂ ਜਾਣਗੀਆਂ, ਜਿਸ ਪਿਛੋਂ ਜ਼ਿਲਾ ਪੱਧਰੀ ਪਾਣੀ ਸੰਭਾਲ ਯੋਜਨਾ' ਦਾ ਖਰੜਾ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇਗਾ।
ਉਹਨਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਸ਼ੁਰੂਆਤੀ ਦੌਰ ਵਿਚ ਜ਼ਿਲੇ ਦੇ 12 ਬਲਾਕਾਂ (ਮਲੌਦ ਬਲਾਕ ਨੂੰ ਛੱਡ ਕੇ) ਵਿਚ ਕੰਮ ਕੀਤਾ ਜਾਵੇਗਾ, ਜਿਸ ਤਹਿਤ ਪਾਣੀ ਦੀ ਸੰਭਾਲ ਅਤੇ ਬਰਸਾਤੀ ਪਾਣੀ ਨੂੰ ਸਾਂਭਣ, ਰਵਾਇਤੀ ਛੱਪੜਾਂ ਅਤੇ ਅਜਿਹੇ ਹੋਰ ਟੋਭਿਆਂ ਦਾ ਨਵੀਨੀਕਰਨ, ਵਾਟਰਸ਼ੈੱਡ ਜਾਂ ਟ੍ਰੇਂਜਿਜ਼ (ਖਾਈਆਂ) ਦਾ ਨਿਰਮਾਣ ਕਰਨ, ਧਰਤੀ ਹੇਠ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਰੀਚਾਰਜ ਖੂਹ ਪ੍ਰਣਾਲੀ ਵਿਕਸਿਤ ਕਰਨ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਵੱਲ ਉਚੇਚਾ ਧਿਆਨ ਕੇਂਦਰਤ ਕੀਤਾ ਜਾਵੇਗਾ। 
         ਸੰਯੁਕਤ ਸਕੱਤਰ ਨੇ ਕਿਹਾ ਕਿ ਜੇਕਰ ਅੱਜ ਅਸੀਂ ਪਾਣੀ ਨੂੰ ਨਾ ਸਾਂਭਿਆ ਤਾਂ ਇਹ ਭਵਿੱਖ ਵਿੱਚ ਮਨੁੱਖੀ ਹੋਂਦ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਉਹਨਾਂ ਭੌਂ ਸੰਭਾਲ ਵਿਭਾਗ, ਜੰਗਲਾਤ, ਸਿੰਚਾਈ, ਖੇਤੀਬਾੜੀ, ਡਰੇਨੇਜ਼, ਜਲ ਸਪਲਾਈ, ਪੇਂਡੂ ਵਿਕਾਸ ਤੇ ਪੰਚਾਇਤ, ਸੀਵਰੇਜ ਬੋਰਡ, ਨਗਰ ਨਿਗਮ, ਨਗਰ ਕੌਂਸਲਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਣੀ ਬਚਾਉਣ ਵੱਲ ਉਚੇਚਾ ਧਿਆਨ ਦੇਣ ਦੀ ਅਪੀਲ ਕਰਦਿਆਂ ਇਸ ਵਿਸ਼ੇ 'ਤੇ ਡੂੰਘਾ ਵਿਚਾਰ-ਵਟਾਂਦਰਾ ਕਰਦਿਆਂ ਜਲਦੀ ਤੋਂ ਜਲਦੀ ਕੀਤੇ ਜਾਣ ਵਾਲੇ ਕਾਰਜਾਂ ਦੀ ਸੂਚਨਾ ਦੇਣ ਲਈ ਕਿਹਾ। 
ਉਹਨਾਂ ਕਿਹਾ ਕਿ 12 ਬਲਾਕਾਂ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਦੋਹਾਂ ਵੱਲ ਖ਼ਾਸ ਤਵੱਜੋਂ ਦੇਣੀ ਹੋਵੇਗੀ, ਤਾਂ ਹੀ ਇਸ ਮਿਸ਼ਨ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਹਨਾਂ ਜਿਥੇ ਖੇਤੀਬਾੜੀ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਲਈ ਯੋਜਨਾ ਉਲੀਕਣ ਲਈ ਕਿਹਾ, ਉਥੇ ਫ਼ਸਲੀ ਵਿਭਿੰਨਤਾ, ਤੁਪਕਾ ਸਿੰਚਾਈ, ਜ਼ਮੀਨਦੋਜ਼ ਪਾਣੀ ਪਾਈਪ ਲਾਈਨ, ਸੀਵਰੇਜ ਦੇ ਗ੍ਰੇਅ ਅਤੇ ਬਲੈਕ ਪਾਣੀ ਨੂੰ ਵੱਖਰਾ ਕਰਨ, ਵੱਧ ਤੋਂ ਵੱਧ ਪੌਦੇ ਲਗਾਉਣ, ਟੋਭੇ ਨਵਿਆਉਣ, ਬਰਸਾਤੀ ਪਾਣੀ ਦੀ ਸੰਭਾਲ ਲਈ ਸਰਕਾਰੀ ਇਮਾਰਤਾਂ ਦੀਆਂ ਛੱਤਾਂ ਵਰਤਣ ਆਦਿ 'ਤੇ ਵੀ ਵਿਚਾਰ-ਵਟਾਂਦਰਾ ਕੀਤਾ। 
       ਸ੍ਰ. ਮੱਲ੍ਹਾ ਨੇ ਕਿਹਾ ਕਿ 'ਜਲ ਸ਼ਕਤੀ ਅਭਿਆਨ' ਤਹਿਤ ਪਾਣੀ ਸੰਭਾਲਣ ਸਬੰਧੀ ਵਿਭਾਗਾਂ ਦੇ ਮੁਖੀ ਤੁਰੰਤ ਹਰਕਤ ਵਿਚ ਆ ਕੇ ਵਿੱਢੇ ਜਾ ਰਹੇ ਕਾਰਜਾਂ ਦੀ ਰੂਪ ਰੇਖਾ ਤੁਰੰਤ ਤਿਆਰ ਕਰਕੇ ਸੌਂਪਣ, ਤਾਂ ਜੋ ਸਮੇਂ-ਸਮੇਂ 'ਤੇ ਸਬੰਧਤ ਕੇਂਦਰੀ ਅਧਿਕਾਰੀਆਂ ਵਲੋਂ ਜਾਇਜ਼ਾ ਲਿਆ ਜਾ ਸਕੇ। ਉਹਨਾਂ  ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ 550 ਬੂਟੇ ਲਗਾਏ ਜਾ ਰਹੇ ਹਨ। 
ਉਹਨਾਂ ਅਧਿਕਾਰੀਆਂ ਨੂੰ ਪੂਰੀ ਗੰਭੀਰਤਾ, ਤਾਲਮੇਲ ਅਤੇ ਇਮਾਨਦਾਰੀ ਨਾਲ 'ਜਲ ਸ਼ਕਤੀ ਅਭਿਆਨ' ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਥੇ ਪਾਣੀ ਦੀ ਦੁਰਵਰਤੋਂ ਬਿਲਕੁੱਲ ਨਾ ਕੀਤੀ ਜਾਵੇ, ਉਥੇ ਵੱਧ ਤੋਂ ਵੱਧ ਪੌਦੇ ਵੀ ਲਗਾਏ ਜਾਣ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸਾਂਝੇ ਯਤਨਾ ਦੀ ਲੋੜ ਹੈ।
       ਇਸ ਮੌਕੇ ਕੇਂਦਰੀ ਟੀਮ ਵਿੱਚ ਸ਼ਾਮਿਲ ਡਾਇਰੈਕਟਰ ਸ੍ਰੀਮਤੀ ਹਰਚਰਨ ਕੌਰ, ਸ੍ਰੀਮਤੀ ਗੁਰਪ੍ਰੀਤ ਗਡੋਕ ਅਤੇ ਸ੍ਰੀ ਏ. ਕੇ. ਕੈਲੋ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸਿਖ਼ਲਾਈ ਅਧੀਨ) ਸ੍ਰੀ ਵਿਰਾਜ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਜੇਹਲ ਵਿਭਾਗ ਦੇ ਮੁੱਖ ਸਕੱਤਰ ਵੱਲੋਂ ਲੁਧਿਆਣਾ ਜੇਹਲ ਦਾ ਖਾਸ ਦੌਰਾ

Jul 10, 2019, 4:20 PM
ਕੈਦੀਆਂ ਅਤੇ ਬੰਦੀਆਂ ਨੂੰ ਕਿੱਤਾਮੁੱਖੀ ਸਿਖ਼ਲਾਈ ਨਾਲ ਜੋੜਨ 'ਤੇ ਜ਼ੋਰ
ਲੁਧਿਆਣਾ: 10 ਜੁਲਾਈ 2019: (ਕਾਰਤਿਕਾ ਸਿੰਘ//ਪੰਜਾਬ ਸਕਰੀਨ):: 
ਨੇੜ ਭਵਿੱਖ ਵਿੱਚ ਜੇਹਲਾਂ ਵਿਚਲੀ ਦੁਨੀਆ 'ਚ ਹੈਰਾਨਕੁੰਨ ਤਬਦੀਲੀਆਂ ਨਜ਼ਰ ਆ ਸਕਦੀਆਂ ਹਨ। ਅੱਜ ਜੇਹਲ ਵਿਭਾਗ ਦੇ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਲੁਧਿਆਣਾ ਜੇਹਲ ਦਾ ਦੌਰਾ ਕੁਝ ਇਹੀ ਸੰਕੇਤ ਦੇਂਦਾ ਹੈ। ਜੇਹਲਾਂ ਵਿੱਚ ਕਿੱਤਾਮੁਖੀ ਰੁਝਾਨ ਨੂੰ ਉਤਸ਼ਾਹਿਤ ਕੀਤੇ ਜਾਣ ਨਾਲ ਜਿੱਥੇ ਜੇਹਲਾਂ ਵਿਚਲੇ ਵਾਤਾਵਰਨ ਅਤੇ ਕੈਦੀਆਂ ਦੇ ਲਾਈਫ ਸਟਾਈਲ ਵਿਛ ਫਰਕ ਨਜ਼ਰ ਆਏਗਾ ਉੱਥੇ ਕੈਦੀਆਂ ਦੇ ਮਨ ਦੀ ਦੁਨੀਆ 'ਤੇ ਵੀ ਬੜਾ ਉਸਾਰੂ ਅਸਰ ਪਏਗਾ। 
ਕੇਂਦਰੀ ਜੇਲ ਸਮੇਤ ਲੁਧਿਆਣਾ ਦੀਆਂ ਤਿੰਨੋਂ ਜੇਹਲਾਂ ਵਿੱਚ ਮੌਜੂਦਾ ਬੁਨਿਆਦੀ ਸਹੂਲਤਾਂ ਅਤੇ ਢਾਂਚਾਗਤ ਵਿਕਾਸ ਲੋੜਾਂ ਦਾ ਜਾਇਜ਼ਾ ਲੈਣ ਲਈ ਜੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਪਾ ਸ਼ੰਕਰ ਸਰੋਜ ਨੇ ਅੱਜ ਲੁਧਿਆਣਾ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਹਦਾਇਤ ਕੀਤੀ ਕਿ ਜੇਹਲ ਵਿੱਚ ਬੰਦ ਕੈਦੀਆਂ ਅਤੇ ਬੰਦੀਆਂ ਨੂੰ ਕਿੱਤਾਮੁੱਖੀ ਬਣਾਉਣ ਅਤੇ ਉਹਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਯਤਨ ਕੀਤੇ ਜਾਣ ਤਾਂ ਜੋ ਉਹਨਾਂ ਦਾ ਇਹਨਾਂ ਸੁਧਾਰ ਘਰਾਂ (ਜੇਹਲਾਂ) ਵਿੱਚ ਸਹੀ ਅਰਥਾਂ ਵਿੱਚ ਸੁਧਾਰ ਹੋ ਸਕੇ ਅਤੇ ਉਹ ਇਥੋਂ ਚੰਗੇ ਇਨਸਾਨ ਬਣ ਕੇ ਨਿਕਲਣ। 
ਕੇਂਦਰੀ ਜੇਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਰੋਜ ਨੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰੀ ਬਹੁ-ਤਕਨੀਕੀ ਕਾਲਜ ਰਿਸ਼ੀ ਨਗਰ ਦੇ ਪ੍ਰਿੰਸੀਪਲ ਸ੍ਰ. ਐੱਮ. ਪੀ. ਸਿੰਘ ਨੂੰ ਹਦਾਇਤ ਕੀਤੀ ਕਿ ਉਹ ਕੈਦੀਆਂ ਅਤੇ ਬੰਦੀਆਂ ਨੂੰ ਕਿੱਤਾਮੁੱਖੀ ਸਿਖ਼ਲਾਈ ਦੇਣ ਲਈ ਨੀਤੀ ਤਿਆਰ ਕਰਨ। ਉਹਨਾਂ ਕਿਹਾ ਕਿ ਇਸ ਸੰਬੰਧੀ ਇੱਕ ਹਫ਼ਤੇ ਵਿੱਚ ਸਰਵੇ ਕਰਵਾਇਆ ਜਾਵੇ। ਸਰਵੇ ਦੌਰਾਨ ਕੈਦੀਆਂ ਅਤੇ ਬੰਦੀਆਂ ਦੀ ਰੁਚੀ ਨੂੰ ਧਿਆਨ ਵਿੱਚ ਰੱਖ ਕੇ ਜੇਲ ਵਿੱਚ ਕਿੱਤਾਮੁੱਖੀ ਸਿਖ਼ਲਾਈ ਦੇਣ ਲਈ ਖਾਕਾ ਤਿਆਰ ਕੀਤਾ ਜਾਵੇ। ਭਾਰਤ ਸਰਕਾਰ ਦੇ 'ਸਕਿੱਲ ਇੰਡੀਆ' ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਵੀ ਕਿਹਾ ਗਿਆ।
ਇਸੇ  ਤਰਾਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਇੰਦਰਪ੍ਰੀਤ ਕੌਰ ਨੂੰ ਹਦਾਇਤ ਕੀਤੀ ਗਈ ਕਿ ਉਹ ਉਹਨਾਂ ਗੈਰ ਸਰਕਾਰੀ ਸੰਗਠਨਾਂ ਦੀ ਭਾਲ ਕਰਨ ਜੋ ਜੇਹਲ ਦੇ ਸੁਧਾਰ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਪ੍ਰੋਜੈਕਟ ਡੀਜ਼ਾਈਨ ਕਰਨ ਅਤੇ ਜੇਲ ਵਿਭਾਗ ਨਾਲ ਰਲ ਕੇ ਇਸ ਦਿਸ਼ਾ ਵਿੱਚ ਕੰਮ ਕਰਨ ਦੇ ਇਛੁੱਕ ਹੋਣ। ਇਸ ਲਈ ਪੰਜਾਬ ਸਰਕਾਰ ਵੱਲੋਂ ਬਣਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਸ੍ਰੀਮਤੀ ਸਵਰਨਜੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਉਹਨਾਂ ਅਧਿਆਪਕਾਂ ਜਾਂ ਮੋਟੀਵੇਟਰਾਂ ਦੀ ਭਾਲ ਕਰਨ ਜੋ ਆਪਣੇ ਵਹਿਲੇ ਸਮੇਂ ਦੌਰਾਨ ਵਲੰਟੀਅਰ ਵਜੋਂ ਕੈਦੀਆਂ ਅਤੇ ਬੰਦੀਆਂ ਨੂੰ ਵੱਖ-ਵੱਖ ਵਿਸ਼ਿਆਂ ਦੀ ਸਿੱਖਿਆ ਮੁਹੱਈਆ ਕਰਾਉਣ ਦੀ ਇੱਛਾ ਰੱਖਦੇ ਹੋਣ। 
ਸ੍ਰੀ ਸਰੋਜ ਨੇ ਸੀਵਰੇਜ ਵਿਭਾਗ ਅਤੇ ਨਗਰ ਨਿਗਮ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਤਿੰਨੋਂ ਜੇਲ ਦੀ ਸੀਵਰੇਜ ਦੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇ। ਲੋਕ ਨਿਰਮਾਣ ਵਿਭਾਗ ਨੂੰ ਕਿਹਾ ਗਿਆ ਕਿ ਉਹ ਜੇਹਲ ਅੰਦਰ ਹੋਣ ਵਾਲੇ ਮੁਰੰਮਤ ਕਾਰਜਾਂ ਦਾ ਐਸਟੀਮੇਟ ਬਣਾ ਕੇ ਜੇਲ ਵਿਭਾਗ ਨੂੰ ਭੇਜਣ। ਬਾਗਬਾਨੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਰਿਆਇਤੀ ਦਰਾਂ 'ਤੇ ਸਬਜ਼ੀਆਂ ਦੇ ਬੀਜ ਜੇਲ ਵਿੱਚ ਮੁਹੱਈਆ ਕਰਾਉਣ ਤਾਂ ਜੋ ਕੈਦੀ ਸਬਜ਼ੀ ਆਦਿ ਉਗਾ ਕੇ ਖੇਤੀਬਾੜੀ ਧੰਦੇ ਨੂੰ ਅਪਨਾਉਣ ਦੇ ਕਾਬਿਲ ਹੋ ਸਕਣ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਨੂੰ ਕਿਹਾ ਗਿਆ ਕਿ ਜੇਲ ਵਿੱਚ ਸਿਹਤ ਸਹੂਲਤਾਂ ਦੀ ਅਣਹੋਂਦ ਨਹੀਂ ਹੋਣੀ ਚਾਹੀਦੀ। 
ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਰੋਜ ਨੇ ਕਿਹਾ ਕਿ ਬੰਦੀਆਂ ਅਤੇ ਕੈਦੀਆਂ ਨੂੰ ਸਜ਼ਾ ਦੇਣ ਦਾ ਮਕਸਦ ਇਹ ਨਹੀਂ ਹੁੰਦਾ ਕਿ ਉਹਨਾਂ  ਨੂੰ ਮਾੜੇ ਕੰਮਾਂ ਲਈ ਨਿਯਮਤ ਸਮੇਂ ਲਈ ਅੰਦਰ ਰੱਖਿਆ ਜਾਣਾ ਹੈ ਬਲਕਿ ਇਹ ਇੱਕ ਮੌਕਾ ਹੁੰਦਾ ਹੈ ਕਿ ਉਹ ਜੇਲ ਅੰਦਰ ਆਪਣੇ ਆਪ ਨੂੰ ਸੁਧਾਰ ਕੇ ਇੱਕ ਚੰਗੇ ਇਨਸਾਨ ਬਣ ਸਕਣ। ਇਸ ਸਮੇਂ ਦੌਰਾਨ ਜੇਕਰ ਉਹਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਉਹ ਵਾਕਿਆ ਹੀ ਚੰਗੇ ਇਨਸਾਨ ਬਣਨ ਦੇ ਨਾਲ-ਨਾਲ ਕਿੱਤਾਮੁੱਖੀ ਵੀ ਬਣ ਸਕਦੇ ਹਨ। ਇਸ ਦਿਸ਼ਾ ਵਿੱਚ ਸੁਚੱਜੇ ਯਤਨ ਕਰਨ ਦੀ ਲੋੜ ਹੈ। 
ਜੇਲ ਸੁਪਰਡੈਂਟ ਸ੍ਰ. ਸਮਸ਼ੇਰ ਸਿੰਘ ਬੋਪਾਰਾਏ ਨੇ ਜੇਲ ਦੀਆਂ ਲੋੜ ਦਾ ਵੇਰਵਾ ਪੇਸ਼ ਕਰਦਿਆਂ ਜੇਲ ਸੁਪਰਡੈਂਟਾਂ ਨੂੰ ਲੋੜੀਂਦੇ ਵਿੱਤੀ ਅਖ਼ਤਿਆਰ, ਸੁਰੱਖਿਆ ਨਫ਼ਰੀ, ਹੋਰ ਸਬ ਜੇਹਲ ਦੀ ਵਿਵਸਥਾ ਕਰਨ, ਖ਼ਾਲੀ ਅਸਾਮੀਆਂ ਭਰਨ ਆਦਿ ਦੀ ਬੇਨਤੀ ਕੀਤੀ। ਜਿਸ 'ਤੇ ਸ੍ਰੀ ਸਰੋਜ ਨੇ ਇਸ ਸੰਬੰਧੀ ਜੇਲ ਮੰਤਰੀ ਰਾਹੀਂ ਪੰਜਾਬ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਸੁਰਿੰਦਰ ਲਾਂਬਾ ਅਤੇ ਸ੍ਰੀ ਦੀਪਕ ਪਾਰਿਕ, ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਸ਼ੀਸ਼ ਅਬਰੋਲ, ਪੀ. ਸੀ. ਐੱਸ. ਅਧਿਕਾਰੀ ਸ੍ਰੀ ਤਰਸੇਮ ਚੰਦ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਸ੍ਰ. ਅਮਰਜੀਤ ਸਿੰਘ ਬੈਂਸ, ਐੱਸ. ਪੀ. (ਐੱਚ) ਖੰਨਾ ਸ੍ਰ. ਬਲਵਿੰਦਰ ਸਿੰਘ ਭੀਖੀ ਅਤੇ ਹੋਰ ਕਈ ਅਧਿਕਾਰੀ ਹਾਜ਼ਰ ਸਨ। 

Saturday, June 29, 2019

ਲੁਧਿਆਣਾ 'ਚ ਪੈਂਦੇ ਮਹੱਤਵਪੂਰਨ ਪ੍ਰੋਜੈਕਟਾਂ ਲਈ ਪ੍ਰਸਾਸ਼ਕੀ ਪ੍ਰਵਾਨਗੀ ਜਾਰੀ

ਹਲਕਾ ਫਤਹਿਗੜ ਸਾਹਿਬ ਅਧੀਨ ਪੈਂਦੇ ਮਹੱਤਵਪੂਰਨ ਪ੍ਰੋਜੈਕਟਾਂ 'ਤੇ ਖਰਚੇ ਜਾਣਗੇ 22.70 ਕਰੋੜ ਰੁਪਏ
MP ਡਾ. ਅਮਰ ਸਿੰਘ ਨੇ ਕਿਹਾ-ਚਿਰੋਕਣੀ ਮੰਗ ਹੋਈ ਪੂਰੀ
ਰਾਏਕੋਟ/ਲੁਧਿਆਣਾ: 29 ਜੂਨ 2019: (ਲੁਧਿਆਣਾ ਸਕਰੀਨ/ਪੰਜਾਬ ਸਕਰੀਨ)::
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਐਲਾਨੇ ਗਏ ਕਈ ਪ੍ਰੋਜੈਕਟਾਂ ਨੂੰ ਪ੍ਰਸਾਸ਼ਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਇਹ ਕੰਮ ਹੁਣ ਜਲਦ ਸ਼ੁਰੂ ਹੋ ਜਾਣਗੇ। ਇਸ ਪ੍ਰਵਾਨਗੀ ਵਿੱਚ ਪਿੰਡ ਧਨਾਨਸੂ ਵਿੱਚ ਪ੍ਰਸਤਾਵਿਤ ਸਾਈਕਲ ਵੈਲੀ ਸਮੇਤ ਜ਼ਿਲਾ ਲੁਧਿਆਣਾ ਵਿੱਚ ਪੈਂਦੀਆਂ ਮਹੱਤਵਪੂਰਨ ਸੜਕਾਂ ਸ਼ਾਮਿਲ ਹਨ, ਜੋ ਕਿ ਹਲਕਾ ਫਤਹਿਗੜ ਸਾਹਿਬ ਦਾ ਹਿੱਸਾ ਹਨ। 22.70 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਗਾਰ ਅਤੇ ਭਾਰੀ ਆਵਾਜਾਈ ਰਾਹਤ ਮਿਲੇਗੀ। ਇਹਨਾਂ ਪ੍ਰੋਜੈਕਟਾਂ ਲਈ ਇਹ ਪ੍ਰਵਾਨਗੀ ਜਾਰੀ ਕਰਾਉਣ ਵਿੱਚ ਹਲਕਾ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦਾ ਖਾਸ ਯੋਗਦਾਨ ਰਿਹਾ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਧਨਾਨਸੂ (ਹਲਕਾ ਸਾਹਨੇਵਾਲ) ਵਿੱਚ ਸਾਈਕਲ ਵੈਲੀ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਲਈ 5.50 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਇਸ ਤੋ ਇਲਾਵਾ ਬਾਕੀ ਪ੍ਰੋਜੈਕਟਾਂ ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਚਾਵਾ-ਸਮਰਾਲਾ ਸੜਕ, 8.20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਰਾਏਕੋਟ-ਮਲੇਰਕੋਟਲਾ ਸੜਕ ਸ਼ਾਮਿਲ ਹਨ। ਪੂਰੀ ਖਬਰ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ

Tuesday, June 25, 2019

ਲੁਧਿਆਣਾ ਪੁਲਿਸ ਵੱਲੋਂ 15 ਦਿਨਾਂ 'ਚ 100 ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ

Jun 25, 2019, 6:25 PM
ਨਸ਼ੇ ਦੇ ਖਾਤਮੇ ਲਈ ਤਿਆਰ ਕੀਤੀ ਵਿਸ਼ੇਸ਼ ਰਣਨੀਤੀ
ਲੁਧਿਆਣਾ: 25 ਜੂਨ 2019: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਕੱਢਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਕਰਨ ਲਈ ਲੁਧਿਆਣਾ ਪੁਲਿਸ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਜਿੱਥੇ ਨਸ਼ਾ ਵਿਰੋਧੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ, ਉਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਗਲੇ 15 ਦਿਨਾਂ ਵਿੱਚ 100 ਪਿੰਡਾਂ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਟੀਚਾ ਪ੍ਰਾਪਤ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਬਕਾਇਦਾ ਜਿੰਮੇਵਾਰ ਬਣਾਇਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਕਮਿਸ਼ਨਰੇਟ ਅਧੀਨ ਪੈਂਦੇ 28 ਪੁਲਿਸ ਸਟੇਸ਼ਨਾਂ ਵਿੱਚੋਂ ਅਜਿਹੇ 8 ਪੁਲਿਸ ਸਟੇਸ਼ਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਹਨਾਂ ਅਧੀਨ ਆਉਂਦੇ ਖੇਤਰ ਨਸ਼ੇ ਦੇ ਨਜ਼ਰ ਤੋਂ ਸੰਵੇਦਨਸ਼ੀਲ ਹਨ। ਇਸ ਰਣਨੀਤੀ ਤਹਿਤ ਇਹਨਾਂ ਖੇਤਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਹਾਇਕ ਪੁਲਿਸ ਕਮਿਸ਼ਨਰ ਅਤੇ ਐੱਸ. ਐੱਚ. ਓਜ਼ ਪੱਧਰ ਦੇ ਅਧਿਕਾਰੀਆਂ ਨੂੰ ਇਸ ਬੁਰਾਈ ਨਾਲ ਲੜਨ ਲਈ ਜਿੰਮੇਵਾਰ ਬਣਾਇਆ ਗਿਆ ਹੈ। ਇਹ ਟੀਮਾਂ ਤਕਨੀਕੀ ਅਤੇ ਮਨੁੱਖੀ ਖੂਫੀਆਂ ਰਿਪੋਰਟਾਂ ਦੇ ਅਧਾਰ 'ਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਕਾਰਵਾਈ ਕਰਨੀ ਯਕੀਨੀ ਬਣਾਉਣਗੀਆਂ। ਇਸ ਯੋਜਨਾਬੰਧੀ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਫੜਿਆ ਜਾਵੇਗਾ, ਉਥੇ ਹੀ ਨੌਜਵਾਨਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾਵੇਗੀ। 
ਉਹਨਾਂ ਦੱਸਿਆ ਕਿ ਹੁਣ ਤੱਕ 7 ਪਿੰਡਾਂ ਅਤੇ 6 ਇਲਾਕਿਆਂ ਨੂੰ ਨਸ਼ਾ ਮੁਕਤ ਐਲਾਨਿਆ ਜਾ ਚੁੱਕਾ ਹੈ, ਜਦਕਿ ਅਗਲੇ 15 ਦਿਨਾਂ ਵਿੱਚ ਕੁੱਲ 290 ਪਿੰਡਾਂ ਵਿੱਚੋਂ 100 ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਦਾ ਟੀਚਾ ਹੈ। ਜਦਕਿ ਇਸ ਰਣਨੀਤੀ ਤਹਿਤ ਸਾਰੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹੈ। ਡਾ. ਗਿੱਲ ਨੇ ਦੱਸਿਆ ਕਿ ਜਿਹੜੇ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਦੀ ਨਸ਼ੇ ਦੇ ਕਾਰੋਬਾਰ ਆਦਿ ਨਾਲ ਕਿਸੇ ਵੀ ਤਰਾਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ। 
ਉਹਨਾਂ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਇਸ ਸਾਲ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਕਾਫੀ ਸਫ਼ਲਤਾ ਹਾਸਿਲ ਕੀਤੀ ਹੈ। ਹੁਣ ਤੱਕ 178 ਮਾਮਲਿਆਂ ਵਿੱਚ 248 ਨਸ਼ਾ ਤਸਕਰ ਕਾਬੂ ਕੀਤੇ ਜਾ ਚੁੱਕੇ ਹਨ। 9 ਕਿਲੋਗ੍ਰਾਮ ਅਫੀਮ, 2 ਕੁਇੰਟਲ ਭੁੱਕੀ, 300 ਗਰਾਮ ਚਰਸ, 74 ਕਿਲੋ ਗਾਂਜਾ, 9.5 ਕਿਲੋਗ੍ਰਾਮ ਹੈਰੋਇਨ, 368 ਗਰਾਮ ਨਸ਼ੀਲਾ ਪਾਊਡਰ, 26568 ਨਸ਼ੀਲੀਆਂ ਗੋਲੀਆਂ ਅਤੇ ਕੁਝ ਹੋਰ ਨਸ਼ੇ ਦੀਆਂ ਪੀਣ ਵਾਲੀਆਂ ਦਵਾਈਆਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਸੀਨੀਅਰ ਅਧਿਕਾਰੀ ਲਗਾਤਾਰ ਜਾਂਚ ਅਫ਼ਸਰਾਂ ਨਾਲ ਰਾਬਤਾ ਰੱਖ ਰਹੇ ਹਨ। ਪੁਲਿਸ ਵੱਲੋਂ ਸਾਰਾ ਨੈੱਟਵਰਕ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ। ਹਫ਼ਤਾਵਰੀ ਰਿਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 
ਉਹਨਾਂ ਕਿਹਾ ਕਿ ਉਕਤ ਤੋਂ ਇਲਾਵਾ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ, ਸੈਮੀਨਾਰ, ਲਿਟਰੇਚਰ ਵੰਡ ਕਰਵਾਉਣ ਦੇ ਨਾਲ-ਨਾਲ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ। 
ਡਾ. ਗਿੱਲ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਾਂ ਰਹਿੰਦੇ ਨਸ਼ਾ ਛੁਡਾਊ ਕੇਂਦਰਾਂ ਤੱਕ ਲਿਆ ਕੇ ਇਲਾਜ਼ ਕਰਵਾਉਣਾ ਯਕੀਨੀ ਬਣਾਉਣ। ਇਸ ਲਈ ਉਹਨਾਂ ਨੂੰ ਲੁਧਿਆਣਾ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾ ਇਹ ਮੁਹਿੰਮ ਸਫ਼ਲ ਨਹੀਂ ਕੀਤੀ ਜਾ ਸਕਦੀ। ਇਸ ਦਿਸ਼ਾ ਵਿੱਚ ਲੁਧਿਆਣਾ ਪੁਲਿਸ ਵੱਲੋਂ ਗੈਰ ਸਰਕਾਰੀ ਸੰਸਥਾਵਾਂ, ਸਾਂਝ ਕਮੇਟੀ ਮੈਂਬਰਾਂ, ਡੈਪੋਜ਼ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨਾਲ ਜੁੜਨ ਅਤੇ ਇਸ ਨੂੰ ਸਫ਼ਲ ਕਰਨ। 
ਇਸ ਗੱਲ ਵਿੱਚ ਕੋਈ ਸ਼ੱਕ ਵੀ ਨਹੀਂ ਕਿ ਲੋਕਾਂ ਦੇ ਸਰਗਰਮ ਸਹਿਯੋਗ ਬਿਨਾ ਨਸ਼ੇ ਦੇ ਇਸ ਮਾਰੂ ਵਾਰ ਨੂੰ ਨਾਕਾਮ ਨਹੀਂ ਕੀਤਾ ਜਾ ਸਕਦਾ ਪਰ ਨਸ਼ੇ ਦੇ ਖਾਤਮੇ ਲਈ ਅੱਗੇ ਆਈਆਂ ਬੇਲਣ ਬ੍ਰਿਗੇਡ ਵਰਗੀਆਂ ਜੱਥੇਬੰਦੀਆਂ ਨੂੰ ਕਿਸ ਸਾਜ਼ਿਸ਼ ਅਧੀਨ ਖਾਮੋਸ਼ ਕਰ ਦਿੱਤਾ ਗਿਆ? ਜਦੋਂ ਤੱਕ ਇਸ ਤਰਾਂ ਦੀਆਂ ਸਿਆਸਤਾਂ ਕਾਇਮ ਰਹਿਣਗੀਆਂ ਉਦੋਂ ਤੱਕ ਲੋਕ ਨਸ਼ਾ ਵਿਰੋਧੀ ਮੁਹਿੰਮਾਂ ਨਾਲ ਸੱਚੇ ਦਿਲੋਂ ਕਿਵੇਂ ਜੁੜ ਸਕਣਗੇ?

Wednesday, June 19, 2019

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਪਾਬੰਦੀ

Jun 19, 2019, 5:23 PM
ਕੈਦੀ ਅਖ਼ਬਾਰਾਂ ਅਤੇ ਹੋਰ ਕਾਗਜ਼ਾਂ ਦੀ ਰੱਦੀ ਦੇ ਖੁਦ ਬਣਾਉਣਗੇ ਲਿਫ਼ਾਫ਼ੇ
ਲੁਧਿਆਣਾ19 ਜੂਨ 2019: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਹੁਣ ਵੱਧ ਤੋਂ ਵੱਧ ਕੈਦੀਆਂ ਨੂੰ ਹੱਥੀਂ ਕਿਰਤ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ। ਜੇਲ੍ਹਾਂ ਵਿੱਚ ਬੰਦ ਕੈਦੀ ਹੁਣ ਕਾਗਜ਼ਾਂ ਦੀ ਰੱਦੀ ਤੋਂ ਲਿਫ਼ਾਫੇ ਬਣਾਇਆ ਕਰਨਗੇ। ਮੁੱਢਲੇ ਗੇੜ ਵਿੱਚ ਇਹ ਲਿਫ਼ਾਫੇ ਜੇਲ੍ਹਾਂ ਵਿੱਚ ਹੀ ਵਰਤੇ ਜਾਣਗੇ, ਪਰ ਜਲਦ ਹੀ ਇਹ ਬਾਜ਼ਾਰ ਵਿੱਚ ਵੀ ਲਿਆਂਦੇ ਜਾਣਗੇ।  

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜੇਲ੍ਹ ਲੁਧਿਆਣਾ ਦੇ ਸੁਪਰਡੈਂਟ ਸ੍ਰ. ਸ਼ਮਸ਼ੇਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਜੇਲ੍ਹਾਂ ਦੇ ਸੁਧਾਰ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ-ਸਮੇਂ 'ਤੇ ਉਸਾਰੂ ਫੈਸਲੇ ਲਏ ਜਾਂਦੇ ਰਹਿੰਦੇ ਹਨ। ਬੀਤੇ ਦਿਨੀਂ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਰਿਵਿਊ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕੇਂਦਰੀ ਜੇਲ੍ਹਾਂ ਵਿੱਚ ਬਾਜ਼ਾਰੂ ਲਿਫ਼ਾਫਿਆਂ ਦੀ ਵਰਤੋਂ 'ਤੇ ਮੁਕੰਮਲ ਰੂਪ ਵਿੱਚ ਪਾਬੰਦੀ ਲਗਾਈ ਜਾਵੇ। ਇਸਦੇ ਬਦਲ ਵਿੱਚ ਅਖ਼ਬਾਰਾਂ ਅਤੇ ਹੋਰ ਕਾਗਜ਼ਾਂ ਦੀ ਰੱਦੀ ਤੋਂ ਤਿਆਰ ਲਿਫ਼ਾਫ਼ੇ ਹੀ ਵਰਤੇ ਜਾਇਆ ਕਰਨ। ਇਹ ਲਿਫ਼ਾਫ਼ੇ ਵੀ ਜੇਲ੍ਹਾਂ ਦੇ ਕੈਦੀ ਖੁਦ ਤਿਆਰ ਕਰਿਆ ਕਰਨਗੇ।
ਉਹਨਾਂ ਕਿਹਾ ਕਿ ਵੈਸੇ ਤਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੱਥੀਂ ਕਿਰਤ ਨਾਲ ਜੋੜਨ ਲਈ ਪਹਿਲਾਂ ਵੀ ਕਈ ਉਪਰਾਲੇ ਜਾਰੀ ਹਨ, ਜਿਸ ਤਹਿਤ ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਕੈਦੀ ਬਿਸਕੁਟ ਬਣਾਉਣ, ਕੱਪੜੇ ਦੀ ਬੁਣਾਈ, ਦਸਤਕਾਰੀ ਅਤੇ ਹਸਤਕਾਰੀ ਦਾ ਕੰਮ ਸਿੱਖਦੇ ਅਤੇ ਕਰਦੇ ਹਨ। ਉਹਨਾਂ ਕਿਹਾ ਕਿ ਜੇਲ੍ਹ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਹੁਣ ਜੇਲ੍ਹਾਂ ਦੇ ਕੈਦੀ ਹੱਥਾਂ ਨਾਲ ਲਿਫ਼ਾਫੇ ਖੁਦ ਤਿਆਰ ਕਰਿਆ ਕਰਨਗੇ ਅਤੇ ਉਹੀ ਲਿਫ਼ਾਫੇ ਜੇਲ੍ਹ ਵਿੱਚ ਵਰਤੇ ਜਾਇਆ ਕਰਨਗੇ। ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਲਿਫ਼ਾਫ਼ੇ ਬਣਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ। 
ਇਸ ਲਈ ਲੋੜੀਂਦੀ ਰੱਦੀ ਦੀ ਉਪਲੱਬਧਤਾ ਬਾਰੇ ਪੁੱਛੇ ਜਾਣ 'ਤੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਭਵਿੱਖ ਵਿੱਚ ਦਫ਼ਤਰਾਂ ਵਿੱਚ ਇਕੱਠੀ ਹੁੰਦੀ ਅਖ਼ਬਾਰਾਂ ਅਤੇ ਹੋਰ ਕਾਗਜ਼ਾਂ ਦੀ ਰੱਦੀ ਨੂੰ ਵੇਚਣ ਦੀ ਬਿਜਾਏ ਜੇਲ੍ਹ ਨੂੰ ਭੇਜਣ ਤਾਂ ਜੋ ਇਸ ਰੱਦੀ ਦੇ ਲਿਫ਼ਾਫੇ ਬਣਾਏ ਜਾ ਸਕਣ। ਉਹਨਾਂ ਕਿਹਾ ਕਿ ਮੁੱਢਲੇ ਗੇੜ ਵਿੱਚ ਇਹ ਲਿਫ਼ਾਫ਼ੇ ਜੇਲ੍ਹ ਵਿੱਚ ਵਰਤੇ ਜਾਣਗੇ, ਜਦੋਂ ਰੱਦੀ ਦੀ ਆਮਦ ਅਤੇ ਲਿਫ਼ਾਫ਼ਿਆਂ ਦੀ ਮੰਗ ਵਿੱਚ ਵਾਧਾ ਹੋਵੇਗਾ ਤਾਂ ਇਹ ਲਿਫ਼ਾਫੇ ਬਾਜ਼ਾਰ ਵਿੱਚ ਵੀ ਭੇਜੇ ਜਾਣਗੇ। 

ਸ੍ਰ. ਬੋਪਾਰਾਏ ਨੇ ਕਿਹਾ ਕਿ ਜੇਲ੍ਹ ਵਿਭਾਗ ਦੀ ਇਹ ਪੁਰਜ਼ੋਰ ਕੋਸ਼ਿਸ਼ ਹੈ ਕਿ ਜੋ ਵੀ ਵਿਅਕਤੀ ਕਿਸੇ ਨਾ ਕਿਸੇ ਕਾਰਨ ਕੇਂਦਰੀ ਜੇਲ੍ਹ ਆਉਂਦਾ ਹੈ ਉਹ ਇਥੋਂ ਇੱਕ ਚੰਗਾ ਇਨਸਾਨ ਬਣ ਕੇ ਬਾਹਰ ਜਾਣ ਦੇ ਨਾਲ-ਨਾਲ ਹੁਨਰਮੰਦ ਹੋ ਕੇ ਜਾਵੇ ਤਾਂ ਜੋ ਉਹ ਆਪਣੀ ਸਜ਼ਾ ਪੂਰੀ ਕਰਨ ਉਪਰੰਤ ਸਮਾਜ ਵਿੱਚ ਹੱਥੀਂ ਕੰਮ ਕਰਕੇ ਆਪਣਾ ਜੀਵਨ ਨਿਰਬਾਹ ਕਰ ਸਕਣ। ਇੱਕ ਵਾਰ ਫੇਰ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਪਾਬੰਦੀ ਪਰ ਬਣਾਉਣ ਦੀ ਖੁੱਲ ਕਦੋਂ ਤੱਕ?

Saturday, June 15, 2019

ਪੰਜਾਬ ਵਿੱਚ ਜਾਗ ਪਈ ਸਰਕਾਰ !

Jun 15, 2019, 2:34 PM
ਖੁੱਲੇ ਬੋਰਾਂ ਦੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਵਟਸਐਪ ਨੰਬਰ
ਲੁਧਿਆਣਾ: 15 ਜੂਨ  2019: (ਪੰਜਾਬ ਸਕਰੀਨ ਬਿਊਰੋ):: 
ਉੱਤੋੜਿੱਤੀ ਹੋਏ ਦੋ ਹਾਦਸਿਆਂ ਵਿੱਚ ਹੋਈ ਸਰਕਾਰ ਦੀ ਰਿਕਾਰਡਤੋੜ ਬਦਨਾਮੀ ਤੋਂ ਬਾਅਦ ਆਖਿਰ ਪੰਜਾਬ ਸਰਕਾਰ ਜਾਗ ਪਈ ਹੈ ਅਤੇ ਥਾਂ ਥਾਂ ਖੁੱਲੇ ਬੋਰਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਖੁੱਲੇ ਬੋਰਾਂ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਖੁੱਲੇ ਬੋਰ ਦਾ ਮਾਮਲਾ ਆਉਂਦਾ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਸੂਚਨਾ ਦੇ ਸਕਦੇ ਹਨ। ਉਨ੍ਹਾਂ ਇਸ ਸਬੰਧੀ ਇੱਕ ਵਟਸਐਪ ਨੰਬਰ (99154-08834) ਜਾਰੀ ਕਰਕੇ ਲੋਕਾਂ ਨੂੰ ਇਸ ਨੰਬਰ 'ਤੇ ਸੂਚਨਾ ਦੇਣ ਲਈ ਕਿਹਾ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਖੁੱਲੇ ਬੋਰਾਂ ਨੂੰ ਤੁਰੰਤ ਬੰਦ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਸਮੂਹ ਐਸ.ਡੀ.ਐਮਜ਼ ਸਹਿਬਾਨ ਨੂੰ ਹਿਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਹ ਤਾਂ ਹੋਇਆ ਬੋਰਾਂ ਦਾ ਮਾਮਲਾ ਪਰ ਬਿਜਲੀ ਦੀਆਂ ਲਟਕਦੀਆਂ ਤਾਰਾਂ ਅਤੇ ਬਹੁਤ ਹੀ ਨਵੇਂ ਲੱਗੇ ਬਿਜਲੀ ਦੇ ਮੀਟਰਾਂ ਵਾਲੇ ਪਾਸੇ ਅਜੇ ਧਿਆਨ ਦਿੱਤਾ ਜਾਣਾ ਬਾਕੀ ਹੈ। ਸਰਕਾਰ ਤਾਂ ਜਾਗ ਪਈ ਹੈ ਅਤੇ ਇਸ ਮਕਸਦ ਲਈ ਕਾਫੀ ਕੁਝ ਕੀਤਾ ਜਾ ਰਿਹਾ ਹੈ ਪਰ ਦੇਖਣਾ ਹੈ ਕਿ ਹੁਣ ਲੋਕ ਕਦੋਂ ਜਾਗਦੇ ਹਨ!

Friday, June 14, 2019

''ਨਸ਼ਿਆਂ ਨੇ ਮੇਰਾ ਜੀਵਨ ਤਬਾਹ ਕਰ ਦਿੱਤਾ ਸੀ''

Jun 14, 2019, 2:05 PM
ਲਗਾਤਾਰ 8 ਸਾਲ 'ਚਿੱਟਾ' ਲੈਣ ਵਾਲੇ ਮਨੀਸ਼ ਵੱਲੋਂ ਨਸ਼ਿਆਂ ਉੱਤੇ ਜਿੱਤ 
ਲੁਧਿਆਣਾ: 14 ਜੂਨ 2019: (ਪੰਜਾਬ ਸਕਰੀਨ ਬਿਊਰੋ)::

38 ਸਾਲਾਂ ਦੇ ਸ਼ਹਿਰ ਵਾਸੀ ਮਨੀਸ਼ ਸੈਣੀ ਦੀ ਉਮਰ ਉਸ ਵੇਲੇ 29 ਸਾਲਾਂ ਦੀ ਸੀ ਕਿ ਉਹ 'ਚਿੱਟੇ' ਦੇ ਨਾਮ ਨਾਲ ਜਾਣੇ ਜਾਂਦੇ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਗਿਆ। ਇਸੇ ਚੱਕਰ ਵਿੱਚ ਉਸਨੇ ਆਪਣੇ ਲੱਖਾਂ ਰੁਪਏ ਉਜਾੜ ਦਿੱਤੇ, ਪਤਨੀ ਵੀ ਸਾਥ ਛੱਡ ਗਈ ਅਤੇ ਉਹ ਸ਼ਰਾਬ ਦੀ ਤਸਕਰੀ ਦੇ ਗੋਰਖਧੰਦੇ ਵਿੱਚ ਫਸ ਗਿਆ। ਮਨੀਸ਼ ਦਾ ਕਹਿਣਾ ਹੈ ''ਮੇਰਾ ਜੀਵਨ ਤਬਾਹ ਹੋ ਗਿਆ ਸੀ ਅਤੇ ਮੈਂ ਮਹਿਸੂਸ ਕਰ ਸਕਦਾ ਸੀ ਕਿ ਮੈਂ ਅੰਦਰੋਂ ਕਮਜ਼ੋਰ ਰਿਹਾ ਹਾਂ ਅਤੇ ਜੀਵਨ ਦੇ ਦਿਨ ਬਹੁਤ ਘੱਟ ਹਨ। ਪਰ ਇੱਕ ਦਿਨ ਮੇਰੀ ਮਾਂ ਸੁਦੇਸ਼ ਦੀ ਪ੍ਰੇਰਨਾ ਨਾਲ ਮੈਂ ਇਹਨਾਂ ਨਸ਼ਿਆਂ ਦਾ ਖਹਿੜਾ ਛੁਡਾਉਣ ਦਾ ਮਨ ਬਣਾ ਲਿਆ, ਜਿਸ ਵਿੱਚ ਮੈਂ ਸਫ਼ਲ ਵੀ ਰਿਹਾ।'' 
ਉਸਨੇ ਕਿਹਾ ਕਿ ਉਸਨੇ ਉਸ ਤੋਂ ਬਾਅਦ ਪਿੱਛੇ ਮੁੜ ਕੇ ਕਦੇ ਨਹੀਂ ਵੇਖਿਆ ਅਤੇ ਹੁਣ ਤੱਕ ਖੁਦ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਉਹ 10 ਹੋਰ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇਸ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਵਿੱਚ ਸਫ਼ਲਤਾ ਹਾਸਿਲ ਕਰ ਚੁੱਕਿਆ ਹੈ। ਦੱਸਣਯੋਗ ਹੈ ਕਿ ਮਨੀਸ਼ ਇਸ ਵੇਲੇ ਸ਼ਿਵਪੁਰੀ ਖੇਤਰ ਵਿੱਚ ਹੌਜ਼ਰੀ ਸਨਅਤ ਨਾਲ ਸੰਬੰਧਤ ਦੁਕਾਨ ਵਿੱਚ ਬਤੌਰ ਮੈਨੇਜਰ ਕੰਮ ਕਰ ਰਿਹਾ ਹੈ।  
ਆਪਣੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਮਨੀਸ਼ ਦੱਸਦਾ ਹੈ ਕਿ ਉਸ ਦਾ ਆਪਣੇ ਵੱਡੇ ਭਰਾ ਨਾਲ ਕਾਫੀ ਪਿਆਰ ਸੀ। ਉਹ ਕਹਿੰਦਾ ਹੈ ਕਿ ''ਜਦੋਂ ਮੇਰੇ ਭਰਾ ਦੀ ਮੌਤ ਹੋਈ ਸੀ ਤਾਂ ਮੈਂ ਅੰਦਰੋਂ ਕਾਫੀ ਝੰਜੋੜਿਆ ਗਿਆ ਸੀ ਜਿਸ ਕਾਰਨ ਮੈਂ ਨਸ਼ੇ ਦੇ ਜਾਲ ਵਿੱਚ ਫਸ ਗਿਆ। ਉਸ ਵੇਲੇ ਮੇਰੇ ਕੋਲ 2 ਕਾਰਾਂ ਅਤੇ ਬੈਂਕ ਖਾਤਿਆਂ ਵਿੱਚ 10 ਲੱਖ ਰੁਪਏ ਦੇ ਕਰੀਬ ਜਮਾ ਰਾਸ਼ੀ ਸੀ, ਇਸ ਤੋਂ ਇਲਾਵਾ 12 ਲੱਖ ਰੁਪਏ ਕੀਮਤ ਵਾਲਾ ਘਰ ਵੀ ਸੀ। ਪਰ ਨਸ਼ੇ ਦੀ ਲਤ ਕਾਰਨ ਇਹ ਸਭ ਘੱਟਦਾ ਚਲਾ ਗਿਆ ਅਤੇ ਅੰਤ ਮੇਰੇ ਕੋਲ ਕੁੱਝ ਵੀ ਨਾ ਰਿਹਾ।''
ਉਸਨੇ ਕਿਹਾ ਕਿ ਉਸਨੇ ਆਪਣੇ ਨਿੱਤ ਦਿਨ ਦਾ ਜੀਵਨ ਨਿਰਬਾਹ ਕਰਨ ਲਈ ਸ਼ਰਾਬ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ। ਉਸ ਵੇਲੇ ਉਸ ਨੂੰ ਸਿਰਫ਼ 'ਚਿੱਟਾ' ਹੀ ਚਾਹੀਦਾ ਹੁੰਦਾ ਸੀ, ਇਸ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਸੁੱਝਦਾ ਸੀ। ਉਸਦਾ ਪਰਿਵਾਰਕ ਜੀਵਨ ਪੂਰੀ ਤਰਾਂ ਪ੍ਰਭਾਵਿਤ ਹੋ ਚੁੱਕਾ ਸੀ ਕਿ ਇੱਕ ਦਿਨ ਉਸਦੀ ਪਤਨੀ ਵੀ ਸਾਥ ਛੱਡ ਕੇ ਚਲੀ ਗਈ। ਉਸ ਦਿਨ ਉਸਨੇ ਮਹਿਸੂਸ ਕੀਤਾ ਕਿ ਪਰਿਵਾਰ ਤੋਂ ਬਿਨ•ਾ ਅਤੇ ਨਸ਼ਿਆਂ ਦੇ ਨਾਲ ਜੀਵਨ ਕੁਝ ਵੀ ਨਹੀਂ। ਉਸਦਾ ਕਹਿਣਾ ਹੈ ਕਿ ਉਸਦੀ ਮਾਂ ਸੁਦੇਸ਼ ਹਮੇਸ਼ਾਂ ਉਸ ਦੇ ਨਾਲ ਖੜੀ ਅਤੇ ਉਸਨੂੰ ਸਮੇਂ-ਸਮੇਂ 'ਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੀ ਰਹੀ। 
ਉਸਨੇ ਕਿਹਾ ਕਿ ਇੱਕ ਸਾਲ ਪਹਿਲਾਂ ਉਸਨੇ ਨਸ਼ੇ ਨੂੰ ਪੂਰੀ ਤਰਾਂ ਤਿਆਗਣ ਦਾ ਮਨ ਬਣਾ ਲਿਆ। ਉਸਦੀ ਮਾਂ ਉਸਨੂੰ ਸਿਵਲ ਹਸਪਤਾਲ ਲੁਧਿਆਣਾ ਸਥਿਤ ਨਸ਼ਾ ਛੁਡਾਊ ਕੇਂਦਰ ਵਿਖੇ ਇਲਾਜ ਲਈ ਲਿਆਈ। ਦ੍ਰਿੜ ਨਿਸ਼ਚੇ ਦੇ ਨਾਲ ਉਸਨੇ ਇਥੋਂ ਤਿੰਨ ਹਫ਼ਤੇ ਦਾ ਇਲਾਜ਼ ਕਰਵਾਇਆ ਅਤੇ ਉਹ ਪੂਰੀ ਤਰਾਂ  ਨਸ਼ੇ ਤੋਂ ਰਹਿਤ ਹੋ ਗਿਆ। ਮਨੀਸ਼ ਬੜੀ  ਖੁਸ਼ੀ ਨਾਲ ਕਹਿੰਦਾ ਹੈ ਕਿ ਉਕਤ ਨਸ਼ਾ ਛੁਡਾਊ ਕੇਂਦਰ ਦੇ ਡਾਕਟਰ ਅਤੇ ਹੋਰ ਸਟਾਫ਼ ਬਹੁਤ ਵਧੀਆ ਹਨ, ਜਿਹਨਾਂ ਦੇ ਸਹਿਯੋਗ ਦੇ ਨਾਲ ਹੀ ਉਸਦਾ ਨਸ਼ਾ ਛੱਡ ਕੇ ਵਧੀਆ ਇਨਸਾਨ ਬਣਨਾ ਸੰਭਵ ਹੋਇਆ ਹੈ। ਉਸਨੇ ਕਿਹਾ ਕਿ ਉਸਦਾ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਇਲਾਜ਼ ਕੀਤਾ ਗਿਆ। 
ਮਨੀਸ਼ ਕਹਿੰਦਾ ਹੈ ਕਿ ਕੁਝ ਨਿੱਜੀ ਨਸ਼ਾ ਛੁਡਾਊ ਕੇਂਦਰ ਨਸ਼ਾ ਛੁਡਾਉਣ ਦੇ ਨਾਮ 'ਤੇ ਨਸ਼ੇ ਦੇ ਆਦੀ ਲੋਕਾਂ ਤੋਂ ਲੱਖਾਂ ਰੁਪਏ ਬਟੋਰ ਰਹੇ ਹਨ ਪਰ ਉਹ ਹਾਲੇ ਵੀ ਨਸ਼ੇ ਦੀ ਗ੍ਰਿਫ਼ਤ ਤੋਂ ਪੂਰੀ ਤਰਾਂ ਬਾਹਰ ਨਹੀਂ ਆ ਸਕੇ ਹਨ। ਪਰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਹ ਇਲਾਜ਼ ਬਹੁਤ ਹੀ ਵਧੀਆ ਅਤੇ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮਨੀਸ਼ ਨੇ ਕਿਹਾ ਕਿ ਉਹ ਹੁਣ ਸਵੇਰੇ 9.30 ਵਜੇ ਕੰਮ 'ਤੇ ਜਾਂਦਾ ਹੈ ਅਤੇ ਰਾਤ ਨੂੰ 10.00 ਵਜੇ ਵਾਪਸ ਆਉਂਦਾ ਹੈ। ਉਹ ਲੋਕਾਂ ਮੂਹਰੇ ਇਹ ਸਾਬਿਤ ਕਰਨ ਲਈ ਬਹੁਤ ਸਖ਼ਤ ਮਿਹਨਤ ਕਰ ਰਿਹਾ ਹੈ ਕਿ ਜੇਕਰ ਇੱਛਾ ਸ਼ਕਤੀ ਹੋਵੇ ਤਾਂ 'ਚਿੱਟਾ' ਆਸਾਨੀ ਨਾਲ ਛੱਡਿਆ ਜਾ ਸਕਦਾ ਹੈ। ਉਹ ਬੜੇ ਮਾਣ ਨਾਲ ਕਹਿੰਦਾ ਹੈ ਕਿ ਉਸ ਦੀ ਪ੍ਰੇਰਨਾ ਸਦਕਾ 10 ਹੋਰ ਵਿਅਕਤੀ ਇਸ ਨਸ਼ੇ ਦੀ ਬਿਮਾਰੀ ਤੋਂ ਨਿਜ਼ਾਤ ਪਾ ਕੇ ਆਮ ਜੀਵਨ ਬਤੀਤ ਕਰ ਰਹੇ ਹਨ। 

Wednesday, October 31, 2018

ਰਾਸ਼ਟਰੀ ਏਕਤਾ ਦਿਵਸ ਮੌਕੇ 'ਰਨ ਫਾਰ ਯੂਨਿਟੀ' ਦਾ ਆਯੋਜਨ


ਸੈਂਕੜੇ ਸ਼ਹਿਰਵਾਸੀਆਂ ਨੇ ਲਿਆ ਦੌੜ ਵਿੱਚ ਹਿੱਸਾ
ਸਾਨੂੰ ਆਪਸੀ ਏਕਤਾ ਅਤੇ ਆਖੰਡਤਾ ਨੂੰ ਬਰਕਰਾਰ ਰੱਖਣ ਲਈ ਯਤਨ ਕਰਨਾ ਚਾਹੀਦਾ-ADCP ਸੁਰਿੰਦਰ ਲਾਂਬਾ

ਲੁਧਿਆਣਾ: 31 ਅਕਤੂਬਰ 2018: (ਐਮ ਐਸ ਭਾਟੀਆ//ਪੰਜਾਬ ਸਕਰੀਨ)::
ਦੇਸ਼ ਦੀ ਅਜ਼ਾਦੀ, ਏਕਤਾ ਅਤੇ ਆਖੰਡਤਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਅੱਜ ਸਾਰੇ ਦੇਸ਼ ਵਿੱਚ 'ਰਾਸ਼ਟਰੀ ਏਕਤਾ ਦਿਵਸ' ਵਜੋਂ ਮਨਾਇਆ ਗਿਆ। ਇਸ ਸੰਬੰਧੀ ਸ਼ਹਿਰ ਵਿੱਚ ਇੱਕ ਦੌੜ 'ਰਨ ਫਾਰ ਯੂਨਿਟੀ' ਦਾ ਵੀ ਆਯੋਜਨ ਕੀਤਾ ਗਿਆ। ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਸੁਰਿੰਦਰ ਲਾਂਬਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰੱਖੇ ਗਏ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਲਾਂਬਾ ਨੇ ਕਿਹਾ ਕਿ ਸਾਨੂੰ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਆਪਣੇ ਦੇਸ਼ਵਾਸੀਆਂ ਵਿੱਚ ਇਹ ਸੰਦੇਸ਼ ਫੈਲਾਉਣ ਦਾ ਵੀ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਸਰਦਾਰ ਵੱਲਭ ਭਾਈ ਪਟੇਲ ਦੀ ਸਖ਼ਸ਼ੀਅਤ ਅਤੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਸਾਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਦੇਸ਼ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਨੂੰ ਠੱਲ ਪਾਉਣ ਲਈ ਯਤਨ ਕਰਨਾ ਚਾਹੀਦਾ ਹੈ।
ਸਟੇਡੀਅਮ ਤੋਂ ਸ਼ੁਰੂ ਹੋਈ 'ਰਨ ਫਾਰ ਯੂਨਿਟੀ' ਦੌੜ ਕਲੱਬ ਰੋਡ, ਫੁਹਾਰਾ ਚੌਕ, ਮਾਲ ਰੋਡ, ਭਾਰਤ ਨਗਰ ਚੌਕ, ਦੁਰਗਾ ਮਾਤਾ ਮੰਦਿਰ ਹੁੰਦੀ ਹੋਈ ਸਟੇਡੀਅਮ ਵਿਖੇ ਸਮਾਪਤ ਹੋਈ। ਜਿਸ ਵਿੱਚ 500 ਤੋਂ ਵਧੇਰੇ ਖ਼ਿਡਾਰੀਆਂ, ਬੱਚਿਆਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਸ੍ਰ. ਅਮਰਿੰਦਰ ਸਿੰਘ ਮੱਲ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰ. ਰਤਨ ਸਿੰਘ ਬਰਾੜ, ਜ਼ਿਲਾ ਖੇਡ ਅਫ਼ਸਰ ਸ੍ਰ. ਰਵਿੰਦਰ
ਸਿੰਘ, ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਸਾਈ ਕੇਂਦਰ ਤੋਂ ਸ੍ਰ. ਹਰਬੰਸ ਸਿੰਘ ਅਤੇ ਹੋਰ ਅਧਿਕਾਰੀ ਤੇ ਆਮ ਲੋਕ ਹਾਜ਼ਰ ਸਨ।

ਸਿਲੰਡਰ ਧਮਾਕਾ ਘਟਨਾ ਦੇ ਪੀੜਤਾਂ ਨੂੰ ਬੀਮਾ ਰਾਸ਼ੀ ਦੇ ਚੈੱਕ ਪ੍ਰਦਾਨ

Oct 31, 2018, 4:21 PM
ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਹਰੇਕ ਪੀੜਤ ਨਾਲ ਖੜੀ ਹੈ-ਬਿੱਟੂ
*ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੰਡੇ ਚੈੱਕ
ਲੁਧਿਆਣਾ: 31 ਅਕਤੂਬਰ 2018:(ਐਮ ਐਸ ਭਾਟੀਆ// ਪੰਜਾਬ ਸਕਰੀਨ)::
ਅਪ੍ਰੈੱਲ ਮਹੀਨੇ ਸਥਾਨਕ ਸਮਰਾਟ ਕਲੋਨੀ (ਗਿਆਸਪੁਰਾ) ਵਿਖੇ ਵਾਪਰੀ ਗੈਸ ਸਿਲੰਡਰ ਧਮਾਕਾ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਅੱਜ ਬੀਮਾ ਸਹਾਇਤਾ ਰਾਸ਼ੀ ਦੀ ਵੰਡ ਕੀਤੀ ਗਈ। ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਸੌਂਪੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾ ਚੁੱਕੇ ਹਨ।
ਦੱਸਣਯੋਗ ਹੈ ਕਿ ਇਸ ਘਟਨਾ ਵਿੱਚ ਕੁੱਲ 40 ਵਿਅਕਤੀ ਜਖ਼ਮੀ ਹੋਏ ਸਨ, ਜਿਹਨਾਂ ਵਿੱਚੋਂ 14 ਜਖ਼ਮੀਆਂ ਦੀ ਮੌਤ ਹੋ ਗਈ ਸੀ। ਜਦਕਿ ਇੱਕ ਹੋਰ ਵਿਅਕਤੀ ਦੀ ਜਾਇਦਾਦ ਨੂੰ ਨੁਕਸਾਨ ਹੋਇਆ ਸੀ। ਸਾਰੇ ਜ਼ਖ਼ਮੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਵਾਇਆ ਗਿਆ ਸੀ। ਇਸ ਮੌਕੇ ਭਾਵਪੂਰਨ ਸ਼ਬਦਾਂ ਨਾਲ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਗੈਸ ਕੰਪਨੀ ਵੱਲੋਂ ਬੀਮਾ ਮੁਆਵਜ਼ਾ ਦਿੱਤਾ ਗਿਆ ਹੈ।
ਉਹਨਾਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਭਵਿੱਖ ਵਿੱਚ ਵੀ ਹਮੇਸ਼ਾਂ ਉਹਨਾਂ ਦੇ ਨਾਲ ਖੜਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ, ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਰਾਕੇਸ਼ ਭਾਸਕਰ ਅਤੇ ਸ੍ਰੀ ਰਾਜਿੰਦਰ ਬੇਰੀ, ਸੀਨੀਅਰ ਕਾਂਗਰਸੀ ਆਗੂ ਸ੍ਰੀ ਜਸਬੀਰ ਲਵਨ ਅਤੇ ਹੋਰ ਹਾਜ਼ਰ ਸਨ।

Tuesday, September 25, 2018

"ਸਮਾਰਟ ਸਿਟੀ" ਵਿੱਚ ਹੁਣ ਮੀਂਹ ਦੇ ਪਾਣੀ ਤੋਂ ਬਿਮਾਰੀਆਂ ਫੈਲਣ ਦਾ ਖਤਰਾ

ਅਪੀਲਾਂ ਵਰਗੀਆਂ ਹਦਾਇਤਾਂ ਨਾਲ ਬੁੱਤਾ ਸਾਰਨ ਦੀ ਕੋਸ਼ਿਸ਼ 
ਲੁਧਿਆਣਾ: 25 ਸਤੰਬਰ 2018: (ਪੰਜਾਬ ਸਕਰੀਨ ਬਿਊਰੋ):: 
ਬੀਤੇ ਸਮੇਂ ਦੌਰਾਨ ਸਮਾਰਟ ਸਿਟੀ ਦੀ ਵਰੇਗੰਢ ਮਨਾ ਕੇ ਹਟੇ ਲੁਧਿਆਣਾ ਪ੍ਰਸ਼ਾਸਨ ਨੂੰ ਹੁਣ ਨਿਰੰਤਰ ਆਏ ਆਫਤੀ ਮੀਂਹ ਨੇ ਹੱਥਾਂ ਪੈਰਾਂ ਦੀ ਪਾ ਦਿੱਤੀ ਹੈ। ਥਾਂ ਥਾਂ ਲੱਗੇ ਗੰਦਗੀ ਦੇ ਢੇਰਾਂ ਨੂੰ ਤੇਜ਼ੀ ਨਾਲ ਚੁਕਵਾਉਣ ਦੀ ਬਜਾਏ ਪ੍ਰਸ਼ਾਸਨ ਅਪੀਲਾਂ ਅਤੇ ਹਦਾਇਤਾਂ ਜਾਰੀ ਕਰ ਰਿਹਾ ਹੈ ਕਿ ਦੇਖਿਓ ਕਿਧਰੇ ਮੀਂਹ ਦੇ ਪਾਣੀ ਨਾਲ ਬਿਮਾਰੀਆਂ ਨਾ ਫੈਲ ਜਾਣ। ਦੂਜੇ ਪਾਸੇ ਮੀਂਹ ਦੇ ਪਾਣੀ ਨਾਲ ਜਮਾ ਹੋਈ ਗੰਦਗੀ ਲਗਾਤਾਰ ਬਦਬੂ ਫੈਲਾ ਰਹੀ ਹੈ .
ਜ਼ਿਕਰਯੋਗ ਹੈ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਲੁਧਿਆਣਾ ਨੂੰ ਹਦਾਇਤ ਕੀਤੀ ਹੈ ਕਿ ਮੀਂਹ ਦਾ ਪਾਣੀ ਇਕੱਤਰ ਹੋਣ ਨਾਲ ਕਿਸੇ ਨੂੰ ਵੀ ਸਿਹਤ ਪੱਖੋਂ ਬਿਮਾਰੀ ਆਦਿ ਨਾ ਲੱਗੇ, ਬਾਰੇ ਤੁਰੰਤ ਉਚਿਤ ਪ੍ਰਬੰਧ ਕੀਤੇ ਜਾਣ। ਇਸ ਸਥਿਤੀ ਵਿੱਚ ਲੋਕਾਂ ਨੂੰ ਕੀ ਕਰਨਾ ਚਾਹੀਦਾ ਹੈ? ਇਸ ਬਾਰੇ ਉਹਨਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਜਾਣ। ਦੂਜੇ ਪਾਸੇ ਸ਼ਹਿਰ ਦਾ ਕੋਈ ਗਲੀ ਬਾਜ਼ਾਰ ਅਜਿਹਾ ਨਹੀਂ ਬਚਿਆ ਜਿਥੋਂ ਗੰਦਗੀ ਦੀ ਬਦਬੂ ਨਾ ਆ ਰਹੀ ਹੋਵੇ। ਸਿਰਫ ਕਾਗਜ਼ੀ ਵਿਕਾਸ ਵਾਲੇ ਢੋਲ ਵਜਾਉਣ ਗਿਝ੍ਝੇ ਪ੍ਰਸ਼ਾਸਨ ਕੋਲੋਂ ਇਸ ਵਾਰ ਮੀਂਹ ਦੀ ਆਫਤ ਦਾ ਕੋਈ ਠੋਸ ਸਾਹਮਣਾ ਕਰਨ ਦਾ ਸਬੂਤ ਨਜ਼ਰ ਹੀ ਨਹੀਂ ਆ ਰਿਹਾ। ਸ਼ਹਿਰ ਦੀਆਂ ਅੰਦਰੂਨੀ ਸੜਕਾਂ ਤੋਂ ਲੈ ਕੇ ਬਾਹਰਲੀਆਂ ਸੜਕਾਂ ਤੱਕ ਬੁਰੀ ਹਾਲਤ ਹੈ। 
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਅਤੇ ਵਾਤਾਵਰਣ ਮੁਹੱਈਆ ਕਰਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲਾ ਲੁਧਿਆਣਾ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਮੁੱਖੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੰਧਤ ਹਦਾਇਤਾਂ ਜਾਰੀ ਕੀਤੀਆਂ। ਲੱਗਦਾ ਹੈ ਤੰਦਰੁਸਤ ਪੰਜਾਬ ਦੀਆਂ ਗੱਲਾਂ ਸਿਰਫ ਗੱਲਾਂ ਬਣ ਕੇ ਹੀ ਰਹਿ ਗਈਆਂ ਹਨ। 
ਮੀਟਿੰਗ ਦੌਰਾਨ ਸ੍ਰੀ ਅਗਰਵਾਲ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਪਿਛਲੇ ਦਿਨੀਂ ਪਏ ਅਣਕਿਆਸੇ ਮੀਂਹ ਕਾਰਨ ਜ਼ਿਲਾ ਵਾਸੀਆਂ ਖਾਸ ਕਰਕੇ ਸ਼ਹਿਰ ਲੁਧਿਆਣਾ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਵੀ ਕਈ ਹਿੱਸਿਆਂ ਵਿੱਚ ਮੀਂਹ ਦਾ ਪਾਣੀ ਭਰ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਸ੍ਰੀ ਅਗਰਵਾਲ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਦਿਸ਼ਾ ਵਿੱਚ ਤੁਰੰਤ ਕਾਰਵਾਈ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਨ ਕਿ ਅਜਿਹੀ ਸਥਿਤੀ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਵੇ। ਹੁਣ ਇਹ ਨਕਾਰਾ ਪ੍ਰਸ਼ਾਸਨ ਇਸ ਮੀਂਹ ਨੂੰ ਅਣਕਿਆਸਿਆ ਮੀਂਹ ਆਖ ਕੇ ਆਪਣਾ ਪੱਲਾ ਛਡਾਉਣ ਦੀ ਕੋਸ਼ਿਸ਼ ਵਿੱਚ ਹੈ। ਕਿ ਇਸ ਪ੍ਰਸ਼ਾਸਨ ਕੋਲ  ਕਿਸੇ ਵੀ ਅਣਕਿਆਸੇ ਸੰਕਟ ਨਾਲ ਨਜਿਠਣ ਕੋਈ ਕਾਰਗਰ ਪ੍ਰਬੰਧ ਨਹੀਂ ਹਨ?
ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਯਕੀਨੀ ਬਣਾਉਣ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਦਾ ਪਾਣੀ ਜਿਆਦਾ ਸਮਾਂ ਖੜ ਨਾ ਰਹੇ ਤਾਂ ਜੋ ਇਸ ਪਾਣੀ ਨਾਲ ਬਿਮਾਰੀਆਂ ਨਾ ਪੈਦਾ ਹੋਣ। ਇਹੀ ਹਦਾਇਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਗਈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਨਗਰ ਕੌਂਸਲਾਂ ਵਿੱਚ ਇਹ ਯਕੀਨੀ ਬਣਾਉਣ। ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਅਤੇ ਸੜਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਇਸ ਸੰਬੰਧੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਸਮੇਂ-ਸਮੇਂ 'ਤੇ ਪੇਸ਼ ਕੀਤੀ ਜਾਵੇ। ਸਹਿਕਾਰਤਾ ਅਤੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਗਾਮੀ ਝੋਨੇ ਦੀ ਕਟਾਈ ਸੀਜ਼ਨ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। 
ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਵੱਲੋਂ ਨਗਰ ਨਿਗਮ ਨੂੰ ਚਾਲਾਨਾਂ ਸੰਬੰਧੀ ਜੋ ਮਾਮਲੇ ਭੇਜੇ ਜਾਂਦੇ ਹਨ, ਉਹਨਾਂ 'ਤੇ ਤੁਰੰਤ ਅਤੇ ਬਣਦੀ ਪੂਰਨ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਹਰੇਕ ਮਾਮਲੇ 'ਤੇ ਬਣਦੀ ਢੁੱਕਵੀਂ ਕਾਰਵਾਈ ਕਰਨੀ ਯਕੀਨੀ ਬਣਾਉਣ। 
ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਮਿਸ਼ਨ ਦੇ ਸ਼ੁਰੂ ਹੋਣ ਨਾਲ ਜਿੱਥੇ ਖਾਣ ਪੀਣ ਵਾਲੀਆਂ ਵਸਤਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਵੱਡੇ ਪੱਧਰ 'ਤੇ ਠੱਲ ਪਈ ਹੈ, ਉਥੇ ਹੀ ਲੋਕਾਂ ਨੂੰ ਵਾਤਾਵਰਣ ਬਚਾਉਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਲੱਖਾਂ ਦੀ ਤਾਦਾਦ ਵਿੱਚ ਪੌਦੇ ਲਗਾਉਣ ਵਿੱਚ ਵੀ ਸਹਾਇਤਾ ਮਿਲੀ ਹੈ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਿਸ਼ਨ ਨੂੰ ਹੋਰ ਵੀ ਕਾਰਗਰ ਬਣਾਉਣ ਲਈ ਯਤਨ ਕਰਨ ਤਾਂ ਜੋ ਲੋਕਾਂ ਨੂੰ ਇਸ ਮਿਸ਼ਨ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾ ਸਕੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਸਾਂਝੇ ਤੌਰ 'ਤੇ ਯਤਨ ਕਰਨ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ। 
ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੂੰ ਕਿਹਾ ਕਿ ਇਸ ਮਿਸ਼ਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲਗਾਤਾਰ ਮੋਨੀਟਰਿੰਗ ਕਰਨ, ਜੋ ਵਿਭਾਗ ਇਸ ਬਾਬਤ ਕੋਈ ਗਤੀਵਿਧੀ ਨਹੀਂ ਕਰ ਰਿਹਾ ਜਾਂ ਘੱਟ ਗਤੀਵਿਧੀਆਂ ਕਰ ਰਿਹਾ ਹੈ, ਉਸ ਬਾਰੇ ਹਰੇਕ ਸੋਮਵਾਰ ਉਹਨਾਂ ਨੂੰ ਰਿਪੋਰਟ ਕਰਨ ਤਾਂ ਜੋ ਅਜਿਹੇ ਵਿਭਾਗਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ  ਮੁੱਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇੰਝ ਲੱਗਦਾ ਹੈ ਕਿ ਹਦਾਇਤਾਂ/ਹੁਕਮਾਂ ਅਤੇ ਕਾਗਜ਼ੀ ਦਾਅਵਿਆਂ ਦੀ ਆਦਤ ਦਾ ਸ਼ਿਕਾਰ ਹੋਏ ਪ੍ਰਸ਼ਾਸਨ ਨੂੰ ਅਮਲੀ ਤੌਰ ਤੇ ਲੋਕਾਂ ਦੀ ਜਾਨ-ਮਾਲ ਅਤੇ ਸਿਹਤ ਦੀ ਕੋਈ ਚਿੰਤਾ ਨਹੀਂ ਹੈ। 

Sunday, September 09, 2018

'ਹਰ ਘਰ ਪੋਸ਼ਣ ਤਿਉਹਾਰ' ਸੰਬੰਧੀ ਸਮਾਗਮ ਦਾ ਆਯੋਜਨ

Sun, Sep 9, 2018 at 4:48 PM
ਔਰਤਾਂ/ਬੱਚਿਆਂ ਨੂੰ ਸਿਹਤ ਸੰਬੰਧੀ ਕਮੀਆਂ ਪੇਸ਼ੀਆਂ ਤੋਂ ਬਚਾਉਣਾ ਮੁੱਖ ਮੰਤਵ
ਲੁਧਿਆਣਾ: 9 ਸਤੰਬਰ  2018: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਤੰਬਰ ਦਾ ਪੂਰਾ ਮਹੀਨਾ 'ਹਰ ਘਰ ਪੋਸ਼ਣ ਤਿਉਹਾਰ' ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਇੱਕ ਸਮਾਗਮ ਦਾ ਆਯੋਜਨ ਸਥਾਨਕ ਸ਼ਿਮਲਾਪੁਰੀ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰ. ਗੁਰਚਰਨ ਸਿੰਘ ਜ਼ਿਲਾ ਪ੍ਰੋਗਰਾਮ ਅਫ਼ਸਰ (ਤਾਇਨਾਤੀ ਅਧੀਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸਤਿੰਦਰ ਕੌਰ, ਹੋਰ ਮੁਲਾਜ਼ਮਾਂ, ਗਰਭਵਤੀ ਔਰਤਾਂ ਅਤੇ ਹੋਰ ਧਿਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। 
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਗੁਰਚਰਨ ਸਿੰਘ ਨੇ 'ਹਰ ਘਰ ਪੋਸ਼ਣ ਤਿਉਹਾਰ' ਰਾਹੀਂ ਉਲੀਕੀਆਂ ਗਈਆਂ ਗਤੀਵਿਧੀਆਂ ਅਤੇ ਮੰਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੋਸ਼ਣ ਸੰਬੰਧੀ ਘਰ-ਘਰ ਜਾ ਕੇ ਸਾਰੇ ਵਿਭਾਗਾਂ ਦੇ ਤਾਲਮੇਲ ਨਾਲ ਜਾਗਰੂਕਤਾ ਦੇ ਕੇ ਔਰਤਾਂ ਅਤੇ ਬੱਚਿਆਂ ਨੂੰ ਕੁਪੋਸ਼ਣ ਅਤੇ ਹੋਰ ਕਮੀਆਂ ਪੇਸ਼ੀਆਂ ਤੋਂ ਬਚਾਉਣਾ ਹੈ। 
ਡਾ. ਸਤਿੰਦਰ ਕੌਰ ਨੇ ਬੱਚਿਆਂ ਨੂੰ ਹਰ ਛੇ ਮਹੀਨੇ ਬਾਅਦ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਦੇਣ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਜੱਚਾ ਬੱਚਾ ਸਿਹਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਭਾਗ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਵੱਖ-ਵੱਖ ਤਰਾਂ ਦੇ ਪਕਵਾਨ ਤਿਆਰ ਕਰਕੇ ਪ੍ਰਦਰਸ਼ਨੀ ਵੀ ਲਗਾਈ ਗਈ ਤਾਂ ਜੋ ਹੋਰ ਔਰਤਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਇੱਕ ਪੋਸ਼ਣ ਰੈਲੀ ਵੀ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਔਰਤਾਂ ਨੇ ਭਾਗ ਲਿਆ। ਇਸ ਮੌਕੇ ਹੈਲਦੀ ਬੇਬੀ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਸ੍ਰੀਮਤੀ ਪਰਮਜੀਤ ਕੌਰ ਸੁਪਰਵਾਈਜ਼ਰ ਨੇ ਸਾਰਿਆਂ ਦਾ ਧੰਨਵਾਦ ਕੀਤਾ। 

Tuesday, August 14, 2018

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਸੂਬੇ ਦੇ ਪਹਿਲੇ ਸਮਾਰਟ ਸਕੂਲ ਦਾ ਉਦਘਾਟਨ

Tue, Aug 14, 2018 at 8:29 PM
261 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ
ਲੁਧਿਆਣਾ/ਚੰਡੀਗੜ: 14 ਅਗਸਤ 2018: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉਪਰ ਚੁੱਕਣ ਦੇ ਮਕਸਦ ਨਾਲ ‘ਸਮਾਰਟ ਸਕੂਲ’ ਦੇ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ‘ਸਮਾਰਟ ਸਕੂਲ’ ਦਾ ਉਦਘਾਟਨ ਕਰਕੇ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਸਕੂਲ ਲੈਪਟਾਪ, ਮਲਟੀਮੀਡੀਆ ਪ੍ਰੋਜੈਕਟਰ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹੋਣਗੇ ਜਿਸ ਨਾਲ ਪੜਾਉਣ ਦੇ ਤਰੀਕੇ ਸੁਖਾਲੇ ਹੋਣ ਦੇ ਨਾਲ-ਨਾਲ ਹੋਰ ਪ੍ਰਭਾਵੀ ਹੋਣਗੇ। ਉਨਾਂ ਕਿਹਾ ਕਿ ਸੂਬੇ ਵਿੱਚ 261 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਸਮਾਰਟ ਕਲਾਸਰੂਮਾਂ ਤੋਂ ਇਲਾਵਾ ਸਰਕਾਰ ਵੱਲੋਂ ਅਜਿਹੇ ਸਕੂਲਾਂ ਦੀਆਂ ਛੱਤਾਂ ’ਤੇ ਸੌਰ ੳੂਰਜਾ ਪਲਾਂਟ ਵੀ ਸਥਾਪਤ ਕੀਤੇ ਜਾਣਗੇ। ਉਨਾਂ ਨੇ ਪੀ.ਏ.ਯੂ. ਸਮਾਰਟ ਸਕੂਲ ਵਿੱਚ 5.60 ਲੱਖ ਦੀ ਲਾਗਤ ਨਾਲ ਸਥਾਪਤ ਕੀਤੇ 10 ਕਿਲੋਵਾਟ ਦੀ ਸਮਰਥਾ ਵਾਲੇ ਸੋਲਰ ਨੈੱਟ ਮੀਟਰਿੰਗ ਪ੍ਰਾਜੈਕਟ ਦਾ ਵੀ ਉਦਘਾਟਨ ਕੀਤਾ। ਇਸ ਸਕੂਲ ਵਿੱਚ ਇਹ ਸੋਲਰ ਪਲਾਂਟ ਸਥਾਪਤ ਕਰਨ ਨਾਲ ਸਾਲਾਨਾ 1,20,450 ਰੁਪਏ ਦੀ ਬੱਚਤ ਹੋਵੇਗੀ।
ਪੀ.ਏ.ਯੂ. ਸਮਾਰਟ ਸਕੂਲ 50 ਲੱਖ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ ਜਿਸ ਵਿੱਚ ਅੱਠ ਨਵੇਂ ਕਲਾਸਰੂਮ ਹਨ ਅਤੇ ਹਰੇਕ ਕਲਾਸਰੂਮ ਵਿੱਚ ਪੜਾਉਣ ਦੀਆਂ ਆਧੁਨਿਕ ਤਕਨੀਕਾਂ ਸਮੇਤ ਪ੍ਰਾਜੈਕਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਸਕੂਲ ਵਿੱਚ ਚਾਰ ਪਖਾਨਿਆਂ ਦਾ ਵੀ ਨਿਰਮਾਣ ਕੀਤਾ ਗਿਆ ਜਦਕਿ ਮੌਜੂਦਾ ਦੀ ਮੁਰੰਮਤ ਕੀਤੀ ਗਈ ਹੈ। ਸਕੂਲ ਵਿੱਚ ਪੜਾਈ ਦਾ ਸਾਕਾਰਤਮਕ ਮਾਹੌਲ ਸਿਰਜਣ ਲਈ ਕੁਝ ਹਿੱਸਿਆਂ ਵਿੱਚ ਲੈਂਡਸਕੇਪਿੰਗ ਕਰਨ ਦੇ ਨਾਲ-ਨਾਲ ਸਮੁੱਚੇ ਸਕੂਲ ਵਿੱਚ ਕਲਰ ਕੋਡਿੰਗ ਕੀਤੀ ਜਾ ਰਹੀ ਹੈ।
 ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਸੰਜੇ ਤਲਵਾਰ ਤੇ ਕੁਲਦੀਪ ਸਿੰਘ ਵੈਦ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਹਾਜ਼ਰ ਸਨ।  

Saturday, August 04, 2018

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 15 ਨੂੰ

ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਨੂੰ ਦਿੱਤੀ ਜਾਏਗੀ ਸ਼ਰਧਾਂਜਲੀ
ਈਸੜੂ:  4 ਅਗਸਤ 2018: (ਪੰਜਾਬ ਸਕਰੀਨ ਬਿਊਰੋ):: 
ਸ਼ਹੀਦ ਕਰਨੈਲ ਸਿੰਘ ਈਸੜੂ
ਜਦ ਵੀ ਕਿਸੇ ਅਲੌਕਿਕ ਮਸਤੀ ਦਾ ਖਿਆਲ ਆਉਂਦਾ ਹੈ ਤਾਂ ਗੋਆ ਦਾ ਨਾਮ ਸਹਿਜੇ ਹੀ ਦਿਮਾਗ ਵਿੱਚ ਆ ਜਾਂਦਾ ਹੈ। ਮਸਤੀ ਦੇ ਇਹਨਾਂ ਖਿਆਲਾਂ ਵਿੱਚ ਅਕਸਰ ਭੁੱਲ ਜਾਂਦੀਆਂ ਹਨ ਉਹ ਕੁਰਬਾਨੀਆਂ ਜਿਹੜੀਆਂ ਗੋਆ ਦੀ ਆਜ਼ਾਦੀ ਲਈ ਕੀਤੀਆਂ ਗਈਆਂ। ਕਿੱਤੇ ਤੋਂ ਮਾਸਟਰ, ਸੁਭਾਅ ਪੱਖੋਂ ਫੌਜੀਆਂ ਵਾਲਾ ਅੰਦਾਜ਼, ਦਿਲ ਵਿੱਛ ਕੁਰਬਾਨੀ ਦਾ ਜਜ਼ਬਾ ਤੇ ਤਿਰੰਗੇ ਨੂੰ ਉੱਚਾ ਰੱਖਣ ਲਈ ਪੁਰਤਗਾਲੀਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ। ਜਦੋਂ ਸੀਪੀਆਈ ਨੇ ਵੀ ਗੋਆ ਨੂੰ ਸ਼ਾਂਤਮਈ ਮਈ ਢੰਗ ਨਾਲ ਆਜ਼ਾਦ ਕਰਾਉਣ ਲਈ ਸੱਤਿਆਗਿਰਹ ਦਾ ਸੱਦਾ ਦਿੱਤਾ ਪਾਰਟੀ ਦੇ ਕੇਡਰ ਨੇ ਦੂਰੋਂ ਦੂਰੋਂ ਗੋਆ ਵੱਲ ਵਹੀਰਾਂ ਘੱਤ ਦਿੱਤੀਆਂ। ਸੀਪੀਆਈ ਲੁਧਿਆਣਾ ਦਾ ਇੱਕ ਪੁਰਾਣ ਵਰਕਰ ਦੱਸਦਾ ਹੈ ਕਿ ਉਸ ਸਮੇਂ ਮਾਸਟਰ ਕਰਨੈਲ ਸਿੰਘ ਈਸੜੂ ਕੋਲ ਗੋਆ ਪਹੁੰਚਣ ਲਈ ਕਿਰਾਏ ਭਾੜੇ ਦੇ ਪੈਸੇ ਨਹੀਂ ਸਨ। ਮਾਸਟਰ ਨੇ ਆਪਣਾ ਸਾਈਕਲ ਵੀ ਵੇਚਿਆ ਅਤੇ ਘੜੀ ਵੀ। ਆਖ਼ਿਰੀ ਵਾਰ ਪਾਰਟੀ ਦੇ ਲੁਧਿਆਣਾ ਦਫਤਰ ਵਿੱਚ ਪੁੱਜ ਕੇ ਲਾਲ ਝੰਡੇ ਨੂੰ ਸਲਾਮੀ ਦਿੱਤੀ ਅਤੇ ਗੋਆ ਲਈ ਰਵਾਨਾ ਹੋ ਗਿਆ। 
ਜਦੋਂ ਗੋਆ ਪੁੱਜੇ ਤਾਂ ਪੁਰਤਗਾਲੀ ਫੌਜਾਂ ਡਾਂਗਾਂ ਦੇ ਨਾਲ ਨਾਲ ਗੋਲੀਆਂ ਵੀ ਚਲਾ ਰਹੇ ਸਨ। ਇਹ ਗੱਲ 15 ਅਗਸਤ 1955 ਦੀ ਹੈ। ਇੱਕ ਪਾਸੇ ਗੋਲੀਆਂ ਦੂਜੇ ਪਾਸੇ ਲੋਕ ਪੱਖੀ ਕਾਮਰੇਡ। ਬੰਗਾਲੀ ਕਾਮਰੇਡ ਚੇਤਲੇ ਇਸ ਗਰੁੱਪ ਦੀ ਅਗਵਾਈ ਕਰ ਰਿਹਾ ਸੀ। ਗੋਆ ਦੀ ਹੱਦ ਵਿੱਚ ਦਾਖਲ ਹੋਣ ਲੱਗੇ ਤਾਂ ਅੱਗੋਂ ਗੋਲੀਂ ਦਾ ਮੀਂਹ ਸ਼ੁਰੂ ਹੋ ਗਿਆ। ਗੋਲੀਆਂ ਲੱਗਣ ਕਾਰਨ ਕਾਮਰੇਡ ਚੇਤਲੀ ਦੇ ਹੱਥਾਂ ਵਿੱਚੋਂ ਕੌਮੀ ਝੰਡਾ ਡਿੱਗਣ ਹੀ ਵਾਲਾ ਸੀ ਮਾਸਟਰ ਕਰਨੈਲ ਸਿੰਘ ਦੇ ਖੂਨ ਨੇ ਉਬਾਲਾ ਖਾਧਾ। ਅੱਠਵੀਂ ਕਤਾਰ ਚੋਂ ਭੱਜ ਕੇ ਅੱਗੇ ਪਹੁੰਚਿਆ ਪਰ ਝੰਡੇ ਨੂੰ ਥੱਲੇ ਨਹੀਂ ਡਿੱਗਣ ਨਹੀਂ ਦਿੱਤਾ। ਮਾਸਟਰ ਕਰਨੈਲ ਸਿੰਘ ਨੂੰ ਵੀ ਸਿਧ ਛਾਤੀ ਵਿੱਚ ਗੋਲੀਆਂ ਲੱਗਿਆਂ ਅਤੇ ਸ਼ਹਾਦਤ ਪਰਾਪਤ ਕੀਤੀ। ਉਸ ਮਹਾਨ ਸ਼ਹੀਦ ਦੀ ਯਾਦ ਵਿੱਚ ਸੀਪੀਆਈ ਦੇ ਲੁਧਿਆਣਾ ਦਫਤਰ ਦਾ ਨਾਮ ਅੱਜ ਵੀ ਕਰਨੈਲ ਸਿੰਘ ਈਸੜੂ ਭਵਨ ਹੈ। ਇਥੇ ਆਏ ਦਿਨ ਲੋਕ ਪੱਖੀ ਜੱਥੇਬੰਦੀਆਂ ਦੀਆਂ ਮੀਟਿੰਗਾਂ ਹੁੰਦੀਆਂ ਹਨ। 
ਮੁੱਖ ਸਮਾਗਮ ਇਸ ਵਾਰ ਵੀ ਖੰਨਾ ਵਿੱਚ ਹੋਣਾ ਹੈ। ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਮਿਤੀ 15 ਅਗਸਤ ਦਿਨ ਬੁੱਧਵਾਰ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। 
ਇਸ ਸਮੇਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਖੰਨਾ ਦੇ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਪਾਇਲ ਦੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਜ਼ਿਲਾ ਪੁਲਿਸ ਮੁੱਖੀ ਸ੍ਰੀ ਧਰੁਵ ਦਹਿਆ ਨੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਲ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਖ਼ਤ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਉਹਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। 
ਖੰਨਾ ਦੇ ਜ਼ਿਲਾ ਪੁਲਿਸ ਮੁਖੀ ਸ੍ਰੀ ਦਹਿਆ ਨੇ ਦੱਸਿਆ ਕਿ ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਭਾਰੀ ਟਰੈਫਿਕ ਨੂੰ ਹੋਰ ਰਸਤਿਆਂ ਰਾਹੀਂ ਤਬਦੀਲ ਕੀਤਾ ਜਾਵੇਗਾ। ਸਮਾਗਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਐੱਸ. ਡੀ. ਐੱਮ. ਖੰਨਾ ਸ੍ਰੀ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Monday, July 30, 2018

ਲੁਧਿਆਣਾ ਦੀਆਂ ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਵਿੱਤੀ ਤੋਹਫ਼ਾ

ਮਿਲੀ 1. 28 ਕਰੋੜ ਰੁਪਏ ਦੀ ਵਿੱਤੀ ਸਹਾਇਤਾ
*'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਤਹਿਤ ਰਜਿਸਟ੍ਰੇਸ਼ਨ ਕਰਾਉਣ 'ਤੇ ਮਿਲਦੇ 5000 ਰੁਪਏ
*ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਯੋਜਨਾ ਦਾ ਲਾਭ ਲੈਣ-ਵਧੀਕ ਡਿਪਟੀ ਕਮਿਸ਼ਨਰ 
ਲੁਧਿਆਣਾ: 30 ਜੁਲਾਈ 2018: (ਪੰਜਾਬ ਸਕਰੀਨ ਬਿਊਰੋ)::
ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਦਾ ਜ਼ਿਲਾ ਲੁਧਿਆਣਾ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਯੋਜਨਾ ਅਧੀਨ ਪਹਿਲੀ ਵਾਰ ਮਾਂ ਬਣੀਆਂ ਜਾਂ ਬਣ ਰਹੀਆਂ ਔਰਤਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਪਹਿਲੀ ਜਨਵਰੀ, 2018 ਤੋਂ ਸ਼ੁਰੂ ਹੋਈ ਇਸ ਯੋਜਨਾ ਤਹਿਤ ਜ਼ਿਲਾ  ਲੁਧਿਆਣਾ ਦੀਆਂ ਔਰਤਾਂ ਨੂੰ 1.28 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਇਸ ਯੋਜਨਾ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਗਰਭਵਤੀ ਔਰਤਾਂ ਨੂੰ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਵਿਖੇ ਆਖਰੀ ਮਾਂਹਵਾਰੀ ਤਰੀਕ ਤੋਂ 150 ਦਿਨਾਂ ਦੇ ਅੰਦਰ-ਅੰਦਰ ਪੰਜੀਕਰਨ ਅਤੇ ਨੇੜਲੇ ਸਿਹਤ ਕੇਂਦਰ ਤੋਂ 'ਮਾਂ-ਬੱਚਾ ਸਿਹਤ ਕਾਰਡ' ਜਾਰੀ ਕਰਾਉਣਾ ਜ਼ਰੂਰੀ ਹੁੰਦਾ ਹੈ। ਜ਼ਿਲਾ  ਲੁਧਿਆਣਾ ਵਿੱਚ ਹੁਣ ਤੱਕ ਇਸ ਯੋਜਨਾ ਤਹਿਤ 6484 ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ•ਾਂ ਨੂੰ 1,28,74,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਰਾਸ਼ੀ ਸਿੱਧਾ ਲਾਭਪਾਤਰੀ ਦੇ ਬੈਂਕ ਖ਼ਾਤੇ ਵਿੱਚ ਜਾਂਦੀ ਹੈ। 
ਉਹਨਾਂ ਕਿਹਾ ਕਿ ਮਾਂ ਬਣਨ ਵਾਲੀਆਂ ਰਜਿਸਟਰਡ ਔਰਤਾਂ ਨੂੰ 1000 ਰੁਪਏ ਦੀ ਪਹਿਲੀ ਕਿਸ਼ਤ ਗਰਭ ਰਜਿਸਟਰ ਕਰਾਉਣ 'ਤੇ, 2000 ਰੁਪਏ ਦੀ ਦੂਜੀ ਕਿਸ਼ਤ ਗਰਭ ਦੇ 6 ਮਹੀਨੇ ਦੇ ਪੂਰਬ ਚੈੱਕ ਅੱਪ 'ਤੇ ਅਤੇ 2000 ਰੁਪਏ ਦੀ ਤੀਜੀ ਕਿਸ਼ਤ ਬੱਚੇ ਦੇ ਪਹਿਲੇ ਗੇੜ ਦੇ ਟੀਕਾਕਰਨ ਪੂਰਾ ਹੋਣ 'ਤੇ ਮਿਲਣਯੋਗ ਹੁੰਦੀ ਹੈ। ਇਹ ਲਾਭ ਕੇਵਲ ਪਹਿਲੇ ਬੱਚੇ ਦੇ ਜਣੇਪੇ 'ਤੇ ਉਸ ਔਰਤ ਨੂੰ ਮਿਲਦਾ ਹੈ, ਜਿਸ ਦਾ ਆਪਣੇ ਨਾਮ 'ਤੇ ਸਿੰਗਲ ਬੈਂਕ ਖ਼ਾਤਾ ਹੁੰਦਾ ਹੈ। 
ਉਹਨਾਂ ਸਪੱਸ਼ਟ ਕੀਤਾ ਕਿ ਇਹ ਲਾਭ ਸਰਕਾਰ ਦੇ ਕਿਸੇ ਵੀ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੋਂ ਵੱਖਰਾ ਹੁੰਦਾ ਹੈ। ਜਦਕਿ ਸਰਕਾਰ ਦੁਆਰਾ ਪ੍ਰਦਾਨ ਕੀਤੀ ਜਾਂਦੀ ਜਣੇਪਾ ਛੁੱਟੀ (ਮੈਟਰਨਿਟੀ ਲੀਵ) ਦਾ ਲਾਭ ਲੈਣ ਵਾਲੀਆਂ ਔਰਤਾਂ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੀਆਂ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਗਰਭਵਤੀਆਂ ਦਿਵਾਉਣ ਲਈ ਪਿੰਡ ਪੱਧਰੀ ਹੈੱਲਥ, ਸੈਨੀਟੇਸ਼ਨ ਐਂਡ ਨਿਊਟਰੀਸ਼ਨ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰੇਕ ਪਿੰਡ ਵਿੱਚ ਗਰਭਵਤੀ ਔਰਤਾਂ ਅਤੇ ਹੋਰ ਸੰਬੰਧਤ ਲੋਕਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨ। ਡਾ. ਅਗਰਵਾਲ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੋਜਨਾ ਦਾ ਲਾਭ ਲੈਣ।