Wednesday, July 05, 2023
ਕੀ ਅੰਦਰਖਾਤੇ ਪੰਜਾਬ ਸਟੇਟ ਟਰਾਂਸਪੋਰਟ ਵੀ ਵੇਚਣ ਦੀਆਂ ਤਿਆਰੀਆਂ ਹਨ?
Sunday, January 29, 2023
ਮੰਨੀਆਂ ਮੰਗਾਂ ਜਲਦੀ ਲਾਗੂ ਨਾ ਹੋਈਆਂ ਤਾਂ ਹੋਵੇਗਾ ਗੁਪਤ ਤੇ ਤਿੱਖਾ ਸੰਘਰਸ਼
ਰੋਡਵੇਜ਼ ਆਗੂ ਰੇਸ਼ਮ ਸਿੰਘ ਗਿੱਲ ਵੱਲੋਂ ਸੂਬਾਈ ਮੀਟਿੰਗ ਮੌਕੇ ਚੇਤਾਵਨੀ
Saturday, December 17, 2022
ਪੰਜਾਬ:ਬੱਸਾਂ ਦੀ ਅੱਧੀ ਹੜਤਾਲ ਜਾਰੀ--ਅੱਧੀ ਵਿੱਚ ਸੋਮਵਾਰ ਤੱਕ ਛੂਟ
ਸੋਮਵਾਰ ਵੀ ਮਸਲਾ ਹੱਲ ਨਾ ਹੋਇਆ ਤਾਂ ਫਿਰ ਤੋਂ ਮੁਕੰਮਲ ਹੜਤਾਲ
*ਵਿਭਾਗ ਦਾ ਅੜੀਅਲ ਵਤੀਰੇ ਕਾਰਨ ਪਨਬੱਸ ਦੀ ਹੜਤਾਲ ਜਾਰੀ-ਰੇਸ਼ਮ ਸਿੰਘ ਗਿੱਲ
*ਚੀਫ਼ ਸੈਕਟਰੀ ਪੰਜਾਬ ਨਾਲ ਮੀਟਿੰਗ ਤੱਕ PRTC ਦੀ ਸਰਵਿਸ ਜਾਰੀ ਰਹੇਗੀ-ਸ਼ਮਸੇਰ ਸਿੰਘ
ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਸੈਕਟਰੀ ਸ਼ਮਸ਼ੇਰ ਸਿੰਘ,ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ ਬਲਜੀਤ ਸਿੰਘ, ਜਲੋਰ ਸਿੰਘ, ਦਲਜੀਤ ਸਿੰਘ, ਪ੍ਰਦੀਪ ਕੁਮਾਰ, ਕੈਸ਼ੀਅਰ ਬਲਜਿੰਦਰ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਸਾਡੀ ਮੀਟਿੰਗ ਮੋਹਾਲੀ 65 ਸੈਕਟਰ ਪੰਜਾਬ ਮੰਡੀ ਬੋਰਡ ਦੇ ਸਕੱਤਰ ਮੁੱਖ ਮੰਤਰੀ ਰਵੀ ਭਗਤ ਆਈ ਏ ਐਸ ਨਾਲ ਹੋਈ ਜਿਸ ਵਿੱਚ ਜੱਥੇਬੰਦੀ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਮੁੱਖ ਮੁੱਦਾ ਆਊਟ ਸੋਰਸ ਰਾਹੀਂ ਪੰਨ ਬੱਸ ਵਿੱਚ ਅਣ ਸਿੱਖਿਅਤ 28 ਡਰਾਈਵਰ ਦੀ ਭਰਤੀ ਵਾਲਾ ਰਿਹਾ। ਇਸ ਸੰਬੰਧੀ ਮੁੱਖ ਮੰਤਰੀ ਦੇ ਸਕੱਤਰ ਸਾਹਿਬ ਨੂੰ ਦੱਸਿਆ ਗਿਆ ਕਿ ਇਹਨਾਂ ਅਣਸਿਖਿਅਤ ਡਰਾਈਵਰਾਂ ਨੂੰ ਘੱਟ ਤਨਖਾਹ 'ਤੇ ਰੱਖ ਲਿਆ ਗਿਆ ਹੈ ਅਤੇ ਇਹ ਭਰਤੀ ਨਿਯਮਾਂ ਨੂੰ ਛਿੱਕੇ ਤੰਗ ਕੇ ਕੀਤੀ ਜਾ ਰਹੀ ਹੈ।
ਇਸ ਮੀਟਿੰਗ ਵਿੱਚ ਹੀ ਹੋਰ ਮੰਗਾਂ ਬਾਰੇ ਵੀ ਗੱਲਬਾਤ ਹੋਈ। ਘੱਟ ਤਨਖਾਹ ਸਬੰਧੀ ਵੀ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਗਈ। ਖਾਸ ਗੱਲ ਇਹ ਰਹੀ ਕਿ ਸਕੱਤਰ ਸਾਹਿਬ ਨੇ ਸਾਰੀ ਗੱਲਬਾਤ ਸੁਚੱਜੇ ਢੰਗ ਨਾਲ ਸੁਣੀ ਅਤੇ ਸਾਰੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਮੁੱਖ ਚੀਫ ਸੈਕਟਰੀ ਪੰਜਾਬ ਨਾਲ਼ ਸੋਮਵਾਰ ਦੀ ਪੈਨਿਲ ਮੀਟਿੰਗ ਵੀ ਤਹਿ ਕਰਵਾਈ ਤੇ ਭਰਤੀ ਬਾਰੇ ਵਿਭਾਗ ਦੇ ਅਧਿਕਾਰੀਆ ਨੂੰ ਸੋਮਵਾਰ ਮੀਟਿੰਗ ਤੱਕ ਰੋਕਣ ਲਈ ਵੀ ਕਿਹਾ ਪਰ ਵਿਭਾਗ ਦੇ ਅਧਿਕਾਰੀਆਂ ਦਾ ਅੜੀਅਲ ਰਵਈਆ ਹੋਣ ਕਰਕੇ ਇਸ ਸਬੰਧੀ ਕੋਈ ਵੀ ਹੁਕਮ ਜਾਰੀ ਨਹੀ ਕੀਤੇ ਗਏ। ਇਸ ਅੜੀਅਲ ਰਵਈਏ ਨੂੰ ਦੇਖਦਿਆਂ ਜਥੇਬੰਦੀ ਨੇ ਫੈਸਲਾ ਲਿਆ ਹੈ ਕਿ ਸੋਮਵਾਰ ਦੀ ਮੀਟਿੰਗ ਤੱਕ ਪਨਬੱਸ ਦੀ ਹੜਤਾਲ ਜਾਰੀ ਰਹੇਗੀ ਤੇ ਲੋਕਾਂ ਦੀ ਖੱਜਲ ਖੁਆਰੀ ਨੂੰ ਦੇਖਦਿਆਂ ਸੋਮਵਾਰ ਤੱਕ PRTC ਨੂੰ ਚਲਦਾ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਹੜਤਾਲ 'ਤੇ ਹਨ। ਇਹ ਹੜਤਾਲ 15 ਦਸੰਬਰ ਦੀ ਦੁਪਹਿਰ ਨੂੰ ਹੀ ਸ਼ੁਰੂ ਹੋ ਗਈ ਸੀ। ਇਸ ਹੜਤਾਲ ਦੇ ਸਿੱਟੇ ਵੱਜੋਂ 16 ਦਸੰਬਰ ਨੂੰ ਵੀ ਪੰਜਾਬ ਦੇ 18 ਡੀਪੂਆਂ ਦੀਆਂ 1900 ਬਸਾਂ ਸੜਕਾਂ 'ਤੇ ਨਹੀਂ ਉਤਰੀਆਂ। ਬੱਸ ਅੱਡੇ ਸੁੰਨਸਾਨ ਰਹੇ ਅਤੇ ਸਵਾਰੀਆਂ ਨੂੰਵੀ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋਈ।
ਹੜਤਾਲ ਕਾਰਨ ਸੂਬੇ ਦੇ 18 ਬੱਸ ਡਿਪੂਆਂ ਦੀਆਂ 1900 ਦੇ ਕਰੀਬ ਬੱਸਾਂ ਸੜਕ ’ਤੇ ਨਹੀਂ ਉਤਰੀਆਂ। ਬਟਾਲਾ ਵਾਲੇ ਕੰਡਕਟਰ ਦੇ ਖਿਲਾਫ ਸਰਕਾਰੀ ਕਾਰਵਾਈ ਨਾਲ ਭੜਕਿਆ ਹੋਈ ਅੰਦੋਲਨ ਹੂ ਹੋਰਨਾਂ ਮੰਗਾਂ ਨੂੰ ਲੈ ਕੇ ਇੱਕ ਵਾਰ ਫੇਰ ਗਰਮਾਇਆ ਹੋਇਆ ਹੈ। ਇਸ ਵਾਰ ਇਸ ਅੰਦੋਲਨ ਵਿੱਚ ਬਹੁਤ ਸਾਰੀਆਂ ਹੋਰ ਮੰਗਾਂ ਵੀ ਸ਼ਾਮਲ ਹਨ। ਕਾਮਿਆਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਨਾਲ ਮੀਟਿੰਗਾਂ ਵਿੱਚ ਜੋ ਵਾਅਦੇ ਕਰਦੀ ਹੈ ਅਤੇ ਜੋ ਜੋ ਕੁਝ ਵਿਧਾਨ ਸਭਾ ਵਿੱਚ ਕਾਹਦੀ ਹੈ ਉਸ ਤੇ ਕਦੇ ਪੂਰੀ ਨਹੀਂ ਉਤਰਦੀ। ਸਰਕਾਰ ਦੀ ਕਹਿਣੀ ਅਤੇ ਕਰਨੀ ਵਿਛਕ ਜ਼ਮੀਨ ਅਸਮਾਨ ਦਾ ਫਰਕ ਹੈ। ਸਰਕਾਰ ਕਹਿੰਦੀ ਕੁਝ ਹੋਰ ਹੈ ਅਤੇ ਕਰਦੀ ਕੁਝ ਹੋਰ ਹੈ।
ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਡਿੱਪੂ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਬੰਧਕਾਂ ਵੱਲੋਂ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਪਿਛਲੇ ਦਰਵਾਜ਼ੇ ਰਾਹੀਂ ਨਵੇਂ ਡਰਾਈਵਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਹੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ ਪਰ ਸਰਕਾਰ ਵੱਲੋਂ ਅੱਜ ਸ਼ਾਮ ਮੀਟਿੰਗ ਸੱਦਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਸ਼੍ਰੀ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਅਫਸਰਸ਼ਾਹੀ ਧੱਕੇ ਨਾਲ ਬਿਨਾਂ ਕਿਸੇ ਟਰਾਈ ਅਤੇ ਟ੍ਰੇਨਿੰਗ ਦੇ ਆਮ ਲੋਕਾਂ ਦੀ ਜਾਨ ਖਤਰੇ ਵਿਚ ਪਾ ਕੇ ਆਊਟਸੋਰਸ ਡਰਾਈਵਰਾਂ ਨੂੰ ਜੁਆਇੰਨ ਕਰਕੇ ਜੱਥੇਬੰਦੀ ਨੂੰ ਸੰਘਰਸ਼ ਲਈ ਕਰ ਰਹੀ ਮਜਬੂਰ ਕਰ ਰਹੀ ਹੈ। ਮੁਲਾਜ਼ਮ ਆਗੂ ਸਤਨਾਮ ਸਿੰਘ ਨੇ ਵੀ ਸਰਕਾਰ ਦੀਆਂ ਇਹਨਾਂ ਨੀਤੀਆਂ ਬਾਰੇ ਖੁੱਲ੍ਹ ਕੇ ਦੱਸਿਆ ਅਤੇ ਇਹਨਾਂ ਦਾ ਸਖਤ ਵਿਰੋਧ ਕੀਤਾ।
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮਿਤੀ 15 ਦਸੰਬਰ 2022 ਨੂੰ ਜਿੱਥੇ ਮੌਜੂਦਾ ਸਰਕਾਰ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਮੁੱਕਰਦੇ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਵਿਚ ਆਊਟਸੋਰਸ ਖਤਮ ਕਰਨ ਵਾਲੇ ਦਾਅਵਿਆਂ ਦੇ ਉਲਟ ਕਦਮ ਚੁੱਕ ਰਹੀ ਹੈ। ਮੌਜੂਦਾ ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਵਿਭਾਗ ਦੀ ਮੈਨੇਜਮੈਂਟ ਵਲੋਂ ਬਿਨਾਂ ਕਿਸੇ ਪ੍ਰਕਿਰਿਆ ਦੇ ਡਰਾਈਵਰ ਨਿਗੂਣੀਆਂ ਤਨਖਾਹਾਂ ਤੇ ਆਊਟਸੋਰਸ ਰਾਂਹੀ ਭਰਤੀ ਕਰਕੇ ਡਿਪੂਆਂ ਵਿਚ ਧੱਕੇ ਨਾਲ ਜੁਆਇੰਨ ਕਰਵਾਏ ਜਾ ਰਹੇ ਹਨ। ਇਸ ਨਾਲ ਜਿੱਥੇ ਪੰਜਾਬ ਰੋਡਵੇਜ਼ / ਪਨਬਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ, ਉਥੇ ਹੀ ਆਮ ਲੋਕ ਜੋ ਰੋਜ਼ਾਨਾ ਪੰਜਾਬ ਰੋਡਵੇਜ਼ /ਪਨਬਸ ਦੀਆਂ ਬੱਸਾਂ ਵਿਚ ਸਫਰ ਕਰਦੇ ਹਨ, ਦੀਆਂ ਕੀਮਤੀ ਜਾਨਾਂ ਵੀ ਖਤਰੇ ਵਿਚ ਪਾਈਆਂ ਜਾ ਰਹੀਆਂ ਹਨ।
ਸਰਕਾਰ ਦੀਆਂ ਨੀਅਤਾਂ ਅਤੇ ਨੀਤੀਆਂ ਦਾ ਤਿੱਖਾ ਵਿਰੋਧ ਕਰਦਿਆਂ ਪਨਬਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਦੇ 18 ਡਿਪੂ ਤੁਰੰਤ ਪ੍ਰਭਾਵ ਤੋਂ ਬੰਦ ਕਰਕੇ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ। ਇਸ ਐਕਸ਼ਨ ਦੇ ਨਾਲ ਹੀ ਕੱਲ ਸਵੇਰੇ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਮੋਕੇ ਡਿਪੂ ਜਨਰਲ ਸਕੱਤਰ ਗੁਰਪ੍ਰੀਤ ਬੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਧੱਕੇ ਦੇ ਵਿਰੋਧ ਵਿੱਚ ਪੰਜਾਬ ਰੋਡਵੇਜ਼ ਦੇ ਡਿੱਪੂ ਕੋਈ ਠੋਸ ਫੈਸਲਾ ਹੋਣ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਸਰਕਾਰ ਪਿਛਲੇ ਦਿਨਾਂ ਦੌਰਾਨ ਕਈ ਵਾਰ ਮੀਟਿੰਗਾਂ ਦਾ ਸੱਦਾ ਦੇ ਕੇ ਖੁਦ ਹੀ ਪਿਛੇ ਹਟ ਚੁੱਕੀ ਹੈ। ਨਿਜੀਕਰਨ ਅਤੇ ਆਊਟ ਸੋਰਸਿੰਗ ਵੱਲ ਵੱਧ ਰਹੀ ਸਰਕਾਰ ਦੇ ਨਾਲ ਇਹਨਾਂ ਮੁਲਾਜ਼ਮਾਂ ਦਾ ਟਕਰਾਓ ਨੇੜ ਭਵਿੱਖ ਵਿੱਚ ਹੋਰ ਤਿੱਖਾ ਹੂਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਹਨਾਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅਸੀਂ ਤਾਂ ਸਰਕਾਰੀ ਟਰਾਂਸਪੋਰਟ ਨੂੰ ਮੁਨਾਫ਼ੇ ਵੱਲ ਲਿਜਾਣ ਲਈ ਕੋਈ ਕਸਰ ਨਹੀਂ ਛੱਡਦੇ ਪਰ ਸਰਕਾਰ ਦੀਆਂ ਨੀਤੀਆਂ ਹੀ ਕਰੋੜਾਂ ਰੁਪੋਏ ਦੇ ਘਾਟੇ ਪਾ ਕੇ ਮਹਿਕਮਾ ਬੰਦ ਕਰਨ ਵਾਲੇ ਪਾਸੇ ਵੱਧ ਰਹੀਆਂ ਹਨ।
ਹੁਣ ਦੇਖਣਾ ਹੈ ਕਿ ਹੜਤਾਲ ਸੋਮਵਾਰ ਦੀ ਸ਼ਾਮ ਨੂੰ ਕੀ ਰੁੱਖ ਲੈਂਦੀ ਹੈ? ਜਾਂ ਤਾਂ ਸੋਮਵਾਰ ਸ਼ਾਮ ਨੂੰ ਹੜਤਾਲ ਮੁੱਕ ਜਾਵੇਗੀ ਜਾਂ ਫਿਰ ਅਣਮਿੱਥੇ ਸਮਾਣੇ ਲਈ ਪੂਰੇ ਪੰਜਾਬ ਵਿਚ ਤੁਰੰਤ ਫੈਲ ਜਾਵੇਗੀ।
Friday, September 02, 2022
ਟਰਾਂਸਪੋਰਟ ਕਾਮੇ ਇੱਕ ਵਾਰ ਫੇਰ ਮੁਕੰਮਲ ਹੜਤਾਲ ਦੀ ਤਿਆਰੀ ਵਿੱਚ
*ਅੱਜ ਵੀ 1008 ਕਰੋੜ ਵੱਧ ਕਮਾਉਣ ਵਾਲੇ ਟਰਾਸਪੋਰਟ ਦੇ ਕਾਮਿਆਂ ਦੀ ਨਹੀਂ ਸੁਣਦੀ ਸਰਕਾਰ
*ਮੁਲਾਜ਼ਮ ਆਗੂ ਸਤਨਾਮ ਸਿੰਘ ਨੇ ਵੀ ਦੱਸੇ ਸਰਕਾਰੀ ਜ਼ਿਆਦਤੀਆਂ ਦੇ ਅੰਕੜੇ
*ਪਨਬੱਸ ਅਤੇ PRTC ਦੇ ਮੁਲਾਜ਼ਮਾਂ ਵਲੋਂ ਧਰਨੇ ਸਮੇਂ ਰੋਸ ਅਤੇ ਰੋਹ ਦਾ ਪ੍ਰਗਟਾਵਾ-ਸੁਖਦੇਵ ਸਿੰਘ
Sunday, April 10, 2022
"ਆਪ" ਵੀ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਗੰਭੀਰ ਨਹੀਂ ਲੱਗਦੀ
ਪੰਜਾਬ ਰੋਡਵੇਜ਼//ਪਨਬੱਸ//PRTC ਕੰਟਰੈਕਟ ਵਰਕਰ ਫਿਰ ਰੋਹ ਵਿੱਚ ਹਨ
ਲੁਧਿਆਣਾ: 10 ਅਪ੍ਰੈਲ 2022: (ਪੰਜਾਬ ਸਕਰੀਨ ਬਿਊਰੋ)::
Tuesday, December 07, 2021
ਰੋਡਵੇਜ਼ ਵਾਲਿਆਂ ਨਾਲ ਧੱਕਾ ਹੋਇਆ ਤਾਂ ਬੀਕੇਯੂ ਉਗਰਾਹਾਂ ਤੁਰੰਤ ਕਰੇਗੀ ਸਹਿਯੋਗ
ਸੁਖਦੇਵ ਸਿੰਘ ਕੋਕਰੀਕਲਾਂ ਦੀ ਡਿਊਟੀ ਵੀ ਲਗਾ ਦਿੱਤੀ
ਪਨਬੱਸ/PRTC ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਤੇ-ਸਤਨਾਮ ਸਿੰਘ
ਪੰਜਾਬ/ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਤੋਂ ਬਾਹਰ ਵੀ ਆਵਾਜਾਈ ਤੇ ਅਸਰ
ਸਰਕਾਰੀ ਟ੍ਰਾਂਸਪੋਰਟ ਨੂੰ ਬਚਾਉਣ ਲਈ 10 ਹਜ਼ਾਰ ਬੱਸਾਂ ਤੁਰੰਤ ਪਾਵੇ ਸਰਕਾਰ
ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰੋ-ਜਸਪਾਲ ਸ਼ਰਮਾ
ਲੁਧਿਆਣਾ: 7 ਦਸੰਬਰ 2021: (ਪੰਜਾਬ ਸਕਰੀਨ ਗਰੁੱਪ)::
ਅੱਜ 7 ਦਸੰਬਰ 2021 ਨੂੰ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਕ੍ਰੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇ ਦੀ ਹੜਤਾਲ ਨੂੰ ਸਫਲ ਬਣਾਉਣ ਲਈ ਤਾਲਮੇਲ ਕਮੇਟੀ ਵੱਲੋ ਦਿੱਲੀ ਵਿਖੇ ਭਾਰਤੀ ਕਿਸਾਨ ਯੂਨੀਅਨ BKU ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਉਹਨਾਂ ਦੇ ਦਫਤਰ ਮੀਟਿੰਗ ਹੋਈ ਜਿਸ ਵਿੱਚ ਉਹਨਾਂ ਨੂੰ ਬੜੇ ਵਿਸਥਾਰ ਨਾਲ ਹੱਕੀ ਅਤੇ ਜਾਇਜ ਮੰਗਾ ਨੂੰ ਲੈਕੇ ਕੀਤੇ ਜਾ ਰਹੇ ਸ਼ਘੰਰਸ਼ ਸਬੰਧੀ ਜਾਣੂ ਕਰਵਾਇਆ ਅਤੇ ਵਾਰ-ਵਾਰ ਸਰਕਾਰ ਅਤੇ ਮੈਨੇਜਮੈਂਟ ਵੱਲੋ ਭਰੋਸਾ ਦੇਕੇ ਸਮਾ ਟਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਤੇ ਅੱਜ ਚੱਲ ਰਹੀ ਹੜਤਾਲ ਨੂੰ ਦਬਾਉਣ ਲਈ ਪਰਚੇ ਦਰਜ ਅਤੇ ਨੋਕਰੀਆ ਤੋ ਕੱਡਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਨੂੰ ਤਰੁੰਤ ਪ੍ਰਧਾਨ ਜੀ ਵੱਲੋ ਸਰਕਾਰ ਅਤੇ ਮੈਨੇਜਮੈਂਟ ਦੀ ਬੁਖਲਾਹਟ ਕਰਾਰ ਦਿੰਦਿਆਂ ਕਿਹਾ ਕਿ ਤੁਹਾਡੀਆਂ ਮੰਗਾ ਜਾਇਜ਼ ਅਤੇ ਸ਼ਘੰਰਸ਼ ਸ਼ਿਖਰ ਤੇ ਅਤੇ ਜਿੱਤ ਯਕੀਨੀ ਹੋਣ ਦਾ ਦਾਅਵਾ ਕੀਤਾ ਅਤੇ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਜਥੇਬੰਦੀ ਵੱਲੋ ਸਮੱਰਥਣ ਦਾ ਐਲਾਨ ਕੀਤਾ ਅਤੇ ਨਾਲ ਹੀ ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਸਖਦੇਵ ਸਿੰਘ ਕੋਕਰੀ ਜੀ ਦੀ ਡਿਊਟੀ ਲਗਾਈ ਗਈ ਹੈ ਕਿ ਜਿਥੇ ਵੀ ਕੋਈ ਮੁਸ਼ਕਿਲ ਆਉਂਦੀ ਹੈ ਜਾ ਸ਼ਘੰਰਸ਼ੀਲ ਯੋਧਿਆਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਦੀ ਹੈ ਤਾਂ ਤੁਰੰਤ ਜਥੇਬੰਦੀ ਦੀ ਲੋਕਲ ਜਿਲਾ ਕਮੇਟੀ ਸਹਿਯੋਗ ਵਿੱਚ ਆਵੇਗੀ ਅਤੇ ਹੜਤਾਲ ਦਾ ਪੂਰਨ ਸਮੱਰਥਣ ਕਰੇਗੀ।
ਸੋ ਸਾਥੀਉ ਸਮੂਹ ਜਥੇਬੰਦੀਆਂ ਵੱਲੋ ਸਹਿਯੋਗ ਮਿਲ ਰਿਹਾ ਅਤੇ ਸ਼ਘੰਰਸ਼ ਨੂੰ ਸ਼ਾਤੀ ਪੂਰਵਿਕ ਰੱਖਿਆ ਜਾਵੇ ਅਤੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਜਾਵੇ। ਜਿੱਤ ਹਮੇਸ਼ਾ ਸੰਘਰਸ਼ ਲੜਦੇ ਲੋਕਾਂ ਦੀ ਹੁਦੀ ਹੈ। ਅੰਤ ਵਿੱਚ ਦੁਹਰਾਇਆ ਗਿਆ ਇਹ ਨਾਅਰਾ ਵੀ ਕਿ ਕਿਸਾਨ, ਮਜਦੂਰ, ਮੁਲਾਜ਼ਮ, ਏਕਤਾ ਜਿੰਦਾਬਾਦ-ਜਿੰਦਾਬਾਦ
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਤੋਂ ਵੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨਾ ਆਪਣੇ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਹਨਾਂ ਦੇ ਅੰਦੋਲਨ ਦੀ ਵੀ ਹਮਾਇਤ ਕਰ ਦਿੱਤੀ ਹੈ ਅਤੇ ਇਹਨਾਂ ਦੀਆਂ ਮੰਗਾਂ ਦੀ ਵੀ। ਇਸ ਹਮਾਇਤ ਤੋਂ ਬਾਅਦ ਸੰਘਰਸ਼-ਸ਼ੀਲ ਮੁਲਾਜ਼ਮਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ। ਇਸਦੇ ਨਾਲ ਹੀ ਇੱਕ ਗੱਲ ਹੋਰ ਖੁੱਲ੍ਹ ਕੇ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਵੀ ਨਿਜੀਕਰਨ ਦੀ ਹਾਮੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਹੀ ਉਤਸ਼ਾਹਿਤ ਕਰਨ ਵਿਚ ਯਕੀਨ ਰੱਖਦੀ ਹੈ। ਸਟੇਟ ਟਰਾਂਸਪੋਰਟ ਨੂੰ ਡੋਬ ਕੇ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਬੇੜਿਆਂ ਦੀ ਆਮਦਨ ਵਧਾਉਣ ਵਾਲੇ ਰਵਈਏ ਤੋਂ ਮੁਲਾਜ਼ਮ ਵੀ ਨਿਰਾਸ਼ ਹਨ।
ਜ਼ਿਕਰਯੋਗ ਹੈ ਕਿ ਚੰਨੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਸਾਰ ਹੀ ਜਿਹਨਾਂ ਖੇਤਰਾਂ ਦੇ ਦੇ ਕਿਰਤੀਆਂ/ਮੁਲਾਜ਼ਮਾਂ ਨੂੰ ਉਹਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਛੇਤੀ ਮੰਨਣ ਦੇ ਭਰੋਸੇ ਦਿੱਤੇ ਸਨ ਉਹਨਾਂ ਨੇ ਇਹਨਾਂ ਮੁਲਾਜ਼ਮਾਂ ਨੰ ਕੀਲ ਲਿਆ ਸੀ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਤੂਫ਼ਾਨੀ ਤਰੇਜ਼ੀ ਨਾਲ ਕੁਝ ਐਕਸ਼ਨ ਵੀ ਕੀਤੇ ਸਨ। ਇੰਝ ਲੱਗਦਾ ਸੀ ਕਿ ਹੁਣ ਛੇਤੀ ਕੀਤਿਆਂ ਹੜਤਾਲ ਨਹੀਂ ਹੋਣ ਲੱਗੀ। ਪਰ ਇਹ ਉਮੀਦਾਂ ਕੁਝ ਕੁ ਹਫਤੇ ਹੀ ਕਾਇਮ ਵੀ ਰਹੀਆਂ ਪਰ ਛੇਤੀ ਹੀ ਇਹਨਾਂ ਮੁਲਾਜ਼ਮਾਂ ਦਾ ਚੰਨੀ ਸਰਕਾਰ ਤੋਂ ਵੀ ਮੋਹ ਭੰਗ ਹੋ ਗਿਆ। ਇਸ ਤਰ੍ਹਾਂ ਇੱਕ ਵਾਰ ਫੇਰ ਹੜਤਾਲਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਅੱਜ ਮਿਤੀ 07 ਦਸੰਬਰ 2021 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਇਸ ਮੌਕੇ ਰੈਲੀਆਂ ਵੀ ਹੋਈਆਂ ਧਰਨੇ ਵੀ ਦਿੱਤੇ ਗਏ। ਲੁਧਿਆਣਾ ਡਿਪੂ ਵਿਖੇ ਬੋਲਦਿਆਂ ਪ੍ਰਧਾਨ ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਬੜੈਚ , ਸੁਖਵਿੰਦਰ ਸਿੰਘ,ਪੀ ਆਰ ਟੀ ਸੀ ਤੋਂ ਸੁਬਾ ਆਗੂ ਜਗਤਾਰ ਸਿੰਘ,ਡਿਪੂ ਪ੍ਰਧਾਨ ਗੁਰਬਾਜ ਸਿੰਘ, ਦਲਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ PRTC ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ। ਇਸਦੇ ਬਾਵਜੂਦ ਗੱਲ ਅੱਗੇ ਨਹੀਂ ਵੱਧ ਸਕੀ।
ਇਸਦੇ ਨਾਲ ਹੀ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ ਓ ਐਸ ਡੀ ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ। ਮਤਲਬ ਕਿ ਇੱਕ ਵਾਰ ਫੇਰ ਲਟਕਣਬਾਜ਼ੀ ਵਰਗਾ ਰਵਈਆ ਸਾਹਮਣੇ ਆ ਗਿਆ ਹੈ। ਸਿੱਟੇ ਵੱਜੋਂ ਇਹਨਾਂ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ। ਹੜਤਾਲ ਸ਼ੁਰੂ ਹੋਣ ਨਾਲ ਵੱਖ ਵੱਖ ਰੂਟਾਂ ਤੇ ਵੱਖ ਸਟੇਸ਼ਨਾਂ ਤੇ ਸਵਾਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ 2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਫੇਰ 6 ਅਕਤੂਬਰ 2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ 2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ।
ਇਸ ਲਈ ਸੰਘਰਸ਼ ਦਾ ਹੀ ਰਸਤਾ ਬਾਕੀ ਬਚਿਆ ਹੈ। ਸੰਘਰਸ਼ ਕਰਨ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22 ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3 ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵੀ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ।
ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀਆਂ ਕੀਤੀਆਂ ਅਤੇ 8 ਮੁਲਾਜ਼ਮਾਂ ਦੀਆਂ ਜਾਨਾਂ ਵੀ ਗਈਆਂ। ਇਹਨਾਂ ਸ਼ਹੀਦਾਂ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਸਰਕਾਰ ਵਾਂਗ ਸਰਕਾਰ ਦੇ ਅਧਿਕਾਰੀ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜ਼ਮਾਂ ਦੇ ਬਣਦੇ ਹੱਕਾਂ ਲਈ ਰੱਖੇ ਸੰਘਰਸ਼ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਮਨ ਦੀ ਇਹ ਨੀਤੀ ਸਾਨੂੰ ਸੰਘਰਸ਼ ਦੇ ਰਸਤੇ ਤੋਂ ਨਹੀਂ ਹਟਾ ਸਕੇਗੀ।
ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਤੁਰੰਤ ਸਰਕਾਰੀ ਟਰਾਂਸਪੋਰਟ ਦੇ ਬੇੜੇ ਵਿੱਚ ਪਾਈਆਂ ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਗਈ। ਪਨਬੱਸ ਅਤੇ PRTC ਅਦਾਰੇ ਵਿੱਚ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਈਆ ਜਾ ਰਹੀਆਂ ਹਨ। ਮੁਲਾਜ਼ਮ ਇਹ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ। ਸਰਕਾਰੀ ਖਜ਼ਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ।
ਉਲਟਾ ਬੱਸਾਂ ਕਰਜ਼ੇ ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋ ਸਿਰਫ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾਂ ਮਾਰਨ ਤੇ ਚੋਣ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ।
ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੋਈ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ 9 ਦਸੰਬਰ 2021 ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਇਸ ਮਕਸਦ ਲਈ ਸਮੂੰਹ ਵਰਗਾਂ ਨੂੰ ਨਾਲ ਲੈਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸਾਡੇ ਕੋਲ ਸਿਰਫ ਸੰਘਰਸ਼ ਵਾਲਾ ਰਸਤਾ ਹੀ ਬਾਕੀ ਬਚਿਆ ਹੈ।
ਮੁਲਾਜ਼ਮ ਸੰਗਠਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਪੀ ਆਰ ਟੀ ਸੀ ਤੋਂ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਬੇੜੇ ਵਿੱਚ ਪਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਹੜਤਾਲ ਅਤੇ ਐਕਸ਼ਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਡਵੇਜ਼ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ
ਮੁਲਾਜ਼ਮ ਸਕਰੀਨ ਅਤੇ ਜਨਤਾ ਸਕਰੀਨ ਵੀ ਦੇਖੋ
Thursday, September 09, 2021
ਸੁੰਨਸਾਨ ਰਿਹਾ ਲੁਧਿਆਣਾ ਦਾ ਬੱਸ ਅੱਡਾ
9th September 2021 at 3:44 PM
ਪਨਬਸ ਅਤੇ PRTC: ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ
ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਅੰਦੋਲਨ ਹੋਰ ਤਿੱਖਾ
9th September 2021 at 1:34 PM
ਪ੍ਰਾਈਵੇਟ ਬਸਾਂ ਦੀ ਐਂਟਰੀ ਵੀ ਅੱਡੇ ਵਿੱਚ ਬੰਦ ਕੀਤੀ









