Showing posts with label PUNBUS. Show all posts
Showing posts with label PUNBUS. Show all posts

Saturday, December 17, 2022

ਪੰਜਾਬ:ਬੱਸਾਂ ਦੀ ਅੱਧੀ ਹੜਤਾਲ ਜਾਰੀ--ਅੱਧੀ ਵਿੱਚ ਸੋਮਵਾਰ ਤੱਕ ਛੂਟ

ਸੋਮਵਾਰ ਵੀ ਮਸਲਾ ਹੱਲ ਨਾ ਹੋਇਆ ਤਾਂ ਫਿਰ ਤੋਂ ਮੁਕੰਮਲ ਹੜਤਾਲ 

*ਵਿਭਾਗ ਦਾ ਅੜੀਅਲ ਵਤੀਰੇ ਕਾਰਨ ਪਨਬੱਸ ਦੀ ਹੜਤਾਲ ਜਾਰੀ-ਰੇਸ਼ਮ ਸਿੰਘ ਗਿੱਲ

*ਚੀਫ਼ ਸੈਕਟਰੀ ਪੰਜਾਬ ਨਾਲ ਮੀਟਿੰਗ ਤੱਕ PRTC ਦੀ ਸਰਵਿਸ ਜਾਰੀ ਰਹੇਗੀ-ਸ਼ਮਸੇਰ ਸਿੰਘ


ਚੰਡੀਗੜ੍ਹ: 17 ਦਸੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਅੱਧੀ ਕੁ ਹੜਤਾਲ ਵਿੱਚ ਸੋਮਵਾਰ ਤੱਕ ਦੀ ਛੂਤ ਦੇ ਦਿਤੀ ਹੈ ਅਤੇ ਬਾਕੀ ਦੀ ਅੱਧੀ ਹੜਤਾਲ ਲਗਾਤਾਰ ਜਾਰੀ ਹੈ। ਇਹ ਐਲਾਨ ਸ਼ੁੱਕਰਵਾਰ 16 ਦਸੰਬਰ ਨੂੰ ਦੇਰ ਸ਼ਾਮ ਵੇਲੇ ਉਦੋਂ ਕੀਤਾ ਗਿਆ ਜਦੋਂ ਸਰਕਾਰ ਨਾਲ 16 ਦਸੰਬਰ ਵਾਲੀ ਮੀਟਿੰਗ ਦੀ ਵਾਰਤਾ ਵੀ ਪੂਰੀ ਤਰ੍ਹਾਂ ਸਿਰੇ ਨਹੀਂ ਚੜ੍ਹ ਸਕੀ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਦੇਰ ਸ਼ਾਮ ਤੱਕ ਜਾਰੀ ਰਹੀ ਅਤੇ ਹੋਈ ਵੀ ਬੜੇ ਚੰਗੇ ਮਾਹੌਲ ਵਿੱਚ ਪਰ ਅਫਸਰਸ਼ਾਹੀ ਦਾ ਅੜੀਅਲ ਰਵਈਏ ਵਾਲਾ ਕੁਝ ਹਿੱਸਾ ਇਸ ਸਾਰੇ ਮਾਮਲੇ ਵਿੱਚ ਬਾਰ ਬਾਰ ਰੁਕਾਵਟਾਂ ਡਾਹ ਦੇਂਦਾ ਹੈ। ਇਸ ਤਰ੍ਹਾਂ ਹਰ ਵਾਰ ਮਾਮਲਾ ਕਿਸੇ ਨ ਕਿਸੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਅਧਵਾਟੇ ਹੀ ਰਹਿ ਜਾਂਦਾ ਹੈ। 

ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ  ਸੈਕਟਰੀ ਸ਼ਮਸ਼ੇਰ ਸਿੰਘ,ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ ਬਲਜੀਤ ਸਿੰਘ, ਜਲੋਰ ਸਿੰਘ, ਦਲਜੀਤ ਸਿੰਘ, ਪ੍ਰਦੀਪ ਕੁਮਾਰ, ਕੈਸ਼ੀਅਰ ਬਲਜਿੰਦਰ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਸਾਡੀ ਮੀਟਿੰਗ ਮੋਹਾਲੀ 65 ਸੈਕਟਰ  ਪੰਜਾਬ ਮੰਡੀ ਬੋਰਡ ਦੇ ਸਕੱਤਰ ਮੁੱਖ ਮੰਤਰੀ ਰਵੀ ਭਗਤ ਆਈ ਏ ਐਸ ਨਾਲ ਹੋਈ ਜਿਸ ਵਿੱਚ ਜੱਥੇਬੰਦੀ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ।  ਮੁੱਖ ਮੁੱਦਾ ਆਊਟ ਸੋਰਸ ਰਾਹੀਂ ਪੰਨ ਬੱਸ ਵਿੱਚ ਅਣ ਸਿੱਖਿਅਤ 28  ਡਰਾਈਵਰ ਦੀ ਭਰਤੀ ਵਾਲਾ ਰਿਹਾ। ਇਸ ਸੰਬੰਧੀ ਮੁੱਖ ਮੰਤਰੀ ਦੇ ਸਕੱਤਰ ਸਾਹਿਬ ਨੂੰ ਦੱਸਿਆ ਗਿਆ ਕਿ ਇਹਨਾਂ ਅਣਸਿਖਿਅਤ ਡਰਾਈਵਰਾਂ ਨੂੰ ਘੱਟ ਤਨਖਾਹ 'ਤੇ ਰੱਖ ਲਿਆ ਗਿਆ ਹੈ ਅਤੇ ਇਹ ਭਰਤੀ ਨਿਯਮਾਂ ਨੂੰ ਛਿੱਕੇ ਤੰਗ ਕੇ ਕੀਤੀ ਜਾ ਰਹੀ ਹੈ। 

ਇਸ ਮੀਟਿੰਗ ਵਿੱਚ ਹੀ ਹੋਰ ਮੰਗਾਂ ਬਾਰੇ ਵੀ ਗੱਲਬਾਤ ਹੋਈ। ਘੱਟ ਤਨਖਾਹ ਸਬੰਧੀ ਵੀ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਗਈ। ਖਾਸ ਗੱਲ ਇਹ ਰਹੀ ਕਿ ਸਕੱਤਰ ਸਾਹਿਬ ਨੇ ਸਾਰੀ ਗੱਲਬਾਤ ਸੁਚੱਜੇ ਢੰਗ ਨਾਲ ਸੁਣੀ ਅਤੇ ਸਾਰੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਮੁੱਖ ਚੀਫ ਸੈਕਟਰੀ ਪੰਜਾਬ ਨਾਲ਼ ਸੋਮਵਾਰ ਦੀ ਪੈਨਿਲ ਮੀਟਿੰਗ ਵੀ ਤਹਿ ਕਰਵਾਈ ਤੇ ਭਰਤੀ ਬਾਰੇ ਵਿਭਾਗ ਦੇ ਅਧਿਕਾਰੀਆ ਨੂੰ ਸੋਮਵਾਰ ਮੀਟਿੰਗ ਤੱਕ ਰੋਕਣ ਲਈ ਵੀ ਕਿਹਾ ਪਰ ਵਿਭਾਗ ਦੇ ਅਧਿਕਾਰੀਆਂ ਦਾ ਅੜੀਅਲ ਰਵਈਆ ਹੋਣ ਕਰਕੇ ਇਸ ਸਬੰਧੀ ਕੋਈ ਵੀ ਹੁਕਮ ਜਾਰੀ ਨਹੀ ਕੀਤੇ ਗਏ। ਇਸ ਅੜੀਅਲ ਰਵਈਏ ਨੂੰ ਦੇਖਦਿਆਂ ਜਥੇਬੰਦੀ ਨੇ ਫੈਸਲਾ ਲਿਆ ਹੈ ਕਿ ਸੋਮਵਾਰ ਦੀ ਮੀਟਿੰਗ ਤੱਕ ਪਨਬੱਸ ਦੀ ਹੜਤਾਲ ਜਾਰੀ ਰਹੇਗੀ ਤੇ ਲੋਕਾਂ ਦੀ ਖੱਜਲ ਖੁਆਰੀ ਨੂੰ ਦੇਖਦਿਆਂ ਸੋਮਵਾਰ ਤੱਕ PRTC ਨੂੰ ਚਲਦਾ ਰੱਖਿਆ  ਜਾਵੇਗਾ। 


ਜੇਕਰ ਸੋਮਵਾਰ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਦਾ ਤਾਂ ਅਗਲੇ ਹੀ ਦਿਨ ਤੁਰੰਤ PRTC ਦੇ ਸਾਰੇ ਦੇ ਸਾਰੇ 9 ਡੀਪੂ ਬੰਦ ਕੀਤੇ ਜਾਣਗੇ ਤੇ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਕੋਈ ਰੋਡ ਬਲਾਕ ਜਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ  ਧਰਨਾ ਵਰਗੇ ਤਿੱਖੇ ਐਕਸ਼ਨ ਤੁਰੰਤ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਹੜਤਾਲ 'ਤੇ ਹਨ। ਇਹ ਹੜਤਾਲ 15 ਦਸੰਬਰ ਦੀ ਦੁਪਹਿਰ ਨੂੰ ਹੀ ਸ਼ੁਰੂ ਹੋ ਗਈ ਸੀ। ਇਸ ਹੜਤਾਲ ਦੇ ਸਿੱਟੇ ਵੱਜੋਂ 16 ਦਸੰਬਰ ਨੂੰ ਵੀ ਪੰਜਾਬ ਦੇ 18 ਡੀਪੂਆਂ ਦੀਆਂ 1900 ਬਸਾਂ ਸੜਕਾਂ 'ਤੇ ਨਹੀਂ ਉਤਰੀਆਂ।  ਬੱਸ ਅੱਡੇ ਸੁੰਨਸਾਨ ਰਹੇ ਅਤੇ ਸਵਾਰੀਆਂ ਨੂੰਵੀ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋਈ। 

ਹੜਤਾਲ ਤੇ ਗਏ ਕਚੇ ਪਨਬਸ ਮੁਲਾਜਮ, ਮੰਗਾਂ ਨਾ ਮੰਨਣ ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਵੀ ਸਪਸ਼ਟ ਤੌਰ 'ਤੇ ਕਰ ਚੁੱਕੇ ਹਨ। ਇਹ ਹੜਤਾਲ 15 ਦਸੰਬਰ ਨੂੰ ਹੀ ਬਾਅਦ ਦੁਪਹਿਰ ਵੇਲੇ ਸ਼ੁਰੂ ਹ ਗਈ ਸੀ ਜਿਹੜੀ ਅੱਜ ਸਵੇਰ ਹੋਣ ਤੀਕ ਪੂਰੀ ਤਰ੍ਹਾਂ ਫੈਲ ਗਈ। ਪੰਜਾਬ ਦੇ ਕੱਚੇ ਬੱਸ ਕਾਮੇ ਮੈਨੇਜਮੈਂਟ ਵੱਲੋਂ ਡਰਾਈਵਰਾਂ ਦੀ ਭਰਤੀ ਵਿੱਚ ਸਹੀ ਪ੍ਰਕਿਰਿਆ ਨਾ ਅਪਣਾਉਣ ਦਾ ਦੋਸ਼ ਲਾਉਂਦਿਆਂ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। 

ਹੜਤਾਲ ਕਾਰਨ ਸੂਬੇ ਦੇ 18 ਬੱਸ ਡਿਪੂਆਂ ਦੀਆਂ 1900 ਦੇ ਕਰੀਬ ਬੱਸਾਂ ਸੜਕ ’ਤੇ ਨਹੀਂ ਉਤਰੀਆਂ। ਬਟਾਲਾ ਵਾਲੇ ਕੰਡਕਟਰ ਦੇ ਖਿਲਾਫ ਸਰਕਾਰੀ ਕਾਰਵਾਈ ਨਾਲ ਭੜਕਿਆ ਹੋਈ ਅੰਦੋਲਨ ਹੂ ਹੋਰਨਾਂ ਮੰਗਾਂ ਨੂੰ ਲੈ ਕੇ ਇੱਕ ਵਾਰ ਫੇਰ ਗਰਮਾਇਆ ਹੋਇਆ ਹੈ। ਇਸ ਵਾਰ ਇਸ ਅੰਦੋਲਨ ਵਿੱਚ ਬਹੁਤ ਸਾਰੀਆਂ ਹੋਰ ਮੰਗਾਂ ਵੀ ਸ਼ਾਮਲ ਹਨ। ਕਾਮਿਆਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਨਾਲ ਮੀਟਿੰਗਾਂ ਵਿੱਚ ਜੋ ਵਾਅਦੇ ਕਰਦੀ ਹੈ ਅਤੇ ਜੋ ਜੋ ਕੁਝ ਵਿਧਾਨ ਸਭਾ ਵਿੱਚ ਕਾਹਦੀ ਹੈ ਉਸ ਤੇ ਕਦੇ ਪੂਰੀ ਨਹੀਂ ਉਤਰਦੀ। ਸਰਕਾਰ ਦੀ ਕਹਿਣੀ ਅਤੇ ਕਰਨੀ ਵਿਛਕ ਜ਼ਮੀਨ ਅਸਮਾਨ ਦਾ ਫਰਕ ਹੈ। ਸਰਕਾਰ ਕਹਿੰਦੀ ਕੁਝ ਹੋਰ ਹੈ ਅਤੇ ਕਰਦੀ ਕੁਝ ਹੋਰ ਹੈ। 

ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਡਿੱਪੂ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਬੰਧਕਾਂ ਵੱਲੋਂ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਪਿਛਲੇ ਦਰਵਾਜ਼ੇ ਰਾਹੀਂ ਨਵੇਂ ਡਰਾਈਵਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਹੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ ਪਰ ਸਰਕਾਰ ਵੱਲੋਂ ਅੱਜ ਸ਼ਾਮ ਮੀਟਿੰਗ ਸੱਦਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 

ਸ਼੍ਰੀ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਅਫਸਰਸ਼ਾਹੀ ਧੱਕੇ ਨਾਲ ਬਿਨਾਂ ਕਿਸੇ ਟਰਾਈ ਅਤੇ ਟ੍ਰੇਨਿੰਗ ਦੇ ਆਮ ਲੋਕਾਂ ਦੀ ਜਾਨ ਖਤਰੇ ਵਿਚ ਪਾ ਕੇ ਆਊਟਸੋਰਸ ਡਰਾਈਵਰਾਂ ਨੂੰ ਜੁਆਇੰਨ ਕਰਕੇ ਜੱਥੇਬੰਦੀ ਨੂੰ ਸੰਘਰਸ਼ ਲਈ ਕਰ ਰਹੀ ਮਜਬੂਰ ਕਰ ਰਹੀ ਹੈ। ਮੁਲਾਜ਼ਮ ਆਗੂ ਸਤਨਾਮ ਸਿੰਘ ਨੇ ਵੀ ਸਰਕਾਰ ਦੀਆਂ ਇਹਨਾਂ ਨੀਤੀਆਂ ਬਾਰੇ ਖੁੱਲ੍ਹ ਕੇ ਦੱਸਿਆ ਅਤੇ ਇਹਨਾਂ ਦਾ ਸਖਤ ਵਿਰੋਧ ਕੀਤਾ। 

ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮਿਤੀ 15 ਦਸੰਬਰ 2022 ਨੂੰ ਜਿੱਥੇ ਮੌਜੂਦਾ ਸਰਕਾਰ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਮੁੱਕਰਦੇ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਵਿਚ ਆਊਟਸੋਰਸ ਖਤਮ ਕਰਨ ਵਾਲੇ ਦਾਅਵਿਆਂ ਦੇ ਉਲਟ ਕਦਮ ਚੁੱਕ ਰਹੀ ਹੈ। ਮੌਜੂਦਾ ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਵਿਭਾਗ ਦੀ ਮੈਨੇਜਮੈਂਟ ਵਲੋਂ ਬਿਨਾਂ ਕਿਸੇ ਪ੍ਰਕਿਰਿਆ ਦੇ ਡਰਾਈਵਰ ਨਿਗੂਣੀਆਂ ਤਨਖਾਹਾਂ ਤੇ ਆਊਟਸੋਰਸ ਰਾਂਹੀ ਭਰਤੀ ਕਰਕੇ ਡਿਪੂਆਂ ਵਿਚ ਧੱਕੇ ਨਾਲ ਜੁਆਇੰਨ ਕਰਵਾਏ ਜਾ ਰਹੇ ਹਨ। ਇਸ ਨਾਲ ਜਿੱਥੇ ਪੰਜਾਬ ਰੋਡਵੇਜ਼ / ਪਨਬਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ, ਉਥੇ ਹੀ ਆਮ ਲੋਕ ਜੋ ਰੋਜ਼ਾਨਾ ਪੰਜਾਬ ਰੋਡਵੇਜ਼ /ਪਨਬਸ ਦੀਆਂ ਬੱਸਾਂ ਵਿਚ ਸਫਰ ਕਰਦੇ ਹਨ, ਦੀਆਂ ਕੀਮਤੀ ਜਾਨਾਂ ਵੀ ਖਤਰੇ ਵਿਚ ਪਾਈਆਂ ਜਾ ਰਹੀਆਂ ਹਨ। 

ਸਰਕਾਰ ਦੀਆਂ ਨੀਅਤਾਂ ਅਤੇ ਨੀਤੀਆਂ ਦਾ ਤਿੱਖਾ ਵਿਰੋਧ ਕਰਦਿਆਂ ਪਨਬਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਦੇ 18 ਡਿਪੂ ਤੁਰੰਤ ਪ੍ਰਭਾਵ ਤੋਂ ਬੰਦ ਕਰਕੇ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ। ਇਸ ਐਕਸ਼ਨ ਦੇ ਨਾਲ ਹੀ ਕੱਲ ਸਵੇਰੇ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਮੋਕੇ ਡਿਪੂ ਜਨਰਲ ਸਕੱਤਰ ਗੁਰਪ੍ਰੀਤ ਬੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਧੱਕੇ ਦੇ ਵਿਰੋਧ ਵਿੱਚ ਪੰਜਾਬ ਰੋਡਵੇਜ਼ ਦੇ ਡਿੱਪੂ ਕੋਈ ਠੋਸ ਫੈਸਲਾ ਹੋਣ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਸਰਕਾਰ ਪਿਛਲੇ ਦਿਨਾਂ  ਦੌਰਾਨ ਕਈ ਵਾਰ ਮੀਟਿੰਗਾਂ ਦਾ ਸੱਦਾ ਦੇ ਕੇ ਖੁਦ ਹੀ ਪਿਛੇ ਹਟ ਚੁੱਕੀ ਹੈ। ਨਿਜੀਕਰਨ ਅਤੇ ਆਊਟ ਸੋਰਸਿੰਗ ਵੱਲ ਵੱਧ ਰਹੀ ਸਰਕਾਰ ਦੇ ਨਾਲ ਇਹਨਾਂ ਮੁਲਾਜ਼ਮਾਂ ਦਾ ਟਕਰਾਓ ਨੇੜ ਭਵਿੱਖ ਵਿੱਚ ਹੋਰ ਤਿੱਖਾ ਹੂਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਹਨਾਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅਸੀਂ ਤਾਂ ਸਰਕਾਰੀ ਟਰਾਂਸਪੋਰਟ ਨੂੰ ਮੁਨਾਫ਼ੇ ਵੱਲ ਲਿਜਾਣ ਲਈ ਕੋਈ ਕਸਰ ਨਹੀਂ ਛੱਡਦੇ ਪਰ ਸਰਕਾਰ ਦੀਆਂ ਨੀਤੀਆਂ ਹੀ ਕਰੋੜਾਂ ਰੁਪੋਏ ਦੇ ਘਾਟੇ ਪਾ ਕੇ ਮਹਿਕਮਾ ਬੰਦ ਕਰਨ ਵਾਲੇ ਪਾਸੇ ਵੱਧ ਰਹੀਆਂ ਹਨ। 

ਹੁਣ ਦੇਖਣਾ ਹੈ ਕਿ ਹੜਤਾਲ ਸੋਮਵਾਰ ਦੀ ਸ਼ਾਮ ਨੂੰ ਕੀ ਰੁੱਖ ਲੈਂਦੀ ਹੈ? ਜਾਂ ਤਾਂ ਸੋਮਵਾਰ ਸ਼ਾਮ ਨੂੰ ਹੜਤਾਲ ਮੁੱਕ ਜਾਵੇਗੀ ਜਾਂ ਫਿਰ ਅਣਮਿੱਥੇ ਸਮਾਣੇ ਲਈ ਪੂਰੇ ਪੰਜਾਬ ਵਿਚ ਤੁਰੰਤ ਫੈਲ ਜਾਵੇਗੀ। 

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

Friday, September 02, 2022

ਟਰਾਂਸਪੋਰਟ ਕਾਮੇ ਇੱਕ ਵਾਰ ਫੇਰ ਮੁਕੰਮਲ ਹੜਤਾਲ ਦੀ ਤਿਆਰੀ ਵਿੱਚ

2nd September 2022 at 11:58 AM
ਗੱਲ ਸਿਰੇ ਨਾ ਚੜ੍ਹੀ ਤਾਂ 27-28-29-ਸਤੰਬਰ ਨੂੰ ਫਿਰ ਹੋ ਸਕਦੀ ਹੈ ਹੜਤਾਲ

*ਅੱਜ ਵੀ 1008 ਕਰੋੜ ਵੱਧ ਕਮਾਉਣ ਵਾਲੇ ਟਰਾਸਪੋਰਟ ਦੇ ਕਾਮਿਆਂ ਦੀ ਨਹੀਂ ਸੁਣਦੀ ਸਰਕਾਰ 

*ਮੁਲਾਜ਼ਮ ਆਗੂ ਸਤਨਾਮ ਸਿੰਘ ਨੇ ਵੀ ਦੱਸੇ ਸਰਕਾਰੀ ਜ਼ਿਆਦਤੀਆਂ ਦੇ ਅੰਕੜੇ 

*ਪਨਬੱਸ ਅਤੇ PRTC ਦੇ ਮੁਲਾਜ਼ਮਾਂ ਵਲੋਂ ਧਰਨੇ ਸਮੇਂ ਰੋਸ ਅਤੇ ਰੋਹ ਦਾ ਪ੍ਰਗਟਾਵਾ-ਸੁਖਦੇਵ ਸਿੰਘ

*ਆਮ ਆਦਮੀ ਦੀ ਸਰਕਾਰ ਕੋਲ ਨਹੀਂ ਕੱਚੇ ਮੁਲਾਜ਼ਮਾਂ ਲਈ ਸਮਾਂ

*ਗੇਟ ਰੈਲੀਆਂ ਕਰਕੇ ਕੱਢੀ ਭੜਾਸ-ਜਸਪਾਲ ਸ਼ਰਮਾ

ਲੁਧਿਆਣਾ: 2 ਸਤੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਅੱਜ ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਲੁਧਿਆਣਾ ਡਿਪੂ ਦੇ ਗੇਟ ਤੇ ਬੋਲਦਿਆਂ ਡਿਪੂ ਪ੍ਰਧਾਨ ਸਤਨਾਮ, ਸਿੰਘ ਮੀਤ ਪ੍ਰਧਾਨ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਬੜੈਚ ਨੇ ਕਹਿ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਦੇਣ ਦੀ ਗੱਲ ਕਰਦੀ ਹੈ ਪ੍ਰੰਤੂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਆਂਕੜਿਆਂ ਮੁਤਾਬਿਕ 1008 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਉਹਨਾਂ ਨੂੰ ਮਿਲਣ ਜਾ ਮੰਗਾਂ ਦਾ ਹੱਲ ਕਰਨ ਦਾ ਸਮਾਂ ਨਹੀਂ ਹੈ ਇਸ ਸਰਕਾਰ ਕੋਲ। 

ਇਹਨਾਂ ਨੇ ਲਾਹਾ ਦੇਣ ਵਾਲਿਆਂ ਨੂੰ ਪੱਕਾ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਤਾਂ ਕੀ ਕਰਨਾ ਪੱਕਾ ਰੋਜ਼ਗਾਰ ਦਿਆਂਗੇ ਕਹਿਣ ਵਾਲੀ ਸਰਕਾਰ ਨੇ ਉਲਟਾ ਟਰਾਂਸਪੋਰਟ ਵਿਭਾਗ ਵਿੱਚ ਫੇਰ ਤੋਂ ਆਊਟ ਸੋਰਸਿੰਗ ਦੀ ਭਰਤੀ ਕੱਢ ਰਹੀ ਹੈ. ਸਰਕਾਰ ਦੀਆਂ ਕਿਰਤੀਆਂ ਵਿਰੋਧੀ ਸਾਜ਼ਿਸ਼ੀ ਨੀਤੀਆਂ ਤੋਂ ਸਾਬਿਤ ਹੁੰਦਾ ਹੈ ਕਿ ਇਹ ਆਪ ਸਰਕਾਰ ਵੀ ਕੇਵਲ ਦਿਖਾਵੇ ਕਰ ਰਹੀ ਹੈ। ਸਰਕਾਰੀ ਵਿਭਾਗਾਂ ਦੇ ਵਿੱਚ ਲੰਮੇ ਸਮੇਂ ਤੋਂ ਨੌਕਰੀਆਂ ਕਰਦੇ ਆ ਰਹੇ ਮੁਲਾਜ਼ਮਾਂ ਨੂੰ ਉਮਾ ਦੇਵੀ ਦੀ ਜਜ਼ਮੇਟ ਨੂੰ ਬਹਾਨਾ ਬਣਾਕੇ ਵਰਕਰਾਂ ਨੂੰ ਪੱਕਾ ਨਹੀਂ ਕਰਨਾ ਚਹੁੰਦੀ। 
ਆਊਟ ਸੋਰਸਿੰਗ ਨੂੰ ਤਾਂ ਆਪਣੇ ਮੁਲਾਜ਼ਮ ਹੀ ਨਹੀਂ ਮੰਨਦੀ ਜਦਿਕ ਨਾਲ ਦੀਆਂ ਸਟੇਟਾਂ ਹਰਿਆਣਾ ਤੇ ਹਿਮਾਚਲ ਦੀਆ ਸਰਕਾਰਾ ਉੱਥੋਂ ਦੇ ਵਿਭਾਗਾਂ ਦੇ  ਵਿੱਚ ਕੱਚੇ ਕਰਮਚਾਰੀਆਂ ਨੂੰ 3 ਸਾਲ ਦਾ ਸਮਾਂ ਪੂਰਾ ਹੋਣ ਤੇ ਪੱਕਾ ਰੋਜ਼ਗਾਰ ਦੇ ਰਹੀਆਂ ਨੇ ਪਰ ਪੰਜਾਬ ਸਰਕਾਰ ਵੱਲੋਂ ਉਮਾ ਦੇਵੀ ਦੀ ਜਜ਼ਮੇਟ ਨੂੰ ਬਹਾਨਾ ਬਣਾਕੇ ਨੌਜਵਾਨੀ ਦਾ ਪਹਿਲੀ ਸਰਕਾਰ ਵਾਂਗੂ ਹੀ ਸ਼ੋਸ਼ਣ ਕੀਤਾ ਜਾ ਰਿਹਾ ਹੈ। 

ਦੂਸਰੇ ਪਾਸੇ ਟਰਾਂਸਪੋਰਟ ਵਿਭਾਗ ਦੇ ਵਿੱਚ ਠੇਕੇਦਾਰੀ ਸਿਸਟਮ ਤਹਿਤ ਭਰਤੀ ਕਰਕੇ ਨੋਜਵਾਨਾ ਦਾ ਸੋਸ਼ਣ ਕਰ ਰਹੀ ਹੈ। ਵਿਭਾਗ ਦੇ ਵਿੱਚ  ਕਰਮਚਾਰੀ ਦੀਆਂ ਨਜਾਇਜ਼ ਕੰਡੀਸ਼ਨਾਂ ਲਾ ਕੇ ਵਰਕਰਾਂ ਦੀਆਂ ਰਿਪੋਟਾਂ ਕੀਤੀਆਂ ਜਾਂਦੀਆਂ। ਇਹ ਉਹ ਉਮਰ ਹੁੰਦੀ ਹੈ ਜਦੋਂ ਵਰਕਰ ਵਿਭਾਗ ਦੇ ਵਿੱਚ 10 ਸਾਲ ਨੌਕਰੀ ਕਰਕੇ ਸਾਰੀ ਊਰਜਾ ਗੁਆ ਬੈਠਦਾ ਹੈ ਅਤੇ ਵਰਕਰਾਂ ਦੀ ਉਮਰ ਵੀ ਲੰਘ ਜਾਦੀ ਹੈ। ਇਸ ਉਮਰ ਵਿਚ ਨਾ ਉਹ ਨਾ ਹੀ ਕਿਸੇ ਹੋਰ ਵਿਭਾਗਾਂ ਦੇ ਵਿਚ ਵੀ ਕੰਮ ਕਰ ਸਕਦਾ ਹੈ ਅਤੇ ਨਾ ਹੀ ਘਰ ਆ ਕੇਵਿਹਲਾ ਬੈਠ  ਸਕਦਾ ਹੈ। ਭਵਿੱਖ ਦੇ ਵਿੱਚ ਜੇਕਰ  ਵਰਕਰਾਂ ਦੀ ਕੋਈ ਰਿਪੋਰਟ ਹੋ ਜਾਵੇ ਤਾਂ ਬਿਨਾਂ ਕਿਸੇ ਵੀ ਸੁਣਵਾਈ ਤੋ ਉਸ ਨੂੰ ਬਲੈਕ ਲਿਸਟ ਕਰਕੇ ਡਿਊਟੀ ਤੋਂ ਫਾਰਗ ਦੇ ਆਰਡਰ ਦਿੱਤੇ ਜਾਂਦੇ ਨੇ। 

ਸਰਕਾਰ ਤੇ ਵਿਭਾਗ ਵੱਲੋਂ ਵਰਕਰਾਂ ਪ੍ਰਤੀ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਕੀ ਵਰਕਰ ਆਪਣਾ ਰੋਜ਼ਗਾਰ ਬਚਾ ਸਕਣ ਅਤੇ ਨਾ ਹੀ ਕੋਈ ਕਾਨੂੰਨ ਬਣਾਇਆ ਗਿਆ ਹੈ ਇਹ ਮੁਲਾਜ਼ਮਾਂ ਤੇ ਸਰਕਾਰ ਅਤੇ ਅਧਿਕਾਰੀਆਂ ਦਾ ਤਾਨਾਸ਼ਾਹੀ ਹੁਕਮ ਚੱਲਦਾ ਹੈ ਸਰਕਾਰ ਤੇ ਮਨੇਜਮੈਂਟ ਧਿਆਨ ਦੇ ਵਿੱਚ ਲਿਆਉਣ ਚਾਹੁੰਦੇ ਹਾਂ ਕਿ ਇਹਨਾਂ ਨਜਾਇਜ਼ ਕੰਡੀਸ਼ਨਾਂ ਨੂੰ ਰੱਦ ਕੀਤਾ ਜਾਵੇ ਜਾਂ ਫਿਰ  ਸੁਧਾਰ ਕੀਤਾ ਜਾਵੇ। ਇਹਨਾਂ ਬਹਾਨਿਆਂ ਦੇ ਤਹਿਤ ਕਿਸੇ ਵੀ ਵਰਕਰ ਦੀ ਜ਼ਿੰਦਗੀ ਖਰਾਬ ਨਾ ਹੋਵੇ ਤੇ ਨਾਲ ਹੀ ਸਰਕਾਰ ਤੋਂ ਮੰਗ ਕਰਦੇ ਹਾਂ ਠੇਕੇਦਾਰੀ ਸਿਸਟਮ ਤਹਿਤ ਭਰਤੀ ਕਰਨੀ ਬੰਦ ਕੀਤੀ ਜਾਵੇ ਤਾਂ ਜ਼ੋ ਠੇਕੇਦਾਰੀ ਸਿਸਟਮ ਤਹਿਤ ਹੋਣ ਵਾਲੀ 20 ਕਰੋੜ ਰੁਪਏ ਦੀ ਸਲਾਨਾ GST ਅਤੇ ਕਮਿਸ਼ਨ ਦੀ ਲੁਟ ਨੂੰ ਰੋਕਿਆ ਜਾ ਸਕੇ ਸਰਕਾਰ ਵਿਭਾਗਾ ਦੇ ਵਿੱਚ ਪੱਕੀ ਨੌਕਰੀ ਦਾ ਪ੍ਰਬੰਧ ਕਰੇ ਤਾਂ ਜ਼ੋ ਵਿਭਾਗਾਂ ਨੂੰ ਬਚਾਇਆ ਜਾ ਸਕੇ।

ਸੁਖਵਿੰਦਰ ਸਿੰਘ ਬੱਬੂ,ਪੀ ਆਰ ਟੀ ਸੀ ਤੋ ਜਸਪਾਲ ਸ਼ਰਮਾ, ਦਲਜੀਤ ਸਿੰਘ ਨੇ ਕਿਹਾ ਕਿ ਇੱਕ ਪੱਤਰਕਾਰ ਮੁਤਾਬਿਕ ਰੋਜ਼ਾਨਾ ਅੱਡਿਆਂ ਤੇ ਇੱਕ ਇੱਕ ਮਿੰਟ ਨੂੰ ਵੇਚਣ ਦੇ 1 ਕਰੋੜ ਰੁਪਏ ਦੀ ਰਿਸ਼ਵਤ ਆਉਂਦੀ ਹੈ ਸਵਾਲ ਇਹ ਹੈ ਕਿ ਰਿਸ਼ਵਤ ਦੇਣ ਵਾਲੇ ਨੂੰ 5-7 ਕਰੋੜ ਤਾਂ ਬਚਦਾ ਹੋਵੇਗਾ ਇਸ ਤੋਂ ਸਾਬਿਤ ਹੁੰਦਾ ਹੈ ਕਿ ਕੁਰੱਪਸ਼ਨ ਰੋਕਣ ਵਿੱਚ ਆਪ ਸਰਕਾਰ ਫੇਲ ਰਹੀ ਹੈ। 

ਗੱਲ ਇੱਥੇ ਹੀ ਨਹੀਂ ਰੁਕਦੀ ਇਹ ਸਰਕਾਰ ਉਸ ਤੋਂ ਅੱਗੇ ਨਿਕਲ ਚੁੱਕੀ ਹੈ ਸਰਕਾਰੀ ਵਿਭਾਗਾਂ ਦੇ ਵਿੱਚ ਪ੍ਰਾਈਵੇਟ ਘਰਾਣਿਆਂ ਦੀਆਂ ਨਿੱਜੀ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਕਰਨਾ ਚਹੁੰਦੇ ਹੈ ਅਤੇ ਇੱਕ ਬੱਸ ਮਾਲਕ ਨੂੰ ਪ੍ਰਤੀ ਮਹੀਨਾ 1 ਲੱਖ ਤੋਂ ਵੱਧ ਸਰਕਾਰੀ ਖਜ਼ਾਨੇ ਦੀ ਲੁੱਟ ਅਤੇ 6 ਸਾਲਾ ਵਿੱਚ 72 ਲੱਖ ਦੀ ਲੁੱਟ 219 ਬੱਸਾਂ ਨੂੰ ਕਰੋੜਾਂ ਰੁਪਏ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦੀ ਤਿਆਰੀ ਕਰ ਰਹੀ ਹੈ ਵਿਭਾਗਾਂ ਦੇ ਉਚ ਅਧਿਕਾਰੀ ਵੱਲੋਂ ਸਰਕਾਰ ਨੂੰ ਗਲਤ ਫਾਰਮੂਲੇ ਨਾਲ ਕਿਲੋਮੀਟਰ ਦਾ ਫਾਇਦਾ ਦੱਸ ਕੇ ਗੁੰਮਰਾਹ ਕੀਤਾ ਜਾ ਰਿਹਾ ਜੋ ਕਿ ਵਿਭਾਗਾਂ ਦੀ ਲੁਟ ਕੀਤੀ ਜਾ ਰਹੀ ਹੈ।  ਯੂਨੀਅਨ ਦੀ ਮੰਗ ਹੈ ਕਿ ਪਿਛਲੇ ਦਿਨੀਂ ਪ੍ਰਾਈਵੇਟ ਦੀ ਹੜਤਾਲ ਤੇ 6700 ਪ੍ਰਾਈਵੇਟ ਬੰਦ ਰਹਿਣ ਦੀ ਖ਼ਬਰ ਆਈ ਹੈ ਅਤੇ ਹਾਈ ਕੋਰਟ ਨੇ ਵੀ 6600 ਨਜਾਇਜ਼ ਪਰਮਿਟ ਰੱਦ ਕੀਤੇ ਸਨ ਸਰਕਾਰ ਦੀ ਪਾਲਸੀ ਹੈ ਕਿ 60% ਸਰਕਾਰੀ ਬੱਸਾਂ ਅਤੇ 40% ਪ੍ਰਾਈਵੇਟ ਬੱਸਾਂ ਇਸ ਰੇਸ਼ੋ ਮੁਤਾਬਿਕ ਅਤੇ ਅੱਜ ਦੀ ਲੋਕਾਂ ਦੀ ਜ਼ਰੂਰਤ ਮੁਤਾਬਿਕ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ ਘੱਟ 10 ਹਜ਼ਾਰ ਕੀਤੀ ਜਾਵੇ ਅਤੇ ਨੋਜੁਆਨਾਂ ਨੂੰ ਪੱਕਾ ਰੋਜ਼ਗਾਰ ਦਿੱਤਾ ਜਾਵੇ ।

ਪ੍ਰਵੀਨ ਕੁਮਾਰ, ਜਤਿੰਦਰ ਸਿੰਘ, ਵਰਕਸ਼ਾਪ ਤੋਂ ਜਸਵਿੰਦਰ ਸਿੰਘ ਨੇ ਕਿਹਾ ਕਿ ਵਿਭਾਗਾਂ ਦੇ ਵਿੱਚ ਲੰਮੇ ਸਮੇ ਤੋਂ ਨੌਕਰੀਆਂ ਕਰਦੇ ਆ ਰਹੇ ਹਾਂ ਵਿਭਾਗਾਂ ਦੇ ਉਚ ਅਧਿਕਾਰੀ ਵਰਕਰਾਂ ਦਾ ਹੱਕ ਦੇਣ ਦੀ ਬਜਾਏ ਵਿਭਾਗਾਂ ਦੀ ਠੇਕੇਦਾਰੀ ਸਿਸਟਮ ਤਹਿਤ ਉੱਚ ਪੱਧਰ ਤੇ ਲੁਟ ਕਰਵਾ ਰਹੇ ਕਿਸੇ ਹੋਰ ਤਰੀਕੇ ਨਾਲ ਵਿਭਾਗ ਦੇ ਵਿੱਚ ਬਰਾਬਰ ਡਿਊਟੀ ਕਰਦੇ ਵਰਕਰਾਂ ਦੇ ਵਿੱਚ ਦੋ ਕੈਟਾਗਰੀ ਖੜੀਆਂ ਕੀਤੀਆਂ ਹੋਈਆਂ ਨੇ ਜਿਸ ਤਰ੍ਹਾਂ ਪੀ ਆਰ ਟੀ ਸੀ ਦੇ ਕੋਰਟ ਕੇਸ ਜਿੱਤੇ ਮੁਲਾਜ਼ਮਾਂ ਨੂੰ ਤਾਨਾਸ਼ਾਹੀ ਰਵਈਏ ਨਾਲ ਅੱਧੇ ਵਰਕਰਾਂ ਨੂੰ ਜੁਆਇਨ ਕਰਵਾਕੇ ਅਤੇ ਅੱਧਿਆ ਨੂੰ ਬਾਹਰ ਰੱਖ ਕੰਮ ਕਰਾਇਆ ਜਾਂਦਾ ਹੈ। ਨਵੇਂ ਬਹਾਲ ਵਰਕਰਾਂ ਅਤੇ ਡਾਟਾ ਐਟਰੀ ਉਪਰੇਟਰ,ਅਡਵਾਸ ਬੁੱਕਰਾ ਦੀਆਂ ਤਨਖਾਹ ਘੱਟ ਦੇ ਕੇ ਉਹਨਾਂ ਦਾ ਸੋਸ਼ਣ ਕੀਤਾ ਜਾ ਰਿਹਾ ਜਦ ਕਿ ਉਹ ਵੀ ਬਾਕੀ ਕਰਮਚਾਰੀਆਂ ਦੀ ਤਰ੍ਹਾ ਹੀ ਉਹਨਾਂ ਦੇ ਬਰਾਬਰ ਦੀ ਡਿਊਟੀ ਕਰਦੇ ਹਨ। ਵਰਕਸ਼ਾਪ ਦੇ ਕਾਮਿਆਂ ਨੂੰ ਉਹਨਾਂ ਦੀਆਂ ਬਣਦੀਆਂ ਛੁੱਟੀਆਂ ਰੈਸਟਾ ਅਤੇ ਬਣਦਾ ਸਕੇਲ ਨਹੀਂ ਦਿੱਤਾ ਜਾਂਦਾ। ਇਸ ਤਰ੍ਹਾਂ ਬਹੁਤ ਸਾਰੀਆਂ ਮੰਗਾਂ ਅਤੇ ਮਸਲੇ ਲਗਾਤਾਰ ਲਟਕਦੇ ਆ ਰਹੇ ਹਨ। 

ਵਰਕਰ ਕਹਿੰਦੇ ਹਨ ਕਿ ਹੁਣ ਅਸੀਂ ਫਿਰ ਸੰਘਰਸ਼ ਦੀ ਰਾਹ 'ਤੇ ਹਾਂ ਕਿਓਂਕਿ ਸਾਡੇ ਕੋਲ ਇਸਤੋਂ ਇਲਾਵਾ ਕੋਈ ਚਾਰ ਹੀ ਨਹੀਂ ਬਚਿਆ। ਵਰਕਰਾਂ ਦੀਆਂ ਮੰਗਾਂ ਅਤੇ ਯੂਨੀਅਨ ਦੇ ਫੈਸਲੇ ਅਨੁਸਾਰ ਸੁਤੀ ਹੋਈ ਸਰਕਾਰ ਨੂੰ ਜਗਾਉਣ ਦੇ ਲਈ  6 ਸਤੰਬਰ ਨੂੰ ਪੀ.ਆਰ.ਟੀ.ਸੀ. ਦੇ ਮੁੱਖ ਦਫਤਰ ਪਟਿਆਲੇ ਅੱਗੇ ਧਰਨਾ ਦਿੱਤਾ ਜਾਵੇਗਾ। ਆਉਣ ਵਾਲੀ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ  20 ਸਤੰਬਰ ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾ 27,28,29 ਸਤੰਬਰ 2022 ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ  ਸਿਸਟਮ ਦੇ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਜੋ ਸਰਕਾਰੀ ਵਿਭਾਗਾਂ ਦੀ ਲੁਟ ਹੋਣ ਤੋ ਰੋਕਿਆ ਜਾ ਸਕੇ  ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ ਤੇ ਵਰਕਰਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

Monday, July 11, 2022

ਪਨਬਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਐਤਕੀਂ ਵੀ ਨਹੀਂ ਆਈ ਤਨਖਾਹ

ਡਿੱਪੂਆਂ ਦੇ ਗੇਟਾਂ ਤੇ ਕੀਤੇ ਸਰਕਾਰ ਵਿਰੁੱਧ ਰੋਸ ਵਖਾਵੇ ਅਤੇ ਧਰਨੇ 

ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਬਾਜ ਸਿੰਘ ਅਤੇ ਹੋਰਨਾਂ ਵੱਲੋਂ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ  


ਲੁਧਿਆਣਾ
: 11 ਜੁਲਾਈ 2022: (ਪੰਜਾਬ ਸਰਕਾਰ ਡੈਸਕ)::
ਜਦੋਂ ਵੀ ਸਰਕਾਰ ਵਿਚ ਫੇਰਬਦਲ ਹੁੰਦਾ ਹੈ ਤਾਂ ਉਦੋਂ ਇਹੀ ਆਸ ਉਮੀਦ ਮਜ਼ਬੂਤ ਹੁੰਦੀ ਹੈ ਕਿ ਇਸ ਵਾਰ ਸਟੇਟ ਟਰਾਂਸਪੋਰਟ ਮਜ਼ਬੂਤ ਹੋਵੇਗੀ ਅਤੇ ਪ੍ਰਾਈਵੇਟ ਸੈਕਟਰ ਦੇ ਦਾਬੇ ਨੂੰ ਘਟਾਇਆ ਜਾਵੇਗਾ। ਚੰਨੀ ਸਰਕਾਰ ਵੇਲੇ ਰਾਜਾ ਵੜਿੰਗ ਦੇ ਆਉਣ ਤੇ ਵੀ ਇਹੀ ਲੱਗਿਆ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਵੀ ਇਹੀ ਲੱਗਿਆ ਹੈ। ਹਕੀਕਤ ਦਸਦੇ ਹਨ ਇਹਨਾਂ ਮਹਿਕਮਿਆਂ ਵਿਚ ਕੰਮ ਕਰਦੇ ਮੁਲਾਜ਼ਮ ਅਤੇ ਅਸਲੀਅਤ ਸੁਣ ਆਸਾਂ ਉਮੀਦਾਂ ਸਾਰੀਆਂ ਹੀ ਟੁੱਟ ਜਾਂਦੀਆਂ ਹਨ। ਸਟੇਟ ਟ੍ਰਾਂਸਪੋਰਟ ਨੂੰ ਮਜ਼ਬੂਤ ਕਰਨ ਦੀ ਹਕੀਕਤ ਇਹ ਹੈ ਕਿ ਅਜੇ ਤੱਕ ਕੱਚੇ ਮੁਲਾਜ਼ਮਾਂ ਦੀ ਤਨਖਾਹ ਵੀ ਨਹੀਂ ਆਈ। ਤਕਰੀਬਨ ਹਰ ਮਹੀਨੇ ਇਹਨਾਂ ਵਰਕਰਾਂ ਨੂੰ ਆਪਣੇ ਘਰ ਚਲਾਉਣ ਲਈ  ਮਿਲਣ ਵਾਲੀ ਤਨਖਾਹ ਵਾਸਤੇ ਧਰਨੇ ਵਖਾਵੇ ਕਰਨੇ ਪੈਂਦੇ ਹਨ। ਅੱਜ ਵੀ ਇਹੀ ਕੁਝ ਹੋਇਆ। 

ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਲੁਧਿਆਣਾ ਡਿੱਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ। ਗੇਟ ਤੇ ਬੋਲਦਿਆਂ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਡਿਪੂ ਪ੍ਰਧਾਨ ਸਤਨਾਮ ਸਿੰਘ, ਗੁਰਵਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਮੌਜੂਦਾ ਟਰਾਂਸਪੋਰਟ ਮੰਤਰੀ ਪੰਜਾਬ ਨੇ ਧਰਨੇ ਵਿੱਚ ਸ਼ਾਮਿਲ ਹੋ ਕੇ ਕੀਤਾ ਸੀ ਪ੍ਰੰਤੂ ਅੱਜ ਜਦੋਂ ਸਰਕਾਰ ਸੱਤਾ ਵਿੱਚ ਆਈ ਹੈ ਅਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਬਣੇ ਹਨ ਤਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਆਨਾ ਕਾਨੀ ਕੀਤੀ ਜਾ ਰਹੀ ਹੈ। ਮੋਜੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇੱਕ ਹਫ਼ਤੇ ਵਿੱਚ ਕਰਾਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਭਰੋਸੇ ਤੇ ਪੋਸਟਪੋਨ ਕੀਤਾ ਗਿਆ ਸੀ ਪ੍ਰੰਤੂ ਇੱਕ ਮਹੀਨਾ ਬੀਤ ਜਾਣ ਤੇ ਵੀ ਮੀਟਿੰਗ ਨਹੀਂ ਹੋਈ। ਦੂਜੇ ਪਾਸੇ ਮੌਜੂਦਾ ਸਰਕਾਰ ਵਲੋਂ ਜਾਰੀ ਬਿਆਨ ਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕਰਦੀ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ 12-14 ਘੰਟੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਹੀਨਾ ਮਹੀਨਾ ਲੇਟ ਅਤੇ ਸੰਘਰਸ਼ ਕਰਕੇ ਤਨਖ਼ਾਹ ਲੈਣੀ ਪੈਂਦੀ ਹੈ ਇਸ ਮਹੀਨੇ ਵੀ ਅੱਜ 11 ਤਰੀਕ ਹੋ ਗਈ ਹੈ ਪਰ ਤਨਖਾਹ ਦਾ ਬਜਟ ਅਜੇ ਤੱਕ ਨਹੀਂ ਆਇਆ ਤੇ ਹੁਣ ਵੀ ਜੇਕਰ ਤਨਖਾਹ ਨਹੀਂ ਆਉਂਦੀ ਤਾਂ 13 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਤਿੱਖੇ ਸੰਘਰਸ਼ ਕਰਨੇ ਪੈਣਗੇ ਅਤੇ ਜੇਕਰ ਫੇਰ ਵੀ ਤਨਖਾਹਾਂ ਨਹੀਂ ਆਉਂਦੀ ਤਾਂ ਰੋਡ ਬਲੋਕ ਕਰਨ ਸਮੇਤ ਤਿੱਖੇ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ।

ਆਗੂਆਂ ਨੇ ਕਿਹਾ ਕਿ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਵਲੋਂ ਮੌਜੂਦਾ ਸਮੇਂ ਵਿੱਚ ਟਰਾਂਸਪੋਰਟ ਦੀਆਂ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰੀ ਖਜ਼ਾਨੇ ਤੇ ਕੋਈ ਵਿੱਤੀ ਬੋਝ ਨਹੀਂ ਪੈਣਾ ਉਲਟਾ ਆਊਟ ਸੋਰਸਿੰਗ ਠੇਕੇਦਾਰ ਕਾਰਨ GST ਦਾ 20 ਕਰੋੜ ਰੁਪਏ ਸਾਲਾਨਾ ਮਹਿਕਮੇ ਦੀ ਹੁੰਦੀ ਲੁੱਟ ਰੁਕਦੀ ਹੈ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਨੂੰ ਘਾਟੇ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਇਹ ਕੱਚੇ ਮੁਲਾਜ਼ਮਾਂ ਦੀ ਮੰਗ ਹੈ ਕਿ ਸਾਨੂੰ ਪਨਬੱਸ ਵਿੱਚ ਹੀ ਸਰਵਿਸ ਰੂਲ ਲਾਗੂ ਕਰਕੇ ਪੱਕੇ ਕੀਤਾ ਜਾਵੇ ਅਤੇ  ਪੀ ਆਰ ਟੀ ਸੀ ਦੇ ਮੁਲਾਜ਼ਮਾਂ ਨੂੰ ਪੀ ਆਰ ਟੀ ਸੀ ਵਿੱਚ ਹੀ ਪੱਕਾ ਕਰਨਾ ਹੈ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕੋਈ ਵਿੱਤੀ ਨੁਕਸਾਨ ਨਹੀਂ ਹੈ ਪ੍ਰੰਤੂ ਸਰਕਾਰ ਇਹਨਾਂ ਮੁਲਾਜ਼ਮਾਂ ਦੀ ਇਸ ਮੰਗ ਨੂੰ ਵੀ ਪੂਰਾ ਕਰਨ ਤੋ ਭੱਜ ਰਹੀ ਹੈ।

ਸੁਖਦੇਵ ਸਿੰਘ, ਅਮਰਜੀਤ ਸਿੰਘ,ਪੀ ਆਰ ਟੀ ਸੀ ਤੋਂ ਜਗਤਾਰ ਸਿੰਘ, ਗੁਰਬਾਜ ਸਿੰਘ  ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਰਕਾਰੀ ਵਿਭਾਗਾਂ ਨੂੰ ਬਚਾਉਣ ਟਰਾਸਪੋਰਟ  ਮਾਫੀਆ ਖਤਮ ਕਰਨ ਘਰ ਘਰ ਪੱਕਾ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਫੂਕ 3 ਮਹੀਨਿਆਂ ਵਿੱਚ ਹੀ ਨਿਕਲਦੀ ਨਜ਼ਰ ਆਉਂਦੀ ਹੈ ਕਿਉਂਕਿ ਪਨਬੱਸ ਵਿੱਚ ਨਵੀਂ ਭਰਤੀ ਆਊਟਸੋਰਸਿੰਗ ਤੇ ਕਰਨ ਦੀ ਤਿਆਰੀ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਨੋਜੁਆਨਾਂ ਨੂੰ ਪੱਕਾ ਰੋਜ਼ਗਾਰ ਦੇਣ ਦਾ ਵਾਅਦਾ ਕੇਵਲ ਚੋਣਾਵੀ ਸਟੰਟ ਸਨ। ਦੂਸਰੇ ਪਾਸੇ ਪ੍ਰਾਈਵੇਟ ਨਜਾਇਜ਼ ਬੱਸਾਂ ਬੰਦ ਕਰਨ ਜਾਂ ਸਰਕਾਰੀ ਟਰਾਂਸਪੋਰਟ ਨੂੰ ਵਧਾਉਣ ਦੀ ਥਾਂ ਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਹਨ ਜਿਸ ਦਾ ਮਹਿਕਮੇ ਨੂੰ ਲੱਗਭੱਗ ਪੰਜ ਸਾਲਾਂ ਵਿੱਚ 60-65 ਲੱਖ ਰੁਪਏ ਦਾ ਨੁਕਸਾਨ ਹੈ ਅਤੇ ਬੱਸ ਫੇਰ ਪ੍ਰਾਈਵੇਟ ਮਾਲਕ ਦੀ ਹੈ ਜੋ ਕਿ ਸਰਕਾਰੀ ਪਰਮਿਟ ਤੇ ਵਿਭਾਗ ਦੀ ਨਜਾਇਜ਼ ਲੁੱਟ ਹੈ। ਇਨ੍ਹਾਂ ਬੱਸਾਂ ਦਾ ਵਿਰੋਧ ਕਰਦਿਆਂ ਜਥੇਬਦੀ ਦੇ ਆਗੂ ਜਸਪਾਲ ਸ਼ਰਮਾ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਮੈਨੇਜਮੈਂਟ ਇਹ ਟੈਂਡਰ ਰੱਦ ਨਹੀਂ ਕਰਦੇ ਤਾਂ ਮਜਬੂਰਨ ਸਾਨੂੰ ਕੋਈ ਤਿੱਖਾ ਸੰਘਰਸ ਕਰਨਾ ਪਵੇਗਾ ਇਸ ਲਈ ਯੂਨੀਅਨ ਵਲੋਂ ਸਮੇਂ ਸਮੇਂ ਤੇ ਵਿਭਾਗ ਨੂੰ ਬਚਾਉਣ ਲਈ ਅਤੇ ਹੱਕੀ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨਾ,ਅਤੇ ਬਿਨਾਂ ਸ਼ਰਤ ਡਿਊਟੀ ਪਾਇਆ ਜਾਵੇ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਬਰਾਬਰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕੇਦਾਰੀ ਸਿਸਟਮ ਤੇ ਭਰਤੀ ਬੰਦ ਕਰਨ   ਅਤੇ ਅਡਵਾਂਸ ਬੁੱਕਰ ਤੇ ਤਨਖਾਹ ਦਾ ਵਾਧਾ ਲਾਗੂ ਕਰਨਾ ਅਤੇ ਵਰਕਸ਼ਾਪ ਦੀ ਮੰਗ ਸਕਿਲੱਡ ਤੋਂ ਹਾਈ ਸਕਿਲੱਡ ਲਾਗੂ ਕਰਨਾ ਆਦਿ ਮੰਗਾਂ ਤੇ ਮੌਜੂਦਾ ਸਰਕਾਰ ਅਤੇ ਅਫਸਰਾਂ ਦੇ ਰਵਈਏ ਨੂੰ ਦੇਖਦਿਆਂ ਹੋਈਆਂ  ਤਿੱਖੇ ਐਕਸ਼ਨ ਕਰਨੇ ਪੈਣਗੇ। 

ਗੇਟ ਰੈਲੀ ਤੇ ਪਹੁੰਚਣ ਦੀਆਂ ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੇ ਕਿਹਾ ਕਿ ਨਜਾਇਜ਼ ਕੰਡੀਸ਼ਨਾ ਤਰੁੰਤ ਰੱਦ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਜਿਸ ਨਾਲ ਜੁਰਮਾਨੇ ਦੇ ਰੂਪ ਵਿੱਚ ਲੱਖਾਂ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਵੇਗਾ ਅਤੇ ਪੁਰਾਣੇ ਮੁਲਾਜ਼ਮਾਂ ਨੂੰ ਰੋਜ਼ਗਾਰ ਮਿਲੇਗਾ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੇ ਵਰਕਰਾਂ ਨਾਲ ਮਿਲ ਕੇ ਮੋਢੇ ਨਾਲ ਮੋਢਾ ਲਾ ਕੇ ਉਲੀਕੇ ਪ੍ਰੋਗਰਾਮ ਵਿੱਚ ਬਰਾਬਰ ਸਾਥ ਦੇ ਕੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।

Tuesday, April 26, 2022

ਲੁਧਿਆਣਾ ਵਿੱਚ ਰੋਡਵੇਜ਼ ਮੁਲਾਜ਼ਮ ਫੇਰ ਗੁੱਸੇ ਵਿੱਚ ਆਏ

26th April 2022 at 03:06 PM

ਤਾਨਾਸ਼ਾਹੀ ਬਦਲੀਆਂ ਦੇ ਖਿਲਾਫ ਕੀਤੀ ਗੇਟ 'ਤੇ ਹੀ ਰੋਸ ਰੈਲੀ  

ਲੁਧਿਆਣਾ: 26 ਅਪ੍ਰੈਲ 2022: (ਪੰਜਾਬ ਸਕਰੀਨ ਟੀਮ):: 

ਪਬਲਿਕ ਸੈਕਟਰ ਨੂੰ ਡੋਬਣ ਅਤੇ ਨਿਜੀ ਸੈਕਟਰ ਨੂੰ ਲਾਹੇ ਪਹੁੰਚਾਉਣ ਦੀਆਂ ਨੀਤੀਆਂ ਲੰਮੇ ਸਮੇਂ ਤੋਂ ਜਾਰੀ ਹਨ। ਸਰਕਾਰਾਂ ਬਦਲਦੀਆਂ ਰਹੀਆਂ ਅਤੇ ਬਿਆਨ ਵੀ ਬਦਲਦੇ ਰਹੇ ਪਰ ਨਹੀਂ ਬਦਲਿਆ ਤਾਂ ਹਕੀਕਤ ਵਿਚ ਕੁਝ ਨਹੀਂ ਬਦਲਿਆ। ਨਿਜੀਕਰਨ ਵੱਲ ਝੁਕੀਆਂ ਸਰਕਾਰਾਂ ਦੇ ਰਵਈਏ ਨੇ ਬਾਰ ਬਾਰ ਇਹੀ ਸਾਬਿਤ ਕੀਤਾ ਕਿ ਪਬਲਿਕ ਸੈਕਟਰ ਜਿੰਨੀ ਜਲਦੀ ਮੁੱਕ ਜਾਵੇ ਓਨਾ ਹੀ ਚੰਗਾ ਹੋਵੇ। ਇਹ ਕੁਝ ਰੋਡਵੇਜ਼ ਵਾਲੇ ਪਾਸੇ ਵੀ ਨਜ਼ਰ ਆਇਆ। 

ਜਦੋਂ ਇਸ ਰਵਈਏ ਦੇ ਖਿਲਾਫ  ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਦਾ ਵੱਡਾ ਹਿੱਸਾ ਇਕਮੁੱਠ ਹੋ ਕੇ ਆਵਾਜ਼ ਉਠਾਉਣ ਲੱਗਿਆ ਤਾਂ ਅੰਦੋਲਨ ਫਿਰ ਤਿੱਖਾ ਹੋਣ ਲੱਗ ਪਿਆ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਅੰਦੋਲਨ ਅਤੇ ਏਕੇ ਨੂੰ ਕਮਜ਼ੋਰ ਕਾਰਨ ਲਈ ਸਾਡੇ ਸਰਗਰਮ ਮੈਂਬਰਾਂ ਦਾ ਤਬਾਦਲਾ ਕਰ ਕੇ ਉਹਨਾਂ ਨੂੰ ਦੋ ਦੋ ਸੋ ਜਾਂ ਢਾਈ ਢਾਈ ਸੋ ਕਿਲੋਮੀਟਰ ਦੂਰ ਦੁਰਾਡੇ ਸਟੇਸ਼ਨਾਂ 'ਤੇ ਭੇਜ ਦਿੱਤਾ ਗਿਆ ਹੈ। ਇਹਨਾਂ ਮੁਲਾਜ਼ਮਾਂ ਨੂੰ ਇਸ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂਕਿ ਇਹਨਾਂ ਦੀ ਜਥੇਬੰਦਕ ਏਕਤਾ ਅਤੇ ਆਵਾਜ਼ ਦੋਹਾਂ ਨੂੰ ਕਮਜ਼ੋਰ ਕੀਤਾ ਜਾ ਸਕੇ। 

ਇਸ ਸਬੰਧੀ ਅੱਜ ਵੀ ਲੁਧਿਆਣਾ ਬਸ ਅੱਡੇ 'ਤੇ ਇਹਨਾਂ ਮੁਲਾਜ਼ਮਾਂ ਨੇ ਆਪਣੇ ਰੋਸ ਅਤੇ ਰੋਹ ਦਾ ਪ੍ਰਗਟਾਵਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂ ਸਤਨਾਮ ਸਿੰਘ ਸੱਤਾ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਅਹਿਜਿਆਂ ਹਰਕਤਾਂ ਨਾਲ ਸਰਕਾਰ
ਸਾਡੇ ਜੋਸ਼ ਅਤੇ ਜਜ਼ਬੇ ਨੂੰ ਰੋਕ ਨਹੀਂ ਸਕੇਗੀ। ਉਹਨਾਂ ਕੱਚੇ ਮੁਲਾਜ਼ਮਾਂ ਨੂੰ ਪੱਕੀਆਂ ਕਰਨ ਵਾਲੀ ਮੰਗ ਦਾ ਵੀ ਜ਼ਿਕਰ ਕੀਤਾ ਅਤੇ ਰੂਟਾਂ ਦੀ ਦੂਰੀ ਪੂਰੀ ਕਰਦਿਆਂ ਰਸਤਿਆਂ ਵਿਚ ਆਉਂਦੀ ਤੇਲ ਦੀ ਕ ਮੀ ਵਾਲਾ ਮੁੱਦਾ ਵੀ ਉਠਾਇਆ। ਜੇ ਅਜਿਹਾ ਵਤੀਰਾ ਬੰਦ ਨਾ ਹੋਇਆ ਤਾਂ ਮੁਲਾਜ਼ਮਾਂ ਦੀ ਨਾਰਾਜ਼ਗੀ ਹੋਰ ਵਧੇਗੀ।

ਮੁਲਾਜ਼ਮ ਆਗੂ ਸਤਨਾਮ ਸਿੰਘ ਨੇ ਇਸ ਗੱਲ 'ਤੇ ਦੁੱਖ ਪ੍ਰਗਟਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕਰਕੇ ਹੌਦ ਚ ਆਈ ਮੌਜੂਦਾਂ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਦੀਆਂ ਬਦਲੀਆਂ ਕਰਕੇ ਅਵਾਜ਼  ਦਬਾਉਣ ਦੇ ਦਾ ਜਿਹੜਾ ਰਾਹ ਫੜਿਆ ਹੈ ਉਸ ਨਾਲ ਸਾਡੇ ਅੰਦੋਲਨ ਵਿਚ ਕੋਈ ਕਮੀ ਨਹੀਂ ਆਵੇਗੀ। 

ਇਸ ਰੋਸ ਨੂੰ ਦਿਖਾਉਣ ਲਈ ਹੀ ਅੱਜ ਪੰਜਾਬ ਰੋਡਵੇਜ਼ ਪਨਬੱਸ/ ਪੀ ਆਰ ਟੀ ਸੀ ਮੁਲਾਜਮਾਂ ਨੇ ਪੱਟੀ ਡਿੱਪੂ ਦੇ ਮੁਲਾਜਮਾਂ ਦੀਆਂ ਟਰਾਸਪੋਰਟ ਮੰਤਰੀ ਦੇ ਹੁਕਮਾਂ ਤੇ ਕੀਤੀਆਂ ਜਬਰੀ ਬਦਲੀਆਂ ਰੱਦ ਕਰਵਾਉਣ ਲਈ ਪੰਜਾਬ ਦੇ ਸਮੂਹ ਡਿੱਪੂਆਂ ਤੇ ਕੀਤੀਆਂ ਗੇਟ ਰੈਲੀਆਂ ਕੀਤੀਆਂ ਹਨ ਅਤੇ ਨਾਅਰੇਬਾਜ਼ੀ ਵੀ ਕੀਤੀ। 

ਨਾਲ ਹੀ ਇਹਨਾਂ ਆਗੂਆਂ ਨੇ ਚੇਤਾਵਨੀ ਵੀ ਦਿੱਤੀ ਕਿ ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ ਅਤੇ ਪੱਟੀ ਡਿੱਪੂ ਦੀਆਂ ਬਦਲੀਆਂ ਨਾਂ ਕੀਤੀਆਂ ਰੱਦ ਤਾਂ ਪੂਰੇ ਪੰਜਾਬ ਦੇ ਪੰਜਾਬ ਰੋਡਵੇਜ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੂਹ ਡਿਪੂ ਬੰਦ ਕੀਤੇ ਜਾਣਗੇ। 

ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੱਟੀ ਡਿੱਪੂ ਦੇ ਮੁਲਾਜਮਾਂ ਦੀਆਂ ਟਰਾਸਪੋਰਟ ਮੰਤਰੀ ਵੱਲੋ ਕੀਤੀਆਂ ਨਜਾਇਜ਼ ਤੌਰ ਤੇ ਦੂਰ ਦੁਰਾਡੇ ਕੀਤੀਆਂ ਬਦਲੀਆਂ ਦੀ ਤਿੱਖੀ ਨਿੰਦਾ ਕੀਤੀ ਗਈ। ਡਿਪੂ ਪ੍ਧਾਨ ਸਤਨਾਮ ਸਿੰਘ ਵੱਲੋ ਇਸ ਮਸਲੇ ਤੇ ਲੁਧਿਆਣਾ ਡਿੱਪੂ ਦੇ ਗੇਟ ਤੇ ਬੋਲਦੇ ਹੋਏ ਦੱਸਿਆਂ ਕਿ ਲੋਕਤੰਤਰੀ ਦੇਸ਼ ਵਿੱਚ ਲੋਕਤੰਤਰ ਦੇ ਨਾਮ ਤੇ ਚੁਣੀਆਂ ਹੋਈਆਂ ਸਰਕਾਰਾਂ ਅੱਜ ਦੇ ਸਮੇ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਤੌਰ ਤੇ ਦਬਾਉਣ ਤੋ ਕਿਸੇ ਗੱਲੋ ਵੀ ਪਿੱਛੇ ਨਹੀ ਹੈ ਜਿਸਦਾ ਨਮੂਨਾਂ ਪੱਟੀ ਡਿੱਪੂ ਵਿੱਚ ਕਰਮਚਾਰੀਆਂ ਦੇ ਹੱਕਾਂ ਤੇ ਮੰਗਾਂ ਲਈ ਆਵਾਜ ਉਠਾਉਣ ਵਾਲੇ ਜਥੇਬੰਦੀ ਦੇ ਆਗੂਆਂ ਦੀਆਂ ਬਦਲੀਆਂ ਮੈਨੇਜਮੈਂਟ ਦੇ ਕਹਿਣ ਤੇ ਟਰਾਸਪੋਰਟ ਮੰਤਰੀ ਪੰਜਾਬ ਵੱਲੋ ਕਰਮਚਾਰੀਆਂ ਦੇ ਘਰਾਂ ਤੋ 300 ਕਿਲੋਮੀਟਰ ਦੂਰ ਕਰਨ ਦੇ ਹੁਕਮ ਜਾਰੀ ਕਰਕੇ ਵਿਖਾ ਦਿੱਤਾ ਹੈ। 

ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਜਥੇਬੰਦੀ ਸ਼ੁਰੂ ਤੋ ਹੀ ਕਰਮਚਾਰੀਆਂ ਦੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੇ ਨਾਲ ਨਾਲ ਜਨਤਕ ਮੰਗਾਂ ਜਿਵੇ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਵਿੱਚ ਨਵੀਆਂ 10 ਹਜਾਰ ਬੱਸਾਂ ਸ਼ਾਮਿਲ ਕਰਨਾਂ ਅਤੇ ਟਰਾਪੋਰਟ ਮਾਫੀਆਂ ਨੂੰ ਨਕੇਲ ਪਾਉਣ ਲਈ ਸਰਕਾਰ ਕੋਲ ਆਵਾਜ਼ ਚੁੱਕਦੀ ਰਹੀ ਹੈ ਅਤੇ ਇਸ ਆਵਾਜ਼ ਚੁੱਕਣ ਦਾ ਖਮਿਆਜ਼ਾ ਜਥੇਬੰਦੀ ਦੇ ਆਗੂਆਂ ਨੂੰ ਆਪਣੇ ਘਰਾਂ ਤੋ ਦੂਰ ਬਦਲੀਆਂ ਦੇ ਰੂਪ ਚ ਚੁਕਾਉਣਾ ਪੈ ਰਿਹਾ ਹੈ।  ਇਸ ਕਦਮ ਦਾ ਮਕਸਦ ਸਿਰਫ ਕਰਮਚਾਰੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਵਿੱਚ ਡਰ ਦਾ ਮਹੌਲ ਪੈਦਾ ਕਰਨਾ ਹੈ ਪਰੰਤੂ ਕਰੋਨਾਂ ਕਾਲ ਅਤੇ ਹੋਰ ਕੁਦਰਤੀ ਆਫਤਾਂ ਵਿੱਚ ਸਰਕਾਰ ਅਤੇ ਪੰਜਾਬ ਦੀ ਜਨਤਾਂ ਨੂੰ ਨਿਰੰਤਰ ਦਿਨ ਰਾਤ ਟਰਾਸਪੋਰਟ ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਕਰਮਚਾਰੀ ਇਹਨਾਂ ਸਰਕਾਰ ਤੇ ਮੈਨੇਜਮੈਂਟ ਦੀਆਂ ਗਲਤ ਕਾਰਵਾਈਆਂ ਤੋ ਡਰਨ ਵਾਲੇ ਨਹੀ। 

ਸ਼ਮਸ਼ੇਰ ਸਿੰਘ ਸੂਬਾ ਜਰਨਲ ਸਕੱਤਰ , ਗੁਰਪ੍ਰੀਤ ਬੜੈਚ ਡਿਪੂ ਮੀਤ ਪ੍ਰਧਾਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਯੂਨੀਅਨ ਵਲੋਂ 2 ਵਾਰ ਮਿਲ ਕੇ ਆਪਣੀ ਅਤੇ ਮਹਿਕਮੇ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਪੈਨਲ ਮੀਟਿੰਗ ਲਈ ਚਾਰ ਮੰਗ ਪੱਤਰ ਭੇਜੇ ਗਏ ਹਨ ਪ੍ਰੰਤੂ ਜਾਇਜ਼ ਮੰਗਾਂ ਦਾ ਹੱਲ ਕਰਨ ਜਾਂ ਮਹਿਕਮੇ ਨੂੰ ਮੁਨਾਫ਼ੇ ਵਾਲੇ ਪਾਸੇ ਲੈ ਕੇ ਜਾਣ ਦੀ ਥਾਂ ਤੇ ਨਵੇਂ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਯੂਨੀਅਨ ਨੂੰ ਧਰਨੇ ਮੁਜ਼ਾਹਰੇ ਹੜਤਾਲਾਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।  ਜਾਇਜ਼ ਮੰਗਾਂ ਵਿੱਚ 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਡਾਟਾ ਐਂਟਰੀ ਉਪਰੇਟਰ ਅਤੇ ਅਡਵਾਸ ਬੁੱਕਰਾਂ ਦੀ ਤਨਖਾਹ ਵਿੱਚ ਵਾਧਾ ਕਰਨ, ਟਿਕਟ ਦੀ ਜੁੰਮੇਵਾਰੀ ਸਵਾਰੀ ਦੀ ਕਰਨ ਆਦਿ ਮੰਗਾਂ ਦਾ ਹੱਲ ਜਲਦੀ ਕੱਢਿਆ ਜਾਵੇ। ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੈਨੇਜਮੈਟ ਵਲੋਂ ਧੱਕੇਸ਼ਾਹੀ ਨਾਲ ਕੀਤੀਆਂ ਪੱਟੀ ਡਿੱਪੂ ਦੇ ਕਰਮਚਾਰੀਆਂ ਦੀਆਂ ਬਦਲੀਆਂ ਤੁਰੰਤ ਰੱਦ ਨਾ ਕੀਤੀਆਂ ਗਈਆਂ ਤਾਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਦਾ ਮੁਕੰਮਲ ਚੱਕਾਂ ਜਾਮ ਸਮੂਹ ਪੰਜਾਬ ਦੇ ਬੱਸ ਸਟੈਡ ਤੇ ਡਿੱਪੂ ਬੰਦ ਕਰਕੇ ਕੀਤਾ ਜਾਵੇਗਾ ਅਤੇ ਟਰਾਸਪੋਰਟ ਮੰਤਰੀ ਪੰਜਾਬ ਅਤੇ ਮੈਨਿੰਜਮੈਟ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ,ਸੁਖਵਿੰਦਰ ਸਿੰਘ ਬੱਬੂ, ਪੀ ਆਰ ਟੀ ਸੀ ਤੋਂ ਦਲਜੀਤ ਸਿੰਘ ਆਦਿ ਸਾਥੀਆਂ ਨੇ ਵਰਕਰਾਂ ਨੂੰ ਸੰਬੋਧਨ ਕੀਤਾ।

Sunday, April 10, 2022

"ਆਪ" ਵੀ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਗੰਭੀਰ ਨਹੀਂ ਲੱਗਦੀ

ਪੰਜਾਬ ਰੋਡਵੇਜ਼//ਪਨਬੱਸ//PRTC ਕੰਟਰੈਕਟ ਵਰਕਰ ਫਿਰ ਰੋਹ ਵਿੱਚ ਹਨ


ਲੁਧਿਆਣਾ
: 10 ਅਪ੍ਰੈਲ 2022: (ਪੰਜਾਬ ਸਕਰੀਨ ਬਿਊਰੋ)::

ਪਨਬਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਵਰਗੇ ਪਬਲਿਕ ਸੈਕਟਰ ਅਦਾਰਿਆਂ ਦਾ ਮੋਹ ਹੁਣ ਆਪ ਸਰਕਾਰ ਤੋਂ ਵੀ ਭੰਗ ਹੁੰਦਾ ਨਜ਼ਰ ਆ ਰਿਹਾ ਹੈ। ਰੋਡਵੇਜ਼ ਵਾਲੇ ਬਹੁ ਗਿਣਤੀ ਮੁਲਾਜ਼ਮ ਮਹਿਸੂਸ ਕਰ ਰਹੇ ਹਨ ਕਿ ਨਿਜੀਕਰਨ ਅਤੇ ਪੂੰਜੀਵਾਦ ਨਾਲ ਗ੍ਰਸੀਆਂ ਹੋਈਆਂ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਇਹਨਾਂ ਅਦਾਰਿਆਂ ਨੂੰ ਇਸ ਤਰ੍ਹਾਂ ਖਤਮ ਕਰ ਰਹੀਆਂ ਹਨ ਜਿਸ ਨਾਲ ਇਹੀ ਲੱਗੇ ਕਿ ਇਹ ਅਦਾਰੇ ਆਪਣੇ ਭਾਰ ਨਾਲ ਆਪੇ ਹੀ ਡਿੱਗ ਪਏ। ਅਸੀਂ ਇਹਨਾਂ ਦਾ ਕੁਝ ਨਹੀਂ ਵਿਗਾੜਿਆ। ਇਹ ਮੁਲਾਜ਼ਮ ਦਸ ਤਾਰੀਖ ਲੰਘ ਜਾਣ 'ਤੇ ਵੀ ਤਨਖਾਹਾਂ ਨਾ ਮਿਲਣ ਕਾਰਨ ਅੱਕੇ ਹੋਏ ਸਨ। 
ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਫਿਰ ਨਾਰਾਜ਼ ਹਨ ਅਤੇ ਉਹਨਾਂ ਨੇ ਵਿਸਾਖੀ ਮੌਕੇ 12 ਅਪ੍ਰੈਲ ਤੋਂ ਅੰਦੋਂਲਨ ਦੇ ਨਵੇਂ ਪੜਾਅ ਦੀ ਸ਼ੁਰੂਆਤ ਦਾ ਐਲਾਨ ਵੀ ਕਰ ਦਿੱਤਾ ਹੈ। ਇਹਨਾਂ ਵਰਕਰਾਂ ਬੜੇ ਦੁਖੀ ਹਿਰਦੇ ਨਾਲ ਹੁਣ ਮੀਡੀਆ ਕੋਲ ਵੀ ਸ਼ਿਕਾਇਤ ਕੀਤੀ ਹੈ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਵੀ ਸਰਕਾਰੀ ਮਹਿਕਮਿਆਂ ਨੂੰ ਖ਼ਤਮ ਹੋਣ ਤੋਂ ਰੋਕਣਾ ਹੀ ਨਹੀਂ ਚਾਹੁੰਦੀ ਕਿਉਂਕਿ ਸਰਕਾਰੀ ਬੱਸਾਂ ਵਿੱਚ ਫ੍ਰੀ ਸਫ਼ਰ ਸਹੂਲਤਾਂ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪਨਬੱਸ ਅਤੇ PRTC ਨੂੰ ਹੁਣ ਤੱਕ ਅਦਾ ਨਹੀਂ ਕੀਤੀ ਗਈ। 
ਪਿਛਲੇ 4 ਮਹੀਨਿਆਂ ਦੇ ਕਰੋੜਾਂ ਰੁਪਏ ਦੇ ਬਿੱਲ ਸਰਕਾਰ ਕੋਲ ਪਏ ਹਨ ਪਰ ਹੁਣ ਤੱਕ ਕੋਈ ਬਜਟ ਨਹੀਂ ਆਇਆ ਨਾ ਹੀ ਬਿੱਲ ਪਾਸ ਕਰਕੇ ਪੈਸੇ ਮਹਿਕਮੇ ਨੂੰ ਦਿੱਤੇ ਗਏ ਹਨ।  ਸਰਕਾਰ ਦੀ ਨਲਾਇਕੀ ਕਾਰਨ ਪਨਬੱਸ ਅਤੇ PRTC ਦੇ ਪਿਛਲੇ ਲੰਬੇ ਸਮੇਂ ਤੋਂ ਬਹੁਤ ਹੀ ਘੱਟ ਤਨਖਾਹਾਂ ਤੇ ਮਿਹਨਤ ਨਾਲ ਕੰਮ ਕਰਦੇ ਆ ਰਹੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲੇਟ ਹੀ ਮਿਲਦੀ ਹੈ ਅਤੇ ਹੁਣ 10 ਤਰੀਕ ਹੋਣ ਦੇ ਬਾਵਜੂਦ ਪਨਬੱਸ ਮੁਲਾਜ਼ਮਾਂ ਦੀ ਤਨਖਾਹ ਦਾ ਕਰੀਬ 9-10 ਕਰੋੜ ਰੁਪਏ ਮਹਿਕਮੇ ਕੋਲ ਨਹੀਂ ਹਨ। ਨਤੀਜੇ ਵੱਜੋਂ ਤਨਖ਼ਾਹ ਵਿੱਚ ਦੇਰੀ ਕੀਤੀ ਜਾ ਰਹੀ ਹੈ ਅਤੇ ਬਜਜਟ ਭੇਜਣ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ। 
ਅੱਜ ਮਿਤੀ 10 ਅਪ੍ਰੈਲ 2022 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟ੍ਰਰੈਕਟ ਵਰਕਰਜ ਯੂਨੀਅਨ ਪੰਜਾਬ ਵਲੋ ਇਸ ਸਬੰਧੀ ਵਿਸਥਾਰ ਨਾਲ ਮੀਡੀਆ ਨੂੰ ਦੱਸਿਆ ਗਿਆ। ਮੀਡੀਆ ਨਾਲ ਗੈਰ ਰਸਮੀ ਮੁਲਾਕਾਤ ਦੌਰਾਨ  ਸਰਪ੍ਰਸਤ ਸਿਕੰਦਰ ਸਿੰਘ ਚੈਅਰਮੈਨ ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਹੈ। 
ਇਹਨਾਂ ਲੀਡਰਾਂ ਨੇ ਇਹ ਵੀ ਕਿਹਾ ਕਿ ਦੂਸਰੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਤਾਂ ਇੱਕ ਪਾਸੇ ਕੱਚੇ ਮੁਲਾਜ਼ਮਾਂ ਨੂੰ ਨਜਾਇਜ਼ ਮਾਰੂ ਕਡੀਸ਼ਨਾਂ ਲਗਾ ਕੇ ਨੋਕਰੀ ਤੋਂ ਕੱਢਿਆ ਗਿਆ ਹੈ ਉਹਨਾਂ ਨੂੰ ਬਹਾਲ ਤੱਕ ਨਹੀਂ ਕੀਤੀ ਜਾ ਰਿਹਾ। ਮਹਿਕਮੇ ਵਲੋਂ ਪਨਬੱਸ ਦੀਆ ਨਵੀਆਂ ਬੱਸਾਂ ਨੂੰ ਚਲਾਉਣ ਲਈ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਫਾਰਗ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਉਲਟਾ ਠੇਕੇਦਾਰ ਨਾਲ ਮਿਲਕੇ ਲੱਖਾਂ ਰੁਪਏ ਰਿਸ਼ਵਤ ਲੈਣ ਲਈ ਨਵੀਂ ਭਰਤੀ ਕਰਨ ਦੀਆਂ ਗੱਲਾਂ ਨਵੇਂ ਬਣੇ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਕਹੀਆਂ ਜਾ ਰਹੀਆਂ ਹਨ।  
ਇਸਦੇ ਨਾਲ ਹੀ ਕੁਰੱਪਸ਼ਨ ਰੋਕਣ ਲਈ ਨਜਾਇਜ਼ ਬੱਸਾਂ ਰੋਕਣਾ,  ਸਪੈਸ਼ਲ ਚੱਲਦੀਆਂ ਬੱਸਾਂ ਰੋਕਣਾ, ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਜਾ ਬੱਸ ਸਟੈਂਡਾਂ ਵਿੱਚ ਰੋਡਵੇਜ਼ ਦੇ ਟਾਈਮਾਂ ਨੂੰ ਬਚਾਉਣ ਦੀ ਥਾਂ ਤੇ ਡਰਾਈਵਰ ਕੰਡਕਟਰ ਨੂੰ ਦੋਸ਼ੀ ਬਣਾਉਣ ਲਈ ਨਵੇਂ ਬਣੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਵੱਖ ਵੱਖ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਟਰਾਂਸਪੋਰਟ ਵਿਭਾਗ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ। ਯੂਨੀਅਨ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਫਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਹਰ ਮਹੀਨੇ ਤਨਖਾਹਾ ਸਮੇਂ ਸਿਰ ਪਾਈਆਂ ਜਾਣ ਸੋ ਸਰਕਾਰ ਦਾ ਇਹਨਾਂ ਗੱਲਾਂ ਵੱਲ ਧਿਆਨ ਨਹੀਂ ਹੈ ਜਿਸ ਕਰਕੇ ਯੂਨੀਅਨ ਵਲੋਂ ਅੱਜ ਅਸੀਂ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹਾ ਕਿ ਪਨਬੱਸ ਦੇ ਸਮੂਹ ਕੱਚੇ ਮੁਲਾਜ਼ਮਾਂ ਦੀ ਤਨਖਾਹਾਂ ਤਰੁੰਤ ਵਰਕਰਾਂ ਦੇ ਖਾਤਿਆਂ  ਵਿੱਚ ਪਾਈਆਂ ਜਾਣ ਅਤੇ ਬਾਕੀ ਮੰਗਾਂ ਦਾ ਹੱਲ ਵੀ ਤੁਰੰਤ ਕੱਢਿਆ ਜਾਵੇ  ਨਹੀਂ ਤਾ 12 ਅਪ੍ਰੈਲ ਨੂੰ ਸਮੂਹ ਡਿਪੂਆਂ ਦੇ ਗੇਟ ਤੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕਰਾਗੇ। ਜੇਕਰ ਫੇਰ ਵੀ ਹੱਲ ਨਾ ਹੋਇਆ ਤਾਂ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 

Thursday, September 09, 2021

ਸੁੰਨਸਾਨ ਰਿਹਾ ਲੁਧਿਆਣਾ ਦਾ ਬੱਸ ਅੱਡਾ

9th September 2021 at 3:44 PM

 ਪਨਬਸ ਅਤੇ PRTC: ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ 


ਲੁਧਿਆਣਾ
: 9 ਸਤੰਬਰ 2021: (ਪੰਜਾਬ ਸਕਰੀਨ ਟੀਮ):: 
ਹਰ ਵੇਲੇ ਗਹਮਾਗਹਮੀ ਵਾਲਾ ਲੁਧਿਆਣਾ ਦਾ ਬੱਸ ਅੱਡਾ ਅੱਜ ਵੀਰਾਂ ਜਿਹਾ ਲੱਗਦਾ ਸੀ। ਕਰਫਿਊ ਦੇ ਦਿਨ ਯਾਦ ਆਉਂਦੇ ਸਨ। ਅਸਲ ਵਿਚ ਇਥੇ ਹੜਤਾਲ ਸੀ। ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਚੌਥੇ ਦਿਨ ਵੀ ਆਪਣੀ ਹੜਤਾਲ ਜਾਰੀ ਰੱਖੀ। ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ। ਉਦੋਂ ਤੱਕ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ। ਸਰਕਾਰ ਗੱਲਬਾਤ ਲਈ ਬੁਲਾਉਂਦੀ ਵੀ ਰਹੀ ਹੈ ਪਰ ਗੱਲ ਕਿਸੇ ਸਿਰੇ ਨਹੀਂ ਲੱਗਦੀ। ਲਾਰੇ ਲੱਪਿਆਂ ਅਤੇ ਡੰਗ ਟਪਾਊ ਨੀਤੀਆਂ ਕਾਰਨ ਇਹ ਕੱਚੇ ਮੁਲਾਜ਼ਮ ਜ਼ਿਆਦਾ ਰੋਹ ਵਿਚ ਹਨ। 
ਪੰਜਾਬ ਦਾ ਇਹ ਅੰਦੋਲਨ ਹੁਣ ਹਰਿਆਣੇ ਤਕ ਫੈਲਣ ਲੱਗਿਆ ਹੈ। ਹਰਿਆਣਾ ਵਾਲੇ ਮੁਲਾਜ਼ਮ ਵੀ ਇਹਨਾਂ ਦੇ ਨਾਲ ਆ ਗਏ ਹਨ। ਮੀਟਿੰਗਾਂ ਦਾ ਸਿਲਸਿਲਾ ਹਰਿਆਣਾ ਵਿੱਚ ਵੀ ਸ਼ੁਰੂ ਹੈ। ਲੁਧਿਆਣਾ ਦੇ ਬਸ ਅੱਡੇ ਨੂੰ ਅੱਜ ਪੂਰੀ ਤਰ੍ਹਾਂ ਸੁੰਨਸਾਨ ਰੱਖਿਆ ਗਿਆ। ਸਿਰਫ ਮੁਜ਼ਾਹਰਾਕਾਰੀ ਕਾਫ਼ਿਲੇ ਸਨ ਜਾਂ ਫਿਰ ਨਾਅਰੇਬਾਜ਼ੀ ਦੀ ਆਵਾਜ਼ ਸੀ। ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਅੱਜ ਅੱਡੇ ਵਿਚ ਨਹੀਂ ਵੜਨ ਦਿੱਤਾ ਗਿਆ। ਸਵਾਰੀਆਂ ਨੰ ਵੀ ਬਾਹਰੋਂ ਬਾਹਰ ਮੋੜ ਦਿੱਤਾ ਗਿਆ। ਇਸ ਨਾਲ ਜਿੱਥੇ ਸਵਾਰੀਆਂ ਦੀ ਖੱਜਲ ਖੁਆਰੀ ਹੋਈ ਉੱਥੇ ਬਸ ਅੱਡੇ ਦੇ ਅੰਦਰ ਸਮਾਂ ਵੇਚਣ ਵਾਲਿਆਂ ਨੂੰ ਵੀ ਕਾਫੀ ਘਾਟਾ ਪਿਆ। 

ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਅੰਦੋਲਨ ਹੋਰ ਤਿੱਖਾ

9th September 2021 at 1:34 PM

 ਪ੍ਰਾਈਵੇਟ ਬਸਾਂ ਦੀ ਐਂਟਰੀ ਵੀ ਅੱਡੇ ਵਿੱਚ ਬੰਦ ਕੀਤੀ 


ਅਣਮਿੱਥੇ ਸਮੇਂ ਦੀ ਹੜਤਾਲ ਚੋਥੇ ਦਿਨ ਵੀ ਜਾਰੀ-ਸੁਖਦੇਵ ਸਿੰਘ, ਜਸਪਾਲ ਸ਼ਰਮਾ
10 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰਾਂਗੇ ਘਿਰਾਓ-ਗੁਰਵਿੰਦਰ ਸਿੰਘ‌//ਅੰਮ੍ਰਿਤਪਾਲ ਸਿੰਘ

ਲੁਧਿਆਣਾ: 9 ਸਤੰਬਰ 2021: (ਪੰਜਾਬ ਸਕਰੀਨ ਡੈਸਕ)::

ਸਰਕਾਰ ਦੇ ਰਵਈਏ ਨੂੰ ਅੜੀਅਲ ਦੱਸਦਿਆਂ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਹੁਣ ਪੂਰੇ ਰੋਹ ਵਿੱਚ ਹਨ। ਉਹਨਾਂ ਨੇ ਲੁਧਿਆਣਾ ਬਸ ਅੱਡੇ ਵਿੱਚ ਨਿਜੀ ਬਸਾਂ ਦੀ ਐਂਟਰੀ ਵੀ ਬੰਦ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਬਸਾਂ ਨੂੰ ਬਾਹਰੋਂ ਬਾਹਰ ਵਾਪਿਸ ਕਰ ਦਿੱਤਾ ਹੈ। ਪ੍ਰਾਈਵੇਟ ਬਸਾਂ ਵਾਲੇ ਬਾਹਰੋਂ ਹੀ ਸਵਾਰੀਆਂ ਲੈ ਕੇ ਜਾ ਰਹੇ ਹਨ। ਯਾਤਰੀਆਂ ਲਈ ਵੀ ਅੱਜ ਅੱਡਾ ਨੋ-ਐਂਟਰੀ ਵਰਗੇ ਬੰਦ ਵਰਗਾ ਹੀ ਰਿਹਾ। ਜੇ ਕੋਈ ਇੱਕ ਦੁੱਕਾ ਯਾਤਰੀ ਇਨਕੁਆਇਰੀ ਤੱਕ ਪਹੁੰਚਿਆ ਵੀ ਤਾਂ ਉਸਨੂੰ ਦੱਸਿਆ ਗਿਆ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ। ਇਸ ਤਰ੍ਹਾਂ ਇਸ ਮੌਕੇ ਨੂੰ ਯੂਨੀਨਾਂ ਨੇ ਆਪਣੇ ਪ੍ਰਚਾਰ ਲਈ ਵੀ ਵਰਤਿਆ। ਇਸ ਤਰ੍ਹਾਂ ਅੱਜ ਲੁਧਿਆਣਾ ਦਾ ਬਸ ਅੱਡਾ ਸੁਨਸਾਨ ਰਿਹਾ। ਸਿਰਫ ਅੰਦੋਲਨਕਾਰੀ ਹੀ ਸਨ ਜੋ ਕਿ ਬਸ ਅੱਡਿਆ ਦੇ ਵੱਖ ਵੱਖ ਮੋੜਾਂ ਤੇ ਰੈਲੀਆਂ ਕਰ ਰਹੇ ਸਨ। ਹੁਣ ਕੱਲ੍ਹ ਅਰਥਾਤ 10 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਵੀ ਐਲਾਨਿਆ ਗਿਆ ਹੈ। ਇਸ ਤਰ੍ਹਾਂ ਸਥਿਤੀ ਨਾਜ਼ੁਕ ਬਣ ਗਈ ਹੈ। ਸਿੱਟੇ ਵੱਜੋਂ ਸਵਾਰੀਆਂ ਦੀ ਖੱਜਲਖੁਆਰੀ ਅੱਜ ਵੀ ਜਾਰੀ ਰਹੀ। ਜੇ ਗੱਲ ਨਾ ਨਿੱਬੜੀ ਤਾਂ ਵੱਡੇ ਸ਼ਹਿਰ ਅਤੇ ਵੱਡੇ ਮਾਰਗ ਵੀ ਬੰਦ ਕੀਤੇ ਜਾਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ। 

ਅੱਜ ਮਿਤੀ 9 ਸਤੰਬਰ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਚੋਥੇ ਦਿਨ ਵਿੱਚ ਸ਼ਾਮਿਲ ਹੋ ਗਈ ਹੈ ਲੁਧਿਆਣਾ ਡਿਪੂ ਦੇ ਗੇਟ ਤੇ ਬੋਲਦਿਆਂ ਡਿਪੂ ਮੀਤ ਪ੍ਰਧਾਨ ਸੁਖਦੇਵ ਸਿੰਘ ,ਪੀ ਆਰ ਟੀ ਸੀ ਤੋਂ ਸੂਬਾ ਆਗੂ ਜਸਪਾਲ ਸ਼ਰਮਾ ਨੇ ਕਿਹਾ ਕਿ ਅੱਜ ਹੜਤਾਲ ਦਾ ਚੋਥਾ ਦਿਨ ਹੈ ਕਿਉਂਕਿ 8ਤਾਰੀਕ ਦੀ ਮੀਟਿੰਗ ਬੇਸਿੱਟਾ ਰਹੀ ਜਿਸ ਕਰਕੇ ਅੱਜ ਮਿਤੀ 9 ਸਤੰਬਰ ਨੂੰ ਬੱਸ ਸਟੈਂਡ 4 ਘੰਟੇ ਬੰਦ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਂਪਾ ਕੀਤਾ ਗਿਆ ਅਤੇ ਕੱਲ੍ਹ 10 ਸਤੰਬਰ ਨੂੰ ਸਿਸਵਾ ਫ਼ਾਰਮ ਦਾ ਘਿਰਾਓ ਕੀਤਾ ਜਾਵੇਗਾ  ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਹਨ ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਸਾਹਿਬ ਕਹਿੰਦੇ ਸਨ ਕਿ ਟਰਾਂਸਪੋਰਟ ਮਾਫੀਆਂ ਖਤਮ ਕਰਨਗੇ ਪਰ ਅੱਜ ਸਰਕਾਰੀ ਬੱਸਾਂ ਕੈਪਟਨ ਸਾਹਿਬ ਨੇ ਖਤਮ ਕਰ ਦਿੱਤੀਆਂ ਹਨ। 
                              
ਸੈਕਟਰੀ ਪ੍ਰਵੀਨ ਕੁਮਾਰ, ਬਲਕਾਰ ਸਿੰਘ,ਪੀ ਆਰ ਟੀ ਸੀ ਦਲਜੀਤ ਸਿੰਘ, ਹਰਜਿੰਦਰ ਸਿੰਘ, ਗੁਰਜੰਟ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ ਜਿਵੇਂ ਕਿ ਰੋਡ ਜਾਮ ਕੀਤੇ ਜਾਣਗੇ ਵੱਡੇ ਸ਼ਹਿਰ ਬੰਦ ਕੀਤੇ ਜਾਣਗੇ ਕਿਉਂਕਿ ਇਹ ਸਮਾਂ ਕਰੋਂ ਜਾ ਮਰੋਂ ਦਾ ਹੈ।