Showing posts with label Photographer. Show all posts
Showing posts with label Photographer. Show all posts

Wednesday, July 29, 2026

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ-ਹਰਚੰਦ ਸਿੰਘ ਬਰਸਟ

 Arvinder Phg on Wednesday 29th July 2026 at 5:22 PM Regarding Chandigarh Photo Video Expo-2026

ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਨਵੀਆਂ ਤਕਨੀਕਾਂ ਅਪਣਾਉਣ ਦਾ ਦਿੱਤਾ ਸੁਨੇਹਾ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ


ਚੰਡੀਗੜ੍ਹ
: 29 ਜੁਲਾਈ 2026: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ):: 

ਫੋਟੋਗ੍ਰਾਫੀ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਵਿੱਚ ਵੀ ਇਸ ਨੂੰ ਲੈਕੇ ਨਵਾਂ ਉਤਸ਼ਾਂ ਮਹਿਸੂਸ ਹੋਇਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਇਸ ਪ੍ਰਦਰਸ਼ਨੀ ਵਿੱਚ ਆਏ ਫੋਟੋਗ੍ਰਾਫਰਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਕੈਮਰਿਆਂ ਦੀਆਂ ਨਵੀਆਂ ਕਿਸਮਾਂ ਦਾ ਵੀ ਪਤਾ ਲੱਗਿਆ ਅਤੇ ਫੋਟੋਗ੍ਰਾਫੀ ਦੀਆਂ ਨਵੀਆਂ ਕਲਾਵਾਂ ਬਾਰੇ ਵੀ ਗੱਲਬਾਤ ਹੋਈ। ਇਸ ਯਾਦਗਾਰੀ ਪ੍ਰਦਰਸ਼ਨੀ ਵਿੱਚ ਬਹੁਤ ਸਾਰੇ ਪੇਸ਼ੇਵਰ ਅਤੇ ਨਵੇਂ ਫੋਟੋਗ੍ਰਾਫਰ ਵੀ ਸ਼ਾਮਲ ਹੋਏ। 

ਅਸਲ ਵਿੱਚ ਚੰਡੀਗੜ੍ਹ ਨੂੰ ਭਾਵੇਂ ਪੱਥਰਾਂ ਦਾ ਸ਼ਹਿਰ ਆਖ ਕੇ ਬਦਨਾਮ ਵੀ ਕੀਤਾ ਜਾਂਦਾ ਹੈ ਪਰ ਅਸਲ ਵਿੱਚ ਚੰਡੀਗੜ੍ਹ ਕਲਾਪ੍ਰੇਮੀਆਂ ਦਾ ਸ਼ਹਿਰ ਹੈ ਜਿਹੜੇ ਸ਼ੀਸ਼ੇ ਦੀ ਕਦਰ ਵੀ ਜਾਂਦੇ ਹਨ ਅਤੇ ਨਜ਼ਾਕਤ ਵੀ। ਇਹ ਗੱਲ ਅੱਜ ਉਸ ਵੇਲੇ ਇੱਕ ਵਾਰ ਫੇਰ ਸਾਹਮਣੇ ਆਈ ਜਦੋਂ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ। ਇਸ ਵਿਸ਼ਾਲ ਪ੍ਰਦਰਸ਼ਨੀ ਦੇ ਦੂਜੇ ਦਿਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਪੂਰੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ.ਕੀਤੀਆਂ ਗਈਆਂ ਤਸਵੀਰਾਂ, ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਨਵੇਂ ਕੈਮਰਿਆਂ, ਵੀਡੀਓਗ੍ਰਾਫੀ ਗੇਜੇਟਸ ਅਤੇ ਡਿਜੀਟਲ ਨਵੀਨਤਾਵਾਂ ਨੂੰ ਬਹੁਤ ਬਾਰੀਕੀ ਨਾਲ ਦੇਖਿਆ ਅਤੇ ਪ੍ਰਬੰਧਕਾਂ ਸਮੇਤ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਫੋਟੋਗ੍ਰਾਫੀ ਮਹਿਜ਼ ਇੱਕ ਪੇਸ਼ਾ ਨਹੀਂ, ਬਲਕਿ ਇੱਕ ਬਹੁਤ ਹੀ ਖੂਬਸੂਰਤ ਕਲਾ ਹੈ। ਅੱਜ ਦੇ ਡਿਜੀਟਲ ਯੁੱਗ ਵਿੱਚ ਆਈਆਂ ਨਵੀਆਂ ਤਕਨੀਕਾਂ ਨੇ ਫੋਟੋਗ੍ਰਾਫੀ ਦੇ ਖੇਤਰ ਨੂੰ ਬਦਲ ਕੇ ਰੱਖ ਦਿੱਤਾ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਨਵੇਂ ਤੇ ਸੁਨਹਿਰੀ ਅਵਸਰ ਪੈਦਾ ਕੀਤੇ ਹਨ। ਉਨ੍ਹਾਂ ਨੇ ਮੌਜੂਦ ਸਾਰੇ ਫੋਟੋਗ੍ਰਾਫਰਾਂ ਅਤੇ ਵੀਡੀਓਗ੍ਰਾਫਰਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਨ੍ਹਾਂ ਨਵੀਆਂ ਅਤੇ ਆਧੁਨਿਕ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ।

ਉਨ੍ਹਾਂ ਨੇ ਫੋਟੋਗ੍ਰਾਫੀ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਬਿਹਤਰੀਨ ਤਸਵੀਰ ਖਿੱਚਣ ਲਈ ਪੂਰੀ ਏਕਾਗਰਤਾ ਅਤੇ ਲਗਨ ਦੀ ਲੋੜ ਹੁੰਦੀ ਹੈ। ਫੋਟੋਗ੍ਰਾਫਰ ਆਪਣੀ ਕਲਾ ਦੇ ਜ਼ਰੀਏ ਜ਼ਿੰਦਗੀ ਦੇ ਅਣਮੋਲ ਪਲਾਂ ਨੂੰ ਕੈਮਰੇ ਵਿੱਚ ਕੈਦ ਕਰਦੇ ਹਨ, ਤਾਂ ਜੋ ਇਨ੍ਹਾਂ ਯਾਦਾਂ ਨੂੰ ਲੰਬੇ ਸਮੇਂ ਤੱਕ ਸੰਜੋ ਕੇ ਰੱਖਿਆ ਜਾ ਸਕੇ। ਉਨ੍ਹਾਂ ਨੇ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਐਕਸਪੋ ਇੱਕੋ ਛੱਤ ਹੇਠ ਵਿਸ਼ਵ ਪੱਧਰੀ ਤਕਨੀਕਾਂ ਨੂੰ ਸਮਝਣ ਦਾ ਵਧੀਆ ਮੰਚ ਪ੍ਰਦਾਨ ਕਰਦੇ ਹਨ।

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਐਮ.ਓ. ਕਿਸਾਨ ਭਵਨ ਅਜੈਪਾਲ ਸਿੰਘ ਬਰਾੜ, ਮੰਡੀ ਬੋਰਡ ਦੇ ਅਮਲਾ ਅਫ਼ਸਰ ਸੁਰਮੁੱਖ ਸਿੰਘ ਅਤੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਜੇ.ਪੀ.ਐਸ. ਗਰਚਾ, ਪ੍ਰਧਾਨ ਸਰੋਜ ਸਿੰਘ ਚੌਹਾਨ, ਕੈਸ਼ੀਅਰ ਸੁਭਾਸ਼ ਭਾਟੀਆ, ਸੀਨੀਅਰ ਮੀਤ ਪ੍ਰਧਾਨ ਮੋਹਿੰਦਰ ਸਿੰਘ ਰਾਣਾ, ਜਨਰਲ ਸਕੱਤਰ ਸੁਨੀਲ ਭੱਟ, ਸੀਨੀਅਰ ਐਡਵਾਈਜਰ ਸੁੰਦਰ ਸਮੇਤ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸਿਏਸ਼ਨ ਦੇ ਅਹੁਦੇਦਾਰ, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ, ਫੋਟੋਗ੍ਰਾਫਰ ਅਤੇ ਵੀਡੀਓਗ੍ਰਾਫਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

--------------------

Sunday, August 10, 2025

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ

Received From Arvinder Phg on //10th Aug 2025 at 5:27 PM

ਬਹੁਤ ਤਜਰਬੇਕਾਰ ਹਨ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਸਰੋਜ ਸਿੰਘ ਚੌਹਾਨ

ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੋ ਹੋਈ ਚੋਣ

ਚੰਡੀਗੜ੍ਹ
: 10 ਅਗਸਤ 2025:(ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀਪੀਏ) ਦੀ ਜਨਰਲ ਹਾਊਸ ਮੀਟਿੰਗ ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਤਜਰਬੇਕਾਰ ਅਤੇ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਸਰੋਜ ਸਿੰਘ ਚੌਹਾਨ ਨੂੰ ਬਹੁਮਤ ਨਾਲ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇੱਕ ਫੋਟੋਗ੍ਰਾਫਰ ਵਜੋਂ 30 ਸਾਲਾਂ ਦੇ ਲੰਬੇ ਤਜਰਬੇ, ਇੱਕ ਦੋਸਤਾਨਾ ਸ਼ਖਸੀਅਤ ਅਤੇ ਜ਼ਮੀਨੀ ਪੱਧਰ 'ਤੇ ਸੇਵਾ ਲਈ ਪ੍ਰਤਿਭਾ ਦੇ ਨਾਲ, ਸਰੋਜ ਸਿੰਘ ਚੌਹਾਨ ਆਪਣੀ ਅਗਵਾਈ ਹੇਠ ਸੀਪੀਏ ਨੂੰ ਯਕੀਨੀ ਤੌਰ 'ਤੇ ਨਵੀਆਂ ਉਚਾਈਆਂ 'ਤੇ ਲੈ ਜਾਣਗੇ।

ਇਸ ਦੌਰਾਨ ਨਵੇਂ ਚੁਣੇ ਗਏ ਪ੍ਰਧਾਨ ਸ਼੍ਰੀ ਸਰੋਜ ਸਿੰਘ ਚੌਹਾਨ ਨੇ ਆਪਣੀ ਤਰਜੀਹ ਸਪੱਸ਼ਟ ਕੀਤੀ ਅਤੇ ਕਿਹਾ ਕਿ ਉਹ ਨਿਰਪੱਖਤਾ, ਪਾਰਦਰਸ਼ਤਾ, ਸ਼ਮੂਲੀਅਤ ਅਤੇ ਨਵੀਨਤਾ ਦੇ ਆਦਰਸ਼ਾਂ ਦੀ ਸੇਵਾ ਦੀ ਭਾਵਨਾ ਨਾਲ ਸੀਪੀਏ ਦੀ ਟੀਮ ਅਤੇ ਮੈਂਬਰਾਂ ਨਾਲ ਕੰਮ ਕਰਨਗੇ। ਦੱਸਣਯੋਗ ਹੈ ਕਿ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀਪੀਏ), ਇੱਕ ਵੱਕਾਰੀ ਸੰਸਥਾ ਹੈ ਜੋ ਚੰਡੀਗੜ੍ਹ ਟ੍ਰਾਈਸਿਟੀ ਦੇ ਫੋਟੋਗ੍ਰਾਫਰਾਂ ਦੀ ਭਲਾਈ ਅਤੇ ਸਮਾਜ ਸੇਵਾ ਲਈ ਕੰਮ ਕਰਦੀ ਹੈ ਅਤੇ ਇਸਦੇ 300 ਤੋਂ ਵੱਧ ਮੈਂਬਰ ਹਨ।

Sunday, August 18, 2024

ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

 ਐਤਵਾਰ 18 ਅਗਸਤ 2024 ਸ਼ਾਮ 3:55 ਵਜੇ

ਫੋਟੋਗ੍ਰਾਫਰਾਂ ਨੇ ਲਗਾਇਆ ਖੂਨਦਾਨ ਅਤੇ ਮੈਡੀਕਲ ਚੈਕਅੱਪ ਕੈਂਪ

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ, ਮਾਨਵ ਕਲਿਆਣ ਪਰੀਸਰ, ਈਵੋਕ ਬਿਲਡਰ ਅਤੇ ਕੁਮਾਰ ਬ੍ਰਦਰਜ਼ ਅਤੇ ਯੂਨੀਮਾਰਕ ਫਾਰਮਾ ਇੰਡੀਆ ਲਿਮਟਿਡ ਨੇ ਸਾਂਝੇ ਤੌਰ 'ਤੇ ਸੈਕਟਰ-22 ਸਥਿਤ ਕਮਿਊਨਿਟੀ ਸੈਂਟਰ ਵਿਖੇ ਪ੍ਰੋਗਰਾਮ ਕਰਵਾਇਆ।


ਮੋਹਾਲੀ
: 18 ਅਗਸਤ 2024: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ )::

ਫੋਟੋਗ੍ਰਾਫੀ ਦਾ ਇਤਿਹਾਸ ਭਾਵੇਂ ਬਹੁਤ ਪੁਰਾਣਾ ਹੈ, ਪਰ ਮੀਡੀਆ ਨਾਲ ਫੋਟੋਗ੍ਰਾਫੀ ਦਾ ਰਿਸ਼ਤਾ ਵੀ ਹੁਣ ਨਵਾਂ ਨਹੀਂ ਰਿਹਾ। ਅੱਜ ਦਾ ਮੀਡੀਆ ਫੋਟੋਆਂ ਜਾਂ ਵੀਡੀਓ ਤੋਂ ਬਿਨਾਂ ਅਧੂਰਾ ਹੈ। ਮੀਡੀਆ ਨਾਲ ਇਸ ਕੈਮਰੇ ਦੀ ਡਿਊਟੀ ਦੌਰਾਨ ਪੱਤਰਕਾਰਾਂ ਨੂੰ ਕਈ ਖਤਰਿਆਂ ਦਾ ਸਾਹਮਣਾ ਕਰਨਾ ਪਿਆ ਪਰ ਪੱਤਰਕਾਰਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਵੀ ਇਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕੀਤਾ। ਕੈਮਰੇ ਨਾਲ ਜੁੜੇ ਜੀਵਨ ਦੇ ਇਸ ਦੌਰ ਨੂੰ ਯਾਦ ਕਰਦਿਆਂ ਫੋਟੋ ਜਰਨਲਿਸਟਾਂ ਨੇ ਮੈਡੀਕਲ ਚੈਕਅੱਪ ਕੈਂਪ ਵੀ ਲਗਾਇਆ ਅਤੇ ਖੂਨਦਾਨ ਵੀ ਕੀਤਾ। ਇੱਥੇ ਇਹ ਦੁਹਰਾਉਣਾ ਜ਼ਰੂਰੀ ਹੈ ਕਿ ਇਹ ਸਭ ਕੁਝ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ਵਿੱਚ ਕੀਤਾ ਗਿਆ ਸੀ।

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ, ਮਾਨਵ ਕਲਿਆਣ ਪਰੀਸਰ, ਈਵੋਕ ਬਿਲਡਰ ਐਂਡ ਕੁਮਾਰ ਬ੍ਰਦਰਜ਼ ਅਤੇ ਯੂਨੀਮਾਰਕ ਫਾਰਮਾ ਇੰਡੀਆ ਲਿਮਟਿਡ ਨੇ ਸਾਂਝੇ ਤੌਰ 'ਤੇ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਕਮਿਊਨਿਟੀ ਸੈਂਟਰ, ਸੈਕਟਰ 22, ਚੰਡੀਗੜ੍ਹ ਵਿਖੇ ਖੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ। ਇਸ ਮੌਕੇ ਵਾਰਡ ਨੰਬਰ 22 ਦੀ ਕੌਂਸਲਰ ਅੰਜੂ ਕਤਿਆਲ ਅਤੇ ਵਾਰਡ ਨੰਬਰ 17 ਦੇ ਕੌਂਸਲਰ ਦਮਨਪ੍ਰੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਸਮੂਹ ਮੈਂਬਰਾਂ ਨੇ ਕੈਂਪ ਵਿੱਚ ਖੂਨਦਾਨ ਕੀਤਾ ਅਤੇ ਲੋਕਾਂ ਨੂੰ ਇਸ ਕਾਰਜ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਇਸ ਮੌਕੇ ਹਾਜ਼ਰ ਸਾਰੇ ਫੋਟੋਗ੍ਰਾਫਰਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਆਪਣੇ ਅਨੁਭਵ ਸਾਂਝੇ ਕੀਤੇ। ਕੈਂਪ ਵਿੱਚ ਪਹੁੰਚੇ ਮਹਿਮਾਨਾਂ ਵੱਲੋਂ ਸਮੂਹ ਖੂਨਦਾਨੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰਨਾਂ ਨੂੰ ਵੀ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਲਈ ਕਿਹਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਚੇਅਰਮੈਨ ਨਰੇਸ਼ ਸ਼ਰਮਾ ਨੇ ਸਮੂਹ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਇਸ ਮੌਕੇ ਮੈਡੀਸਨ, ਆਰਥੋਪੈਡਿਕਸ, ਸਕਿਨ, ਈ.ਐਨ.ਟੀ., ਹੋਮਿਓਪੈਥੀ, ਆਯੁਰਵੇਦ, ਨੈਚਰੋਪੈਥੀ, ਐਕਯੂਪ੍ਰੈਸ਼ਰ, ਗਾਇਨੀ ਅਤੇ ਫਿਜ਼ੀਓਥੈਰੇਪੀ ਦੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਅਤੇ ਮਾਨਵ ਕਲਿਆਣ ਕੰਪਲੈਕਸ ਦੇ ਸਮੂਹ ਮੈਂਬਰਾਂ ਦੇ ਨਾਲ-ਨਾਲ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਫੋਟੋਗ੍ਰਾਫਰਾਂ ਨੇ ਵੀ ਸ਼ਿਰਕਤ ਕੀਤੀ।

ਜ਼ਿਕਰਯੋਗ ਹੈ ਕਿ ਵਿਸ਼ਵ ਫੋਟੋਗ੍ਰਾਫੀ ਦਿਵਸ ਹਰ ਸਾਲ 19 ਅਗਸਤ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਫੋਟੋਗ੍ਰਾਫੀ ਦੀ ਕਲਾ ਅਤੇ ਵਿਗਿਆਨ ਦਾ ਸਨਮਾਨ ਕਰਨਾ ਅਤੇ ਫੋਟੋਗ੍ਰਾਫ਼ਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਨਾ ਹੈ। ਇਸ ਦਿਨ ਦੇ ਜਸ਼ਨ ਦੀ ਸ਼ੁਰੂਆਤ ਫਰਾਂਸ ਦੁਆਰਾ 1839 ਵਿੱਚ ਕੀਤੀ ਗਈ ਇੱਕ ਮਹੱਤਵਪੂਰਨ ਘੋਸ਼ਣਾ ਨਾਲ ਹੋਈ, ਜਦੋਂ ਉਹਨਾਂ ਨੇ ਦੁਨੀਆ ਨਾਲ ਡੈਗੁਏਰੀਓਟਾਈਪ ਪ੍ਰਕਿਰਿਆ ਨੂੰ ਸਾਂਝਾ ਕੀਤਾ, ਜੋ ਕਿ ਫੋਟੋਗ੍ਰਾਫੀ ਦਾ ਪਹਿਲਾ ਵਿਹਾਰਕ ਤਰੀਕਾ ਸੀ।

ਫੋਟੋਗ੍ਰਾਫੀ ਨਾ ਸਿਰਫ ਇੱਕ ਕਲਾ ਮਾਧਿਅਮ ਹੈ, ਪਰ ਇਹ ਇਤਿਹਾਸਕ ਅਤੇ ਨਿੱਜੀ ਪਲਾਂ ਨੂੰ ਕੈਪਚਰ ਕਰਨ ਦਾ ਇੱਕ ਤਰੀਕਾ ਵੀ ਹੈ। ਅੱਜਕੱਲ੍ਹ, ਡਿਜੀਟਲ ਫੋਟੋਗ੍ਰਾਫੀ ਦੇ ਵਿਕਾਸ ਨੇ ਇਸਨੂੰ ਵਧੇਰੇ ਪਹੁੰਚਯੋਗ ਬਣਾ ਦਿੱਤਾ ਹੈ, ਇਸ ਨੂੰ ਵਧੇਰੇ ਪ੍ਰਸਿੱਧ ਬਣਾਉਂਦੇ ਹੋਏ।