Showing posts with label Police Action. Show all posts
Showing posts with label Police Action. Show all posts

Sunday, August 24, 2025

ਭਾਜਪਾ ਕੈਂਪ ‘ਤੇ ਪੁਲਿਸ ਹਮਲਾ–ਡਾ. ਸੁਭਾਸ਼ ਸ਼ਰਮਾ ਸਮੇਤ ਕਈ ਕਾਰਕੁੰਨ ਗ੍ਰਿਫ਼ਤਾਰ

Received from Hardev Singh on Sunday 24th August 2025 at 20:20 Regarding Police Action on BJP Workers

ਭਾਜਪਾ ਕਾਰਕੁੰਨਾਂ ਨੇ ਵੀ ਜ਼ਬਰਦਸਤ ਨਾਅਰੇਬਾਜ਼ੀ ਕੀਤੀ 

ਚੰਡੀਗੜ੍ਹ: 24 ਅਗਸਤ 2025: (ਮੀਡੀਆ ਲਿੰਕ ਰਵਿੰਦਰ//ਪੰਜਾਬ ਸਕਰੀਨ ਡੈਸਕ)::


ਖਰੜ ਵਿਧਾਨਸਭਾ ਦੇ ਮੁੱਲਾਂਪੁਰ ਬਾਜ਼ਾਰ, ਨਿਊ ਚੰਡੀਗੜ੍ਹ ਸਥਿਤ ਖੇੜਾ ਮੰਦਰ ਦੇ ਨੇੜੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਲੈ ਕੇ ਲਗਾਏ ਗਏ ਭਾਜਪਾ ਕੈਂਪ ਨੂੰ ਪੰਜਾਬ ਸਰਕਾਰ ਨੇ ਪੁਲਿਸ ਬਲ ਦੇ ਸਹਾਰੇ ਕੁਚਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਕਈ ਕਾਰਕੁੰਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ। ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਹੋਏ ਭਾਜਪਾ ਦੇ ਇਹਨਾਂ ਕਾਰਕੁੰਨਾਂ ਨੇ ਜ਼ਬਰਦਸਤ ਨਾਅਰੇਬਾਜੀ ਕੀਤੀ ਅਤੇ ਇਸਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਤਾਨਾਸ਼ਾਹੀ ਤੇ ਗੁੰਡਾਗਰਦੀ ਕਰਾਰ ਦਿੱਤਾ।

ਡਾ. ਸ਼ਰਮਾ ਨੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਰਾਜ ਭਰ ਵਿੱਚ ਭਾਜਪਾ ਵਰਕਰਾ ਨੂੰ ਪਿੰਡਾਂ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ, ਰਸਤਿਆਂ ‘ਤੇ ਪੁਲਿਸ ਦੀ ਨਾਕੇਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਇੱਕ ਪਾਸੇ ਪੰਜਾਬ ਗੈਂਗਸਟਰਾ ਦਾ ਅੱਡਾ ਬਣਦਾ ਜਾ ਰਿਹਾ ਹੈ, ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ, ਪਰ ਮਾਨ ਸਰਕਾਰ ਇਨ੍ਹਾਂ ਗੰਭੀਰ ਮੁੱਦਿਆਂ ‘ਤੇ ਅੱਖਾਂ ਬੰਦ ਕਰ ਬੈਠੀ ਹੈ। ਉਲਟਾ, ਉਸਨੂੰ ਭਾਜਪਾ ਕਾਰਕੁੰਨਾਂ ਦੇ ਸ਼ਾਂਤੀਪੂਰਨ ਸਮਾਜ ਭਲਾਈ ਦੇ ਕੈਂਪਾ ਤੋਂ ਡਰ ਲੱਗ ਰਿਹਾ ਹੈ।”

ਡਾ. ਸ਼ਰਮਾ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਵਿਅੰਗ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਉਨ੍ਹਾਂ ਦੇ ਦੱਸੇ “ਸਾਮ, ਦਾਮ, ਦੰਡ, ਭੇਦ” ਦੇ ਰਾਹ ‘ਤੇ ਚੱਲ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਕਾਰਕੁੰਨ ਨਾ ਤਾਂ ਰੁਕਣ ਵਾਲੇ ਹਨ ਤੇ ਨਾ ਹੀ ਦਬਾਅ ਹੇਠ ਝੁਕਣ ਵਾਲੇ। ਪੁਲਿਸ ਦੀ ਲਾਠੀਚਾਰਜਨੁਮਾ ਕਾਰਵਾਈ ਨਾਲ ਕਈ ਕਾਰਕੁੰਨ ਜ਼ਖ਼ਮੀ ਵੀ ਹੋਏ ਹਨ।

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਪ ਸਰਕਾਰ ਖੁਦ ਜਗ੍ਹਾ–ਜਗ੍ਹਾ ਕੈਂਪ ਲਗਾਂਦੀ ਹੈ ਤਾਂ ਉਸਨੂੰ ਲੋਕਤੰਤਰ ਕਹਿੰਦੀ ਹੈ, ਪਰ ਜਦੋਂ ਭਾਜਪਾ ਜਨਤਾ ਨੂੰ ਯੋਜਨਾਵਾਂ ਦੀ ਜਾਣਕਾਰੀ ਦੇਵੇ ਤਾਂ ਉਸਨੂੰ ‘ਡਾਟਾ ਚੋਰੀ’ ਦਾ ਨਾਮ ਦੇ ਕੇ ਰੋਕ ਦਿੱਤਾ ਜਾਂਦਾ ਹੈ।

“ਇਹ ਸਰਕਾਰ ਦੀ ਹਤਾਸ਼ਾ ਅਤੇ ਭਾਜਪਾ ਦੇ ਵੱਧ ਰਹੇ ਜਨ ਸਮਰਥਨ ਦਾ ਸਬੂਤ ਹੈ। ਸਾਫ਼ ਹੈ ਕਿ ਮਾਨ ਸਰਕਾਰ ਦੀ ਜ਼ਮੀਨ ਖਿਸਕ ਚੁੱਕੀ ਹੈ ਅਤੇ ਉਹ ਭਾਜਪਾ ਦੀ ਵਧਦੀ ਤਾਕਤ ਤੋਂ ਡਰੀ ਹੋਈ ਹੈ।”

Wednesday, October 09, 2024

'ਕੇਸੋ ਫਾਰ ਸੇਫ ਨੇਬਰਹੁੱਡ' ਰਾਹੀਂ ਸੁਰੱਖਿਆ ਯਕੀਨੀ ਬਣਾਉਣ ਦਾ ਯਤਨ

Wednesday 9th October 2024 at 7:12 PM//DPRO//Mohali//Police News

28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਦੀ ਕਾਰਵਾਈ 


ਚੰਡੀਗੜ੍ਹ//ਐਸ ਏ ਐਸ ਨਗਰ: 9 ਅਕਤੂਬਰ 2024: (ਪੰਜਾਬ ਸਕਰੀਨ ਡੈਸਕ):: 

ਇਸ ਵਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਲੋਕਾਂ ਦੀ ਸੁਰੱਖਿਆ ਵਿੱਚ ਪੁਲਿਸ ਦੀ ਵਧੀ ਭੂਮਿਕਾ ਨੂੰ ਲੈ ਕੇ ਇੱਕ ਖੁਸ਼ਖਬਰੀ ਦਿੱਤੀ ਹੈ। ਪੁਲਿਸ ਨੇ ਇੱਕ ਵਾਰ ਫਿਰ ਸੜਕਾਂ 'ਤੇ ਹੋ ਰਹੇ ਅਪਰਾਧਾਂ ਨੂੰ ਗੰਭੀਰਤਾ ਨਾਲ ਲਿਆ ਹੈ। ਅਜਿਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਜੋ ਕਿ ਇੱਕ ਚੰਗੇ ਆਪ੍ਰੇਸ਼ਨ ਵਾਂਗ ਹੈ। ਇਸ ਦਾ ਨਾਂ 'ਕਾਸੋ ਫਾਰ ਸੇਫ ਨੇਬਰਹੁੱਡ' ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਸੜਕਾਂ 'ਤੇ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ 'ਕੈਸੋ ਫਾਰ ਸੇਫ ਨੇਬਰਹੁੱਡ' ਮੁਹਿੰਮ ਦੀ ਅਗਵਾਈ ਕੀਤੀ। ਲੱਗਦਾ ਹੈ ਕਿ ਇਸ ਦੇ ਨਤੀਜੇ ਵੀ ਚੰਗੇ ਆਉਣਗੇ।

ਡੀਜੀਪੀ ਪੰਜਾਬ ਨੇ ਡੀਆਈਜੀ ਰੋਪੜ ਰੇਂਜ ਅਤੇ ਐਸਐਸਪੀ ਐਸਏਐਸ ਨਗਰ ਨਾਲ ਬਲੌਂਗੀ ਖੇਤਰ ਵਿੱਚ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ।

ਡੀ.ਜੀ.ਪੀ.ਪੰਜਾਬ ਨੇ ਦੱਸਿਆ ਕਿ ਇਸ ਨਵੀਂ ਮੁਹਿੰਮ ਦਾ ਉਦੇਸ਼ ਸ਼ਰਾਰਤੀ ਅਨਸਰਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। 'ਕੇਸੋ ਫਾਰ ਸੇਫ ਨੇਬਰਹੁੱਡ' ਰਾਹੀਂ ਸੁਰੱਖਿਆ ਯਕੀਨੀ ਬਣਾਉਣ ਦੇ ਯਤਨ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 'ਸੁਰੱਖਿਅਤ ਨੇਬਰਹੁੱਡ' ਪਹਿਲਕਦਮੀ ਦੇ ਤਹਿਤ, ਵੱਖ-ਵੱਖ ਪੱਧਰਾਂ 'ਤੇ ਅਪਰਾਧ ਦੇ ਅੰਕੜਿਆਂ ਦਾ ਅਧਿਐਨ ਕੀਤਾ ਜਾਂਦਾ ਹੈ ਤਾਂ ਜੋ ਰਾਜ ਵਿੱਚ 1500 ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਪਛਾਣੇ ਗਏ ਅਪਰਾਧ ਦੇ ਹੌਟਸਪੌਟਸ 'ਤੇ ਲਿਆ ਗਿਆ, 140 ਐਫਆਈਆਰ ਦਰਜ ਕੀਤੀਆਂ ਗਈਆਂ।

ਨਸ਼ਾਖੋਰੀ ਨਾਲ ਨਜਿੱਠਣ ਅਤੇ ਅਮਨ-ਕਾਨੂੰਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਨਿੱਜੀ ਤੌਰ 'ਤੇ ਪੰਜਾਬ ਪੁਲਿਸ ਦੁਆਰਾ ਇੱਕ ਸੁਰੱਖਿਅਤ ਸਮਾਜ ਲਈ ਸ਼ੁਰੂ ਕੀਤੇ ਗਏ ਵਿਸ਼ਾਲ ਘੇਰਾਬੰਦੀ ਅਤੇ ਖੋਜ ਅਭਿਆਨ (CASO for Safe Nebourhood) ਦਾ ਉਦਘਾਟਨ ਕੀਤਾ। ਇਸ ਦਾ ਉਦੇਸ਼ ਸੜਕਾਂ 'ਤੇ ਹੋ ਰਹੇ ਸਨੈਚਿੰਗ, ਛੇੜਛਾੜ, ਚੋਰੀ ਆਦਿ ਵਰਗੇ ਵਧ ਰਹੇ ਅਪਰਾਧਾਂ 'ਤੇ ਰੋਕ ਲਗਾਉਣਾ ਹੈ।

ਡੀਜੀਪੀ ਗੌਰਵ ਯਾਦਵ, ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸਐਸਪੀ ਐਸਏਐਸ ਬਲੌਂਗੀ ਸਮੇਤ ਨਗਰ ਨਿਗਮ ਦੀਪਕ ਪਾਰੀਕ ਨੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਦੱਸ ਦੇਈਏ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਸੀ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਵਿਸ਼ੇਸ਼ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਨਿਗਰਾਨੀ ਲਈ ਹਰ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ।

ਸੀਪੀ/ਐਸਐਸਪੀ ਨੂੰ ਇਸ ਅਪਰੇਸ਼ਨ ਨੂੰ ਅੰਜਾਮ ਦੇਣ ਲਈ ਵੱਧ ਤੋਂ ਵੱਧ ਫੋਰਸ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਡੀਜੀਪੀ ਨੇ ਕਿਹਾ ਕਿ 'ਸੁਰੱਖਿਅਤ ਨੇਬਰਹੁੱਡ ਲਈ CASO' ਪਹਿਲਕਦਮੀ ਵਿੱਚ ਇੱਕ ਬਹੁ-ਪੱਧਰੀ ਪਹੁੰਚ ਸ਼ਾਮਲ ਹੈ ਜਿਸ ਵਿੱਚ ਅਪਰਾਧ ਦੇ ਪੈਟਰਨ, ਹੌਟਸਪੌਟਸ ਅਤੇ ਜੁਰਮ ਦੇ ਅੰਕੜਿਆਂ ਦੀ ਵਿਸਤ੍ਰਿਤ ਸਮਝ ਪ੍ਰਾਪਤ ਕਰਨ ਲਈ ਵੱਖ-ਵੱਖ ਪੱਧਰਾਂ 'ਤੇ ਵਿਸ਼ਲੇਸ਼ਣ ਕੀਤਾ ਜਾਂਦਾ ਹੈ . ਜਿਸ ਨਾਲ ਸਮਾਜ ਵਿਰੋਧੀ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਸੀਨੀਅਰ ਪੁਲਿਸ ਅਫਸਰਾਂ ਨੂੰ ਫੀਡਬੈਕ ਅਤੇ ਸਮੱਸਿਆਵਾਂ ਇਕੱਠੀਆਂ ਕਰਨ ਲਈ ਗ੍ਰਾਮ ਸੁਰੱਖਿਆ ਸੁਰੱਖਿਆ ਕਮੇਟੀਆਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (RWAs), ਵਿਦਿਅਕ ਸੰਸਥਾਵਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਸ਼ਨਾਖ਼ਤ ਕੀਤੇ ਹੌਟਸਪੌਟਸ 'ਤੇ ਨਾਕਾਬੰਦੀ, ਪੈਦਲ ਗਸ਼ਤ ਅਤੇ ਪੀਸੀਆਰ ਵਾਹਨ ਗਸ਼ਤ ਰਾਹੀਂ ਪੁਲਿਸ ਦੀ ਮੌਜੂਦਗੀ ਵਧਾਈ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਆਰ.ਡਬਲਯੂ.ਏ., ਮਾਰਕੀਟ ਐਸੋਸੀਏਸ਼ਨਾਂ, ਸੰਸਥਾਵਾਂ ਅਤੇ ਮਕਾਨ ਮਾਲਕਾਂ ਸਮੇਤ ਸਥਾਨਕ ਹਿੱਸੇਦਾਰਾਂ ਦੇ ਸਹਿਯੋਗ ਨਾਲ ਸੀਸੀਟੀਵੀ ਨਿਗਰਾਨੀ ਨੂੰ ਵੀ ਵਧਾਇਆ ਜਾ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਦਿਅਕ ਸੰਸਥਾਵਾਂ ਦੇ ਨੇੜੇ ਨਸ਼ਿਆਂ ਦੀ ਵਿਕਰੀ ਨੂੰ ਰੋਕਣ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਨਿਗਰਾਨੀ ਕਰਨ 'ਤੇ ਵੀ ਧਿਆਨ ਦੇ ਰਹੀ ਹੈ। ਤਕਨਾਲੋਜੀ ਅਤੇ ਕਮਿਊਨਿਟੀ ਆਊਟਰੀਚ ਦਾ ਲਾਭ ਉਠਾ ਕੇ, ਪਹਿਲਕਦਮੀ ਸਟ੍ਰੀਟ ਅਪਰਾਧ ਨੂੰ ਰੋਕਣ ਅਤੇ ਜਨਤਾ ਲਈ ਇੱਕ ਸੁਰੱਖਿਅਤ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਦੀ ਹੈ।

ਬਲੌਂਗੀ ਦੌਰੇ ਤੋਂ ਬਾਅਦ ਡੀਜੀਪੀ ਨੇ ਆਰ.ਡਬਲਿਊ.ਏ. ਦਾ ਦੌਰਾ ਕੀਤਾ। ਨੁਮਾਇੰਦਿਆਂ ਨਾਲ ਉਨ੍ਹਾਂ ਤਰੀਕਿਆਂ ਦਾ ਪਤਾ ਲਗਾਉਣ ਲਈ ਇੱਕ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਪੁਲਿਸ, ਉਨ੍ਹਾਂ ਦੇ ਸਹਿਯੋਗ ਨਾਲ, ਅਜਿਹੇ ਵਿਭਿੰਨ ਅਪਰਾਧਾਂ ਤੋਂ ਸੜਕਾਂ ਤੋਂ ਛੁਟਕਾਰਾ ਪਾ ਸਕਦੀ ਹੈ। ਇਸ ਅਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 11000 ਤੋਂ ਵੱਧ ਪੁਲਿਸ ਮੁਲਾਜ਼ਮਾਂ ਸਮੇਤ 1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਅਪਰਾਧਿਕ ਸਥਾਨਾਂ 'ਤੇ ਇਹ ਕਾਰਵਾਈ ਕੀਤੀ।

ਉਨ੍ਹਾਂ ਕਿਹਾ ਕਿ ਅਪਰਾਧ ਦੇ ਸਾਰੇ ਸਥਾਨਾਂ ਅਤੇ ਆਲੇ-ਦੁਆਲੇ 236 ਮਜ਼ਬੂਤ ​​ਚੌਕੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 140 ਐਫ.ਆਈ.ਆਰ. ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕੀਤੀ। ਇਹ ਧਿਆਨ ਦੇਣ ਯੋਗ ਹੈ ਕਿ ਇਹ ਸਰਗਰਮ ਅਤੇ ਕਿਰਿਆਸ਼ੀਲ ਪੁਲਿਸ ਰਣਨੀਤੀ ਪੰਜਾਬ ਪੁਲਿਸ ਦੀ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੁਲਿਸ ਦਾ ਟੀਚਾ ਵਸਨੀਕਾਂ ਅਤੇ ਕਮਿਊਨਿਟੀ ਮੈਂਬਰਾਂ ਨਾਲ ਮਿਲ ਕੇ ਕੰਮ ਕਰਨਾ ਹੈ ਤਾਂ ਜੋ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਸਾਰਿਆਂ ਲਈ ਇੱਕ ਸੁਰੱਖਿਅਤ ਮਾਹੌਲ ਬਣਾਇਆ ਜਾ ਸਕੇ।

ਹੁਣ ਦੇਖਣਾ ਇਹ ਹੈ ਕਿ ਗੁੰਡਾਗਰਦੀ, ਗੁੰਡਾਗਰਦੀ ਅਤੇ ਸ਼ਰਾਰਤੀ ਅਨਸਰਾਂ ਦੇ ਦਿਲਾਂ-ਦਿਮਾਗ਼ਾਂ ਵਿੱਚ ਪੁਲਿਸ ਦਾ ਡਰ ਕਦੋਂ ਵੱਸੇਗਾ। ਇਹ ਪਤਾ ਲਗਾਉਣਾ ਵੀ ਬਹੁਤ ਜ਼ਰੂਰੀ ਹੈ ਕਿ ਲੋਕ ਅੱਧੀ ਰਾਤ ਨੂੰ ਘਰੋਂ ਕਿਉਂ ਨਿਕਲਦੇ ਹਨ ਅਤੇ ਰਾਤ ਨੂੰ ਹੀ ਕਿਉਂ ਸਰਗਰਮ ਹੋ ਜਾਂਦੇ ਹਨ।

Tuesday, September 03, 2024

ਬੁੱਢੇ ਦਰਿਆ ਦੀ ਸਵੱਛਤਾ ਲਈ ਸਰਗਰਮ ਟੀਮ ਨੂੰ ਰੱਖਿਆ ਕਈ ਘੰਟੇ ਹਿਰਾਸਤ ਵਿੱਚ

ਮੋਰਚੇ ਦੀ ਟੀਮ ਨੂੰ ਹਿਰਾਸਤ ਵਿੱਚ ਰੱਖਿਆ ਚੰਡੀਗੜ੍ਹ ਸੈਕਟਰ 3 ਦੇ ਥਾਣੇ ਵਿੱਚ 

ਚੰਡੀਗੜ੍ਹ ਦੇ ਸੈਕਟਰ ਤਿੰਨ ਦੇ ਥਾਣੇ ਵਿੱਚ ਰੱਖਿਆ ਗਿਆ  ਕਲਾ ਪਾਣੀ ਮੋਰਚਾ ਦੀ ਟੀਮ ਨੂੰ 
ਲੁਧਿਆਣਾ: 3 ਸਤੰਬਰ 2024: (ਰੈਕਟਰ ਕਥੂਰੀਆ//ਪੰਜਾਬ ਸਕਰੀਨ)::

ਗੱਲ ਸ਼ਾਇਦ 2014 ਦੇ ਉਹਨਾਂ ਦਿਨਾਂ ਦੀ ਹੈ, ਜਦੋਂ ਆਮ ਆਦਮੀ ਪਾਰਟੀ ਦੀ ਹਵਾ ਪੰਜਾਬ ਵਿੱਚ ਵੀ ਜ਼ੋਰ ਫੜਨ ਲੱਗ ਪਈ ਸੀ। ਨਵੰਬਰ-84 ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਆਪਣੀ ਚੰਗੀ ਸਾਖ ਬਣਾ ਚੁੱਕੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਐਲਾਨੇ ਜਾ ਚੁੱਕੇ ਸਨ। ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਸਫਲ ਰਹਿੰਦੀ ਤਾਂ ਲੋਕਾਂ ਵੱਲੋਂ ਉਹਨਾਂ ਨੂੰ ਮੁੱਖ ਮੰਤਰੀ ਵੱਜੋਂ ਵੀ ਕਿਆਸਿਆ ਜਾ ਰਿਹਾ ਸੀ। 

ਉਹਨਾਂ ਦਿਨਾਂ ਵਿੱਚ ਹੀ ਸਰਦਾਰ ਫੂਲਕਾ ਦੀ ਇੱਕ ਖਾਸ ਪ੍ਰੈੱਸ ਕਾਨਫਰੰਸ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੀ ਕੋਠੀ ਦੇ ਨੇੜੇ ਪੈਂਦੇ ਸੀਬੀਆ ਹਸਪਤਾਲ ਵਿੱਚ ਰੱਖੀ ਗਈ ਸੀ। ਇਸ ਪ੍ਰੈਸ ਕਾਨਫਰੰਸ ਵਿੱਚ ਸਰਦਾਰ ਫੂਲਕਾ ਨੇ ਬੜੇ ਹੀ ਵਿਸ਼ੇਸ਼ ਅਤੇ ਜ਼ੋਰਦਾਰ  ਢੰਗ ਨਾਲ ਬੁੱਢੇ ਦਰਿਆ ਦੀ ਮੁਕੰਮਲ ਸਫਾਈ ਦਾ ਮਾਮਲਾ ਉਠਾਇਆ ਅਤੇ ਸਪਸ਼ਟ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਸਭ ਤੋਂ ਪਹਿਲਾਂ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖਤਮ ਕੀਤਾ ਜਾਏਗਾ। ਉਹਨਾਂ ਐਲਾਨ ਵੀ ਕੀਤਾ ਕਿ ਅਸੀਂ ਬੁੱਢੇ ਦਰਿਆ ਦਾ ਉਹੀ ਪੁਰਾਤਨ ਸਰੂਪ ਬਹਾਲ ਕਰਾਂਗੇ ਜਿਹੜਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੇਲੇ ਹੁੰਦਾ ਸੀ। ਇਸ ਦਰਿਆ ਵਿਚ ਜਲਦੀ ਹੀ ਫਿਰ ਬੱਚੇ ਨਹਾਇਆ ਕਰਨਗੇ। ਇਸਦੀ ਪੁਰਾਣੀ ਸ਼ਾਨੋਸ਼ੌਕਤ ਫਿਰ ਬਹਾਲ ਹੋਏਗੀ। 

ਉੰਝ ਪ੍ਰਸਿੱਧ ਲੇਖਿਕਾ ਡਾ. ਗੁਰਚਰਨ ਕੌਰ ਕੋਚਰ ਨੇ ਵੀ ਮੀਡੀਆ ਨੂੰ ਕਈ ਸਾਲ ਪਹਿਲਾਂ ਦੱਸਿਆ ਸੀ ਕਿ ਨਿੱਕੇ ਹੁੰਦਿਆਂ ਅਸੀਂ ਭੈਣਾਂ  ਭਰਾਵਾਂ ਨੇ ਇਸ ਇਸ ਬੁੱਢੇ ਦਰਿਆ ਵਿੱਚ ਹੀ ਤੈਰਨਾ ਸਿੱਖਿਆ ਸੀ। ਉਹਨਾਂ ਇਸ ਦਰਿਆ ਦਾ ਸਾਫ ਸਵੱਛ ਪਾਣੀ ਖੁਦ ਦੇਖਿਆ ਹੋਇਆ ਹੈ। ਕਈਆਂ ਨੇ ਤਾਂ ਇਹ ਪਾਣੀ ਪੀਤਾ ਵੀ ਹੋਇਆ ਹੈ। 

ਖੈਰ ਗੱਲ ਚੱਲਦੀ ਸੀ ਸੀਬੀਆ ਹਸਪਤਾਲ ਵਿੱਚ ਹੋਈ ਫੂਲਕਾ ਸਾਹਿਬ ਵਾਲੀ ਪ੍ਰੈਸ ਕਾਨਫਰੰਸ ਦੀ। ਇਸ ਪ੍ਰੈਸ ਕਾਨਫਰੰਸ ਦੌਰਾਨ ਹੀ ਕਿਸੇ ਪੱਤਰਕਾਰ ਨੇ ਆਪਣੇ ਕਿਸੇ ਸੁਆਲ ਦੇ ਨਾਲ ਆਖ ਦਿੱਤਾ ਕਿ ਬੁੱਢਾ ਨਾਲਾ ਕਦੋਂ ਤੀਕ ਸਾਫ ਹੋ ਸਕੇਗਾ? ਫੂਲਕਾ ਸਾਹਿਬ ਨੇ ਉਸ ਪੱਤਰਕਾਰ ਨੂੰ ਸਖਤੀ ਨਾਲ ਟੋਕਿਆ ਅਤੇ ਕਿਹਾ ਕਿ ਆਪਣਾ ਸੁਆਲ ਠੀਕ ਕਰੋ। ਇਹ ਬੁੱਢਾ ਨਾਲਾ ਨਹੀਂ ਬਲਕਿ ਬੁੱਢਾ ਦਰਿਆ ਹੈ। ਇਸ ਨੂੰ ਨਾਲਾ ਆਖ ਕੇ ਇਸਦਾ ਅਪਮਾਨ ਨਾ ਕਰੋ। ਇਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ। 

ਕੁਝ ਅਰਸੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਣ ਗਈ ਅਤੇ ਬਹੁਤ ਸਾਰਾ ਸਮਾਂ ਵੀ ਲੰਘ ਗਿਆ। ਉਂਝ ਉਪਰਾਲਿਆਂ ਦੇ ਨਾਂਅ ਹੇਠ ਪਹਿਲੀਆਂ ਸਰਕਾਰਾਂ ਵੀ ਕਾਫੀ ਕੁਝ ਕਰਦੀਆਂ ਰਹੀਆਂ ਸਨ ਪਾਰ ਬੁੱਢੇ ਦਰਿਆ ਦਾ ਸੰਵਰਿਆ ਕੁਝ ਵੀ ਨਹੀਂ ਸੀ। ਇਹ ਆਏ ਦਿਨ ਪ੍ਰਦੂਸ਼ਿਤ ਹੁੰਦਾ ਚਲਾ ਗਿਆ। ਇਸ ਪਾਣੀ ਨੂੰ ਕਾਲਾ ਕਰਨ ਦਾ ਗੁਨਾਹਗਾਰ ਕੌਣ ਹੈ। ਇਸ ਗੁਨਾਹਗਾਰ ਵੱਲ ਕਾਨੂੰਨ ਦੀ ਅੱਖ ਕਿਓਂ ਨਹੀਂ ਜਾਂਦੀ?

ਬੁੱਢੇ ਦਰਿਆ ਨੂੰ ਸਾਫ ਸਵੱਛ ਕਰਨ ਲਈ ਪੰਜਾਬ ਦੀ ਸਰਕਾਰ ਨੇ ਕਈ ਉਪਰਾਲੇ ਵੀ ਕੀਤੇ। ਕਾਲੀ ਬੇਈਂ ਨੂੰ ਸਾਫ ਕਰਨ ਲਈ ਪ੍ਰਸਿੱਧੀ ਖੱਟਣ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਨਾਮ ਵੀ ਇਸ ਪਵਿੱਤਰ ਮਿਸ਼ਨ ਲਈ ਜੁੜਿਆ। ਜੁੜਿਆ। ਉਹੀ ਸੰਤ ਸੀਚੇਵਾਲ ਜਿਹੜੇ ਹੁਣ ਰਾਜਸਭਾ ਦੇ ਮੈਂਬਰ ਵੀ ਹਨ। ਉਹਨਾਂ ਕੋਲ ਸੰਕਲਪ ਵੀ ਹੈ ਅਤੇ ਇੱਕ ਐਮ ਪੀ ਦੀਆਂ ਤਾਕਤਾਂ ਵਾਲੀ ਸਮਰਥਾ ਵੀ। 

ਸ੍ਰੀ ਭੈਣੀ ਸਾਹਿਬ ਵਾਲੇ ਨਾਮਧਾਰੀ ਮੁਖੀ ਠਾਕੁਰ ਉਦੈ ਸਿੰਘ ਵੀ ਆਪਣੀ ਸੰਗਤ ਸਮੇਤ ਇਸ ਬੁੱਢੇ ਦਰਿਆ ਦੇ ਕਿਨਾਰਿਆਂ ਤੇ ਆ ਕੇ ਹਾਜ਼ਰ ਵੀ ਹੁੰਦੇ ਰਹੇ। ਇਲਾਹੀ ਕੀਰਤਨ ਵਾਲੇ ਦੀਵਾਨ ਵੀ ਲੱਗਦੇ ਰਹੇ। ਸ਼ਬਦ ਕੀਰਤਨ ਵੀ ਹੁੰਦਾ ਰਿਹਾ ਅਤੇ ਗੀਤ ਸੰਗੀਤ ਨਾਲ ਵੀ ਚੰਗਾ ਰੰਗ ਬੱਝਦਾ ਰਿਹਾ। ਫਿਜ਼ਾ ਵਿੱਚ ਘੁਲੀਆਂ ਗੁਰਬਾਣੀ ਸੰਗੀਤ ਅਤੇ ਰਾਗਾਂ ਵਾਲੀਆਂ ਉਹਨਾਂ ਧੁਨਾਂ ਦੀਆਂ ਅਵਾਜ਼ਾਂ  ਨਾਲ ਉਮੀਦਾਂ ਵੀ ਬਹੁਤ ਬੱਝੀਆਂ ਸਨ। ਪਰ ਹਕੀਕਤਾਂ ਉਮੀਦਾਂ ਤੇ ਕਦੇ ਪੂਰੀਆਂ ਨਾ ਉਤਰੀਆਂ। 

ਫਿਰ ਸ਼ੁਰੂ ਹੋਇਆ ਕਾਲੇ ਪਾਣੀ ਦੇ ਖਿਲਾਫ ਇੱਕ ਅਜਿਹਾ ਮੋਰਚਾ ਜਿਹੜਾ ਹਰ ਕਦਮ ਤੇ ਹਰ ਨਵੇਂ ਹੀਲੇ ਨਾਲ ਜ਼ੋਰਦਾਰ ਹੁੰਦਾ ਚਲਾ ਗਿਆ। ਕਾਲੇ ਪਾਣੀ ਦੇ ਖਿਲਾਫ ਲੱਗੇ ਇਸ ਮੋਰਚੇ ਨੇ ਜਦੋਂ ਲੋਕ ਲਹਿਰ ਦਾ ਰੂਪ ਧਾਰ ਲਿਆ ਤਾਂ ਮੋਰਚੇ ਦੇ ਆਗੂ ਚੰਡੀਗੜ੍ਹ ਪੁੱਜੇ ਤਾਂਕਿ ਜਮਹੂਰੀ ਕਦਰਾਂ ਕੀਮਤਾਂ ਦੀ ਕਦਰ ਕਰਦਿਆਂ ਇਸ ਮੁਦੇ ਨੂੰ ਪੰਜਾਬ ਵਿਧਾਨ ਸਭ ਵਿਚ ਉਠਾਇਆ ਜਾਏ।  ਇਸ ਮਕਸਦ ਲਈ ਅਮਿਤੋਜ ਮਾਨ,ਜਸਕੀਰਤ ਸਿੰਘ, ਲੱਖਾ ਸਿਧਾਣਾ, ਕੁਲਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ ਹੁਰਾਂ ਦੀ ਸਾਂਝੀ ਟੀਮ ਇਸ ਵਫਦ ਦੀ ਅਗਵਾਈ ਕਰ ਰਹੀ ਸੀ। ਜਦੋਂ ਇਹ ਟੀਮ ਚੰਡੀਗੜ੍ਹ ਪਹੁੰਚੀ ਤਾਂ ਇਸ ਟੀਮ ਦੇ ਸਾਰੇ ਮੈਂਬਰਾਂ ਨੂੰ ਸੈਕਟਰ 3 ਦੇ ਥਾਣੇ ਵਿੱਚ ਨਜ਼ਰਬੰਦ ਕੀਤਾ ਗਿਆ.  ਕਸੂਰ ਇਹ ਕੱਢਿਆ ਗਿਆ ਉਹ ਬੁੱਢੇ ਦਰਿਆ (ਬੁੱਢੇ ਨਾਲੇ) ਦੇ ਮੁੱਦੇ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਉਣ ਲਈ ਚੰਡੀਗੜ੍ਹ ਕਿਓਂ ਆ ਸਨ? ਜਮਹੂਰੀਅਤ ਦਾ ਜਲੂਸ ਕੱਢਣ ਵਰਗੀ ਹਰਕਤ ਸੀ ਇਹਨਾਂ ਨੂੰ ਠਾਣੇ ਵਿਚ ਨਜ਼ਰਬੰਦ ਕਰਨਾ। ਆਖਿਰ ਥੋਹੜੀ ਦੇਰ ਬਾਅਦ ਵਿਧਾਨਸਭਾ ਦਾ ਇਹ ਸੰਖੇਪ ਜਿਹਾ ਸੈਸ਼ਨ ਸ਼ਾਮ ਨੂੰ ਖਤਮ ਵੀ ਹੋ ਗਿਆ। 

ਕਾਲੇ ਪਾਣੀ ਦੇ ਮੋਰਚੇ ਵੱਜੋਂ ਪ੍ਰਸਿੱਧ ਹੋਏ ਇਸ ਅੰਦੋਲਨ ਦੇ ਆਗੂ ਅਮਿਤੋਜ ਮਾਨ ,ਜਸਕੀਰਤ ਸਿੰਘ, ਲੱਖਾ ਸਿਧਾਣਾ ਕੁਲਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ ਨੂੰ ਅੱਜ ਸਵੇਰੇ ਹੀ ਚੰਡੀਗੜ੍ਹ ਸੈਕਟਰ 3 ਦੇ ਥਾਣੇ ਵਿੱਚ ਨਜ਼ਰਬੰਦ ਕੀਤਾ ਗਿਆ ਸੀ, ਕਿਉਂਕਿ ਅਸੀਂ ਬੁੱਢੇ ਦਰਿਆ (ਬੁੱਢੇ ਨਾਲ਼ੇ) ਦੇ ਮੁੱਦੇ ਨੂੰ ਸੈਸ਼ਨ ਦੌਰਾਨ ਉਠਾਉਣ ਲਈ ਚੰਡੀਗੜ੍ਹ ਆਏ ਸੀ। ਇਸ ਦੀ ਜਾਣਕਾਰੀ ਉਹਨਾਂ ਆਪਣੇ ਸੈਲ ਰਾਹੀਂ ਕਿਸੇ ਤਰ੍ਹਾਂ 12 ਕੁ ਵਜੇ ਤੱਕ ਮੀਡੀਆ ਤੱਕ ਵੀ ਪਹੁੰਚਾਈ। 

ਉਮੀਦ ਸੀ ਜਲਦੀ ਹੀ ਇਹਨਾਂ ਦੇ ਇਸ ਵਫਦ ਨੂੰ ਵਿਧਾਨ ਸਭਾ ਵਿੱਚ ਲਿਜਾ ਕੇ ਮੁਖ ਮੰਤਰੀ ਨਾਲ ਵੀ ਮਿਲਾ ਦਿੱਤਾ ਜਾਏਗਾ। ਆਖਿਰਕਾਰ ਇਹ ਸਾਰੇ ਮੋਹਤਬਰ ਵਿਅਕਤੀ ਸਨ ਅਤੇ ਬੁੱਢੇ ਦਰਿਆ ਦੀ ਪਹਿਲਾਂ ਵਾਲੀ ਪਾਕੀਜ਼ਗੀ ਨੂੰ ਬਹਾਲ ਕਰਨ ਲਈ ਤੁਰੇ ਹੋਏ ਹਨ। ਇਹਨਾਂ ਦਾ ਅੰਦੋਲਨ ਬੜੇ ਹੀ ਸ਼ਾਂਤਮਈ ਢੰਗ ਨਾਲ ਚਲਦਾ ਆ ਰਿਹਾ ਹੈ। ਸ਼ਾਂਤਮਈ ਢੰਗ ਨਾਲ ਹੀ ਆਮ ਲੋਕਾਂ ਦੇ ਦਿਲਾਂ ਤੱਕ ਵੀ ਪਹੁੰਚ ਰਹੇ ਹਨ। ਇਹਨਾਂ ਨੂੰ ਹਿਰਾਸਤ ਵਿਚ ਲੈਣਾ ਸੱਚਮੁੱਚ ਚਿੰਤਾਜਨਕ ਹੀ ਸੀ। ਚੰਗਾ ਹੁੰਦਾ ਜੇਕਰ ਇਸ ਟੀਮ ਦੇ ਸਾਹਮਣੇ ਹੀ ਅੱਜ ਵਿਧਾਨਸਭਾ ਵਿਧਾਨ ਸਭਾ ਵਿੱਚ ਕੋਈ ਅਹਿਮ ਐਲਾਨ ਕਰ ਦਿੱਤਾ ਜਾਂਦਾ! ਪਾਰ ਅਫਸੋਸ ਅਜਿਹਾ ਨਹੀਂ ਹੋ ਸਕਿਆ।  

ਆਖਿਰਕਾਰ ਸ਼ਾਮੀ ਸਾਢੇ ਚਾਰ ਵਜੇ ਤੋਂ ਬਾਅਦ ਫਿਰ ਸੁਨੇਹਾ ਮਿਲਿਆ ਕਿ ਇਹ ਟੀਮ ਅਜੇ ਵੀ ਚੰਡੀਗੜ੍ਹ ਸੈਕਟਰ 3 ਥਾਣੇ ਵਿਚ ਪੁਲਿਸ ਹਿਰਾਸਤ ਵਿੱਚ ਹੀ ਹੈ। ਪੁਲਿਸ ਦੇ ਕਹਿਣ ਮੁਤਾਬਿਕ ਟੀਮ ਮੈਂਬਰਾਂ ਨੂੰ ਅੱਜ ਦੇ ਵਿਧਾਨ ਸਭਾ ਸੈਸ਼ਨ ਦੇ ਖ਼ਤਮ ਹੋਣ ਤੇ ਬਾਅਦ ਛੱਡ ਦਿੱਤਾ ਜਾਵੇਗਾ। 

ਉਸ ਤੋਂ ਬਾਅਦ ਇਸ ਟੀਮ ਨੇ ਮੀਡਿਆ ਨਾਲ ਇੱਥੇ ਹੀ ਗੱਲ ਬਾਤ ਕਰਨੀ ਸੀ। ਮੀਡੀਆ ਨਾਲ ਇਹ ਗੱਲਬਾਤ ਹੋ ਸਕੀ ਕਿ ਨਹੀਂ ਇਸਦਾ ਤੁਰੰਤ ਕੁਝ ਵੀ ਪਤਾ ਨਹੀਂ ਲੱਗ ਸਕਿਆ। ਸਾਫ ਜ਼ਾਹਿਰ ਸੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਇਹ ਮੁੱਦਾ ਵਿਧਾਨ ਸਭਾ  ਵਿੱਚ ਵੀ ਜ਼ੋਰ ਫੜੇ। 

ਪੌਣੇ ਸੱਤ ਵਜੇ ਤੋਂ ਬਾਅਦ ਹੀ ਇਹ ਖਬਰ ਮਿਲੀ ਇਸ ਟੀਮ ਨੂੰ ਰਿਹਾ ਕਰ ਦਿੱਤਾ ਗਿਆ ਹੈ। ਆਖਿਰ ਕਸੂਰ ਕਿ ਸੀ ਇਸ ਟੀਮ ਦਾ? ਕੀ ਇਹੀ ਕਿ ਕਿ ਇਹ ਟੀਮ ਸਾਹਿਬ ਸ੍ਰੀ ਗੁਰੂ ਨਾਨਕ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਬੁੱਢੇ ਦਰਿਆ ਦੀ ਪਵਿੱਤਰਤਾ ਨੂੰ ਬਹਾਲ ਕਰਨਾ ਚਾਹੁੰਦੀ ਹੈ? ਇਸ ਟੀਮ ਨੇ ਹੁਣ ਤੱਕ ਇਹੀ ਕਿਹਾ ਹੈ ਕਿ ਇਸ ਪਾਣੀਂ ਨੂੰ ਪ੍ਰਦੂਸ਼ਿਤ ਕਰ ਕੇ ਕਲਾ ਕਰਨ ਵਾਲੇ ਗੁਨਾਹਗਾਰ ਕੌਣ ਹਨ? ਸਰਕਾਰ ਉਹਨਾਂ ਗੁਨਾਹਗਾਰਾਂ ਨੂੰ ਕਟਹਿਰੇ ਵਿਚ ਲਿਆਉਣ ਦੀ ਬਜਾਏ ਸਵੱਛਤਾ ਦੀ ਮੰਗ ਕਰਨ ਵਾਲੀ ਟੀਮ ਨੂੰ ਈ ਹਿਰਾਸਤ ਵਿਚ ਲੈਣ ਲੱਗ ਪਏ ਹਨ। ਕੀ ਬਣੇਗਾ ਸਾਡੇ ਇਸ ਸਿਸਟਮ ਦਾ?  

Friday, February 02, 2024

ਨਾਮੀ ਗੈਂਗਸਟਰ ਹੈਪੀ ਜੱਟ ਦੀਆਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨਾਕਾਮ

 2nd February 2024 at 6:34 PM

ਪੰਜਾਬ ਪੁਲਿਸ ਵੱਲੋਂ ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ 

*ਪੰਜਾਬ ਪੁਲਿਸ ਮੁੱਖ ਮੰਤਰੀ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ

*ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ 

ਚੰਡੀਗੜ੍ਹ//ਜਲੰਧਰ: 2 ਫਰਵਰੀ 2024: (ਮੀਡੀਆ ਲਿੰਕ//ਪੰਜਾਬ ਸਕਰੀਨ ਬਿਊਰੋ)::

ਪੰਜਾਬ ਵਿੱਚ ਉੱਠੇ ਹੋਏ  ਗੈਂਗਸਟਰ ਵਰਤਾਰੇ ਨੂੰ ਜੜੋਂ ਪੁੱਟਣ ਲਈ ਸਰਗਰਮ ਹੋਈ ਪੰਜਾਬ ਪੁਲਿਸ ਨੇ ਇਸ ਸਬੰਧ ਵਿਚ ਇੱਕ ਹੋਰ ਸਫਲਤਾ ਆਪਣੇ ਨਾਮ ਕੀਤੀ ਹੈ। ਪੁਲਿਸ ਨੇ ਇੱਕ ਹੋਰ ਨਾਮੀ ਗੈਂਗਸਟਰ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। 

ਇਸ ਸਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ।

ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।ਹੁਣ ਦੇਖਣਾ ਹੈ ਕਿ ਇਹਨਾਂ ਕਦਮਾਂ ਨਾਲ ਇਸ ਵਰਤਾਰੇ ਨੂੰ ਨੱਥ ਪਾਉਣ ਵਿੱਚ ਕਿੰਨੀ ਜਲਦੀ ਸਫਲਤਾ ਮਿਲਦੀ ਹੈ। 

Tuesday, March 21, 2023

ਕਿਓਂ ਜ਼ਰੂਰੀ ਸੀ ਸੋਹਾਣਾ ਵਾਲੇ ਗੁਰਦੁਆਰਾ ਸਾਹਮਣਿਓਂ ਧਰਨਾ ਉਠਵਾਉਣਾ?

ਡੀਸੀ ਅਤੇ ਐਸ ਐਸ ਪੀ ਨੇ ਮੀਡੀਆ ਨੂੰ ਕੀਤੀ ਸਾਰੀ ਗੱਲ ਸਪਸ਼ਟ 


ਐਸ.ਏ.ਐਸ ਨਗਰ:21 ਮਾਰਚ 2023: (ਪੰਜਾਬ ਸਕਰੀਨ ਡੈਸਕ):: 

ਖਾਲਿਸਤਾਨ ਦੇ ਹੱਕ ਵਿੱਚ ਖੁਲਕੇ ਪ੍ਰਚਾਰ ਕਰਨ ਵਾਲੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਹਨਾਂ ਦੇ ਵਿਸ਼ਾਲ ਕਾਫ਼ਿਲੇ ਵੱਲੋਂ ਅਜਨਾਲਾ ਥਾਣੇ 'ਤੇ ਕਬਜ਼ੇ ਵਰਗੀ ਹਾਲਤ ਨੇ ਪੂਰੀ ਸਰਕਾਰ ਦੀ ਹਾਲਤ ਹੀ ਬੇਹੱਦ ਨਮੋਸ਼ੀ ਵਾਲੀ ਕਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਜਦੋਂ ਚੰਡੀਗੜ੍ਹ ਵਿੱਚ ਖੱਬੇਪੱਖੀ ਕੌਮਾਂਤਰੀ ਸੰਗਠਨ "ਐਪਸੋ" ਦੀ ਦੋ ਦਿੱਨਾਂ ਕਾਨਫਰੰਸ ਹੋਈ ਤਾਂ ਉਦੋਂ ਵੀ ਇਹ ਸੁਆਲ ਖੁਲ ਕੇ ਕੀਤਾ ਗਿਆ ਕਿ ਐਨ ਆਈ ਏ ਦੀ ਟੀਮ ਅਜਨਾਲੇ ਕਿਓਂ ਨਹੀਂ ਗਈ? 

ਉਸਦੀ ਸ਼ਖ਼ਸੀਅਤ ਦੇ ਲਗਾਤਾਰ ਵੱਧ ਰਹੇ ਕੱਦ ਤੋਂ ਇਹ ਗੱਲ ਬਾਰ ਬਾਰ ਪੱਕੀ ਹੁੰਦੀ ਜਾ ਰਹੀ ਸੀ ਕਿ ਅੰਮ੍ਰਿਤਪਾਲ ਏਜੰਸੀਆਂ ਦਾ ਹੀ ਬੰਦਾ ਹੈ। ਅਜਨਾਲੇ ਵਾਲੀ ਘਟਨਾ ਵਿੱਚ ਨਮੋਸ਼ੀ ਦਾ ਸਾਹਮਣਾ ਕਰਨ ਮਗਰੋਂ ਆਖਿਰ ਸਰਕਾਰ ਹਰਕਤ ਵਿਚ ਆਈ ਪੂਰੇ ਅਤੇ ਪੂਰੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਗਿਆ। 

ਸਿੱਖ ਸੰਘਰਸ਼ ਦੇ ਇੱਕ ਖਾਸ ਪੜਾਅ ਦੀ ਇੱਕ ਖਾਸ ਤਸਵੀਰ 
ਇਸ ਵੱਡੇ ਐਕਸ਼ਨ ਦੀ ਮੀਡੀਆ ਕਵਰੇਜ ਵੀ ਬਹੁਤ ਵੱਡੀ ਹੋਈ। ਸਾਰੇ ਪ੍ਰਮੁੱਖ ਚੈਨਲਾਂ ਨੇ ਦਿਨ ਰਾਤ ਇੱਕ ਕਰਕੇ ਇਸ ਸਾਰੇ ਘਟਨਾਕ੍ਰਮ ਦੀ ਰਿਪੋਰਟਿੰਗ ਕੀਤੀ। ਇਸ ਕਵਰੇਜ ਦੌਰਾਨ ਜਿਹੜੇ ਨੁਕਤੇ ਉਭਾਰ ਕੇ ਸਾਹਮਣੇ ਆਏ ਉਹਨਾਂ ਵਿੱਚ ਇੱਕ ਨੁਕਤਾ ਇਹ ਵੀ ਸੀ ਕਿ ਅੰਮ੍ਰਿਤਪਾਲ ਅਸਲ ਵਿੱਚ ਕਿਸੇ ਹੋਰ ਏਜੰਸੀ ਦਾ ਨਹੀਂ ਬਲਕਿ ਪਾਕਿਸਤਾਨ ਦੇ ਖੁਫੀਆਂ ਸੰਗਠਨ ਆਈ ਐਸ ਆਈ ਦਾ ਬੰਦਾ ਸੀ। 

ਉਸਦੀ ਗ੍ਰਿਫਤਾਰੀ ਜਾਂ ਫਰਾਰੀ ਨੂੰ ਲੈ ਕੇ ਵੀ ਨਿਰੰਤਰ ਵਿਵਾਦ ਬਣਿਆ ਰਿਹਾ। ਇਸੇ  ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਕਈ ਥਾਂਈਂ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ। ਇਹਨਾਂ ਵਿੱਚੋਂ ਹੀ ਇੱਕ ਵੱਡਾ ਧਰਨਾ ਸੋਹਾਣਾ ਵਾਲੇ ਗੁਰਦੁਆਰਾ ਸ਼ਹੀਦਾਂ ਦੇ ਵਾਲੇ ਚੌਂਕ ਵਿੱਚ ਦਿੱਤਾ ਗਿਆ ਧਰਨਾ ਵੀ ਸੀ। ਉਸ ਨੂੰ ਭਗੌੜਾ ਆਖੇ ਜਾਣ 'ਤੇ ਵੀ ਕਈ ਵਿਚਾਰ ਸਾਹਮਣੇ ਆਏ। ਕਈਆਂ ਨੇ ਉਸਨੂੰ ਯੋਧਾ ਦੱਸਿਆ ਅਤੇ ਕਈਆਂ ਨੇ ਐਨਕਾਊਂਟਰ ਦਾ ਖਤਰਾ ਅਤੇ ਖਦਸ਼ਾ ਵੀ ਪ੍ਰਗਟਾਇਆ।  

ਪੁਲਿਸ ਦੇ ਇਸ ਐਕਸ਼ਨ ਨੂੰ ਲੈ ਕੇ ਮੋਹਾਲੀ ਵਾਲੇ ਇਸ  ਏਅਰਪੋਰਟ ਰੋਡ 'ਤੇ ਸ਼ੁਰੂ ਹੋਏ ਧਰਨੇ ਵਿਚ ਸ਼ਾਮਿਲ ਹੋਏ ਲੋਕ ਵੀ ਬੜੇ ਜੋਸ਼ ਵਿਚ ਸਨ। ਇਥੋਂ ਵੀ ਲਗਾਤਾਰ ਅਲਟੀਮੇਟਮ ਦਿੱਤੇ ਜਾ ਰਹੇ ਸਨ ਕਿ ਜੇਕਰ ਭਾਈ ਅੰਮ੍ਰਿਤਪਾਲ ਅਤੇ ਸਾਥੀਆਂ ਦੀ  ਰਿਹੈ ਨਾ ਹੋਈ ਤਾਂ ਪੂਰੇ ਪੰਜਾਬ ਵਿਚ ਵੱਡਾ ਐਕਸ਼ਨ ਕੀਤਾ ਜਾਏਗਾ। ਮਾਮਲਾ ਭਖਦਾ ਜਾ ਰਿਹਾ ਸੀ ਅਤੇ ਸਥਿਤੀ ਗੰਭੀਰ ਹੁੰਦੀ ਜਾ ਰਹੀ ਸੀ। ਬੰਦੀ ਸਿੰਘਾਂ ਦੀ ਰਿਹਾਈ ਵਾਲੇ ਵਾਈ ਪੀ ਐਸ ਚੌਂਕ ਦੇ ਮੋਰਚੇ ਤੋਂ ਲੈ ਕੇ ਏਅਰਪੋਰਟ ਰੋਡ ਵਾਲੇ ਇਸ ਮੋਰਚੇ ਤੱਕ ਦੇ ਸਾਰੇ ਰਸਤੇ ਇਸ ਮੋਰਚੇ ਦੇ ਨਾਮ ਹੋ ਹੋ ਗਏ ਸਨ। 

ਇਥੇ ਵੀ ਵਾਈ ਪੀ ਐਸ ਚੌਂਕ ਵਾਂਗ ਲੰਗਰ ਸ਼ੁਰੂ ਹੋ ਗਏ ਅਤੇ ਭਾਸ਼ਣ ਵੀ ਦਿੱਤੇ ਜਾਣ ਲੱਗੇ। ਮੀਡੀਆ ਇਥੇ ਵੀ ਕਵਰੇਜ ਲਈ ਲਗਾਤਾਰ ਪਹੁੰਚਣ ਲੱਗਿਆ। ਵੱਖ ਵੱਖ ਚੈਨਲ ਵੱਖ ਆਗੂਆਂ ਦੀ ਰਿਕਾਰਡਿੰਗ ਕਰਦੇ ਅਕਸਰ ਨਜ਼ਰ ਆਉਣ ਲੱਗੇ।  ਧਰਨਾ ਦੇਣ ਵਾਲੀਆਂ ਸੰਗਤਾਂ ਦੇ ਲੀਡਰ ਆਏ ਦਿਨ ਵੱਡੇ ਐਕਸ਼ਨ ਦੀਆਂ ਚੇਤਾਵਨੀਆਂ ਵੀ ਦੇ ਰਹੇ ਸਨ। ਤੇਜ਼ ਮੀਂਹ, ਹਨੇਰੀ ਅਤੇ ਤੂਫ਼ਾਨ  ਵੀ ਇਹਨਾਂ ਧਰਨਾ ਕਾਰੀਆਂ ਨੂੰ ਪਿਛੇ ਨਹੀਂ ਮੋੜ ਸਕੇ। ਮੌਸਮ ਦੇ ਕਹਿਰ ਦਾ ਮੁਕਾਬਲਾ ਵੀ ਇਹਨਾਂ ਨੇ ਬੜੇ ਜੋਸ਼ ਨਾਲ ਕੀਤਾ। ਅੱਖਾਂ ਵਿਚ ਗੁੱਸਾ, ਚਿਹਰੇ 'ਤੇ ਜੋਸ਼ ਅਤੇ ਬੋਲਾਂ ਵਿੱਚ ਸਖਤੀ ਆਮ ਹੋ ਗਈ ਸੀ। 

ਪਰ ਉਸ  ਵੇਲੇ ਸਥਿਤੀ ਹੋਰ ਨਾਜ਼ੁਕ ਹੁੰਦੀ ਨਜ਼ਰ ਆਈ ਜਦੋਂ ਧਰਨਾ ਦੇਣਵਾਲੀਆਂ ਸੰਗਤਾਂ ਨੇ ਇਥੇ ਵੀ ਪੱਕੇ ਮੋਰਚੇ ਦਾ ਐਲਾਨ ਕਰਦਿਆਂ ਸੜਕਾਂ ਪੁੱਟ ਕੇ ਟੈਂਟ ਲਾਉਣੇ ਵੀ ਸ਼ੁਰੂ ਕਰ ਦਿੱਤੇ। ਇਹ ਦੇਖ ਕੇ ਪ੍ਰਸ਼ਾਸਨ ਹਰਕਤ ਵਿੱਚ ਆਇਆ। ਏਅਰਪੋਰਟ ਰੋਡ ਦਾ ਟਰੈਫਿਕ ਜਾਮ ਹੋਣਾ ਕੋਈ ਛੋਟੀ ਗੱਲ ਨਹੀਂ ਸੀ। ਜ਼ਿਕਰਯੋਗ ਹੈ ਕਿ ਇਸੇ ਰੋਡ 'ਤੇ ਸਥਿਤ ਸੋਹਾਣਾ ਵਾਲੇ ਗੁਰਦੁਆਰਾ ਸ਼ਹੀਦਾਂ ਦੀ ਬਹੁਤ ਮਾਣਤਾ  ਹੈ। ਇਥੇ ਦੇਰ ਰਾਤ ਤੱਕ ਸੰਗਤਾਂ ਆਉਂਦੀਆਂ ਰਹਿੰਦੀਆਂ ਹਨ। ਇਥੇ ਲੱਗੇ ਧਰਨੇ ਦਾ ਸੁਨੇਹਾ ਪਲੋ-ਪਲੀ ਆਲੇ ਦੁਆਲੇ ਪੈਂਦੇ ਪਿੰਡਾਂ ਤੱਕ ਵੀ ਪਹੁੰਚਣਾ ਸੀ ਜਿਸ ਨਾਲ ਇੰਟਰਨੈਟ 'ਤੇ ਲੱਗੀ ਪਾਬੰਦੀ ਵੀ ਨਿਰਥਰਕ ਹੋ ਕੇ ਰਹਿ ਜਾਣੀ ਸੀ। ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਨ ਇਸ ਧਰਨੇ ਨੂੰ ਹਟਵਾਉਣ ਚਾਹੁੰਦਾ ਸੀ। 

ਪੱਕਾ ਮੋਰਚਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪਹਿਲਾਂ ਤਾਂ ਪਿਆਰ ਨਾਲ ਸਮਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਪਰ ਜਦੋਂ ਗੱਲ ਨਾ ਬਣੀ ਤਾਂ ਫਿਰ ਪੁਲਿਸ ਨੇ ਸਖਤੀ ਵਾਲਾ ਰੁੱਖ ਵੀ ਦਿਖਾਇਆ ਅਤੇ ਧਰਨਾਕਾਰੀਆਂ ਨੂੰ ਹਲਕੇ ਲਾਠੀਚਾਰਜ ਨਾਲ ਖਦੇੜ ਕੇ ਹਿਰਾਸਤ ਵਿਚ ਲੈ ਲਿਆ ਗਿਆ। 

ਇਸ ਤਰ੍ਹਾਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੁਲਿਸ ਐਕਸ਼ਨ ਦਾ ਵਿਰੋਧ ਕਰ ਰਹੀਆਂ ਸੰਗਤਾਂ ਦੇ ਖਿਲਾਫ ਮੋਹਾਲੀ ਵਿੱਚ ਵੀ ਸਖਤੀ ਦਾ ਰੁੱਖ ਅਪਣਾਇਆ ਗਿਆ ਅਤੇ ਏਅਰਪੋਰਟ ਰੋਡ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ। ਪੁਲਿਸ ਦੇ ਇਸ ਐਕਸ਼ਨ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਨੇ ਡਾਕਟਰ ਸੰਦੀਪ ਗਰਗ ਨੇ ਮੀਡੀਆ ਸਾਹਮਣੇ ਵੀ ਇਸ ਐਕਸ਼ਨ ਦੀ ਸਥਿਤੀ ਸਪਸ਼ਟ ਕੀਤੀ। ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਜ਼ਿਲ੍ਹੇ ਦੀ ਸ਼ਾਤੀ ਭੰਗ ਨਹੀ ਹੋਣ ਦਿੱਤੀ ਜਾਵੇਗੀ। ਇਸਦੇ ਨਾਲ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਧਰਨੇ ਦੌਰਾਨ ਕੁਝ ਲੋਕਾਂ ਵੱਲੋਂ ਸ਼ਾਤੀ ਭੰਗ ਕਰਨ ਦੀਆਂ ਕੋਸ਼ਿਸਾਂ ਕੀਤੀਆ ਜਾ ਰਹੀਆ ਸਨ । ਧਰਨਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਅਤੇ ਪੰਚਾਇਤਾਂ ਦੇ ਮੈਂਬਰਾ ਨਾਲ ਧੱਕਾ ਮੁੱਕੀ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸੇ ਕਰਕੇ ਸ਼ਾਤੀ ਬਹਾਲੀ ਦੇ ਮੱਦੇਨਜ਼ਰ ਧਰਨੇ ਨੂੰ ਚੁਕਾਇਆ ਗਿਆ ਹੈ। ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਨੇ ਮੀਡੀਆ ਸਾਹਮਣੇ ਵੀ ਸਪਸ਼ਟ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਜ਼ਿਲ੍ਹੇ ਦੀ ਸ਼ਾਤੀ ਭੰਗ ਨਹੀ ਹੋਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬੜੇ ਹੀ ਸੰਤੁਲਿਤ ਸ਼ਬਦਾਂ ਵਿਚ ਇਸ ਬਾਰੇ ਸਰਕਾਰ ਦਾ ਸਟੈਂਡ ਸਪਸ਼ਟ ਕੀਤਾ। ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਅਤੇ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾ ਦੇ ਬਾਹਰੋਂ ਧਰਨਾ ਹਟਾਇਆ ਗਿਆ ਹੈ। ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

ਐਸ.ਐਸ.ਪੀ. ਡਾਕਟਰ ਸੰਦੀਪ ਗਰਗ ਨੇ ਮੀਡੀਆ ਰਾਹੀਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। 

ਪੂਰਾ ਵੇਰਵਾ ਪੜ੍ਹ ਸਕਦੇ ਹੋ ਇਥੇ ਕਲਿੱਕ ਕਰ ਕੇ 

ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਕਿਸੇ ਵੀ ਸੂਰਤ ਚ ਸ਼ਾਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਖਾਸਕਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਦੇ ਬਾਹਰੋ ਧਰਨਾ ਚੁਕਾਇਆ ਗਿਆ ਹੈ । 

ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

ਗੁਰਦੁਆਰਾ ਸਾਹਿਬ ਦੇ ਬਾਹਰੋਂ ਧਰਨਾ ਹਟਾਏ ਜਾਣ ਦੇ ਬਾਅਦ ਮੌਕੇ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਨੇ ਕਾਰਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਲਈ ਆਉਣ ਵਾਲੀ ਸੰਗਤ ਤੋਂ ਇਲਾਵਾ ਇਸ ਸੜਕ ਦੇ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਧਰਨੇ ਦੇ ਕਾਰਨ ਧਰਨਾਕਾਰੀਆਂ ਦਾ ਸੰਗਤ ਅਤੇ ਲੋਕਾਂ ਨਾਲ ਟਕਰਾਅ ਪੈਦਾ ਹੋਣ ਲੱਗ ਪਿਆ ਸੀ । ਇਸ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਅਨੇਕਾਂ ਲੋਕਾਂ ਨੇ ਇਸ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਸੀ । ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਅਤੇ ਸੰਗਤ / ਆਮ ਲੋਕਾਂ ਵਿਚਕਾਰ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਟਕਰਾਅ ਨੂੰ ਰੋਕਣ ਲਈ ਇਹ ਧਰਨਾਂ ਚੁਕਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸ਼ਾਤੀ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ ।

ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

ਇੱਕ ਸੁਆਲ ਦੇ ਜੁਆਬ ਵਿੱਚ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਵਿੱਚ ਸਾਰੀਆਂ ਸ਼ੜਕਾਂ ‘ਤੇ ਆਵਾਜਾਈ ਖੁੱਲ ਗਈ ਹੈ ਅਤੇ ਇਸ ਸਮੇਂ ਮੋਹਲੀ ਸ਼ਹਿਰ ਦੀ ਕੋਈ ਵੀ ਸੜਕ ਬੰਦ ਨਹੀਂ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਹਾਲਤ ਪੂਰੀ ਤਰ੍ਹਾਂ ਸ਼ਾਤੀਪੂਰਨ ਅਤੇ ਆਮ ਵਰਗੇ ਹਨ । ਇਸ ਦੇ ਬਾਵਜੂਦ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ । ਸ੍ਰੀਮਤੀ ਆਸ਼ਿਕਾ ਜੈਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਵੀ ਮੰਗ ਕੀਤੀ । 

ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

ਇਸੇ ਦੌਰਾਨ ਜ਼ਿਲ੍ਹੇ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਧਰਨੇ ਦੌਰਾਨ ਕੁਝ ਲੋਕਾਂ ਵੱਲੋਂ ਸ਼ਾਤੀ ਭੰਗ ਕਰਨ ਦੀਆਂ ਕੋਸ਼ਿਸਾਂ ਕੀਤੀਆ ਜਾ ਰਹੀਆ ਸਨ । ਧਰਨਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਅਤੇ ਪੰਚਾਇਤਾਂ ਦੇ ਮੈਂਬਰਾ ਨਾਲ ਧੱਕਾ ਮੁੱਕੀ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ । ਇਸੇ ਕਰਕੇ ਸ਼ਾਤੀ ਬਹਾਲੀ ਦੇ ਮੱਦੇਨਜ਼ਰ ਧਰਨੇ ਨੂੰ ਚੁਕਾਇਆ ਗਿਆ ਹੈ । ਲੋਕਾਂ ਨੂੰ ਅਫ਼ਵਾਹਾ ਤੋਂ ਬਚਣ ਦੀ ਅਪੀਲ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਤਰ੍ਹਾਂ ਦੀ ਪੁਖਤਾ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ । ਇਕ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਦੱਸਿਆ ਕਿ ਧਰਨੇ ਨੂੰ ਚੁਕਾਉਣ ਸਮੇਂ ਪੁਲਿਸ ਮੁਲਾਜ਼ਮਾਂ ਸਮੇਤ ਕੁੱਝ ਵਿਅਕਤੀ ਜ਼ਖਮੀ ਹੋਏ ਹਨ ਜ਼ਿਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧ ਵਿੱਚ 25 ਕੁ ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ ।

ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

 ਇਸ ਮੌਕੇ ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ ਵੀ ਹਾਜ਼ਰ ਸਨ।

ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ ਇਥੇ ਕਲਿੱਕ ਕਰ ਕੇ। 

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

Monday, January 23, 2023

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਇੱਕ ਵਾਰ ਫਿਰ ਸ਼ੁਰੂ

Monday 23rd January 2023 at 4:02 PM

ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ ਬਰਾਮਦ 

7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਸਮਗਲਰ ਕਾਬੂ

* ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਤੇਜ਼ ਐਕਸ਼ਨ ਸ਼ੁਰੂ 

*ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ

* ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਵੀ ਮੁਹਿੰਮ ਤੇਜ਼ 

*ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ  ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 636 ਤੱਕ ਪਹੁੰਚੀ

 *ਚਾਈਨਾ ਡੋਰ ਖਿਲਾਫ਼ ਵੀ ਤਿੱਖੀ ਹੋਈ ਕਾਰਵਾਈ 

*ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 11364 ਬੰਡਲ ਬਰਾਮਦ

*ਡੋਰ ਦੇ ਮਾਮਲਿਆਂ ਵਿੱਚ 1 ਮਹੀਨੇ ਵਿੱਚ 255 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: 23 ਜਨਵਰੀ 2023: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਜਿੱਥੇ ਨਸ਼ਿਆਂ ਦੇ ਪ੍ਰਭਾਵ ਹੇਠ ਅਪਰਾਧ ਤੇਜ਼ੀ ਨਾਲ ਵਧਦੇ ਹਨ, ਉੱਥੇ ਨੌਜਵਾਨ ਪੀੜ੍ਹੀ ਕਈ ਤਰੀਕਿਆਂ ਨਾਲ ਨਿਘਾਰ ਵੱਲ ਜਾਂਦੀ ਹੈ। ਜਿੱਥੇ ਨਸ਼ਿਆਂ ਦੇ ਜਾਲ ਵਿੱਚ ਫਸੇ ਨੌਜਵਾਨ ਅਪਰਾਧ ਦੀ ਦੁਨੀਆ ਵਿੱਚ ਪਹੁੰਚ ਜਾਂਦੇ ਹਨ, ਉੱਥੇ ਦੇਸ਼ ਵਿਰੋਧੀ ਅਨਸਰ ਵੀ ਇਨ੍ਹਾਂ ਦਾ ਫਾਇਦਾ ਚੁੱਕਣ ਲੱਗ ਪੈਂਦੇ ਹਨ। ਪੁਲਿਸ ਵੱਲੋਂ ਚਲਾਈ ਗਈ ਮੁਹਿੰਮ 'ਤੇ ਨਜ਼ਰ ਮਾਰੀ ਜਾਵੇ ਤਾਂ ਕਈ ਭਿਆਨਕ ਤਸਵੀਰਾਂ ਸਾਹਮਣੇ ਆਉਂਦੀਆਂ ਹਨ। ਇਸ ਪੂਰੇ ਮਾਹੌਲ ਨੂੰ ਬਦਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋਰਦਾਰ ਪਹਿਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18  ਵਪਾਰਕ ਮਾਮਲੇ ਹਨ,  241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ ।

ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਇਥੇ ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

------------------

Sunday, August 28, 2022

ਗੁਜਰਾਤ ਤੋਂ ਪੰਜਾਬ ਲਿਆਂਦੀ ਜਾ ਰਹੀ 38 ਕਿਲੋ ਹੈਰੋਇਨ ਬਰਾਮਦ

28th August 2022 at 7:37 PM
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਦੋ ਵਿਅਕਤੀ ਗ੍ਰਿਫ਼ਤਾਰ
ਟਰੱਕ ਦੇ ਟੂਲ ਬਾਕਸ 'ਚ ਲੁਕਾ ਕੇ ਰੱਖੇ ਗਏ ਸਨ ਹੈਰੋਇਨ ਦੇ ਪੈਕੇਟ:ਡੀਜੀਪੀ ਪੰਜਾਬ ਗੌਰਵ ਯਾਦਵ


ਚੰਡੀਗੜ੍ਹ/ਐਸਬੀਐਸ ਨਗਰ, 28 ਅਗਸਤ 2022: (ਪੰਜਾਬ ਸਕਰੀਨ ਡੈਸਕ)::
ਨਸ਼ਿਆਂ ਵਿਰੁੱਧ ਜੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਮਿਲੀ ਵੱਡੀ ਸਫਲਤਾ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਗੁਜਰਾਤ ਤੋਂ ਲਿਆਂਦੀ ਜਾ ਰਹੀ 38 ਕਿਲੋ ਹੈਰੋਇਨ ਬਰਾਮਦ ਹੋਣ ਵਾਲੀ ਵੱਡੀ ਖਬਰ ਆਈ ਹੈ। ਇਸ ਦਾ ਵੇਰਵਾ ਦੇਂਦਿਆਂ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਹਨਾਂ ਇਹ ਵੀ ਸਪਸ਼ਟ ਕਿਹਾ ਕਿ ਸਮਾਜ ਵਿਰੋਧੀ ਅਨਸਰ ਸੂਬਾ ਛੱਡ ਦੇਣ ਜਾਂ ਅੰਜਾਮ ਭੁਗਤਣ ਲਈ ਤਿਆਰ ਰਹਿਣ।  ਡੀਜੀਪੀ ਨੇ ਇਹ ਚੇਤਾਵਨੀ ਬੜੇ ਸਪਸ਼ਟ ਸ਼ਬਦਾਂ ਵਿੱਚ ਦਿੱਤੀ। ਇਸੇ ਦੌਰਾਨ ਆਈਜੀਪੀ ਲੁਧਿਆਣਾ ਰੇਂਜ ਐਸਪੀਐਸ ਪਰਮਾਰ ਨੇ ਵੀ ਕਿਹਾ ਕਿ ਬਾਕੀ ਦੋ ਨਸ਼ਾ ਤਸਕਰਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੂੰ ਅੱਜ ਉਦੋਂ ਇੱਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਐਸ.ਬੀ.ਐਸ.ਨਗਰ ਪੁਲਿਸ ਨੇ ਗੁਜਰਾਤ ਤੋਂ ਆ ਰਹੇ ਇੱਕ ਟਰੱਕ ਦੇ ਟੂਲ ਬਾਕਸ ਵਿੱਚ ਲੁਕਾ ਕੇ ਰੱਖੀ ਹੋਈ 38 ਕਿਲੋ ਹੈਰੋਇਨ ਬਰਾਮਦ ਕੀਤੀ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਬਲਾਚੌਰ, ਐਸ.ਬੀ.ਐਸ.ਨਗਰ ਦੇ ਰਹਿਣ ਵਾਲੇ ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ਼ ਕਿੰਦਾ ਅਤੇ ਉਸ ਦੇ ਸਾਥੀ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੋ ਨਸ਼ਾ ਤਸਕਰਾਂ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਵਾਸੀ ਰਾਕਰਾਂ ਢਾਹਾਂ ਅਤੇ ਸੋਮ ਨਾਥ ਉਰਫ਼ ਬਿੱਕੋ ਵਾਸੀ ਕਾਰਾਵਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਰਜਿਸਟ੍ਰੇਸ਼ਨ ਨੰਬਰ ਪੀਬੀ04ਵੀ6366 ਵਾਲੇ ਟਰੱਕ ਨੂੰ ਵੀ ਜ਼ਬਤ ਕਰ ਲਿਆ ਹੈ।

ਆਈ.ਜੀ.ਪੀ ਲੁਧਿਆਣਾ ਰੇਂਜ ਸੁਰਿੰਦਰ ਪਾਲ ਸਿੰਘ ਪਰਮਾਰ, ਜਿਨ੍ਹਾਂ ਨਾਲ ਐਸ.ਬੀ.ਐਸ.ਨਗਰ ਦੇ ਐਸ.ਐਸ.ਪੀ. ਭਾਗੀਰਥ ਮੀਨਾ ਵੀ ਮੌਜੂਦ ਸਨ, ਨੇ ਐਸ.ਬੀ.ਐਸ.ਨਗਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜੇਸ਼ ਕੁਮਾਰ ਨਾਮ ਦਾ ਨਸ਼ਾ ਤਸਕਰ ਆਪਣੇ ਸਾਥੀਆਂ ਸੋਮ ਨਾਥ ਬਿੱਕੋ, ਕੁਲਵਿੰਦਰ ਕਿੰਦਾ ਅਤੇ ਬਿੱਟੂ ਨਾਲ ਮਿਲ ਕੇ ਟਰੱਕ ਰਾਹੀਂ ਦੂਜੇ ਰਾਜਾਂ ਤੋਂ ਨਸ਼ਾ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਵੱਡੀ ਮਾਤਰਾ 'ਚ ਹੈਰੋਇਨ ਸਪਲਾਈ ਕਰਨ ਦੇ ਧੰਦੇ ਵਿੱਚ ਸ਼ਾਮਲ ਹੈ।

ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਤੁਰੰਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐੱਨ.ਡੀ.ਪੀ.ਐੱਸ.ਐਕਟ ਦੀਆਂ ਧਾਰਾਵਾਂ 21/25/28-61-85 ਤਹਿਤ ਐਫ.ਆਈ.ਆਰ. ਨੰ 138 ਮਿਤੀ 27-08-2022 ਦਰਜ ਕਰਕੇ ਐਸ.ਬੀ.ਐਸ.ਨਗਰ ਵਿੱਚ ਮਹਾਲੋਂ ਬਾਈਪਾਸ ਵਿਖੇ ਸ੍ਰੀ ਰਣਜੀਤ ਸਿੰਘ ਪੀ.ਪੀ.ਐਸ ਅਤੇ ਐਸ.ਆਈ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਨਾਕਾਬੰਦੀ ਦੌਰਾਨ ਜਦੋਂ ਪੁਲੀਸ ਪਾਰਟੀ ਨੇ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਚਾਲਕ ਕੁਲਵਿੰਦਰ ਕਿੰਦਾ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਪਾਰਟੀ ਨੇ ਉਸ ਨੂੰ ਅਤੇ ਬਿੱਟੂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਤਰਪਾਲ ਵਿੱਚ ਲਪੇਟ ਕੇ ਇੱਕ ਟੂਲ ਬਾਕਸ ਵਿੱਚ ਲੁਕਾ ਕੇ ਰੱਖੇ 38 ਕਿਲੋ ਹੈਰੋਇਨ ਦੇ ਪੈਕਟ ਬਰਾਮਦ ਕੀਤੇ।

ਐਸਐਸਪੀ ਭਾਗੀਰਥ ਮੀਨਾ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਟਰੱਕ ਡਰਾਈਵਰ ਕੁਲਵਿੰਦਰ ਕਿੰਦਾ ਨੇ ਦੱਸਿਆ ਕਿ ਉਸ ਨੂੰ ਟੈਲੀਗ੍ਰਾਮ ਐਪ ਰਾਹੀਂ ਰਾਜੇਸ਼ ਕੁਮਾਰ ਦਾ ਫੋਨ ਆਇਆ ਸੀ, ਜਿਸ ਨੇ ਉਸ ਨੂੰ ਗੁਜਰਾਤ ਦੇ ਭੁਜ ਵਿੱਚ ਦੱਸੀ ਗਈ ਥਾਂ ਤੋਂ ਹੈਰੋਇਨ ਫੜ੍ਹ ਕੇ ਪੰਜਾਬ ਲਿਆਉਣ ਲਈ ਕਿਹਾ ਸੀ। ਦੋਸ਼ੀ ਨੇ ਅੱਗੇ ਦੱਸਿਆ ਕਿ ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਕੋਈ ਅਣਪਛਾਤਾ ਵਿਅਕਤੀ ਆਇਆ ਜੋ  ਉਸ ਦੇ ਟਰੱਕ 'ਚ ਨਸ਼ੀਲਾ ਪਦਾਰਥ ਰੱਖ ਕੇ ਚਲਾ ਗਿਆ।

ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕਿੰਦਾ ਨੇ ਇਹ ਵੀ ਖੁਲਾਸਾ ਕੀਤਾ ਕਿ ਪਹਿਲਾਂ ਰਾਜੇਸ਼ ਕੁਮਾਰ ਦੇ ਕਹਿਣ 'ਤੇ ਉਹ ਜਨਵਰੀ ਮਹੀਨੇ ਸ੍ਰੀਨਗਰ ਉੜੀ ਤੋਂ 10 ਕਿਲੋ ਅਤੇ ਫਿਰ 20 ਕਿਲੋ ਹੈਰੋਇਨ ਦੀਆਂ ਦੋ ਖੇਪਾਂ ਅਤੇ ਇਸ ਸਾਲ ਦਿੱਲੀ ਤੋਂ 1 ਕਿਲੋ ਹੈਰੋਇਨ ਲੈ ਕੇ ਆਇਆ ਸੀ।

ਐਸਐਸਪੀ ਨੇ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਰਾਜੇਸ਼ ਕੁਮਾਰ ਅਤੇ ਸੋਮ ਨਾਥ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਦੱਸਣਯੋਗ ਹੈ ਕਿ ਮੁਲਜ਼ਮ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਇੱਕ ਪੇਸ਼ੇਵਰ ਅਪਰਾਧੀ ਹੈ ਅਤੇ ਕਤਲ, ਸੱਟਾਂ ਮਾਰਨ, ਗੈਰ-ਕਾਨੂੰਨੀ ਗਤੀਵਿਧੀਆਂ, ਜਾਅਲਸਾਜ਼ੀ, ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਸਮੇਤ ਘਿਨਾਉਣੇ ਅਪਰਾਧਾਂ ਦੇ 19 ਤੋਂ ਵੱਧ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਜਦਕਿ ਕੁਲਵਿੰਦਰ ਕਿੰਦਾ ਨੂੰ 3.45 ਕੁਇੰਟਲ ਭੁੱਕੀ ਦੀ ਬਰਾਮਦਗੀ ਸਬੰਧੀ ਨੂਰਮਹਿਲ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੇ ਗਏ ਐਨ.ਡੀ.ਪੀ.ਐਸ. ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

Monday, July 18, 2022

ਫਿਰੌਤੀ ਰੈਕੇਟ ਦਾ ਪਰਦਾਫਾਸ਼, ਤਿੰਨ ਗੈਂਗਸਟਰ ਗ੍ਰਿਫਤਾਰ, ਇਕ ਜ਼ਖਮੀ

18th July 2022 at 6:02 PM

 ਭੂਪੀ ਰਾਣਾ ਵਿੱਕੀ ਮਿੱਡੂਖੇੜਾ ਕਤਲ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ 


ਐਸ.ਏ.ਐਸ.ਨਗਰ
: 18 ਜੁਲਾਈ 2022: (ਮੋਹਾਲੀ ਸਕਰੀਨ//ਪੰਜਾਬ ਸਕਰੀਨ)::
ਐਸ.ਏ.ਐਸ.ਨਗਰ ਪੁਲਿਸ ਅਤੇ ਏ.ਜੀ.ਟੀ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਲਟਾਣਾ, ਜ਼ੀਰਕਪੁਰ ਤੋਂ ਭੂਪੀ ਰਾਣਾ ਗਿਰੋਹ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਭੂਪੀ ਰਾਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਵਿੱਕੀ ਮਿੱਡੂਖੇੜਾ ਕਤਲ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ। ਉਹ ਅੰਕਿਤ ਰਾਣਾ ਰਾਹੀਂ ਪੰਜਾਬ ਅਤੇ ਗੁਆਂਢੀ ਸੂਬੇ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਹੈ। ਇਨ੍ਹਾਂ ਤਿੰਨ ਸਾਥੀਆਂ ਰਣਬੀਰ ਸਿੰਘ ਉਰਫ ਰਣੀਆ, ਵਿਸ਼ਾਲ ਉਰਫ ਵਿਕਰਾਂਤ ਅਤੇ ਅਸ਼ੀਸ਼ ਉਰਫ ਅਮਨ ਸਾਰੇ ਵਾਸੀ ਬਰਵਾਲਾ, ਪੰਚਕੂਲਾ ਦੀ ਗ੍ਰਿਫਤਾਰੀ ਨਾਲ ਐਸ.ਏ.ਐਸ.ਨਗਰ ਪੁਲਿਸ ਨੇ ਜ਼ੀਰਕਪੁਰ ਅਤੇ ਡੇਰਾਬੱਸੀ ਦੇ ਖੇਤਰ ਵਿੱਚ ਚੱਲ ਰਹੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਕੇ ਉਨ੍ਹਾਂ ਕੋਲੋਂ 1.30 ਕੈਲੀਬਰ ਦਾ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਦੇ ਕਬਜ਼ੇ 'ਚੋਂ 10 ਜਿੰਦਾ ਕਾਰਤੂਸ ਸਮੇਤ ਇਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਉਹਨਾਂ ਖਿਲਾਫ ਥਾਣਾ ਜ਼ੀਰਕਪੁਰ, ਜਿਲਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਨੰਬਰ 340 ਮਿਤੀ 17-07-2022 ਅਧੀਨ 353,186,307,34 ਆਈ.ਪੀ.ਸੀ. ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਸੀ।
ਸੀਨੀਅਰ ਪੁਲਿਸ ਕਪਤਾਨ, ਐਸ.ਏ.ਐਸ.ਨਗਰ ਨੇ ਮੀਡੀਆ ਨੂੰ ਦੱਸਿਆ ਕਿ ਗੈਂਗਸਟਰ ਭੂਪੀ ਰਾਣਾ ਦੇ ਨਜ਼ਦੀਕੀ ਸਾਥੀ ਅੰਕਿਤ ਰਾਣਾ ਨੇ ਥਾਣਾ ਢਕੋਲੀ ਦੇ ਇਲਾਕੇ ਵਿੱਚ ਇੱਕ ਹੋਟਲ ਮਾਲਕ ਨੂੰ ਧਮਕੀ ਦਿੱਤੀ ਅਤੇ ਫਿਰੌਤੀ ਦੀ ਮੰਗ ਕੀਤੀ। ਇਸ ਸਬੰਧੀ ਥਾਣਾ ਢਕੋਲੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਨੰਬਰ 69 ਮਿਤੀ 11-07-2022 ਅਧੀਨ 384, 506, 473, ਆਈ.ਪੀ.ਸੀ. ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਸੀ।
ਐਸ.ਐਸ.ਪੀ., ਐਸ.ਏ.ਐਸ.ਨਗਰ ਨੇ ਪੱਤਰਕਾਰਾਂ ਨੂੰ ਅੱਗੇ ਦੱਸਿਆ ਕਿ ਇੱਕ ਸੂਹ 'ਤੇ ਕਾਰਵਾਈ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਦੇ ਨਾਲ ਇੱਕ ਸਾਂਝਾ ਅਭਿਆਨ ਚਲਾਇਆ ਗਿਆ, ਜਦੋਂ ਗੈਂਗਸਟਰ ਅੰਕਿਤ ਰਾਣਾ ਵੱਲੋਂ ਭੇਜੇ ਗਏ ਉਪਰੋਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਹੋਟਲ ਮਾਲਕ ਤੋਂ ਪੈਸੇ, ਬਲਟਾਣਾ ਵਿਖੇ ਰਿਲੈਕਸ ਇਨ ਕਾਰਵਾਈ ਦੌਰਾਨ ਪੁਲਿਸ ਮੁਲਾਜ਼ਮਾਂ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਜਦੋਂ ਬਾਅਦ 'ਚ ਪੁਲਿਸ 'ਤੇ ਗੋਲੀਆਂ ਚਲਾਈਆਂ ਗਈਆਂ। ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਵਿੱਚੋਂ ਇੱਕ ਬਰਵਾਲਾ ਹਰਿਆਣਾ ਦੇ ਰਣਵੀਰ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਐਸ.ਏ.ਐਸ.ਨਗਰ ਦੇ ਐਸ.ਐਸ.ਪੀ.ਨਗਰ ਨੇ ਇਹ ਵੀ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਹੋਰ ਹੋਟਲ ਮਾਲਕਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਹਨਾਂ ਨੇ ਅੰਕਿਤ ਰਾਣਾ ਦੇ ਗਿਰੋਹ ਦੇ ਮੈਂਬਰਾਂ ਨੂੰ ਜਬਰੀ ਪੈਸੇ ਵੀ ਦਿੱਤੇ ਹਨ। ਅਗਲੇਰੀ ਜਾਂਚ ਜਾਰੀ ਹੈ।  

Friday, July 15, 2022

ਸਿਵਲ ਹਸਪਤਾਲ ਵਿਚ ਕਤਲ ਕਰਨ ਵਾਲਿਆਂ ਤੇ ਪੁਲਿਸ ਦੀ ਤ੍ਰਿਛੀ ਨਜ਼ਰ

ਦੋ ਕਾਬੂ ਪੰਜ ਅਜੇ ਫਰਾਰ--ਛੇਤੀ ਆ ਜਾਣਗੇ ਸ਼ਿਕੰਜੇ ਵਿੱਚ 


ਲੁਧਿਆਣਾ
: 16 ਜੁਲਾਈ 2022: (ਪੰਜਾਬ ਸਕਰੀਨ ਡੈਸਕ)::

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ
ਬੜੀ ਹੀ ਬੇਖੌਫ਼ੀ ਨਾਲ ਆ ਕੇ ਕਤਲ ਕਰਨ ਵਾਲਿਆਂ ਦੇ ਪੂਰੇ ਟੋਲੇ ਨੂੰ ਕਾਬੂ  ਪੁਲਿਸ  ਪੂਰੀ ਤਰ੍ਹਾਂ ਸਰਗਰਮ ਹੈ। ਦੋ ਗ੍ਰਿਫਤਾਰੀਆਂ ਹੋ ਵੀ ਗਈਆਂ ਹਨ ਅਤੇ ਬਾਕੀ ਪੰਜਾਂ  ਦੀ ਭਾਲ ਵੀ ਜਾਰੀ ਹੈ ਪਰ ਅਸਲ ਵਿਚ ਇਹ ਕੁਝ ਸਿਵਲ ਹਸਪਤਾਲ ਵਿਚ ਨਵਾਂ ਨਹੀਂ ਹੈ। ਇਥੋਂ ਦੀ ਪੁਲਿਸ ਚੌਂਕੀ ਦੀਆਂ ਪਤਾ ਨਹੀਂ ਕੀ  ਮਜਬੂਰੀਆਂ ਹਨ ਕਿ ਇਥੇ ਜੁਰਮ ਕਰਨ ਵਾਲਿਆਂ 'ਤੇ ਪੁਲਿਸ ਦਾ ਕੋਈ ਖੌਫ ਹੀ ਨਹੀਂ। ਇਥੋਂ ਦੀ ਪਾਰਕਿੰਗ ਵਾਲੇ ਨੂੰ ਵੀ  ਆਪਣੀ ਹਿਫਾਜ਼ਤ ਖੁਦ ਕਰਨੀ ਪੈਂਦੀ ਹੈ ਕਿਓਂਕਿ ਉਸਨੇ ਸਰਦੀਆਂ ਹੋਣ ਜਾਂ ਗਰਮੀਆਂ ਪੂਰੀ ਰਾਤ ਇਥੇ ਹੀ ਕੱਟਣੀ ਹੁੰਦੀ ਹੈ। ਮਾਹੌਲ ਦੀ ਬੇਖੌਫ਼ੀ ਇਹ ਹੈ ਕਿ ਗੁੰਡਾਗਰਦੀ ਕਰਨੀ ਵਾਲੇ ਰਾਤ ਤਾਂ ਰਾਤ ਦਿਨ ਦਿਹਾੜੇ ਵੀ ਆਪਣਾ ਬਾਹੂਬਲ ਦਿਖਾਉਣੋ ਬਾਜ਼ ਨਹੀਂ ਆਉਂਦੇ। 

ਸ਼ਾਇਦ ਇਹ ਕੁਝ ਉਸ ਸਿਸਟਮ ਦੀ ਘਾਟ ਹੈ ਜਿਸ ਅਧੀਨ ਕਾਨੂੰਨ ਨੂੰ ਹੱਥਾਂ ਵਿਚ ਲੈਣ ਵਾਲੇ ਵਿਅਕਤੀ ਨੂੰ ਪੁਲਿਸ ਤੁਰੰਤ ਨੱਪ  ਲਵੇ। ਪਾਰ ਅਜਿਹਾ ਹੁੰਦਾ ਹੀ ਨਹੀਂ। ਇਹ ਨਹੀਂ ਕਿ ਪੁਲਿਸ ਅਜਿਹਾ ਕਰ ਨਹੀਂ ਸਕਦੀ ਪਰ ਪੁਲਿਸ ਵਾਲੇ ਵੀ ਅਕਸਰ ਮਜਬੂਰ ਰਹਿੰਦੇ ਹਨ। ਸਿਵਲ ਹਸਪਤਾਲ ਹੋਣ ਕਾਰਨ ਇਥੇ ਅਕਸਰ ਝਗੜੇ ਵਾਲੇ ਮਾਮਲੇ ਵੀ ਜ਼ਿਆਦਾ ਆਉਂਦੇ ਹਨ ਅਤੇ ਝਗੜੇ ਵਾਲੇ ਮਾਮਲੇ ਵਿੱਚ ਕਿਸੇ ਨ ਕਿਸੇ ਧਿਰ ਦੇ ਪਿਛੇ ਕੋਈ ਨ ਕੋਈ ਵੱਡਾ ਬੰਦਾ ਵੀ ਜ਼ਰੂਰ ਹੁੰਦਾ ਹੈ।

ਪੁਲਿਸ ਵੀ ਕਈ ਵਾਰ ਪਰ ਤੋਲਦੀ ਮਹਿਸੂਸ ਹੁੰਦੀ ਹੈ ਕਿ ਚਲੋ ਦੇਖਦੇ ਹਾਂ ਕੌਣ ਹੈ ਜ਼ਿਆਦਾ ਵੱਡਾ ਬੰਦਾ। ਇਥੋਂ ਦੀ ਐਮਰਜੰਸੀ ਵਿਚ ਵੀਰਵਾਰ  ਰਾਤ ਨੂੰ ਹੋਏ ਕਤਲ ਨੇ ਹਸਪਤਾਲ ਵਿਚ ਗੁੰਡਾਗਰਦੀ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿਚ ਲੈ ਆਂਦਾ ਹੈ। ਸਿਰਫ ਪੰਦਰਾਂ ਸਾਲਾਂ ਦਾ ਨਾਬਾਲਗ ਬੱਚਾ ਸ਼ਰਵਨ ਇਥੇ ਪੂਰੀ ਸੁਰਖਿਆ ਨਾ ਹੋਣ ਕਾਰਣ ਹਮਲਾਵਰਾਂ ਦਾ ਸ਼ਿਕਾਰ ਬਣ ਗਿਆ। ,

ਕਤਲ ਦਾ ਸ਼ਿਕਾਰ ਹੋਏ 15 ਸਾਲਾਂ ਦੀ ਉਮਰ ਦੇ ਲੜਕੇ ਦੀ ਵੀ ਦਰਦਭਰੀ ਕਹਾਣੀ ਹੈ। ਉਸਦੇ ਭਰਾ ਦਾ ਕਿਸੇ ਦੂਜੀ ਧਿਰ ਨਾਲ ਝਗੜਾ ਹੋਇਆ ਸੀ। ਜਦੋਂ ਉਹ ਪੁਲਿਸ ਕੋਲ ਗਿਆ ਤਾਂ ਪੁਲਿਸ ਨੇ ਕਿਹਾ ਜਾ ਪਹਿਲਾਂ ਮੈਡੀਕਲ ਕਰਵਾ ਕੇ ਲਿਆ। ਉਹ ਭਰਾ ਦਾ ਮੈਡੀਕਲ ਕਰਵਾਉਣ ਆਇਆ ਭਰਾ ਤੋਂ ਪਹਿਲਾਂ ਹੀ ਇਕੱਲਾ ਪਹੁੰਚ ਗਿਆ। ਏਨੇ ਵਿੱਚ ਹੀ ਹਮਲਾਵਰਾਂ ਨੇ ਉਸਦੇ ਪਿਛੇ ਪਿਛੇ ਆ ਕੇ ਉਸੇ ਨੂੰ ਹੀ ਦਬੋਚ ਲਿਆ। ਇਹ ਕੁਝ ਅਕਸਰ ਫ਼ਿਲਮਾਂ ਵਿਚ ਹੀ ਦਿੱਸਦਾ ਹੈ ਪਰ ਸਿਵਲ ਹਸਪਤਾਲ ਵਿਚ ਇਹ ਕੁਝ  ਸੱਚਮੁੱਚ ਹੋਇਆ। ਦਹਾਕਿਆਂ ਪਹਿਲਾਂ 1995 ਵਿਚ ਵੀ ਸਰਦੀਆਂ ਦੀ ਰਾਤ ਨੂੰ ਵੀ ਇਸੇ ਤਰ੍ਹਾਂ ਹੋਇਆ ਸੀ। ਹਮਲਾਵਰ ਵਾਰਡ ਵਿਚ ਦਾਖਲ ਕਿਸੇ ਮਰੀਜ਼ ਦਾ ਬੇਰਹਿਮੀ ਨਾਲ ਚਾਕੂ ਮਾਰ ਮਾਰ ਕੇ ਕਤਲ ਕਰ ਗਏ ਸਨ। ਮਾਮਲਾ ਰਫ਼ਾ ਦਫ਼ਾ ਹੋ ਗਿਆ ਸੀ ਕਿਓਂਕਿ ਦੋਹਾਂ ਧਿਰਾਂ ਨੇ ਥੋਹੜੇ ਜਿਹੜੇ ਸਮੇਂ ਵਿਚ ਸਮਝੌਤਾ ਕਰ ਲਿਆ ਸੀ। ਗੁੰਡਾਗਰਦੀ, ਕੁੱਟਮਾਰ ਅਤੇ ਪਲੋਸਣ ਮਗਰੋਂ ਸਮਝੌਤਾ ਆਮ ਜਿਹਾ ਵਰਤਾਰਾ ਬਣ ਗਿਆ ਹੈ। 

14 ਜੁਲਾਈ ਅਰਥਾਤ ਵੀਰਵਾਰ ਨੂੰ ਦੇਰ ਰਾਤ ਸਿਵਲ ਹਸਪਤਾਲ ਦੇ ਅੰਦਰ ਦਾਖ਼ਲ ਹੋਏ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਸੱਟਾਂ ਮਾਰ ਕੇ 15 ਸਾਲ ਦੇ ਲੜਕੇ ਦਾ ਕਤਲ ਕਰ ਦਿੱਤਾ। ਇਹ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਲੜਕਾ ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਵਿਚ ਹੋਏ ਝਗੜੇ ਦੇ ਇਕ ਮਾਮਲੇ ਵਿਚ ਆਪਣੇ ਦੋਸਤਾਂ ਨਾਲ ਮੈਡੀਕਲ ਕਰਵਾਉਣ ਲਈ ਆਇਆ ਸੀ। 

ਜਾਣਕਾਰੀ ਤੋਂ ਬਾਅਦ ਏਸੀਪੀ ਗੁਰਦੇਵ ਸਿੰਘ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤੇ ਤਫਤੀਸ਼ ਸ਼ੁਰੂ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਰਾਤ ਨੂੰ ਥਾਣਾ ਡਵੀਜ਼ਨ ਨੰਬਰ 7 ਦੇ ਇਲਾਕੇ ਵਿੱਚ ਦੋ ਧਿਰਾਂ ਵਿਚਕਾਰ ਝਗੜਾ ਹੋਇਆ। ਇਕ ਧਿਰ ਦੇ ਨਾਲ ਸ਼ਵਨ (15) ਮੈਡੀਕਲ ਕਰਵਾਉਣ ਲਈ ਸਿਵਲ ਹਸਪਾਲ ਆ ਗਿਆ, ਉਨ੍ਹਾਂ ਦੇ ਮਗਰ ਹੀ ਕੁਝ ਹੋਰ ਵਿਅਕਤੀ ਵੀ ਆ ਗਏ। ਸੂਤਰਾਂ ਮੁਤਾਬਕ ਹਮਲਾਵਰਾਂ ਚੋਂ ਕੁਝ ਨਬਾਲਗ ਵੀ ਸਨ। ਸਿਵਲ ਹਸਪਤਾਲ ਦੇ ਅੰਦਰ ਆਉਂਦੇ ਹੀ ਉਨ੍ਹਾਂ ਨੇ ਹਮਲਾ ਕਰ ਦਿੱਤਾ ਅਤੇ ਸਮਰ ਦੇ ਸਿਰ ,ਚਿਹਰੇ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਵਾਰ ਕੀਤੇ ।ਗੰਭੀਰ ਰੂਪ ਵਿੱਚ ਫੱਟੜ ਹੋਏ ਸਮਰ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਲਿਆਂਦਾ ਗਿਆ ,ਜਿੱਥੇ ਦੇਰ ਰਾਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਏਸੀਪੀ ਗੁਰਦੇਵ ਸਿੰਘ ਦੀ ਦੇਖਰੇਖ ਹੇਠ  ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਇਸ ਮਾਮਲੇ ਵਿਚ ਐੱਫ ਆਈ ਆਰ ਦਰਜ ਕਰਕੇ ਐਕਸ਼ਨ ਵੀ ਸ਼ੁਰੂ ਕੀਤਾ। ਇਸਦੇ ਨਾਲ ਹੀ ਪੁਲਿਸ ਦੇ ਵੱਡੇ ਅਧਿਕਾਰੀ ਵੀ ਸਰਗਰਮੀ ਵਿਚ ਆਏ। ਹਮਲਾਵਰਾਂ ਨੇ ਪੁਲਿਸ ਦੀ ਨੱਕ ਵੱਢਣ ਵਿਚ ਕੋਈ ਕਸਰ ਨਹੀਂ ਸੀ ਛੱਡੇ। ਘੁੱਗ ਵੱਸਦੇ ਸ਼ਹਿਰ ਦੇ ਇਸ ਸੰਘਣੀ ਅਬਾਦੀ ਵਾਲੇ ਸਿਵਲ ਹਸਪਤਾਲ ਵਿਚ ਬੇਖੌਫ਼ੀ ਨਾਲ ਇੱਕ ਨਾਬਾਲਗ ਦਾ ਕਤਲ ਹੋ ਗਿਆ ਸੀ।  ਪੁਲਿਸ ਨੇ ਮੁਲਜ਼ਮਾਂ ਦੀ ਤਲਾਸ਼ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸਫਲਤਾ ਵੀ ਮਿਲੀ। 

ਜ਼ਿਕਰਯੋਗ ਹੈ ਕਿ ਕਤਲ ਦਾ ਸ਼ਿਕਾਰ ਹੋਇਆ ਸ਼ਵਨ ਕੁਮਾਰ ਆਪਣੇ ਭਰਾ ਸੁਮਿਤ ਦੇ ਨਾਲ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਇਆ ਹੋਇਆ ਸੀ। 
 
ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਘਟਨਾ ਬਾਰੇ ਦੱਸਿਆ ਕਿ ਈਡਬਲਿਊਐਸ ਕਲੋਨੀ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋਈ ਸੀ, ਜਿਸ ਵਿੱਚ ਸਮਝੌਤਾ ਹੋ ਗਿਆ ਸੀ। ਇੱਕ ਧੜੇ ਦਾ ਇੱਕ ਲੜਕਾ ਮੁਲਾਹਿਜਾ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਿਆ। ਉਥੇ ਦੂਜੇ ਧੜੇ ਦੇ ਕੁਝ ਲੋਕ ਉਥੇ ਪਹੁੰਚ ਗਏ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਪੀੜਤ ਨੂੰ ਸੀਐਮਸੀ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। 
 
ਪੁਲਿਸ ਨੇ ਇਸ ਘਟਨਾ ਲਈ 6 ਲੋਕਾਂ ਦੀ ਪਛਾਣ ਕਰ ਲਈ ਹੈ। ਇਨ੍ਹਾਂ 'ਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ। ਹਸਪਤਾਲ ਵਿੱਚ ਸੁਰੱਖਿਆ ਸਬੰਧੀ ਉਨ੍ਹਾਂ ਕਿਹਾ ਕਿ ਸਾਡੇ ਕੋਲ ਸਟਾਫ਼ ਦੀ ਕੁਝ ਕਮੀ ਹੈ, ਜਿਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

ਇਸੇ ਦੌਰਾਨ ਹਸਪਤਾਲ ਦੀ ਐਸਐਮਓ ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਦੇਰ ਰਾਤ ਇੱਕ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਲਿਆਂਦਾ ਗਿਆ। ਉਸ ਦੇ ਪਿੱਛੇ ਕਰੀਬ 4 ਲੋਕ ਆਏ ,ਜਿਨ੍ਹਾਂ ਕੋਲ ਹਥਿਆਰ ਸਨ ਅਤੇ ਉਨ੍ਹਾਂ ਨੇ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਸਪਤਾਲ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਬਾਰੇ ਲੁਧਿਆਣਾ ਪੁੱਜੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ। ਅਪਰਾਧਿਕ ਤੱਤਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹੁਣ ਦੇਖਣਾ ਹੈ ਕਿ ਸਿਵਲ ਹਸਪਤਾਲ ਦਾ ਮਾਹੌਲ ਕਿੰਨੀ ਜਲਦੀ ਸੁਰੱਖਿਅਤ ਮਾਹੌਲ ਬਣਦਾ ਹੈ?

Thursday, July 14, 2022

ਖਮਾਣੋਂ ਪੁਲਿਸ ਨੇ 5 ਕਿਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

14th July 2022 at 4:35 PM

ਲੁਧਿਆਣਾ ਤੋਂ ਆਉਂਦੇ ਚਿੱਟੇ ਰੰਗ ਦੇ ਐਕਟਿਵਾ ਨੂੰ ਰੋਕਿਆ ਸੀ ਖਮਾਣੋ ਨੇੜੇ 


ਐਸ.ਏ.ਐਸ. ਨਗਰ
: 14 ਜੁਲਾਈ 2022: (ਪੰਜਾਬ ਸਕਰੀਨ ਬਿਊਰੋ):: 

ਅਣਗਿਣਤ ਗਭਰੂ ਮੁੱਕ ਚੁੱਕੇ ਹਨ.ਅਣਗਿਣਤ ਘਰ ਉਜੜ ਚੁੱਕੇ ਹਨ ਪਰ ਨਸ਼ਿਆਂ ਦਾ ਜਾਦੂ ਅਜੇ ਵੀ ਘਟਣ ਦਾ ਨਾਮ ਨਹੀਂ ਲੈ ਰਿਹਾ। ਵੱਖ ਵੱਖ ਕਿਸਮ ਦੇ ਨਸ਼ੇ ਅਜੇ ਵੀ ਲਗਾਤਾਰ ਪ੍ਰਚੱਲਿਤ ਹਨ। ਖਮਾਣੋ-ਲੁਧਿਆਣਾ ਰੋਡ 'ਤੇ ਲੱਗੇ ਇੱਕ ਨਾਕੇ ਦੌਰਾਨ ਪੰਜ ਕਿੱਲੋ ਅਫੀਮ ਦੀ ਵੱਡੀ ਖੇਪ ਪਕੜਿ ਗਈ ਹੈ। ਨਾਕੇ ਤੋਂ ਲੰਘ ਰਹੇ ਚਿੱਟੇ ਰੰਗ ਦੇ ਐਕਟਿਵਾ ਸਵਾਰ ਨੂੰ ਰੋਕਿਆ ਗਿਆ ਤਾਂ ਉਹ ਕੁਝ ਘਬਰਾ ਗਿਆ। ਘਬਰਾਹਟ ਦੇਖ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅਫੀਮ ਦੀ ਏਨੀ ਵੱਡੀ ਮਾਤਰਾ ਬਰਾਮਦ ਹੋਈ। ਅਜੇ ਇਸਦਾ ਵੇਰਵਾ ਮਿਲਣਾ ਬਾਕੀ ਹੈ ਕਿ ਇਹ ਕਿਸ ਥਾਂ ਤੋਂ ਲਿਆਂਦੀ ਗਈ ਅਤੇ ਕਿੱਥੇ ਲਿਜਾਈ ਜਾ ਰਹੀ ਸੀ। ਸਿੱਧੇ ਗਾਹਕ ਕਿਸ ਕਿਸ ਇਲਾਕੇ ਵਿਚ ਹਨ ਇਸਦਾ ਪਤਾ ਅਜੇ ਲੱਗਣਾ ਹੈ। 

ਡੀ ਜੀ ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।  ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡੀ.ਆਈ.ਜੀ ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ 'ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ।  ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਕਬਜ਼ੇ 'ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸ ਐਸ ਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ 'ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ।

Tuesday, June 14, 2022

ਗੈਂਗਸਟਰ-ਮੋਹਾਲੀ ਵਿੱਚੋਂ ਦੋ ਗ੍ਰਿਫਤਾਰੀਆਂ

14th June 2022 at 04:19 PM

ਹਰਿਆਣਾ ਦੇ ਦੋ ਵਿਅਕਤੀ ਅਸਲੇ ਸਮੇਤ ਕਾਬੂ: SSP ਵਿਵੇਕ ਸ਼ੀਲ ਸੋਨੀ

ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਨੇ ਦੋਵੇਂ ਵਿਅਕਤੀ 


ਐਸਏਐਸ ਨਗਰ
: 14  ਜੂਨ 2022 : (ਗੁਰਜੀਤ ਬਿੱਲਾ//ਪੰਜਾਬ ਸਕਰੀਨ):: 

ਗੈਂਗਸਟਰਾਂ 'ਤੇ ਪੁਲਿਸ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਅੱਜ ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ  ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਨਾਲ ਨਿਸਚੇ ਹੀ ਸਰਕਾਰ ਵਿਰੁੱਧ ਆਪੋਜੀਸ਼ਨ ਦੇ ਰੋਸ ਪ੍ਰਗਟਾਵਿਆਂ ਨੂੰ ਕੁਝ ਠੱਲ ਪਵੇਗੀ। ਅਮਨ ਕਾਨੂੰਨ ਦੀ ਸਥਿਤੀ ਦੇ ਮਾਮਲੇ ਵਿਚ ਇਹਨਾਂ ਗ੍ਰਿਫਤਾਰੀਆਂ ਨੂੰ ਇੱਕ ਵੱਡੀ ਸਫਲਤਾ ਵੱਜੋਂ ਦੇਖਿਆ ਜਾ ਰਿਹਾ ਹੈ। 

ਅੱਜ ਮੀਡੀਆ ਨਾਲ ਇਹ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਮੁਹਾਲੀ ਵੱਲੋਂ ਦੱਸਿਆ ਗਿਆ ਕਿ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਪਿੰਡ ਕਿੰਗਰਾ, ਥਾਣਾ ਡੱਬਵਾਲੀ, ਜਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ ਦੋ .32 ਕੈਲੀਵਰ ਪਿਸਟਲ, 08 ਜਿੰਦਾ ਕਾਰਤੂਸ ਅਤੇ ਸਕਾਰਪੀਓ ਕਾਰ ਨੰਬਰੀ HR-25 4845 ਦੇ ਦਾਰਾ ਸਟੂਡਿਓ, ਜੁਝਾਰ ਨਗਰ, ਮੋਹਾਲੀ ਤੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ: 73 ਮਿਤੀ 14.06.2022 ਅ/ਧ 25(7), 8 ਅਸਲਾ ਐਕਟ (ਸੋਧ ਅਸਲਾ ਐਕਟ 2019), ਥਾਣਾ ਬਲੌਗੀ, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਹੈ।

ਐਸ.ਐਸ.ਪੀ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਟੋਇਟਾ ਕਾਰ ਮੁਹੱਈਆ ਕਰਵਾਈ ਸੀ, ਰਾਂਹੀ ਕਨੇਡਾ ਬੈਠੇ ਗੈਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਦੋਵੇਂ ਦੋਸ਼ੀ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਵਿਦੇਸ਼ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ਤੇ ਇਹਨਾਂ ਹਥਿਆਰਾਂ ਦੀ ਸ਼ੂਟਰਾਂ ਨੂੰ ਸਪਲਾਈ ਕਰਦੇ ਸੀ।

ਸ੍ਰੀ ਵਿਵੇਕ ਸ਼ੀਲ ਸੋਨੀ ਨੇ ਅੱਗੇ ਦੱਸਿਆ ਕਿ ਇਕ ਗੁਪਤ ਸੂਚਨਾਂ ਦੇ ਅਧਾਰ ਤੇ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅਸਲੇ ਅਤੇ ਐਮੂਨੇਸ਼ਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਉਹ ਇਹਨਾਂ ਹਥਿਆਰਾਂ ਦੀ ਖੇਪ ਪਹੁਚਾਉਣ ਲਈ ਜਾ ਰਹੇ ਸਨ।ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।

Wednesday, September 08, 2021

ਖੰਨਾ ਪੁਲਿਸ ਵੱਲੋਂ ਬੈਂਕ/ਏ.ਟੀ.ਐਮ. ਫਰਾਡ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ

8th September 2021 at 6:06 PM

 ਵੱਖ-ਵੱਖ ਬੈਂਕਾਂ ਦੇ 72 ਏ.ਟੀ.ਐਮ. ਕਾਰਡ ਵੀ ਕੀਤੇ ਬਰਾਮਦ 


ਖੰਨਾ
/ਲੁਧਿਆਣਾ: 08 ਸਤੰਬਰ 2021:(ਲੁਧਿਆਣਾ ਸਕਰੀਨ ਬਿਊਰੋ):: 

ਇੱਕ ਇੱਕ ਪੈਸਾ ਕਰ ਕੇ ਜੋੜੀਆਂ ਬੱਚਤਾਂ ਨੂੰ ਬਚਾਉਣਾ ਹੀ ਦੂਭਰ ਹੋ ਗਿਆ ਹੈ। ਘਰਾਂ ਵਿੱਚ ਚੋਰ ਡਾਕੂ ਪੈ ਜਾਂਦੇ ਹਨ ਇਸ ਲਈ ਸੋਚਿਆ ਜਾਂਦਾ ਸੀ ਕਿ ਬੈਂਕ ਵਿੱਚ ਰੱਖ ਦਿਓ। ਬੈਂਕਾਂ ਵਿੱਚ ਰੱਖੀ ਰਕਮ ਦੀ ਵਰਤੋਂ ਲਈ ਲੋਕ ਆਮ ਤੌਰ ਤੇ ਏਟੀਐਮ ਕਾਰਡ ਜੇਬ ਵਿੱਚ ਰੱਖਦੇ ਹਨ। ਇਹਨਾਂ ਕਾਰਡਾਂ ਨੂੰ ਵੀ ਕੁਝ ਸ਼ਾਤਰ ਲੋਕ ਬੜੀ ਚਲਾਕੀ ਨਾਲ ਆਪਣੀ ਜੇਬ ਵਿਚ ਪਾ ਕੇ ਤੁਰਦੇ ਬਣਦੇ ਹਨ। ਇਹਨਾਂ ਸ਼ਾਤਰ ਲੋਕਾਂ ਦੇ ਹੀ ਇੱਕ ਗਿਰੋਹ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਖੰਨਾ ਪੁਲਿਸ ਨੇ। 
ਖੰਨਾ ਦੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐਸ ਨੇ ਇਸਦੀ ਜਾਣਕਾਰੀ ਬਾਕਾਇਦਾ ਪ੍ਰੈਸ ਕਾਨਫਰੰਸ ਕਰ ਕੇ ਦਿੱਤੀ।ਉਹਨਾਂ ਦੱਸਿਆ ਕਿ ਖੰਨਾ ਪੁਲਿਸ ਵੱਲੋ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਸਪੈਸ਼ਲ ਮੁਹਿੰਮ ਵਿੱਚ ਖੰਨਾ ਪੁਲਿਸ ਨੂੰ ਬੈਂਕ/ਏ.ਟੀ.ਐਮ. ਫਰਾਡ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਮੈਂਬਰਾਂ ਨੂੰ ਮਿਤੀ 7 ਸਤੰਬਰ 2021 ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਸ ਗਿਰੋਹ ਦੇ ਕੁਝ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। 
ਵੇਰਵੇ ਮੁਤਾਬਿਕ ਜੇਰ ਸਰਕਰਦਗੀ ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ (ਆਈ) ਖੰਨਾ, ਸ਼੍ਰੀ ਰਾਜਨਪ੍ਰਮਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ ਖੰਨਾ, ਥਾਣੇਦਾਰ ਰਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ-1 ਖੰਨਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਇੱਕ ਖੂਫੀਆ ਜਾਣਕਾਰੀ ਪ੍ਰਾਪਤ ਹੋਈ ਕਿ ਪੰਜਾਬ, ਹਰਿਆਣਾ, ਦਿੱਲੀ, ਯੂ.ਪੀ. ਤੇ ਹੋਰ ਵੱੱਖ-ਵੱਖ ਰਾਜਾਂ ਦੇ ਭੋਲੇ ਭਾਲੇ ਲੋਕਾਂ/ਬਜ਼਼ੁਰਗਾਂ ਦੇ ਬੈਂਕ ਖਾਤਿਆ ਵਿੱਚ ਪੈਸੇ ਕੱਢਵਾ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਠੱਗੀ ਮਾਰਨ ਦੇ ਇਰਾਦੇ ਨਾਲ ਖੰਨਾ ਸ਼ਹਿਰ ਵਿੱਚ ਘੁੰਮ ਰਹੇ ਹਨ, ਜਿਸ ਤੇ ਕਾਰਵਾਈ ਕਰਦਿਆਂ ਖੰਨਾ ਵਿੱਚ ਹੀ ਰਤਨਹੇੜੀ ਫਾਟਕਾਂ ਨੇੜੇ ਦੌਰਾਨੇ ਗਸਤ ਦੋਸ਼ੀਆਂ 1) ਸੋਨੂੰ ਪੁੱਤਰ ਮਨੋਜ ਵਾਸੀ ਹੀਰਾਪੁਰ ਥਾਣਾ ਕੋਤਵਾਲੀ ਕਲਪੀ, ਜਿਲਾਂ ਜਲੂਨ, ਯੂ.ਪੀ. ਅਤੇ 2) ਭੂਰੇ ਪੁੱਤਰ ਸੁਮਿਤ ਨਰਾਇਣ ਵਾਸੀ ਕੰਨਝਾਰੀ, ਥਾਣਾ ਕਠਾਊਡ, ਜਿਲ੍ਹਾਂ ਜਲੂਨ, ਯੂ.ਪੀ. ਨੂੰ ਕਾਬੂ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਉਕਤ ਵਿਅਕਤੀਆ ਦੇ ਖਿਲਾਫ ਮੁੱਕਦਮਾ ਨੰਬਰ 138, ਮਿਤੀ 07।09।2021 ਅ/ਧ 420, 380 ਭ ਦੰ ਥਾਣਾ ਸਿਟੀ-1 ਖੰਨਾ, ਦਰਜ ਰਜਿਸਟਰ ਕੀਤਾ ਗਿਆ। 
ਦੋਸ਼ੀ ਉੱਕਤਾਨ ਪਾਸੋਂ ਵੱਖ ਵੱਖ ਬੈਂਕਾਂ ਦੇ ਕੁੱਲ 72 ਏ.ਟੀ.ਐਮ. ਕਾਰਡ ਬ੍ਰਾਮਦ ਹੋਏ, ਜਿਨ੍ਹਾਂ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ 'ਤੇ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਉੱਕਤਾਨ ਭੋਲੇ ਭਾਲੇ ਤੇ ਬਜੁਰਗ ਲੋਕਾਂ ਦੇ ਏ.ਟੀ.ਐਮ. ਕਾਰਡ ਮੱਦਦ ਕਰਨ ਦੇ ਬਹਾਨੇ ਚਲਾਕੀ ਨਾਲ ਬਦਲ ਲੈਂਦੇ ਸੀ ਤੇ ਉਨ੍ਹਾਂ ਦੇ ਏ.ਟੀ.ਐਮ. ਕਾਰਡ ਨੰਬਰ ਦੇਖ ਲੈਂਦੇ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੇ ਖਾਤਿਆ ਵਿੱਚੋ ਵੱਖ-ਵੱਖ ਏ.ਟੀ.ਐਮ. ਰਾਹੀ ਕਾਨਪੂਰ, ਲੱਖਨਊ, ਦਿੱਲੀ, ਯੂ.ਪੀ. ਆਦਿ ਥਾਵਾਂ ਤੋਂ ਪੈਸੇ ਕਢਵਾ ਲੈਂਦੇ ਸੀ ਅਤੇ ਦੋਸ਼ੀ ਉਕਤਾਨ ਨੇ ਦੱਸਿਆ ਕਿ ਉਹ ਆਪਣੇ ਜਾਣਕਾਰਾਂ ਅਤੇ ਪਿੰਡ ਦੇ ਲੋਕਾਂ ਨੂੰ ਕੁੱਝ ਪੈਸੇ ਦਾ ਲਾਲਚ ਦੇ ਕੇ ਉਨ੍ਹਾਂ ਦੇ ਏ.ਟੀ.ਐਮ. ਕਾਰਡ ਲੈ ਲੈਂਦੇ ਸੀ ਅਤੇ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਕੁੱਝ ਪੈਸੇ ਜਮ੍ਹਾਂ ਕਰਵਾ ਕੇ, ਉਨ੍ਹਾਂ ਦੇ ਏ.ਟੀ.ਐਮ. ਕਾਰਡ ਰਾਹੀਂ ਏ.ਟੀ.ਐਮ. ਮਸ਼ੀਨਾਂ ਵਿੱਚੋ ਪੈਸੇ ਕਢਵਾਉਣ ਉਪਰੰਤ ਵੀ ਕੁੱਝ ਤਕਨੀਕੀ ਢੰਗਾਂ ਨਾਲ ਏ.ਟੀ.ਐਮ. ਦੀ ਟ੍ਰਾਜੈਕਸ਼ਨ ਫੇਲਡ ਕਰਵਾ ਲੈਂਦੇ ਸੀ ਅਤੇ ਫੇਰ ਫੇਲਡ ਹੋਈ ਟ੍ਰਾਂਜੈਕਸ਼ਨ ਦੇ ਸਬੰਧ ਵਿੱਚ ਬੈਂਕ ਨੂੰ ਆਨਲਾਇਨ ਕੰਪਲੇਟ ਪਾ ਕੇ ਪੈਸੇ ਰਿਫੰਡ ਕਰਵਾ ਕੇ ਬੈਂਕਾਂ ਨਾਲ ਵੀ ਠੱਗੀ ਮਾਰਦੇ ਸਨ, ਜਿਨ੍ਹਾਂ ਨੇ ਹੁਣ ਤੱਕ ਕਰੀਬ 10-20 ਲੱਖ ਰੁਪਏ ਦੀ ਠੱਗੀ ਮਾਰੀ ਹੈ। ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:
1) ਵੱਖ ਵੱਖ ਬੈਂਕਾਂ ਦੇ 72 ਏ.ਟੀ.ਐਮ ਕਾਰਡ। ਪਤਾ ਨਹੀਂ ਇਹਨਾਂ ਦੀ ਮਦਦ ਨਾਲ ਇਹਨਾਂ ਭੈੜੇ ਅਨਸਰਾਂ ਨੇ ਕਿਸ ਕਿਸ ਦੇ ਬੈਂਕ ਖਾਤੇ ਖਾਲੀ ਕੀਤੇ ਹੋਣਗੇ। 

ਗ੍ਰਿਫਤਾਰ ਦੋਸ਼ੀ: ਫਿਲਹਾਲ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਹੀ ਕਾਬੂ ਕੀਤਾ ਜਾ ਸਕਿਆ ਪਰ ਇਹਨਾਂ ਕੋਲੋਂ ਹੋਣ ਵਾਲੀ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਹੋਣਗੇ। ਗ੍ਰਿਫਤਾਰ ਕੀਤੇ ਜਾਣ ਵਾਲਿਆਂ ਵਿੱਚ ਇੱਕ ਤਾਂ ਸੋਨੂੰ ਪੁੱਤਰ ਮਨੋਜ ਹੈ ਜੋ ਕਿ ਹੀਰਾਪੁਰ ਥਾਣਾ ਕੋਤਵਾਲੀ ਕਲਪੀ, ਜਿਲਾਂ ਜਲੂਨ, ਯੂ.ਪੀ. ਦਾ ਰਹਿਣ ਵਾਲਾ ਹੈ। 
ਸੋਨੂ ਦਾ ਨਾਲ ਹੀ ਇਸਦਾ ਸਾਥੀ ਭੂਰੇ ਪੁੱਤਰ ਸੁਮਿਤ ਨਰਾਇਣ ਵੀ ਕਾਬੂ ਕੀਤਾ ਗਿਆ ਜੋ ਕਿ ਕੰਨਝਾਰੀ, ਥਾਣਾ ਕਠਾਊਡ, ਜਿਲ੍ਹਾਂ ਜਲੂਨ, ਯੂ.ਪੀ. ਦਾ ਰਹਿਣ ਵਾਲਾ ਹੈ। 

Tuesday, September 07, 2021

17 ਕਿੱਲੋ ਹੈਰੋਇਨ ਬਰਮਾਦਗੀ ਮਾਮਲਾ

 7th September 2021 at 8:45 PM

 ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ਮਿਲੀ ਵੱਡੀ ਸਫਲਤਾ 

ਚੰਡੀਗੜ/ਅੰਮਿ੍ਰਤਸਰ: 7 ਸਤੰਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਪੰਜਾਬ ਪੁਲਿਸ ਤੋਂ ਮਿਲੀ ਪੁਖਤਾ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ  ਦੀ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ ਕੀੇਤੇ ਗਏ ।

ਇਹ ਡਰੱਗ ਮਨੀ ਕਥਿਤ ਤੌਰ ’ਤੇ ਅੰਮਿ੍ਰਤਸਰ ਦਿਹਾਤੀ ਪੁਲਿਸ ਵਲੋਂ 26 ਅਗਸਤ, 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ । ਪੁਲਿਸ ਵਲੋਂ ਇਹ ਬਰਾਮਦਗੀ ਅੰਮਿ੍ਰਤਸਰ ਅਧਾਰਤ ਰਣਜੀਤ ਸਿੰਘ ਉਰਫ ਸੋਨੂ, ਜੋ ਆਪਣੀ ਟੋਇਓਟਾ ਇਨੋਵਾ ਕੈਬ ਤੇ ਹੇਠਲੇ ਭਾਗ ਵਿੱਚ ਵਿਸ਼ੇਸ਼ ਤੌਰ ’ਤੇ ਫਿੱਟ ਕੀਤੇ ਕੰਪਾਰਟਮੈਂਟ ਰਾਹੀਂ ਤਸਕਰੀ ਕਰ ਰਿਹਾ ਸੀ, ਕੋਲੋਂ ਕੀਤੀ ਗਈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜਾਂਚ ਦੌਰਾਨ ਸੋਨੂੰ ਨੇ ਖੁਲਾਸਾ ਕੀਤਾ ਕਿ ਉਸਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਇਲਾਕੇ  ਦੇ ਨਸ਼ਾ ਤਸਕਰਾਂ ਤੋਂ ਨਸ਼ੇ ਦੀ ਖੇਪ ਪ੍ਰਾਪਤ ਕੀਤੀ ਸੀ, ਜਿਹਨਾਂ ਦੀ ਪਛਾਣ ਸਿਕੰਦਰ ਹਯਾਤ ਅਤੇ ਜ਼ਫ਼ਰ ਹੁਸੈਨ ਵਜੋਂ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਸੋਨੂੰ ਵਲੋਂ ਦਿੱਤੀ ਜਾਣਕਾਰੀ ’ਤੇ ਪੰਜਾਬ ਤੋਂ ਇੱਕ ਪੁਲਿਸ ਟੀਮ ਨੌਸ਼ਹਿਰਾ ਭੇਜੀ ਗਈ, ਜੋ 29 ਅਗਸਤ, 2021 ਨੂੰ ਸਿਕੰਦਰ ਅਤੇ ਜਫਰ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬ ਰਹੀ। ਬਾਅਦ ਵਿੱਚ ਸਿਕੰਦਰ ਅਤੇ ਜਫਰ ਦੇ ਖੁਲਾਸਿਆਂ ਤੇ, ਪੰਜਾਬ ਦੀਆਂ ਪੁਲਿਸ ਟੀਮਾਂ ਨੇ, ਨੌਸ਼ਹਿਰਾ ਸਥਿਤ ਉਨਾਂ ਦੇ ਘਰ ਤੋਂ 29.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।  ਉਨਾਂ ਕਿਹਾ ਸਿਕੰਦਰ ਅਤੇ ਜਫਰ ਵਲੋਂ ਦਿੱਤੀ ਜਾਣਕਾਰੀ  ਮੁਤਾਬਕ ਪੁਲਿਸ ਨੇ ਸ਼ਨੀਵਾਰ ਨੂੰ 4 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਸੀ, ਜੋ ਕਿ ਬੜੀ ਚਲਾਕੀ ਨਾਲ ਉਸੇ ਇਨੋਵਾ ਕਾਰ ਦੇ ਦਰਵਾਜ਼ਿਆਂ ਵਿੱਚ ਛੁਪਾਈ ਗਈ ਸੀ। 

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਦੋਵਾਂ ਨੇ ਡਰੱਗ ਮਨੀ ਬਾਰੇ ਖੁਲਾਸਾ ਕੀਤਾ, ਜੋ ਉਨਾਂ ਦੇ ਤੀਜੇ ਸਾਥੀ ਮੰਜੂਰ ਹੁਸੈਨ ਨੇ ਆਪਣੇ ਘਰ ਛੁਪਾਈ ਹੋਈ ਸੀ। ਅੰਮਿ੍ਰਤਸਰ (ਦਿਹਾਤੀ) ਪੁਲਿਸ ਦੁਆਰਾ ਮੁਹੱਈਆ ਕਰਵਾਈ ਗਈ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਜੰਮੂ-ਕਸ਼ਮੀਰ ਪੁਲਿਸ ਨੇ ਫੌਜ ਦੇ ਨਾਲ ਇੱਕ ਜਾਂਚ ਮੁਹਿੰਮ ਸ਼ੁਰੂ ਕੀਤੀ ਜਿਸ ਤਹਿਤ ਪੁਲਿਸ ਦੋ ਬੈਗਾਂ ਵਿੱਚੋਂ 1,64,70,600  ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਕਾਮਯਾਬ ਰਹੀ।

ਐਸਐਸਪੀ ਗੁਲਨੀਤ ਸਿੰਘ ਨੇ ਦੱਸਿਆ ਕਿ ਜੰਮੂ -ਕਸ਼ਮੀਰ ਪੁਲਿਸ ਨੇ ਥਾਣਾ ਨੌਸ਼ਹਿਰਾ ਵਿਖੇ ਧਾਰਾ 17, 21 ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਐਫਆਈਆਰ ਨੰਬਰ 184/2021 ਦਰਜ ਕੀਤੀ ਹੈ ਅਤੇ ਹੈਰੋਇਨ ਦੀ ਸਮਗਲਿੰਗ ਅਤੇ ਵੰਡ ਨਾਲ ਸਬੰਧਤ ਪੂਰੇ ਨੈੱਟਵਰਕ ਦਾ ਭਾਂਡਾ ਭੰਨਣ ਲਈ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਸੋਨੂੰ ਨੇ ਪਹਿਲਾਂ ਜੇਲ-ਲਿੰਕ ਬਾਰੇ ਖੁਲਾਸਾ ਕੀਤਾ  ਸੀ ਅਤੇ ਇਹ ਵੀ ਦੱਸਿਆ ਸੀ ਕਿ ਉਸਨੇ ਇਹ ਖੇਪ ਤਰਨਤਾਰਨ ਪੱਟੀ ਦੇ ਰਣਜੀਤ ਸਿੰਘ ਉਰਫ ਰਾਣਾ (ਇਸ ਵੇਲੇ ਫਰੀਦਕੋਟ ਜੇਲ ਵਿੱਚ ਬੰਦ) ਅਤੇ ਮਲਕੀਤ ਸਿੰਘ ਉਰਫ ਲੱਡੂ (ਮੁਕਤਸਰ ਜੇਲ ਵਿੱਚ ਬੰਦ) ਦੇ ਨਿਰਦੇਸ਼ਾਂ ‘ਤੇ ਚੁੱਕੀ ਸੀ। 

Tuesday, August 31, 2021

100 ਕਰੋੜ ਰੁਪਏ ਕੀਮਤ ਦੀ 20 ਕਿਲੋ ਹੈਰੋਇਨ ਕੀਤੀ ਜ਼ਬਤ, ਦੋ ਦੋਸ਼ੀ ਗਿਰਫ਼ਤਾਰ

 Tuesday: 31st August 2021 at 03:22 PM

ਪੁਲਿਸ ਵਲੋਂ ਜ਼ਬਤ ਖੇਪ ਕਸ਼ਮੀਰ ਤੋਂ ਇੱਕ ਟਰੱਕ 'ਚ ਕੀਤੀ ਗਈ ਸੀ ਸਮਗਲ

ਚੰਡੀਗੜ//ਕਪੂਰਥਲਾ: 31 ਅਗਸਤ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਦੋ ਨਸ਼ਾ ਤਸਕਰਾਂ ਦੀ ਗਿ੍ਰਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ  ਵਜੋਂ ਹੋਈ ਹੈ। ਪੀਟਰ ਪਹਿਲਾਂ ਹੀ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਕਪੂਰਥਲਾ ਦੇ ਹਾਈ-ਟੈਕ ਢਿਲਵਾਂ ਪੁਲਿਸ ਨਾਕੇ ’ਤੇ ਇੱਕ ਟਰੱਕ ਅਤੇ ਇੱਕ ਹੁੰਡਈ ਆਈ 20 ਕਾਰ ਨੂੰ ਰੋਕਿਆ, ਜਿਨਾਂ ਦੀ ਤਲਾਸ਼ੀ ਲੈਣ ’ਤੇ ਤਸਕਰਾਂ ਦੇ ਕਬਜ਼ੇ’ ਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।

ਡੀਜੀਪੀ ਨੇ ਅੱਗੇ ਦਸਿਆ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲਿਸ ਪਾਰਟੀ ਵੱਲੋਂ ਚੈਕ ਪੁਆਇੰਟ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ, ਪੁਲਿਸ ਵਲੋਂ ਉਨਾਂ ਨੂੰ ਥੋੜੀ ਦੇਰ ਪਿੱਛਾ ਕਰਨ ਤੋਂ ਬਾਅਦ ਹੀ ਮੌਕੇ ’ਤੇ ਕਾਬੂ ਕਰ ਲਿਆ ਗਿਆ।

ਡੀਜੀਪੀ ਨੇ ਦੱਸਿਆ ਕਿ ਉਨਾਂ ਦੇ ਸਰੀਰ ਦੀ ਜਾਂਚ ਦੌਰਾਨ ਪੁਲਿਸ ਨੇ ਉਨਾਂ ਦੇ ਨਿੱਜੀ ਕਬਜ਼ੇ ਅਤੇ ਉਨਾਂ ਦੇ ਦੋ ਵਾਹਨਾਂ ਵਿੱਚੋਂ 20 ਪੈਕਟ ਹੈਰੋਇਨ (ਪ੍ਰਤੀ ਇੱਕ ਕਿਲੋ) ਬਰਾਮਦ ਕੀਤੇ। ਐਸਐਸਪੀ ਕਪੂਰਥਲਾ, ਐਚਐਸ ਖੱਖ ਨੇ ਅੱਗੇ ਦੱਸਿਆ ਕਿ ਖੇਪ ਨੂੰ ਲੁਕਾਉਣ ਲਈ ਡਰੱਗ ਤਸਕਰਾਂ ਵੱਲੋਂ ਟਰੱਕ ਦੇ ਡਰਾਈਵਰ ਦੇ ਕੈਬਿਨ ਦੀ ਛੱਤ ਵਿੱਚ ਦੋ ਵਿਸ਼ੇਸ਼ ਬਕਸੇ ਬਣਾਏ ਗਏ ਸਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਡਰੱਗ ਤਸਕਰਾਂ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਖੇਪ ਬਲਵਿੰਦਰ ਸਿੰਘ ਦੁਆਰਾ ਟਰੱਕ ਨੰਬਰ ਐਚਆਰ 55 ਕੇ 2510 ਵਿੱਚ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕਰ ਕੇ ਲਿਆਂਦੀ ਗਈ ਸੀ ਅਤੇ ਪੀਟਰ ਮਸੀਹ ਨੇ ਉਸ ਤੋਂ ਖੇਪ ਪ੍ਰਾਪਤ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਨਾਰਕੋ-ਗੈਂਗਸਟਰ ਐਂਗਲ ਹੋਣ ਦਾ ਸ਼ੱਕ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪੀਟਰ ਮਸੀਹ ਨੂੰ ਖ਼ਤਰਨਾਕ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਦੇ ਭਰਾ ਗਗਨਦੀਪ ਨੇ ਖੇਪ ਪ੍ਰਾਪਤ ਕਰਨ ਲਈ ਭੇਜਿਆ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਗਿਰਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਅੱਗੇ ਦੀ ਜਾਂਚ ਲਈ ਉਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ ਤਾਂ ਕਿ ਪੁਲਿਸ ਇਸ ਡਰੱਗ ਨੈਟਵਰਕ ਵਿੱਚ ਸ਼ਾਮਲ ਸਾਰੇ ਸੰਪਰਕਾਂ ਦਾ ਪਤਾ ਲਗਾ ਸਕੇ।


Sunday, August 29, 2021

ਲਾਠੀਚਾਰਜ ਦਾ ਹੁਕਮ ਦੇਣ ਵਾਲੇ ਆਯੂਸ਼ ਸਿਨਹਾ ਖਿਲਾਫ ਸਖਤ ਐਕਸ਼ਨ ਦੀ ਮੰਗ

 Sunday: 29th August 2021 at 10:37 AM

 ਤਾਨਾਸ਼ਾਹ ਮਾਨਸਿਕਤਾ ਵਾਲੇ SDM ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ 

ਜਮਹੂਰੀ ਅਧਿਕਾਰ ਸਭਾ ਨੇ ਪੂਰੀ ਪੜਤਾਲ ਮਗਰੋਂ ਉਠਾਇਆ ਮਾਮਲਾ 

ਇਹ ਤਸਵੀਰਾਂ ਪੱਤਰਕਾਰ ਐਮ ਐਸ ਭਾਟੀਆ ਨੇ ਅਰੇਂਜ ਕੀਤੀਆਂ 

ਲੁਧਿਆਣਾ//ਨਵਾਂਸ਼ਹਿਰ: (ਬੂਟਾ ਸਿੰਘ//ਪੰਜਾਬ ਸਕਰੀਨ):: 

ਕਰਨਾਲ ਵਿੱਚ ਕਿਸਾਨਾਂ ਉੱਤੇ ਅੰਨੇਵਾਹ ਲਾਠੀਚਾਰਜ ਕਰਨ ਦੇ ਮਾਮਲੇ ਦੀ ਜਾਂਚ ਪੜਤਾਲ ਲਈ ਬਹੁਤ ਸਾਰੀਆਂ ਜਨਤਕ ਜੱਥੇਬੰਦੀਆਂ ਸਰਗਰਮ ਹਨ। ਇਸ ਬਾਰੇ ਸਾਰੇ ਤੱਥਾਂ ਦਾ ਪਤਾ ਲਗਾ ਲਿਆ ਗਿਆ ਹੈ। ਜਬਰ ਜ਼ੁਲਮ ਦੇ ਹਰ ਮਾਮਲੇ ਮੋਹਰੀ ਰੋਲ ਏਡਾ ਕਰਨ ਵਾਲੇ ਸੰਗਠਨ ਜਮਹੂਰੀ ਅਧਿਕਾਰ ਸਭਾ ਨੇ ਇਸ ਵਾਰ ਵੀ ਪੂਰੀ ਸਰਗਰਮੀ ਦਿਖਾਈ ਹੈ। ਇਸ ਜੱਥੇਬੰਦੀ ਨੇ ਵੀ ਇਸ ਲਾਥਜਿਚਰਜ ਦੀ ਸਖਤ ਨਿਖੇਧੀ ਕੀਤੀ ਹੈ। 

ਇਸਦੇ ਨਾਲ ਹੀ ਅੱਜ ਪ੍ਰੈੱਸ ਬਿਆਨ ਜਾਰੀ ਕਰਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਰਨਾਲ ਵਿਚ ਮਨੋਹਰ ਲਾਲ ਖੱਟੜ ਦੀ ਆਮਦ ਅਤੇ ਬੀ.ਜੇ.ਪੀ. ਦੀ ਮੀਟਿੰਗ ਵਿਰੁੱਧ ਜਮਹੂਰੀ ਤਰੀਕੇ ਨਾਲ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਅਤਿਅੰਤ ਬੇਕਿਰਕੀ ਨਾਲ ਲਾਠੀਚਾਰਜ ਕਰਨ ਅਤੇ ਬਹੁਤ ਸਾਰੇ ਕਿਸਾਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਇਹ ਨਾਗਰਿਕਾਂ ਦੇ ਇਕੱਠੇ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕ ਉੱਪਰ ਤਾਨਾਸ਼ਾਹ ਹਮਲਾ ਹੈ ਜੋ ਹਰਿਆਣਾ ਸਰਕਾਰ, ਖ਼ਾਸ ਕਰਕੇ ਮੁੱਖ ਮੰਤਰੀ ਖੱਟੜ ਦੇ ਰਾਜਨੀਤਕ ਇਸ਼ਾਰੇ ‘ਤੇ ਕੀਤਾ ਗਿਆ ਹੈ। ਇਹ ਘਟਨਾ ਸਾਬਤ ਕਰਦੀ ਹੈ ਕਿ ਆਰ.ਐੱਸ.ਐੱਸ.-ਬੀ.ਜੇ.ਪੀ. ਵੱਲੋਂ ਸਿਵਲ ਪ੍ਰਸ਼ਾਸਨ ਨੂੰ ਕਿਵੇਂ ਲਾਕਾਨੂੰਨੀਆਂ ਨੂੰ ਅੰਜਾਮ ਦੇਣ ਵਾਲੀ ਨਿੱਜੀ ਫ਼ੌਜ ‘ਚ ਬਦਲਿਆ ਜਾ ਰਿਹਾ ਹੈ। ਤਾਨਾਸ਼ਾਹ ਮਾਨਸਿਕਤਾ ਵਾਲੇ ਐੱਸ.ਡੀ.ਐੱਮ. ਆਯੂਸ਼ ਸਿਨਹਾ, ਜਿਸ ਦੀ ਸੰਵਿਧਾਨਕ ਡਿਊਟੀ ਅਮਨ-ਕਾਨੂੰਨ ਬਣਾਈ ਰੱਖਣ ਦੀ ਸੀ, ਵਲੋਂ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉੱਪਰ ਹਮਲਾ ਕਰਨ ਲਈ ਉਕਸਾਉਣਾ ਅਤੇ ਉਨ੍ਹਾਂ ਦੇ ਸਿਰ ਤੋੜਨ ਦੇ ਹੁਕਮ ਦੇਣਾ ਬੇਹੱਦ ਖ਼ਤਰਨਾਕ ਰੁਝਾਨ ਹੈ। 

“ਸਿੰਪਲ ਹੈਜੋ ਵੀ ਹੋਕੋਈ ਵੀ ਨਹੀਂ ਜਾਏਗਾ ਵਹਾਂਸਪਸ਼ਟ ਕਰ ਦੇਤਾ ਹੂੰ.. ਸਰ ਫੋੜ ਦੋ ਡਿਉਟੀ ਮੈਜਿਸਟਰੇਟ ਹੂੰਲਿਖਤ ਮੇਂ ਬਤਾ ਰਹਾ ਹੂੰ ਸੀਧੇ ਉਠਾ ਉਠਾ ਕੇ ਮਾਰਨਾ ਕੋਈ ਡਾਉਟ ਨਹੀਂਕੋਈ ਡਾਇਰੈਕਸ਼ਨ ਕੀ ਜ਼ਰੂਰਤ ਨਹੀਂ ਏਕ ਬੰਦਾ ਨਹੀਂ ਜਾਨਾ ਚਾਹੀਏਅਗਰ ਜਾਏਗਾ ਨਾ ਤੋ ਉਸ ਕਾ ਸਿਰ ਟੂਟਾ ਹੋਨਾ ਚਾਹੀਏ।” ਐਸੇ ਗ਼ੈਰਸੰਵਿਧਾਨਕ ਹੁਕਮ ਦੇਣ ਵਾਲੇ ਅਧਿਕਾਰੀ ਨੂੰ ਨੌਕਰੀ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਸਮੂਹ ਇਨਸਾਫ਼ਪਸੰਦ ਨਾਗਰਿਕਾਂ ਨੂੰ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਨੂੰ ਲਾਕਾਨੂੰਨੀਆਂ ਕਰਨ ਲਈ ਉਕਸਾਉਣ ਵਾਲੇ ਐੱਸ.ਡੀ.ਐੱਮ. ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਸ ਦੇ ਖਿ਼ਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਤੁਰੰਤ ਗਿ੍ਰਫ਼ਤਾਰ ਕੀਤਾ ਜਾਵੇ।


Saturday, August 28, 2021

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰਿਆਣਾ ਸਰਕਾਰ ਦੀ ਕਰੜੀ ਨਿੰਦਾ

 Saturday: 28th August 2021 at 9:09 pm

ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ `ਤੇ ਕੀਤੀ ਬੇਰਿਹਮੀ ਅਣਮਨੁੱਖੀ 

ਫੋਟੋ ਅਰੇਂਜ ਕੀਤੀਆਂ ਸੀਪੀਆਈ ਆਗੂ ਅਤੇ ਪੱਤਰਕਾਰ ਐਮ ਐਸ ਭਾਟੀਆ ਨੇ 

ਚੰਡੀਗੜ੍ਹ: 28 ਅਗਸਤ 2021: (ਗੁਰਜੀਤ ਸਿੰਘ ਬਿੱਲਾ//ਪੰਜਾਬ ਸਕਰੀਨ)::

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਜੱਥੇਬੰਦਕ ਅਤੇ ਸਿਆਸੀ ਤਾਣੀ ਉਲਝੀ ਹੋਈ ਹੋਣ ਦੇ ਬਾਵਜੂਦ ਮੁੱਖ ਮੰਤਰੀ ਕੈਪ੍ਟ ਅਮਰਿੰਦਰ ਸਿੰਘ ਇੱਕ ਇੱਕ ਨੁਕਤੇ ਤੇ ਸਪਸ਼ਟ ਅਤੇ ਤੁਰੰਤ ਐਕਸ਼ਨ ਲੈ ਰਹੇ ਹਨ। ਕਰਨਾਲ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਤਿੱਖੀ ਨਿਖੇਧੀ ਕਰਦਿਆਂ ਉਹਨਾਂ ਭਾਰਤੀ ਜਨਤਾ ਪਾਰਟੀ ਨੂੰ ਚੋਣਾਂ ਵਿੱਚ ਨਤੀਜੇ ਭੁਗਤਣ ਦੀ ਵੀ ਚੇਤਾਵਨੀ ਦਿੱਤੀ ਹੈ। ਉਹਨਾਂ ਜ਼ਖਮੀ ਹੋਏ ਕਿਸਾਨਾਂ ਲਈ ਫੌਰੀ ਸਹਾਇਤਾ ਦੀ ਮੰਗ ਵੀ ਕੀਤੀ ਅਤੇ ਨਾਲ ਹੀ ਇਸ ਗੱਲ ਤੇ ਵੀ ਜ਼ੋਰ ਪਾਇਆ ਕਿ ਇਸ ਜਬਰ ਭਰੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਆਈ ਏ ਐਸ ਅਧਿਕਾਰੀ ਖਿਲਾਫ ਵੀ ਸਖਤ ਐਕਸ਼ਨ ਲਿਆ ਜਾਵੇ। 

ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਭਰੀ ਕਾਰਵਾਈ `ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ `ਤੇ ਕੀਤੇ ਗਏ ਹਿੰਸਕ ਹਮਲੇ ਲਈ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਲਾਠੀਚਾਰਜ ਕਾਰਨ ਜ਼ਖ਼ਮੀ ਹੋ ਗਏ।

ਇਹ ਆਖਦਿਆਂ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਰਿਆਣਾ ਪੁਲਿਸ ਦੇ ਹੱਥੋਂ ਕਿਸਾਨਾਂ ਨੂੰ ਅਜਿਹੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਹੋਵੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ। 

ਮੁੱਖ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣ ਅਤੇ ਜ਼ਖਮੀ ਹੋਏ ਕਿਸਾਨਾਂ ਦੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਵੱਲੋਂ ਕਿਸਾਨਾਂ `ਤੇ ਇਸ ਤਰ੍ਹਾਂ ਦਾ ਹਮਲਾ ਨਾ ਸਿਰਫ ਅਸਹਿਣਯੋਗ ਹੈ ਬਲਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ। ਕੈਪਟਨ ਅਮਰਿੰਦਰ ਨੇ ਕਿਹਾ, “ਅੰਨਦਾਤਾ ਨਾਲ ਅਜਿਹਾ ਸਲੂਕ ਬਰਦਾਸ਼ਤ ਤੋਂ ਪਰ੍ਹੇ ਹੈ।`` ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ ਅਜਿਹੀਆਂ ਕਾਰਵਾਈਆਂ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਦੀ ਕਿਸਾਨਾਂ ਪ੍ਰਤੀ ਉਦਾਸੀਨਤਾ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਗੰਭੀਰ ਸਿੱਟੇ ਭੁਗਤਣੇ ਪੈਣਗੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਖੇਤੀ ਕਾਨੂੰਨਾਂ, ਜੋ ਸਪੱਸ਼ਟ ਤੌਰ `ਤੇ ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਹਨ, ਨੂੰ ਰੱਦ ਕਰਨ ਦੀ ਬਜਾਏ ਭਾਜਪਾ ਲਗਾਤਾਰ ਨੀਵੇਂ ਦਰਜੇ ਦੀਆਂ ਕਾਰਵਾਈਆਂ ਕਰਦੀ ਆਈ ਹੈ, ਜੋ ਇਸ ਹੱਦ ਤੱਕ ਝੁਕ ਗਈ ਕਿ ਅਪਮਾਨਜਨਕ ਨਾਮ ਵਰਤ ਕੇ ਕਿਸਾਨਾਂ ਦਾ ਅਪਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਕਿਸਾਨਾਂ ਨਾਲ ਅਜਿਹੇ ਸ਼ਰਮਨਾਕ ਕਾਰੇ ਲਈ ਕਦੇ ਮੁਆਫ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਗਈ ਕਿਸਾਨ ਦਿੱਲੀ ਦੀਆਂ ਬਰੂਹਾਂ `ਤੇ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਨਾਕਾਮ ਕਰਨ ਅਤੇ ਉਨ੍ਹਾਂ ਇਰਾਦਿਆਂ ਨੂੰ ਦਬਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ, ਹਰਿਆਣਾ ਸਰਕਾਰ ਨੇ ਨਿਰਦੋਸ਼ ਅਤੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ `ਤੇ ਫਿਰ ਤੋਂ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕੀਤੀ ਜੋ ਕਿ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਨੂੰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਨੂੰ ਆਪਣੇ ਚਹੀਤੇ ਪੂੰਜੀਪਤੀਆਂ ਦੇ ਹੱਥਾਂ ਵਿੱਚ ਦੇਣ ਲਈ ਵਰਤ ਰਹੀ ਹੈ, ਵਿਰੁੱਧ ਆਪਣੀ ਲੜਾਈ ਵਿੱਚ ਖਰਾਬ ਮੌਸਮ, ਮਹਾਂਮਾਰੀ ਅਤੇ ਹੋਰ ਮੁਸ਼ਕਲਾਂ ਦਰਮਿਆਨ ਵੀ ਡਟੇ ਹੋਏ ਹਨ। ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਹਰਿਆਣਾ ਪੁਲਿਸ ਨੇ ਕੇਂਦਰੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਵੱਲ ਮਾਰਚ ਕਰਨ ਤੋਂ ਰੋਕਣ ਲਈ ਬੇਰਹਿਮੀ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ।

ਮੀਟਿੰਗ ਲਈ ਕਰਨਾਲ ਫੇਰੀ `ਤੇ ਜਾ ਰਹੇ ਖੱਟਰ ਦਾ ਵਿਰੋਧ ਕਰਨ ਲਈ ਗਏ ਕਿਸਾਨਾਂ `ਤੇ ਲਾਠੀਚਾਰਜ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ  ਨਿਰਦੇਸ਼ ਦੇਣ ਵਾਲੇ ਆਈਏਐਸ ਅਧਿਕਾਰੀ ਦੀ ਵੀ ਨਿੰਦਾ ਕੀਤੀ। ਉਸ ਨੇ ਉਕਤ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਹੁਣ ਦੇਖਣਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਦੇ ਇਸ ਰਵਈਏ ਪ੍ਰਤੀ ਕੀ ਪ੍ਰਤੀਕਰਮ ਰਹਿੰਦਾ ਹੈ?