Showing posts with label Prices. Show all posts
Showing posts with label Prices. Show all posts

Tuesday, April 09, 2024

ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹੋਈਆਂ ਦਵਾਈਆਂ ਸੰਬੰਧੀ ਡਾ. ਮਿੱਤਰਾ ਵੱਲੋਂ ਹਲੂਣਾ

Monday 8th April 2024 at 19:08 WA

ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਦੁਆਰਾ ਅਥਾਹ ਮੁਨਾਫਾਖੋਰੀ ਬਾਰੇ ਸਰਕਾਰ ਗੰਭੀਰ ਕਿਉਂ ਨਹੀਂ? ਇੱਕ ਵਾਰ ਫੇਰ ਪੁੱਛ ਰਹੇ ਹਨ ਡਾ: ਅਰੁਣ ਮਿੱਤਰਾ


ਲੁਧਿਆਣਾ: 8 ਅਪਰੈਲ 2024: (ਪੰਜਾਬ ਸਕਰੀਨ ਡੈਸਕ)::  

ਦਵਾਈਆਂ ਬਣਾਉਣ ਵਾਲੀਆਂ ( ਫਾਰਮਾਸਿਊਟੀਕਲ) ਕੰਪਨੀਆਂ ਦੁਨੀਆਂ ਭਰ ਵਿੱਚ ਵਿਵਾਦ ਦਾ ਕਾਰਨ ਬਣੀਆਂ ਹੋਈਆਂ ਹਨ।  ਦੁਨੀਆ ਭਰ ਵਿੱਚ ਇਹ ਕੰਪਨੀਆਂ ਲੋਕਾਂ ਦੀ ਸਿਹਤ ਦੀ ਕੀਮਤ 'ਤੇ ਭਾਰੀ ਮੁਨਾਫਾ ਕਮਾ ਰਹੀਆਂ ਹਨ ਜਦੋਂ ਕਿ ਇਸ ਉਦਯੋਗ ਵਿੱਚ ਬਹੁਤ ਜ਼ਿਆਦਾ ਮੁਨਾਫਾਖੋਰੀ ਨੂੰ ਤਰਜੀਹ ਨਹੀਂ ਹੋਣੀ ਚਾਹੀਦੀ। 

ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਕਮਾਏ ਅਥਾਹ ਮੁਨਾਫ਼ੇ ਨੂੰ  ਸਾਬਤ ਕਰਨ ਲਈ ਕਾਫ਼ੀ ਅੰਕੜੇ ਮੌਜੂਦ ਹਨ। ਕੋਵਿਡ ਮਹਾਂਮਾਰੀ ਦੇ ਦੌਰਾਨ ਜਦੋਂ ਲੋਕ ਵੱਡੀ ਗਿਣਤੀ ਵਿੱਚ ਮਰ ਰਹੇ ਸਨ, ਟੀਕਾ (ਵੈਕਸੀਨਾਂ)ਬਣਾਉਣ ਵਾਲੀਆਂ ਕੰਪਨੀਆਂ ਨੇ ਭਾਰੀ ਮੁਨਾਫਾ ਕਮਾਇਆ। ਇੰਨਾ ਹੀ ਨਹੀਂ, ਉਨ੍ਹਾਂ ਨੇ ਬਹੁਤ ਸਾਰੇ ਵਿਕਾਸਸ਼ੀਲ ਦੇਸ਼ਾਂ ਨੂੰ   ਜਿਨ੍ਹਾਂ ਕੋਲ ਵੈਕਸੀਨ ਬਣਾਉਣ ਲਈ ਸਰੋਤ ਜਾਂ ਤਕਨੀਕੀ ਜਾਣਕਾਰੀ ਨਹੀਂ ਸੀ, ਇਨ੍ਹਾਂ ਕੰਪਨੀਆਂ ਦੁਆਰਾ ਲਾਈਆਂ ਗਈਆਂ ਸ਼ਰਤਾਂ ਨੂੰ ਸਵੀਕਾਰ ਕਰਨ ਲਈ ਮਜਬੂਰ ਕੀਤਾ ਗਿਆ। ਇਨ੍ਹਾਂ ਵਿੱਚ ਵੈਕਸੀਨ ਪ੍ਰਤੀ ਕਿਸੇ ਵੀ ਪ੍ਰਤੀਕੂਲ ਪ੍ਰਤੀਕ੍ਰਿਆ ਦੇ ਮਾਮਲੇ ਵਿੱਚ ਕੰਪਨੀ ਦੀ ਕੋਈ ਸਿਵਲ ਦੇਣਦਾਰੀ ਦੀ ਧਾਰਾ ਸ਼ਾਮਲ ਹੈ, ਭਾਵ ਕਿ ਜੇ ਵੈਕਸੀਨ ਦਾ ਕੋਈ ਪ੍ਰਤੀਕੂਲ ਪ੍ਰਭਾਵ ਪਏ ਤਾਂ ਵੈਕਸੀਨ ਬਣਾਉਣ ਵਾਲੀ ਕੰਪਨੀ ਦੀ ਇਸ ਬਾਰੇ ਕੋਈ ਜਿੰਮੇਦਾਰੀ ਨਹੀਂ ਹੋਏਗੀ।  ਉਨ੍ਹਾਂ ਨੇ ਸਰਕਾਰਾਂ ਨੂੰ ਗਾਰੰਟੀ ਵਜੋਂ ਆਪਣੀਆਂ ਜਾਇਦਾਦਾਂ ਗਿਰਵੀ ਰੱਖਣ ਲਈ ਵੀ ਮਜਬੂਰ ਕੀਤਾ। 

ਇਸ ਮਾਮਲੇ ‘ਚ ਭਾਰਤ ਕੋਈ ਬਿਹਤਰ ਨਹੀਂ ਰਿਹਾ। ਅਪਰਨਾ ਗੋਪਾਲਨ ਨੇ 19 ਜੂਨ 2021 ਨੂੰ  'ਦ ਇੰਟਰਸੈਪਟ'   ਵਿੱਚ  ਪ੍ਰਕਾਸ਼ਿਤ ਇੱਕ ਲੇਖ ਵਿੱਚ ਦੱਸਿਆ ਹੈ ਕਿ "ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਗਈ ਹਰੇਕ ਖੁਰਾਕ ਲਈ, ਸੀਰਮ ਨੇ 2,000% ਤੱਕ ਅਤੇ ਭਾਰਤ ਬਾਇਓਟੈੱਕ ਨੇ 4,000% ਤੱਕ ਦਾ ਮੁਨਾਫਾ ਕਮਾਇਆ, ਜਿਸ ਨੂੰ 'ਸੁਪਰ ਲਾਭ' ਮੰਨਿਆ ਜਾ ਸਕਦਾ ਹੈ। " ਭਾਰਤ ਵਿੱਚ, ਮਹਾਂਮਾਰੀ ਦੇ ਪਹਿਲੇ ਸਾਲ ਵਿੱਚ 38 ਨਵੇਂ ਅਰਬਪਤੀ ਬਣੇ ਸਨ, ਜਦੋਂ ਕਿ ਦੇਸ਼ ਦੇ 140 ਅਰਬਪਤੀਆਂ ਦੀ ਸੰਯੁਕਤ ਦੌਲਤ ਵਿੱਚ 90.4% ਦਾ ਵਾਧਾ ਹੋਇਆ ਸੀ।

ਸਿਹਤ ਕਾਰਕੁੰਨਾਂ ਦੁਆਰਾ ਦਵਾਈਆਂ ਦੀਆਂ ਕੀਮਤਾਂ 'ਤੇ ਬਹੁਤ ਰੌਲਾ ਪਾਉਣ ਤੋਂ ਬਾਅਦ ਭਾਰਤ ਸਰਕਾਰ ਨੇ 16 ਸਤੰਬਰ 2015 ਨੂੰ ਦਵਾਈਆਂ ਦੀ ਵਿਕਰੀ ਵਿੱਚ ਉੱਚ ਵਪਾਰ ਮਾਰਜਿਨ (ਮੁਨਾਫਾ) 'ਤੇ ਇੱਕ ਕਮੇਟੀ ਬਣਾਈ। ਕਮੇਟੀ ਨੇ 9 ਦਸੰਬਰ 2015 ਨੂੰ ਆਪਣੀ ਰਿਪੋਰਟ ਸੌਂਪੀ। ਕਮੇਟੀ ਨੇ ਦੱਸਿਆ ਕਿ ਕੁਝ ਦਵਾਈਆਂ 'ਤੇ ਮੁਨਾਫਾ  5000% ਤੱਕ ਸੀ। ਇੱਕ ਉਪਾਅ ਦੇ ਤੌਰ 'ਤੇ ਇਸਨੇ ਵਪਾਰ ਮਾਰਜਿਨਾਂ ਨੂੰ ਕੈਪਿੰਗ (ਵੱਧ ਤੋਂ ਵੱਧ ਕਿੰਨਾਂ ਮੁਨਾਫਾ ਕਮਾਇਆ ਜਾ ਸਕੇ) ਕਰਨ ਦੀ ਸਿਫ਼ਾਰਿਸ਼ ਕੀਤੀ ਅਤੇ ਵਪਾਰ ਦੀ ਕੀਮਤ (Price to Trade ਪੀ ਟੀ ਟੀ) ਦੇ ਸੰਦਰਭ ਵਿੱਚ ਗ੍ਰੇਡ ਕੀਤੇ ਵਪਾਰਕ ਮਾਰਜਿਨ ਦੇ ਬਾਰੇ ਪ੍ਰਸਤਾਵ ਦਿੱਤੇ । ਉਨ੍ਹਾਂ ਦੇ ਪ੍ਰਸਤਾਵ ਦੇ ਅਨੁਸਾਰ ਉਤਪਾਦ 'ਤੇ 2/- ਰੁਪਏ ਪ੍ਰਤੀ ਯੂਨਿਟ  ਜਿਵੇਂ ਕਿ ਪ੍ਰਤੀ ਟੈਬਲੇਟ, ਕੈਪਸੂਲ, ਸ਼ੀਸ਼ੀ, ਟੀਕਾ, ਟਿਊਬ ਆਦਿ ਦੇ ਮੁੱਲ ਦੇ ਨਾਲ ਵਪਾਰਕ ਮਾਰਜਿਨ ਦੀ ਕੈਪਿੰਗ ਦੀ ਸਿਫ਼ਾਰਸ਼ ਨਹੀਂ ਕੀਤੀ ਗਈ ਸੀ।  ਪਰ ਉੱਚ ਯੂਨਿਟ ਕੀਮਤ 'ਤੇ, ਭਾਵ    2 ਰੁਪਏ - 20 ਰੁਪਏ ਪ੍ਰਤੀ ਯੂਨਿਟ ਤੇ 50% ਦੀ ਕੈਪਿੰਗ ਅਤੇ  20 - ਰੁਪਏ   ਪ੍ਰਤੀ ਯੂਨਿਟ ਕੀਮਤ ਤੋਂ 50 ਤੱਕ 40% ਦੀ ਕੈਪਿੰਗ ਅਤੇ 50 ਰੁਪਏ ਪ੍ਰਤੀ ਯੂਨਿਟ ਤੋਂ ਉੱਪਰ ਵਪਾਰ ਮਾਰਜਿਨ 'ਤੇ 35% ਦੀ ਕੈਪਿੰਗ ਦੀ ਸਿਫ਼ਾਰਸ਼ ਕੀਤੀ। ਕਮੇਟੀ ਦੇ ਦਸੰਬਰ 2015 ਵਿੱਚ ਰਿਪੋਰਟ ਸੌਂਪਣ ਦੇ ਬਾਵਜੂਦ ਅੱਜ ਤੱਕ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ।

ਵਿਸ਼ਵ ਸਿਹਤ ਅਸੈਂਬਲੀ ਨੇ 1988 ਵਿੱਚ ਸਿਫਾਰਸ਼ ਕੀਤੀ ਸੀ ਕਿ ਫਾਰਮਾਸਿਊਟੀਕਲ ਮਾਰਕੀਟਿੰਗ ਤੌਰ ਤਰੀਕਿਆਂ (ਕੰਪਨੀਆਂ ਦੁਆਰਾ ਦਵਾਈਆਂ ਕਿਸ ਢੰਗ ਨਾਲ ਵੇਚੀਆਂ ਜਾਣ) ਨੂੰ ਨਿਯੰਤਰਿਤ, ਸੁਚਾਰੂ ਅਤੇ ਨੈਤਿਕ ਬਣਾਇਆ ਜਾਣਾ ਚਾਹੀਦਾ ਹੈ। ਉਸ ਦੀ ਪਾਲਣਾ ਵਜੋਂ ਫਾਰਮਾਸਿਊਟੀਕਲ ਵਿਭਾਗ, ਭਾਰਤ ਸਰਕਾਰ ਨੇ 19 ਮਾਰਚ, 2012 ਨੂੰ ਫਾਰਮਾਸਿਊਟੀਕਲ ਕੰਪਨੀਆਂ ਲਈ ਯੂਨੀਫਾਰਮ ਕੋਡ ਫਾਰ ਫਾਰਮਾਸਿਊਟੀਕਲ ਮਾਰਕੀਟਿੰਗ ਪ੍ਰੈਕਟੀਸਜ਼ (ਯੂ.ਸੀ.ਪੀ.ਐਮ.ਪੀ) ਨਾਮਕ ਇੱਕ ਕੋਡ ਬਣਾਇਆ। ਇਸ ਵਿੱਚ ਮੁੱਖ ਤੌਰ ਤੇ   ਸਿਰਫ ਸਬੂਤ ਅਧਾਰਤ ਦਵਾਈਆਂ ਨੂੰ ਉਤਸ਼ਾਹਿਤ ਕਰਨਾ ਅਤੇ ਬੇਲੋੜੇ ਤੇ ਗੈਰ ਪ੍ਰਮਾਣਿਤ  ਦਾਅਵਿਆਂ ਤੋਂ ਪਰਹੇਜ਼ ਕਰਨਾ ਅਤੇ ਤਰਕਹੀਣ ਮਿਸ਼ਰਣਾਂ ਤੋਂ ਬਚਣਾ ਜੋ ਨੁਕਸਾਨਦੇਹ ਹੋ ਸਕਦੇ ਹਨ  ਦੀ ਗੱਲ ਕਹੀ ਗਈ। ਹਾਲਾਂਕਿ ਯੂ.ਸੀ.ਪੀ.ਐਮ.ਪੀ ਵਿੱਚ ਕਿਹਾ ਗਿਆ ਕਿ ਕੋਡ 6 ਮਹੀਨਿਆਂ ਦੀ ਮਿਆਦ ਲਈ ਸਵੈਇੱਛਤ ਹੋਵੇਗਾ ਜਿਸ ਤੋਂ ਬਾਅਦ ਇਸਦੀ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਇਹ ਪਾਇਆ ਜਾਂਦਾ ਹੈ ਕਿ ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਇਸਦਾ ਸਹੀ ਢੰਗ ਨਾਲ ਪਾਲਣ ਨਹੀਂ ਕੀਤਾ ਜਾ ਰਿਹਾ ਹੈ ਤਾਂ ਇਸਨੂੰ ਲਾਜ਼ਮੀ ਬਣਾਇਆ ਜਾਵੇਗਾ। ਹਾਲਾਂਕਿ ਵਿਸ਼ਵ ਵਿਆਪੀ ਤਜੁਰਬੇ ਨੇ ਦਿਖਾਇਆ ਹੈ ਕਿ ਸਵੈ-ਇੱਛਤ ਕੋਡਾਂ ਦਾ ਅਭਿਆਸ ਬਹੁਤ ਘੱਟ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਪਾਬੰਦ ਕੀਤਾ ਜਾਣਾ ਚਾਹੀਦਾ ਹੈ।

ਹੁਣ ਸਰਕਾਰ 12 ਮਾਰਚ 2024 ਨੂੰ ਇੱਕ ਨਵਾਂ ਯੂ.ਸੀ.ਪੀ.ਐਮ.ਪੀ ਲੈ ਕੇ ਆਈ ਹੈ। ਪਰ ਇਹ ਨਵਾਂ ਕੋਡ ਵੀ ਕੰਪਨੀਆਂ ਲਈ ਲਾਜ਼ਮੀ ਨਹੀਂ ਹੈ। ਇਸ ਨੇ ਕੰਪਨੀਆਂ ਨੂੰ ਫਿਰ ਸਵੈ-ਇੱਛਾ ਨਾਲ ਕੋਡ ਦੇ ਨਿਯਮਾਂ ਨੂੰ ਲਾਗੂ ਕਰਨ ਲਈ ਕਿਹਾ ਹੈ। ਕੰਪਨੀਆਂ ਨੂੰ ਨੈਤਿਕ ਕਮੇਟੀਆਂ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੀਆਂ ਐਸੋਸੀਏਸ਼ਨਾਂ ਨੂੰ ਵੀ ਨੈਤਿਕ ਕਮੇਟੀਆਂ ਬਣਾਉਣ ਲਈ ਕਿਹਾ ਗਿਆ ਹੈ। ਪਰ ਇਨ੍ਹਾਂ ਕਮੇਟੀਆਂ ਵਿਚ ਸਪੱਸ਼ਟ ਤੌਰ 'ਤੇ ਹਿੱਤਾਂ ਦਾ ਟਕਰਾਅ ਹੈ। ਇਸ ਲਈ ਇਹ ਸਿਰਫ ਇੱਕ ਵਿਖਾਵਾ ਹੈ।  ਦਿਲਚਸਪ ਗੱਲ ਇਹ ਹੈ ਕਿ ਦੋਸ਼ੀ ਪਾਏ ਜਾਣ ਦੀ ਹਾਲਤ ਵਿੱਚ ਕੰਪਨੀਆਂ ਨੂੰ ਸਜ਼ਾ ਸਿਰਫ਼ ਐਸੋਸੀਏਸ਼ਨ ਦੀ ਮੈਂਬਰਸ਼ਿਪ ਗੁਆਉਣੀ ਤੈਅ  ਕੀਤੀ ਗਈ ਹੈ।

ਦਵਾਈਆਂ ਦੀ ਕੀਮਤਾਂ ਨੂੰ ਨਿਅੰਤਰਿਤ ਕਰਨ ਦੀ ਲੋੜ ਨੂੰ ਮਹਿਸੂਸ ਕਰਦੇ ਹੋਏ, ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਜਨਤਕ ਖੇਤਰ ਵਿੱਚ ਦਵਾਈ  ਨਿਰਮਾਣ ਸਥਾਪਤ ਕਰਨ ਲਈ ਕਦਮ ਪੁੱਟੇ ਸਨ। 1961 ਵਿੱਚ ਇੰਡੀਅਨ ਡਰੱਗਜ਼ ਐਂਡ ਫਾਰਮਾਸਿਊਟੀਕਲ ਲਿਮਟਿਡ (ਆਈ ਡੀ ਪੀ ਐਲ) ਦਾ ਉਦਘਾਟਨ ਕਰਦੇ ਹੋਏ ਉਹਨਾ ਨੇ ਸਾਵਧਾਨ ਕਰਦੇ ਹੋਏ ਕਿਹਾ ਸੀ  "ਦਵਾਈ ਉਦਯੋਗ ਜਨਤਕ ਖੇਤਰ ਵਿੱਚ ਹੋਣਾ ਚਾਹੀਦਾ ਹੈ….. ਮੇਰੇ ਖਿਆਲ ਵਿੱਚ ਦਵਾਈ ਉਦਯੋਗ ਦੀ ਪ੍ਰਕਿਰਤੀ ਦਾ ਉਦਯੋਗ ਕਿਸੇ ਵੀ ਤਰ੍ਹਾਂ ਨਿੱਜੀ ਖੇਤਰ ਵਿੱਚ ਨਹੀਂ ਹੋਣਾ ਚਾਹੀਦਾ ਹੈ। ਇਸ ਉਦਯੋਗ ਵਿੱਚ ਜਨਤਾ ਦਾ ਬਹੁਤ ਜ਼ਿਆਦਾ ਸ਼ੋਸ਼ਣ ਹੋ ਰਿਹਾ ਹੈ।" ਆਈ ਡੀ ਪੀ ਐਲ ਨੇ ਰਣਨੀਤਕ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ। ਇਸਦੀ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਵਿਸ਼ਵ ਸਿਹਤ ਸੰਗਠਨ ਨੇ ਪ੍ਰਸ਼ੰਸਾ ਕੀਤੀ ਕਿ "ਆਈ ਡੀ ਪੀ ਐਲ ਨੇ 10 ਸਾਲਾਂ ਵਿੱਚ ਉਹ ਪ੍ਰਾਪਤੀ ਕੀਤੀ ਹੈ ਜੋ ਹੋਰਾਂ ਨੇ 50 ਸਾਲਾਂ ਵਿਚ ਪ੍ਰਾਪਤ ਕੀਤਾ ਹੈ। ਵਿਕਸਤ ਦੇਸ਼ਾਂ ਦੁਆਰਾ ਆਈ ਡੀ ਪੀ ਐਲ ਉਤਪਾਦਾਂ ਦੀ ਗੁਣਵੱਤਾ ਲਈ ਬਹੁਤ ਧਿਆਨ ਨਾਲ ਜਾਂਚ ਕੀਤੀ ਗਈ ਹੈ ਅਤੇ ਉਹਨਾਂ ਵਿੱਚੋਂ ਬਹੁਤ ਸਾਰੇ ਇੱਥੋਂ ਖਰੀਦਣਾ ਚਾਹੁੰਦੇ ਹਨ"।

ਇਸ ਸਭ ਨੂੰ ਹੁਣ ਪੁੱਠਾ ਗੇੜਾ ਦਿੱਤਾ ਜਾ ਰਿਹਾ ਹੈ। 2016 ਵਿੱਚ, ਸਰਕਾਰ ਨੇ ਪੰਜਾਂ ਵਿੱਚੋਂ ਦੋ ਪਬਲਿਕ ਸੈਕਟਰ ਇਕਾਈਆਂ (ਸਰਕਾਰੀ ਖੇਤਰ ਵਿੱਚ ਦਵਾਈਆਂ ਬਣਾਉਣ ਵਾਲੀਆਂ  ਕੰਪਨੀਆਂ)  ਅਰਥਾਤ ਆਈ ਡੀ ਪੀ ਐਲ ਅਤੇ ਆਰ ਡੀ ਪੀ ਐਲ ਨੂੰ ਬੰਦ ਕਰਨ ਦਾ ਫੈਸਲਾ ਲਿਆ। ਸਰਕਾਰ ਨੇ ਐਚ.ਏ.ਐਲ, ਬੀ.ਸੀ.ਪੀ.ਐਲ,  ਅਤੇ ਕਰਨਾਟਕ ਐਂਟੀਬਾਇਓਟਿਕਸ ਐਂਡ ਫਾਰਮਾਸਿਊਟੀਕਲ ਲਿਮਟਿਡ (ਕੇ.ਏ.ਪੀ.ਐਲ) ਦਾ ਰਣਨੀਤਕ ਤੌਰ 'ਤੇ ਵਿਨਿਵੇਸ਼ ਕਰਨ ਦਾ ਵੀ ਫੈਸਲਾ ਕੀਤਾ।

ਇਹ ਸਭ ਜਾਣਦੇ ਹਨ ਕਿ ਸਾਡੇ ਦੇਸ਼ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ 'ਤੇ ਆਪਣੀ ਜੇਬ ਤੋਂ ਖਰਚ ਕਰਨਾ ਪੈਂਦਾ ਹੈ। ਇਸ ਦਾ ਤਕਰੀਬਨ 70% ਹਿੱਸਾ ਦਵਾਈਆਂ ਦੀ ਖਰੀਦ ਤੇ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਦਵਾਈਆਂ ਦੀਆਂ ਕੀਮਤਾਂ ਆਮ ਆਦਮੀ ਦੀ ਪਹੁੰਚ ਵਿੱਚ ਹੋਣ। ਪਰ ਸਰਕਾਰ ਦੀ ਉਦਾਸੀਨਤਾ ਚਿੰਤਾ ਦਾ ਕਾਰਨ ਹੈ। ਸਰਕਾਰ ਦਾ ਵੱਡੇ ਫਾਰਮਾ ਮਾਲਕਾਂ ਨਾਲ ਗਠਜੋੜ ਹੋਣ ਦਾ ਪੱਕਾ ਸ਼ੱਕ ਹੈ। ਕੋਈ ਹੈਰਾਨੀ ਦੀ ਗੱਲ ਨਹੀਂ ਕਿ ਕੁਝ ਫਾਰਮਾਸਿਊਟੀਕਲ ਕੰਪਨੀਆਂ ਅਤੇ ਕੁਝ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਕੇਂਦਰਾਂ ਨੇ 800 ਕਰੋੜ ਰੁਪਏ ਦੇ ਚੋਣ ਬਾਂਡ ਖਰੀਦੇ। ਇਸ ਨਾਲ ਸਰਕਾਰ ਅਤੇ ਦਵਾਈਆਂ ਬਣਾਉਣ ਵਾਲੇ ਵੱਡੇ ਫਾਰਮਾ ਉਦਯੋਗ ਵਿਚਕਾਰ ਗਠਜੋੜ ਨੂੰ ਲੈ ਕੇ ਸ਼ੰਕੇ ਹੋਰ ਮਜ਼ਬੂਤ ​​ਹੁੰਦੇ ਹਨ।

ਹੁਣ ਨੀਤੀ ਦੀ ਸਮੀਖਿਆ ਕਰਨ ਅਤੇ ਲੋਕਾਂ ਦੀ ਸਿਹਤ ਦੀ ਕੀਮਤ 'ਤੇ ਭ੍ਰਿਸ਼ਟ ਅਭਿਆਸਾਂ ਅਤੇ ਅਤਿ-ਮੁਨਾਫਾਖੋਰੀ ਨੂੰ ਬਚਾਉਣ ਲਈ ਫਾਰਮਾਸਿਊਟੀਕਲ ਵਿੱਚ ਜਨਤਕ ਖੇਤਰ ਦੀਆਂ ਇਕਾਈਆਂ ਨੂੰ ਮਜ਼ਬੂਤ ​​ਕਰਨ ਦਾ ਸਮਾਂ ਹੈ। ਦਵਾਈਆਂ ਅਤੇ ਟੀਕਿਆਂ ਲਈ ਮੁਫਤ ਮਾਰਕੀਟ ਪਹੁੰਚ ਸਿਰਫ ਵੱਡੇ ਫਾਰਮਾਸਿਊਟੀਕਲ ਮਾਲਕਾਂ ਦੀ ਮਦਦ ਕਰੇਗੀ ਅਤੇ ਲੋਕਾਂ ਦੀਆਂ ਸਿਹਤ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਮੁਨਾਫਾਖੋਰੀ ਵਿੱਚ ਵਾਧਾ ਕਰੇਗੀ।

ਇਸ ਲਿਖਤ ਸੰਬੰਧੀ ਤੁਹਾਡੇ ਵਿਚਾਰਾਂ ਦੀ ਉਡੀਕ ਰਹੇਗੀ ਹੀ। 

Sunday, September 04, 2022

ਦਵਾਈਆਂ ਦੀਆਂ ਵਧੀਆਂ ਹੋਈਆਂ ਕੀਮਤਾਂ ਬਣ ਰਹੀਆਂ ਹਨ ਗਰੀਬੀ ਦਾ ਕਾਰਨ

3rd September 2022 at 04:21 PM Via WhatsApp

ਡਾ. ਅਰੁਣ ਮਿੱਤਰਾ ਨੇ ਦੱਸੀ ਸਾਰੇ ਮਾਮਲੇ ਦੀ ਅਸਲ ਕਹਾਣੀ 


ਲੁਧਿਆਣਾ: 3 ਸਤੰਬਰ 2022: (ਡਾਕਟਰ ਅਰੁਣ ਮਿੱਤਰਾ ਦਾ ਵਿਸ਼ੇਸ਼ ਲੇਖ)::

ਇਹ ਗੱਲ ਕਾਫ਼ੀ ਚਰਚਾ ਵਿਚ ਹੈ ਕਿ
ਡਾ. ਅਰੁਣ ਮਿੱਤਰਾ 
ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਆਪਣੇ ਮੁਨਾਫ਼ੇ ਨੂੰ ਵਧਾਉਣ ਦੇ ਲਈ ਕਈ ਹਰਬੇ ਜਰਬੇ ਵਰਤਦੀਆਂ ਹਨ। ਸਿਹਤ ਸੰਭਾਲ ਤੇ ਆਉਣ ਵਾਲੇ ਕੁਲ ਖਰਚ ਵਿਚੋਂ 67 ਪ੍ਰਤੀਸ਼ਤ ਖਰਚਾ ਦਵਾਈਆਂ ਖਰੀਦਣ ਦੇ ਆਉਂਦਾ ਹੈ। ਨਤੀਜੇ ਵਜੋਂ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀਆਂ ਕੀਮਤਾਂ ਦੇ ਬੋਝ ਦੇ ਕਾਰਨ ਵੱਡੀ ਗਿਣਤੀ ਵਿਚ ਲੋਕ ਗਰੀਬੀ ਵਲ ਧੱਕੇ ਜਾਂਦੇ ਹਨ। 

ਦਵਾਈਆਂ ਦੀਆਂ ਕੀਮਤਾਂ ਬਾਰੇ ਅਨੇਕਾਂ ਵਾਰ ਚਰਚਾ ਹੋਈ ਤੇ ਸਰਕਾਰੀ ਕਮੇਟੀਆਂ ਵੀ ਬਣੀਆਂ। ਇਸੇ ਸੰਦਰਭ ਵਿਚ ਸੁਪਰੀਮ ਕੋਰਟ ਵਿਚ ਹੁਣੇ ਜਿਹੇ ਹੋਏ ਇਕ ਕੇਸ ਵਿਚ ਇਹ ਤੱਥ ਸ੍ਹਾਮਣੇ ਆਏ ਕਿ 'ਡੋਲੋ' ਦੇ ਵਪਾਰਕ ਨਾਮ 'ਤੇ ਪੈਰਾਸੀਟਾਮੋਲ ਦਾ ਉਤਪਾਦਨ ਕਰਨ ਵਾਲੀ ਕੰਪਨੀ ਨੇ ਆਪਣੀ ਦਵਾਈ ਦੇ ਪ੍ਰਚਾਰ ਲਈ ਡਾਕਟਰਾਂ ਤੇ 1000 ਕਰੋੜ ਰੁਪਏ ਖਰਚ ਕੀਤੇ। ਇਹ ਖਬਰ ਚਿੰਤਾਜਨਕ ਹੈ। ਇਹ ਦਵਾਈਆਂ ਦੀਆਂ ਕੰਪਨੀਆਂ ਬਾਰੇ ਬਣੇ ਜ਼ਾਬਤੇ ਕੋਡ ਆਫ਼  ਫਾਰਮਾਸਿਊਟੀਕਲ ਮਾਰਕੀਟਿੰਗ ਪ੍ਰੈਦਟਿਸਿਜ਼ ਨੂੰ ਨਿਯਮਤ ਕਰਨ ਵਿੱਚ ਸਰਕਾਰ ਦੀ ਪੂਰੀ ਅਸਫਲਤਾ ਨੂੰ ਦਰਸਾਉਂਦੀ ਹੈ। ਇਹ ਸਭ ਨੂੰ ਪਤਾ ਹੈ ਕਿ ਫ਼ਾਰਮਾ ਕੰਪਨੀਆਂ ਆਪਣੇ ਉਤਪਾਦਾਂ ਦੇ ਪ੍ਰਚਾਰ ਲਈ ਵੱਡੀ ਰਕਮ ਖਰਚ ਕਰਦੀਆਂ ਹਨ। ਇਸ ਦਾ ਬਹੁਤਾ ਹਿੱਸਾ ਮੈਡੀਕਲ ਸਿੱਖਿਆ ਪ੍ਰੋਗਰਾਮਾਂ ਦੇ ਨਾਂ 'ਤੇ ਡਾਕਟਰੀ ਕਾਨਫ਼ਰੰਸਾਂ ਦਾ ਆਯੋਜਨ ਕਰਨ ਵਿਚ, ਕਈ ਵਾਰ ਤਾਂ ਵੱਡੇ ਪੱਧਰ 'ਤੇ ਖਰਚ ਕੀਤਾ ਜਾਂਦਾ ਹੈ। ਆਖਰਕਾਰ ਇਸ ਨਾਲ ਦਵਾਈਆਂ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ ਅਤੇ ਮਰੀਜ਼ਾਂ ਦੀ ਜੇਬ ਚੋਂ ਹੋਣ ਵਾਲੇ ਖਰਚੇ ਵਿੱਚ ਵਾਧਾ ਹੁੰਦਾ ਹੈ। 

ਫਾਰਮਾਸਿਊਟੀਕਲ ਮਾਰਕੀਟਿੰਗ ਪ੍ਰੈਕਟਿਸ () ਦੇ ਕੋਡ ਬਾਰੇ ਰਸਾਇਣ ਅਤੇ ਖਾਦ ਮੰਤਰਾਲੇ, ਫਾਰਮਾਸਿਊਟੀਕਲ ਵਿਭਾਗ, ਮਿਤੀ 12 ਦਸੰਬਰ 2014 ਦੇ ਇੱਕ ਪੱਤਰ ਵਿੱਚ ਕਿਹਾ ਗਿਆ ਸੀ ਕਿ 1 ਜਨਵਰੀ 2015 ਤੋਂ ਛੇ ਮਹੀਨਿਆਂ ਦੀ ਮਿਆਦ ਲਈ ਇਹ ਸਵੈਇੱਛਤ ਹੋਵੇਗਾ ਅਤੇ ਇਸ ਤੋਂ ਬਾਅਦ ਸਮੀਖਿਆ ਕੀਤੀ ਜਾਵੇਗੀ। ਸਪੱਸ਼ਟ ਤੌਰ 'ਤੇ ਸਵੈ-ਇੱਛਤ ਧਾਰਾ ਨੇ ਧਿਆਨ ਦੇਣ ਯੋਗ ਨਤੀਜੇ ਨਹੀਂ ਦਿੱਤੇ। ਇਸ ਤੱਥ ਨੂੰ ਸਵੀਕਾਰ ਕਰਦੇ ਹੋਏ, ਉਸ ਸਮੇਂ ਦੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਐਚ•ਐਨ• ਅਨੰਤ ਕੁਮਾਰ, ਨੇ ਜੂਨ 2016 ਵਿੱਚ ਰਾਜ ਸਭਾ ਵਿੱਚ ਕਿਹਾ ਸੀ ਕਿ 2015 ਵਿੱਚ ਪੇਸ਼ ਕੀਤੇ ਗਏ ਸਵੈ-ਇੱਛੁਕ ਕੋਡ ਦੇ ਲੋੜੀਂਦੇ ਨਤੀਜੇ ਨਹੀਂ ਮਿਲੇ ਸਨ ਅਤੇ ਸਰਕਾਰ ਇਸਨੂੰ ਲਾਜ਼ਮੀ ਬਣਾ ਦੇਵੇਗੀ ਕਿਉਂਕਿ ਫਾਰਮਾਸਿਊਟੀਕਲ ਕੰਪਨੀਆਂ ਨੇ ਕੋਡ ਨੂੰ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਕੋਡ ਦੀ ਧਾਰਾ 6 ਅਤੇ 7 ਫਾਰਮਾ ਕੰਪਨੀਆਂ ਨੂੰ ਮੈਡੀਕਲ ਪੇਸ਼ੇਵਰਾਂ ਨੂੰ  ਵੱਢੀਆਂ ਦੇਣ ਤੋਂ ਮਨ੍ਹਾ ਕਰਦੀ ਹੈ। ਪਰ ਜਨਤਕ ਸਿਹਤ ਕਾਰਕੁਨਾਂ ਅਤੇ ਸਿਵਲ ਸੁਸਾਇਟੀ ਸਮੂਹਾਂ ਦੇ ਕਈ ਵਾਰ ਇਸ ਮੁੱਦੇ ਨੂੰ ਚੁੱਕਣ ਦੇ ਬਾਵਜੂਦ ਇਹ ਕੰਮ ਬੰਦ ਨਹੀਂ ਹੋਇਆ। ਇੰਡੀਅਨ ਮੈਡੀਕਲ ਕੌਂਸਲ (ਪੇਸ਼ੇਵਰ ਆਚਰਣ, ਸ਼ਿਸ਼ਟਾਚਾਰ ਅਤੇ ਨੈਤਿਕਤਾ) ਰੈਗੂਲੇਸ਼ਨ ਡਾਕਟਰਾਂ ਨੂੰ ਸਿੱਖਿਆ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਸਮੇਤ ਕਿਸੇ ਵੀ ਰੂਪ ਵਿੱਚ ਵਿੱਤੀ ਲਾਭ ਪ੍ਰਾਪਤ ਕਰਨ ਲਈ ਅਜਿਹੇ ਕੰਮਾਂ ਵਿਰੁੱਧ ਚੇਤਾਵਨੀ ਦਿੰਦਾ ਹੈ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀ•ਬੀ•ਡੀ•ਟੀ•) ਨੇ ਵੀ ਆਪਣੇ ਸਰਕੂਲਰ ਨੰਬਰ 5/2012 ਵਿੱਚ ਇਸ ਮਾਮਲੇ ਦਾ ਨੋਟਿਸ ਲੈਂਦਿਆਂ (ਐੱਫ• ਸੰ• 225/142/2012), ਮਿਤੀ 01.08.2012 ਨੇ ਕਿਹਾ ਸੀ ਕਿ ਫ਼ਾਰਮਾ ਕੰਪਨੀ ਦੁਆਰਾ ਅਜਿਹੇ ਕਿਸੇ ਵੀ ਖਰਚੇ ਨੂੰ ਟੈਕਸ ਕਟੌਤੀਆਂ ਲਈ ਵਿਚਾਰਿਆ ਨਹੀਂ ਜਾਵੇਗਾ। ਦਸ ਸਾਲਾਂ ਬਾਅਦ ਸੁਪਰੀਮ ਕੋਰਟ ਨੇ ਹੁਕਮਾਂ ਦੀ ਮੁੜ ਪੁਸ਼ਟੀ ਕੀਤੀ ਹੈ। ਸੁਪਰੀਮ ਕੋਰਟ ਨੇ 22 ਫਰਵਰੀ 2022 ਨੂੰ ਆਦੇਸ਼ ਵਿਚ ਕਿਹਾ ਹੈ ਕਿ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਉਨ੍ਹਾਂ ਦੇ ਮੈਡੀਕਲ ਉਤਪਾਦਾਂ ਨੂੰ ਪ੍ਰਮੋਟ ਕਰਨ ਲਈ ਪ੍ਰੋਤਸਾਹਨ ਦੇਣ ਲਈ ਕੀਤੇ ਖਰਚੇ 'ਤੇ ਟੈਕਸ ਛੋਟ ਦਾ ਦਾਅਵਾ ਕਰਨ ਦੇ ਹੱਕਦਾਰ ਨਹੀਂ ਹਨ। ਇਸ ਖਰਚ ਨੂੰ ਉਹਨਾਂ ਦੀ ਆਮਦਨ ਦਾ ਹਿੱਸਾ ਮੰਨਿਆ ਜਾਵੇਗਾ।  

ਸਤੰਬਰ 2020 ਵਿੱਚ ਸੰਸਦ ਵਿੱਚ ਰਸਾਇਣ ਅਤੇ ਖਾਦ ਮੰਤਰੀ ਡੀ ਵੀ ਸਦਾਨੰਦ ਗੌੜਾ ਦਾ ਵਿਅੰਗਾਤਮਕ ਬਿਆਨ ਕਿ ਕੇਂਦਰ ਸਰਕਾਰ ਦੀ ਫਾਰਮਾਸਿਊਟੀਕਲ ਮਾਰਕੀਟਿੰਗ ਪ੍ਰੈਕਟਿਸਜ਼ () ਦੇ ਯੂਨੀਫਾਰਮ ਕੋਡ ਨੂੰ ਲਾਜ਼ਮੀ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ, ਬਹੁਤ ਨਿਰਾਸ਼ਾਜਨਕ ਹੈ। ਉਨ੍ਹਾਂ ਇਹ ਗੱਲ ਲੋਕ ਸਭਾ ਵਿੱਚ ਕੇਰਲ ਤੋਂ ਕਾਂਗਰਸ ਦੇ ਸੰਸਦ ਮੈਂਬਰ ਕੇ ਮੁਰਲੀਧਰਨ ਦੇ ਸਵਾਲ ਦੇ ਜਵਾਬ ਵਿੱਚ ਕਹੀ। ਕੋਡ  ਨੂੰ ਲਾਜ਼ਮੀ ਬਣਾਉਣ 'ਤੇ ਯੂ-ਟਰਨ ਸਰਕਾਰ ਦੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਣ ਦੀ ਇੱਛਾ ਸ਼ਕਤੀ ਤੇ ਸ਼ੱਕ ਪੈਦਾ ਕਰਦਾ ਹੈ ਅਤੇ ਸਰਕਾਰ ਅਤੇ ਫਾਰਮਾ ਕੰਪਨੀਆਂ ਵਿਚਕਾਰ ਕੁਝ ਅਣਉਚਿਤ ਸੌਦੇ ਦੀ ਨਿਸ਼ਾਨਦੇਹੀ ਕਰਦਾ ਹੈ। ਜਦੋਂ ਫਰਵਰੀ 2020 ਵਿੱਚ ਅਲਾਇੰਸ ਆਫ਼ ਡਾਕਟਰ ਫਾਰ ਐਥੀਕਲ ਹੈਲਥਕੇਅਰ ਦੇ ਇੱਕ ਵਫ਼ਦ ਨੇ ਦਵਾਈਆਂ ਦੀ ਕੀਮਤ ਨਿਯੰਤ੍ਰਣ ਕਰਨ ਵਾਲੀ ਸੰਸਥਾ, ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨਪੀਪੀਏ) ਨੂੰ ਆਪਣੀ ਰਾਏ ਸੌਂਪੀ ਸੀ, ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਐਨਪੀਪੀਏ ਕੋਲ ਕੰਪਨੀਆਂ ਦੀ ਜਾਂਚ ਕਰਨ ਦਾ ਕੋਈ ਅਧਿਕਾਰ ਖੇਤਰ ਨਹੀਂ ਹੈ। ਅਜਿਹਾ ਮੰਤਰੀ ਪੱਧਰ 'ਤੇ ਕਾਨੂੰਨ 'ਚ ਬਦਲਾਅ ਰਾਹੀਂ ਕੀਤਾ ਜਾਂਦਾ ਹੈ।  

ਦਵਾਈਆਂ ਦੀ ਉੱਚ ਕੀਮਤ ਸਾਡੀ ਆਬਾਦੀ ਦੀ ਸਿਹਤ ਸੰਭਾਲ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰਦੀ ਹੈ। ਕਿਉਂਕਿ ਸਾਡੇ ਦੇਸ਼ ਵਿੱਚ ਸਿਹਤ ਖਰਚਿਆਂ ਦਾ ਲਗਭਗ 67% ਇਹਨਾਂ 'ਤੇ ਹੁੰਦਾ ਹੈ। ਰਾਸ਼ਟਰੀ ਸਿਹਤ ਨੀਤੀ ਦਸਤਾਵੇਜ਼ 2017 ਵਿੱਚ ਇੱਹ ਤੱਥ ਮੰਨਿਆ ਗਿਆ ਕਿ ਹਰ ਸਾਲ 6.3 ਕਰੋੜ ਦੀ ਅਬਾਦੀ  ਗਰੀਬੀ ਰੇਖਾ ਤੋਂ ਹੇਠਾਂ ਧੱਕੀ ਜਾਂਦੀ ਹੈ ਪਰ ਸਰਕਾਰ ਨੇ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਵਿਕਰੀ ਵਿੱਚ ਵੱਧ ਮੁਨਾਫ਼ੇ ਨੂੰ ਕੰਟਰੋਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ।  

16 ਸਤੰਬਰ 2015 ਨੂੰ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿੱਚ ਉੱਚ ਵਪਾਰਕ ਮੁਨਾਫ਼ੇ ਮਾਰਜਿਨ ਦੀ ਜਾਂਚ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਨੇ ਵੱਧ ਵਪਾਰ ਮਾਰਜਿਨ ਦਾ ਗੰਭੀਰ ਨੋਟਿਸ ਲਿਆ। ਉਹਨਾਂ ਨੇ ਇਸ਼ਾਰਾ ਕੀਤਾ ਕਿ ਕੁਝ ਮਾਮਲਿਆਂ ਵਿੱਚ ਵਪਾਰ ਮੁਨਾਫ਼ਾ  ਮਾਰਜਨ 5000% ਤੱਕ ਵੱਧ ਹੈ। ਇਸ ਕਮੇਟੀ ਨੇ 9 ਦਸੰਬਰ 2015 ਨੂੰ ਆਪਣੀ ਰਿਪੋਰਟ ਸੌਂਪੀ ਸੀ ਪਰ ਹੁਣ ਕਰੀਬ 7 ਸਾਲ ਹੋ ਗਏ ਹਨ ਕਿ ਸਰਕਾਰ ਇਸ ਨੂੰ ਲੈ ਕੇ ਸੁੱਤੀ ਪਈ ਹੈ।  

ਦਵਾਈਆਂ ਦੀ ਕੀਮਤ ਇਸ ਦੇ ਉਤਪਾਦਨ ਵਿੱਚ ਸ਼ਾਮਲ ਲਾਗਤ ਦੇ ਅਧਾਰ 'ਤੇ ਨਿਰਧਾਰਿਤ ਹੋਣੀ ਚਾਹੀਦੀ ਹੈ। ਮਾਰਕੀਟ ਅਧਾਰਤ ਕੀਮਤ, ਸਭ ਤੋਂ ਵੱਧ ਵਿਕਣ ਵਾਲੀਆਂ ਦਵਾਈਆਂ ਦੀ ਔਸਤ ਦੀ ਗਣਨਾ ਕਰਨਾ ਪੂਰੀ ਤਰ੍ਹਾਂ ਇੱਕ ਨੁਕਸਦਾਰ ਪਹੁੰਚ ਹੈ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ  ਦਵਾਈਆਂ ਦੀਆਂ ਕੀਮਤਾਂ 'ਤੇ ਪ੍ਰਭਾਵਸ਼ਾਲੀ ਨਿਯੰਤਰਣ ਯਕੀਨੀ ਬਣਾਵੇ। 

ਇਹ ਮਹਿਸੂਸ ਕਰਦੇ ਹੋਏ ਕਿ ਫਾਰਮਾਸਿਊਟੀਕਲ ਸੈਕਟਰ ਵਿੱਚ ਨਿੱਜੀ ਖੇਤਰ ਦੁਆਰਾ ਸ਼ੋਸ਼ਣ ਕੀਤਾ ਜਾਵੇਗਾ, ਸਾਡੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਸਸਤੇ ਥੋਕ ਦਵਾਈਆਂ ਦੇ ਉਤਪਾਦਨ ਦੇ ਉਦੇਸ਼ ਨਾਲ ਜਨਤਕ ਖੇਤਰ ਵਿੱਚ ਦਵਾਈਆਂ ਦੇ ਉਤਪਾਦਨ ਦੀ ਪਹਿਲਕਦਮੀ ਕੀਤੀ। 1961 ਵਿੱਚ ਇੰਡੀਅਨ ਡਰੱਗਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ (ਆਈਡੀਪੀਐਲ) ਦਾ ਉਦਘਾਟਨ ਕਰਦੇ ਹੋਏ ਉਹਨਾ ਨੇ ਕਿਹਾ "ਡਰੱਗ ਇੰਡਸਟਰੀ ਜਨਤਕ ਖੇਤਰ ਵਿੱਚ ਹੋਣੀ ਚਾਹੀਦੀ ਹੈ••• ਮੇਰੇ ਖਿਆਲ ਵਿੱਚ ਦਵਾਈ ਉਦਯੋਗ ਕਿਸੇ ਵੀ ਤਰ੍ਹਾਂ ਨਿੱਜੀ ਖੇਤਰ ਵਿੱਚ ਨਹੀਂ ਹੋਣਾ ਚਾਹੀਦਾ। ਇਸ ਉਦਯੋਗ ਵਿੱਚ ਜਨਤਾ ਦਾ ਬਹੁਤ ਜ਼ਿਆਦਾ ਸ਼ੋਸ਼ਣ ਹੋ ਰਿਹਾ ਹੈ। ਆਈ•ਡੀ•ਪੀ•ਐਲ• ਨੇ ਭਾਰਤੀ ਡਰੱਗ ਉਦਯੋਗ ਦੇ ਅਧਾਰ ਦੇ ਵਾਧੇ ਵਿੱਚ ਇੱਕ ਮੋਹਰੀ ਬੁਨਿਆਦੀ-ਢਾਂਚਾਗਤ ਭੂਮਿਕਾ ਨਿਭਾਈ। ਇਸ ਨੇ ਰਣਨੀਤਕ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਜਿਵੇਂ ਕਿ ਪਰਿਵਾਰ ਭਲਾਈ ਪ੍ਰੋਗਰਾਮ ਅਤੇ ਆਬਾਦੀ ਨਿਯੰਤਰਣ (ਮਾਲਾ-ਡੀ ਅਤੇ ਮਾਲਾ-ਐਨ) ਐਂਟੀ-ਮਲੇਰੀਅਲ (ਕਲੋਰੋਕੁਇਨ) ਅਤੇ ਗੁਣਵੱਤਾ ਵਾਲੀਆਂ ਦਵਾਈਆਂ ਪ੍ਰਦਾਨ ਕਰਕੇ ਡੀਹਾਈਡਰੇਸ਼ਨ () ਦੀ ਰੋਕਥਾਮ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ। 1994ਵਿੱਚ ਦੇਸ਼ ਵਿੱਚ ਪਲੇਗ ਦੇ ਫੈਲਣ ਦੀ ਬਿਪਤਾ ਦੇ ਦੌਰਾਨ,  ਇੱਕੋ ਇੱਕ ਕੰਪਨੀ ਸੀ ਜਿਸਨੇ ਪੂਰੇ ਰਾਸ਼ਟਰ ਲਈ ਟੈਟਰਾਸਾਈਕਲੀਨ ਦੀ ਸਪਲਾਈ ਕਰਨ ਵਿੱਚ ਪਰਮੁੱਖ ਭੂਮਿਕਾ ਨਿਭਾਈ ਸੀ। ਇਸੇ ਤਰ੍ਹਾਂ ਕੰਪਨੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਲੇਰੀਆ ਦੀ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਕਲੋਰੋਕਵੀਨ ਦੀ ਨਿਰਵਿਘਨ ਸਪਲਾਈ ਕੀਤੀ ਸੀ। 2005 ਵਿੱਚ ਮਹਾਰਾਸ਼ਟਰ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਰਾਸ਼ਟਰੀ ਐਮਰਜੈਂਸੀ (ਲੇਪਟੋਸਪਾਇਰੋਸਿਸ) ਦਾ ਮੁਕਾਬਲਾ ਕਰਨ ਲਈ, ਆਈ ਡੀ ਪੀ ਐਲ ਨੇ ਲੋੜੀਂਦੇ ਡੌਕਸੀਸਾਈਕਲੀਨ ਕੈਪਸੂਲ ਦੀ ਸਪਲਾਈ ਕੀਤੀ ਸੀ। ਆਈ ਡੀ ਪੀ ਐਲ ਨੇ ਹਮੇਸ਼ਾ ਗੁਣਵੱਤਾ ਵਾਲੀਆਂ ਦਵਾਈਆਂ ਦੀ ਸਪਲਾਈ ਕੀਤੀ ਹੈ ਅਤੇ ਇਸਦੀ ਮੌਜੂਦਗੀ ਨੇ ਪ੍ਰਤੀਯੋਗੀ ਅਤੇ ਕਾਰੋਬਾਰੀ ਮਾਹੌਲ ਵਿੱਚ ਕੀਮਤ ਨੂੰ ਸੰਤੁਲਿਤ ਕਰਨ ਵਾਲੀ ਭੂਮਿਕਾ ਨਿਭਾਈ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਮੰਨਿਆ ਕਿ ਆਈ ਡੀ ਪੀ ਐਲ  ਨੇ 10 ਸਾਲਾਂ ਵਿੱਚ ਉਹ ਪ੍ਰਾਪਤੀ ਕੀਤੀ ਸੀ ਜੋ ਦੂਜਿਆਂ ਨੇ 50 ਵਿੱਚ ਕੀਤੀ ਸੀ।  ਉਤਪਾਦਾਂ ਦੀ ਗੁਣਵੱਤਾ ਲਈ ਵਿਕਸਤ ਦੇਸ਼ਾਂ ਦੁਆਰਾ ਬਹੁਤ ਧਿਆਨ ਨਾਲ ਜਾਂਚ ਕੀਤੀ ਗਈ ਹੈ ਅਤੇ ਉਹਨਾਂ ਵਿੱਚੋਂ ਬਹੁਤ ਸਾਰੇ ਇੱਥੋਂ ਖਰੀਦਣਾ ਚਾਹੁੰਦੇ ਹਨ"।  

ਇਸੇ ਤਰ੍ਹਾਂ ਹਿੰਦੁਸਤਾਨ ਐਂਟੀਬਾਇਓਟਿਕਸ ਲਿਮਟਿਡ (ਐਚਏਐਲ) ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਰੱਖਿਆ ਸੀ। ਸੈਂਟਰਲ ਰਿਸਰਚ ਇੰਸਟੀਚਿਊਟ (ਸੀ•ਆਰ•ਆਈ•) ਕਸੌਲੀ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਟੀਕਿਆਂ ਦੇ ਖੇਤਰ ਵਿੱਚ ਮੋਹਰੀ ਹੈ। 3 ਮਈ 1905 ਨੂੰ ਸਥਾਪਿਤ ਸੰਸਥਾ ਦੀ ਸਥਾਪਨਾ ਅਸਲ ਵਿੱਚ ਮੈਡੀਕਲ ਅਤੇ ਜਨ ਸਿਹਤ, ਵੈਕਸੀਨਾਂ ਅਤੇ ਐਂਟੀਸੀਰਮ ਦੇ ਨਿਰਮਾਣ, ਮਨੁੱਖੀ ਸਰੋਤ ਵਿਕਾਸ ਅਤੇ ਜਨਤਕ ਸਿਹਤ ਸਮੱਸਿਆਵਾਂ ਲਈ ਇੱਕ ਰਾਸ਼ਟਰੀ ਰੈਫਰਲ ਸੈਂਟਰ ਵਜੋਂ ਕੰਮ ਕਰਨ ਦੇ ਖੇਤਰ ਵਿੱਚ ਖੋਜ ਕਾਰਜ ਦੇ ਆਦੇਸ਼ ਨਾਲ ਕੀਤੀ ਗਈ ਸੀ।  

ਪਰ ਜਦੋਂ ਆਰਥਿਕ ਨੀਤੀਆਂ ਵਿੱਚ ਤਬਦੀਲੀ ਆਈ ਅਤੇ 1 ਜਨਵਰੀ 1994 ਨੂੰ ਡਬਲਯੂ•ਟੀ•ਓ• (ਵਿਸ਼ਵ ਵਪਾਰ ਸੰਗਠਨ) ਦੀ ਸਥਾਪਨਾ ਤੋਂ ਬਾਅਦ ਪੇਟੈਂਟ ਅਧਿਕਾਰਾਂ ਦੇ ਕਾਨੂੰਨਾਂ ਵਿੱਚ ਤਬਦੀਲੀਆਂ ਆਈਆਂ, ਤਾਂ ਸਾਰਾ ਦਿ੍ਰਸ਼ ਬਦਲਣਾ ਸ਼ੁਰੂ ਹੋ ਗਿਆ। ਭਾਰਤੀ ਕੰਪਨੀਆਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਿਆ ਅਤੇ ਇਸ ਦਾ ਵੱਡਾ ਅਸਰ ਜਨਤਕ ਖੇਤਰ ਦੀਆਂ ਇਕਾਈਆਂ (ਪੀ•ਐੱਸ•ਯੂ•) 'ਤੇ ਪਿਆ। 

ਕੇਂਦਰੀ ਮੰਤਰੀ ਮੰਡਲ ਦੀ 28 ਦਸੰਬਰ 2016 ਦੀ ਮੀਟਿੰਗ ਵਿੱਚ ਜਨਤਕ ਖੇਤਰ ਵਿਚ ਬਣੀਆਂ ਦਵਾਈਆਂ ਦੀਆਂ ਕੰਪਨੀਆਂ ਨੂੰ ਬੰਦ ਕਰਨ ਅਤੇ ਵੇਚਣ ਦੀ ਸਿਫ਼ਾਰਸ਼ ਕੀਤੀ ਗਈ। ਇਸਦੇ ਕਾਰਨ ਦੇਸ਼ ਅਤੇ ਦੁਨੀਆਂ ਦੇ ਲੱਖਾਂ ਲੋਕਾਂ ਲਈ ਕਿਫਾਇਤੀ, ਅਤੇ ਸੰਭਵ ਤੌਰ 'ਤੇ ਮੁਫਤ ਦਵਾਈਆਂ ਨੂੰ ਯਕੀਨੀ ਬਣਾਉਣ ਦੇ ਸੰਕਲਪ ਨੂੰ ਇੱਕ ਵੱਡਾ ਝਟਕਾ ਪਿਆ ਹੈ। ਜੇਕਰ ਦੇਸ਼ ਸੱਚਮੁੱਚ ਲੋਕਾਂ ਲਈ ਸਸਤੀਆਂ ਦਵਾਈਆਂ ਚਾਹੁੰਦਾ ਹੈ ਤਾਂ ਫਾਰਮਾਸਿਊਟੀਕਲ  ਨੂੰ ਮਜ਼ਬੂਤ ਕਰਨ ਲਈ ਲੋਕ ਰਾਏ ਬਣਾਉਣ ਲਈ ਆਵਾਜ਼ ਉਠਾਉਣ ਦਾ ਸਮਾਂ ਆ ਗਿਆ ਹੈ। ਜੇਕਰ ਇਹ ਕੰਪਨੀਆਂ ਕਰੋਨਾ ਦੇ ਸਮੇਂ ਕਾਰਜਸ਼ੀਲ ਹੁੰਦੀਆਂ ਤਾਂ ਦੇਸ਼ ਦੇ ਲੋਕਾਂ ਨੂੰ ਅਧਿਕ ਲਾਭ ਹੁੰਦਾ।  

25 ਮਾਰਚ 2020 ਦੀ ਰਸਾਇਣ ਮੰਤਰਾਲੇ ਦੀ ਸੂਚਨਾ ਅਨੁਸਾਰ ਭਿਾਰਤ ਵਿਚ 856 ਦਵਾਈਆਂ ਹਨ ਜਿਨ੍ਹਾਂ ਦੀ ਸੀਲਿੰਗ ਕੀਮਤ ਸਰਕਾਰ ਦੁਆਰਾ ਨਿਰਧਾਰਤ ਕੀਤੀ ਗਈ ਹੈ। ਕਿਉਂਕਿ ਦਵਾਈ (ਦਵਾਈ ਅਤੇ ਮੈਡੀਕਲ ਉਪਕਰਣ) ਕੋਈ ਵਿਲਾਸਤਾ ਦੇ ਸਾਧਲ ਨਹੀਂ ਹਨ, ਇਸ ਲਈ ਬਿਨਾਂ ਕਿਸੇ ਅਪਵਾਦ ਦੇ ਸਾਰੀਆਂ ਦਵਾਈਆਂ ਦੀ ਕੀਮਤ ਦੀ ਸੀਮਾ ਹੋਣੀ ਚਾਹੀਦੀ ਹੈ। ਦਵਾਈਆਂ ਦੀਆਂ ਕਿਫਾਇਤੀ ਕੀਮਤਾਂ ਯਕੀਨੀ ਬਣਾਉਣ ਲਈ ਜਨਤਕ ਖੇਤਰ ਦੀਆਂ ਇਕਾਈਆਂ ਨੂੰ ਮੁੜ ਸੁਰਜੀਤ ਅਤੇ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

Friday, September 20, 2013

ਪਿਆਜ਼ ਦੀਆਂ ਕੀਮਤਾਂ ਛੇਤੀ ਹੇਠਾਂ ਆਉਣਗੀਆਂ-ਸ਼ਰਦ ਪਵਾਰ

ਬਹੁਤ ਜਲਦੀ ਹੋਵੇਗੀ ਮੰਡੀਆਂ ਵਿੱਚ ਹੁਣ ਪਿਆਜਾਂ ਦੀ ਭਰਮਾਰ 
ਨਵੀਂ ਦਿੱਲੀ, 19 ਸਤੰਬਰ 2013:ਰਸੋਈ ਲਈ ਬੇਹੱਦ ਜਰੂਰੀ ਬਣ ਚੁੱਕੇ ਪਿਆਜ਼ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਜਾਣ ਕਾਰਣ ਦੁਖੀ ਅਤੇ ਪਰੇਸ਼ਾਨ ਹੋਏ ਪਿਆਜ਼ ਪ੍ਰੇਮੀਆਂ ਲੈ ਇੱਕ ਖੁਸ਼ ਖਬਰੀ ਭੇਜੀ ਹੈ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ
ਕੇਂਦਰੀ ਖੇਤੀਬਾੜੀ ਮੰਤਰੀ ਜਨਾਬ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਪਿਆਜ਼ ਦੀਆਂ ਕੀਮਤਾਂ ਅਗਲੇ ਦੋ ਤਿੰਨ ਹਫਤਿਆਂ 'ਚ ਘੱਟ ਜਾਣਗੀਆਂ ਕਿਉਂਕਿ ਮਹਾਰਾਸ਼ਟਰ ਤੇ ਦੂਸਰੇ ਰਾਜਾਂ ਤੋਂ ਤਾਜ਼ਾ ਫ਼ਸਲ ਆਉਣ ਨਾਲ ਖਪਤਕਾਰਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਓਹ ਪਿਆਜ਼ ਦੀ ਵਰਤੋਂ ਦਿਲ ਖੋਹਲ 
ਕੇ ਕਰ ਸਕਣਗੇ।  ਸ੍ਰੀ ਪਵਾਰ ਨੇ ਇਸ ਮਾਮਲੇ ਬਾਰੇ ਮੀਡੀਆ ਦੇ ਕੁਝ ਕੁ ਚੋਣਵੇਂ ਪੱਤਰਕਾਰਾਂ ਨਾਲ ਇਕ ਮੁਲਾਕਾਤ 'ਚ ਦੱਸਿਆ ਕਿ ਕਿਸਾਨਾਂ ਤੇ ਵਪਾਰੀਆਂ ਨਾਲ ਗੱਲਬਾਤ ਪਿੱਛੋਂ ਉਨ੍ਹਾਂ ਨੇ ਇਹ ਸਿੱਟਾ ਕੱਢਿਆ ਕਿ ਅਗਲੇ ਦੋ ਤਿੰਨ ਹਫਤਿਆਂ 'ਚ ਸਾਉਣੀ ਦੀ ਨਵੀਂ ਫਸਲ ਪਹੁੰਚਣ ਨਾਲ ਮੰਡੀਆਂ 'ਚ ਪਿਆਜ਼ ਦੀ ਖੂਬ ਭਰਮਾਰ ਹੋ ਜਾਵੇਗੀ ਜਿਸ ਨਾਲ ਕੀਮਤਾਂ ਵੀ ਹੇਠਾਂ ਆ ਜਾਣਗੀਆਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਆਜ਼ ਦੀ ਸਪਲਾਈ 'ਚ ਵੀ ਸੁਧਾਰ ਹੋਣ ਦੀ ਸੰਭਾਵਨਾ ਹੈ ਕਿਉਂਕਿ ਬਰਾਮਦ ਪਿਆਜ਼ ਵੀ ਪਹੁੰਚ ਗਿਆ ਹੈ ਭਾਵੇਂ ਥੋਹੜੀ ਜਿਹੀ  ਮਾਤਰਾ 'ਚ ਹੀ ਸਹੀ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਸ਼ਰਦ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ 'ਚ ਜਮ੍ਹਾਂਖੋਰੀ ਲਈ ਉਨ੍ਹਾਂ ਦੀ ਪਾਰਟੀ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ ਜਿੱਥੇ ਬਹੁਤੀ ਮੰਗ ਵਾਲੇ ਸਮੇਂ ਲਈ ਵੱਧ ਤੋਂ ਵੱਧ ਫ਼ਸਲ ਸਟੋਰ ਕਰਕੇ ਰੱਖੀ ਜਾਂਦੀ ਹੈ। ਉਹਨਾਂ ਇਹ ਮੰਨਿਆ ਕਿ ਦੇਸ਼ ਭਰ 'ਚ ਥੋਕ ਤੇ ਪ੍ਰਚੂਨ 'ਚ ਪਿਆਜ਼ ਦੀਆਂ ਕੀਮਤਾਂ 'ਚ ਤਿੱਖਾ ਵਾਧਾ ਹੋਇਆ ਹੈ। ਕੌਮੀ ਰਾਜਧਾਨੀ ਵਿਚ ਮੌਜੂਦਾ ਸਮੇਂ ਪਿਆਜ਼ 70-80 ਰੁਪਏ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ ਜੋ ਕਿ ਪਿਛਲੇ ਸਾਲ ਮਸਾਂ 22 ਰੁਪਏ ਕਿਲੋ ਸੀ। ਕਾਬਿਲੇ ਜ਼ਿਕਰ ਹੈ ਕਿ ਬੀਤੇ ਸਮੇਂ ਦੌਰਾਨ ਵੀ ਪਿਆਜ਼ ਦੀਆਂ ਕੀਮਤਾਂ ਅਸਮਾਨੀਂ ਚੜ੍ਹਾ ਕੇ ਭਾਰਤੀ ਸਿਆਸਤ ਵਿੱਚ ਕਈ ਵਾਰ ਦਬਾਅ ਬਣਾਇਆ ਜਾਂਦਾ ਰਿਹਾ ਹੈ।