Showing posts with label Private Bus Operators. Show all posts
Showing posts with label Private Bus Operators. Show all posts

Sunday, October 10, 2021

ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ

 10th October 2021 at 8:04 PM

ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ਸਰਕਾਰ ਦੇ ਨਿਸ਼ਾਨੇ ’ਤੇ


ਚੰਡੀਗੜ੍ਹ
/ਗੁਰਦਾਸਪੁਰ: 10 ਅਕਤੂਬਰ 2021: (ਪੰਜਾਬ ਸਕਰੀਨ ਬਿਊਰੋ)::

ਚੰਨੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਆਪਣਾ ਐਲਾਨ ਅਤੇ ਵਾਅਦਾ ਪੂਰਾ ਕਰਦਿਆਂ ਨਿਜੀ ਟਰਾਂਸਪੋਰਟ ਕੰਪਨੀਆਂ ਦੇ ਖਿਲਾਫ ਆਪਣਾ ਐਕਸ਼ਨ ਤੇਜ਼ ਕਰ ਦਿੱਤਾ ਹੈ। ਇਸ ਵਾਰੇ ਨਵੇਂ ਐਕਸ਼ਨ ਅਧੀਨ 25 ਨਿਜੀ ਬਸਾਂ ਨੂੰ ਜ਼ਬਤ ਕੀਤਾ ਗਿਆ ਹੈ ਜਿਹੜੀਆਂ ਨਜਾਇਜ਼ ਤੌਰ ਤੇ ਚੱਲ ਰਹੀਆਂ ਸਨ। ਇਹ ਐਕਸ਼ਨ ਅਜੇ ਜਾਰੀ ਰਹਿਣ ਦੀ ਸੰਭਾਵਨਾ ਹੈ ਕਿਓਂਕਿ ਪ੍ਰਾਈਵੇਟ ਸੈਕਟਰ ਅਜੇ ਵੀ ਆਪਣੀਆਂ ਪੁਰਾਣੀਆਂ ਆਦਤਾਂ ਮੁਤਾਬਿਕ ਸਰਗਰਮ ਹੈ।  

ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।

ਸ੍ਰੀ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

Sunday, July 17, 2016

ਆਟੋ ਏਕਤਾ ਯੂਨੀਅਨ ਵੱਲੋਂ ਅੰਮ੍ਰਿਤਸਰ ਵਿੱਚ ਰੋਸ ਵਿਖਾਵਾ

ਪ੍ਰਾਈਵੇਟ ਬਸ ਅਪਰੇਟਰਾਂ ਦੇ ਖਿਲਾਫ ਭਰਵਾਂ ਧਰਨਾ
ਅੰਮ੍ਰਿਤਸਰ: 17 ਜੁਲਾਈ 2016: (ਪੰਜਾਬ ਸਕਰੀਨ ਬਿਊਰੋ):
ਆਟੋ ਏਕਤਾ ਯੂਨੀਅਨ ਵੱਲੋਂ ਅੰਮ੍ਰਿਤਸਰ ਵਿੱਚ ਪ੍ਰਾਈਵੇਟ ਬਸ ਅਪਰੇਟਰਾਂ ਦੇ ਖਿਲਾਫ ਭਰਵਾਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਆਟੋ ਵਾਲਿਆਂ ਨੇ  ਆਪਣੀਆਂ ਦਿੱਕਤਾਂ ਅਤੇ ਪ੍ਰਾਈਵੇਟ ਬਸਾਂ ਵਾਲਿਆਂ ਵੱਲੋਂ ਦਰਪੇਸ਼ ਔਕੜਾਂ ਦਾ ਜ਼ਿਕਰ ਕੀਤਾ।  ਪ੍ਰਾਈਵੇਟ ਬਸ ਆਪਰੇਟਰਾਂ ਦੇ ਖਿਲਾਫ ਰੋਸ ਦਾ ਪ੍ਰਗਟਾਵਾ ਕਰਦਿਆਂ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਅਮਰਜੀਤ ਸਿੰਘ ਅਸਲ, ਮੋਹਨ ਲਾਲ, ਪਰਮਜੀਤ ਸਿੰਘ ਅਤੇ ਤੀਰਥ ਸਿੰਘ ਨੇ ਵੀ ਸੰਬੋਧਨ ਕੀਤਾ।