Showing posts with label Rahul Gandhi. Show all posts
Showing posts with label Rahul Gandhi. Show all posts

Wednesday, July 21, 2021

ਮਾਮਲਾ ਕਿਸਾਨਾਂ ਦੀ ਮੌਤ 'ਤੇ ਸਰਕਾਰ ਵਲੋਂ ਮੁਆਵਜ਼ੇ ਤੋਂ ਨਾਂਹ ਕਰਨ ਦਾ

 21st July 2021 at 5:39 PM 

 ਕਿਸਾਨ ਪਰਿਵਾਰਾਂ ਦੇ ਹੰਝੂਆਂ ਵਿੱਚ ਸਭ ਕੁਝ ਦਰਜ ਹੈ:ਰਾਹੁਲ ਗਾਂਧੀ 

ਨਵੀਂ ਦਿੱਲੀ21 ਜੁਲਾਈ 2021: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਰੇ ਗਏ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਾ ਦੇਣ ਲਈ ਗੰਭੀਰ ਨੋਟਿਸ ਲਿਆ ਹੈ। ਉਹਨਾਂ ਇਸ ਬਾਰੇ ਇੱਕ ਜਜ਼ਬਾਤੀ ਜਿਹੀ ਟਿੱਪਣੀ ਵੀ ਕੀਤੀ ਹੈ। ਇਸ ਸਬੰਧੀ ਇੱਕ ਟਿਪਣੀ ਕਰਦਿਆਂ ਕਿਹਾ ਕਿ “ਸਭ ਕੁਝ ਉਨ੍ਹਾਂ ਦੇ ਹੰਝੂਆਂ ਵਿੱਚ ਦਰਜ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ”।

ਇਹ ਗੱਲ ਰਾਹੁਲ ਗਾਂਧੀ ਨੇ ਇੱਕ ਅਖ਼ਬਾਰ ਦੀ ਖ਼ਬਰ ਦਾ ਹਵਾਲਾ ਦੇਦਿਆਂ ਕਿਹਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਕੀ ਇਸ ਗੱਲ ਤੋਂ ਉਨ੍ਹਾਂ ਨੂੰ ਪਤਾ ਸੀ ਕਿ ਪਿਛਲੇ ਨਵੰਬਰ ਤੋਂ ਚੱਲ ਰਹੇ ਅੰਦੋਲਨ ਦੌਰਾਨ ਬਹੁਤ ਸਾਰੇ ਅੰਦੋਲਨਕਾਰੀ ਕਿਸਾਨ ਮਾਰੇ ਗਏ ਜਾਂ ਬਿਮਾਰ ਹੋਏ ਹਨ, ਸਰਕਾਰ ਨੇ ਇੱਕ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਇਸਦਾ ‘ਕੋਈ ਰਿਕਾਰਡ ਨਹੀਂ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ 550 ਤੋਂ ਵੱਧ ਕਿਸਾਨ ਮਾਰੇ ਜਾ ਚੁੱਕੇ ਹਨ ਜਿਹਨਾਂ ਨੂੰ ਕਿਸਾਨਾਂ ਵੱਲੋਂ ਸ਼ਹੀਦ ਦਾ  ਦਰਜ ਵੀ ਦਿੱਤਾ ਜਾ ਚੁੱਕਿਆ ਹੈ। ਉਹਨਾਂ ਈ ਮੌਤ ਹੁੰਦੀਆਂ ਸਾਰ ਹੀ ਕਿਸਾਨਾਂ ਵੱਲੋਂ ਇਸਦੀ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਂਦੀ ਸੀ। ਸ਼ਹੀਦ ਹੋਏ ਕਿਸਾਨਾਂ ਦੇ ਪਿੰਡਾਂ ਵਿੱਚ ਇਕੱਠ ਵੀ ਹੁੰਦੇ ਸਨ। ਹੁਣ ਕੇਂਦਰ ਸਰਕਾਰ ਇਹਨਾਂ ਨਗੱਲਾਂ ਤੋਂ ਬੇਖਬਰ ਹੋਣ ਦੀ ਗੱਲ ਆਖ ਰਹੀ ਹੈ। ਰਾਹੁਲ ਗਾਂਧੀ ਵੱਲੋਂ ਕਿਸਾਨਾਂ ਦੀਆਂ ਇਹਨਾਂ ਮੌਤਾਂ ਦਾ ਨੋਟਿਸ ਲਿਆ ਜਾਣਾ ਗੰਭੀਰ ਸਿਆਸੀ ਪ੍ਰਭਾਵ ਵੀ ਲਿਆਏਗਾ। 

Thursday, February 20, 2014

ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਦਾ ਕੋਈ ਪਛਤਾਵਾ ਨਹੀਂ

Thu, Feb 20, 2014 at 4:48 PM
ਸੁਖਬੀਰ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਲੰਮੇ ਹੱਥੀਂ ਲਿਆ 
*ਵਿਕਾਸ ਦੇ ਏਜੰਡੇ ਉਤੇ ਲੋਕ ਸਭਾ ਚੋਣਾ ਲੜੇਗਾ ਸ਼੍ਰੋਮਣੀ ਅਕਾਲੀ ਦਲ
*ਅੰਮ੍ਰਿਤਸਰ ਵਿੱਚ ਬੀ:ਆਰ:ਟੀ:ਐਸ ਪ੍ਰਾਜੈਕਟ ਦੀ ਸ਼ੁਰੂਆਤ ਅਗਲੇ ਹਫ਼ਤੇ
*ਐਨ:ਡੀ:ਏ ਸਰਕਾਰ ਬਣਨ ਉਤੇ ਸਵਰਣਕਾਰ ਭਾਈਚਾਰੇ ਨੂੰ ਓ:ਬੀ:ਸੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇਗਾ
*ਹਾਰ ਯਕੀਨੀ ਵੇਖ ਅੰਮ੍ਰਿਤਸਰ ਤੋਂ ਬਾਹਰਲਾ ਉਮੀਦਵਾਰ ਲੱਭ ਰਹੀ ਹੈ ਕਾਂਗਰਸ-ਮਜੀਠੀਆ

ਅੰਮ੍ਰਿਤਸਰ: 20 ਫਰਵਰੀ 2014: (ਗਜਿੰਦਰ ਸਿੰਘ ਕਿੰਗ//ਪੰਜਾਬ ਸਕਰੀਨ):
''ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਉਤੇ ਰਤੀ ਭਰ ਪਛਤਾਵਾ ਨਹੀਂ ਹੈ ਬਲਕਿ ਉਹ ਇਸ ਘਿਨੌਣੇ ਕਤਲੇਆਮ ਦੇ ਜਿੰਮੇਵਾਰ ਕਾਂਗਰਸੀ ਆਗੂਆਂ ਦੀ ਪਿੱਠ ਥਾਪੜ ਰਿਹਾ ਹੈ''। 
ਉਕਤ ਸ਼ਬਦਾ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ 285 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾਣ ਵਾਲੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਪਿਤਾ ਰਾਜੀਵ ਗਾਂਧੀ ਦੇ ਕਾਤਲਾਂ ਦੀ  ਸਜਾ ਸੁਪਰੀਮ ਕੋਰਟ ਦੇ ਫੈਸਲੇ ਉਤੇ ਮੌਤ ਤੋਂ ਉਮਰ ਕੈਦ ਵੈੱਚ ਬਦਲਣ ਦਾ ਤਾਂ ਗਮ ਖਾ ਰਿਹਾ  ਹੈ ਪਰ 1984 ਵਿੱਚ ਕਾਂਗਰਸ ਦੀ ਸ਼ਹਿ ਉਤੇ ਹੋਏ  ਸਿੱਖ ਕਤਲੇਆਮ ਵਿੱਚ ਮਾਰੇ ਗਏ 5000 ਤੋਂ ਵੱਧ ਨਿਰਦੋਸ਼ ਸਿੱਖਾਂ ਦੀਆਂ ਮੌਤਾ ਉਤੇ ਰਤੀ ਭਰ ਵੀ ਦੁੱਖ ਨਹੀਂ।
 ਉਨ੍ਹਾਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਕਾਸ ਦੇ ਮੁੱਦੇ ਉਤੇ ਲੜੇਗਾ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਵਾਂਗ ਫੋਕੇ ਵਾਅਦੇ ਨਹੀਂ ਕੀਤੇ ਬਲਕਿ ਵਿਕਾਸ ਕਰਕੇ ਵਿਖਾਇਆ ਹੈ। ਆਮ ਆਦਮੀ ਪਾਰਟੀ ਬਾਰੇ ਪੁੱਛੇ ਜਾਣ ਤੇ ਸ੍ਰ ਬਾਦਲ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਚੋਣ ਲੜਣ ਦਾ ਅਧਿਕਾਰ ਅਤੇ ਅਸੀਂ ਸਾਰਿਆਂ ਦਾ ਸਵਾਗਤ ਕਰਦੇ ਹਾਂ। ਪਰ ਇਸ ਵੇਲੇ ਪੰਜਾਬ ਵਿੱਚ ਆਪ ਤੋਂ ਸਾਨੂੰ ਕੋਈ ਖਤਰਾ ਨਹੀਂ ਕਿਉਂਕਿ ਅਸੀਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੇ ਹਾਂ। ਸ੍ਰ ਬਾਦਲ ਨੇ ਕਿਹਾ ਕਿ ਅਸੀਂ ਆਪਣੀ ਰਵਾਇਤ ਨੂੰ ਬਕਰਾਰ ਰੱਖਦੇ ਹੋਏ ਸਾਰੀਆਂ ਪਾਰਟੀਆਂ ਨਾਲੋਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਪਹਿਲਾਂ ਐਲਾਨ ਦਿੱਤੇ ਹਨ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦੀ ਐਲਾਨ ਵੀ ਛੇਤੀ ਕਰ ਦਿੱਤਾ ਜਾਵੇਗਾ।
ਮੁੱਖ ਸੰਸਦੀ ਸਕੱਤਰ ਸ੍ਰ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਬੱਸ ਰੈਪਿਡ ਟਰਾਂਜਿਟ ਸਿਸਟਮ ਜਿਸ ਤਹਿਤ ਸ਼ਹਿਰ ਵਿੱਚ ਆਧੁਨਿਕ ਬੱਸਾਂ ਸ਼ੁਰੂ ਕੀਤੀਆਂ ਜਾਣੀਆਂ ਹਨ, ਦੀ ਸ਼ੁਰੂਆਤ ਅਗਲੇ ਹਫਤੇ ਨੀਂਹ ਪੱਥਰ ਰੱਖ ਕੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤੁਰਕੀ ਦੇ ਸ਼ਹਿਰ ਇਸਤਨਬੁੱਲ  ਦੀ ਤਰ੍ਹਾਂ ਅੰਮ੍ਰਿਤਸਰ ਵਿੱਚ ਵੀ ਛੇਤੀ ਹੀ ਇਹ ਵਾਤਾਅਨੂਕੁਲ ਬੱਸਾਂ ਸੜਕਾਂ ਉਤੇ ਦੌੜਦੀਆਂ ਨਜ਼ਰ ਆਉਣਗੀਆਂ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਵਿੱਤਰ ਨਗਰੀ ਦਾ ਵਿਕਾਸ ਮੇਰੀ ਪਹਿਲੀ ਤਰਜੀਹ ਹੈ ਅਤੇ ਮੈਂ ਇਸ ਮਿਸ਼ਨ ਦੀ ਪੂਰਤੀ ਲਈ ਹਰ ਮਹੀਨੇ ਮੀਟਿੰਗਾਂ ਕਰ ਰਿਹਾ ਹਾਂ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਉਤੇ 2500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਚੱਲ ਰਹੇ ਹਨ ਜੋ ਕਿ ਅਗਲੇ ਦੋ ਸਾਲਾਂ ਵਿੱਚ ਮੁਕੰਮਲ ਹੋ ਜਾਣਗੇ। ਇਸ ਮੌਕੇ ਸ. ਬਾਦਲ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਵਿਖੇ ਇਕ ਅੰਡਰ ਬਾਈਪਾਸ ਬਣਾਉਣ ਦਾ ਵੀ ਐਲਾਨ ਕੀਤਾ ਗਿਆ।
   ਸ੍ਰ ਇੰਦਰਬੀਰ ਸਿੰੰਘ ਬੁਲਾਰੀਆਂ ਦੀ ਮੰਗ ਉਤੇ ਬੋਲਦੇ ਉਪ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਵਿੱਚ ਰਾਸ਼ਟਰੀ ਜਮਹੂਰੀ ਗਠਜੋੜ ਦੀ ਸਰਕਾਰ ਆਉਣ ਦੇ ਇਕ ਮਹੀਨੇ ਦੇ ਅੰਦਰ ਸਵਰਣਕਾਰ ਭਾਈਚਾਰੇ ਨੂੰ ਓ:ਬੀ:ਸੀ ਸ਼੍ਰੇ੍ਰਣੀ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਉਖਾੜ ਦੇਣ ਦਾ ਸੱਦਾ ਦਿੰਦਿਆਂ ਸ੍ਰ ਬਾਦਲ ਨੇ ਕਿਹਾ ਕਿ ਇਹ ਚੋਣਾਂ ਸੱਤਾ ਪਰਿਵਰਤਣ ਲਈ ਨਹੀਂ ਬਲਕਿ ਦੇਸ਼ ਨੂੰ ਭ੍ਰਿਸ਼ਟ, ਦਿਸ਼ਾਹੀਣ ਅਤੇ ਘਪਲਿਆਂ ਵਿੱਚ ਘਿਰੀ ਯੂ:ਪੀ:ਏ ਸਰਕਾਰ ਤੋਂ ਮੁਕਤੀ ਦਿਵਾਉਣ ਦਾ ਮੌਕਾ ਦੇ ਰਹੀਆਂ ਹਨ।
ਆਮ ਲੋਕਾਂ ਨੂੰ  ਰੋਜ਼ਮੱਰਾ ਵਾਲੀਆਂ ਸੇਵਾਵਾਂ ਆਨ ਲਾਇਨ ਤੇ ਪੇਪਰ ਰਹਿਤ ਪ੍ਰਸ਼ਾਸ਼ਨ ਦੇਣ ਦਾ ਵਾਅਦਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਗਲੇ ਮਹੀਨੇ ਦੌਰਾਨ 147 ਸੇਵਾਵਾਂ ਆਨ ਲਾਇਨ ਮਿਲਣਗੀਆਂ ਕਿਉਂ ਜੋ 4000 ਕਰੋੜ ਦੀ ਲਾਗਤ ਨਾਲ ਸਾਰੇ ਪਿੰਡਾਂ ਨੂੰ 4 ਜੀ ਸੇਵਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਪਰ ਰਹਿਤ ਪ੍ਰਸ਼ਾਸ਼ਨ ਲਈ ਪ੍ਰਕ੍ਰਿਆ ਦੀ ਸ਼ੁਰੂਆਤ ਹੋ ਚੁੱਕੀ ਅਤੇ ਮਾਨਸਾ ਦੇਸ਼ ਦਾ ਪਹਿਲਾ ਜਿਲ੍ਹਾ ਬਣਨ ਜਾ ਰਿਹਾ ਹੈ ਜਿਸ ਵਿਚ ਸਾਰਾ ਪ੍ਰਸ਼ਾਸ਼ਨ ਆਨ ਲਾਇਨ ਕੰਮ ਕਰੇਗਾ।

ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੂੰ ਅਕਾਲੀ-ਭਾਜਪਾ ਗਠਜੋੜ ਵਲੋਂ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨਿਆ ਜਾਵੇਗਾ ਅਕਾਲੀ ਦਲ ਉਸਦੀ ਵੱਡੀ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸਪੱਸ਼ਟ ਹਾਰ ਨੂੰ ਦੇਖਦਿਆਂ ਕਾਂਗਰਸੀ ਆਗੂਆਂ ਨੇ ਹਾਈਕਮਾਨ ਕੋਲੋਂ ਟਿਕਟ ਦੀ ਮੰਗ ਕਰਨੀ ਹੀ ਛੱਡ ਦਿੱਤੀ ਹੈ ਤੇ ਪੰਜਾਬ ਕਾਂਗਰਸ ਹਲਕੇ ਲਈ ਬਾਹਰਲੇ ਉਮੀਦਵਾਰ ਦੀ ਭਾਲ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਕਦੀ ਸਮਾਂ ਸੀ ਕਿ ਕਾਂਗਰਸ ਝੂਠੇ ਵਾਅਦਿਆਂ ਤੇ ਨਾਅਰਿਆਂ ਨਾਲ 400 ਸੀਟਾਂ ਤੱਕ ਲੈ ਜਾਂਦੀ ਸੀ, ਪਰ ਯੂ.ਪੀ.ਏ ਦੀ ਕਾਰਗੁਜ਼ਾਰੀ ਕਾਰਨ ਕਾਂਗਰਸ ਆਪਣੇ ਇਤਿਹਾਸ ਵਿਚ ਪਹਿਲੀ ਵਾਰ 100 ਤੋਂ ਵੀ ਘੱਟ ਸੀਟਾਂ ਤੱਕ ਸਿਮਟ ਜਾਵੇਗੀ।
   ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਸੰਬੋਧਨ ਕਰਦੇ ਕਿਹਾ ਕਿ ਸ਼ਹਿਰੀ ਨਵੀਨੀਕਰਨ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਸਹਿਰਾਂ ਵਿੱਚ 3700 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਜੋ ਕਿ ਆਉਣ ਵਾਲੇ ਕੁਝ ਸਮੇਂ ਤੱਕ ਪੰਜਾਬ ਦੇ ਸ਼ਹਿਰਾਂ ਦਾ ਮੁਹਾਂਦਰਾ ਬਦਲ ਦੇਣਗੇ। ਸਥਾਨਕ ਵਿਧਾਇਕ ਤੇ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਹਲਕੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ।
  ਇਸ ਮੌਕੇ ਮੁੱਖ ਤੌਰ 'ਤੇ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ, ਮਨਜੀਤ ਸਿੰਘ ਮੰਨਾ, ਮੇਅਰ ਬਖਸ਼ੀ ਰਾਮ ਅਰੋੜਾ, ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਸ੍ਰ ਅਮਰਬੀਰ ਸਿੰਘ ਢੋਟ, ਤਰੁਣ ਚੁੱਘ, ਉਪਕਾਰ ਸਿੰਘ ਸੰਧੂ ਹਾਜ਼ਰ ਸਨ।

Friday, January 31, 2014

ਯੂਥ ਅਕਾਲੀ ਦਲ ਨੇ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ

ਰਾਹੁਲ ਗਾਂਧੀ ਸਿੱਖਾਂ ਦੇ ਕਤਲੇਆਮ ਵਿੱਚ ਸ਼ਾਮਲ ਕਾਂਗਰਸੀਆਂ ਦੇ ਨਾਂ ਜੱਗ ਜ਼ਾਹਿਰ ਕਰੇ: ਇਆਲੀ
ਨਿਆਂ ਵਿੱਚ ਦੇਰੀ ਲਈ ਕਾਂਗਰਸ ਜ਼ਿੰਮੇਵਾਰ
ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਯੂਥ ਅਕਾਲੀ ਦਲ ਵਰਕਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਰਾਹੁਲ ਗਾਂਧੀ ਦਾ ਪੁਤਲਾ ਫੂਕਦੇ ਹੋਏ
ਅਕਾਲੀਆਂ ਵੱਲੋਂ ਰਾਹੁਲ ਗਾਂਧੀ ਦੇ ਖਿਲਾਫ਼ ਅੰਮ੍ਰਿਤਸਰ ਵਿੱਚ ਹੋਏ ਰੋਸ ਮੁਜ਼ਾਹਰੇ ਦੀ ਇੱਕ ਝਲਕ 
ਅੰਮ੍ਰਿਤਸਰ//ਲੁਧਿਆਣਾ: 30 ਜਨਵਰੀ 2014: (ਸਤਪਾਲ ਸੋਨੀ//ਪੰਜਾਬ ਸਕਰੀਨ):
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਮਗਰੋਂ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿੱਖ ਸਿਆਸਤ ਗਰਮਾ ਗਈ ਹੈ। ਧਰਨਿਆਂ ਮੁਜ਼ਾਹਰਿਆਂ ਦਾ ਸਿਲਸਿਲਾ ਲਗਾਤਾਰ ਤੇਜ਼ ਹੋ ਰਿਹਾ ਹੈ। ਇਸੇ ਸੰਬੰਧ ਵਿੱਚ ਅੱਜ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਜ਼ਬਰਦਸਤ ਰੋਸ ਮੁਜ਼ਾਹਰੇ ਹੋਏ। ਦੋਹਾਂ ਥਾਵਾਂ ਤੇ ਹੀ ਯੂਥ ਅਕਾਲੀ ਵਰਕਰਾਂ ਨੇ ਵਧ ਚੜ੍ਹ ਕੇ ਭਾਗ ਲਿਆ।  ਕਾਂਗਰਸ ਦੇ ਖਿਲਾਫ਼ ਕੀਤੀ ਗਈ ਜਬਰਦਸਤ ਨਾਅਰੇਬਾਜੀ ਦੌਰਾਨ ਬਾਰ ਬਾਰ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਇਸ ਅਣਮਨੁੱਖੀ ਕਾਰੇ ਦੀ ਜ਼ਿਨ੍ਮੇਵਾਈ ਕਬੂਲ ਕਰਨ ਮਗਰੋਂ ਹੁਣ ਸ਼ਾਮਿਲ ਹੋਏ ਕਾਂਗਰਸੀਆਂ ਦੇ ਨਾਮ ਵੀ ਦੱਸੇ ਜਾਣੇ ਚਾਹੀਦੇ ਹਨ ਅਤੇ ਦੋਸ਼ੀਆਂ ਦੇ ਖਿਲਾਫ਼ ਐਕਸ਼ਨ ਵੀ ਲਿਆ ਜਾਣਾ ਚਾਹੀਦਾ ਹੈ।  ਪੰਜਾਬ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਲੁਧਿਆਣਾ ਵਿੱਚ ਡੀ.ਸੀ. ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰਾਹੁਲ ਗਾਂਧੀ ਨੂੰ ਸਿੱਖ ਕਤਲੇਆਮ ਵਿੱਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਂ ਜੱਗ ਜ਼ਾਹਿਰ ਕਰਨ ਲਈ ਕਿਹਾ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਯੂਥ ਅਕਾਲੀ ਆਗੂਆਂ ਨੇ ਕਾਂਗਰਸ ਪ੍ਰਧਾਨ ਦਾ ਪੁਤਲਾ ਸਾੜਿਆ। 
ਧਰਨੇ ਦੀ ਪ੍ਰਧਾਨਗੀ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਾਨ ਸ੍ਰੀ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਰਾਹੁਲ ਗਾਂਧੀ 1984 ਦੇ ਸਿੱਖ ਦੰਗਿਆਂ ਵਿੱਚ ਸ਼ਾਮਲ ਕਾਂਗਰਸੀਆਂ ਦੇ ਨਾਵਾਂ ਦਾ ਖੁਲਾਸਾ ਕਰੇ। ਉਨਾਂ ਕਿਹਾ ਕਿ ਕਾਂਗਰਸ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਉਨਾਂ ਨੂੰ ਉਚ ਅਹੁਦਿਆਂ ’ਤੇ ਲਗਾ ਕੇ ਸਨਮਾਨਤ ਕਰ ਰਹੀ ਹੈ। ਕਾਂਗਰਸ ਪਾਰਟੀ ’ਤੇ ਵਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਇੰਦਰ ਮੋਹਨ ਸਿੰਘ ਕਾਦੀਆਂ ਨੇ ਕਿਹਾ ਕਿ ਕਾਂਗਰਸੀਆਂ ਨੇ ਸਿੱਖਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ। 
ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਗਰਚਾ ਨੇ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਵਿੱਚ ਜਾਣਬੁੱਝ ਕੇ ਦੇਰੀ ਕਰ ਰਿਹਾ ਹੈ। ਉਨਾਂ ਕਿਹਾ ਕਿ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਅਸਲੀ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨਾਂ ਨੇ ਕਾਂਗਰਸੀ ਆਗੂ ਐਚ.ਕੇ.ਐਲ. ਭਗਤ ਜਿਨਾਂ ਨੂੰ ਚਸ਼ਮਦੀਦਾਂ ਨੇ ਦੇਖ ਵੀ ਲਿਆ ਸੀ, ਨੂੰ ਵੀ ਰਾਜੀਵ ਗਾਂਧੀ ਨੇ ਉਚ ਅਹੁਦੇ ਨਾਲ ਸਨਮਾਨਤ ਕੀਤਾ। ਇਸ ਮੌਕੇ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ, ਜਗਜੀਵਨ ਸਿੰਘ ਖੀਰਨੀਆਂ, ਭੁਪਿੰਦਰ ਸਿੰਘ ਚੀਮਾ, (ਸਾਰੇ ਸ਼ਰੋਮਣੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ), ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸ੍ਰੀ ਕਮਲਜੀਤ ਸਿੰਘ ਮੱਲਾ, ਯੂਥ ਅਕਾਲੀ ਦਲ  ਖੰਨਾ ਦੇ ਪ੍ਰਧਾਨ ਸ੍ਰੀ ਯਾਦਵਿੰਦਰ ਸਿੰਘ ਯਾਦੂ, ਪ੍ਰਭਜੋਤ ਸਿੰਘ ਧਾਲੀਵਾਲ, ਮੀਤਪਾਲ ਸਿੰਘ ਦੁੱਗਰੀ, ਰਵਿੰਦਰਪਾਲ ਸਿੰਘ ਮਿੰਕੂ, ਗੁਰਦੀਪ ਸਿੰਘ ਗੋਸ਼ਾ, ਗੁਰਪ੍ਰੀਤ ਸਿੰਘ ਬੱਬਲ, ਕੰਵਲਜੀਤ ਸਿੰਘ ਦੂਆ, ਸੁਰਿੰਦਰ ਸਿੰਘ ਗਰੇਵਾਲ, ਤਰਸੇਮ ਸਿੰਘ ਭਿੰਡਰ, ਹਰਪ੍ਰੀਤ ਸਿੰਘ ਸ਼ਿਵਾਲਿਕ, ਗੁਰਪ੍ਰੀਤ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਪੱਪੂ, ਸੋਹਣ ਸਿੰਘ ਗੋਗਾ, ਜਸਪ੍ਰੀਤ ਸਿੰਘ ਕਾਕਾ, ਬਲਵਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ ਢਿੱਲੋਂ, ਕੰਵਲਪ੍ਰੀਤ ਸਿੰਘ ਬੰਟੀ, ਪਰਮਜੀਤ ਸਿੰਘ ਪੰਮਾ ਆਦਿ ਮੌਜੂਦ ਸਨ। 

Thursday, January 30, 2014

ਰਾਹੁਲ ਗਾਂਧੀ ਦੇ ਖਿਲਾਫ਼ ਯੂਥ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ 31 ਨੂੰ

Thu, Jan 30, 2014 at 6:30 PM
ਰੋਸ ਵਖਾਵੇ ਦੀ ਮੀਡੀਆ ਕਵਰੇਜ ਲਈ ਵੀ ਵਿਸ਼ੇਸ਼ ਪ੍ਰਬੰਧ 
ਲੁਧਿਆਣਾ: 30 ਜਨਵਰੀ 2014: (ਪੰਜਾਬ ਸਕਰੀਨ ਬਿਊਰੋ): ਓਪਰੇਸ਼ਨ ਬਲਿਊ ਸਟਾਰ ਲਈ ਮੁੱਖ ਤੌਰ ਤੇ ਜ਼ਿੰਮੇਵਾਰ ਸਮਝੀ ਜਾਂਦੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਖਿਲਾਫ਼ ਅਕਾਲੀ ਪੂਰੀ ਤਨਦੇਹੀ ਨਾਲ ਮੋਰਚਾ ਖੋਹਲਣ ਲੱਗੇ ਹਨ। ਇਸ ਮਕਸਦ ਲਈ ਇੱਕ ਜ਼ੋਰਦਾਰ ਮੁਜ਼ਾਹਰਾ 31 ਜਨਵਰੀ  ਲੁਧਿਆਣਾ ਵਿੱਚ ਕੀਤਾ ਜਾਣਾ ਹੈ। ਮੀਡੀਆ ਨਾਲ ਜੁੜੇ ਕੁਝ ਸੂਤਰਾਂ ਤੋਂ ਪ੍ਰਾਪਤ ਵੇਰਵੇ ਮੁਤਾਬਿਕ ਇਸ ਦੀ ਉਚੇਚੀ ਕਵਰੇਜ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ। ਜ਼ੋਰਦਾਰ ਕਵਰੇਜ ਦੇ ਮਕਸਦ ਲਈ ਕੁਝ ਖਾਸ ਚੋਣਵੇਂ ਪੱਤਰਕਾਰਾਂ ਨੂੰ ਭੇਜੇ ਗਏ ਸੁਨੇਹੇ ਵਿੱਚ ਕਿਹਾ ਗਿਆ ਹੈ:

ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਯੂਥ ਅਕਾਲੀ ਦਲ ਵੱਲੋਂ ਮਿਤੀ 31 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 11 ਵਜੇ ਲੁਧਿਆਣਾ ਦੀ ਨਵੀਂ ਕਚਿਹਰੀ ਦੇ ਬਾਹਰ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਜਾ ਰਿਹਾ ਹੈ। ਇਸ ਸਮਾਗਮ ਦੀ ਪੂਰਨ ਕਵਰੇਜ ਕੀਤੀ ਜਾਵੇ ਜੀ। ਇਸ ਧਰਨੇ ਅਤੇ ਸ਼ੋਅ ਦੀ ਅਗਵਾਈ ਹਲਕਾ ਦਾਖਾ ਦੇ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਵੱਲੋਂ ਕੀਤੀ ਜਾਵੇਗੀ। ਵਧੇਰੀ ਜਾਣਕਾਰੀ ਲਈ 98550-49313, 98149-64020 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹੁਣ ਦੇਖਣਾ ਇਹ ਹੈ ਕਿ ਬਲਿਊ ਸਟਾਰ ਓਪਰੇਸ਼ਨ ਲਈ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਕਸਾਉਣ ਦਾ ਦਾਅਵਾ ਕਰਨ ਅਤੇ ਦਰਬਾਰ ਸਾਹਿਬ ਵਿੱਚ ਫੌਜ ਭੇਜਣ  ਚਿੱਠੀਆਂ ਲਿਖਣ ਵਾਲੇ ਲੀਡਰਾਂ ਖਿਲਾਫ਼ ਅਕਾਲੀ ਕੇਡਰ ਕਦੋਂ ਖੜਾ ਹੁੰਦਾ ਹੈ?