Showing posts with label Rajnath Singh. Show all posts
Showing posts with label Rajnath Singh. Show all posts

Monday, September 20, 2021

ਰਾਸ਼ਟਰ ਨਿਰਮਾਣ ਵਿੱਚ ਸਿੱਖਾਂ ਦੀ ਅਹਿਮ ਭੂਮਿਕਾ ਹੈ:ਰਾਜਨਾਥ ਸਿੰਘ

 Monday: 20th September 2021 at 05:02 pm

 ਇਸ ਵਿਰਾਸਤ ਨੂੰ ਜਾਰੀ ਰੱਖਣ ਲਈ ਸਿੱਖ ਨੌਜਵਾਨ ਅੱਗੇ ਆਉਣ 


ਨਵੀਂ ਦਿੱਲੀ
: 20 ਸਤੰਬਰ 2021: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ):-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਡਾ: ਪ੍ਰਭਲੀਨ ਸਿੰਘ ਦੁਆਰਾ ਲਿਖੀ "ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ" ਸਿਰਲੇਖ ਵਾਲੀ ਇੱਕ ਕਿਤਾਬ ਸ਼੍ਰੀ ਰਾਜਨਾਥ ਸਿੰਘ (ਭਾਰਤ ਦੇ ਰੱਖਿਆ ਮੰਤਰੀ) ਅਤੇ ਸਰਦਾਰ ਹਰਦੀਪ ਸਿੰਘ ਪੁਰੀ (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ) ਦੁਆਰਾ 17 ਸਤੰਬਰ ਨੂੰ ਡੀਆਰਡੀਓ ਭਵਨ, ਦਿੱਲੀ, ਭਾਰਤ ਵਿਖੇ ਸਾਂਝੇ ਰੂਪ ਵਿੱਚ ਪ੍ਰਕਾਸ਼ਤ ਕੀਤੀ ਗਈ। 

ਇਹ ਕਿਤਾਬ ਭਾਰਤ ਦੇ ਉਨ੍ਹਾਂ ਸਿੱਖ ਨੌਜਵਾਨਾਂ ਦੁਆਰਾ ਪ੍ਰੇਰਣਾਦਾਇਕ ਅਤੇ ਪ੍ਰੇਰਣਾਦਾਇਕ ਸਫਲਤਾ ਦੀਆਂ ਕਹਾਣੀਆਂ ਨੂੰ ਸ਼ਾਮਲ ਕਰਦੀ ਹੈ ਜਿਨ੍ਹਾਂ ਨੇ ਆਪਣੇ ਖੇਤਰਾਂ ਵਿੱਚ ਮਿਸਾਲੀ ਕੰਮ ਕੀਤਾ ਹੈ ।  ਕਿਤਾਬ ਇਨ੍ਹਾਂ ਆਦਰਸ਼ਾਂ ਤੋਂ ਪ੍ਰੇਰਣਾਦਾਇਕ ਜੀਵਨ ਕਹਾਣੀਆਂ ਅਤੇ ਅੱਜ ਦੇ ਨੌਜਵਾਨਾਂ ਲਈ ਸੰਦੇਸ਼ਾਂ ਨਾਲ ਬਣਾਈ ਗਈ ਹੈ ਜੋ ਪੀੜ੍ਹੀਆਂ ਨੂੰ ਖੁਸ਼ਹਾਲੀ ਦੇ ਮਾਰਗ 'ਤੇ ਲੈ ਕੇ ਆਉਂਦੀ ਹੈ ।  ਇਸ ਮੌਕੇ, ਰੱਖਿਆ ਮੰਤਰੀ ਨੇ ਨੌਜਵਾਨ ਪ੍ਰਾਪਤੀਆਂ ਨੂੰ ਸੰਬੋਧਨ ਕੀਤਾ ਅਤੇ ਸਿੱਖ ਭਾਈਚਾਰੇ ਵਲੋਂ ਹਿੰਦੁਸਤਾਨ ਦੀ ਆਜ਼ਾਦੀ ਵਾਸਤੇ ਲੜੀ ਲੜਾਈ, ਭਾਰਤੀ ਸੰਸਕ੍ਰਿਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਇਤਿਹਾਸ ਨੂੰ ਬਚਾਉਣ ਵਿੱਚ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ।  ਹਰਦੀਪ ਸਿੰਘ ਪੁਰੀ ਨੇ ਸਿੱਖ ਧਰਮ ਦੇ 3 ਮੁੱਖ ਸਿਧਾਂਤਾਂ “ਨਾਮ ਜਪੋ”, “ਕਿਰਤ ਕਰੋ” ਅਤੇ “ਵਡ ਛਕੋ” ਬਾਰੇ ਗੱਲ ਕੀਤੀ ਅਤੇ ਸਿੱਖ ਨੌਜਵਾਨਾਂ ਨੂੰ ਮਨੁੱਖਤਾ ਅਤੇ ਰਾਸ਼ਟਰ ਨਿਰਮਾਣ ਦੀ ਸੇਵਾ ਵਿੱਚ ਨਿਰਸਵਾਰਥ ਸਮਰਪਣ ਕਰਨ ਲਈ ਕਿਹਾ। 

ਡਾ: ਪ੍ਰਭਲੀਨ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਕੀਤੇ ਗਏ ਮਿਸਾਲੀ ਕਾਰਜਾਂ ਨੂੰ ਸਬੂਤਾਂ ਵਿੱਚ ਵੇਖਣਾ ਬਹੁਤ ਮਾਣ ਅਤੇ ਮਾਣ ਵਾਲੀ ਗੱਲ ਹੈ ਅਤੇ ਉਹ ਇਸ ਨੂੰ ਉਹ ਸੇਵਾ ਸਮਝਦੇ ਹਨ ਜਿਸ ਤੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਹੈ।

ਇਸ ਮੌਕੇ ਐਸ. ਤਰਲੋਚਨ ਸਿੰਘ ਸਾਬਕਾ ਐਮ.ਪੀ. ਡਾ: ਪੀਐਸ ਪਸਰੀਚਾ, ਸਾਬਕਾ ਡੀਜੀਪੀ, ਸੰਦੀਪ ਸਿੰਘ, ਖੇਡ ਮੰਤਰੀ, ਹਰਿਆਣਾ, ਡਾ: ਰਜਿੰਦਰ ਸਿੰਘ ਚੱਢਾ, ਸ: ਵਿਕਰਮਜੀਤ ਸਿੰਘ ਸਾਹਨੀ (ਡਬਲਯੂਪੀਓ) ਅਤੇ ਦੇਸ਼ ਭਰ ਦੇ ਹੋਰ ਉੱਘੇ ਸਿੱਖ ਪਤਵੰਤੇ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਡਾ. ਚੱਢਾ ਦਿੱਲੀ ਅਧਾਰਤ ਸਿੱਖ ਯੁਵਾ ਉੱਦਮੀ, ਪ੍ਰੇਰਕ, ਸਲਾਹਕਾਰ ਅਤੇ ਸਮਾਜਿਕ ਕਾਰਕੁਨ ਹਨ, ਉਹ ਵੱਖ -ਵੱਖ ਸਮਾਜਿਕ ਮੰਚਾਂ ਵਿੱਚ ਵੱਕਾਰੀ ਅਹੁਦਿਆਂ ਤੇ ਹਨ।  ਉਹ ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਦੇ ਸੰਸਥਾਪਕ ਅਤੇ ਪ੍ਰਧਾਨ ਹਨ, ਇੱਕ ਵਿਸ਼ਵਵਿਆਪੀ ਗੈਰ-ਮੁਨਾਫਾ ਸਿੱਖ ਨੈੱਟਵਰਕਿੰਗ ਪਲੇਟਫਾਰਮ ਜਿਸ ਵਿੱਚ ਸਿੱਖ ਕਾਰੋਬਾਰੀ, ਪੇਸ਼ੇਵਰ, ਉੱਦਮੀ ਅਤੇ ਦੁਨੀਆ ਭਰ ਦੇ ਸਟਾਰਟ ਅਪਸ ਸ਼ਾਮਲ ਹਨ ਅਤੇ ਉਹ ਯੰਗ ਪ੍ਰੋਗਰੈਸਿਵ ਸਿੱਖ ਫੋਰਮ (ਵਾਈਪੀਐਸਐਫ) ਦੇ ਦਿੱਲੀ ਕੋਆਰਡੀਨੇਟਰ ਵੀ ਹਨ।  ਡਾ: ਚੱਢਾ ਵਲੋਂ ਸ਼੍ਰੀ ਰਾਜਨਾਥ ਸਿੰਘ ਅਤੇ ਸ. ਹਰਦੀਪ ਸਿੰਘ ਪੁਰੀ ਜੀ ਨੂੰ ਵਧਾਈ ਦਿੱਤੀ ਅਤੇ ਦੋਵਾਂ ਨੂੰ ਇੱਕ ਸੁੰਦਰ ਭਾਰਤੀ ਝੰਡਾ ਫਰੇਮ ਭੇਟ ਕੀਤਾ।

Monday, October 19, 2015

ਸਰਨਿਆਂ ਵੱਲੋਂ ਪੰਜਾਬ 'ਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ

Sun, Oct 18, 2015 at 7:22 PM
ਪੰਜਾਬ ਦੀ ਸਿਆਸੀ ਜੰਗ ਇੱਕ ਵਾਰ ਫੇਰ ਦਿੱਲੀ ਦਰਬਾਰ ਵਿੱਚ
ਨਵੀ ਦਿੱਲੀ: 18 ਅਕਤੂਬਰ (ਜਸਬੀਰ ਸਿੰਘ ਪੱਟੀ//ਪੰਜਾਬ ਸਕਰੀਨ):
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਇੱਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਅੱਜ ਉਹਨਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ ਤੇ ਮੁਲਾਕਾਤ ਕਰਕੇ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਤੋ ਜਾਣੂ ਕਰਵਾਉਦਿਆ ਬਾਦਲ ਸਰਕਾਰ ਨੂੰ ਤੁਰੰਤ ਭੰਗ ਕਰਨ  ਰਾਸ਼ਟਰਪਤੀ ਰਾਜ ਲਾਗੂ ਕਰਨ ਤੇ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੋ ਤਬਦੀਲ ਕਰਕੇ ਕਿਸੇ ਬਾਹਰਲੇ ਸੂਬੇ ਵਿੱਚ ਭੇਜਣ ਦੀ ਮੰਗ ਕੀਤੀ।
         ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਦੇ ਦੱਸਿਆ ਕਿ ਦਲ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਅੱਜ ਕੇਂਦਰੀ ਗ੍ਰਹਿ ਮੰਤਰੀ ਨੂੰ ਉਹਨਾਂ ਦੇ ਨਿਵਾਸ ਅਸਥਾਨ ਤੇ ਮਿਲਿਆ ਤੇ ਉਹਨਾਂ ਨੂੰ ਪੰਜਾਬ ਵਿੱਚ ਸਿੱਖਾਂ ਦੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ  ਦੀ ਥਾਂ ਥਾਂ ਤੇ ਹੋਰ ਰਹੀ ਬੇਅਦਬੀ ਦੀਆ ਘਟਨਾਵਾਂ ਤੋ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਸ੍ਰ ਪਰਮਜੀਤ ਸਿੰਘ ਸਰਨਾ ਤੇ ਪ੍ਰਸਿੱਧ ਇਤਿਹਾਸਕਾਰ ਸ੍ਰ ਗੁਰਦਰਸ਼ਨ ਸਿੰਘ ਢਿਲੋ ਨੇ ਸ੍ਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਬਾਦਲ ਸਰਕਾਰ ਪੂਰੀ ਤਰ੍ਹਾ ਕਨੂੰਨ ਵਿਵਸਥਾ ਨੂੰ ਬਣਾਏ ਰੱਖਣ ਵਿੱਚ ਨਾਕਾਮ ਰਹੀ ਹੈ ਤੇ ਮੋਗਾ ਦੇ ਨਜਦੀਕ ਸਤਿਨਾਮ ਵਾਹਿਗੂਰੂ ਦਾ ਜਾਪ ਕਰ ਰਹੀਆ ਸੰਗਤਾਂ ਤੇ ਬਾਦਲ ਦੇ ਇਸ਼ਾਰਿਆ ਤੇ ਪੁਲੀਸ ਨੇ ਗੋਲੀ ਚਲਾ ਤੇ ਦੋ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਜਦ ਕਿ 150-200 ਦੇ ਕਰੀਬ ਨੂੰ ਫੱਟੜ ਕਰ ਦਿੱਤਾ ਜਿਹੜੇ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਉਹਨਾਂ ਕਿਹਾ ਕਿ ਅਫਸ਼ਰਸ਼ਾਹੀ ਪੂਰੀ ਤਰ੍ਹਾ ਬੇਲਗਾਮ ਹੋ ਚੁੱਕੀ ਹੈ ਤੇ ਗੋਲੀ ਚਲਾਉਣ ਤੋ ਬਾਅਦ ਫੱਟੜਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਹੋਣ ਤੋ ਇਹ ਕਹਿ ਕੇ ਰੋਕਿਆ ਗਿਆ ਕਿ ਇਹ ਹੁਕਮ ਡੀ.ਜੀ.ਪੀ ਦੇ ਹਨ। ਉਹਨਾਂ ਕਿਹਾ ਕਿ ਵਿਰੋਧੀ ਦੇਸ਼ ਦਾ ਕੋਈ ਫੱਟੜ ਨੌਜਵਾਨ ਮਿਲ ਜਾਵੇ ਤਾਂ ਉਸ ਦਾ ਵੀ ਇਲਾਜ ਕਰਵਾਇਆ ਜਾਂਦਾ ਹੈ ਪਰ ਪੰਜਾਬ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਜ਼ਖਮੀਆ ਨੂੰ ਹਸਪਤਾਲ ਵਿੱਚ ਵੀ ਦਾਖਲ ਨਹੀ ਹੋਣ ਤੋ ਪੁਲੀਸ ਦੇ ਡੰਡੇ ਦੇ ਜ਼ੋਰ ਤੇ ਰੋਕਿਆ ਗਿਆ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀ ਜਦੋ ਗੋਲੀ ਚਲਾਈ ਗਈ ਉਸ ਵੇਲੇ ਸਿੱਖ ਸਵੇਰੇ ਵੇਲੇ ਦੀ ਪਾਠ ਪੂਜਾ ਨਿਤਨੇਮ ਕਰ ਰਹੇ ਹਨ ਪਰ ਉਹਨਾਂ ਦਾ ਨਿਤਨੇਮ ਵੀ ਭੰਗ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਨੂੰ ਅੱਤਵਾਦ ਦੀ ਭੱਠੀ ਵਿੱਚ ਪੈਣ ਤੋ ਬਚਾਉਣ ਲਈ ਬਾਦਲ ਸਰਕਾਰ ਨੂੰ ਬਰਖਾਸਤ ਕਰਨਾ ਬਹੁਤ ਜਰੂਰੀ ਹੈ ਅਤੇ ਡੀ.ਜੀ.ਪੀ ਸਮੁੇਧ ਸਿੰਘ ਸੈਣੀ ਦਾ ਤਬਾਦਲਾ ਤੁਰੰਤ ਕਿਸੇ ਦੂਸਰੇ ਸੂਬੇ ਵਿੱਚ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਡੀ.ਜੀ.ਪੀ ਦਾ ਪਿਛੋਕੜ ਫਰੋਲਿਆ ਜਾਵੇ ਤਾਂ ਇਹ ਕਿਸੇ ਅਪਰਾਧੀ ਤੋ ਘੱਟ ਨਹੀ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਅਮਨ ਸ਼ਾਂਤੀ ਕੇਂਦਰ ਚਾਹੰੁਦਾ ਹੈ ਤਾਂ ਪੰਜਾਬ ਵਿੱਚ ਬਾਦਲ ਸਰਕਾਰ ਨੂੰ ਭੰਗ ਕਰਕੇ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਤੇ ਹੋਈਆਂ ਘਟਨਾਵਾਂ ਲਈ ਕੇਂਦਰ ਸਰਕਾਰ ਇੱਕ ਨਿਆਇਕ ਕਮਿਸ਼ਨ ਸਥਾਪਤ ਕਰਕੇ ਘਟਨਾਵਾਂ ਦੀ ਜਾਂਚ ਕਰਵਾ ਕੇ ਦੋਸ਼ੀਆ ਵਿਰੁੱਧ ਕੜੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। 
          ਸ੍ਰ ਹਰਵਿੰਦਰ ਸਿੰਘ ਸਰਨਾ ਨੇ ਕੇਂਦਰੀ ਮੰਤਰੀ ਨੂੰ ਪਿਛੋਕੜ ਤੋ ਜਾਣੂ ਕਰਵਾਉਦਿਆ ਦੱਸਿਆ ਕਿ ਉਹ 31 ਸਾਲ ਪਹਿਲਾ ਵੀ ਗਿਆਨੀ ਜ਼ੈਲ ਸਿੰਘ ਕੋਲ ਮਾਹੌਲ ਵਿੱਚ ਸਾਵਾਪਣ ਲਿਆਉਣ ਲਈ ਉਹਨਾਂ ਕੋਲ ਇੱਕ ਵਫਦ ਦੇ ਰੂਪ ਵਿੱਚ ਪੁੱਜੇ ਸਨ ਤੇ ਅੱਜ ਫਿਰ ਪੰਜਾਬ ਦੀ ਵਿਗੜਦੀ ਦੀ ਦਿਸ਼ਾ ਤੇ ਦਸ਼ਾ ਨੂੰ ਸਾਹਮਣੇ ਰੱਖ ਕੇ ਉਹਨਾਂ ਕੋਲ ਆਏ ਹਨ। ਉਹਨਾਂ ਕਿਹਾ ਕਿ ਸ੍ਰੀ ਰਾਜਨਾਥ ਸਿੰਘ ਨੇ ਹਾਂ  ਪੱਖੀ ਹੁੰਗਾਰਾ ਦਿੰਦਿਆ ਵਿਸ਼ਵਾਸ਼ ਦਿਵਾਇਆ ਕਿ ਉਹ ਬਿਨਾਂ ਕਿਸੇ ਦੇਰੀ ਤੇ ਪੰਜਾਬ ਦੇ ਹਾਲਾਤਾਂ ਦੀ ਰੀਪੋਰਟ ਤਲਬ ਕਰ ਰਹੇ ਹਨ ਤੇ ਲੋੜੀਦੀ ਕਾਰਵਾਈ ਤੁਰੰਤ ਕੀਤੀ ਜਾਵੇਗੀ ਅਤੇ ਪੰਜਾਬ ਦੇ ਮਾਹੌਲ ਨੂੰ ਕਿਸੇ ਵੀ ਕੀਮਤ ਤੇ ਵਿਗੜਨ ਨਹੀ ਦਿੱਤਾ ਜਾਵੇਗਾ। 

Sunday, July 07, 2013

ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ
ਅੰਮ੍ਰਿਤਸਰ: 07 ਜੁਲਾਈ- (ਪੰਜਾਬ ਸਕਰੀਨ ਬਿਊਰੋ): ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸ੍ਰੀ ਰਾਜਨਾਥ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਦੇ ਬਾਹਰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ। ਸ੍ਰੀ ਰਾਜਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਉਹ ਅਸਥਾਨ ਹੈ ਜੋ ਚਹੁੰ ਵਰਨਾਂ ਲਈ ਸਾਂਝਾ ਹੈ। ਇਥੇ ਊਚ-ਨੀਚ, ਜਾਤ-ਪਾਤ ਤੇ ਧਰਮ-ਮਜ਼੍ਹਬ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਅਸਥਾਨ ‘ਤੇ ਹਰ ਸਮੇਂ ਚੱਲ ਰਹੇ ਇਲਾਹੀ ਬਾਣੀ ਦਾ ਕੀਰਤਨ ਸੁਣ ਕੇ ਹਰ ਸ਼ਰਧਾਵਾਨ ਦਾ ਹਿਰਦਾ ਸ਼ਾਂਤ ਹੁੰਦਾ ਹੈ ਤੇ ਹਰ ਇਨਸਾਨ ਦਾ ਮਨ ਲੰਗਰ ਛਕ ਕੇ ਤਿ੍ਰਪਤ ਹੁੰਦਾ ਹੈ। ਮੈਂ ਵੀ ਅੱਜ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈ ਕੇ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਧਰਤੀ ‘ਤੇ ਇਕ ਸਵਰਗ ਹੈ। ਇਥੋਂ ਕਿਸੇ ਵੀ ਸ਼ਰਧਾਵਾਨ ਦੀ ਝੋਲੀ ਖਾਲੀ ਨਹੀਂ ਜਾਂਦੀ ਤੇ ਹਰ ਕੋਈ ਮੂੰਹ ਮੰਗੀਆਂ ਮੁਰਾਦਾਂ ਪਾਉਂਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਅੱਜ ਸਿਰਫ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅਤੇ ਸ੍ਰੀ ਰਾਜਨਾਥ ਸਿੰਘ ਨੂੰ ਏਅਰਪੋਰਟ ਤੋਂ ਲੈਣ ਆਇਆ ਹਾਂ ਤੇ ਅੱਜ ਦੀ ਇਸ ਮਿਲਣੀ ਵਿਚ ਕਿਸੇ ਵੀ ਰਾਜਨੀਤਿਕ ਮਸਲੇ ਬਾਰੇ ਕੋਈ ਵੀ ਵਿਚਾਰ ਨਹੀਂ ਕੀਤੀ ਜਾ ਰਹੀ।
ਸ੍ਰੀ ਰਾਜਨਾਥ ਸਿੰਘ ਦੇ ਸ੍ਰੀ ਹਰਿਮੰਦਰ ਸਾਹਿਬ ਆਉਣ ‘ਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਉ ਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਮੈਂਬਰ ਸ ਜਸਵਿੰਦਰ ਸਿੰਘ ਐਡਵੋਕੇਟ, ਸ. ਦਲਮੇਘ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ. ਦਿਲਜੀਤ ਸਿੰਘ ਬੇਦੀ ਐਡੀ: ਸਕੱਤਰ, ਸ. ਪਰਮਜੀਤ ਸਿੰਘ ਸਰੋਆ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਐਡੀ: ਮੈਨੇਜਰ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਹਰਪ੍ਰੀਤ ਸਿੰਘ, ਸ੍ਰੀ ਕਮਲ ਸ਼ਰਮਾ ਪ੍ਰਧਾਨ ਬੀ.ਜੇ.ਪੀ. ਪੰਜਾਬ ਪ੍ਰਦੇਸ਼, ਸਾਬਕਾ ਐਮ.ਪੀ. ਰਜਿੰਦਰ ਮੋਹਨ ਛੀਨਾ, ਵਿਧਾਇਕ ਸ੍ਰੀ ਅਨਿਲ ਜੋਸ਼ੀ ਤੇ ਡੀ.ਸੀ. ਸ੍ਰੀ ਰਜਤ ਅਗਰਵਾਲ ਹਾਜ਼ਰ ਸਨ।

ਬੋਧਗਯਾ ਵਿੱਚ ਅਠ ਬੰਬ ਧਮਾਕੇ-ਦੋ ਅਣ ਚੱਲੇ ਬੰਬ ਵੀ ਮਿਲੇ                     ਸਿੱਖਾਂ ਉਪਰ ਨਸਲੀ ਹਮਲੇ


ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ          ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ


ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ                           ਇਹ ਇਨਕਲਾਬੀ ਯੋਧੇ ਨਹੀਂ, ਨਫ਼ਰਤਾਂ-ਖਾਧੇ ਕਸਾਈ ਹਨ

ਸ੍ਰੀ ਅੰਮ੍ਰਿਤਸਰ ਸਾਹਿਬ: ਸਥਾਪਨਾ ਦਿਵਸ


ਮੰਦਿਰਾ ਨੇ ਟੈਟੂ ਨਾ ਹਟਾਇਆ ਤਾਂ ਹੋਵੇਗੀ ਕਾਰਵਾਈ                       ਮਾਓਵਾਦੀ ਹਿੰਸਾ:ਦੱਬੇ-ਕੁਚਲਿਆਂ ਦੀ ਹਿੰਸਾ         

-------------------------------------------------------

  ਸਵਰਗੀ ਕਲਿਆਣ ਕੌਰ ਦੀਆਂ ਕੁਝ ਲਿਖਤਾਂ:--