Showing posts with label Republic Day. Show all posts
Showing posts with label Republic Day. Show all posts

Friday, January 26, 2024

ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

 26th January 2024 at 5:11 PM ਮੁੱਖ ਮੰਤਰੀ ਦਫ਼ਤਰ, ਪੰਜਾਬ

ਕੌਮੀ ਆਜ਼ਾਦੀ ਸੰਘਰਸ਼ ਵਿੱਚ ਵੀ ਪੰਜਾਬ ਸਭ ਤੋਂ ਅੱਗੇ ਰਿਹਾ-ਭਗਵੰਤ ਮਾਨ 


*ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ

*ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਦਿੱਤੀਆਂ 

*ਝਾਕੀਆਂ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ

*ਲੋਕਾਂ ਨੂੰ ਮੁੰਡੇ-ਕੁੜੀਆਂ ਵਿੱਚ ਭੇਦਭਾਵ ਨਾ ਕਰਨ ਦੀ ਅਪੀਲ

*ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕੀਤਾ

*ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ

*ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ: 26 ਜਨਵਰੀ 2024: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਗੁਜ਼ਰਿਆ ਸੀ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ।”  

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੌਮੀ ਦਿਹਾੜੇ ਪੰਜਾਬ ਤੋਂ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਝਾਕੀ ਨੂੰ ਮਿੱਥ ਕੇ ਬਾਹਰ ਰੱਖਿਆ ਹੈ, ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਝਾਕੀ ਵਿੱਚ ਕੀ ਗਲਤ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਝਾਕੀਆਂ ਸੂਬੇ ਦਾ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਮੂਰਤੀਮਾਨ ਕਰਦੀਆਂ ਸਨ ਕਿਉਂਕਿ ਅਸੀਂ ਸੂਬੇ ਦੇ ਗੌਰਵ ਤੇ ਮਾਣ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਲਮਿਸਾਲ ਕੁਰਬਾਨੀਆਂ ਦਾ ਮਜ਼ਾਕ ਉਡਾਇਆ ਹੈ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਕਰਕੇ ਸੂਬਾ ਸਰਕਾਰ ਨੇ ਕੇਂਦਰ ਦੇ ਇਸ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ।

ਪੰਜਾਬ ਦੀ ਝਾਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਰੱਦ ਕਰਕੇ ਮਾਈ ਭਾਗੋ, ਗ਼ਦਰੀ ਬਾਬੇ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀਆਂ ਝਾਕੀਆਂ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਦੇ ਮਹੱਤਵ ਨੂੰ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸਿੱਧੇ ਤੌਰ ਉਤੇ ਸਾਡੇ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇਹ ਝਾਕੀਆਂ ਕੱਢ ਕੇ ਦੇਸ਼ ਪ੍ਰਤੀ ਪੰਜਾਬੀਆਂ ਦਾ ਯੋਗਦਾਨ ਦਿਖਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਸੈਨਾ ਦੇ ਹਲਵਾਰਾ, ਲੁਧਿਆਣਾ ਵਿਖੇ ਬਣਨ ਜਾ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣਾ ਸ਼ਹੀਦਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।

ਆਪਣੀ ਤਕਰੀਰ ਦੌਰਾਨ ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਲੜਕੇ ਅਤੇ ਲੜਕੀਆਂ ਵਿੱਚ ਲਿੰਗ ਭੇਦਭਾਵ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖ ਸਕਣ। ਇਸ ਵਿੱਚ ਸ਼ੱਕ ਨਹੀਂ ਕਿ ਸੂਬੇ ਦੀਆਂ ਲੜਕੀਆਂ ਬਹੁਤ ਨਿੱਡਰ ਹਨ ਅਤੇ ਜੇਕਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਕੋਈ ਵੀ ਟੀਚਾ ਹਾਸਲ ਕਰਨ ਦੀ ਕਾਬਲੀਅਤ ਰੱਖਦੀਆਂ ਹਨ।”

ਕਿਸਾਨੀ ਅਤੇ ਪੈਦਾਵਾਰ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਆਪਣੇ ਬੇਸ਼ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਜਰਖੇਜ਼ ਮਿੱਟੀ ਕੁਰਬਾਨ ਕਰਕੇ ਦੇਸ਼ ਲਈ 182 ਲੱਖ ਮੀਟ੍ਰਿਕ ਟਨ ਝੋਨਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਯੋਗਦਾਨ ਨੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ-ਨਿਰਭਰ ਬਣਾਇਆ ਜਿਸ ਕਾਰਨ ਭਾਰਤ ਵਿਸ਼ਵ ਭਰ ਵਿੱਚ ਮਜ਼ਬੂਤ ਰਾਸ਼ਟਰ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਵਾਂਝੇ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜੋ ਸਰਾਸਰ ਬੇਇਨਸਾਫੀ ਹੈ।

ਪੰਜਾਬੀਆਂ ਦੀ ਸਖਤ ਮਿਹਨਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਸੂਬਾ ਰਿਹਾ ਹੈ ਅਤੇ ਮੋਹਰੀ ਹੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਅਗਲੀਆਂ ਚੋਣਾਂ ਦਾ ਫਿਕਰ ਨਹੀਂ ਸਗੋਂ ਮੈਂ ਤਾਂ ਆਉਣ ਵਾਲੀ ਪੀੜ੍ਹੀ ਦੇ ਭਲੇ ਲਈ ਕੰਮ ਕਰ ਰਿਹਾ ਹਾਂ ਜਿਸ ਕਰਕੇ ਮੇਰੀ ਸਰਕਾਰ ਨੇ ਕਈ ਲੀਹੋਂ ਹਟਵੇਂ ਉਪਰਾਲੇ ਕੀਤੇ ਹਨ।”

ਨੌਜਵਾਨਾਂ ਦੀ ਭਲਾਈ ਦੀ ਵੀ ਚਰਚਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ ਕਿ ਨੌਜਵਾਨ ਰੋਜ਼ਗਾਰ ਲੱਭਣ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਿੱਖਿਆ ਦੇ ਮੌਕੇ ਤੋਂ ਵਾਂਝਾ ਰੱਖਿਆ ਗਿਆ ਸੀ ਤਾਂ ਕਿ ਉਹ ਸਿਆਸੀ ਆਗੂਆਂ ਦੇ ਪਿੱਛੇ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਤਿਆਗਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਅਨਿੱਖੜਵਾਂ ਅੰਗ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।

ਨਹਿਰੀ ਪਾਣੀ ਸੰਬੰਧੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਵਿੱਚ ਨਹਿਰੀ ਪਾਣੀ ਆਖ਼ਰੀ ਖੇਤਾਂ ਦੇ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਪੂਰਾ ਕਰਨਾ ਸੂਬਾ ਸਰਕਾਰ ਆਪਣਾ ਫਰਜ਼ ਬਣਦਾ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪਹਿਲਾਂ ਹੀ ਪੰਜਾਬ ਦੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਪਾਣੀ ਪਹੁੰਚ ਚੁੱਕਾ ਹੈ।

ਸਿਹਤ ਸੇਵਾਵਾਂ ਦਾ ਮੁੱਦਾ ਭਾਸ਼ਣ ਦੌਰਾਨ ਆਇਆ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 97 ਲੱਖ ਲੋਕ ਮੁਫਤ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ।

ਮਿਆਰੀ ਸਿੱਖਿਆ ਸੰਬੰਧੀ ਵੀ ਕਈ ਨਵੇਂ ਥਥ ਸਾਹਮਣੇ ਆਏ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਹਨ ਅਤੇ ਪਹਿਲੇ ਸਾਲ ਦੌਰਾਨ ਇਸ ਵਿੱਚ 8358 ਵਿਦਿਆਰਥੀ ਦਾਖਲ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਖੇਡਾਂ ਦੀਆਂ ਸਹੂਲਤਾਂ ਦੇ ਵਿਕਾਸ ਲਈ 200 ਕਰੋੜ ਰੁਪਏ ਰੱਖੇ ਗਏ ਹਨ, ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸਨਅੱਤੀ ਵਿਕਾਸ ਸੰਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 65,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਸੜਕ ਹਾਦਸਿਆਂ ਵਿਚ ਹੁੰਦੀਆਂ ਮੌਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ 27 ਜਨਵਰੀ ਨੂੰ ਜਲੰਧਰ ਤੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨਾਲ ਨਿਪਟਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਸੜਕ ਹਾਦਸਿਆਂ ਨੂੰ ਰੋਕਣ ਲਈ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਢੁਕਵੀਂ ਵਿਵਸਥਾ ਕਰਨ ਲਈ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ।

ਬਿਜਲੀ ਦੇ ਖੇਤਰ ਵਿੱਚ ਆਈ ਕ੍ਰਾਂਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ ਅਤੇ ਇਸ ਦਾ ਨਾਮ ਵੀ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਜਨਤਕ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ।

ਰਾਮ ਮੰਦਿਰ ਦੀ ਚਰਚਾ ਵੀ ਇਸ ਭਾਸ਼ਣ ਦਾ ਅਹਿਮ ਹਿਸਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਈ ਸੀ ਅਤੇ ਸਾਰਿਆਂ ਨੂੰ ਉਸ ਅਸਥਾਨ 'ਤੇ ਮੱਥਾ ਟੇਕਣ ਲਈ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਕਿਉਂਕਿ ਯੁੱਗਾਂ ਤੋਂ ਇੱਥੇ ਹਰ ਵਰਗ ਦੇ ਲੋਕ ਸ਼ਾਂਤੀ ਨਾਲ ਰਹਿ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਰਮਜ਼ਾਨ ਨੂੰ ਮੁਸਲਿਮ ਭਾਈਚਾਰੇ ਦਾ ਤਿਉਹਾਰ ਮੰਨਿਆ ਜਾਂਦਾ ਹੈ ਪਰ ਇਹ ਦੋ ਸ਼ਬਦ ‘ਰਾਮ’ ਅਤੇ ‘ਜ਼ਾਨ’ ਤੋਂ ਬਣਿਆ ਹੈ ਜਿਸ ਦਾ ਅਰਥ ਹੈ ਕਿ ਇਸ ਵਿੱਚ ਰਾਮ ਦਾ ਜ਼ਿਕਰ ਵੀ ਹੈ। ਇਸੇ ਤਰ੍ਹਾਂ ਹਿੰਦੂ ਭਾਈਚਾਰੇ ਦਾ ਤਿਉਹਾਰ ਦੀਵਾਲੀ ਵਿੱਚ ‘ਅਲੀ’ ਸ਼ਬਦ ਹੈ ਜੋ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।” ਫਿਰਕੂ ਏਜੰਡੇ ਨੂੰ ਉਭਾਰਨ ਵਾਲੀਆਂ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਫੁੱਟ ਪਾਊ ਰਾਜਨੀਤੀ 'ਚ ਵਿਸ਼ਵਾਸ ਨਹੀਂ ਰੱਖਦੀ ਸਗੋਂ 'ਕੰਮ ਦੀ ਰਾਜਨੀਤੀ' ਰਾਹੀਂ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਕੰਮ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ 'ਤੇ ਆਧਾਰਿਤ ਸਮਾਜ ਅਤੇ ਦੇਸ਼ ਦੀ ਨੀਂਹ ਹੈ।

ਤੀਰਥ ਯਾਤਰਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਆਸਥਾ ਦੇ ਤੀਰਥ ਅਸਥਾਨ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡਾ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਬੇਮਿਸਾਲ ਯੋਜਨਾ ਹੈ ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਦੁਆਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼ੁਰੂ ਵਿੱਚ ਰੇਲਵੇ ਇਸ ਵਿੱਚ ਅੜਚਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਹੁਣ ਮਾਮਲਾ ਸੁਲਝ ਗਿਆ ਹੈ।

ਪੰਜਾਬ ਸੰਬੰਧੀ ਦੇਖੇ ਜਾਂਦੇ ਰਹੇ ਸੁਪਨਿਆਂ ਦੀ ਵੀ ਚਰਚਾ ਹੋਈ। ਮੁੱਖ ਮੰਤਰੀ ਨੇ ਲੋਕਾਂ ਨੂੰ ਸਾਡੇ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ, ਸ਼ਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਕੇਂਦਰ ਬਿੰਦੂ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਹਾਦਰ ਅਤੇ ਦੇਸ਼ ਭਗਤ ਲੋਕਾਂ ਨੂੰ ਖੁਸ਼ਹਾਲ ਪੰਜਾਬ ਦੇ ਟੀਚਿਆਂ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਗਰੀਬੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਬੁਰਾਈਆਂ ਦੀ ਕੋਈ ਥਾਂ ਨਹੀਂ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

Saturday, January 28, 2023

ਭਾਰਤ ਜੋੜੋ ਯਾਤਰਾ ਨੇ ਕਾਂਗਰਸ ਨਾਲ ਜੋੜਿਆ ਆਮ ਲੋਕਾਂ ਦੇ ਦਿਲਾਂ ਨੂੰ

ਲੁਧਿਆਣਾ ਵਿੱਚ ਸਰਬਜੀਤ ਸਰਹਾਲੀ ਅਤੇ ਹੋਰਾਂ ਨੇ ਵੀ ਖੁਸ਼ੀਆਂ ਮਨਾਈਆਂ 

ਲੁਧਿਆਣਾ:27 ਜਨਵਰੀ 2023: (ਕਾਰਤਿਕਾ ਸਿੰਘ//ਪੰਜਾਬ ਸਕਰੀਨ ਡੈਸਕ)::

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸਿਆਸੀ ਵਿਰੋਧੀਆਂ ਦੀ ਨਜ਼ਰ ਵਿੱਚ ਭਾਵੇਂ ਕੁਝ ਵੀ ਹੋਵੇ ਪਰ ਇਸ ਯਾਤਰਾ ਨੇ ਉਹਨਾਂ ਲੋਕਾਂ ਨੂੰ ਵੀ ਜਜ਼ਬਾਤੀ ਤੌਰ 'ਤੇ ਕਾਂਗਰਸ ਪਾਰਟੀ ਨਾਲ ਜੋੜਿਆ ਹੈ ਜਿਹੜੇ ਇਸ ਯਾਤਰਾ ਤੋਂ ਪਹਿਲਾਂ ਨਾ ਤਾਂ ਕਾਂਗਰਸ ਪਾਰਟੀ ਦੇ ਨੇੜੇ ਸਨ ਅਤੇ ਨਾ ਹੀ ਰਾਹੁਲ ਗਾਂਧੀ ਜਾਂ ਕਿਸੇ ਹੋਰ ਪਰਿਵਾਰਿਕ ਮੈਂਬਰ ਦੇ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇਸ਼ ਭਰ ਵਿੱਚ ਜਜ਼ਬਾਤਾਂ ਦੀ ਇੱਕ ਹਨੇਰੀ ਲੈ ਕੇ ਆਈ। ਲੋਕਾਂ ਦੇ ਦਿਲਾਂ ਤੱਕ ਇਹਨਾਂ ਭਾਵਨਾਵਾਂ ਨੇ ਵੀ ਦਸਤਕ ਵੀ ਦਿੱਤੀ। ਲੋਕ ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਪਲ ਭਰ ਲਈ ਨੇੜਿਓਂ ਦੇਖਣ ਵਾਸਤੇ ਸੜਕਾਂ 'ਤੇ ਨਿਕਲੇ। ਰਾਹੁਲ ਗਾਂਧੀ ਨਾਲ ਇੱਕ ਦੋ ਪਲਾਂ ਦੀ ਮਿਲਣੀ ਉਹਨਾਂ ਨੂੰ ਜੀਵਨ ਭਰ ਦੀ ਪ੍ਰਾਪਤੀ ਜਾਪਣ ਲੱਗੀ। ਰਾਹੁਲ ਦਾ ਜਾਦੂ ਇਸ ਯਾਤਰਾ ਦੌਰ ਸਿਰ ਚੜ੍ਹ ਕੇ ਬੋਲਿਆ। 

ਥਾਂ ਥਾਂ ਸਵਾਗਤ ਸਮਾਗਮ ਵੀ ਹੋਏ ਅਤੇ ਬਹੁਤ ਸਾਰੇ ਵੱਡੀ ਉਮਰ ਦੇ ਬੁਧੀਜੀਵੀ ਵੀ ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਆ ਕੇ ਮਿਲੇ। ਗੌਹਰ  ਰਜ਼ਾ ਵਰਗੇ ਪ੍ਰਸਿੱਧ ਸ਼ਾਇਰਾਂ ਨੇ ਵੀ ਖੁੱਲ੍ਹ ਕੇ ਰਾਹੁਲ ਗਾਂਧੀ ਨੂੰ ਜੀ ਆਇਆਂ ਆਖਿਆ। ਇਹ ਇੱਕ ਸਿਆਸੀ ਯਾਤਰਾ ਘੱਟ ਪਰ ਮੋਹੱਬਤ ਦੇ ਪੈਗਾਮ ਵਾਲੀ ਯਾਤਰਾ ਜ਼ਿਆਦਾ ਬਣ ਕੇ ਸਾਹਮਣੇ ਆਈ। ਮੀਡੀਆ ਵੀ ਪ੍ਰਭਾਵਿਤ ਹੋਇਆ। ਸ਼ਿਆਮ ਮੀਰਾ ਸਿੰਘ ਵਰਗੇ ਬੇਬਾਕ ਅਤੇ ਦਲੇਰ ਪੱਤਰਕਾਰ ਵੀ ਰਾਹੁਲ ਗਾਂਧੀ ਦੇ ਨਾਲ ਆਪਣੇ ਦਿਲ ਦੀ ਖੁਸ਼ੀ ਲਈ ਤੁਰੇ। ਇਹ ਇੱਕ ਅਜਿਹਾ ਆਯੋਜਨ ਸੀ ਜਿਸ ਵਿੱਚ ਮੀਡੀਆ ਜਜ਼ਬਾਤਾਂ ਅਤੇ ਮੋਹੱਬਤ ਦਾ ਖਿੱਚਿਆ ਹੋਇਆ ਆਇਆ। ਮੀਡੀਆ ਨਾਲ ਇਹਨਾਂ ਗੈਰ ਰਸਮੀ ਮੁਲਾਕਾਤਾਂ ਵਿੱਚ ਹੋਇਆ ਥੋੜ੍ਹ ਚਿਰੀਆਂ ਮੁਲਾਕਾਤਾਂ ਦੀਆਂ ਗੱਲਾਂ ਨੇ ਦੂਰ ਤਕ ਅਸਰ ਪਾਉਣ ਵਾਲੇ ਸੁਨੇਹੇ ਦਿੱਤੇ। ਇਹ ਰਿਪੋਰਟਿੰਗ ਦਿਲਾਂ ਵਿੱਚੋਂ ਨਿਕਲੀ ਸੀ। 

ਇਸ ਯਾਤਰਾ ਦੇ ਸਫਲਤਾ ਨਾਲ ਮੁਕੰਮਲ ਹੋਣ 'ਤੇ ਲੁਧਿਆਣਾ ਵਿੱਚ ਵੀ ਖੁਸ਼ੀਆਂ ਮਨਾਈਆਂ ਗਈਆਂ। ਇੰਟਕ ਦੇ ਨਾਲ ਆਖ਼ਿਰੀ ਸਾਹਾਂ ਤੀਕ ਜੁੜੇ ਰਹੇ ਕਾਂਗਰਸ ਪਾਰਟੀ ਦੇ ਲੀਡਰ ਜੋਗਿੰਦਰ ਸਿੰਘ ਸਰਹਾਲੀ ਦੇ ਬੇਟੇ ਸਰਬਜੀਤ ਸਰਹਾਲੀ ਨੇ ਵੀ ਇਸ ਯਾਤਰਾ ਦੇ ਪੂਰੀਆਂ ਹੋਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਉਹਨਾਂ ਦੱਸਿਆ ਕਿ ਲੁਧਿਆਣਾ ਦਾ ਸਮਾਗਮ ਵੀ ਇਸ ਮਕਸਦ ਲਈ ਬਹੁਤ ਸਫਲ ਰਿਹਾ। 

ਅੱਜ  ਸ੍ਰੀ ਰਾਹੁਲ ਗਾਂਧੀ  ਵੱਲੋਂ ਕੰਨਿਆ ਕੁਮਾਰੀ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਦੇ ਕਸ਼ਮੀਰ ਵਿਚ ਸੰਪੂਰਨ ਹੋਣ ਤੇ ਕਾਂਗਰਸ ਪਾਰਟੀ ਹਾਈਕਮਾਂਡ ਵੱਲੋ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਲਾਕ ਪ੍ਰਧਾਨ ਸਰਬਜੀਤ ਸਿੰਘ ਸਰਹਾਲੀ ਅਤੇ ਉਹਨਾਂ ਦੀ ਸਮੁੱਚੀ ਟੀਮ ਬਲਾਕ ਸੈਂਟਰਲ-2 ਵੱਲੋ ਇੰਡਸਟਰੀਅਲ ਏਰੀਆ ਏ, ਲੁਧਿਆਣਾ ਵਿੱਚ ਝੰਡਾ ਲਹਿਰਾਊਨ ਦਾ ਪ੍ਰੋਗਰਾਮ ਕੀਤਾ ਗਿਆ।ਹਲਕਾ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਡਾਬਰ ਜੀ ਵਲੋ ਝੰਡਾ ਲਹਿਰਾਇਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਵੀ ਨਾਲ ਹੀ ਸਨ। ਉਹਨਾਂ ਨੇ ਬਰਸਾਤ ਦੇ ਮੌਸਮ ਵਿੱਚ ਵੀ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਭਾਰੀ ਇਕੱਠ ਹੋਣ 'ਤੇ ਇਹਨਾਂ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ।

ਅੱਜ੍ਹ ਦੇ ਪ੍ਰੋਗਰਾਮ ਵਿੱਚ ਕੌਂਸਲਰ ਗੁਰਦੀਪ ਸਿੰਘ ਨੀਟੂ, ਇਕਬਾਲ ਡੀਕੋ, ਰਾਜਾ ਘਾਇਲ, ਗੁਰਮੂੱਖ ਸਿੰਘ ਬਾਂਸਲ, ਗੁਲਜਾਰੀ ਲਾਲ ਕਾਂਗਰਸ ਲੀਡਰ, ਕੈਪਟਨ ਟਿੱਟੂ, ਸੰਤੋਸ ਰਾਨੀ, ਪਿੰਕੀ ਅਰੋੜਾ, ਕੁਲਦੀਪ ਸਿੰਘ, ਦਿਗੰਬਰ ਸਿੰਘ, ਨਵਜੋਤ ਸਿੰਘ ਅਤੇ ਐਡਵੋਕੇਟ ਜੇ ਐਸ ਸਰਹਾਲੀ ਅਤੇ ਹੋਰਾ ਨੇ ਹਿਸਾ ਲਿਆ।

Thursday, January 26, 2023

ਇਨਕਮ ਟੈਕਸ ਵਿਭਾਗ ਨੇ ਵੀ ਮਨਾਇਆ 74ਵਾਂ ਗਣਤੰਤਰ ਦਿਵਸ

ਵਿਭਾਗ ਦੇ ਚੀਫ ਕਮਿਸ਼ਰ, ਸ਼੍ਰੀ ਪਰਨੀਤ ਸਿੰਘ ਸਚਦੇਵ ਨੇ ਝੰਡਾ ਲਹਿਰਾਇਆ 


ਚੰਡੀਗੜ੍ਹ
: 26 ਜਨਵਰੀ 2023: (PIB//ਪੰਜਾਬ ਸਕਰੀਨ ਬਿਊਰੋ)::

ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਗਣਤੰਤਰ ਦਿਵਸ ਮੌਕੇ ਬਹੁਤ ਹੀ ਰੌਣਕਾਂ ਰਹੀਆਂ। ਇਨਕਮ ਟੈਕਸ ਵਿਭਾਗ ਵੱਲੋਂ 26 ਜਨਵਰੀ 2023 ਨੂੰ ਆਯਾਕਰ ਭਵਨ, ਸੈਕਟਰ-17 ਈ, ਚੰਡੀਗੜ੍ਹ ਵਿਖੇ 74ਵਾਂ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਚੰਡੀਗੜ੍ਹ ਦੇ ਉੱਤਰ-ਪੱਛਮੀ ਖੇਤਰ ਦੇ ਇਨਕਮ ਟੈਕਸ ਦੇ ਚੀਫ ਕਮਿਸ਼ਰ, ਸ਼੍ਰੀ ਪਰਨੀਤ ਸਿੰਘ ਸਚਦੇਵ, ਇਸ ਅਵਸਰ ‘ਤੇ ਮੁੱਖ ਮਹਿਮਾਨ ਸਨ ਅਤੇ ਉਨ੍ਹਾਂ ਨੇ ਤਿਰੰਗਾ ਲਹਿਰਾਇਆ ਅਤੇ ਗਾਰਡ ਆਫ਼ ਆਨਰ ਪ੍ਰਾਪਤ ਕੀਤਾ। 

ਮੁੱਖ ਮਹਿਮਾਨ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੇਸ਼ ਦੇ ਨਾਲ-ਨਾਲ ਵਿਭਾਗ ਦੇ ਵਧਦੇ ਕੱਦ ਦੇ ਪ੍ਰਤੀਕ ਤਿਰੰਗੇ ਗੁਬਾਰੇ ਵੀ ਛੱਡੇ। ਇਸ ਮੌਕੇ ਸ਼ਾਨਦਾਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿੱਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ, ਗੁਰੂਕੁਲ ਗਲੋਬਲ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਵੱਖ-ਵੱਖ ਥੀਮਜ਼ ਜਿਵੇਂ ਕਵਿਤਾ, ਸਮੂਹ ਨਾਚ ਅਤੇ ਗੀਤ ਪੇਸ਼ ਕੀਤੇ। 

ਵੱਖ-ਵੱਖ ਪੇਸ਼ਕਾਰੀਆਂ ਰਾਹੀਂ, ਬੱਚਿਆਂ ਨੇ ਦਰਸ਼ਕਾਂ ਨੂੰ ਸਾਡੇ ਦੇਸ਼ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ, ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਤੋਂ ਸਾਨੂੰ ਆਜ਼ਾਦੀ ਦਿਵਾਉਣ ਅਤੇ ਔਖੇ ਸਮੇਂ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਦਿਨ-ਰਾਤ ਰਾਖੀ ਕੀਤੀ। ਉਨ੍ਹਾਂ ਨੇ ਵਿਸ਼ਵ-ਵਿਆਪੀ ਭਾਈਚਾਰੇ 'ਤੇ ਵੀ ਜ਼ੋਰ ਦਿੱਤਾ ਅਤੇ ਸਾਡੀ ਮਾਂ ਰਾਸ਼ਟਰ ਦੀ ਵਿਭਿੰਨਤਾ ਦਾ ਜਸ਼ਨ ਮਨਾਇਆ। 

ਮੁੱਖ ਮਹਿਮਾਨ ਸ਼੍ਰੀ ਪਰਨੀਤ ਸਿੰਘ ਸਚਦੇਵ ਨੇ ਇੱਕ ਭਾਵਪੂਰਤ ਭਾਸ਼ਣ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਰਾਸ਼ਟਰ ਨਿਰਮਾਣ ਕਾਰਜ ਵਿੱਚ ਇਨਕਮ ਟੈਕਸ ਵਿਭਾਗ ਦੀ ਮਹਾਨ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਸਮੇਂ ਤੱਕ ਵਿਭਾਗ ਦੇ ਸਫ਼ਰ ਦਾ ਪਤਾ ਲਗਾਇਆ ਜਦੋਂ ਦੇਸ਼ ਦੀ ਵਿੱਤੀ ਕਿੱਟੀ ਦੇ ਟੈਕਸਾਂ ਵਿੱਚ ਇਸ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੈਕਸ ਦੀ ਉਗਰਾਹੀ ਦੇ ਨਾਲ-ਨਾਲ ਮਿਆਰੀ ਟੈਕਸਦਾਤਾ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵੱਡੇ ਹੋ ਕੇ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਅਵਧੇਸ਼ ਕੁਮਾਰ ਮਿਸ਼ਰਾ, ਡੀਜੀਆਈਟੀ(ਇਨ.), ਚੰਡੀਗੜ੍ਹ, ਸ਼੍ਰੀ ਐੱਨ. ਜੈਸ਼ੰਕਰ, ਪੀਸੀਆਈਟੀ.-1, ਚੰਡੀਗੜ੍ਹ, ਡਾ. ਜੀ. ਫਣੀ ਕਿਸ਼ੋਰ, ਪੀਸੀਆਈਟੀ, ਡਾ. ਦੇਵੇਂਦਰ ਸਿੰਘ, ਸੀਆਈਟੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਅਧਿਕਾਰੀ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਮੌਜੂਦ ਸਨ।

Tuesday, January 24, 2023

ਮੋਹਾਲੀ ਵਿਖੇ 74ਵੇਂ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ

Tuesday 24th January 2023 at 5:13 PM

ਕੈਬਿਨੇਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਲਹਿਰਾਉਣਗੇ ਕੌਮੀ ਝੰਡਾ


ਐਸ.ਏ.ਐਸ. ਨਗਰ
: 24 ਜਨਵਰੀ 2023: (ਕਾਰਤਿਕਾ ਸਿੰਘ//ਮੋਹਾਲੀ ਸਕਰੀਨ//ਪੰਜਾਬ ਸਕਰੀਨ)::

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ 74ਵੇ ਗਣਤੰਤਰਤਾ ਦਿਵਸ ਲਈ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਵੀ ਅਦਾ ਕੀਤੀ ਗਈ। ਸਭ ਕੁਝ ਬੜੀ ਸਫਲਤਾ ਨਾਲ ਨੇਪਰੇ ਚੜ੍ਹਿਆ। 

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਲੋਂ ਦਸਿਆ ਗਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਵਿੱਚ ਪੰਜਾਬ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ਼੍ਰੀ ਅਮਨ ਅਰੋੜਾ ਮੁੱਖ ਮਹਿਮਾਨ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ।

ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਗਣਤੰਤਰਤਾ ਦਿਵਸ ਸੱਭਿਆਚਾਰਕ ਪੋ੍ਗਰਾਮ ਕਰਵਾਉਂਦੇ ਹੋਏ ਪੂਰੇ ਜਸ਼ਨਾਂ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਪਰੇਡ ਵਿੱਚ ਹਿੱਸਾ ਲੈ ਰਹੀਆਂ ਹਨ।  

ਇਸ ਤੋਂ ਇਲਾਵਾ ਉਨਾਂ ਦਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਮਾ ਵਿੱਚ ਹਿੱਸਾ ਲੈਣਗੇ।  ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਡਰਿੱਲ ਕੀਤੀ ਜਾਵੇਗੀ।  ਸਤਲੁਜ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਫੈਨ ਡਰਿੱਲ ਪੇਸ਼ ਕੀਤੀ ਜਾਵੇਗੀ।  ਸ਼ਿਵਾਲਿਕ ਸਕੂਲ, ਮੋਹਾਲੀ ਦੇ ਵਿਦਿਆਰਥੀ ਲੋਕ ਨਾਚ ਸਾਮੀ ਪੇਸ਼ ਕਰਨਗੇ।  ਪ੍ਰੋਗਰਾਮ ਦੀ ਸਮਾਪਤੀ 'ਤੇ 3ਬੀ1 ਸਰਕਾਰੀ ਸਕੂਲ ਦੇ ਵਿਸ਼ੇਸ਼ ਬੱਚੇ ਰਾਸ਼ਟਰੀ ਗੀਤ ਪੇਸ਼ ਕਰਨਗੇ।  ਇਸ ਮੌਕੇ ਜਨਤਕ ਸੇਵਾਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।  ਰੈੱਡ ਕਰਾਸ ਸੁਸਾਇਟੀ ਮੁਹਾਲੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰਾਂ ਅਤੇ ਬਿਊਟੀ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ।  ਉਨਾਂ ਦਸਿਆ ਕਿ ਝਾਕਿਆ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਦਰਸ਼ਿਤ ਕਰਨਗੀਆ।  ਬਾਜਰੇ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਬਾਜਰੇ ਦਾ ਸਟਾਲ ਵੀ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਇਹ ਜਸ਼ਨ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਵਾਏ ਜਾਣਗੇ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ,ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਸ੍ਰੀ ਇੰਦਰ ਪਾਲ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਅਜਿੰਦਰ ਸਿੰਘ, ਐਸਪੀ ਹੈੱਡਕੁਆਰਟਰ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Friday, January 29, 2021

ਕੇਂਦਰੀ ਜੇਲ੍ਹ ਵਿਖੇ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦਾ ਸਨਮਾਨ

 29th January 2021 at 7:42 PM

 ਗਣਤੰਤਰ ਦਿਵਸ ਮੌਕੇ 9 ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ  


ਲੁਧਿਆਣਾ
29 ਜਨਵਰੀ 2021:(ਪੰਜਾਬ ਸਕਰੀਨ ਬਿਊਰੋ)::

ਜਦੋਂ ਵੱਖ ਵੱਖ ਕਾਰਨਾਂ ਕਰਕੇ ਹਾਲਾਤ ਨਾਜ਼ੁਕ ਕਿਸਮ ਦੇ ਬਣ ਜਾਣ ਤਾਂ ਪੁਲਿਸ ਦੀ ਡਿਊਟੀ ਨਿਭਾਉਣਾ ਕੋਈ ਸੌਖੀ ਗੱਲ ਨਹੀਂ ਹੁੰਦੀ। ਇਸਦੇ ਬਾਵਜੂਦ ਪੁਲਿਸ ਦੇ ਜਿਹੜੇ ਵੀ ਅਧਿਕਾਰੀ ਆਪਣੇ ਫਰਜ਼ਾਂ ਨੂੰ ਪੂਰੀ ਜ਼ੁੰਮੇਵਾਰੀ ਨਾਲ  ਅਦਾ ਕਰਦੇ ਹੋਣ ਤਾਂ ਉਹਨਾਂ ਵਿੱਚੋਂ ਕਈ ਅਜਿਹੇ ਖੁਸ਼ਕਿਸਮਤ ਵੀ ਹੁੰਦੇ ਹਨ ਨੂੰ ਬਣਦਾ ਇਨਾਮ ਸਨਮਾਨ ਵੀ ਮਿਲ ਜਾਂਦਾ ਹੈ। ਸਨਮਾਨਿਤ ਕਰਨ ਵਾਲੇ ਵਿਭਾਗ ਭਾਵੇਂ ਦੁਨਿਆਵੀ ਹੀ ਹੁੰਦੇ ਹਨ ਪਰ ਇਸ ਦੇ ਪਿਛ ਬੱਖਸ਼ਿਸ਼ ਉਸ ਪ੍ਰਮਾਤਮਾ ਦੀ ਹੀ ਹੁੰਦੀ ਹੈ। ਕੇਂਦਰੀ ਜੇਲ੍ਹ ਵਿਖੇ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿਘ ਦਾ ਸਨਮਾਨ ਹੋਇਆ ਤਾਂ ਦੇਖਣ ਵਾਲਿਆਂ ਨੂੰ ਇਹੀ ਮਹਿਸੂਸ ਹੋਇਆ ਕਿ ਰੱਬ ਨੇ ਇਸ ਕਿਰਤੀ  ਪਰਿਵਾਰ ਦੇ ਹੋਣਹਾਰ ਮੈਂਬਰ ਤੇ ਆਪਣੀ ਕਿਰਪਾ ਕੀਤੀ ਹੈ। ਸੁਪਰਡੈਂਟ ਰਜੀਵ ਕੁਮਾਰ ਅਰੋੜਾ ਨੇ ਵੀ ਉਹਨਾਂ ਨੂੰ ਇਹਨਾਂ ਚੰਗੇ ਕੰਮਾਂ ਦੀ ਸ਼ਾਬਾਸ਼ ਦਿੱਤੀ ਇਸੇ ਤਰਾਂ ਲਗਨ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ। 

ਸਥਾਨਕ ਕੇਂਦਰੀ ਜੇਲ੍ਹ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸੁਪਰਡੈਂਟ ਵੱਲੋਂ ਸਨਮਾਨਿਤ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸੁਪਰਡੈਂਟ ਰਜੀਵ ਕੁਮਾਰ ਅਰੋੜਾ ਨੇ ਸਹਾਇਕ ਸੁਪਰਡੈਂਟ ਇੰਜੀ: ਇੰਦਰਪ੍ਰੀਤ ਸਿੰਘ, ਸ਼ਿਵ ਕੁਮਾਰ, ਕਸ਼ਮੀਰੀ ਲਾਲ, ਹਰਬੰਸ ਸਿੰਘ, ਹੈੱਡ ਵਾਰਡਰ ਜਗਦੇਵ ਸਿੰਘ, ਵਾਰਡਰ ਹਰਦੇਵ ਸਿੰਘ, ਪਰਗਟ ਸਿੰਘ, ਗੁਲਾਬ ਸਿੰਘ ਅਤੇ ਅਬਦੁਲ ਹਮੀਦ ਨੂੰ ਉਨ੍ਹਾਂ ਦੀ ਵਧੀਆ ਕਾਰਗੁਜਾਰੀ ਲਈ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਸੁਪਰਡੈਂਟ ਜੇਲ੍ਹ ਸਤਨਾਮ ਸਿੰਘ, ਡਿਪਟੀ ਸੁਪਰਡੈਂਟ ਜੇਲ੍ਹ ਅਸ਼ਵਨੀ ਕੁਮਾਰ ਅਤੇ ਡਿਪਟੀ ਸੁਪਰਡੈਂਟ ਜੇਲ੍ਹ ਹਰਜਿੰਦਰ ਸਿੰਘ ਆਦਿ ਵੀ ਮੌਜੂਦ ਸਨ।  

Friday, January 26, 2018

26 ਜਨਵਰੀ: ਸੀਪੀਆਈ ਵੱਲੋਂ ਡੈਮੋਕਰੇਸੀ ਬਚਾਓ-ਵਿਧਾਨ ਬਚਾਓ ਰੈਲੀ

Fri, Jan 26, 2018 at 3:54 PM
ਸੀਪੀਆਈ ਵੱਲੋਂ ਨਗਰਨਿਗਮ ਚੋਣਾਂ ਦੀ ਪ੍ਰਚਾਰ ਮੁਹਿੰਮ ਵੀ ਸ਼ੁਰੂ 
ਲੁਧਿਆਣਾ: 26 ਜਨਵਰੀ 2018: (ਪੰਜਾਬ ਸਕਰੀਨ ਬਿਊਰੋ)::
ਆਰ ਐਸ ਐਸ ਦੀ ਸਰਪ੍ਰਸਤੀ 'ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਦੀ ਸਰਪ੍ਰਸਤੀ ਹੇਠ ਲੋਕਤੰਤਰ ਖਤਰੇ ਵਿੱਚ ਪੈੰਦਾ  ਜਾ ਰਿਹਾ ਹੈ। ਮੌਜੂਦਾ ਦੌਰ ਵਿੱਚ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹੁਣ ਨਾ ਸਿਰਫ ਸੰਪਰਦਾਇਕ ਅਤੇ ਜਾਤ ਦੇ ਨਾਅਰੇ ਲਗਾਏ ਜਾ ਰਹੇ ਹਨ ਬਲਕਿ ਸਮੀਕਰਨਾਂ ਦੀ ਬੇਤਹਾਸ਼ਾ ਵਰਤੋਂ ਵੀ ਕੀਤੀ ਜਾ ਰਹੀ ਹੈ। ਹਾਲਤ ਏਨੀ ਨਾਜ਼ੁਕ ਹੋ ਗਈ ਹੈ ਕਿ ਲੋਕਤੰਤਰ ਤੇ ਨਜ਼ਰ ਰੱਖਣ ਵਾਲੇ ਸਭ ਤੋਂ ਵੱਧ ਸਰਗਰਮ ਰੂਪ ਮੀਡੀਆ ਅਤੇ ਨਿਆਂਪਾਲਿਕਾ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮਕਸਦ ਲਈ ਸਾਧਨਾਂ ਦੀ ਦੁਰਵਰਤੋਂ ਵੀ ਕੀਤੀ ਜਾ ਰਹੀ ਹੈ। ਚੋਣਾਂ ਵਿਚ ਪੈਸਾ, ਤਾਕਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਏਨੀ ਵੱਧ ਚੁੱਕੀ ਹੈ ਕਿ ਲੋਕਤੰਤਰ ਦੀ ਸੰਸਥਾ ਹੀ ਖਤਰੇ ਵਿਚ ਆ ਗਈ ਹੈ। ਇਸਦੇ ਵਿਰੁੱਧ ਜ਼ੋਰਦਾਰ ਸੰਘਰਸ਼ ਲਈ ਇੱਕ ਵਿਸ਼ਾਲ ਏਕੇ ਦੀ ਲੋੜ ਹੈ। ਇਹ ਗੱਲ ਭਾਰਤੀ ਕਮਿਉਨਿਸਟ ਪਾਰਟੀ ਦੀ ਕੌਮੀ ਸਕੱਤਰ ਕਾਮਰੇਡ ਅਮਰਜੀਤ ਕੌਰ  ਨੇ ਅੱਜ ਵਾਰਡ ਨੰਬਰ 78 ਵਿਚ ਸੀਪੀਆਈ ਵੱਲੋਂ ਆਯੋਜਿਤ ਇਕ ਡੈਮੋਕਰੇਸੀ ਬਚਾਓ-ਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਭਾਜਪਾ ਸ਼ਾਸ਼ਤ ਰਾਜਾਂ ਵਿਚ ਸੰਗਠਿਤ ਭੀੜ ਵੱਲੋਂ ਕੀਤੇ ਗਏ ਕਤਲਾਂ ਦਾ ਹਵਾਲਾ ਦਿੰਦੇ ਹੋਏ ਅਤੇ ਫਿਲਮ ਪਦਮਾਵਤੀ ਦੇ ਦਿਖਾਉਣ  ਦੇ ਖਿਲਾਫ ਹਿੰਸਾ ਇਹ ਦਰਸਾਉਂਦੀ ਹੈ ਕਿ ਭਾਜਪਾ ਦੀਆਂ ਸਰਕਾਰਾਂ ਕਿਵੇਂ ਭਾਰਤ ਦੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਹੀਆਂ ਹਨ। ਇਨ੍ਹਾਂ ਸਰਕਾਰਾਂ ਦੀ ਪੂਰੀ ਤਰ੍ਹਾਂ ਹਿੰਸਾ ਦੇ ਦੋਸ਼ੀਆਂ ਦੇ ਨਾਲ ਮਿਲੀਭੁਗਤ ਹੈ। ਲੋਕਾਂ ਦੇ ਮਸਲਿਆਂ ਵਿਚ ਕੋਈ ਹੱਲ ਨਾ ਹੋਣ ਕਰਕੇ ਆਰਥਿਕ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਲਥਕੇਅਰ, ਸਿੱਖਿਆ ਮਹਿੰਗੀ ਬਣ ਰਹੀ ਹੈ ਹੁਣ ਸਰਕਾਰ ਐੱਫ.ਆਰ.ਡੀ.ਆਈ. ਬਿੱਲ ਰਾਹੀਂ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਵੀ ਕੰਟਰੋਲ ਕਰਨਾ ਚਾਹੁੰਦੀ ਹੈ ਜਿੱਥੇ ਸਰਕਾਰ ਜਮ੍ਹਾਂ ਕਰਤਾਵਾਂ ਦੇ ਪੈਸੇ ਨੂੰ ਜਬਤ ਕਰਨ ਦੀ ਸ਼ਕਤੀ ਹਾਸਲ ਕਰਨਾ ਚਾਹੁੰਦੀ ਹੈ। ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਖੱਬੀ ਜਮਹੂਰੀ ਅਤੇ ਧਰਮ ਨਿਰਪੱਖ ਤਾਕਤਾਂ ਦੀ ਮਜਬੂਤ ਸ਼ਕਤੀਸ਼ਾਲੀ ਲਹਿਰ ਦੀ ਲੋੜ ਹੈ। ਸੀਪੀਆਈ ਦੇ ਆਗੂ ਅਤੇ ਰੈਲੀ ਦੇ ਮੁੱਖ ਪ੍ਰਬੰਧਕ ਰਣਧੀਰ ਸਿੰਘ ਧੀਰਾ ਨੇ ਕਿਹਾ ਕਿ ਬਹੁਤ ਸਾਰੇ ਉਮੀਦਵਾਰ ਚੋਣਾਂ ਵਿੱਚ ਪੈਸੇ ਅਤੇ ਤਾਕਤ ਤੇ ਗੁੰਡਾਗਰਦੀ ਦੀ  ਵਰਤੋਂ ਕਰਦੇ ਹਨ ਅਤੇ ਸ਼ਰਾਬ ਅਤੇ ਹੋਰ ਨਸ਼ਾ ਵੀ ਵਰਤਦੇ ਹਨ। ਅਜਿਹੇ ਤੱਤਾਂ ਨੂੰ ਨਿਖੇੜਨ ਦੀ ਜਰੂਰਤ ਹੈ। ਜਿਨ੍ਹਾਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ ਉਨ੍ਹਾਂ ਵਿਚ ਡਾ. ਅਰੁਣ ਮਿੱਤਰਾ,  ਕਾਮਰੇਡ ਡੀ ਪੀ ਮੌੜ, ਕਾਮਰੇਡ ਨਵਲ ਛਿੱਬੜ,  ਕਾਮਰੇਡ ਗੁਰਨਾਮ ਸਿੱਧੂ, ਕਾਮਰੇਡ ਗੁਲਜ਼ਾਰ ਗੋਰੀਆ, ਕਾਮਰੇਡ ਵਿਜੈ ਕੁਮਾਰ, ਕਾਮਰੇਡ ਚਮਕੌਰ ਸਿੰਘ, ਕੇਵਲ ਸਿੰਘ ਬਨਵੈਤ, ਮੋ: ਸ਼ਫ਼ੀਕ, ਸੁਰਜੀਤ ਸਿੰਘ ਫ਼ੌਜੀ, ਵੀਰਾ ਖ਼ਾਨ, ਰਾਮਾਧਾਰ ਸਿੰਘ, ਦੇਵਰਾਜ, ਜਗਤਾਰ ਸਿੰਘ, ਨਿਧਾਨ ਸਿੰਘ, ਮੁੰੱਨਾ, ਕਮਲੇਸ਼, ਸਰੋਜ ਕੁਮਾਰ, ਅਨਿਲ ਕੁਮਾਰ, ਬਿੰਦਰ, ਰਮੇਸ਼, ਮੱਖਣ ਸਿੰਘ, ਭਰਪੂਰ ਸਿੰਘ, ਜਗਪਾਲ, ਜਗਦੀਸ਼ ਚੌਹਨ ਅਤੇ ਹੋਰ ਖੇਤਰਾਂ ਦੇ ਵੱਡੇ ਨਾਗਰਿਕਾਂ ਨੇ ਰੈਲੀ ਵਿਚ ਹਿੱਸਾ ਲਿਆ।   

26 ਜਨਵਰੀ ਦੀ ਪਰੇਡ ਮੌਕੇ ਪੁਲਿਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ

ਜਗਰਾਓਂ ਵਿੱਚ ਵਾਪਰੀ ਘਟਨਾ-ਚਰਚਾ ਹੈ ਕਿ ਉਹ ਪ੍ਰੇਸ਼ਾਨ ਸੀ  
ਲੁਧਿਆਣਾ: 26 ਜਨਵਰੀ 2018: (ਪੰਜਾਬ ਸਕਰੀਨ ਬਿਊਰੋ)::
ਅੱਜ 26 ਜਨਵਰੀ ਦਾ ਦਿਨ। ਤਕਰੀਬਨ ਹਰ ਪਾਸੇ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਵਾਲੀ ਚਹਿਲ ਪਹਿਲ। ਥਾਂ ਥਾਂ ਲੱਡੂ ਵੰਡਣ ਦੀਆਂ ਰਸਮਾਂ। ਥਾਂ ਝੰਡੇ ਦੀਆਂ ਰਸਮਾਂ। ਪਰੇਡ ਅਤੇ ਝਾਕੀਆਂ ਨੂੰ ਦੇਖਦੇ ਲੋਕ, ਟੀਵੀ ਚੈਨਲਾਂ ਤੋਂ ਪਰੇਡ ਦੇਖਦੇ ਲੋਕ। ਅਚਾਨਕ ਹੀ ਇੱਕ ਪੁਲਿਸ ਮੁਲਾਜ਼ਮ ਰਿਪਬਲਿਕ ਦੇ ਦੀ ਪਰੇਡ ਵਿੱਚ ਖੁਦ ਨੂੰ ਗੋਲੀ ਮਾਰ ਲੈਂਦਾ ਹੈ। ਇਹ ਸਭ ਕੁਝ ਵਾਪਰਿਆ ਹੈ ਜਗਰਾਉਂ ਵਿੱਚ। ਜਗਰਾਓਂ ਵਿੱਚ ਸਿਪਾਹੀ ਮਨਜੀਤ ਰਾਮ ਨੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਉਹ ਨਕੋਦਰ ਦਾ ਰਹਿਣ ਵਾਲਾ ਸੀ। ਅੱਜ ਸਵੇਰੇ ਜਦੋਂ ਜਗਰਾਉਂ ਦੇ ਸੀਨੀਅਰ ਸੈਕੇਂਡਰੀ ਸਕੂਲ ਵਿਖੇ ਗਣਤੰਤਰ ਦਿਵਸ ਦੇ ਸਮਾਗਮ ਚੱਲ ਰਹੇ ਸਨ ਉਦੋਂ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਬ ਡਵੀਜ਼ਨ ਜਗਰਾਉਂ ਦੇ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਪੁਲਿਸ ਦੇ ਸਿਪਾਹੀ ਮਨਜੀਤ ਸਿੰਘ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਘਟਨਾ ਪਲਾਂ ਵਿੱਚ ਹੀ ਚੁਫੇਰੇ ਫੇਲ ਗਈ। ਮ੍ਰਿਤਕ ਸਿਪਾਹੀ ਸਿਟੀ ਜਗਰਾਉਂ ਪੁਲਿਸ ਥਾਣੇ ਦੇ ਮੁਖੀ ਦਾ ਗੰਨਮੈਨ ਸੀ। ਮਨਜੀਤ ਰਾਮ ਨਾਮ ਦੇ ਇਸ ਪੁਲਿਸ ਮੁਲਾਜ਼ਮ ਨੇ  ਗਣਤੰਤਰ ਦਿਵਸ ਦੀ ਹੋ ਰਹੀ ਪਰੇਡ ਮੌਕੇ ਸਮਾਗਮ ਨੇੜੇ ਖੜੀ ਪੁਲਿਸ ਦੀ ਗੱਡੀ 'ਚ ਜਾ ਕੇ ਖੁਦਕੁਸ਼ੀ ਕਰ ਲਈ। ਕਿਹਾ ਜਾ ਰਿਹਾ ਹੈ ਉਸਨੇ ਏ ਕੇ 47 ਨਾਲ ਖੁਦ ਨੂੰ ਗੋਲੀ ਮਾਰੀ। ਖੁਦਕੁਸ਼ੀ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਕਿਹਾ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਪ੍ਰੇਸ਼ਾਨੀ ਕਿਸ ਗੱਲ ਦੀ ਸੀ ਇਸਦਾ ਪਤਾ ਲਗਾਇਆ ਜਾ ਰਿਹਾ ਹੈ।

GCG ਵਿੱਚ ਦਿੱਤਾ ਗਿਆ ਰੰਗ ਨਸਲ ਅਤੇ ਜਾਤ ਤੋਂ ਉੱਪਰ ਉੱਠਣ ਦਾ ਸੰਦੇਸ਼

Fri, Jan 26, 2018 at 10:14 AM
ਹਿੰਸਾ ਅਤੇ ਭ੍ਰਿਸ਼ਟਾਚਾਰ ਨੂੰ ਦੂਰ ਕਰਨਾ ਹੀ ਦੇਸ਼ ਦੀ ਸੱਚੀ ਸੇਵਾ ਹੋਵੇਗੀ
ਲੁਧਿਆਣਾ: 26 ਜਨਵਰੀ 2018: (ਪੰਜਾਬ ਸਕਰੀਨ ਬਿਊਰੋ):: 
69ਵਾਂ ਗਣਤੰਤਰ ਦਿਵਸ ਲੁਧਿਆਣਾ ਵਿੱਚ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਵੀ ਬੜੇ ਹੀ ਜੋਸਾਹੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਕਾਲਜ ਦੇ ਵਿਹੜੇ ਵਿੱਚ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਰੰਗਾਰੰਗ ਆਯੋਜਨ ਹੋਇਆ। ਇਸ ਮੌਕੇ ਉਪਰ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਝੰਡਾ ਲਹਿਰਾਇਆ। ਇਸ ਮੌਕੇ ਉਹਨਾਂ ਨੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਹਨਾਂ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ਦੱਸਦਿਆਂ ਹੋਇਆ ਸਾਰਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ।

ਸ਼੍ਰੀਮਤੀ ਸੁਖਵਿੰਦਰ ਕੋਰ ਮੁਖੀ, ਰਾਜਨੀਤੀ ਸ਼ਾਸ਼ਤਰ ਵਿਭਾਗ ਨੇ 69ਵੇਂ ਗਣਤੰਤਰ ਦਿਵਸ ਦੀ ਬਹੁਤ-ਬਹੁਤ ਵਧਾਈ ਦਿੱਤੀ ਅਤੇ ਉਹਨਾਂ ਨੇ ਆਖਿਆ ਕਿ ਅੱਜ ਦੀ ਹਿੰਸਾ ਅਤੇ ਭ੍ਰਿਸ਼ਟਾਚਾਰ ਨੂੰ ਦੂਰ ਕਰਨਾ ਹੀ ਦੇਸ਼ ਦੀ ਸੱਚੀ ਸੇਵਾ ਹੋਵੇਗੀ।  ਉਹਨਾਂ ਸਾਰਿਆਂ ਨੂੰ ਸੰਹੁ ਖਾਣ ਲਈ ਆਖਿਆ ਕਿ ਸਾਰੇ ਜਣੇ ਸੰਵਿਧਾਨ ਪ੍ਰਤੀ ਵਫਾਦਾਰ ਰਹਿਣਗੇ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਸ਼੍ਰੀਮਤੀ ਕਿਰਨਜੀਤ ਕੌਰ ਬਰਾੜ ਨੇ ਰੰਗ ਨਸਲ ਅਤੇ ਜਾਤ ਤੋਂ ਉੱਪਰ ਉਠ ਕੇ ਦੇਸ਼ ਬਾਰੇ ਸੋਚਣ ਲਈ ਆਖਿਆ। ਇਸ ਮੌਕੇ ਤੇ ਕਾਲਜ ਦੇ ਦਰਜਾ ਚਾਰ ਕਰਮਚਾਰੀਆਂ ਨੂੰ ਸ਼੍ਰੀਮਤੀ ਕਿਰਨਜੀਤ ਕੌਰ ਬਰਾੜ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਐਨ.ਐਸ.ਐਸ ਅਤੇ ਵਿਦਿਆਰਥੀ ਕੌਂਸਲ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੇ ਅੰਤ ਤੇ ਸਟਾਫ ਅਤੇ ਵਿਦਿਆਰਥੀਆਂ ਵਿੱਚ ਲੱਡੂ ਵੰਡੇ ਗਏ।


PAU: ਧੁੰਦ ਭਰੀ ਸਵੇਰ ਵਿੱਚ ਲਹਿਰਾਇਆ ਗਿਆ ਪੀਏਯੂ ਵਿੱਚ ਕੌਮੀ ਝੰਡਾ

Fri, Jan 26, 2018 at 12:02 PM
ਕੁਦਰਤੀ ਸਰੋਤਾਂ ਦੀ ਸੰਭਾਲ ਲਈ ਲਗਾਤਾਰ ਯਤਨ ਜ਼ਰੂਰੀ ਹਨ: ਡਾ: ਢਿੱਲੋਂ
ਲੁਧਿਆਣਾ: 26 ਜਨਵਰੀ 2018: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਭਾਰਤ ਦੇ 69ਵੇਂ ਗਣਤੰਤਰ ਦਿਵਸ ਮੌਕੇ ਵਾਈਸ ਚਾਂਸਲਰ ਡਾ.ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਨੇ ਧੁੰਦ ਭਰੀ ਸਵੇਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਐਨ ਸੀ ਸੀ ਵਿਦਿਆਰਥੀਆਂ ਨਾਲ ਮਿਲ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਅਜ਼ਾਦੀ, ਹੱਕਾਂ, ਅਧਿਕਾਰਾਂ ਅਤੇ ਫਰਜ਼ਾਂ ਦੀ ਗੱਲ ਦੀ ਗੱਲ ਕਰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਭਾਰਤ ਵਿੱਚ 26 ਜਨਵਰੀ ਨੂੰ ਹਰ ਵਰ੍ਹੇ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ  1950 ਵਿੱਚ ਇਸ ਦਿਨ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਮਨੁੱਖੀ ਅਧਿਕਾਰਾਂ ਦੇ ਨਾਲ–ਨਾਲ ਫਰਜ਼ਾਂ ਵਿੱਚ ਵੀ ਬੰਨ੍ਹਦਾ ਹੈ। ਅਜ਼ਾਦੀ ਦੀ ਜੰਗ ਅਤੇ ਅਜ਼ਾਦੀ ਮਗਰੋਂ ਦੇਸ਼ ਦੇ ਵਿਕਾਸ ਵਿੱਚ ਪੰਜਾਬੀਆਂ ਨੇ ਬਹੁਤ ਵੱਡਾ ਹਿੱਸਾ ਪਾਇਆ ਹੈ, ਇਤਿਹਾਸ ਇਸਦਾ ਗਵਾਹ ਹੈ। ਕੌਮੀ ਭੋਜਨ ਸੁਰੱਖਿਆ ਅਤੇ ਹੋਰ ਸੰਕਟਾਂ ਵਿੱਚ ਪੰਜਾਬ ਦੀ ਦੇਣ ਬਹੁਤ ਵੱਡੀ ਹੈ। ਸਮੇਂ ਦੇ ਨਾਲ ਸਾਡੇ ਲਈ ਨਵੀਆਂ ਚੁਣੌਤੀਆਂ ਦਰਪੇਸ਼ ਹਨ। ਅਸੀਂ ਪੈਦਾਵਾਰ ਵਧਾਉਣ ਦੀਆਂ ਖੇਤੀ ਤਕਨੀਕਾਂ ਕਿਸਾਨਾਂ ਤੱਕ ਪਸਾਰਨ ਵਿੱਚ ਸਫਲ ਹੋਏ ਹਾਂ। ਕੁਦਰਤੀ ਸਰੋਤਾਂ ਦੀ ਸੰਭਾਲ, ਵਾਧੂ ਖੇਤੀ ਲਾਗਤਾਂ ਘਟਾਉਣ ਲਈ ਅਸੀਂ ਹਾਲੇ ਕਿਸਾਨ ਨੂੰ ਲਗਾਤਾਰ ਪ੍ਰੇਰਿਤ ਕਰਨਾ ਹੈ। ਹਾਲੇ ਅਸੀਂ ਪਾਣੀ, ਖਾਦਾਂ ਅਤੇ ਖੇਤੀ ਰਸਾਇਣਾਂ ਦੀ ਅੰਨ੍ਹੇਵਾਹ ਵਰਤੋਂ ਨੂੰ ਬੰਨ੍ਹ ਲਾਉਣਾ ਹੈ, ਪਰਾਲੀ ਅਤੇ ਖੇਤੀ ਦੀ ਰਹਿੰਦ–ਖੂੰਹਦ ਨੂੰ ਸਹੀ ਢੰਗ ਨਾਲ ਸੰਭਾਲਣਾ ਹੈ ਤਾਂ ਹੀ ਅਸੀਂ ਸਦੀਵੀ ਖੇਤੀ ਦੇ ਰਾਹ ਤੁਰ ਸਕਦੇ ਹਾਂ। ਮੈਨੂੰ ਆਸ ਹੈ ਅਤੇ ਵਿਸ਼ਵਾਸ਼ ਵੀ ਕਿ ਸਾਡੇ ਮਿਹਨਤੀ ਵਿਗਿਆਨੀ ਇਸ ਚੇਤਨਾ ਨੂੰ ਪਸਾਰਨ ਵਿੱਚ ਸਫ਼ਲ ਹੁੰਦੇ ਰਹਿਣਗੇ ਅਤੇ ਸਾਡਾ ਕਿਸਾਨ ਵੀ ਲਾਜ਼ਮੀ ਇਸ ਮੁਹਿੰਮ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰੇਗਾ।
ਬਿਨਾਂ ਸ਼ੱਕ ਅਸੀਂ ਇਸ ਖੇਤਰ ਵਿੱਚ ਸਫ਼ਲ ਵੀ ਹੋ ਰਹੇ ਹਾਂ ਇਸ ਲਈ ਮੈਂ ਵਿਗਿਆਨੀਆਂ ਅਤੇ ਕਿਸਾਨਾਂ ਦਾ ਧੰਨਵਾਦ ਕਰਦਾ ਹਾਂ।
ਪਿਛਲੇ 30 ਸਾਲਾਂ ਵਿੱਚ ਆਰਗੈਨਿਕ ਕਾਰਬਨ ਵਧਣ ਨਾਲ ਮਿੱਟੀ ਦੀ ਸਿਹਤ ਸੁਧਰੀ ਹੈ। ਖਾਦ ਵਸਤਾਂ ਵਿੱਚ ਰਸਾਇਣਾਂ ਦੀ ਰਹਿੰਦ–ਖੂੰਹਦ ਦੀ ਦਰ ਵੀ ਲਗਾਤਾਰ ਹੇਠਾਂ ਆਈ ਹੈ।  ਪਰਮਲ ਚੌਲ ਅਤੇ ਕਣਕ ਦਾ ਝਾੜ ਵਧਿਆ ਹੈ। ਪੰਜਾਬ ਦੇ ਕਿਸਾਨ ਦੀ ਆਮਦਨ ਬਾਕੀ ਰਾਜਾਂ ਦੇ ਕਿਸਾਨਾਂ ਨਾਲੋਂ ਸਭ ਤੋਂ ਵੱਧ ਹੈ ਪਰ ਕਿਸਾਨ ਲਈ ਮੁਨਾਫ਼ੇ ਦਾ ਮਸਲਾ ਹਾਲੇ ਹੱਲ ਹੋਣਾ ਹੈ। ਇਸ ਲਈ ਸਹਾਇਕ ਧੰਦੇ ਅਪਨਾਉਣਾ ਲਾਜ਼ਮੀ ਹੈ। ਪ੍ਰਾਸੈਸਿੰਗ ਅਤੇ ਫ਼ਸਲਾਂ ਦੀ ਦਰਾਮਦ ਦੇ ਨੁਕਤੇ ਤੋਂ ਚੰਗੀ ਪੌਸ਼ਟਿਕ ਮਿਆਰੀ ਵਾਲੀਆਂ ਕਿਸਮਾਂ ਬੀਜਣ ਦੀ ਲੋੜ ਹੈ। ਖੇਤੀ ਨਾਲ ਸਬੰਧਿਤ  ਕਿੱਤਿਆਂ ਦਾ ਹੁਨਰ ਸਿਖ ਕੇ ਅਸੀਂ ਵਿਗਿਆਨਕ ਖੇਤੀ ਦੇ ਖੇਤਰ ਵਿੱਚ ਅੱਗੇ ਵੱਧ ਸਕਦੇ ਹਾਂ। ਸਾਦੇ ਵਿਆਹ ਸਾਦੇ ਭੋਗ” ਦੀ ਲਹਿਰ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ ਦੱਸਦਾ ਹੈ ਕਿ ਖੁਸ਼ਹਾਲੀ ਲਈ ਖਰਚਿਆਂ ਤੇ ਸੰਜਮ ਅਸੀਂ ਸਾਰੇ ਹੀ ਚਾਹੁੰਦੇ ਹਾਂ।  
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ਼ ਰਵਿੰਦਰ ਕੌਰ ਧਾਲੀਵਾਲ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿੱਚ ਅਨੁਸ਼ਾਸ਼ਨ ਦੀ ਲੋੜ ਹੈ। ਇਸ ਮੌਕੇ ਪੀਏਯੂ ਦੇ ਰਜਿਸਟਰਾਰ, ਡਾ਼ ਰਾਜਿੰਦਰ ਸਿੰਘ ਸਿੱਧੁ, ਨਿਰਦੇਸ਼ਕ ਪਸਾਰ ਸਿੱਖਿਆ ਡਾ਼ ਜਸਕਰਨ ਸਿੰਘ ਮਾਹਲ, ਡੀਨ ਕਾਲਜ ਆਫ ਬੇਸਿਕ ਸਾਇੰਸਜ਼ ਡਾ: ਗੁਰਿੰਦਰ ਕੌਰ ਸਾਂਘਾ, ਡੀਨ ਕਾਲਜ ਆਫ ਹੋਮ ਸਾਇੰਸ ਡਾ਼ ਜਤਿੰਦਰ ਗੁਲਾਟੀ, ਮਿਲਖ ਅਫਸਰ ਡਾ: ਵਿਸ਼ਵਜੀਤ ਹਾਂਸ, ਕੰਟਰੋਲਰ ਪ੍ਰੀਖਿਆਵਾਂ ਡਾ: ਐਨ ਕੇ ਖੁੱਲਰ ਅਤੇ ਹੋਰ ਅਧਿਕਾਰੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਸ਼ਾਮਿਲ ਸਨ। 

Friday, January 27, 2017

ਅਨੁਸ਼ਾਸ਼ਨ ਅਤੇ ਪੱਕਾ ਇਰਾਦਾ ਸਫਲਤਾ ਦੀ ਕੁੰਜੀ ਹਨ-VC ਡਾ. ਢਿੱਲੋਂ

PAU ਵਿਖੇ ਮਨਾਇਆ ਗਿਆ 68ਵਾਂ ਗਣਤੰਤਰ ਦਿਵਸ 

ਲੁਧਿਆਣਾ: 26 ਜਨਵਰੀ 2017: (ਕਾਰਤਿਕਾ ਸਿੰਘ//ਪੰਜਾਬ ਸਕਰੀਨ):
ਸਰਦੀ ਦੇ ਮੌਸਮ ਵਿੱਚ ਰਾਤ ਤੋਂ ਜਾਰੀ ਬਰਸਾਤ ਅਤੇ ਸੀਤ ਲਹਿਰ ਨੇ ਭਾਂਵੇਂ ਮਾਹੌਲ ਨੂੰ ਬਰਫੀਲਾ ਬਣਾ ਦਿੱਤਾ ਸੀ ਪਰ ਕੌਮੀ ਤਿਓਹਾਰ ਗਣਤੰਤਰ ਦਿਵਸ ਦੇ ਉਤਸ਼ਾਹ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰਾਂ, ਪ੍ਰੋਫੈਸਰਾਂ, ਵਿਗਿਆਨੀਆਂ ਅਤੇ ਵਿਦਿਆਰਥੀਆਂ ਦੇ ਜੋਸ਼ ਸਾਹਮਣੇ ਕਾਂਬਾ ਛੇੜਣ ਵਾਲੀ ਠੰਡ ਦੀ ਵੀ ਇੱਕ ਨ ਚੱਲੀ। ਪੀਏਯੂ ਦੇ ਕੁਦਰਤੀ ਰੰਗਾਂ ਵਾਲੇ ਮਾਹੌਲ ਨੇ ਇਸ ਮੌਕੇ ਨੂੰ ਹੋਰ ਖੂਬਸੂਰਤ ਬਣਾ ਦਿੱਤਾ ਸੀ। ਸਮਾਗਮ ਦਾ ਸ਼ੁਭ ਆਰੰਭ ਕੌਮੀਜੀਤ ਜਨ ਗਨ ਮਨ ਨਾਲ ਹੋਇਆ। ਇਸ ਸਮਾਗਮ ਵਿੱਚ 26 ਜਨਵਰੀ ਦੀਆਂ ਵਧਾਈਆਂ ਦੇ ਨਾਲ ਨਾਲ ਪੀਏਯੂ ਦੀਆਂ ਪ੍ਰਾਪਤੀਆਂ, ਖੇਤੀ ਖੋਜ ਦੇ ਤਜਰਬਿਆਂ, ਕਿਸਾਨੀ ਵਿਕਾਸ ਦੀਆਂ ਯੋਜਨਾਵਾਂ ਅਤੇ ਮਾਰਕੀਟਿੰਗ ਖੇਤਰ ਦੀਆਂ ਚੁਣੌਤੀਆਂ ਬਾਰੇ ਵੀ ਗੱਲਾਂ ਹੋਈਆਂ। 
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਭਾਰਤ ਦੇ 68ਵੇਂ ਗਣਤੰਤਰ ਦਿਵਸ ਮੌਕੇ ਵਾਈਸ ਚਾਂਸਲਰ ਡਾ ਬਲਦੇਵ ਸਿੰਘ ਢਿੱਲੋਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਐਨ ਐਨ ਸੀ ਦੇ ਵਿਦਿਆਰਥੀਆਂ ਨਾਲ ਸਲਾਮੀ ਦੀ ਰਸਮ ਅਦਾ ਕੀਤੀ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਰਾਜ ਅਤੇ ਭਾਰਤ ਦੇਸ਼ ਨੂੰ ਭੋਜਨ ਪੱਖੋਂ ਭਰਪੂਰ ਬਣਾਉਣ ਲਈ ਹਾਲੇ ਬਹੁਤ ਕੰਮ ਕਰਨੇ ਬਾਕੀ ਹਨ ਜਿਸ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਅਹਿਮ ਰੋਲ ਨਿਭਾਉਂਦੇ ਰਹਿਣਾ ਹੈ। ਪੰਜਾਬੀਆਂ ਦੇ ਇਸ ਵੱਡੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਾ ਢਿੱਲੋਂ ਨੇ ਕਿਹਾ ਕਿ ਹੁਣ ਸਾਡਾ ਫਰਜ ਬਣਦਾ ਹੈ ਕਿ ਦੇਸ਼ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਬਿਨਾਂ ਸ਼ੱਕ ਅੰਨ ਸੰਕਟ ਨਾਲ ਨਜਿੱਠਣ ਵਿੱਚ ਪੰਜਾਬ ਦੇ ਮਿਹਨਤੀ ਕਿਸਾਨਾਂ ਦਾ ਮਹੱਤਵਪੂਰਨ ਰੋਲ ਹੈ, ਜਿਨ੍ਹਾਂ ਨੇ ਪੰਜਾਬ ਐਗਰੀਕਲਚਰਲ  ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਤੇ ਨਵੀਂ ਤਕਨਾਲੋਜੀ ਨੂੰ ਅਪਣਾਇਆ। ਅਸੀਂ ਪੰਜਾਬੀ ਕਿਸਾਨਾਂ ਨਾਲ ਆਪਣਾ ਭਰੋਸਾ ਬਣਾਈ ਰੱਖਣਾ ਹੈ, ਇਸੇ ਵਿੱਚ ਹੀ ਯੂਨੀਵਰਸਿੰਟੀ ਦੀ ਵੱਡੀ ਸਫਲਤਾ ਹੈ। ਡਾ ਢਿੱਲੋਂ ਨੇ ਕਿਹਾ ਕਿ ਅਨੁਸ਼ਾਸ਼ਨ ਅਤੇ ਪੱਕਾ ਇਰਾਦਾ ਸਫਲਤਾ ਦੀ ਕੁੰਜੀ ਹਨ। ਉਹਨਾਂ ਵਿਸ਼ੇਸ਼ ਤੌਰ ਤੇ ਚਿੱਟੀ ਮੱਖੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਇਕੱਠੇ ਯਤਨਾਂ ਕਰਕੇ ਅਸੀਂ ਇਸ ਸਮੱਸਿਆ ਤੋਂ ਨਿਜਾਤ ਪਾ ਸਕੇ ਹਾਂ। ਉਹਨਾਂ ਕਿਹਾ ਕਿ ਬੀਤੇ ਸਾਲਾਂ ਵਿੱਚ ਝੋਨੇ ਦੀਆਂ ਸਿਫਾਰਸ਼ ਕਿਸਮਾਂ ਅਧੀਨ ਸੂਬੇ ਵਿੱਚ ਰਕਬਾ ਵਧਿਆ ਹੈ ਅਤੇ ਸੂਬੇ ਵਿੱਚ ਰਸਾਇਣਾਂ ਦੀ ਵਰਤੋਂ ਵਿੱਚ ਵੀ ਕਮੀ ਆਈ ਹੈ। 
ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਰਵਿੰਦਰ ਕੌਰ ਧਾਲੀਵਾਲ ਨੇ ਇਸ ਮੌਕੇ ਸਭ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੂੰ ਆਪਣੀ ਆਜ਼ਾਦੀ ਦੇ ਗੌਰਵ ਦੇ ਨਾਲ–ਨਾਲ ਅਨੁਸ਼ਾਸਨ ਵਿੱਚ ਰਹਿ ਕੇ ਕੰਮ ਕਰਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ, ਦਾਜ–ਦਹੇਜ, ਭਰੂਣ ਹੱਤਿਆ, ਨਸ਼ਿਆਂ ਅਤੇ ਫਜ਼ੂਲ ਖਰਚੀ ਆਦਿ ਸਮਾਜ ਵਿਰੋਧੀ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। 
ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਪੀ ਕੇ ਖੰਨਾ, ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ: ਨੀਲਮ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਡਾ: ਰਜਿੰਦਰ ਸਿੰਘ ਸਿੱਧੂ, ਡੀਨ, ਖੇਤੀਬਾੜੀ ਇੰਜੀਨੀਅਰਿੰਗ ਕਾਲਜ ਡਾ ਜਸਕਰਨ ਸਿੰਘ ਮਾਹਲ, ਡੀਨ, ਕਾਲਜ ਆਫ ਬੇਸਿਕ ਸਾਇੰਸਜ਼ ਡਾ: ਗੁਰਿੰਦਰ ਕੌਰ ਸਾਂਘਾ, ਯੂਨੀਵਰਸਿਟੀ ਲਾਇਬ੍ਰੇਰੀਅਨ ਡਾ: ਪਿਰਤਪਾਲ ਸਿੰਘ ਲੁਬਾਣਾ, ਵੱਖ–ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਵਿਗਿਆਨੀ, ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿੱਚ ਧੰਨਵਾਦ ਦੇ ਸ਼ਬਦ ਡਾ: ਵਿਸ਼ਾਲ ਬੈਕਟਰ ਨੇ ਕਹੇ। ਐਨ ਸੀ ਸੀ ਪਰੇਡ ਡਾ: ਲਵਲੀਸ਼ ਗਰਗ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਸੀ। ਕੁਲ ਮਿਲਾ ਕੇ ਇਹ ਇੱਕ ਯਾਦਗਾਰੀ ਸਮਾਗਮ ਸੀ। ਸਮਾਗਮ ਮਗਰੋਂ ਗਰਮਾ ਗਰਮ ਚਾਹ ਅਤੇ ਰਵਾਇਤੀ ਅੰਦਾਜ਼ ਵਾਲੇ ਮੋਟੀ ਬੂੰਦੀ ਦੇ ਲੱਡੂਆਂ ਨੇ ਇੱਕ ਨਵੀਂ ਤਾਜ਼ਗੀ ਅਤੇ ਸ਼ਕਤੀ ਵੀ ਦਿੱਤੀ। 

Monday, January 20, 2014

ਮੁੱਖ ਮੰਤਰੀ ਲੁਧਿਆਣਾ ਵਿਖੇ ਲਹਿਰਾਉਣਗੇ ਤਿਰੰਗਾ

Mon, Jan 20, 2014 at 6:47 PM
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ
ਲੁਧਿਆਣਾ: 20 ਜਨਵਰੀ 2014: (ਸਤਪਾਲ ਸੋਨੀ//ਪੰਜਾਬ ਸਕਰੀਨ)::
''26 ਜਨਵਰੀ ਨੂੰ ਸਥਾਨਕ ਸਰਕਾਰੀ ਕਾਲਜ (ਲੜਕੇ) ਦੇ ਖੇਡ ਮੈਦਾਨ 'ਚ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਵੱਲੋਂ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਇਆ ਜਾਵੇਗਾ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਕੀਤਾ। ਉਹ ਅੱਜ ਖੇਡ ਮੈਦਾਨ ਵਿਖੇ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਰੋਹ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਜ਼ਿਲਾ ਅਧਿਕਾਰੀਆਂ ਨੂੰ ਗਣਤੰਤਰਤਾ ਦਿਵਸ ਕੌਮੀ ਭਾਵਨਾ ਨਾਲ ਮਨਾਉਣ ਦੀ ਪ੍ਰੇਰਣਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਮਨਾਂ 'ਚ ਕੌਮੀਅਤ ਦੀ ਭਾਵਨਾ ਪ੍ਰਪੱਕ ਕਰਕੇ ਕੌਮੀ ਦਿਹਾੜੇ ਮਾਣ ਨਾਲ ਮਨਾਉਣੇ ਚਾਹੀਦੇ ਹਨ। ਸ੍ਰੀ ਅਗਰਵਾਲ ਨੇ ਜ਼ਿਲਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਗਣਤੰਤਰਤਾ ਦਿਵਸ ਦੇ ਇਸ ਮਹੱਤਵਪੂਰਨ ਸਮਾਗਮ 'ਚ ਆਪਣੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ। 
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਨੀਰੂ ਕਤਿਆਲ ਨੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿਲਾ ਦੀਆਂ ਜਿੰਮੇਵਾਰੀਆਂ ਤੋਂ ਜਾਣੂ ਕਰਵਾਇਆ। ਜ਼ਿਲਾ ਕਿਹਾ ਕਿ ਇਸ ਸਮਾਗਮ ਸਬੰਧੀ ਸਾਰੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਦੇਵ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੱਢੀਆਂ ਜਾਣ ਵਾਲੀਆਂ ਵੱਖ ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਏ. ਡੀ. ਸੀ. ਪੀ. (ਹੈੱਡਕੁਆਰਟਰ) ਸ੍ਰ. ਸੁਖਪਾਲ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ, ਕੌਮੀ ਝੰਡਾ ਲਹਿਰਾਉਣ ਤੇ ਪਰੇਡ ਦੀ ਰਿਹਰਸਲ ਲਈ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।  
ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਸਕੂਲੀ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ, ਭੰਗੜੇ ਤੇ ਗਿੱਧੇ ਦੀਆਂ ਵਧੀਆ ਟੀਮਾਂ ਤਿਆਰ ਕਰਨ ਦਾ ਭਰੋਸਾ ਦਿੰਦਿਆਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਯਾਦਗਾਰੀ ਹੋਵੇਗਾ। ਇਸ ਦੌਰਾਨ ਸਮਾਗਮ ਮੌਕੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਾਂ, ਮੁੱਖ ਮਹਿਮਾਨ, ਪਤਵੰਤਿਆਂ, ਪ੍ਰੈਸ ਅਤੇ ਆਮ ਲੋਕਾਂ ਦੇ ਬੈਠਣ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਅੰਗਹੀਣਾਂ ਨੂੰ ਟਰਾਈਸਾਈਕਲ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐੱਸ. ਡੀ. ਐੱਮ. ਸ੍ਰ. ਕੁਲਜੀਤਪਾਲ ਸਿੰਘ ਮਾਹੀ, ਐੱਸ. ਡੀ. ਐੱਮ. ਸ੍ਰੀ ਅਜੇ ਸੂਦ, ਸਿਵਲ ਸਰਜਨ ਡਾ. ਸੁਭਾਸ਼ ਬੱਤਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Thursday, January 24, 2013

ਬਹਾਦਰੀ ਨੂੰ ਸਲਾਮ ਅਤੇ ਬਹਾਦਰਾਂ ਨੂੰ ਮਿਲੀ ਸ਼ਾਬਾਸ਼

ਬਹਾਦਰੀ ਦਿਖਾਉਣ ਵਾਲਿਆਂ ਦੀ ਪਿਠ ਥਾਪੜੀ ਪ੍ਰਧਾਨ ਮੰਤਰੀ ਨੇ 
ਬਹਾਦਰ ਅਖਵਾਉਣ ਦੀ ਤਮੰਨਾ ਤਾਂ ਹਰ ਦਿਲ ਵਿੱਚ ਹੁੰਦੀ ਹੈ ਪਰ ਪਤਾ ਲੱਗਦਾ ਹੈ ਵਕ਼ਤ ਆਉਣ ਤੇ। ਜਦੋਂ ਕਿਸੇ ਨ ਕਿਸੇ ਤੇ ਮੁਸੀਬਤ ਆਉਂਦੀ ਹੈ ਤਾਂ ਉਸ ਵੇਲੇ ਆਪੋ ਆਪਣੇ ਬੂਹੇ ਬਾਰੀਆਂ ਬੰਦ ਕਰਨ ਵਾਲੇ ਲੋਕ ਜਿਆਦਾ ਹੁੰਦੇ ਹਨ ਅਤੇ ਮੁਸੀਬਤ ਮਾਰੇ ਵਿਅਕਤੀ ਦੀ ਮਦਦ ਲਈ ਨਿੱਤਰਨ ਵਾਲੇ ਬਹੁਤ ਹੀ ਘੱਟ।  ਆਖਿਰ ਕੌਣ ਪਾਉਂਦਾ ਹੈ ਆਪਣੀ ਜਾਨ ਖਤਰੇ ਵਿੱਚ। ਪਰ ਜਿਹਨਾਂ ਬਹਾਦਰਾਂ ਦੀ ਤਸਵੀਰ ਤੁਸੀਂ ਦੇਖ ਰਹੇ ਹੋ ਇਹਨਾਂ ਨੇ ਔਖਾ ਵੇਲਾ ਆਉਣ ਤੇ ਕੋਈ ਕਮਜ਼ੋਰੀ ਨਹੀਂ ਦਿਖਾਈ। ਆਪਣੀ ਜਾਨ ਦੀ ਬਾਜ਼ੀ ਲਗਾ ਕੇ ਇਹਨਾਂ ਨੇ ਕਿਸੇ ਨ ਕਿਸੇ ਦੀ ਮਦਦ ਕੀਤੀ। ਇਹੀ ਕਾਰਣ ਹੈ ਕਿ  ਇਹਨਾਂ ਨੂੰ ਨੈਸ਼ਨਲ ਬ੍ਰੇਵਾਰੀ ਐਵਾਰਡ-2012 ਨਾਲ ਸਨਮਾਨਿਆ ਗਿਆ ਹੈ। ਇਹਨਾਂ ਬਹਾਦਰਾਂ ਨੂੰ ਸ਼ਾਬਾਸ਼ੀ ਦੇਣ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਯੂ ਪੀ ਏ ਚੇਅਰਪਰਸਨ ਸੋਨੀਆ ਗਾਂਧੀ, ਮਹਿਲਾ ਅਤੇ ਬਾਲ ਕਲਿਆਣ ਵਿਭਾਗ ਦੀ ਮੰਤਰੀ ਕ੍ਰਿਸ਼ਨਾ ਤੀਰਥ ਅਤੇ ਪ੍ਰਧਾਨ ਮੰਤਰੀ ਦੀ ਧਰਮ ਪਤਨੀ ਗੁਰਚਰਨ ਕੌਰ ਨੇ ਵੀ 24 ਜਨਵਰੀ 2013 ਨੂੰ ਉਚੇਚੇ ਤੌਰ ਤੇ ਸਮਾਂ ਕਢਿਆ।  ਇਹਨਾਂ ਯਾਦਗਾਰੀ ਪਲਾਂ ਨੂੰ ਹਮੇਸ਼ਾਂ ਲਈ ਅੱਖਾਂ ਸਾਹਮਣੇ ਰੱਖਣ ਦੇ ਨੇਕ ਮਕਸਦ ਨਾਲ ਪੱਤਰ ਸੂਚਨਾ ਦਫਤਰ ਅਰਥਾਤ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਕੈਮਰਾਮੈਨ ਨੇ ਝੱਟ ਪੱਟ ਆਪਣੇ ਕੈਮਰੇ ਨੂੰ ਕਲਿੱਕ ਕਰ ਲਿਆ। (ਵੇਰਵਾ-ਰੈਕਟਰ ਕਥੂਰੀਆ ਅਤੇ ਤਸਵੀਰ ਪੀਆਈਬੀ