Showing posts with label SKM. Show all posts
Showing posts with label SKM. Show all posts

Wednesday, October 08, 2025

SKM ਨੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਲਗਾਇਆ ਧਰਨਾ

Received From R S Benipal on Wednesday 8th October 2025 at 15:26//27 Regarding SKM Dharna

ਹੜ੍ਹਾਂ ਦੇ ਕਾਰਨਾਂ ਦੀ ਅਦਾਲਤੀ ਜਾਂਚ ਅਤੇ ਨੁਕਸਾਨ ਦਾ ਮੁਆਵਜ਼ਾ ਮੰਗਿਆ 


ਲੁਧਿਆਣਾ: 08 ਅਕਤੂਬਰ 2025: (*ਆਰ ਐਸ ਬੈਨੀਪਾਲ//ਪੰਜਾਬ ਸਕਰੀਨ ਡੈਸਕ)::

ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿੱਤੇ ਗਏ ਧਰਨੇ ਦੇ ਸੱਦੇ ਨੂੰ ਲਾਗੂ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਲਗਾਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਭੇਜਿਆ ਗਿਆ। 

ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਆਲ ਇੰਡੀਆ ਕਿਸਾਨ ਸਭਾ (ਅਜੇਭਵਨ), ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਡਕੌਤਾ (ਧਨੇਰ), ਭਾਰਤੀ ਕਿਸਾਨ ਯੂਨੀਅਨ ਡਕੌਤਾ ( ਬੁਰਜਗਿੱਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਕਿਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਰਤੀ ਕਿਸਾਨ ਯੂਨੀਅਨ, ਆਲ ਇੰਡੀਆ ਕਿਸਾਨ ਸਭਾ (ਹੱਨਨ ਮੁੱਲਾ), ਪੰਜਾਬ ਕਿਸਾਨ ਯੂਨੀਅਨ, ਦੇ ਆਗੂਆਂ ਹਰਦੇਵ ਸਿੰਘ  ਸੰਧੂ, ਰਘਵੀਰ ਸਿੰਘ ਬੈਨੀਪਾਲ, ਸੁਦਾਗਰ ਸਿੰਘ ਘੁਡਾਣੀ, ਚਮਕੌਰ ਸਿੰਘ ਬਰਮੀ, ਮਹਿੰਦਰ ਸਿੰਘ ਕਮਾਲਪੁਰਾ,  ਸਾਧੂ ਸਿੰਘ ਅੱਚਰਵਾਲ, ਜਗਤਾਰ ਸਿੰਘ ਦੇਹੜਕਾ, ਬੂਟਾ ਸਿੰਘ ਚਕਰ, ਅਵਤਾਰ ਸਿੰਘ ਮੇਹਲੋ, ਬੂਟਾ ਸਿੰਘ ਹਾਸ, ਬਲਰਾਜ ਸਿੰਘ ਕੋਟਉਮਰਾ, ਅਮਨਦੀਪ ਸਿੰਘ ਲੱਲਤੋ, ਮਨਪ੍ਰੀਤ ਸਿੰਘ ਸਿੱਧੂ, ਜਸਵੀਰ ਸਿੰਘ ਝੱਜ, ਬਲਵਿੰਦਰ ਸਿੰਘ, ਕਰਮਜੀਤ ਸਿੰਘ ਗਿੱਲ, ਚਰਨ ਸਿੰਘ ਨੂਰਪੁਰਾ, ਹਰਨੇਕ ਸਿੰਘ ਗੁੱਜਰਵਾਲ, ਯੁਵਰਾਜ ਸਿੰਘ ਘੁਡਾਣੀ, ਸੁਰਜੀਤ ਸਿੰਘ ਝੋਰੜਾ, ਜੁਗਿੰਦਰ ਸਿੰਘ ਢਿੱਲੋ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਇਹਨਾਂ  ਆਫ਼ਤਾਂ ਨਾਲ ਲੱਗਭੱਗ 59 ਇਨਸਾਨਾਂ ਦੀ ਜਾਨ ਚਲੀ ਗਈ ਹੈ, ਘਰ ਢਹਿ ਗਏ ਹਨ, ਪਸ਼ੂ ਰੁੜ੍ਹ ਗਏ ਹਨ, ਜ਼ਮੀਨ ਦਰਿਆ ਬੁਰਦ ਹੋ ਗਈ ਹੈ, ਖੇਤਾਂ ਵਿੱਚ ਗਾਰ ਭਰ ਗਈ ਹੈ ਅਤੇ ਫਸਲਾਂ ਤਬਾਹ ਹੋ ਗਈਆਂ ਹਨ। 

ਅਜਿਹੇ ਹਾਲਾਤ ਵਿੱਚ ਕਿਸਾਨ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੇ ਆਪਣੇ ਲੋਕਾਂ ਦੀ ਬਾਂਹ ਫੜਨ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਹੜ੍ਹਾਂ ਨੂੰ ਪੱਕੇ ਤੌਰ ਤੇ ਰੋਕਣ ਲਈ ਪ੍ਰਬੰਧ ਕਰਨੇ ਅਤੇ ਹੜ੍ਹ ਪੀੜਤਾਂ ਦੇ ਮੁੜ ਵਸੇਵੇ ਦਾ ਪ੍ਰਬੰਧ ਕਰਨਾ ਅਤੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹਨਾਂ ਆਖਿਆ ਕਿ ਲੋਕਾਂ ਦੇ ਜਾਨ ਮਾਲ, ਫਸਲਾਂ, ਘਰਾਂ ਅਤੇ ਜ਼ਮੀਨਾਂ ਦੀ ਭਾਰੀ ਤਬਾਹੀ ਹੋਈ ਹੈ। ਇਸ ਲਈ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਮੈਨੇਜਮੈਂਟ ਦੋਸ਼ੀ ਹਨ। ਭਾਰੀ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਦਰਿਆਵਾਂ, ਡਰੇਨਾਂ, ਧੁੱਸੀ ਬੰਨ੍ਹ, ਡੈਮਾਂ ਅਤੇ ਉਹਨਾਂ ਦੇ ਫਲੱਡ ਗੇਟਾਂ ਵਗੈਰਾ ਦੀ ਕੀਤੀ ਜਾਣ ਵਾਲੀ ਪਰਖ ਪੜਤਾਲ, ਸਫ਼ਾਈ ਅਤੇ ਮੁਰੰਮਤ ਕਰਨ ਵਿੱਚ ਭਾਰੀ ਲਾਪਰਵਾਹੀ ਦਿਖੀ ਹੈ। ਅਜਿਹੀ ਕੁਤਾਹੀ ਕਰਨ ਵਾਲੀ ਸਿਆਸੀ ਲੀਡਰਸ਼ਿਪ ਅਤੇ ਅਫ਼ਸਰਸ਼ਾਹੀ ਦੀ ਨਿਸ਼ਾਨਦੇਹੀ ਕੀਤੀ ਜਾਵੇ। ਇਸ ਦੀ ਅਦਾਲਤੀ ਜਾਂਚ ਕਰਕੇ ਲੋਕਾਂ ਦੇ ਜਾਨ-ਮਾਲ ਨਾਲ ਖੇਡਣ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ।

ਇਸ ਸੀਜ਼ਨ ਦੌਰਾਨ ਵੱਧ ਮੀਹ ਪੈਣ ਦੀ ਸੰਭਾਵਨਾ ਦਾ ਪਤਾ ਹੋਣ ਦੇ ਬਾਵਜੂਦ ਡੈਮਾਂ ਵਿੱਚੋਂ ਪਾਣੀ ਰਿਲੀਜ਼ ਕਰਕੇ ਥਾਂ ਨਹੀਂ ਬਣਾਈ ਗਈ। ਜਦੋਂ ਡੈਮ ਭਰ ਗਏ ਤਾਂ ਇੱਕਦਮ ਪਾਣੀ ਛੱਡਿਆ ਗਿਆ, ਜਿਵੇਂ ਰਣਜੀਤ ਸਾਗਰ ਡੈਮ ਤੋਂ ਇਕੱਠਾ ਹੀ ਦੋ ਲੱਖ ਕਿਊਸਕ ਤੋਂ ਵੀ ਵੱਧ ਪਾਣੀ ਛੱਡ ਦਿੱਤਾ ਗਿਆ ਜਿਸ ਕਾਰਨ ਮਾਧੋਪੁਰ ਵਰਕਸ ਦੇ ਤਿੰਨ ਗੇਟ ਵੀ ਟੁੱਟ ਗਏ। ਡੈਮਾਂ ਨੂੰ ਸਮੇਂ ਸਿਰ ਖਾਲੀ ਨਾ ਕਰਨ ਅਤੇ ਪਾਣੀ ਛੱਡਣ ਸਮੇਂ ਵਰਤੀ ਅਣਗਹਿਲੀ ਦੀ ਨਿਰਪੱਖ ਮਾਹਿਰਾਂ ਤੋਂ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿੱਤੀਆਂ ਜਾਣ। ਦਰਿਆਵਾਂ ਵਿੱਚ ਪਾਣੀ ਦਾ ਘੱਟੋ ਘੱਟ ਇੱਕ ਮਾਤਰਾ ਵਿੱਚ ਵਹਾਅ ਯਕੀਨੀ ਬਣਾਉਣ ਅਤੇ ਡੈਮਾਂ ਤੋਂ ਪਾਣੀ ਛੱਡਣ ਦੀ ਪ੍ਰਕਿਰਿਆ ਵਿੱਚ ਜ਼ਰੂਰੀ ਤਕਨੀਕੀ ਸੁਧਾਰ ਕੀਤਾ ਜਾਵੇ। 

ਦਰਿਆਵਾਂ ਦੇ ਨਾਲ ਲਗਦੀਆਂ ਆਬਾਦਕਾਰਾਂ ਦੀਆਂ ਸਾਰੀਆਂ ਕੱਚੀਆਂ ਜ਼ਮੀਨਾਂ, ਜਿਨ੍ਹਾਂ ਦੀਆਂ ਗਿਰਦਾਵਰੀਆਂ ਪਿਛਲੇ ਸਮੇਂ ਤੋੜ ਦਿੱਤੀਆਂ ਗਈਆਂ ਸਨ, ਜਿਵੇਂ ਫਿਰੋਜ਼ਪੁਰ ਜ਼ਿਲੇ ਦੀ 17,000 ਏਕੜ ਤੋਂ ਵੱਧ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ 10,386 ਏਕੜ, ਉਹਨਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ। ਜਦੋਂ ਤੋਂ ਡੈਮ ਬਣੇ ਹਨ ਉਹਨਾਂ ਦੀ ਕਦੇ ਵੀ ਡੀਸਿਲਟਿੰਗ ਨਹੀਂ ਕਰਵਾਈ ਗਈ ਜਿਸ ਕਾਰਨ ਹੋਰ ਡੈਮਾਂ ਤੋਂ ਇਲਾਵਾ, ਭਾਖੜਾ ਡੈਮ ਦੀ ਪਾਣੀ ਸਟੋਰ ਕਰਨ ਦੀ ਸਮਰੱਥਾ 19% ਘਟ ਗਈ ਹੈ। 

ਇਸ ਲਈ ਆਉਣ ਵਾਲੇ ਸਮੇਂ ਵਿੱਚ ਹੜ੍ਹਾਂ ਨੂੰ ਰੋਕਣ ਲਈ ਸਾਰੇ ਡੈਮਾਂ ਦੀ ਡੀਸਿਲਟਿੰਗ ਕਰਵਾਈ ਜਾਵੇ। ਦਰਿਆਵਾਂ ਦੇ ਕਿਨਾਰਿਆਂ ਕੋਲੋਂ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਵਾਈ ਜਾਵੇ। ਦਰਿਆਵਾਂ, ਨਹਿਰਾਂ ਅਤੇ ਡਰੇਨਾਂ ਦੀ ਸਫਾਈ ਕਰਵਾਈ ਜਾਵੇ। ਦਰਿਆਵਾਂ ਦੇ ਧੁੱਸੀ ਬੰਨਾਂ ਨੂੰ ਤਕਨੀਕੀ ਮਾਹਰਾਂ ਦੀ ਰਾਏ ਅਨੁਸਾਰ ਵਿਗਿਆਨਕ ਤਰੀਕੇ ਨਾਲ ਮਜ਼ਬੂਤ ਕੀਤਾ ਜਾਵੇ। ਖਾਸ ਕਰਕੇ ਉਹਨਾਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਜਿੱਥੋਂ ਬੰਨ੍ਹ ਅਕਸਰ ਟੁੱਟਦੇ ਹਨ, ਉਹਨਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤਾ ਚੱਕਣ ਦੀ ਪੱਕੇ ਤੌਰ ਤੇ ਖੁੱਲ੍ਹ ਦਿੱਤੀ ਜਾਵੇ। 

ਇਹਨਾਂ ਆਗੂਆਂ ਨੇ ਮੰਗ ਕੀਤੀ ਕਿ ਲੋਕਾਂ ਦੀ ਜ਼ਿੰਦਗੀ ਨੂੰ ਦੁਬਾਰਾ ਲੀਹ ਤੇ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੱਦਦ ਕੀਤੀ ਜਾਵੇ। ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇ। ਇਸ ਸਬੰਧੀ ਪੰਜ ਏਕੜ ਵਾਲੀ ਸ਼ਰਤ ਹਟਾਈ ਜਾਵੇ। ਨੁਕਸਦਾਰ ਮੁਆਵਜ਼ਾ/ ਰਾਹਤ ਨੀਤੀ ਨੂੰ ਬਦਲ ਕੇ 'ਜਿੰਨਾਂ ਨੁਕਸਾਨ, ਉੰਨਾ ਮੁਆਵਜ਼ਾ' ਦੇ ਆਧਾਰ ਤੇ ਮੁਆਵਜ਼ਾ/ਰਾਹਤ ਨੀਤੀ ਬਣਾਈ ਜਾਵੇ। ਮੁਆਵਜ਼ਾ ਪ੍ਰਕਿਰਿਆ ਸਮਾਂ ਬੱਧ ਕੀਤੀ ਜਾਵੇ। 

ਪੰਜਾਬ ਦੇ ਬਾਕੀ ਜ਼ਿਲਿਆਂ ਵਿੱਚ ਵੀ ਮੀਹਾਂ ਕਾਰਨ ਝੋਨੇ ਦਾ ਝਾੜ 07 ਕੁਇੰਟਲ ਪ੍ਰਤੀ ਏਕੜ ਤੱਕ ਘੱਟ ਗਿਆ ਹੈ। ਇਸ ਘਟੇ ਹੋਏ ਝਾੜ ਦੀ ਪ੍ਰਤੀ ਪੂਰਤੀ ਕੀਤੀ ਜਾਵੇ। ਦਰਿਆ ਬੁਰਦ ਹੋਈ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ਤੇ ਅਕੁਆਇਰ ਕਰਕੇ ਕਿਸਾਨਾਂ ਨੂੰ ਉਸ ਦੀ ਕੀਮਤ ਅਦਾ ਕੀਤੀ ਜਾਵੇ ਜਾਂ ਕਿਸਾਨਾਂ ਦੀ ਮੰਗ ਅਨੁਸਾਰ ਉਹਨਾਂ ਨੂੰ ਬਦਲਵੀਂ ਜਮੀਨ ਮੁਹੱਈਆ ਕਰਵਾਈ ਜਾਵੇ। ਹੜ੍ਹਾਂ ਦੌਰਾਨ ਮਾਰੇ ਗਏ ਇਨਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਢਹੇ ਹੋਏ ਮਕਾਨਾਂ ਦਾ 10 ਲੱਖ, ਗਾਂ ਮੱਝ ਵਗੈਰਾ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡ ਬੱਕਰੀ ਵਗੈਰਾ ਛੋਟੇ ਪਸ਼ੂਆਂ ਦਾ 20 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ। 

ਮਜ਼ਦੂਰ ਪਰਿਵਾਰਾਂ ਨੂੰ ਇਕ ਲੱਖ ਰੁਪਏ ਪ੍ਰਤੀ ਪਰਿਵਾਰ ਇੱਕ ਮੁਸ਼ਤ ਸਹਾਇਤਾ ਤੁਰੰਤ ਦਿੱਤੀ ਜਾਵੇ। ਮਜਦੂਰਾ ਨੂੰ ਪ੍ਰਤੀ ਏਕੜ ਦੱਸ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਗੰਨਾ ਬੀਜਣ ਵਾਲੇ ਕਿਸਾਨਾਂ ਨੂੰ ਗੰਨੇ ਦਾ ਬੀਜ ਮੁਫਤ ਮੁਹੱਈਆ ਕਰਵਾਇਆ ਜਾਵੇ। ਗੰਨੇ ਦੀ ਨੁਕਸਾਨੀ ਫ਼ਸਲ ਦਾ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।ਜਿਹੜੀਆਂ ਜ਼ਮੀਨਾਂ ਵਿੱਚ ਗਾਰ ਅਤੇ ਰੇਤਾ ਭਰ ਗਈ ਹੈ ਉਹਨਾਂ ਨੂੰ ਵਾਹੀ ਯੋਗ ਬਣਾਉਣ ਲਈ ਕਿਸਾਨਾਂ ਦੀ ਆਰਥਿਕ ਮੱਦਦ ਕੀਤੀ ਜਾਵੇ। ਫਸਲ ਬੀਜਣ ਲਈ ਬੀਜ ਅਤੇ ਖਾਦ ਮੁਹੱਈਆ ਕਰਵਾਈ ਜਾਵੇ।

ਹਲਦੀ ਰੋਗ ਅਤੇ ਮਧਰਾ/ ਬੌਨਾ ਰੋਗ ਕਾਰਨ ਝੋਨੇ ਦੇ ਘਟੇ ਹੋਏ ਝਾੜ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ।ਕਰਜੇ ਦੀਆਂ ਕਿਸ਼ਤਾਂ ਇੱਕ ਸਾਲ ਲਈ ਅੱਗੇ ਪਾਈਆਂ ਜਾਣ ਅਤੇ ਇੱਕ ਸਾਲ ਲਈ ਵਿਆਜ ਸਰਕਾਰ ਭਰੇ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੜਕਾਂ, ਸਕੂਲ ਅਤੇ ਹਸਪਤਾਲ ਵਗੈਰਾ ਆਧਾਰ ਢਾਂਚੇ ਦੀ ਮੁੜ ਉਸਾਰੀ ਅਤੇ ਮੁੜ ਵਸੇਬੇ ਦੇ ਕਾਰਜ ਜੰਗੀ ਪੱਧਰ ਤੇ ਤੁਰੰਤ ਸ਼ੁਰੂ ਕੀਤੇ ਜਾਣ। ਇਸ ਸਬੰਧੀ ਕੇਂਦਰ ਸਰਕਾਰ 50,000/- ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਪੰਜਾਬ ਨੂੰ ਦੇਵ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੈਦਾ ਹੋ ਸਕਣ ਵਾਲੀਆਂ ਬਿਮਾਰੀਆਂ ਦੀ ਅਗਾਊ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲ਼ੀ ਦੇ ਨਿਪਟਾਰੇ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਣੀ ਹੈ। ਇਸ ਲਈ ਕਿਸਾਨਾਂ ਨੂੰ 200/- ਰੁਪਏ ਪ੍ਰਤੀ ਕੁਇੰਟਲ ਜਾਂ 7,000/- ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਦਿੱਤੀ ਜਾਵੇ। ਇਸ ਦੀ ਅਣਹੋਂਦ ਕਾਰਨ ਮਜ਼ਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੀਤੀ ਜਾਣ ਵਾਲੀ ਹਰ ਕਿਸਮ ਦੀ ਕਾਰਵਾਈ ਬੰਦ ਕੀਤੀ ਜਾਵੇ।

ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਡੀਏਪੀ ਅਤੇ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ। ਝੋਨੇ ਵਿੱਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ। ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ/ਝੋਨੇ ਤੇ ਕਾਟ ਲੱਗਣੀ ਬੰਦ ਕੀਤੀ ਜਾਵੇ। ਪੰਜਾਬ ਸਰਕਾਰ ਆਪਣੀ ਫਸਲ ਬੀਮਾ ਯੋਜਨਾ ਬਣਾਵੇ ਜਿਸ ਵਿੱਚ ਇੱਕ ਏਕੜ ਨੂੰ ਇਕਾਈ ਮੰਨ ਕੇ ਮੁਆਵਜ਼ਾ ਦੇਣ ਦਾ ਪ੍ਰਾਵਧਾਨ ਹੋਵੇ। ਇਸ ਬੀਮਾ ਪਾਲਸੀ ਦਾ ਪ੍ਰੀਮੀਅਮ ਸਰਕਾਰ ਭਰੇ। ਉਹਨਾ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਉਹਨਾ ਦੀਆਂ ਮੁਸ਼ਕਲਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ। ਜਿਸ ਦੀ ਸਾਰੀ ਜਿਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਮੰਗ ਪੱਤਰ ਲੈਣ ਪਹੁੰਚੇ ਪ੍ਰਸ਼ਾਸ਼ਨਿਕ ਅਧਿਕਾਰੀਆਂ  ਨੇ ਧਰਨਾਕਾਰੀਆਂ ਨੂੰ ਆਖਿਆ ਕਿ ਉਹਨਾਂ ਦਾ ਮੰਗ ਪੱਤਰ ਸਰਕਾਰ ਤੱਕ ਪਹੁੰਚਦਾ ਕਰ ਦਿੱਤਾ ਜਾਵੇਗਾ। ਅਖੀਰ ਵਿੱਚ ਨਾਹਰਿਆਂ ਦੀ ਗੂੰਜ ਵਿੱਚ ਆਪਣੇ ਧਰਨੇ ਦੀ ਸਮਾਪਤੀ ਕੀਤੀ।

*ਰਘਬੀਰ ਸਿੰਘ ਬੈਨੀਪਾਲ ਸੰਯੁਕਤ ਕਿਸਾਨ ਮੋਰਚੇ ਦੇ ਸਰਗਰਮ ਆਗੂ ਹਨ

Tuesday, July 19, 2022

ਸਰਕਾਰ ਵਲੋਂ ਐਮਐਸਪੀ ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਕਬੂਲ ਨਹੀਂ

19th July 2022 at 06:45 PM Via WhatsApp

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਅਸੀਂ ਇਸ ਕਮੇਟੀ ਤੋਂ ਦੂਰੀ ਰੱਖਾਂਗੇ

ਨਵੀਂ ਦਿੱਲੀ: 19 ਜੁਲਾਈ 2022: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::

ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਐਮਐਸਪੀ ਅਤੇ ਹੋਰ ਕਈ ਮੁੱਦਿਆਂ ’ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਦਿਆਂ ਇਸ ਵਿੱਚ ਕੋਈ ਵੀ ਪ੍ਰਤੀਨਿਧੀ ਨਾਮਜ਼ਦ ਨਾ ਕਰਨ ਦਾ ਫੈਸਲਾ ਕੀਤਾ ਹੈ।  
19 ਨਵੰਬਰ ਨੂੰ ਪ੍ਰਧਾਨ ਮੰਤਰੀ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਦੇ ਨਾਲ ਹੀ ਕਮੇਟੀ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਮੋਰਚੇ ਨੇ ਅਜਿਹੀ ਕਿਸੇ ਵੀ ਕਮੇਟੀ ਬਾਰੇ ਆਪਣੇ ਸ਼ੰਕੇ ਜਨਤਕ ਕੀਤੇ ਹਨ।  ਮਾਰਚ ਮਹੀਨੇ ਵਿੱਚ ਜਦੋਂ ਸਰਕਾਰ ਨੇ ਮੋਰਚੇ ਤੋਂ ਇਸ ਕਮੇਟੀ ਦੇ ਨਾਂ ਮੰਗੇ ਸਨ ਤਾਂ ਮੋਰਚੇ ਨੇ ਸਰਕਾਰ ਤੋਂ ਕਮੇਟੀ ਬਾਰੇ ਸਪੱਸ਼ਟੀਕਰਨ ਮੰਗਿਆ ਸੀ, ਜਿਸ ਦਾ ਕਦੇ ਕੋਈ ਜਵਾਬ ਨਹੀਂ ਆਇਆ।  3 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ "ਜਦੋਂ ਤੱਕ ਸਰਕਾਰ ਇਸ ਕਮੇਟੀ ਦੇ ਅਧਿਕਾਰ ਖੇਤਰ ਅਤੇ ਸੰਦਰਭ ਦੀਆਂ ਸ਼ਰਤਾਂ ਨੂੰ ਸਪੱਸ਼ਟ ਨਹੀਂ ਕਰਦੀ, ਉਦੋਂ ਤੱਕ ਇਸ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਨੂੰ ਨਾਮਜ਼ਦ ਕਰਨ ਦਾ ਕੋਈ ਵਾਜਬ ਨਹੀਂ ਹੈ।"  ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨਾਲ ਇਸ ਕਮੇਟੀ ਬਾਰੇ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਸ਼ੰਕੇ ਸੱਚ ਹੋ ਗਏ ਹਨ।  ਸਪੱਸ਼ਟ ਹੈ ਕਿ ਅਜਿਹੀ ਕਿਸਾਨ ਵਿਰੋਧੀ ਅਤੇ ਅਰਥਹੀਣ ਕਮੇਟੀ ਵਿੱਚ ਯੂਨਾਈਟਿਡ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਨੂੰ ਭੇਜਣ ਦਾ ਕੋਈ ਵਾਸਤਾ ਨਹੀਂ ਹੈ।

ਜਦੋਂ ਸਰਕਾਰ ਨੇ ਮੋਰਚੇ ਤੋਂ ਇਸ ਕਮੇਟੀ ਲਈ ਨਾਂ ਮੰਗੇ ਸਨ, ਤਾਂ ਇਸ ਦੇ ਜਵਾਬ ਵਿੱਚ, 24 ਮਾਰਚ 2022 ਨੂੰ ਖੇਤੀਬਾੜੀ ਸਕੱਤਰ ਨੂੰ ਭੇਜੀ ਇੱਕ ਈਮੇਲ ਵਿੱਚ, ਮੋਰਚੇ ਨੇ ਸਰਕਾਰ ਨੂੰ ਕਿਹਾ:

 i) ਇਸ ਕਮੇਟੀ ਦੀ ਸ਼ਰਤਾਂ ਕੀ ਹੋਵੇਗੀ?

 ii) ਇਸ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਹੋਰ ਕਿਹੜੀਆਂ ਜਥੇਬੰਦੀਆਂ, ਵਿਅਕਤੀ ਅਤੇ ਅਹੁਦੇਦਾਰ ਸ਼ਾਮਲ ਹੋਣਗੇ?

 iii) ਕਮੇਟੀ ਦਾ ਚੇਅਰਮੈਨ ਕੌਣ ਹੋਵੇਗਾ ਅਤੇ ਇਸ ਦਾ ਕੰਮਕਾਜ ਕੀ ਹੋਵੇਗਾ?

 iv) ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿੰਨਾ ਸਮਾਂ ਮਿਲੇਗਾ?

 v) ਕੀ ਕਮੇਟੀ ਦੀ ਸਿਫ਼ਾਰਸ਼ ਸਰਕਾਰ ਲਈ ਪਾਬੰਦ ਹੋਵੇਗੀ?

ਸਰਕਾਰ ਨੇ ਇਨ੍ਹਾਂ ਸਵਾਲਾਂ ਦਾ ਜਵਾਬ ਨਹੀਂ ਦਿੱਤਾ।  ਪਰ ਖੇਤੀਬਾੜੀ ਮੰਤਰੀ ਇਹ ਬਿਆਨਬਾਜ਼ੀ ਕਰਦੇ ਰਹੇ ਕਿ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਦੇ ਨਾਂ ਨਾ ਮਿਲਣ ਕਾਰਨ ਕਮੇਟੀ ਦਾ ਗਠਨ ਰੁਕ ਗਿਆ ਹੈ।

ਸੰਸਦ ਸੈਸ਼ਨ ਤੋਂ ਪਹਿਲਾਂ ਇਸ ਕਮੇਟੀ ਦਾ ਐਲਾਨ ਕਰਕੇ ਸਰਕਾਰ ਨੇ ਕਾਗਜ਼ੀ ਕਾਰਵਾਈ ਪੂਰੀ ਕਰਨ ਦੀ ਕੋਸ਼ਿਸ਼ ਕੀਤੀ ਹੈ।  ਪਰ ਨੋਟੀਫਿਕੇਸ਼ਨ ਇਸ ਕਮੇਟੀ ਦੇ ਪਿੱਛੇ ਸਰਕਾਰ ਦੇ ਮਾੜੇ ਇਰਾਦਿਆਂ ਅਤੇ ਕਮੇਟੀ ਦੀ ਬੇਅਦਬੀ ਨੂੰ ਸਪੱਸ਼ਟ ਕਰਦਾ ਹੈ:

1. ਕਮੇਟੀ ਦੇ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਹਨ, ਜਿਨ੍ਹਾਂ ਨੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਹਨ।  ਉਨ੍ਹਾਂ ਦੇ ਨਾਲ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਵੀ ਹਨ, ਜੋ ਇਨ੍ਹਾਂ ਤਿੰਨਾਂ ਕਾਨੂੰਨਾਂ ਦੇ ਮੁੱਖ ਵਕੀਲ ਸਨ।  ਮਾਹਿਰਾਂ ਵਜੋਂ, ਇਹ ਅਰਥਸ਼ਾਸਤਰੀ ਹਨ ਜੋ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਣ ਦੇ ਵਿਰੁੱਧ ਹਨ।

 2. ਸੰਯੁਕਤ ਕਿਸਾਨ ਮੋਰਚਾ ਦੇ 3 ਨੁਮਾਇੰਦਿਆਂ ਲਈ ਕਮੇਟੀ ਵਿੱਚ ਥਾਂ ਛੱਡੀ ਗਈ ਹੈ।  ਪਰ ਹੋਰ ਥਾਵਾਂ 'ਤੇ ਕਿਸਾਨ ਆਗੂਆਂ ਦੇ ਨਾਂ 'ਤੇ ਸਰਕਾਰ ਨੇ ਆਪਣੇ 5 ਵਫ਼ਾਦਾਰ ਲੋਕਾਂ ਨੂੰ ਫਸਾਇਆ ਹੈ ਜੋ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਖੁੱਲ੍ਹ ਕੇ ਵਕਾਲਤ ਕਰਦੇ ਸਨ।  ਇਹ ਸਾਰੇ ਲੋਕ ਜਾਂ ਤਾਂ ਸਿੱਧੇ ਤੌਰ 'ਤੇ ਭਾਜਪਾ-ਆਰਐਸਐਸ ਨਾਲ ਜੁੜੇ ਹੋਏ ਹਨ ਜਾਂ ਫਿਰ ਉਨ੍ਹਾਂ ਦੀ ਨੀਤੀ ਦਾ ਸਮਰਥਨ ਕਰਦੇ ਹਨ।  ਕ੍ਰਿਸ਼ਨ ਵੀਰ ਚੌਧਰੀ ਭਾਰਤੀ ਕਿਸਾਨ ਸੁਸਾਇਟੀ ਨਾਲ ਜੁੜੇ ਹੋਏ ਹਨ ਅਤੇ ਭਾਜਪਾ ਦੇ ਆਗੂ ਹਨ।  ਸਈਦ ਪਾਸ਼ਾ ਪਟੇਲ ਮਹਾਰਾਸ਼ਟਰ ਤੋਂ ਭਾਜਪਾ ਦੇ ਸਾਬਕਾ ਐਮਐਲਸੀ ਹਨ।  ਪ੍ਰਮੋਦ ਕੁਮਾਰ ਚੌਧਰੀ ਆਰਐਸਐਸ ਨਾਲ ਸਬੰਧਤ ਭਾਰਤੀ ਕਿਸਾਨ ਸੰਘ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਨ।  ਸ਼ੇਤਕਾਰੀ ਸੰਗਠਨ ਨਾਲ ਜੁੜੇ ਗੁਣਵੰਤ ਪਾਟਿਲ, ਡਬਲਯੂ.ਟੀ.ਓ. ਦੇ ਵਕੀਲ ਅਤੇ ਇੰਡੀਅਨ ਇੰਡੀਪੈਂਡੈਂਟ ਪਾਰਟੀ ਪਾਰਟੀ ਦੇ ਜਨਰਲ ਸਕੱਤਰ ਹਨ।  ਗੁਣੀ ਪ੍ਰਕਾਸ਼ ਕਿਸਾਨ ਅੰਦੋਲਨ ਦੇ ਵਿਰੋਧ ਵਿਚ ਮੋਹਰੀ ਰਹੇ ਹਨ।  ਇਹ ਪੰਜੇ ਲੋਕ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਬੋਲੇ ​​ਅਤੇ ਇਨ੍ਹਾਂ ਵਿੱਚੋਂ ਬਹੁਤੇ ਕਿਸਾਨ ਅੰਦੋਲਨ ਵਿਰੁੱਧ ਜ਼ਹਿਰ ਉਗਲਦੇ ਰਹੇ ਹਨ।

 3. ਕਮੇਟੀ ਦੇ ਏਜੰਡੇ ਵਿੱਚ ਐਮ ਐਸ ਪੀ 'ਤੇ ਕਾਨੂੰਨ ਬਣਾਉਣ ਦਾ ਕੋਈ ਜ਼ਿਕਰ ਨਹੀਂ ਹੈ।  ਯਾਨੀ ਇਹ ਸਵਾਲ ਕਮੇਟੀ ਦੇ ਸਾਹਮਣੇ ਨਹੀਂ ਰੱਖਿਆ ਜਾਵੇਗਾ।  ਏਜੰਡੇ ਵਿੱਚ ਕੁਝ ਅਜਿਹੀਆਂ ਮੱਦਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ’ਤੇ ਸਰਕਾਰੀ ਕਮੇਟੀ ਪਹਿਲਾਂ ਹੀ ਬਣੀ ਹੋਈ ਹੈ।  ਖੇਤੀ ਮੰਡੀਕਰਨ ਵਿੱਚ ਸੁਧਾਰਾਂ ਦੇ ਨਾਂ ’ਤੇ ਇੱਕ ਅਜਿਹੀ ਵਸਤੂ ਪਾਈ ਗਈ ਹੈ ਜਿਸ ਰਾਹੀਂ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਕਿਸਾਨ ਨੇਤਾ ਡਾ: ਦਰਸ਼ਨ ਪਾਲ, ਹਨਾਨ ਮੋਲਾ, ਜੋਗਿੰਦਰ ਸਿੰਘ ਉਗਰਾਹਾਂ, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਨੇ ਕਿਹਾ ਕਿ ਇਨ੍ਹਾਂ ਤੱਥਾਂ ਦੀ ਰੌਸ਼ਨੀ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਕਮੇਟੀ ਵਿੱਚ ਆਪਣੇ ਨੁਮਾਇੰਦੇ ਭੇਜਣ ਦੀ ਕੋਈ ਵੀ ਤਰਕਸੰਗਤ ਨਹੀਂ ਹੈ।  ਕਿਸਾਨਾਂ ਨੂੰ ਫਸਲ ਦਾ ਵਾਜਬ ਭਾਅ ਦਿਵਾਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਾ ਸੰਘਰਸ਼ ਜਾਰੀ ਰਹੇਗਾ।

Friday, June 24, 2022

ਜਵਾਨਾਂ ਦੇ ਹੱਕ ਵਿੱਚ ਕਿਸਾਨ ਫਿਰ ਤਿਆਰ ਹਨ

ਯੂਪੀ ਦੇ 75 ਜ਼ਿਲਿਆਂ ਅਤੇ ਦੇਸ਼ ਦੇ 18 ਸੂਬਿਆਂ ਵਿੱਚ ਸ਼ਾਂਤਮਈ ਰੋਸ ਵਖਾਵੇ 

ਨਵੀਂ ਦਿੱਲੀ//ਲੁਧਿਆਣਾ//ਅੰਮ੍ਰਿਤਸਰ: 24 ਜੂਨ 2022: (ਪੰਜਾਬ ਸਕਰੀਨ ਬਿਊਰੋ)::

ਅੱਜ ਫਿਰ ਕਿਸਾਨ ਅੰਦੋਲਨ ਵਾਲੇ ਯੋਧੇ ਸ਼ਾਂਤਮਈ ਟਕਰਾਓ ਦੇ ਮੂਡ ਵਿਚ ਸਨ। ਉਹੀ ਜੋਸ਼, ਉਹੀ ਚੜ੍ਹਦੀਕਲਾ। ਚਿਹਰਿਆਂ 'ਤੇ ਜਿੱਤ ਦਾ ਵਿਸ਼ਵਾਸ। ਅੱਜ ਵਾਲੇ ਅੰਦੋਲਨ ਦਾ ਜੋਸ਼ ਅਤੇ ਡਸਿਪਲਿਨ ਦੇਖ ਕੇ ਲੱਗਦਾ ਸੀ ਕਿ ਇੱਕ ਵਾਰ ਫੇਰ ਦਿੱਲੀ ਵਰਗਾ ਕਿਸਾਨ ਮੋਰਚਾ ਤਿਆਰ ਹੋ ਰਿਹਾ ਹੈ। ਇੱਸ ਵਾਰ ਜਵਾਨ ਵੀ ਨਾਲ ਹੋ ਸਕਦੇ ਹਨ। ਕਿਸਾਨ ਆਗੂ ਰਾਕੇਸ਼ ਟਿਕਟ ਨੇ ਟਵਿੱਟਰ 'ਤੇ ਕਿਹਾ ਕਿ ਯੂਪੀ ਦੇ 75 ਜ਼ਿਲਿਆਂ ਅਤੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਸ਼ਾਂਤੀ ਪੂਰਨ ਰੋਸ ਵਿਖਾਵਾ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਅੱਜ ਇਸ ਸਬੰਧੀ ਰਾਸ਼ਟਰਪਤੀ ਨੂੰ ਮੰਗਪੱਤਰ ਵੀ ਦਿੱਤਾ। ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਇਸ ਅੰਦੋਲਨ ਨੂੰ ਪੂਰੇ ਜੋਸ਼ੋ ਖਰੋਸ਼ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕਟ ਨੇ ਕਿਹਾ ਹੈ ਕਿ ਹਿਮਾਚਲ ਵਿਚ ਕਿਸਾਨ ਅੰਦੋਲਨ ਹੋਰ ਤੇਜ਼ ਕੀਤਾ ਜਾਏਗਾ ਤਾਂਕਿ ਹਿਮਾਚਲ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਇਸੇ ਦੌਰਾਨ ਜਦੋਂ ਨਾਲਾਗੜ੍ਹ ਵਿੱਚ ਇਹ ਗੱਲ ਉੱਠੀ ਕਿ ਅੱਜ ਦੇਸ਼ ਵਿਚ ਇੱਕ ਹੋਰ ਅੰਦੋਲਨ ਦੀ ਲੋੜ ਹੈ ਤਾਂ ਭਾਜਪਾ ਸਮਰਥਕਾਂ ਨੇ ਵੀ ਜੁਆਬੀ ਟਿੱਪਣੀਆਂ ਵਿੱਚ ਰਾਕੇਸ਼ ਟਿਕੈਤ ਦੇ ਖਿਲਾਫ ਸਖਤ ਐਕਸ਼ਨ ਦੀਆਂ ਕਈ ਗੱਲਾਂ ਕੀਤੀਆਂ। ਅਭਿਮਨਯੂ ਚੌਹਾਨ ਨੇ ਕਿਹਾ ਇਸ ਵਾਰ ਤੇਰੀ ਪੱਕਾ ਕੁਟਾਈ ਹੋਣੀ ਹੈ। ਸਰਕਾਰ ਮੂਡ ਬਣਾ ਚੁੱਕੀ ਹੈ। ਇਸੇ ਤਰ੍ਹਾਂ ਰਾਸ਼ਟਰ ਪ੍ਰਥਮ ਨਾਮ ਹੇਠ ਆਈ ਡੀ ਚਲਾ ਰਹੇ ਕਿਸੇ ਭਾਜਪਾ ਸਮਰਥਕ ਨੇ ਕਿਹਾ ਜਦੋਂ ਪੂਰੀ ਯੂਨੀਅਨ ਨਾਲ ਸੀ ਉਦੋਂ ਤਾਂ ਪੱਤਾ ਤੱਕ ਨਹੀਂ ਉਖਾੜ ਸਕੇ ਟਿਕੈਤ ਬੰਧੁ ਹੁਣ ਚੰਦ ਸਮਰਥਕਾਂ ਨਾਲ ਕੀ ਕਰ ਲੈਣਗੇ? ਅੰਤਿਮ ਸਾਹਾਂ ਨੂੰ ਆਕਸੀਜ਼ਨ ਦੀ ਉਮੀਦ ਲਗਾਈ ਬੈਠੇ ਹਨ ਇਹ ਅੰਦੋਲਨਜੀਵੀ ਲੇਕਿਨ ਇਹ ਵੀ ਉਲਟਾ ਹੀ ਪਏਗਾ। ਦਬੰਗ ਫਿਲਮ ਵਿੱਚ ਸਲਮਾਨ ਦਾ ਇਕੱਕ ਰੋਲ ਸੀ ਚੁਲਬੁਲ ਪੈਂਦੇ ਦੇ ਨਾਮ ਹੇਠ। ਉਸ ਚੁਲਬੁਲ ਪਾਂਡੇ ਦੀ ਤਸਵੀਰ ਅਤੇ ਨਾਮ ਹੇਠ ਆਈ ਡੀ ਚਲਾ ਰਹੇ ਇੱਕ ਭਾਜਪਾ ਸਮਰਥਕ ਨੇ ਰਾਕੇਸ਼ ਟਿਕੈਤ ' ਦੋਸ਼ ਲਾਉਂਦਿਆਂ ਕਿਹਾ ਹੈ ਕਿ ਇਹ ਪੈਸੇ ਲੈ ਕੇ ਲੋਕਾਂ ਨੂੰ ਭੜਕਾਂਦਾ ਹੈ। ਆਏ ਦਿਨ ਹੁੰੜਦੰਗ ਕਰਾਉਂਦਾ ਹੈ। ਇਸ ਦੇਸ਼ ਵਿਰੋਧੀ ਕਾਂਗਰਸ ਪਿੱਠੂ ਯੋਗੀ ਜੀ ਤੁਰੰਤ ਗ੍ਰਿਫਤਾਰ ਕਰਕੇ ਇਸਦੀ ਗਰਮ ਸ਼ਾਂਤ ਕਰਨ ਅਤੇ ਇਸਦੀਆਂ ਸਾਰੀਆਂ ਸੰਪਤੀਆਂ ਦੀ ਜਾਂਚ ਕਰਨ। ਜੋ ਕੁਝ ਵੀ ਗ਼ਲਤ ਨਿਕਲੇ ਉਸਤੇ ਬੁਲਡੋਜ਼ਰ ਚਲਾ ਕੇ ਸਰਕਾਰੀ ਖਾਤੇ ਵਿਚ ਜਮਾ ਕਰਨ।ਇਸੇ ਤਰ੍ਹਾਂ ਰਾਕੇਸ਼ ਟਿਕਟ ਦੇ ਸਮਰਥਕਾਂ ਨੇ ਵੀ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ ਹੈ। 

ਅੱਜ ਦੇਸ਼ ਭਰ ਵਿੱਚ ਅਗਨੀ ਪੱਥ ਅਤੇ ਅਗਨੀ ਵੀਰ ਯੋਜਨਾਵਾਂ ਦੇ ਖਿਲਾਫ ਸ਼ਾਂਤਮਈ ਰੋਸ ਵਖਾਵੇ ਹੋਏ। ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਦੇਸ਼ ਦੀਆਂ ਤਿੰਨ ਸੇਵਾਵਾਂ ਵਿਚ ਅਗਨੀਪੱਥ ਯੋਜਨਾ ਲਾਗੂ ਕਰਨ ਤੇ ਰੁਜ਼ਗਾਰ ਦਾ ਹੱਕ ਫ਼ੌਜ ਵਿੱਚ ਖੋਹੇ ਜਾਣ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਹੈੱਡਕੁਆਰਟਰ ਤੇ ਧਰਨਾ ਮੁਜ਼ਾਹਰਾ ਕਰਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ  ਏਸ ਵੇਲੇ ਆਗੂਆਂ ਮੰਗ ਕੀਤੀ ਕਿ ਅਗਨੀਪੱਥ ਯੋਜਨਾ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ, ਫੌਜ ਵਿੱਚ ਸਿਪਾਹੀ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਕੀਤੀ ਜਾਵੇ,  ਸਰਕਾਰ ਦੁਆਰਾ ਰਾਸ਼ਟਰੀ ਸੁਰੱਖਿਆ ਬਜਟ 17•8 ਤੋ ਘਟਾ ਕੇ 13.2 ਕਰਨ ਦਾ ਚਿੰਤਾ ਵਾਲੀ ਗੱਲ ਹੈ , ਫੌਜ ਵਿੱਚ ਪਿਛਲੀਆਂ ਸਵਾ ਲੱਖ ਅਸਾਮੀਆਂ ਨੂੰ ਰੈਗੂਲਰ ਭਰਤੀ ਕੀਤਾ ਜਾਵੇ  ਜਿੱਥੇ ਭਰਤੀ ਪ੍ਰਕਿਰਿਆ ਪਹਿਲਾਂ ਸ਼ੁਰੂ ਹੋ ਚੁੱਕੀ ਸੀ ਉਸ ਨੂੰ ਪੂਰਾ ਕਰਨ ਲਈ ਦੋ ਸਾਲ ਦੀ ਛੋਟ ਦਿੱਤੀ ਜਾਵੇ,   ਅਗਨੀਪਥ ਵਿਰੋਧੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਨੌਜਵਾਨਾਂ ਵਿਰੁੱਧ ਦਰਜ ਕੀਤੇ ਸਾਰੇ ਝੂਠੇ ਕੇਸ ਵਾਪਸ ਲਏ ਜਾਣ  ਅੰਦੋਲਨਕਾਰੀਆਂ ਨੂੰ ਨੌਕਰੀਆਂ ਤੋਂ ਹਟਾਉਣ ਵਰਗੀਆਂ ਸ਼ਰਤਾਂ ਹਟਾਈਆਂ ਜਾਣ,  ਸਰਕਾਰ ਵੱਲੋਂ ਸੈਨਾਵਾਂ ਦਾ ਨਿੱਜੀਕਰਨ ਕਰਨਾ ਰੱਦ ਕੀਤਾ ਜਾਵੇ ਮੁਲਕ ਚ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਵਾਲੀ ਦੇਸ਼ ਪੱਖੀ ਨੀਤੀ ਬਣਾਈ ਜਾਵੇ  ਕਾਰਪੋਰੇਟ ਜਗਤ ਦੇ ਸੇਵਕਾਂ ਸੰਸਾਰ ਬੈਂਕ ਤੇ ਡਬਲਿਊਟੀਓ ਦੀਆਂ ਜਨਤਕ ਅਦਾਰਿਆਂ ਦਾ ਨਿੱਜੀਕਰਦੇ ਖਿਲਾਫ ਬੁਲਡੋਜ਼ਰ ਵਰਗੀਆਂ ਸਖਤ ਕਾਰਵਾਈਆਂ ਕੀਤੇ ਜਾਣ ਨ ਵਾਲੀ ਨੀਤੀ ਰੱਦ ਕੀਤੀ ਜਾਵੇ  ,  ਏਸ ਵੇਲੇ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਜ਼ਿਲ੍ਹਾ ਜਨਰਲ ਸੈਕਟਰੀ ਸੁਦਾਗਰ ਸਿੰਘ ਘੁਡਾਣੀ  ਕੁਲਦੀਪ ਸਿੰਘ ਗੁਜਰਵਾਲ, ਸਾਧੂ ਸਿੰਘ ਪੰਜੇਟਾ, ਰਜਿੰਦਰ ਸਿੰਘ ਸਿਆੜ,ਬਲਵੰਤ ਸਿੰਘ ਘੁਡਾਣੀ,ਜਗਤ ਸਿੰਘ ਲੀਲਾ,ਗੁਰਪਰੀਤ ਸਿੰਘ ਨੂਰਪਰਾ,ਹਰਜਿੰਦਰ ਸਿੰਘ ਮਜਦੂਰ ਆਗੂ,ਦਵਿੰਦਰ ਸਿੰਘ ਘਲੋਟੀ,ਮਲਕੀਤ ਸਿੰਘ ਬੁਢੇਲਾ,ਰਾਜਿੰਦਰ ਸਿੰਘ ਖਟੜਾ,ਜਸਦੀਪ ਸਿੰਘ ਤੇ ਯੁਵਰਾਜ ਸਿੰਘ ਘੁਡਾਣੀ,ਹਾਕਮ ਸਿੰਘ ,ਪਰੀਵਾਰ ਸਿੰਘ,ਲਖਬੀਰ ਸਿੰਘ ਨੇ ਵੀ ਸੰਬੋਧਨ ਕੀਤਾ। ਪੰਜਾਬ ਵਿਚ ਹੋਰਨਾਂ ਬਹੁਤ ਸਾਰੀਆਂ ਥਾਂਵਾਂ ਤੇ ਵੀ ਰੋਸ ਵਖਾਵੇ ਹੋਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਬੁਲਾਰਿਆਂ ਨੇ ਅਗਨੀ ਪੱਥ ਨੂੰ ਪੂਰੀ ਤਰ੍ਹਾਂ ਨੌਜਵਾਨਾਂ ਦੇ ਖਿਲਾਫ ਦੱਸਿਆ ਜਿਸਦੇ ਸਿੱਟੇ ਦੇਸ਼ ਦੇ ਆਮ ਲੋਕਾਂ ਲਈ ਖਤਰਨਾਕ ਹੋਣਗੇ।  ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ,ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਗੋਲਡਨ ਗੇਟ ਅੰਮਿ੍ਰਤਸਰ ਸਮੇਤ ਜਿਲ੍ਹੇ ਵਿੱਚ ਲਗਭਗ 18 ਥਾਵਾਂ ਉੱਤੇ ਮੋਦੀ ਦੇ ਪੁਤਲੇ ਫੂਕੇ ਗਏ।

ਗੋਲਡਨ ਗੇਟ ਵਿਖੇ ਕਿਸਾਨਾਂ, ਮਜਦੂਰਾਂ,ਨੌਜਵਾਨਾਂ ਦੇ ਵਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪੰਧੇਰ, ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋ ਦੇਸ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋਂ ਬਾਅਦ ਹੁਣ ਫੌਜ ਨੂੰ ਠੇਕੇ ਉੱਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ। ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ ਵਿੱਚ 4 ਸਾਲ ਨੌਕਰੀ ਕਰਨ ਤੋਂ ਬਾਅਦ 75% ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕੇਗੀ।

ਜ਼ਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ, ਗੁਰਲਾਲ ਸਿੰਘ ਮਾਨ,ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਇਹ ਅਗਨੀਪਥ ਯੋਜਨਾ ਕੇਂਦਰ ਸਰਕਾਰ ਵੱਲੋਂ ਚੋਣਾਂ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ ਦੇ ਬਿਲਕੁਲ ਉਲਟ ਹੈ। ਅੱਜ ਗੋਲਡਨ ਗੇਟ ਵਿਖੇ ਵਿਸ਼ਾਲ ਇਕੱਠ ਵੱਲੋਂ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਮਾਰਦੇ ਹੋਏ ਲੋਕ ਦੋਖੀ ਕੇਂਦਰ ਸਰਕਾਰ ਦਾ ਵੱਡਾ ਪੁਤਲਾ ਫੂਕਿਆ ਗਿਆ ਅਤੇ ਇਹ ਯੋਜਨਾ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ,ਇਸ ਤੋਂ ਇਲਾਵਾ ਜੰਡਿਆਲਾ ਗੁਰੂ, ਟਾਂਗਰਾ,ਰਈਆ,ਸਠਿਆਲਾ, ਬੁਤਾਲਾ,ਗੱਗੋਮਾਹਲ,ਅਜਨਾਲਾ,ਗੁਰੂ ਕਾ ਬਾਗ,ਜਗਦੇਵ ਕਲਾਂ, ਲੋਪੋਕੇ,ਚੋਗਾਵਾਂ,ਖਾਸਾ,ਅਟਾਰੀ, ਮਹਿਤਾ ਚੌਂਕ,ਖੁਜਾਲਾ, ਟਾਹਲੀ ਸਾਹਿਬ,ਕੱਥੂਨੰਗਲ ਟੋਲ ਪਲਾਜਾ,ਮਜੀਠਾ ਆਦਿ ਥਾਵਾਂ ਉੱਤੇ ਪੁਤਲੇ ਫੂਕੇ ਗਏ।ਕਿਸਾਨ ਆਗੂ ਡਾ: ਕੰਵਰ ਦਲੀਪ ਸਿੰਘ,ਬਾਜ ਸਿੰਘ ਸਾਰੰਗੜਾ,ਬਲਦੇਵ ਸਿੰਘ ਬੱਗਾ, ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਵੱਖ ਵੱਖ ਥਾਵਾਂ ਉੱਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।

ਇਸ ਮੌਕੇ ਮੰਗਜੀਤ ਸਿੰਘ ਸਿੱਧਵਾਂ, ਮੰਗਵਿੰਦਰ ਸਿੰਘ ਮੰਡਿਆਲਾ, ਨਿਸ਼ਾਨ ਸਿੰਘ ਚੱਬਾ, ਕਵਲਜੀਤ ਸਿੰਘ ਵੰਨਚੜੀ,ਮਨਰਾਜ ਸਿੰਘ,ਰਵਿੰਦਰਬੀਰ ਸਿੰਘ ਵੱਲਾ, ਫਤਹਿ ਸਿੰਘ ਬੁੱਤ,ਬਲਿਹਾਰ ਸਿੰਘ ਛੀਨਾ,ਗੁਰਪਾਲ ਸਿੰਘ ਮੱਖਣਵਿੰਡੀ, ਸਮਸੇਰ ਸਿੰਘ ਛੇਹਰਟਾ ਆਦਿ ਆਗੂਆਂ ਨੇ ਗੋਲਡਨ ਗੇਟ ਵਿਖੇ ਇਕੱਠ ਨੂੰ ਸੰਬੋਧਨ ਕੀਤਾ।