Showing posts with label Vijay Sampla. Show all posts
Showing posts with label Vijay Sampla. Show all posts

Friday, August 19, 2016

PAU ਵਿੱਚ ਭਗਤ ਸਿੰਘ ਸਰਦਾਰ ਨਾਟਕ ਦਾ ਮੰਚਨ 20 ਅਗਸਤ ਨੂੰ

Fri, Aug 19, 2016 at 4:42 PM
ਕੇਂਦਰੀ ਮੰਤਰੀ ਵਿਜੇ ਕੁਮਾਰ ਸਾਂਪਲਾ ਹੋਣਗੇ ਮੁੱਖ ਮਹਿਮਾਨ ਵਜੋਂ ਸ਼ਾਮਲ
ਲੁਧਿਆਣਾ: 19 ਅਗਸਤ 2016: (ਪੰਜਾਬ ਸਕਰੀਨ ਬਿਊਰੋ):
ਰਾਸ਼ਟਰੀ ਪੱਧਰ ਦੇ ਅਰੰਭੇ ਗਏ ਪ੍ਰੋਗਰਾਮ ’ਯਾਦ ਕਰੋ ਕੁਰਬਾਨੀ’ ਅਧੀਨ ਸੂਬਾ ਪੱਧਰੀ ਸਮਾਗਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵੱਲੋਂ ’ਭਗਤ ਸਿੰਘ ਸਰਦਾਰ’ ਨਾਟਕ ਦਾ ਮੰਚਨ ਵੀ ਕੀਤਾ ਜਾਵੇਗਾ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਵਿਜੇ ਕੁਮਾਰ ਸਾਂਪਲਾ ਜੀ ਮੁਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ 4.30 ਵਜੇ ਸ਼ਾਮ ਨੂੰ ਆਯੋਜਿਤ ਕੀਤਾ ਜਾਵੇਗਾ। ਨਾਟਕ ਉਪਰੰਤ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਲੈਫਟੀਨੇਟ ਤ੍ਰਿਵੈਣੀ ਸਿੰਘ ਦੇ ਪਿਤਾ ਅਤੇ ਮਾਤਾ ਨੂੰ ਵਿਦਿਆਰਥੀਆਂ ਵੱਲੋਂ ਨਿੱਘਾ ਸਨਮਾਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕੇਸ਼ਵ ਰਾਮ ਸ਼ਰਮਾ ਯਾਦਗਾਰੀ ਸੋਸਾਇਟੀ ਦੇ ਸਕੱਤਰ ਡਾ. ਬਿ੍ਰਜਮੋਹਨ ਭਾਰਦਵਾਜ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਅਤੇ ਦੇਸ਼ ਨੂੰ ਇਕ ਸੂਤਰ ਦੇ ਵਿੱਚ ਬੱਝਣ ਦੇ ਲਈ ਅਜਿਹੇ ਪ੍ਰੋਗਰਾਮ ਸ਼ਹਿਰ-ਸ਼ਹਿਰ ਉਲੀਕਣੇ ਚਾਹੀਦੇ ਹਨ।
  

Sunday, August 02, 2015

ਕੇਂਦਰੀ ਮੰਤਰੀ ਸਾਂਪਲਾ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ ਵੰਡ

• ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ
• ਟਰੱਸਟ ਦੀ ਸਾਲਾਨਾ ਆਮ ਬੈਠਕ ਵਿੱਚ ਸ਼ਿਰਕਤ
ਲੁਧਿਆਣਾ: 2 ਅਗਸਤ 2015: (PRD//ਪੰਜਾਬ ਸਕਰੀਨ):
ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਸਥਾਨਕ ਵਿਕਲਾਂਗ ਸਹਾਇਤਾ ਅਤੇ ਪੁਨਰਵਾਸ ਕੇਂਦਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਦੀ ਸਾਲਾਨਾ ਆਮ ਬੈਠਕ ਵਿੱਚ ਹਿੱਸਾ ਲਿਆ ਅਤੇ ਪੰਜ ਅਪਾਹਜ ਵਿਅਕਤੀਆਂ ਨੂੰ ਆਪਣੇ ਹੱਥਾਂ ਨਾਲ ਟਰਾਈਸਾਈਕਲਾਂ ਦੀ ਵੰਡ ਕੀਤੀ। ਸ੍ਰੀ ਸਾਂਪਲਾ ਨੇ ਇਸ ਮੌਕੇ ਟਰੱਸਟ ਨੂੰ ਭਾਰਤ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। 
ਇਸ ਮੌਕੇ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਟਰੱਸਟ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਭਾਰਤ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ•ਾਂ ਇਸ ਮੌਕੇ ਭਾਰਤ ਸਰਕਾਰ ਵੱਲੋਂ ਅਪਾਹਜ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।  
ਉਨ•ਾਂ ਦੱਸਿਆ ਕਿ ਸਾਲ 2014-15 ਦੌਰਾਨ ਟਰੱਸਟ ਵੱਲੋਂ 1128 ਵੱਖ-ਵੱਖ ਅੰਗ, 103 ਟਰਾਈਸਾਈਕਲਾਂ ਅਤੇ ਵ•ੀਲਚੇਅਰਜ਼, 738 ਕਲਿੱਪਰ, 519 ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਮੱਗਰੀ ਦੀ ਵੰਡ ਲੋੜਵੰਦਾਂ ਵਿੱਚ ਬਿਲਕੁਲ ਮੁਫਤ ਕੀਤੀ ਹੈ। ਟਰੱਸਟ ਦੇ ਸਕੱਤਰ ਸ੍ਰੀ ਨਰਿੰਦਰ ਮਿੱਤਲ ਨੇ ਦੱਸਿਆ ਕਿ ਟਰੱਸਟ ਵੱਲੋਂ ਸਾਲ 2014-15 ਦੌਰਾਨ 1.28 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ, ਜਿਸ ਵਿੱਚੋਂ ਵੱਡਾ ਹਿੱਸਾ ਦਾਨੀਆਂ ਵੱਲੋਂ ਦਿੱਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਕਨੂੰ ਥਿੰਦ, ਟਰੱਸਟ ਦੇ ਰਾਸ਼ਟਰੀ  ਸਕੱਤਰ ਜਨਰਲ ਸ੍ਰੀ ਅਜੇ ਦੱਤਾ, ਸ੍ਰੀ ਜਤਿੰਦਰ ਪ੍ਰਕਾਸ਼, ਸ੍ਰੀ ਅਜੇ ਸ਼ਰਮਾ,  ਸ੍ਰੀ ਰਵਿੰਦਰ ਅਰੋੜਾ ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।