Showing posts with label Youth Festival. Show all posts
Showing posts with label Youth Festival. Show all posts

Thursday, November 10, 2016

PAU ਵਿਦਿਆਰਥੀਆਂ ਨੇ ਯੁਵਕ ਮੇਲੇ ਦੌਰਾਨ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੁੰ ਕੀਲਿਆ

Thu, Nov 10, 2016 at 4:59 PM
ਇਨਾਮ ਵੰਡ ਸਮਾਰੋਹ ਹੋਵੇਗਾ 11 ਨਵੰਬਰ ਨੂੰ
ਲੁਧਿਆਣਾ: 10 ਨਵੰਬਰ 2016: (ਪੰਜਾਬ ਸਕਰੀਨ ਬਿਊਰੋ):
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੇ ਸੰਗੀਤਕ ਅਤੇ ਥੀਏਟਰ ਨਾਲ ਸੰਬੰਧਤ ਆਈਟਮਾਂ ਪੇਸ਼ ਕਰਕੇ ਸਭ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀਆਂ ਸੰਗੀਤਕ ਕੌਸ਼ਲਤਾਵਾਂ ਦਾ ਪ੍ਰਗਟਾਵਾ ਸੰਗੀਤਕ ਆਈਟਮਾਂ ਰਾਹੀਂ ਕੀਤਾ ਅਤੇ ਅਦਾਕਾਰੀ ਕੋਸ਼ਲਤਾਵਾਂ ਦਾ ਪ੍ਰਗਟਾਵਾ ਮਾਇਮ, ਭੰਡ, ਮਿਮੀਕਰੀ ਅਤੇ ਨਾਟਕ ਰਾਹੀਂ ਕੀਤਾ। ਉਹਨਾਂ ਨੇ ਸਮਾਜ ਦੇ ਅਨੇਕਾਂ ਭਿਆਨਕ ਸਮਾਜਿਕ ਵਿਸ਼ਿਆਂ ਨੂੰ ਛੂਹਿਆ ਅਤੇ ਲੋਕਾਂ ਨੂੰ ਸਾਰੇ ਬੁਰੇ ਕਰਮਾਂ ਦਾ ਤਿਆਗ ਕਰਨ ਲਈ ਕਹਿੰਦਿਆਂ ਸਹੀ ਜੀਵਨ-ਜਾਚ ਸਿੱਖਣ ਦੀ ਪ੍ਰੇਰਨਾ ਵੀ ਦਿੱਤੀ। 
ਡਾ. ਰਾਕੇਸ਼ ਗੁਪਤਾ, ਵਿਦਿਆਰਥੀ ਭਲਾਈ ਅਫ਼ਸਰ, ਵਾਈ ਐਸ ਪਰਮਾਰ, ਯੂਨੀਵਰਸਿਟੀ ਆਫ਼ ਹਾਰਟੀਕਲਚਰ ਅਤੇ ਫੋਰੈਸਟਰੀ, ਨੌਣੀ, ਸੋਲਨ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਮੂਲੀਅਤ ਕੀਤੀ। ਉਹਨਾਂ ਨੇ ਨੌਜਵਾਨਾਂ ਨੂੰ ਰਾਸ਼ਟਰ ਦਾ ਭਵਿੱਖ ਤਾਕੀਦ ਕਰਦਿਆਂ ਵਿਦਿਆਰਥੀਆਂ ਦੁਆਰਾ ਦਿਲ ਛੂਹਣ ਵਾਲੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਜ਼ਿੰਮੇਵਾਰੀ ਅਤੇ ਅਨੁਸਾਸ਼ਨ ਭਰਿਆ ਫ਼ਰਜ਼ ਨਿਭਾਉਣ ਦੀ ਪ੍ਰੇਰਣਾ ਵੀ ਦਿੱਤੀ। 
ਡਾ. (ਸ੍ਰੀਮਤੀ) ਰਵਿੰਦਰ ਕੌਰ ਧਾਲੀਵਾਲ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਕਿਹਾ ਕਿ ਇਨਾਮ ਵੰਡ ਸਮਾਰੋਹ 11 ਨਵੰਬਰ ਨੂੰ ਕੀਤਾ ਜਾਵੇਗਾ। ਡਾ. ਓਮ ਗੌਰੀ ਦੱਤ ਸ਼ਰਮਾ, ਡਿਪਟੀ ਡਾਇਰੈਕਟਰ ਜਨਰਲ, ਦੂਰਦਰਸ਼ਨ ਕੇਂਦਰ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਣਗੇ। 
ਨਤੀਜੇ ਇਸ ਪ੍ਰਕਾਰ ਰਹੇ: 
ਵੈਸਟਰਨ ਗਰੁੱਪ ਸਾਂਗ :  (1) ਕਾਲਜ ਆਫ਼ ਹੋਮ ਸਾਇੰਸ, (2) ਕਾਲਜ ਆਫ਼ ਬੇਸਿਕ ਸਾਇੰਸਜ਼, (3) ਕਾਲਜ ਆਫ਼ ਐਗਰੀਕਲਚਰਲ ਇੰਜਨੀਅਰਿੰਗ ਐਂਡ ਤਕਨਾਲੋਜੀ 
ਵੈਸਟਰਨ ਸਾਂਗ ਸੋਲੋ: (1) ਅਮਰਪਾਲ ਸਿੰਘ (ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼) (2) ਬਲੈਸ ਰੋਜ਼ (ਕਾਲਜ ਆਫ਼ ਐਗਰੀਕਲਚਰਲ ਇੰਜਨੀਅਰਿੰਗ ਐਂਡ ਤਕਾਨਲੋਜੀ) (3) ਮਨਕੀਰਤ ਕੌਰ (ਕਾਲਜ ਆਫ਼ ਹੋਮ ਸਾਇੰਸ) 
ਗਰੁੱਪ ਸਾਂਗ ਇੰਡੀਅਨ: (1) ਕਾਲਜ ਆਫ਼ ਹੋਮ ਸਾਇੰਸ, (2) ਕਾਲਜ ਆਫ਼ ਐਗਰੀਕਲਚਰ (3) ਕਾਲਜ ਆਫ਼ ਬੇਸਿਕ ਸਾਇੰਸ ਐਂਡ ਹਿਊਮੈਨਟੀਜ਼
ਲਾਈਟ ਵੋਕਲ ਇੰਡੀਅਨ: (1) ਅਮਨਤੀਰਥ ਕੌਰ (ਕਾਲਜ ਆਫ਼ ਹੋਮ ਸਾਇੰਸ), (2) ਰੋਹਿਤ ਸਿੰਘ (ਕਾਲਜ ਆਫ਼ ਐਗਰੀਕਲਚਰ) (3) ਸਾਕਸ਼ੀ (ਕਾਲਜ ਆਫ਼ ਹੋਮ ਸਾਇੰਸ) 

Wednesday, September 24, 2014

ਸਿਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪੰo ਸਰਕਾਰ ਦੀ ਪਹਿਲ-ਗਰਗ

Wed, Sep 24, 2014 at 6:49 PM  
ਯੁਵਕ ਅਤੇ ਵਿਰਾਸਤ ਮੇਲੇ 'ਚ ਦੂਜੇ ਦਿਨ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ
ਲੁਧਿਆਣਾ: 24 ਸਤੰਬਰ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਚੱਲ ਰਿਹਾ ਵਿਰਾਸਤੀ ਮੇਲਾ ਅੱਜ ਵੀ ਜਾਰੀ ਰਿਹਾ। ਮੇਲੇ ਵਿੱਚ ਰਵਾਇਤੀ ਜੋਸ਼ ਅਤੇ ਉਤਸ਼ਾਹ ਅੱਜ ਵੀ ਲਗਾਤਾਰ ਕਾਇਮ ਸੀ। ਪੰਜਾਬ ਸਰਕਾਰ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਪ੍ਰਕਾਸ਼ ਚੰਦ ਗਰਗ ਇਸ ਵਿੱਚ ਸ਼ਾਮਿਲ ਹੋਣ ਲਈ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ। ਪੰਜਾਬ ਸਰਕਾਰ ਦੀਆਂ ਉਸਾਰੂ ਨੀਤੀਆਂ ਬਾਰੇ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦਾ ਵਿਕਾਸ, ਆਧੁਨਿਕ ਤੇ ਸਸਤੀਆਂ ਸਿਹਤ ਸਹੂਲਤਾਂ ਅਤੇ ਮੁਕੰਮਲ ਬੁਨਿਆਦੀ ਢਾਂਚੇ ਦੇ ਵਿਕਾਸ ਵਾਲੇ ਪਾਸੇ ਵਿਸ਼ੇਸ਼ ਧਿਆਨ ਅਤੇ ਪਹਿਲ ਦਿੱਤੀ ਜਾ ਰਹੀ ਹੈ। ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਦੇ ਲੁਧਿਆਣਾ ਜ਼ੋਨ ਬੀ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਗਰਗ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾ ਰਹੀ ਹੈ। ਜਿਸ ਤਹਿਤ ਸਭ ਤੋਂ ਵਧੇਰੇ ਤਵੱਜੋ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ। 
ਸਿੱਖਿਆ ਨੂੰ ਵਿਅਕਤੀ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਸਥਾਨ ਦਿੰੰਦਿਆਂ ਸ੍ਰੀ ਗਰਗ ਨੇ ਕਿਹਾ ਕਿ ਅੱਜ ਲੋੜ ਹੈ ਕਿ ਹਰੇਕ ਬੱਚੇ ਅਤੇ ਵਿਅਕਤੀ ਨੂੰ ਸਾਖ਼ਰ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਇਸ ਮਕਸਦ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਸਸਤੀ ਅਤੇ ਸੌਖੀ ਸਿੱਖਿਆ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨੇ ਲੜਕੀਆਂ ਨੂੰ ਸਾਈਕਲ ਵੰਡਣ ਦੀ ਯੋਜਨਾ ਸ਼ੁਰੂ ਕੀਤੀ ਹੈ ਤਾਂ ਜੋ ਲੜਕੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਰਾਹ ਔਖਾ ਨਾ ਲੱਗੇ। ਉਨ੍ਹਾਂ ਇਸ ਮੌਕੇ ਦੂਜੇ ਦਿਨ ਦੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਵੀ ਸਨਮਾਨਿਤ ਕੀਤਾ ਅਤੇ ਬਿਹਤਰ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸ਼੍ਰੀਮਤੀ ਗੁਰਮਿੰਦਰ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। 

Thursday, March 06, 2014

GADVASU ਨੇ ਰਾਸ਼ਟਰੀ ਯੁਵਕ ਮੇਲੇ ਵਿੱਚ ਵਿਖਾਈ ਜੇਤੂ ਕਾਰਗੁਜ਼ਾਰੀ

ਮੁਕਾਬਲਿਆਂ ਵਿੱਚ 60 ਤੋਂ ਵਧੇਰੇ ਯੂਨੀਵਰਸਿਟੀਆਂ ਪਹੁੰਚੀਆਂ ਸਨ
ਲੁਧਿਆਣਾ: 06 ਮਾਰਚ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਯੂਨੀਵਰਸਿਟੀ ਆਫ ਐਗਰੀਕਲਚਰਲ ਸਾਇੰਸਜ਼, ਬੰਗਲੌਰ ਵਿਖੇ ਖੇਤੀਬਾੜੀ ਨਾਲ ਸਬੰਧਤ ਸਾਰੇ ਭਾਰਤ ਦੀਆਂ ਯੂਨੀਵਰਸਿਟੀਆਂ ਦੇ ਯੁਵਕ ਮੇਲੇ ਵਿੱਚ ਹਿੱਸਾ ਲਿਆ।ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਦੇ ਭਲਾਈ ਅਫਸਰ ਡਾ. ਦਰਸ਼ਨ ਸਿੰਘ ਔਲਖ (ਬੜੀ) ਨੇ ਦੱਸਿਆ ਕਿ ਸਾਡੇ ਵਿਦਿਆਰਥੀਆਂ ਨੇ ਸੰਗੀਤ, ਨਾਟਕੀ ਕਲਾਵਾਂ, ਕੋਮਲ ਕਲਾਵਾਂ, ਸਾਹਿਤਕ ਗਤੀਵਿਧੀਆਂ ਤੇ ਲੋਕ ਨਾਚਾਂ ਦੇ ਭਿੰਨ-ਭਿੰਨ ਵਰਗਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ।ਰਾਸ਼ਟਰੀ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਵਿੱਚ 60 ਤੋਂ ਵਧੇਰੇ ਯੂਨੀਵਰਸਿਟੀਆਂ ਪਹੁੰਚੀਆਂ ਸਨ।ਵਿਦਿਆਰਥੀਆਂ ਨੇ ਆਪਣੀ ਕਲਾ ਦਾ ਮੁਜ਼ਾਹਰਾ ਕਰਦੇ ਹੋਏ ਨਾਟਕ ਵਿੱਚੋਂ ਪਹਿਲਾ ਸਥਾਨ, ਮਾਇਮ ਵਿੱਚੋਂ ਦੂਜਾ ਸਥਾਨ, ਕਾਰਟੂਨ ਬਨਾਉਣ ਵਿੱਚ ਤੀਸਰਾ ਸਥਾਨ ਅਤੇ ਰੰਗੋਲੀ ਵਿੱਚੋਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ।ਨਾਟਕੀ ਕਲਾਵਾਂ ਦੀ ਕਾਰਗੁਜ਼ਾਰੀ ਕਾਰਨ ਥਿਏਟਰ ਦੀ ਟਰਾਫੀ ਯੂਨੀਵਰਸਿਟੀ ਨੂੰ ਮਿਲੀ।ਡ. ਬੜੀ ਨੇ ਕਿਹਾ ਕਿ ਇਹ ਵਰਨਣਯੋਗ ਹੈ ਕਿ 2006 ਵਿੱਚ ਸਥਾਪਿਤ ਹੋਈ ਇਸ ਯੂਨੀਵਰਸਿਟੀ ਨੇ ਕਲਾ ਦੇ ਖੇਤਰ ਵਿੱਚ ਲੰਮੀਆਂ ਪੁਲਾਂਘਾ ਪੁੱਟੀਆਂ ਹਨ।ਸਕੂਲ ਆਫ ਐਨੀਮਲ ਬਾਇਓਤਕਨਾਲੋਜੀ ਦੇ ਵਿਦਿਆਰਥੀਆਂ ਵਿੱਚੋਂ ਹਰਪ੍ਰੀਤ ਕੌਰ ਗਰਚਾ, ਜਸਪਾਲ ਕੌਰ, ਨਵਨੀਤ ਕੌਰ, ਰੁਪਿੰਦਰ ਕੌਰ ਅਤੇ ਗੀਤਿਕਾ ਵਰਮਾ ਅਤੇ ਵੈਟਨਰੀ ਸਾਇੰਸ ਕਾਲਜ ਵੱਲੋਂ ਅਮਨਦੀਪ ਸਿੰਘ ਬਰਾੜ, ਤੇਜਪਾਲ ਸਿੰਘ, ਅੰਮ੍ਰਿਤਪਾਲ ਸਿੰਘ ਤੇ ਪ੍ਰਿਯੰਕਾ ਕੁਮਾਰੀ, ਕਾਲਜ ਆਫ ਫ਼ਿਸ਼ਰੀਜ਼ ਵੱਲੋਂ ਮਨਪ੍ਰੀਤ ਕੌਰ ਅਤੇ ਹਰਸਿਮਰਨਜੀਤ ਕੌਰ, ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਵੱਲੋਂ ਕਿਰਪਾਲ ਸਿੰਘ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਯੂਨੀਵਰਸਿਟੀ ਨੂੰ ਨਾਮਣਾ ਦਵਾਇਆ।ਡਾ. ਸਤਿੰਦਰ ਪਾਲ ਸਿੰਘ ਸੰਘਾ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਵਿਦਿਆਰਥੀਆਂ ਦੀਆਂ ਜਿੱਤਾਂ ਵਾਸਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ਼ਲਾਘਾ ਕੀਤੀ। 

Sunday, January 12, 2014

ਕੌਮੀ ਯੁਵਕ ਮੇਲਾ-ਭਾਰਤ ਦੀ ਭਿੰਨਤਾ ਵਿਚ ਹੀ ਮਜ਼ਬੂਤੀ: ਤਿਵਾੜੀ

18ਵੇਂ ਕੌਮੀ ਯੂਥ ਮੇਲੇ ਦਾ ਇਤਿਹਾਸਿਕ ਆਯੋਜਨ
18ਵੇਂ ਕੌਮੀ ਯੁਵਕ ਮੇਲੇ ਦਾ ਉਦਘਾਟਨ ਕਰਦੇ ਅਤੇ ਕੌਮੀ ਯੁਵਾ ਐਵਾਰਡ ਦਿੰਦੇ ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਜਤਿੰਦਰ ਸਿੰਘ, ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ, ਮੰਚ ਤੇ ਮੌਜ਼ੂਦਗੀ। ਇਸ ਮੌਕੇ ਕੌਮੀ ਯੁਵਾ ਐਵਾਰਡ ਦੇ ਜੇਤੂਆਂ ਨਾਲ ਕੇਂਦਰੀ ਖੇਡ ਮੰਤਰੀ ਜਤਿੰਦਰ ਸਿੰਘ ਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ।
ਲੁਧਿਆਣਾ, 12 ਜਨਵਰੀ 2014:: (ਸਤਪਾਲ ਸੋਨੀ//ਪੰਜਾਬ ਸਕਰੀਨ):
ਸੂਚਨਾ ਤੇ ਪ੍ਰਸਾਰਨ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਭਿੰਨਤਾ 'ਚ ਹੀ ਭਾਰਤ ਦੀ ਮਜ਼ਬੂਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ 'ਚ ਵੱਖ ਵੱਖ ਤਰ੍ਹਾਂ ਦੇ ਸੱਭਿਆਚਾਰ ਹਨ, ਜਿਨ੍ਹਾਂ ਦਾ ਵੱਖ ਵੱਖ ਰੂਪ ਹੈ ਤੇ ਜਦ ਇਕ ਇਕੱਠੇ ਹੁੰਦੇ ਹਨ, ਤਾਂ ਦੇਸ਼ ਨੂੰ ਖੂਬਸੂਰਤ ਬਣਾਉਂਦੇ ਹਨ। 
ਅੱਜ ਲੁਧਿਆਣਾ 'ਚ ਕੌਮੀ ਯੁਵਕ ਮੇਲੇ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਯੁਵਕਾਂ ਨੂੰ ਆਪਣੇ ਵਿਲੱਖਣ ਤਜ਼ਰਬੇ ਦਾ ਪ੍ਰਦਰਸ਼ਨ ਦਾ ਮੌਕਾ ਮਿਲੇਗਾ ਤੇ ਨਾਲ ਹੀ ਉਨ੍ਹਾਂ ਨੂੰ ਇਕ-ਦੂਜੇ ਦੇ ਸੱਭਿਆਚਾਰ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਕੌਮੀ ਯੁਵਕ ਮੇਲੇ ਦਾ ਪ੍ਰਬੰਧ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਤੇ ਖੇਡਾਂ ਬਾਰੇ ਮੰਤਰਾਲੇ ਅਤੇ ਪੰਜਾਬ ਸਰਕਾਰ ਵੱਲੋਂ ਸਵਾਮੀ ਵਿਵੇਕਾਨੰਦ ਦੀ 150ਵੀਂ ਵਰ੍ਹੇਗੰਢ ਦੇ ਸਬੰਧ 'ਚ ਕੀਤਾ ਗਿਆ ਹੈ। 
ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਤੇ ਕੇਂਦਰੀ ਖੇਡ, ਯੁਵਕ ਮਾਮਲਿਆਂ ਤੇ ਰੱਖਿਆ ਰਾਜ ਮੰਤਰੀ ਸ੍ਰੀ ਜਤਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। 
ਸ੍ਰੀ ਮਨੀਸ਼ ਤਿਵਾੜੀ ਜੋ ਲੁਧਿਆਣਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ, ਨੇ ਵੱਖ ਵੱਖ ਰਾਜਾਂ ਤੇ ਕੇਂਦਰੀ ਪ੍ਰਬੰਧਨ ਪ੍ਰਦੇਸ਼ਾਂ ਦੇ ਨੁਮਾਇੰਦਗੀ ਕਰ ਰਹੇ ਯੁਵਕਾਂ ਨੂੰ ਆਪਣੀ ਦਿੱਲੀਂ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਅਜਿਹੇ ਉਤਸਵ ਅਤੇ ਪ੍ਰੋਗਰਾਮ ਲੋਕਾਂ ਨੂੰ ਇਕੱਠੇ ਕਰਨ 'ਚ ਸਹਾਈ ਹੁੰਦੇ ਹਨ ਅਤੇ ਇਸ ਨਾਲ ਏਕਤਾ ਦੀ ਮਜ਼ਬੂਤੀ ਤੇ ਆਪਸੀ ਸੂਝਬੂਝ 'ਚ ਵੀ ਮਦਦ ਮਿਲਦੀ ਹੈ। 
ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਦੇਸ਼ ਭਰ ਤੋਂ ਆਏ ਮਹਿਮਾਨ ਪੰਜਾਬ ਦੀ ਮਹਿਮਾਨਨਵਾਜੀ ਦਾ ਭਰਪੂਰ ਅਨੰਦ ਉਠਾਉਣਗੇ, ਜਿਸ ਲਈ ਪੰਜਾਬ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਉਦਮੀਆਂ ਦੇ ਵੱਖ ਵੱਖ ਵਰਗਾਂ ਦੀ ਨੁਮਾਇੰਦਗੀ ਵੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਟੀਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਹੋ ਰਿਹਾ ਹੈ, ਜਿਸਨੇ ਹਰੀ ਕ੍ਰਾਂਤੀ ਦੀ ਰੂਪਰੇਖਾ ਤਿਆਰ ਕੀਤੀ। ਜਿਸ ਨਾਲ ਭੁੱਖਮਰੀ ਦੂਰ ਕਰਨ 'ਚ ਸਹਿਯੋਗ ਮਿਲਿਆ।
ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਜਤਿੰਦਰ ਸਿੰਘ ਨੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਯੁਵਕਾਂ ਨੂੰ ਇਕ ਥਾਂ 'ਤੇ ਇਕੱਠੇ ਕਰਨ ਲਈ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਐਲਾਨ ਕੀਤਾ ਕਿ ਯੁਵਕ ਵਿਕਾਸ ਬਾਰੇ ਰਾਜੀਵ ਗਾਂਧੀ ਕੌਮੀ ਸੰਸਥਾਨ ਚੰਡੀਗੜ੍ਹ 'ਚ ਸਥਾਪਿਤ ਕੀਤਾ ਜਾਵੇਗਾ, ਜੋ ਉਤਰੀ ਭਾਰਤ ਦੇ ਯੁਵਕਾਂ ਦੀਆਂ ਲੋੜਾਂ ਨੂੰ ਪੂਰਾ ਕਰੇਗਾ। 
ਇਸ ਤੋਂ ਪਹਿਲਾਂ ਸ੍ਰੀ ਜਤਿੰਦਰ ਸਿੰਘ ਨੇ ਸ੍ਰੀ ਮਨੀਸ਼ ਤਿਵਾੜੀ ਤੇ ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਕੌਮੀ ਯੁਵਕ ਮੇਲੇ ਵਿਚ ਸਾਂਝੇ ਤੌਰ 'ਤੇ ਝੰਡਾ ਲਹਿਰਾ ਕੇ ਕੌਮੀ ਯੁਵਕ ਮੇਲੇ ਦੀ ਸ਼ੁਰੂਆਤ ਕੀਤੀ।

Saturday, January 11, 2014

18ਵਾਂ ਕੌਮੀ ਯੂਥ ਫੈਸਟੀਵਲ ਦਾ ਉਦਘਾਟਨ 12 ਜਨਵਰੀ ਨੂੰ ਲੁਧਿਆਣਾ ਵਿੱਚ

ਉਦਘਾਟਨ ਕਰਨਗੇ ਯੁਵਾ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ਼੍ਰੀ ਜਤਿੰਦਰ ਸਿੰਘ 
ਮਨੀਸ਼ ਤਿਵਾੜੀ ਹੋਣਗੇ ਕੌਮੀ ਯੂਥ ਫੈਸਟੀਵਲ ਦੇ ਵਿਸ਼ੇਸ਼ ਮਹਿਮਾਨ     
 ਲੁਧਿਆਣਾ,10 ਜਨਵਰੀ, 2014: (ਰੈਕਟਰ ਕਥੂਰੀਆ///ਪੰਜਾਬ ਸਕਰੀਨ):
18ਵਾਂ ਕੌਮੀ ਯੂਥ ਫੈਸਟੀਵਲ 12 ਤੋਂ 16 ਜਨਵਰੀ ਤੱਕ ਲੁਧਿਆਣਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਸ ਦਾ ਆਯੋਜਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਕੀਤਾ ਜਾ ਰਿਹਾ ਹੈ। ਕੌਮੀ ਯੂਥ ਫੈਸਟੀਵਲ ਹਰੇਕ ਸਾਲ 12 ਜਨਵਰੀ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਵਰ੍ਹੇ ਗੰਢ ਦੇ ਮੌਕੇ ਉਤੇ ਆਯੋਜਿਤ ਕੀਤਾ ਜਾਂਦਾ ਹੈ। ਇਸ ਦਾ ਉਦਘਾਟਨ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਮੰਤਰੀ ਸ਼੍ਰੀ ਜਤਿੰਦਰ ਸਿੰਘ ਕਰਨਗੇ। ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਮਨੀਸ਼ ਤਿਵਾੜੀ ਇਸ ਵਿੱਚ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਸੁਖਬੀਰ ਸਿੰਘ ਬਾਦਲ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਨਗੇ। ਪੰਜਾਬ ਦੇ ਮੁੱਖ ਪਾਰਲੀਮਾਨੀ ਸਕੱਤਰ ਸ਼੍ਰੀ ਪਵਨ ਕੁਮਾਰ ਟੀਨੂ। ਯੁਵਕ ਮਾਮਲਿਆਂ ਤੇ ਖੇਡ ਮੰਤਰਾਲੇ ਵਿੱਚ ਯੁਵਕ ਮਾਮਲਿਆਂ ਦੇ ਸਕੱਤਰ ਸ਼੍ਰੀ ਰਾਜੀਵ ਗੁਪਤਾ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਸਕੱਤਰ ਸ਼੍ਰੀ ਅਸ਼ੋਕ ਕੁਮਾਰ ਗੁਪਤਾ ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਜਤ ਅਗਰਵਾਲ ਉਦਘਾਟਨੀ ਸਮਾਗਮ ਵਿੱਚ ਸ਼ਾਮਿਲ ਹੋਣਗੇ। ਇਸ ਮੇਲੇ ਵਿੱਚ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ 5 ਹਜ਼ਾਰ ਤੋਂ ਵੱਧ ਨੌਜਵਾਨ ਹਿੱਸਾ ਲੈਣਗੇ।  ਕੌਮੀ ਯੁਵਕ ਪੁਰਸਕਾਰਾਂ ਦੀ ਵੰਡ ਕੀਤੀ ਜਾਵੇਗੀ ਤੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਯੁਵਕ ਕਲੱਬਾਂ ਨੂੰ ਇਨਾਮ ਦਿੱਤੇ ਜਾਣਗੇ। 
ਇਸ ਦੌਰਾਨ ਵੱਖ ਵੱਖ ਮੁਕਾਬਲਿਆਂ ਤੋਂ ਇਲਾਵਾ ਸ਼ਾਸਤਰੀ ਸੰਗੀਤ ਅਤੇ ਨਾਚ, ਲੋਕ ਨਾਚ, ਨਾਟਕ, ਅਤੇ ਦੂਜੀਆਂ ਗਤੀਵਿਧੀਆਂ ਹੋਣਗੀਆਂ। ਇਸ ਦੌਰਾਨ ਯੁਵਾ ਕ੍ਰਿਤੀ ਦੇ ਤਹਿਤ ਨੌਜਵਾਨ ਬੁਣਕਰਾਂ ਹੱਥ ਸ਼ਿਲਪ ਆਪਣੀ ਕਲਾਂ ਦੀ ਨੁਮਾਇਸ਼ ਕਰਨਗੇ ਅਤੇ ਸੂ ਵਿਚਾਰ ਦੇ ਤਹਿਤ ਨੌਜਵਾਨ ਯੁਵਕ ਅਤੇ ਯੁਵਤੀਆਂ ਉਘੀਆਂ ਸ਼ਖ਼ਸ਼ੀਅਤਾਂ ਨਾਲ ਵਿਚਾਰ ਵਟਾਂਦਰਾ ਕਰਨਗੇ ਇਸ ਵਾਰ ਦੇ ਯੂਥ ਫੈਸਟੀਵਲ ਦਾ ਥੀਮ ਨਸ਼ਾ ਮੁਕਤ ਵਿਸ਼ਵ ਲਈ ਯੁਵਕ ਹੈ। ਹਾਲ ਦੇ ਵਰ੍ਹਿਆਂ ਵਿੱਚ ਦੇਸ਼ ਦੇ ਯੁਵਕਾਂ ਵਿੱਚ ਨਸ਼ੇ ਦੀ ਲਤ ਦਾ ਰੁਝਾਨ ਚਿੰਤਾਜਨਕ ਢੰਗ ਨਾਲ ਵਧਿਆ ਹੈ ਤੇ ਕਈ ਯੁਵਕ ਤੇ ਉਨ੍ਹਾਂ ਦੇ ਪਰਿਵਾਰ ਨਸ਼ਿਆਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਕੌਮੀ ਯੂਥ ਫੈਸਟੀਵਲ ਦੇ ਮੰਚ ਨੂੰ ਨਸ਼ਿਆਂ ਵਿਰੁੱਧ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਇਸਤੇਮਾਲ ਕੀਤਾ ਜਾਵੇਗਾ ਤੇ ਨਸ਼ਿਆਂ ਪ੍ਰਤੀ ਗਲਤ ਭਰਮਾਂ ਨੂੰ ਦੂਰ ਕਰਨ ਦਾ ਯਤਨ ਕੀਤਾ ਜਾਵੇਗਾ, ਕਿਉਂਕਿ ਨਸ਼ਿਆਂ ਦਾ ਸਮਾਜਿਕ ਆਰਥਿਕ ਢਾਂਚੇ 'ਤੇ ਮਾੜਾ ਅਸਰ ਪੈਂਦਾ ਹੈ । ਯੂਵਕ ਮਾਮਲਿਆਂ ਅਤੇ ਖੇਡਾਂ ਬਾਰੇ ਭਾਰਤ ਸਰਕਾਰ ਦਾ ਮੰਤਰਾਲਾ ਨਸ਼ਿਆਂ ਦੀ ਵਰਤੋਂ ਵਿਰੁੱਧ ਲੜਾਈ ਵਿੱਚ ਸਾਰੀਆਂ ਸਬੰਧਤ ਧਿਰਾਂ ਨੂੰ ਇੱਕਜੁਟ ਕਰਕੇ ਉਨਾਂ੍ਰ ਦਾ ਸਹਿਯੋਗ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ।  (PIB)

Tuesday, January 07, 2014

18ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਸਮਾਰੋਹ 12 ਜਨਵਰੀ ਨੂੰ

Tue, Jan 7, 2014 at 7:52 PM
ਪੀ.ਏ.ਯੂ ਲੁਧਿਆਣਾ ਵਿੱਚ ਹੋਵੇਗਾ ਸਮਾਗਮ--ਅਸ਼ੋਕ ਗੁਪਤਾ
ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ
ਲੁਧਿਆਣਾ, 7 ਜਨਵਰੀ (ਸਤਪਾਲ ਸੋਨੀ//ਪੰਜਾਬ ਸਕਰੀਨ):
ਭਾਰਤ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 18ਵੇਂ ਨੈਸ਼ਨਲ ਯੂਥ ਫੈਸਟੀਵਲ ਦੀ ਮੇਜ਼ਬਾਨੀ ਕਰਨ ਦਾ ਮਾਣ ਐਤਕੀਂ ਸ਼ਹਿਰ ਲੁਧਿਆਣਾ (ਪੰਜਾਬ) ਨੂੰ ਮਿਲਿਆ ਹੈ। ਇਸ ਫੈਸਟੀਵਲ ਦਾ ਆਯੋਜਨ ਮਿਤੀ 12 ਤੋਂ 16 ਜਨਵਰੀ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ 35 ਸੂਬਿਆਂ ਤੇ ਕੇਂਦਰੀ ਸਾਸ਼ਤ ਪ੍ਰਦੇਸ਼ਾਂ ਦੇ ਕਰੀਬ 5000 ਨੌਜਵਾਨ ਲੜਕੇ ਤੇ ਲੜਕੀਆਂ ਹਿੱਸਾ ਲੈਣਗੇ ਅਤੇ ਆਪੋ-ਆਪਣੇ ਅਮੀਰ ਸੱਭਿਆਚਾਰਾਂ ਦੀਆਂ ਪੇਸ਼ਕਾਰੀਆਂ ਪੇਸ਼ ਕਰਨਗੇ। ਦੇਸ਼ ਦੇ ਬਹੁ-ਵੱਕਾਰੀ ਇਸ ਫੈਸਟੀਵਲ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾਂ ਲੈਣ ਲਈ ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਸ੍ਰੀ ਅਸ਼ੋਕ ਗੁਪਤਾ ਸਕੱਤਰ ਯੂਵਕ ਸੇਵਾਵਾਂ ਅਤੇ ਸਪੋਰਟਸ ਨੇ ਜਿਲਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਉਹਨਾਂ ਸਾਰੇ ਪ੍ਰਸ਼ਾਨਿਕ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਜਿੱਥੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਸਾਨੂੰ ਸਾਰਿਆਂ ਨੂੰ ਇਸ ਫੈਸਟੀਵਲ ਨੂੰ ਸਫ਼ਲ ਬਨਾਉਣ ਲਈ ਸਮੇ-ਸਮੇ ਤੇ ਸਾਰੇ ਹੀ ਪ੍ਰਬੰਧ ਮੁਕੰਮਲ ਕਰ ਲਏ ਜਾਣ । ਉਹਨਾਂ ਸਬੰਧਤ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ-ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ  ਜੇਕਰ ਜਿੱਥੇ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ, ਉਹ ਡਿਪਟੀ ਕਮਿਸ਼ਨਰ ਨਾਲ ਸਿੱਧਾ ਰਾਬਤਾ ਕਰਨ। ਉਹਨਾਂ ਦੱਸਿਆ ਕਿ ਇਸ ਫੈਸਟੀਵਲ ਵਿੱਚ ਲੱਗਭੱਗ 4500 ਤੋਂ ਲੈ ਕੇ 5000 ਤੱਕ ਨੌਜਵਾਨ ਭਾਗ ਲੈਣਗੇ। ਉਹਨਾਂ ਕਿਹਾ ਕਿ ਲੁਧਿਆਣਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਏਡੇ ਵੱਡੇ ਰਾਸ਼ਟਰੀ ਸਮਾਰੋਹ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮ ਦੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਲਈ 13 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜਿਨ੍ਹਾਂ ਦੇ ਇੰਚਾਰਜ਼ ਸੀਨੀਅਰ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਸਾਰੇ ਇੰਚਾਰਜ਼ ਆਪਣੀ-ਆਪਣੀ ਕਮੇਟੀ ਦੇ ਪ੍ਰਬੰਧਾਂ ਨੂੰ ਸਿਰੇ ਚਾੜਨ ਅਤੇ ਸਾਰੀ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਮੀਟਿੰਗ ਵਿੱਚ ਦੱਸਿਆ ਕਿ ਬਾਹਰ ਤੋਂ ਆਉਣ ਵਾਲੇ ਸਾਰੇ ਮਹਿਮਾਨਾਂ ਲਈ ਖਾਣ-ਪੀਣ, ਰਹਿਣ, ਆਵਜਾਈ ਅਤੇ ਹੋਰ ਪੁਖਤਾ ਪ੍ਰਬੰਧ ਜਿਲਾ ਪ੍ਰਸ਼ਾਸ਼ਨ ਵੱਲੋਂ ਮੁਕੰਮਲ ਕਰ ਲਏ ਗਏ ਹਨ।ਸ੍ਰੀ ਅਗਰਵਾਲ ਨੂੰ ਦੱਸਿਆ ਗਿਆ ਕਿ ਫੈਸਟੀਵਲ ਦੇ ਪੰਜੇ ਦਿਨ ਜਿਥੇ ਨੌਜਵਾਨ ਆਪਣੇ-ਆਪਣੇ ਰਾਜਾਂ ਨਾਲ ਸੰਬੰਧਤ ਵੰਨਗੀਆਂ ਪੇਸ਼ ਕਰਨਗੇ, ਉਥੇ ਰੋਜ਼ਾਨਾ ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਇਆ ਕਰੇਗਾ, ਜਿਸ ਵਿੱਚ ਵੱਖ-ਵੱਖ ਦਿਨ ਪ੍ਰਸਿੱਧ ਪਿੱਠਵਰਤੀ ਫਿਲਮ ਗਾਇਕ ਸੋਨੂੰ ਨਿਗਮ, ਪੰਜਾਬੀ ਗਾਇਕ ਤੇ ਫਿਲਮੀ ਅਦਾਕਾਰ ਗਿੱਪੀ ਗਰੇਵਾਲ ਤੇ ਹੋਰ ਕਲਾਕਾਰ ਦਰਸ਼ਕਾਂ ਦਾ ਖੁਲ੍ਹੇ ਡੁਲ੍ਹੇ ਪੰਡਾਲ ਵਿੱਚ ਮਨੋਰੰਜਨ ਕਰਨਗੇ। ਫੈਸਟੀਵਲ ਦੇ ਉਦਘਾਟਨੀ ਅਤੇ ਸਮਾਪਤੀ ਸਮਾਰੋਹ 'ਤੇ ਦੇਸ਼ ਦੀਆਂ ਪ੍ਰਮੁੱਖ ਰਾਜਸੀ, ਸਮਾਜਿਕ ਅਤੇ ਹੋਰ ਸਖ਼ਸ਼ੀਅਤਾਂ ਸ਼ਿਰਕਤ ਕਰਨਗੀਆਂ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ, ਸ੍ਰੀ ਪ੍ਰੇਮ ਚੰਦ ਅਰੋੜਾ ਲੋਕਲ ਬਾਡੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰੀ ਘਣਸ਼ਾਮ ਥੋਰੀ ਐਸ.ਡੀ.ਐਮ ਪਾਇਲ, ਸ੍ਰ. ਕੁਲਜੀਤਪਾਲ ਸਿੰਘ ਮਾਹੀ ਐੱਸ. ਡੀ. ਐੱਮ. (ਪੱਛਮੀ), ਜ਼ਿਲ•ਾ ਟਰਾਂਸਪੋਰਟ ਅਫ਼ਸਰ ਸ੍ਰੀ ਅਨਿਲ ਗਰਗ ਅਤੇ ਹੋਰ ਜਿਲੇ ਦੇ ਉੱਚ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

Thursday, January 02, 2014

ਲੁਧਿਆਣਾ ਬਣੇਗਾ 18ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਮੇਜ਼ਬਾਨ

12 ਤੋਂ 16 ਜਨਵਰੀ ਤੱਕ ਪੀ. ਏ. ਯੂ. 'ਚ ਹੋਵੇਗਾ ਆਯੋਜਨ
*35 ਰਾਜਾਂ ਤੇ ਕੇਂਦਰੀ ਸਾਸ਼ਤ ਪ੍ਰਦੇਸ਼ਾਂ ਦੇ 5000 ਤੋਂ ਵਧੇਰੇ ਨੌਜਵਾਨ 7 ਵੰਨਗੀਆਂ 'ਚ ਲੈਣਗੇ ਹਿੱਸਾ
*ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂਆਤੀ ਤਿਆਰੀਆਂ ਦਾ ਜਾਇਜ਼ਾ

ਲੁਧਿਆਣਾ, 2 ਜਨਵਰੀ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਭਾਰਤ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 18ਵੇਂ ਨੈਸ਼ਨਲ ਯੂਥ ਫੈਸਟੀਵਲ ਦੀ ਮੇਜ਼ਬਾਨੀ ਕਰਨ ਦਾ ਮਾਣ ਐਤਕੀਂ ਸ਼ਹਿਰ ਲੁਧਿਆਣਾ ਨੂੰ ਮਿਲਿਆ ਹੈ। ਇਸ ਫੈਸਟੀਵਲ ਦਾ ਆਯੋਜਨ ਮਿਤੀ 12 ਤੋਂ 16 ਜਨਵਰੀ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ 35 ਸੂਬਿਆਂ ਤੇ ਕੇਂਦਰੀ ਸਾਸ਼ਤ ਪ੍ਰਦੇਸ਼ਾਂ ਦੇ ਕਰੀਬ 5000 ਨੌਜਵਾਨ ਲੜਕੇ ਤੇ ਲੜਕੀਆਂ 7 ਵੱਖ-ਵੱਖ ਵੰਨਗੀਆਂ ਵਿੱਚ ਹਿੱਸਾ ਲੈਣਗੇ ਅਤੇ ਆਪੋ-ਆਪਣੇ ਅਮੀਰ ਸੱਭਿਆਚਾਰਾਂ ਦੀਆਂ ਪੇਸ਼ਕਾਰੀਆਂ ਕਰਨਗੇ। ਦੇਸ਼ ਦੇ ਬਹੁ-ਵੱਕਾਰੀ ਇਸ ਫੈਸਟੀਵਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 
ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਸਰਕਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਸਾਰੇ ਅਧਿਕਾਰੀਆਂ ਨਾਲ ਵਿਸਥਾਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨੋਡਲ ਅਫ਼ਸਰ ਸ੍ਰੀ ਘਣਸ਼ਿਆਮ ਥੋਰੀ ਆਈ. ਏ. ਐੱਸ. ਅਤੇ ਕੈਪਟਨ ਇੰਦਰਜੀਤ ਸਿੰਘ ਧਾਮੀ ਨੇ ਦੱਸਿਆ ਕਿ ਲੁਧਿਆਣਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਏਡੇ ਵੱਡੇ ਰਾਸ਼ਟਰੀ ਸਮਾਰੋਹ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮ ਦੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਲਈ 13 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜਿਨ੍ਹਾਂ ਦੇ ਇੰਚਾਰਜ ਸੀਨੀਅਰ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਸਾਰੇ ਇੰਚਾਰਜ ਆਪਣੀ-ਆਪਣੀ ਕਮੇਟੀ ਦੇ ਪ੍ਰਬੰਧਾਂ ਨੂੰ ਸਿਰੇ ਚਾੜਨ ਅਤੇ ਸਾਰੀ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ। 
ਸ੍ਰੀ ਅਗਰਵਾਲ ਨੂੰ ਦੱਸਿਆ ਗਿਆ ਕਿ ਫੈਸਟੀਵਲ ਦੇ ਪੰਜੇ ਦਿਨ ਜਿਥੇ ਨੌਜਵਾਨ ਆਪਣੇ-ਆਪਣੇ ਰਾਜਾਂ ਨਾਲ ਸੰਬੰਧਤ ਵੰਨਗੀਆਂ ਪੇਸ਼ ਕਰਨਗੇ, ਉਥੇ ਰੋਜ਼ਾਨਾ ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਇਆ ਕਰੇਗਾ, ਜਿਸ ਵਿੱਚ ਵੱਖ-ਵੱਖ ਦਿਨ ਪ੍ਰਸਿੱਧ ਪਿੱਠਵਰਤੀ ਫਿਲਮ ਗਾਇਕ ਸੋਨੂੰ ਨਿਗਮ, ਪੰਜਾਬੀ ਗਾਇਕ ਤੇ ਫਿਲਮੀ ਅਦਾਕਾਰ ਗਿੱਪੀ ਗਰੇਵਾਲ ਤੇ ਹੋਰ ਕਲਾਕਾਰ ਦਰਸ਼ਕਾਂ ਦਾ ਖੁੱਲ ਕੇ ਪੰਡਾਲ ਵਿੱਚ ਮਨੋਰੰਜਨ ਕਰਨਗੇ। ਫੈਸਟੀਵਲ ਦੇ ਉਦਘਾਟਨੀ ਅਤੇ ਸਮਾਪਤੀ ਸਮਾਰੋਹ 'ਤੇ ਦੇਸ਼ ਦੀਆਂ ਪ੍ਰਮੁੱਖ ਰਾਜਸੀ, ਸਮਾਜਿਕ ਅਤੇ ਹੋਰ ਸਖ਼ਸ਼ੀਅਤਾਂ ਸ਼ਿਰਕਤ ਕਰਨਗੀਆਂ। ਦੇਸ਼ ਦੇ ਕੋਨੇ-ਕੋਨੇ ਵਿੱਚੋਂ ਪਹੁੰਚਣ ਵਾਲੇ ਨੌਜਵਾਨਾਂ ਦੇ ਰਹਿਣ ਅਤੇ ਆਵਾਜਾਈ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਮੁਕੰਮਲ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀ ਅਗਰਵਾਲ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਮਾਰੋਹ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡਣ। ਉਨ੍ਹਾਂ ਸਾਰੀਆਂ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲੈਣ, ਜਿੱਥੇ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ, ਉਨ੍ਹਾਂ ਨਾਲ ਸਿੱਧਾ ਰਾਬਤਾ ਕਰਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰੀ ਅਨਿਲ ਗਰਗ, ਐੱਸ. ਡੀ. ਐੱਮ. ਸ੍ਰ. ਕੁਲਜੀਤਪਾਲ ਸਿੰਘ ਮਾਹੀ, ਐੱਸ. ਡੀ. ਐੱਮ. ਸ੍ਰੀ ਅਜੇ ਸੂਦ ਅਤੇ ਹੋਰ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।